ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ (Punjab Haryana) ਵਿੱਚ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਧੁੰਦ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਹਿਮਾਚਲ ‘ਚ ਅੱਜ ਤੋਂ ਮੌਸਮ ‘ਚ ਬਦਲਾਅ ਦੀ ਸੰਭਾਵਨਾ ਹੈ। ਇੱਥੇ ਬਾਰਿਸ਼ ਦੇ ਨਾਲ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਸ ਨਾਲ ਚੰਡੀਗੜ੍ਹ ਵਿੱਚ ਠੰਢ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।
ਮੌਸਮ ਵਿਭਾਗ ਨੇ ਪੰਜਾਬ ਦੇ 5 ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਜਲੰਧਰ ਅਤੇ ਮੋਗਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।