Saturday, October 19, 2024
More

    Latest Posts

    ਸਫ਼ਰ ਕਰਨ ਤੋਂ ਪਹਿਲਾਂ ਸਾਵਧਾਨ ! ਅੱਜ ਹੋਵੇਗਾ ਜਾਮ | ActionPunjab


    ਪੰਜਾਬ ਟਰੱਕ ਅਪ੍ਰੇਟਰ ਯੂਨੀਅਨ ਵੱਲੋਂ ਅੱਜ 7 ਮਾਰਚ ਨੂੰ ਜਲੰਧਰ ਤੋਂ ਦਿੱਲੀ ਜਾਣ ਵਾਲਾ ਮੁੱਖ ਮਾਰਗ ਪੂਰੀ ਤਰ੍ਹਾਂ ਨਾਲ ਬੰਦ ਰੱਖਣ ਦਾ ਐਲਾਨ ਕੀਤਾ ਹੋਇਆ ਹੈ। ਟਰੱਕ ਯੂਨੀਅਨ ਦੇ ਇਸ ਸੱਦੇ ਦਾ 5 ਮਜਦੂਰ ਜਥੇਬੰਦੀਆਂ ਵੱਲੋਂ ਵੀ ਸਮਰਥਨ ਕੀਤਾ ਗਿਆ ਹੈ। ਪੰਜਾਬ ਪ੍ਰਧਾਨ ਹੈਪੀ ਸੰਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਟਰੱਕ ਅਪ੍ਰੇਟਰ ਧਰਨੇ ਤਹਿਤ ਫਿਲੌਰ ਵਿੱਚ ਸਤਲੁਜ ਦਰਿਆ ਦੇ ਦੋਵੇਂ ਰਸਤਿਆਂ ਨੂੰ ਪੂਰਨ ਤੌਰ ‘ਤੇ ਬੰਦ ਰੱਖਣਗੇ। ਉਨ੍ਹਾਂ ਦੱਸਿਆ ਕਿ ਇਹ ਧਰਨਾ 12 ਵਜੇ ਤੋਂ ਸ਼ੁਰੂ ਹੋਵੇਗਾ, ਜੋ ਕਿ 5 ਘੰਟਿਆਂ ਲਈ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਹ ਧਰਨਾ ਟਰੱਕ ਅਪ੍ਰੇਟਰਾਂ ਦੀਆਂ ਮੰਗਾਂ ਨੂੰ ਮਨਵਾਉਣ ਲਈ ਇੱਕ ਸੰਕੇਤਕ ਧਰਨਾ ਹੈ। ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਹੋ ਸਕਦਾ ਹੈ ਕਿ ਇਹ ਧਰਨਾ ਅਨਿਸ਼ਚਤ ਸਮੇਂ ਲਈ ਲਾਇਆ ਜਾਵੇ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.