Saturday, October 19, 2024
More

    Latest Posts

    Australia Visa: ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਵੱਡਾ ਝਟਕਾ! ਆਸਟ੍ਰੇਲੀਆ ਦੇ ਇਸ ਫੈਸਲੇ ਨਾਲ ਵਧੀਆਂ ਭਾਰਤੀਆਂ ਦੀਆਂ ਮੁਸ਼ਕਿਲਾਂ! | ਮੁੱਖ ਖਬਰਾਂ | Action Punjab

    Australia Visa Rules: ਆਸਟ੍ਰੇਲੀਆ ਆਪਣੇ ਵੀਜ਼ਾ ਅਤੇ ਮਾਈਗ੍ਰੇਸ਼ਨ ਨਿਯਮਾਂ ਨੂੰ ਸਖਤ ਕਰ ਰਿਹਾ ਹੈ, ਜਿਸ ਨਾਲ ਭਾਰਤ ਦੀਆਂ ਚਿੰਤਾਵਾਂ ਵਧ ਗਈਆਂ ਹਨ। ਆਸਟ੍ਰੇਲੀਆ ਨੇ ਸੋਮਵਾਰ ਨੂੰ ਕਿਹਾ ਕਿ ਉਹ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਘੱਟ ਹੁਨਰ ਵਾਲੇ ਕਾਮਿਆਂ ਲਈ ਵੀਜ਼ਾ ਨਿਯਮਾਂ ਨੂੰ ਸਖਤ ਕਰ ਰਿਹਾ ਹੈ। ਇਸ ਕਦਮ ਦਾ ਉਦੇਸ਼ ਅਗਲੇ ਦੋ ਸਾਲਾਂ ਵਿੱਚ ਆਸਟ੍ਰੇਲੀਆ ਵਿੱਚ ਪ੍ਰਵਾਸੀਆਂ ਦੀ ਗਿਣਤੀ ਨੂੰ ਅੱਧਾ ਕਰਨਾ ਹੈ।

    ਨਿਊਜ਼ ਏਜੰਸੀ ਰਾਇਟਰਜ਼ ਦੀ ਇੱਕ ਰਿਪੋਰਟ ਦੇ ਅਨੁਸਾਰ, ਨਵੀਂ ਨੀਤੀਆਂ ਦੇ ਤਹਿਤ, ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਅੰਗਰੇਜ਼ੀ ਪ੍ਰੀਖਿਆਵਾਂ ਵਿੱਚ ਉੱਚ ਰੇਟਿੰਗ ਪ੍ਰਾਪਤ ਕਰਨ ਦੀ ਲੋੜ ਹੋਵੇਗੀ। ਇਸ ਦੇ ਨਾਲ ਹੀ ਜਿਹੜੇ ਵਿਦਿਆਰਥੀ ਲੰਬੇ ਸਮੇਂ ਤੱਕ ਆਸਟ੍ਰੇਲੀਆ ‘ਚ ਰਹਿਣਾ ਚਾਹੁੰਦੇ ਹਨ, ਉਨ੍ਹਾਂ ਦੀ ਦੂਸਰੀ ਵਾਰ ਵੀਜ਼ਾ ਅਪਲਾਈ ਕਰਨ ‘ਤੇ ਪੂਰੀ ਤਰ੍ਹਾਂ ਨਾਲ ਜਾਂਚ ਕੀਤੀ ਜਾਵੇਗੀ।

    ਆਸਟ੍ਰੇਲੀਆ ਦੇ ਗ੍ਰਹਿ ਮੰਤਰੀ ਕਲੇਰ ਓ’ਨੀਲ ਨੇ ਮੀਡੀਆ ਬ੍ਰੀਫਿੰਗ ‘ਚ ਕਿਹਾ, ‘ਸਾਡੀ ਰਣਨੀਤੀ ਵਧਦੀ ਮਾਈਗ੍ਰੇਸ਼ਨ ਸੰਖਿਆ ਨੂੰ ਆਮ ਵਾਂਗ ਲਿਆਏਗੀ। ਪਰ ਇਹ ਸਿਰਫ਼ ਮਾਈਗ੍ਰੇਸ਼ਨ ਨੰਬਰਾਂ ਬਾਰੇ ਨਹੀਂ ਹੈ, ਇਹ ਆਸਟ੍ਰੇਲੀਆ ਦੇ ਭਵਿੱਖ ਬਾਰੇ ਹੈ।

    ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਪਿਛਲੇ ਹਫਤੇ ਕਿਹਾ ਸੀ ਕਿ ਆਸਟ੍ਰੇਲੀਆ ਦੇ ਪ੍ਰਵਾਸ ਨੰਬਰਾਂ ਨੂੰ “ਟਿਕਾਊ ਪੱਧਰ” ‘ਤੇ ਵਾਪਸ ਲਿਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਰਵਾਸ ਸਬੰਧੀ ਇੱਕ ਸਿਸਟਮ ਬਣਾਇਆ ਗਿਆ ਸੀ ਜੋ ਟੁੱਟ ਗਿਆ ਹੈ।

