ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਨੁਮਾਇੰਦਿਆਂ ਅਤੇ ਗ੍ਰਾਮ ਪੰਚਾਇਤਾਂ ਨਾਲ ਮੀਟਿੰਗ ਕੀਤੀ ਗਈ।
,
ਮੀਟਿੰਗ ਵਿੱਚ ਨਸ਼ਿਆਂ ਨੂੰ ਰੋਕਣ ਲਈ ਆਮ ਲੋਕਾਂ ਦੀ ਰਾਏ ਲਈ ਗਈ। ਇਸ ਦੌਰਾਨ ਪੁਲੀਸ ਅਧਿਕਾਰੀਆਂ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਦਾ ਭਰੋਸਾ ਵੀ ਦਿੱਤਾ। ਐਸਐਸਪੀ ਭਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਪੰਜਾਬ ਪੁਲੀਸ ਵੱਲੋਂ ਇੱਕ ਵਟਸਐਪ ਨੰਬਰ ਜਾਰੀ ਕੀਤਾ ਗਿਆ ਹੈ, ਜਿਸ ’ਤੇ ਕੋਈ ਵੀ ਵਿਅਕਤੀ ਨਸ਼ਾ ਤਸਕਰੀ ਵਾਲੀ ਥਾਂ ਦੀ ਵੀਡੀਓ ਬਣਾ ਕੇ ਭੇਜ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਹਰੇਕ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ।
ਇਸ ਦੌਰਾਨ ਨਸ਼ਾ ਵਿਰੋਧੀ ਕਮੇਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਹ ਬਹੁਤ ਵਧੀਆ ਕੰਮ ਹੈ। ਜਿਸ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਨਾਲ ਜੋੜਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਇੱਕ ਚੰਗਾ ਕਦਮ ਹੈ।