Sadhu Singh Dharamsot: ਪੰਜਾਬ ਦੇ ਜੰਗਲਾਤ ਵਿਭਾਗ ਨਾਲ ਸਬੰਧਤ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਈਡੀ ਨੇ ਮੁਲਜ਼ਮਾਂ ਦਾ ਰਿਮਾਂਡ ਲੈਣ ਲਈ ਕਈ ਦਲੀਲਾਂ ਪੇਸ਼ ਕੀਤੀਆਂ।
ਇਸ ਮੌਕੇ ਕਿਹਾ ਗਿਆ ਕਿ ਉਨ੍ਹਾਂ ਦੇ ਬੈਂਕ ਖਾਤਿਆਂ, ਜਾਇਦਾਦ ਅਤੇ ਹੋਰ ਚੀਜ਼ਾਂ ਦੀ ਜਾਂਚ ਕੀਤੀ ਜਾਣੀ ਹੈ। ਇਸ ਤੋਂ ਇਲਾਵਾ ਵੀ ਕਈ ਗੱਲਾਂ ਦੀ ਜਾਂਚ ਚੱਲ ਰਹੀ ਹੈ। ਅਦਾਲਤ ਨੇ ਸਾਰੇ ਤੱਥਾਂ ਨੂੰ ਸੁਣਨ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਨੂੰ ਦੋ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।
ਦੱਸ ਦਈਏ ਕਿ ਈਡੀ ਧਰਮਸੋਤ ਦੇ ਨਜ਼ਦੀਕੀ ਸਹਿਯੋਗੀ ਅਤੇ ਜੰਗਲਾਤ ਵਿਭਾਗ ਦੇ ਠੇਕੇਦਾਰ ਹਰਮੋਹਿੰਦਰ ਸਿੰਘ, ਖੰਨਾ ਸਥਿਤ ਨਜ਼ਦੀਕੀ ਸਹਿਯੋਗੀ ਅਤੇ ਕੁਝ ਅਧਿਕਾਰੀਆਂ ਵਿਰੁੱਧ ਕਾਰਵਾਈ ਕਰ ਸਕਦੀ ਹੈ।
ਸਾਬਕਾ ਮੰਤਰੀ ਧਰਮਸੋਤ ’ਤੇ ਕੀ ਹਨ ਇਲਜ਼ਾਮ ?
- ਕਾਂਗਰਸ ਸਰਕਾਰ ਦੌਰਾਨ ਜੰਗਲਾਤ ਮੰਤਰੀ ਰਹਿੰਦਿਆਂ ਕੀਤਾ ਕਰੋੜਾਂ ਦਾ ਘੁਟਾਲਾ
- ਮੰਤਰੀ ਰਹਿੰਦਿਆਂ 5 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾ ਬਣਾਈ
- ਸ਼ਿਵਾਲਿਕ ਦੀਆਂ ਪਹਾੜੀਆਂ ’ਚ ਕਰੋੜ ਤੋਂ ਮਿਰਜ਼ਾਪੁਰ ’ਚ ਖੈਰ ਦੇ ਦਰੱਖਤਾਂ ਦੀ ਕਟਾਈ ਚੋਂ ਖਾਧੀ ਰਿਸ਼ਵਤ
- ਦਰਖੱਤਾਂ ਦੀ ਕਟਾਈ ’ਚ 1 ਹਜ਼ਾਰ ਰੁਪਏ ਪ੍ਰਤੀ ਦਰੱਖਤ ਦੀ ਰਿਸ਼ਵਤ ਲਈ
- ਆਪਣੇ ਓਐਸਡੀ ਕਮਲਦੀਪ ਰਾਹੀਂ ਲਗਭਗ 1 ਕਰੋੜ ਰੁਪਏ ਦਾ ਘਪਲਾ ਕੀਤਾ
- ਇੱਕ ਹੀ ਠੇਕੇਦਾਰ ਨੂੰ 7 ਹਜ਼ਾਰ ਦਰੱਖਤ ਵੱਢਣ ਦੀ ਇਜਾਜ਼ਤ ਦਿੱਤੀ
- ਹਰ ਡੀਐਫਓ ਦੇ ਟ੍ਰਾਂਸਫਰ ਲਈ 10 ਤੋਂ 20 ਲੱਖ ਦੀ ਰਿਸ਼ਵਤ ਖਾਧੀ
- ਰੇਂਜਰ ਦੀ ਪੋਸਟਿੰਗ ਤੇ ਟ੍ਰਾਂਸਫਰ ਲਈ 5 ਤੋਂ 8 ਲੱਖ ਦੀ ਰਿਸ਼ਵਤ ਲਈ
- ਹਰ ਬਲਾਕ ਅਫਸਰ ਦੇ ਟ੍ਰਾਂਸਫਰ ਲਈ 5 ਲੱਖ ਦੀ ਰਿਸ਼ਵਤ ਲਈ
- ਫੋਰੈਸਟ ਗਾਰਡ ਦੀ ਟ੍ਰਾਂਸਫਰ ਤੇ ਪੋਸਟਿੰਗ ਲਈ 2 ਤੋਂ 3 ਲੱਖ ਰੁਪਏ ਲਏ
ਕਾਬਿਲੇਗੌਰ ਹੈ ਕਿ ਈਡੀ ਨੇ ਸੋਮਵਾਰ ਨੂੰ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੂੰ ਈਡੀ ਦੀ ਜਲੰਧਰ ਯੂਨਿਟ ਨੇ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਧਰਮਸੋਤ ਤੋਂ ਇਲਾਵਾ ਨਵੰਬਰ 2023 ਵਿਚ ਈਡੀ ਨੇ ਸੰਗਤ ਸਿੰਘ ਗਿਲਜੀਆਂ, ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਸੀ।
ਇਹ ਵੀ ਪੜ੍ਹੋ: Chandigarh ਹੁਣ ਹਾਈਕੋਰਟ ’ਚ 6 ਫਰਵਰੀ ਨੂੰ ਚੋਣ ਕਰਵਾਉਣ ਦੇ ਫੈਸਲੇ ਨੂੰ ਦਿੱਤੀ ਗਈ ਚੁਣੌਤੀ, ਜਾਣੋ ਮਾਮਲਾ