Saturday, October 19, 2024
More

    Latest Posts

    CM ਕੇਜਰੀਵਾਲ ਦੀਆਂ ਵਧੀਆਂ ਹੋਰ ਮੁਸ਼ਕਲਾਂ; ਈਡੀ ਨੇ ਨਵੀਂ ਸ਼ਿਕਾਇਤ ਕਰਵਾਈ ਦਰਜ | ActionPunjab


    Delhi Cm Arvind Kejriwal: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਇਕ ਵਾਰ ਫਿਰ ਅਦਾਲਤ ਦਾ ਰੁਖ ਕੀਤਾ ਹੈ। ਦਰਅਸਲ ਈਡੀ ਨੇ ਇੱਕ ਹੋਰ ਸ਼ਿਕਾਇਤ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ 7 ਮਾਰਚ ਨੂੰ ਹੋਵੇਗੀ। 

    ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪਹਿਲਾਂ ਵੀ ਸੰਮਨ ਦੀ ਪਾਲਣਾ ਨਾ ਕਰਨ ਲਈ ਮੁੱਖ ਮੰਤਰੀ ਕੇਜਰੀਵਾਲ ਦੇ ਖਿਲਾਫ ਅਦਾਲਤ ਤੱਕ ਪਹੁੰਚ ਕੀਤੀ ਸੀ। ਸ਼ਿਕਾਇਤ ਵੀ ਦਰਜ ਕਰਵਾਈ ਸੀ। ਇਸ ਮਾਮਲੇ ਦੀ ਸੁਣਵਾਈ 16 ਮਾਰਚ ਨੂੰ ਹੋਵੇਗੀ।

    ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਨੀ ਲਾਂਡਰਿੰਗ ਮਾਮਲੇ ਦੀ ਜਾਂਚ ਵਿੱਚ ਵਾਰ-ਵਾਰ ਸੰਮਨਾਂ ਦੀ ਪਾਲਣਾ ਨਾ ਕਰਨ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਦਿੱਲੀ ਦੀ ਅਦਾਲਤ ਵਿੱਚ ਇੱਕ ਤਾਜ਼ਾ ਸ਼ਿਕਾਇਤ ਦਾਇਰ ਕੀਤੀ ਹੈ। ਈਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਚਾਰ ਤੋਂ ਅੱਠ ਸੰਮਨਾਂ ਦੀ ਪਾਲਣਾ ਨਹੀਂ ਕੀਤੀ ਹੈ। ਜਿਸ ਤੋਂ ਬਾਅਦ ਏਸੀਐਮਐਮ ਦਿਵਿਆ ਮਲਹੋਤਰਾ ਨੇ ਈਡੀ ਦੀ ਸ਼ਿਕਾਇਤ ਨੂੰ ਸੂਚੀਬੱਧ ਕਰ ਲਿਆ ਹੈ ਅਤੇ ਸੁਣਵਾਈ ਦੀ ਤਰੀਕ 7 ਮਾਰਚ ਤੈਅ ਕੀਤੀ ਹੈ।

    ਦੱਸ ਦਈਏ ਕਿ ਕਥਿਤ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿੱਚ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਅੱਠ ਸੰਮਨ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਈਡੀ ਨੇ ਪਹਿਲੇ ਤੋਂ ਤੀਜੇ ਸੰਮਨ ‘ਤੇ ਪੇਸ਼ ਨਾ ਹੋਣ ‘ਤੇ ਸਥਾਨਕ ਅਦਾਲਤ ਤੱਕ ਪਹੁੰਚ ਕੀਤੀ ਸੀ। ਜਿਸ ਸਬੰਧੀ ਅਦਾਲਤ ਵਿੱਚ 16 ਮਾਰਚ ਨੂੰ ਸੁਣਵਾਈ ਹੋਵੇਗੀ।

    ਅੱਠ ਸੰਮਨ ਹੋ ਚੁੱਕੇ ਹਨ ਜਾਰੀ 

    ਕਥਿਤ ਦਿੱਲੀ ਸ਼ਰਾਬ ਘੁਟਾਲੇ ਵਿੱਚ ਕਥਿਤ ਮਨੀ ਲਾਂਡਰਿੰਗ ਦੇ ਦੋਸ਼ ਹਨ ਅਤੇ ਇਸੇ ਮਾਮਲੇ ਵਿੱਚ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ 22 ਫਰਵਰੀ ਨੂੰ ਵੀ ਈਡੀ ਨੇ ਕੇਜਰੀਵਾਲ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਸੀ। ਪਰ ਕੇਜਰੀਵਾਲ ਸੱਤਵੇਂ ਸੰਮਨ ‘ਤੇ ਵੀ ਈਡੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਇਸ ਤੋਂ ਪਹਿਲਾਂ ਪਿਛਲੇ ਸਾਲ 2 ਨਵੰਬਰ, 21 ਦਸੰਬਰ ਅਤੇ ਇਸ ਸਾਲ 3 ਜਨਵਰੀ, 18 ਜਨਵਰੀ, 2 ਫਰਵਰੀ, 14 ਫਰਵਰੀ ਅਤੇ 22 ਫਰਵਰੀ ਅਤੇ 3 ਮਾਰਚ ਨੂੰ ਈਡੀ ਨੇ ਕੇਜਰੀਵਾਲ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਸਨ।

    ਇਹ ਵੀ ਪੜ੍ਹੋ: ਹੁਣ ਹਿਮਾਚਲ ਦੀ ਪੁਲਿਸ ਪੰਜਾਬ ਤੇ ਹਰਿਆਣਾ ਪੁਲਿਸ ਨੂੰ ਸਿਖਾਏਗੀ NDPS ਕੇਸਾਂ ਦੀ ਜਾਂਚ ਗੁਰ


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.