Saturday, September 21, 2024
More

    Latest Posts

    ਪੁਲਿਸ ਨੇ ਲੱਖਾ ਸਿਧਾਣਾ ਨੂੰ ਹਿਰਾਸਤ ’ਚ ਲਿਆ, ਜਾਣੋ ਪੂਰਾ ਮਾਮਲਾ/ Police detained Lakha Sidhana know what is the whole matter | ਮੁੱਖ ਖਬਰਾਂ | Action Punjab


    ਚੰਡੀਗੜ੍ਹ: ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਰਾਮਪੁਰਾ ਫੂਲ ਦੇ ਬਾਹਰ ਧਰਨਾ ਦੇ ਰਹੇ ਲੱਖਾ ਸਿਧਾਣਾ ਨੂੰ ਬਠਿੰਡਾ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਲਕੇ ਲੱਖਾ ਸਿਧਾਣਾ ਨੇ ਇੱਕ ਸਕੂਲ ਵਿੱਚ ਹੰਗਾਮਾ ਕੀਤਾ ਸੀ ਜਿਸ ਦੌਰਾਨ ਸਕੂਲ ਉੱਤੇ ਪੰਜਾਬੀ ਨਾ ਪੜ੍ਹਾਉਣ ਦਾ ਇਲਜ਼ਾਮ ਲਗਾਇਆ ਗਿਆ ਸੀ। ਲੱਖਾ ਸਿਧਾਣਾ ਰਾਮਪੁਰਾ ਫੂਲ ‘ਚ ਇੱਕ ਸਕੂਲ ਦੀ ਮੈਨੇਜਮੈਂਟ ਵੱਲੋਂ ਵਿਦਿਆਰਥੀ ਨੂੰ ਪੰਜਾਬੀ ਬੋਲਣ ‘ਤੇ ਜ਼ੁਰਮਾਨਾ ਖਿਲਾਫ਼ ਪ੍ਰਦਰਸ਼ਨ ਕਰ ਰਹੇ ਸਨ। ਪੁਲਿਸ ਨੇ ਅੱਜ ਕਾਰਵਾਈ ਕਰਦੇ ਹੋਏ ਲੱਖਾ ਸਿਧਾਣਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ। 

    ਇਸ ਸਬੰਧੀ ਗੱਲ ਕਰਦਿਆਂ ਐਸ.ਐਸ.ਸੀ ਬਠਿੰਡਾ ਨੇ ਦੱਸਿਆ ਕਿ ਸਕੂਲ ਮੈਨੇਜਮੈਂਟ ਵੱਲੋਂ ਲੱਖਾ ਸਿਧਾਣਾ ਖਿਲਾਫ ਪੁਲਿਸ ਨੂੰ ਸ਼ਿਕਾਇਤ ਮਿਲੀ ਸੀ। ਜਿਸ ਤੋਂ ਬਾਅਦ ਸਕੂਲ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ ਸੀ ਪਰ ਜਦੋਂ ਲੱਖਾ ਸਿਧਾਣਾ ਨੇ ਉੱਥੇ ਹੀ ਧਰਨਾ ਸ਼ੁਰੂ ਕਰ ਦਿੱਤਾ ਤਾਂ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਪੁਲਿਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ | ਪੂਰੀ ਜਾਂਚ ਤੋਂ ਬਾਅਦ ਅਗੇਰਲੀ ਕਾਰਵਾਈ ਕੀਤੀ ਜਾਵੇਗੀ।

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.