ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ, ਕੇਂਦਰ ਸਰਕਾਰ ਨੇ ਅੱਜ ਯਾਨੀ ਸੋਮਵਾਰ, 11 ਮਾਰਚ ਨੂੰ ਨਾਗਰਿਕਤਾ ਸੋਧ ਕਾਨੂੰਨ (CAA) ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਨਾਗਰਿਕਤਾ (ਸੋਧ) ਕਾਨੂੰਨ ਨੂੰ 5 ਸਾਲ ਪਹਿਲਾਂ ਮਨਜ਼ੂਰੀ ਦਿੱਤੀ ਗਈ ਸੀ, ਪਰ ਇਸ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਜਾ ਸਕਿਆ ਹੈ। ਪਰ ਸੋਮਵਾਰ ਨੂੰ ਮੋਦੀ ਸਰਕਾਰ ਨੇ CAA ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।