Saturday, October 19, 2024
More

    Latest Posts

    ਜਲੰਧਰ ਦੇ ਪਿੰਡ ਜੰਡਿਆਲਾ ਨੇੜੇ ਪੁਲਿਸ ਅਤੇ ਗੈਂਗਸਟਰਾਂ ’ਚ ਮੁੱਠਭੇੜ | Action Punjab


    Punjab News: ਜਲੰਧਰ ਦੇ ਜੰਡਿਆਲਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਇੱਕ ਬਦਮਾਸ਼ ਨੂੰ ਗੋਲੀ ਲੱਗੀ ਹੈ। ਇਹ ਮੁਕਾਬਲਾ ਸੀਆਈਏ ਸਟਾਫ਼ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਟੀਮ ਵੱਲੋਂ ਕੀਤਾ ਗਿਆ ਹੈ।
    ਜਲੰਧਰ ਕਮਿਸ਼ਨਰੇਟ ਪੁਲਿਸ ਦੇ ਉੱਚ ਅਧਿਕਾਰੀ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ। ਬਦਮਾਸ਼ਾਂ ਨੇ ਪਹਿਲਾਂ ਪੁਲਿਸ ‘ਤੇ ਫਾਇਰਿੰਗ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ‘ਤੇ ਜਵਾਬੀ ਕਾਰਵਾਈ ਕੀਤੀ। ਹੁਣ ਤੱਕ ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਘਟਨਾ ਵਿੱਚ ਇੱਕ ਬਦਮਾਸ਼ ਨੂੰ ਗੋਲੀ ਲੱਗੀ ਹੈ।

     

    ਘਟਨਾ ‘ਚ ਬਦਮਾਸ਼ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਹੈ। ਇਸ ਦੌਰਾਨ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਮੁਕਾਬਲੇ ਦੀ ਪੁਸ਼ਟੀ ਕੀਤੀ ਹੈ। ਅਪਰਾਧੀ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਮੁਲਜ਼ਮਾਂ ਦਾ ਹਥਿਆਰ ਅਤੇ ਮੋਟਰਸਾਈਕਲ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਨੂੰ ਦੇਖ ਕੇ ਮੁਲਜ਼ਮ ਉਥੋਂ ਫਰਾਰ ਹੋ ਗਏ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ।




    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.