Saturday, September 21, 2024
More

    Latest Posts

    ‘ਅੱਤਵਾਦੀ ਐਲਾਨ ਨਾਲ ਹੱਲ ਨਹੀਂ ਹੋਣਾ; CM ਮਾਨ ਨੇ ਵੀ ਕੀਤਾ ਸੀ ਗੋਲਡੀ ਰਿਟੇਨ’ | Action Punjab


    ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੈਂਗਸਟਰ ਗੋਲਡੀ ਬਰਾੜ ਨੂੰ ‘ਅੱਤਵਾਦੀ’ ਐਲਾਨੇ ਜਾਣ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਗੋਲਡੀ ਬਰਾੜ ਲਈ ਰੈਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਸੀਅਤੇ ਹੁਣ ਅੱਤਵਾਦੀ ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ‘ਤੇ ਚੰਗੀ ਤਰ੍ਹਾਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਨਾ ਕਿ ਸਰਟੀਫਿਕੇਟ ਜਾਰੀ ਕਰਨੇ ਚਾਹੀਦੇ ਹਨ, ਕਿਉਂਕਿ ਇਨ੍ਹਾਂ ਨਾਲ ਕੋਈ ਮਸਲਾ ਹੱਲ ਨਹੀਂ ਹੋਵੇਗਾ।

    ਬਲਕੌਰ ਸਿੰਘ ਨੇ ਕਿਹਾ ਕਿ ਗੋਲਡੀ ਬਰਾੜ ਮੂਸੇਵਾਲਾ ਕਤਲਕਾਂਡ ਵਿੱਚ ਮੁੱਖ ਦੋਸ਼ੀ ਹੈ, ਜੇਕਰ ਉਸਦੀ ਭਾਰਤ ਵਾਪਸੀ ਹੁੰਦੀ ਹੈ ਤਾਂ ਹੀ ਮਾਮਲੇ ਦਾ ਕੁੱਝ ਬਣ ਸਕਦਾ ਹੈ, ਨਹੀਂ ਤਾਂ ਨੋਟੀਫਿਕੇਸ਼ਨ ਜਾਰੀ ਨਾ ਕੀਤੇ ਸਨ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਵੀ ਇਸ ਸਬੰਧ ਵਿੱਚ ਅਪੀਲ ਕਰਦੇ ਹਨ।

    ਸੀਐਮ ਮਾਨ ‘ਤੇ ਕਹੀ ਗੱਲ

    ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਜਿਵੇਂ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਇਸਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਬਿਆਨ ਜਾਰੀ ਕੀਤਾ ਸੀ ਕਿ ਗੋਲਡੀ ਬਰਾੜ ਨੂੰ ਰਿਟੇਨ ਕੀਤਾ ਗਿਆ ਹੈ ਅਤੇ ਛੇਤੀ ਹੀ ਭਾਰਤ ਲਿਆਂਦਾ ਜਾਵੇਗਾ, ਪਰ ਅਜੇ ਤੱਕ ਵੀ ਕੁੱਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਸੱਚਮੁੱਚ ਕੁੱਝ ਕਰਨਾ ਹੈਤਾਂ ਜ਼ਮੀਨੀ ਪੱਧਰ’ਤੇ ਠੋਸ ਕਦਮ ਚੁੱਕੇ ਸਨ।

    ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੋਮਵਾਰ ਗੈਂਗਸਟਰ ਗੋਲਡੀ ਬਰਾੜ ਵਿਰੁੱਧ ਵੱਡਾ ਐਕਸ਼ਨ ਲੈਂਦੇ ਹੋਏ ਯੂਏਪੀਏ ਤਹਿਤ ਅੱਤਵਾਦੀ ਐਲਾਨਿਆ ਗਿਆ ਹੈ।




    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.