Saturday, September 21, 2024
More

    Latest Posts

    ਕੌਣ ਹੈ ਭਾਨਾ ਸਿੱਧੂ, ਜਿਸ ਨੂੰ ਪਟਿਆਲਾ ਅਦਾਲਤ ਨੇ ਨਿਆਂਇਕ ਹਿਰਾਸਤ ‘ਚ ਭੇਜਿਆ | ActionPunjab


    ਭਾਨਾ ਸਿੱਧੂ ਨੂੰ ਅੱਜ ਪਟਿਆਲਾ ਦੀ ਜ਼ਿਲ੍ਹਾ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਭਾਨਾ ਨੂੰ ਅਦਾਲਤ ਵੱਲੋਂ 12 ਫਰਵਰੀ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿੱਧੂ ਦੀ ਪੇਸ਼ੀ ਦੌਰਾਨ ਪਟਿਆਲਾ ਜ਼ਿਲ੍ਹਾ ਅਦਾਲਤ ‘ਚ ਭਾਰੀ ਪੁਲਿਸ ਫੋਰਸ ਤੈਨਾਤ ਵੇਖਣ ਨੂੰ ਮਿਲਿਆ। ਸੋਸ਼ਲ ਮੀਡੀਆ ਫੇਮ ਦੇ ਸਮਰਥਨ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਅਦਾਲਤ ਪਹੁੰਚੇ ਹਨ।

    ਭਾਨਾ ਸਿੱਧੂ (Bhana Sidhu) ਹਾਲ ਹੀ ਵਿੱਚ ਉਨ੍ਹਾਂ ਟਰੈਵਲ ਏਜੰਟਾਂ ਨੂੰ ਫੋਨ ਕਰਕੇ ਲੋਕਾਂ ਦੇ ਪੈਸੇ ਵਾਪਸ ਕਰਨ ਲਈ ਕਹਿ ਰਿਹਾ ਸੀ ਜਿਨ੍ਹਾਂ ਨੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ ‘ਤੇ ਠੱਗੀ ਮਾਰੀ ਜਾਂ ਪੈਸੇ ਨਹੀਂ ਮੋੜ ਰਹੇ ਸਨ। ਭਾਨਾ ਸਿੱਧੂ, ਜੋ ਟਰੈਵਲ ਏਜੇਂਟ ਕਥਿਤ ਤੌਰ ‘ਤੇ ਲੋਕਾਂ ਦੇ ਪੈਸੇ ਵਾਪਿਸ ਨਹੀਂ ਕਰਦੇ, ਉਨ੍ਹਾਂ ਦੇ ਖਿਲਾਫ ਸੋਸ਼ਲ ਮੀਡਿਆ ਤੇ ਵੀਡੀਓ ਪਾਉਂਦਾ ਹੈ।

    ਭਾਨਾ ਸਿੰਘ ਸਿੱਧੂ ਨੂੰ ਲੁਧਿਆਣਾ ਸਿਟੀ ਪੁਲਿਸ ਨੇ ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ਵਿੱਚ ਇੱਕ ਟਰੈਵਲ ਏਜੰਸੀ ਚਲਾਉਣ ਵਾਲੀ ਇੱਕ ਔਰਤ ਨੂੰ ਕਥਿਤ ਤੌਰ ‘ਤੇ ਬਲੈਕਮੇਲ ਕਰਨ ਅਤੇ 10,000 ਰੁਪਏ ਦੀ ਮੰਗ ਕਰਨ ਦੇ ਇੱਕ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ।

    ਬਾਅਦ ‘ਚ ਲੁਧਿਆਣਾ ਅਦਾਲਤ ਨੇ ਉਸਦੀ ਜ਼ਮਾਨਤ ਮਨਜ਼ੂਰ ਕਰ ਲਈ। ਭਾਨੇ ਸਿੱਧੂ ਦੀ ਰਿਹਾਈ ਤੋਂ ਠੀਕ ਪਹਿਲਾਂ ਪਟਿਆਲਾ ਪੁਲਿਸ ਨੇ ਸ਼ੁੱਕਰਵਾਰ ਨੂੰ ਉਸਨੂੰ ਮਲੇਰਕੋਟਲਾ ਜੇਲ ਤੋਂ ਆਪਣੀ ਹਿਰਾਸਤ ਵਿਚ ਲੈ ਲਿਆ।

