Friday, October 18, 2024
More

    Latest Posts

    ਵੱਡਾ ਕੌਣ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ! | Action Punjab


    Balwant Singh Rajoana Case: ਫਾਂਸੀ ਦੀ ਸਜ਼ਾ ਭੁਗਤ ਰਹੇ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਆਇਆ ਹੈ। ਅਮਿਤ ਸ਼ਾਹ ਨੇ ਰਾਜੋਆਣਾ ਦੀ ਰਹਿਮ ਵਾਲੀ ਪਟੀਸ਼ਨ ‘ਤੇ ਲੋਕ ਸਭਾ ਵਿੱਚ ਜਵਾਬ ਦਿੱਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਜਿਸ ਨੂੰ ਗਲਤੀ ਦਾ ਅਹਿਸਾਸ ਨਹੀਂ ਹੈ ਉਸ ਨੂੰ ਮੁਆਫ਼ੀ ਕਾਹਦੀ ਦਿੱਤੀ ਜਾਵੇ।
    ਅਮਿਤ ਸ਼ਾਹ ਨੇ ਕਿਹਾ ਕਿ ਰਹਿਮ ਦਾ ਹੱਕਦਾਰ ਉਹ ਹੈ ਜਿਸ ਨੂੰ ਗਲਤੀ ਦਾ ਅਹਿਸਾਸ ਹੋਵੇ। ਕੋਈ ਗਰਮਖਿਆਲੀ ਗੁਨਾਹ ਕਰੇ ਅਤੇ ਉਸ ਨੂੰ ਪਛਤਾਵਾ ਨਾ ਹੋਵੇ ਤਾਂ ਉਹ ਰਹਿਮ ਦਾ ਹੱਕਦਾਰ ਨਹੀਂ ਰਹਿੰਦਾ। ਕੋਈ ਤੀਸਰੀ ਧਿਰ ਉਸ ਦੀ ਸਜ਼ਾ ਮੁਆਫ਼ੀ ਲਈ ਰਹਿਮ ਦੀ ਪਟੀਸ਼ਨ ਦਾਖਲ ਕਰੇ ਪਰ ਦੋਸ਼ੀ ਨੂੰ ਪਛਤਾਵਾ ਨਾ ਹੋਵੇ ਤਾਂ ਉਹ ਰਹਿਮ ਦਾ ਹੱਕਦਾਰ ਕਿਵੇਂ ਹੋ ਸਕਦਾ ਹੈ?
    ਲੋਕ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਤੋਂ ਐੱਮਪੀ ਹਰਸਿਮਰਤ ਕੌਰ ਬਾਦਲ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦਾ ਮੁੱਦਾ ਸੰਸਦ ਵਿੱਚ ਚੁੱਕਿਆ ਸੀ ਜਿਸ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਆਇਆ। ਇਸ ਤੋਂ ਇਲਾਵਾ ਅਮਿਤ ਸ਼ਾਹ ਨੇ ਤੀਸਰੀ ਧਿਰ ਵੱਲੋਂ ਪਾਈ ਪਟੀਸ਼ਨ ਦਾ ਵੀ ਜ਼ਿਕਰ ਕੀਤਾ ਯਾਨੀ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਗਈ ਪਟੀਸ਼ਨ ‘ਤੇ ਵੀ ਸਵਾਲ ਖੜ੍ਹੇ ਕੀਤੇ ਸਨ।

    ਕੀ ਸੀ ਮਾਮਲਾ…
    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਮਿਲੀ ਹੋਈ ਹੈ। 
    ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਂਸੀ ਦਿੱਤੀ ਜਾਣੀ ਸੀ ਪਰ ਉਸ ਸਮੇਂ ਪੰਜਾਬ ਦੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਦੇ ਰਾਸ਼ਟਰਪਤੀ ਤੱਕ ਪਹੁੰਚ ਕੀਤੀ, ਜਿਸ ਤੋਂ ਬਾਅਦ ਫਾਂਸੀ ਦੀ ਸਜ਼ਾ ਨੂੰ ਅਣਮਿੱਥੇ ਸਮੇਂ ਲਈ ਟਾਲ਼ ਦਿੱਤਾ ਗਿਆ। ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਦੀ ਅਰਜ਼ੀ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ।
    ਜ਼ਿਕਰਯੋਗ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ 28 ਸਾਲ ਤੋਂ ਵੱਧ ਸਮਾਂ ਜੇਲ੍ਹ ਵਿਚ ਗੁਜ਼ਾਰ ਚੁੱਕੇ ਹਨ। ਫਿਲਹਾਲ ਉਹ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਹਨ।
    2019 ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕੇਂਦਰ ਸਰਕਾਰ ਨੇ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ, ਨਾਲ ਹੀ ਭਾਈ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਪਰ ਇਸ ਨੋਟੀਫਿਕੇਸ਼ਨ ਨੂੰ ਵੀ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ।

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 2019 ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਭਾਈ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਐਲਾਨ ਕੀਤਾ ਸੀ, ਜਿਸ ਦਾ ਨੋਟੀਫਿਕੇਸ਼ਨ ਵੀ ਜਾਰੀ ਹੋਇਆ ਸੀ, ਪਰ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ‘ਚ ਸਜ਼ਾ ਮੁਆਫ਼ੀ ਨੂੰ ਲੈ ਕੇ ਆਪਣੇ ਪੈਰ ਪਿੱਛੇ ਖਿੱਚਦੇ ਨਜ਼ਰ ਆ ਰਹੇ ਹਨ। ਦੂਜੇ ਪਾਸੇ ਸਿਆਸੀ ਪਾਰਟੀਆਂ ਇਸ ਦਾ ਵਿਰੋਧ ਕਰ ਰਹੀਆਂ ਹਨ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.