    ਇਸ ਦੇ ਨਾਲ ਹੀ ਓ’ਨੀਲ ਨੇ ਕਿਹਾ ਕਿ ਸਰਕਾਰ ਨੇ ਵਿਦੇਸ਼ੀਆਂ ਦੀ ਗਿਣਤੀ ਨੂੰ ਘੱਟ ਕਰਨ ਲਈ ਪਹਿਲਾਂ ਹੀ ਕੁਝ ਸੁਧਾਰ ਕੀਤੇ ਹਨ, ਜੋ ਪ੍ਰਭਾਵਸ਼ਾਲੀ ਹਨ ਅਤੇ ਪ੍ਰਵਾਸੀਆਂ ਦੀ ਗਿਣਤੀ ‘ਚ ਕਮੀ ਲਿਆਉਣਗੇ।

    ਆਸਟ੍ਰੇਲੀਆ ਵਿੱਚ ਪ੍ਰਵਾਸੀਆਂ ਦਾ ਹੜ੍ਹ

    2022-23 ਵਿੱਚ ਨੈੱਟ ਇਮੀਗ੍ਰੇਸ਼ਨ ਦੇ ਰਿਕਾਰਡ 510,000 ਤੱਕ ਪਹੁੰਚਣ ਤੋਂ ਬਾਅਦ ਆਸਟਰੇਲੀਆ ਨੇ ਆਪਣੇ ਵੀਜ਼ਾ ਨਿਯਮਾਂ ਨੂੰ ਸਖਤ ਕਰਨ ਦਾ ਫੈਸਲਾ ਕੀਤਾ ਹੈ। ਓ’ਨੀਲ ਨੇ ਕਿਹਾ ਕਿ 2022-23 ‘ਚ ਪ੍ਰਵਾਸ ‘ਚ ਇਹ ਵਾਧਾ ਅੰਤਰਰਾਸ਼ਟਰੀ ਵਿਦਿਆਰਥੀਆਂ ਕਾਰਨ ਹੋਇਆ ਹੈ।

    ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਆਸਟ੍ਰੇਲੀਆ ਜਾਂਦੇ ਹਨ

    ਹਰ ਸਾਲ ਭਾਰਤ ਤੋਂ ਵੱਡੀ ਗਿਣਤੀ ਵਿਦਿਆਰਥੀ ਪੜ੍ਹਾਈ ਲਈ ਆਸਟ੍ਰੇਲੀਆ ਜਾਂਦੇ ਹਨ। ਗਲੋਬਲ ਡਾਟਾ ਅਤੇ ਬਿਜ਼ਨਸ ਇੰਟੈਲੀਜੈਂਸ ਪਲੇਟਫਾਰਮ ਸਟੈਟਿਸਟਾ ਦੀ ਇੱਕ ਰਿਪੋਰਟ ਦੇ ਅਨੁਸਾਰ, ਜੁਲਾਈ 2023 ਤੱਕ 118,869 ਭਾਰਤੀ ਵਿਦਿਆਰਥੀ ਆਸਟ੍ਰੇਲੀਆ ਵਿੱਚ ਪੜ੍ਹ ਰਹੇ ਸਨ।

    ਆਸਟ੍ਰੇਲੀਆ ਵਿਚ ਰਹਿਣ ਵਾਲੇ ਭਾਰਤੀਆਂ ਦੀ ਗਿਣਤੀ ਵਿਚ ਵੀ ਤੇਜ਼ੀ ਨਾਲ ਵਾਧਾ ਹੋਇਆ ਹੈ। ਆਸਟਰੇਲੀਆ ਦੇ ਗ੍ਰਹਿ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਜੂਨ 2021 ਦੇ ਅੰਤ ਤੱਕ ਭਾਰਤੀ ਮੂਲ ਦੇ 710,380 ਲੋਕ ਆਸਟ੍ਰੇਲੀਆ ਵਿੱਚ ਰਹਿ ਰਹੇ ਸਨ। 30 ਜੂਨ 2011 ਨੂੰ ਇਹ ਗਿਣਤੀ ਅੱਧੇ (337,120) ਤੋਂ ਵੀ ਘੱਟ ਸੀ। ਬ੍ਰਿਟੇਨ ਤੋਂ ਬਾਅਦ ਆਸਟ੍ਰੇਲੀਆ ‘ਚ ਭਾਰਤੀ ਮੂਲ ਦੇ ਸਭ ਤੋਂ ਜ਼ਿਆਦਾ ਲੋਕ ਹਨ।

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.