    ਉਸ ਨੂੰ 20 ਜਨਵਰੀ ਨੂੰ ਪਟਿਆਲਾ ਸਦਰ ਪੁਲਿਸ ਸਟੇਸ਼ਨ ਵਿੱਚ ਦਰਜ ਕੀਤੇ ਗਏ ਇੱਕ ਕਥਿਤ ਸਨੈਚਿੰਗ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ। ਪਟਿਆਲਾ ਅਦਾਲਤ ਨੇ ਭਾਨਾ ਸਿੱਧੂ ਨੂੰ 29 ਜਨਵਰੀ ਤੱਕ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਹੈ। ਭਾਨਾ ਸਿੱਧੂ ਬਰਨਾਲਾ ਜ਼ਿਲ੍ਹੇ ਦੇ ਪਿੰਡ ਕੋਟਦੁਨਾ ਦਾ ਨਿਵਾਸੀ ਹੈ। ਉਨ੍ਹਾਂ ਦੇ ਫੇਸਬੁੱਕ ਉੱਤੇ 10 ਲੱਖ ਤੋਂ ਵੱਧ ਫਾਲੋਅਰਜ਼ ਹਨ ਅਤੇ ਇੰਸਟਾਗ੍ਰਾਮ ‘ਤੇ 9 ਲੱਖ ਤੋਂ ਵੱਧ ਫਾਲੋਅਰਜ਼ ਹਨ। 33 ਸਾਲਾ ਭਾਨਾ ਸਿੱਧੂ ਮਸ਼ਹੂਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਜ਼ਦੀਕੀ ਸਾਥੀ ਰਿਹਾ ਹੈ। ਭਾਨਾ ਨੇ ਵੱਖ-ਵੱਖ ਪੰਜਾਬੀ ਫਿਲਮਾਂ ਜਿਵੇਂ ਮੂਸਾ ਜੱਟ ਅਤੇ ਹੋਰ ਕਈ ਪੰਜਾਬੀ ਗੀਤਾਂ ਵਿੱਚ ਕੰਮ ਕੀਤਾ ਹੈ। ਭਾਨਾ ਸਿੱਧੂ ਦੇ ਛੋਟੇ ਭਰਾ ਅਮਨਦੀਪ ਸਿੰਘ ਨੇ  ਦੱਸਿਆ ਕਿ ਭਾਨਾ ਸਿੱਧੂ ਨੇ 2011-12 ਵਿੱਚ ਸਮਾਜਿਕ ਕਾਰਜ ਸ਼ੁਰੂ ਕੀਤੇ ਸਨ ਅਤੇ ਬਾਅਦ ਵਿੱਚ ਉਹ ਕਿਸਾਨ ਯੂਨੀਅਨਾਂ ਵਿੱਚ ਸਰਗਰਮ ਰਿਹਾ। ਉਨ੍ਹਾਂ ਨੇ ਅੱਗੇ ਕਿਹਾ ਕਿ ਭਾਨਾ ਸਿੱਧੂ ਨੇ ਨਵੀਂ ਦਿੱਲੀ ਵਿਖੇ ਇੱਕ ਸਾਲ ਤਕ ਚੱਲੇ ਕਿਸਾਨ ਧਰਨੇ ਦੌਰਾਨ ਆਪਣਾ ਪੂਰਾ ਸਮਰਥਨ ਦਿੱਤਾ।

    ਕਮਾਈ ਬਾਰੇ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਕਰੀਬ 11 ਏਕੜ ਜ਼ਮੀਨ ਹੈ ਜਦਕਿ ਭਾਨਾ ਸਿੱਧੂ ਨੂੰ ਕਮਾਈ ਸੋਸ਼ਲ ਮੀਡੀਆ ਅਤੇ ਪੰਜਾਬੀ ਫ਼ਿਲਮਾਂ ਅਤੇ ਗੀਤਾਂ ਵਿੱਚ ਅਦਾਕਾਰੀ ਤੋਂ ਹੁੰਦੀ ਹੈ। ਪਰਿਵਾਰ ਵਿੱਚ ਭਾਨਾ ਸਿੱਧੂ ਦੀ ਦਾਦੀ, ਪਿਤਾ ਅਤੇ ਤਿੰਨ ਭੈਣ-ਭਰਾ ਹਨ।

