ਜ਼ਖਮੀ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ
ਅਬੋਹਰ ਦੇ ਪਿੰਡ ਭੰਗਰਖੇੜਾ ਦੇ ਵਸਨੀਕ ਇੱਕ ਵਿਅਕਤੀ ਨੂੰ ਅੱਜ ਉਸੇ ਪਿੰਡ ਦੇ ਹੀ ਇੱਕ ਵਿਅਕਤੀ ਨੇ ਸਰਪੰਚੀ ਚੋਣ ਨੂੰ ਲੈ ਕੇ ਰੰਜਿਸ਼ ਕਾਰਨ ਕੁੱਟ-ਕੁੱਟ ਕੇ ਜ਼ਖ਼ਮੀ ਕਰ ਦਿੱਤਾ। ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
,
ਹਸਪਤਾਲ ਵਿੱਚ ਜ਼ੇਰੇ ਇਲਾਜ 42 ਸਾਲਾ ਦਯਾਰਾਮ ਨੇ ਦੱਸਿਆ ਕਿ ਪਿਛਲੇ ਮਹੀਨੇ ਹੋਈਆਂ ਸਰਪੰਚੀ ਦੀਆਂ ਚੋਣਾਂ ਵਿੱਚ ਇਸੇ ਪਿੰਡ ਦੇ ਜਗਜੀਤ ਸਿੰਘ ਦੀ ਪਤਨੀ ਸਰਪੰਚ ਦੇ ਅਹੁਦੇ ਲਈ ਚੋਣ ਲੜੀ ਸੀ। ਜਿਸ ਦੀ ਉਸ ਨੇ ਮਦਦ ਕੀਤੀ ਅਤੇ ਉਹ ਚੋਣ ਜਿੱਤ ਗਈ। ਇਸ ਕਾਰਨ ਦੂਜੇ ਪਾਸੇ ਦੇ ਲੋਕਾਂ ਵਿੱਚ ਉਸ ਨਾਲ ਨਰਾਜ਼ਗੀ ਹੋਣੀ ਸ਼ੁਰੂ ਹੋ ਗਈ।
ਦਯਾਰਾਮ ਨੇ ਦੱਸਿਆ ਕਿ ਅੱਜ ਜਦੋਂ ਉਹ ਆਪਣੇ ਸਕੂਟਰ ‘ਤੇ ਆਪਣੇ ਖੇਤ ