Saturday, October 19, 2024
More

    Latest Posts

    Ludhiana Encounter: ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁੱਠਭੇੜ | ਪੰਜਾਬ | Action Punjab

    Ludhiana Encounter: ਲੁਧਿਆਣਾ ‘ਚ ਪੁਲਿਸ ਅਤੇ ਲੁੱਟ-ਖੋਹ ਦੇ ਦੋਸ਼ੀਆਂ ਵਿਚਾਲੇ ਕਰਾਸ ਫਾਇਰਿੰਗ ਹੋ ਗਈ ਹੈ। ਜਿਸ ਵਿੱਚ ਵਿੱਕੀ ਨਾਮ ਦੇ ਇੱਕ ਗੈਂਗਸਟਰ ਨੂੰ ਪੁਲਿਸ ਨੇ ਗੋਲੀ ਮਾਰ ਦਿੱਤੀ ਸੀ। ਗੋਲੀ ਲੱਗਣ ਨਾਲ ਵਿੱਕੀ ਜ਼ਖ਼ਮੀ ਹੋ ਗਿਆ ਹੈ। ਵਿੱਕੀ 22 ਮਾਮਲਿਆਂ ਵਿੱਚ ਲੋੜੀਂਦਾ ਸੀ। ਇਹ ਮੁਕਾਬਲਾ ਕੋਹਾੜਾ-ਮਾਛੀਵਾੜਾ ਰੋਡ ‘ਤੇ ਹੋਇਆ।

    ਸੂਤਰਾਂ ਮੁਤਾਬਕ ਪੁਲਿਸ ਨੂੰ ਬੰਦੂਕ ਦੀ ਨੋਕ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕੁਝ ਦੋਸ਼ੀਆਂ ਦੀ ਤਲਾਸ਼ ਸੀ। ਪੁਲੀਸ ਉਨ੍ਹਾਂ ਦਾ ਪਿੱਛਾ ਕਰਦੀ ਹੋਈ ਇੱਥੇ ਪੁੱਜੀ, ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ।

    ਮੁੱਢਲੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਫੋਕਲ ਪੁਆਇੰਟ ਵਿੱਚ ਸ਼ਰਾਬ ਦੇ ਠੇਕੇ ’ਤੇ ਗੋਲੀਆਂ ਚਲਾਈਆਂ। ਉਨ੍ਹਾਂ ਨੇ ਸ਼ਰਾਬ ਦੇ ਠੇਕੇਦਾਰ, ਕੈਮਿਸਟ ਅਤੇ ਮਨੀ ਐਕਸਚੇਂਜਰ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਮੌਕੇ ‘ਤੇ ਪਹੁੰਚ ਗਏ ਹਨ।

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.