Punjab Farmer Protest: ਧੂਰੀ ’ਚ ਗੰਨੇ ਦੀ ਖਰੀਦ ਨਾ ਹੋਣ ਦੇ ਚੱਲਦੇ ਇੱਕ ਵਾਰ ਫਿਰ ਗੰਨਾ ਕਿਸਾਨਾਂ ਨੇ ਲੁਧਿਆਣਾ ਹਿਸਾਰ ਹਾਈਵੇ ਨੂੰ ਜਾਮ ਕਰ ਦਿੱਤਾ ਹੈ। ਦੱਸ ਦਈਏ ਕਿ ਗੰਨੇ ਦੀ ਖਰੀਦ ਨਾ ਹੋਣ ਅਤੇ ਧੂਰੀ ਮਿਲ ਚਾਲੂ ਕਰਵਾਉਣ ਦੇ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਪਰ ਹੱਕੀਂ ਮੰਗਾਂ ਪੂਰੀਆਂ ਨਾ ਹੋਣ ਦੇ ਕਾਰਨ ਕਿਸਾਨਾਂ ਵੱਲੋਂ ਮੁੜ ਤੋਂ ਹਾਈਵੇ ਨੂੰ ਜਾਮ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਕਿਸਾਨਾਂ ਦੀ ਮੀਟਿੰਗ 10 ਜਨਵਰੀ ਨੂੰ ਪੰਜਾਬ ਦੇ ਖੇਤੀਬਾੜੀ ਮੰਤਰੀ ਦੇ ਨਾਲ ਰੱਖੀ ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਜਦੋਂ ਜਿਸ ਦਿਨ ਰੇਲਵੇ ਟਰੈਕ ਕਿਸਾਨਾਂ ਵੱਲੋਂ ਜਾਮ ਕੀਤਾ ਗਿਆ ਸੀ ਉਸ ਦਿਨ ਵੀ ਖੇਤੀਬਾੜੀ ਮੰਤਰੀ ਦੇ ਨਾਲ ਮੀਟਿੰਗ ਕੀਤੀ ਗਈ ਸੀ।
ਕਿਸਾਨਾਂ ਦਾ ਕਹਿਣਾ ਹੈ ਕਿ ਮੀਟਿੰਗ ਦੇ ਵਿੱਚ ਮਿਲੇ ਭਰੋਸੇ ਤੋਂ ਬਾਅਦ ਮਿਲ ਦੇ ਵਿੱਚ ਕਿਸਾਨ ਗੰਨਾ ਲੈ ਕੇ ਆਏ ਸੀ ਪਰ ਗੰਨੇ ਦੀਆਂ ਟਰਾਲੀਆਂ ਨੂੰ ਐਂਟਰ ਨਹੀਂ ਹੋਣ ਦਿੱਤੀਆਂ ਜਾ ਰਹੀਆਂ ਹਨ।
ਕਾਬਿਲੇਗੌਰ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੇ ਗੰਨਾ ਕਿਸਾਨ ਆਪਣੀ ਗੰਨੇ ਦੀ ਫਸਲ ਦੀ ਖਰੀਦ ਨਾ ਹੋਣ ਅਤੇ ਆਪਣੇ ਖੇਤਰ ਦੀ ਨਿੱਜੀ ਗੰਨਾ ਮਿੱਲ ਦੇ ਬੰਦ ਹੋਣ ਕਾਰਨ ਨਿਰਾਸ਼ ਹਨ। ਇਸ ਕਾਰਨ ਉਹ ਕਈ ਵਾਰ ਨੈਸ਼ਨਲ ਹਾਈਵੇ ਜਾਮ ਕਰ ਚੁੱਕੇ ਹਨ। ਸਥਾਨਕ ਪ੍ਰਸ਼ਾਸਨ, ਮਿੱਲ ਮੈਨੇਜਮੈਂਟ ਅਤੇ ਪੰਜਾਬ ਗੰਨਾ ਕਮਿਸ਼ਨਰ ਨਾਲ ਮੀਟਿੰਗ ਕੀਤੀ ਗਈ ਹੈ। ਪਰ ਇਸ ਦੇ ਬਾਵਜੂਦ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਸਹੀ ਢੰਗ ਨਾਲ ਨਹੀਂ ਹੋ ਰਹੀ। ਨਾ ਹੀ ਅਗਲੇ ਸਾਲ ਗੰਨਾ ਖਰੀਦਣ ਦਾ ਕੋਈ ਭਰੋਸਾ ਦਿੱਤਾ ਗਿਆ ਹੈ, ਜਿਸ ਕਾਰਨ ਕਿਸਾਨ ਚਿੰਤਤ ਹਨ।
ਇਹ ਵੀ ਪੜ੍ਹੋ: ਪੰਜਾਬ ‘ਚ ਕੜਾਕੇ ਦੀ ਠੰਢ ’ਚ ਵਿਦਿਆਰਥੀਆਂ ਮਗਰੋਂ ਹੁਣ ਅਧਿਆਪਕਾਂ ਨੂੰ ਵੀ ਰਾਹਤ !