    ਅਮਨਦੀਪ ਸਿੰਘ ਨੇ ਦੱਸਿਆ ਕਿ ਭਾਨਾ ਸਿੱਧੂ ਟਰੈਵਲ ਏਜੰਟਾਂ ਨੂੰ ਫੋਨ ਕਰਕੇ ਲੋਕਾਂ ਨੂੰ ਪੈਸੇ ਵਾਪਸ ਕਰਨ ਲਈ ਕਹਿੰਦਾ ਹੈ, ਜਿਨ੍ਹਾਂ ਵੱਲੋਂ ਲੋਕਾਂ ਨਾਲ ਕਥਿਤ ਤੌਰ ‘ਤੇ ਠੱਗੀ ਮਾਰੀ ਹੈ ਜਾਂ ਜਾਣਬੁਝ ਕੇ ਪੈਸੇ ਵਾਪਿਸ ਨਹੀਂ ਕਰ ਰਹੇ।

    ਜਦਕਿ ਭਾਨਾ ਸਿੱਧੂ ਕੋਲ ਹਰ ਬੁੱਧਵਾਰ 500 ਦੇ ਕਰੀਬ ਲੋਕ ਉਨ੍ਹਾਂ ਦੇ ਪਿੰਡ ਆਉਂਦੇ ਹਨ, ਜਿਨ੍ਹਾਂ ਦੇ ਏਜੰਟਾਂ ਕੋਲ ਪੈਸੇ ਫਸੇ ਹੋਏ ਹੁੰਦੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸਿੱਧੂ ਨੇ ਆਮ ਲੋਕਾਂ ਦੇ ਕਰੋੜਾਂ ਰੁਪਏ ਜੋ ਕਥਿਤ ਤੌਰ ’ਤੇ ਟਰੈਵਲ ਏਜੰਟਾਂ ਨੇ ਹੜੱਪ ਲਏ ਸਨ, ਵਾਪਿਸ ਕਰਵਾਏ ਹਨ।

    ਉਨ੍ਹਾਂ ਨੇ ਕਿਹਾ ਕਿ ਪੁਲਿਸ ਉਨ੍ਹਾਂ ਖ਼ਿਲਾਫ਼ ਇੱਕ ਤਰਫਾ ਐਫਆਈਆਰ ਦਰਜ ਕਰ ਰਹੀ ਹੈ। ਜਦੋਂ ਵੀ ਕੋਈ ਕਿਸੇ ਦੇ ਖਿਲਾਫ ਸ਼ਿਕਾਇਤ ਦਰਜ ਕਰਾਉਂਦਾ ਹੈ, ਤਾਂ ਪੁਲਿਸ ਦਾ ਫਰਜ਼ ਬਣਦਾ ਹੈ ਕਿ ਉਹ ਐਫਆਈਆਰ ਦਰਜ ਕਰਨ ਤੋਂ ਪਹਿਲਾਂ ਵਿਰੋਧੀ ਧਿਰ ਨੂੰ ਬੁਲਾਵੇ ਅਤੇ ਉਨ੍ਹਾਂ ਦੇ ਬਿਆਨ ਦਰਜ ਕਰੇ। ਅਮਨਦੀਪ ਨੇ ਕਿਹਾ ਕਿ ਪੁਲਿਸ ਨੇ ਭਾਨਾ ਸਿੱਧੂ ਖ਼ਿਲਾਫ਼ ਕੋਈ ਸ਼ਿਕਾਇਤ ਕਰਨ ਬਾਰੇ ਨਾ ਤਾਂ ਉਨ੍ਹਾਂ ਨੂੰ ਤਲਬ ਕੀਤਾ ਅਤੇ ਨਾ ਹੀ ਸੂਚਿਤ ਕੀਤਾ ਅਤੇ ਉਨ੍ਹਾਂ ਨੂੰ ਭਾਨੇ ਖ਼ਿਲਾਫ਼ ਦਰਜ ਐਫਆਈਆਰਜ਼ ਦੀ ਗਿਣਤੀ ਬਾਰੇ ਵੀ ਨਹੀਂ ਪਤਾ।

    ਅਮਨਦੀਪ ਨੇ ਕਿਹਾ ਕਿ ਉਨ੍ਹਾਂ ਨੂੰ ਡਰ ਹੈ ਕਿ ਫਾਜ਼ਿਲਕਾ ਤੋਂ ਬਾਅਦ ਪੁਲਿਸ ਹੋਰ ਐਫਆਈਆਰ ਦਰਜ ਕਰੇਗੀ ਕਿਉਂਕਿ ਭਾਨਾ ਸਿੱਧੂ ਸਰਕਾਰ ਦੀਆਂ ਨਲਾਇਕੀਆਂ ਦਾ ਪਰਦਾਫਾਸ਼ ਕਰ ਰਿਹਾ ਸੀ। 


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.