SKM Delhi Chalo Call: ਦੇਸ਼ ਭਰ ਵਿਚੋਂ ਵੱਖ ਵੱਖ ਰਾਜਾਂ ਦੇ ਕਿਸਾਨਾਂ ਨੂੰ ਸੰਯੁਕਤ ਕਿਸਾਨ ਮੋਰਚੇ (ਗ਼ੈਰ-ਰਾਜਨੀਤਕ) ਵੱਲੋਂ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨਾਂ ਦੇ ਦਿੱਲੀ ਚਲੇ ਦੇ ਸੱਦੇ ਦੇ ਮੱਦੇਨਜ਼ਰ ਪੁਲਿਸ ਨੇ ਰਾਜਧਾਨੀ ‘ਚ ਸੁਰੱਖਿਆ ਦੇ ਚੌਕਸ ਪ੍ਰਬੰਧ ਕੀਤੇ ਹਨ। ਚੱਪੇ-ਚੱਪੇ ‘ਤੇ ਪੁਲਿਸ ਨੇ ਪਹਿਰੇਬੰਦੀ ਕੀਤੀ ਹੋਈ ਹੈ। ਦੱਸ ਦਈਏ ਕਿ ਦੋ ਦਿਨ ਪਹਿਲਾਂ SKM ਦੇ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲ੍ਹੇਵਾਲ ਨੇ 6 ਮਾਰਚ ਨੂੰ ਦੇਸ਼ ਭਰ ਦੇ ਕਿਸਾਨਾਂ ਨੂੰ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ਸੀ।
ਹਾਲਾਂਕਿ ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ (Sarwan Singh Pandher) ਨੇ ਸਪੱਸ਼ਟ ਕੀਤਾ ਸੀ ਕਿ ਕਿਸਾਨ ਅੰਦੋਲਨ ਕਰ ਰਹੇ ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰਾਂ ‘ਤੇ ਬੈਠੇ ਕਿਸਾਨ ਮੋਰਚੇ ‘ਤੇ ਡੱਟੇ ਰਹਿਣਗੇ। ਉਨ੍ਹਾਂ ਕਿਹਾ ਸੀ ਕਿ 6 ਮਾਰਚ ਨੂੰ ਦੇਸ਼ ਭਰ ਦੇ ਦੂਜੇ ਰਾਜਾਂ ਦੇ ਕਿਸਾਨਾਂ ਨੂੰ ਰੇਲਵੇ, ਬੱਸਾਂ ਅਤੇ ਹੋਰ ਵਾਹਨਾਂ ਰਾਹੀਂ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਪੰਧੇਰ ਨੇ ਕਿਹਾ ਸੀ ਕਿ 6 ਮਾਰਚ ਨੂੰ ਦੇਸ਼ ਭਰ ਦੇ ਕਿਸਾਨ, ਮਜ਼ਦੂਰ ਅਤੇ ਆਦਿਵਾਸੀ ਦਿੱਲੀ ਵੱਲ ਮਾਰਚ ਕਰਨਗੇ, ਇਹ ਮਾਰਚ ਰੇਲਾਂ ਅਤੇ ਬੱਸਾਂ ਰਾਹੀਂ ਹੋਵੇਗਾ। ਕਿਉਂਕਿ ਸਰਕਾਰ ਦਾ ਕਹਿਣਾ ਹੈ ਕਿ ਕਿਸਾਨ ਬਿਨਾਂ ਟਰੈਕਟਰ-ਟਰਾਲੀਆਂ ਦੇ ਆਉਣ, ਇਸ ਲਈ ਅਸੀਂ ਫੈਸਲਾ ਕੀਤਾ ਹੈ ਕਿ ਜਿਹੜੇ ਲੋਕ ਰੇਲਾਂ ਅਤੇ ਬੱਸਾਂ ਰਾਹੀਂ ਦਿੱਲੀ ਆ ਰਹੇ ਸਨ, ਉਹ ਹੁਣ ਸਿੱਧਾ ਦਿੱਲੀ ਆਉਣ।
ਖਬਰ ਅਪਡੇਟ ਜਾਰੀ…