Saturday, October 19, 2024
More

    Latest Posts

    ਯੋਗ ਗੁਰੂ ਰਾਮਦੇਵ ਦੀਆਂ ਵਧੀਆਂ ਮੁਸ਼ਕਿਲਾਂ, SC ਨੇ ਪਤੰਜਲੀ ਆਯੁਰਵੈਦ ਨੂੰ ਜਾਰੀ ਕੀਤਾ ਮਾਣਹਾਨੀ ਨੋਟਿਸ | ActionPunjab


    SC Notice to Patanjali Ayurveda: ਯੋਗ ਗੁਰੂ ਰਾਮਦੇਵ (Yoga Guru Ramdev) ਮੁਸ਼ਕਿਲਾਂ ‘ਚ ਘਿਰਦੇ ਨਜ਼ਰ ਆ ਰਹੇ ਹਨ। ਸੁਪਰੀਮ ਕੋਰਟ (Supreme Court) ਨੇ ਇਸ਼ਤਿਹਾਰਾਂ ਵਿੱਚ ਗੁੰਮਰਾਹਕੁਨ ਪ੍ਰਚਾਰ ਨੂੰ ਲੈ ਕੇ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ। ਕੋਰਟ ਨੇ ਪਤੰਜਲੀ ਆਯੁਰਵੈਦ ਤੇ ਬਾਲਾਕ੍ਰਿਸ਼ਨਨ ਨੂੰ ਨੋਟਿਸ ਜਾਰੀ ਕਰਕੇ ਇਸ਼ਤਿਹਾਰਾਂ ‘ਚ ਬਿਮਾਰੀਆਂ ਦੇ ਇਲਾਜ ਦੇ ਗੁੰਮਰਾਹਕੁਨ ਪ੍ਰਚਾਰ ‘ਤੇ ਜਵਾਬ ਮੰਗਿਆ ਹੈ। ਅਦਾਲਤ ਨੇ ਪੁੱਛਿਆ ਕਿ ਕਿਉਂ ਨਾ ਤੁਹਾਡੇ ਖਿਲਾਫ਼ ਕਾਰਵਾਈ ਕੀਤੀ ਜਾਵੇ। ਇਹ ਨੋਟਿਸ (defamation notice) ਇਸ਼ਤਿਹਾਰਾਂ ‘ਚ ਛਪੀਆਂ ਫੋਟੋਆਂ ਦੇ ਆਧਾਰ ‘ਤੇ ਜਾਰੀ ਕੀਤਾ ਗਿਆ ਹੈ।

    ‘ਇਸ਼ਤਿਹਾਰਾਂ ਰਾਹੀਂ ਪੂਰੇ ਦੇਸ਼ ਨੂੰ ਕੀਤਾ ਜਾ ਰਿਹਾ ਗੁੰਮਰਾਹ’

    ਸੁਪਰੀਮ ਕੋਰਟ ਨੇ ਪਤੰਜਲੀ ਦੇ ਇਸ਼ਤਿਹਾਰਾਂ ‘ਤੇ ਕੇਂਦਰ ਸਰਕਾਰ ਨੂੰ ਵੀ ਘੇਰਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਇਸ਼ਤਿਹਾਰਾਂ ਰਾਹੀਂ ਪੂਰੇ ਦੇਸ਼ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਅੱਖਾਂ ਮੀਚ ਕੇ ਬੈਠੀ ਹੈ। ਇਹ ਬਹੁਤ ਮੰਦਭਾਗਾ ਹੈ। ਅਦਾਲਤ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਕੁਝ ਕਦਮ ਚੁੱਕਣੇ ਪੈਣਗੇ। ਸੁਪਰੀਮ ਕੋਰਟ ਨੇ ਪਤੰਜਲੀ ਆਯੁਰਵੇਦ ਦੇ ਨਿਰਦੇਸ਼ਕ ਬਾਲਾਕ੍ਰਿਸ਼ਨਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਕਿਉਂ ਨਾ ਉਨ੍ਹਾਂ ਵਿਰੁੱਧ ਅਦਾਲਤ ਦੀ ਮਾਣਹਾਨੀ ਦਾ ਕੇਸ ਦਰਜ ਕੀਤਾ ਜਾਵੇ। ਅਦਾਲਤ ਨੇ ਇਸ ਮਾਮਲੇ ਵਿੱਚ ਤਿੰਨ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਬਿਮਾਰੀਆਂ ਦੇ ਇਲਾਜ ਦਾ ਦਾਅਵਾ ਕਰਨ ਵਾਲੇ ਪਤੰਜਲੀ ਦੇ ਮੈਡੀਕਲ ਉਤਪਾਦਾਂ ਦੇ ਇਸ਼ਤਿਹਾਰਾਂ ‘ਤੇ ਰੋਕ ਲਗਾ ਦਿੱਤੀ ਹੈ।

    ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪਤੰਜਲੀ ਆਯੁਰਵੈਦ ਦੇ ਇਸ਼ਤਿਹਾਰਾਂ ਵਿੱਚ ‘ਸਥਾਈ ਰਾਹਤ’ ਸ਼ਬਦ ਆਪਣੇ ਆਪ ਵਿੱਚ ਗੁੰਮਰਾਹਕੁੰਨ ਅਤੇ ਕਾਨੂੰਨ ਦੀ ਉਲੰਘਣਾ ਹੈ। ਅਦਾਲਤ ਨੇ ਕਿਹਾ ਕਿ ਅੱਜ ਤੋਂ ਤੁਸੀਂ ਕੋਈ ਗੁੰਮਰਾਹਕੁੰਨ ਇਸ਼ਤਿਹਾਰ ਨਹੀਂ ਦਿਓਗੇ ਅਤੇ ਨਾ ਹੀ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਵਿੱਚ ਅਜਿਹਾ ਇਸ਼ਤਿਹਾਰ ਦਿੱਤਾ ਜਾਵੇਗਾ। ਕੋਰਟ ਨੇ ਕਿਹਾ, ਤੁਸੀਂ ਐਲੋਪੈਥੀ ‘ਤੇ ਕਿਵੇਂ ਟਿੱਪਣੀ ਕੀਤੀ, ਜਦੋਂ ਅਸੀਂ ਇਨਕਾਰ ਕੀਤਾ ਸੀ? ਇਸ ‘ਤੇ ਪਤੰਜਲੀ ਨੇ ਅਦਾਲਤ ਨੂੰ ਕਿਹਾ ਕਿ ਅਸੀਂ 50 ਕਰੋੜ ਰੁਪਏ ਦੀ ਰਿਸਰਚ ਲੈਬ ਬਣਾਈ ਹੈ। ਇਸ ‘ਤੇ ਕੋਰਟ ਨੇ ਪਤੰਜਲੀ ਨੂੰ ਕਿਹਾ ਹੈ ਕਿ ਤੁਸੀਂ ਸਿਰਫ ਆਮ ਇਸ਼ਤਿਹਾਰ ਹੀ ਦੇ ਸਕਦੇ ਹੋ।

    ਅਦਾਲਤ ਨੇ ਹੁਕਮਾਂ ਤੋਂ ਉਪਰ ਹੋ ਕੇ ਜਾਰੀ ਕੀਤੇ ਇਸ਼ਤਿਹਾਰ

    ਦੱਸ ਦੇਈਏ ਕਿ ਇਸਤੋਂ ਪਹਿਲਾਂ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਇਸ਼ਤਿਹਾਰ ਪ੍ਰਕਾਸ਼ਿਤ ਹੋਣ ‘ਤੇ ਅਦਾਲਤ ਨਾਰਾਜ਼ ਹੋ ਗਈ ਸੀ। ਸੁਪਰੀਮ ਕੋਰਟ ‘ਚ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਖੁਦ ਅਖਬਾਰ ਲੈ ਕੇ ਅਦਾਲਤ ‘ਚ ਪਹੁੰਚੇ। ਜਸਟਿਸ ਅਮਾਨਉੱਲ੍ਹਾ ਨੇ ਕਿਹਾ ਸੀ ਕਿ ਤੁਸੀਂ ਅਦਾਲਤ ਦੇ ਹੁਕਮਾਂ ਤੋਂ ਬਾਅਦ ਵੀ ਇਹ ਇਸ਼ਤਿਹਾਰ ਲਗਾਉਣ ਦੀ ਜ਼ੁਰਅਤ ਕੀਤੀ। ਤੁਸੀਂ ਅਦਾਲਤ ਨੂੰ ਭੜਕਾ ਰਹੇ ਹੋ। ਉਨ੍ਹਾਂ ਕਿਹਾ ਕਿ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਤੁਸੀਂ ਬਿਮਾਰੀ ਨੂੰ ਠੀਕ ਕਰੋਗੇ? ਸਾਡੀਆਂ ਚੇਤਾਵਨੀਆਂ ਦੇ ਬਾਵਜੂਦ, ਤੁਸੀਂ ਕਹਿ ਰਹੇ ਹੋ ਕਿ ਸਾਡੀਆਂ ਚੀਜ਼ਾਂ ਰਸਾਇਣਕ ਅਧਾਰਤ ਦਵਾਈਆਂ ਨਾਲੋਂ ਬਿਹਤਰ ਹਨ? ਕੇਂਦਰ ਸਰਕਾਰ ਨੂੰ ਵੀ ਇਸ ‘ਤੇ ਕਾਰਵਾਈ ਕਰਨੀ ਚਾਹੀਦੀ ਹੈ।

    ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਦੋ ਲੋਕਾਂ ਨੂੰ ਪਾਰਟੀ ਬਣਾਵਾਂਗੇ, ਜਿਨ੍ਹਾਂ ਦੀਆਂ ਤਸਵੀਰਾਂ ਇਸ਼ਤਿਹਾਰ ‘ਤੇ ਹਨ। ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਜਾਵੇਗਾ। ਉਨ੍ਹਾਂ ਨੂੰ ਵੱਖਰੇ ਤੌਰ ‘ਤੇ ਆਪਣਾ ਜਵਾਬ ਦਾਇਰ ਕਰਨਾ ਹੋਵੇਗਾ। ਅਦਾਲਤ ਨੇ ਕਿਹਾ ਕਿ ਅਸੀਂ ਨਹੀਂ ਜਾਣਨਾ ਚਾਹੁੰਦੇ ਕਿ ਉਹ ਕੌਣ ਹੈ? ਅਸੀਂ ਪਾਰਟੀਆਂ ਬਣਾਵਾਂਗੇ।




    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.