Saturday, October 19, 2024
More

    Latest Posts

    ਅਮਰੀਕਾ ਤੋ ਮੰਦਭਾਗੀ ਖ਼ਬਰ, ਹੁਸ਼ਿਆਰਪੁਰ ਦੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ | ActionPunjab


    ਪੀਟੀਸੀ ਨਿਊਜ਼ ਡੈਸਕ: ਅਮਰੀਕਾ (Punjabi Youth Died in America) ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਨਾਲ ਪਿੰਡ ਜਹੂਰਾ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 20 ਸਾਲ ਦਾ ਇਹ ਨੌਜਵਾਨ 11 ਮਹੀਨਾ ਪਹਿਲਾਂ ਅਮਰੀਕਾ ਗਿਆ ਸੀ।

    ਨੌਜਵਾਨ 11 ਮਹੀਨੇ ਪਹਿਲਾਂ ਗਿਆ ਸੀ ਅਮਰੀਕਾ

    ਹੁਸ਼ਿਆਰਪੁਰ ਦੇ ਉੜਮੁੜ ਟਾਂਡਾ ਅਧੀਨ ਪੈਂਦੇ ਪਿੰਡ ਜਹੂਰਾ ਦੇ ਇਕ ਨੌਜਵਾਨ ਦੀ ਅਮਰੀਕਾ ਵਿਖੇ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਜਹੂਰਾ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ  ਵਰਿੰਦਰ ਸਿੰਘ ਕਰੀਬ 11 ਮਹੀਨੇ ਪਹਿਲੋਂ ਅਮਰੀਕਾ ਗਿਆ ਸੀ ਤੇ ਅਮਰੀਕਾ ਦੇ ਇੰਡੀਆਨਾ ਵਿਖੇ ਰਹਿ ਰਿਹਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਵਰਿੰਦਰ ਸਿੰਘ ਕੰਮ ਤੋਂ ਸਾਈਕਲ ‘ਤੇ ਵਾਪਸ ਨਿਕਲਿਆ ਤੇ ਮਿਸਵਾਕ ਵਿਖੇ ਹਾਈਵੇ ‘ਤੇ ਪਿਛੋਂ ਆਈ ਤੇਜ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੌਕੇ ‘ਤੇ ਹੀ ਵਰਿੰਦਰ ਸਿੰਘ ਦੀ ਮੌਤ ਹੋ ਗਈ।

    ਸਰਕਾਰ ਨੂੰ ਮਾਪਿਆਂ ਨੇ ਕੀਤੀ ਮੰਗ

    ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਵਰਿੰਦਰ ਸਿੰਘ ਕਰੀਬ 20 ਸਾਲ ਦਾ ਸੀ ਤੇ ਉਸ ਦੇ ਪਿਤਾ ਦੀ ਕਰੀਬ ਛੇ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਵਰਿੰਦਰ ਸਿੰਘ ਦੀ ਮੌਤ ਦੀ ਖਬਰ ਮਿਲਣ ਤੇ ਪਿੰਡ ਜਹੂਰਾ ‘ਚ ਭਾਰੀ ਸੋਗ ਪਾਇਆ ਜਾ ਰਿਹਾ ਹੈ। ਪਰਿਵਾਰਕ ਮੈਬਰਾਂ ਕੇਂਦਰ ਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੀ ਲਾਸ਼ ਭਾਰਤ ਮੰਗਵਾਈ ਜਾਵੇ ਤਾਂ ਕਿ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.