Bathinda News: ਦੇਰ ਰਾਤ ਬਠਿੰਡਾ ਦੇ ਮਾਲ ਰੋਡ ’ਤੇ ਇੱਕ ਹੌਂਡਾ ਸਿਟੀ ਕਾਰ ਤੇਜ਼ ਰਫ਼ਤਾਰ ਨਾਲ ਖੰਭੇ ਨਾਲ ਟਕਰਾ ਗਈ। ਜਿਸ ‘ਚ ਸਵਾਰ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖਮੀ ਹੋ ਗਏ। ਪੁਲੀਸ ਨੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਹੈ। ਜਿੱਥੇ ਦੋਵਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਚਾਰੋਂ ਮੈਡੀਕਲ ਵਿਦਿਆਰਥੀ ਹਨ। ਵੱਖ-ਵੱਖ ਸ਼ਹਿਰਾਂ ਦੇ ਵਸਨੀਕ ਹਨ। ਇਸ ਹਾਦਸੇ ਵਿੱਚ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਨੁਕਸਾਨੀ ਕਾਰ ਨੂੰ ਪੁਲਿਸ ਨੇ ਕਬਜ਼ੇ ‘ਚ ਲੈ ਲਿਆ ਹੈ।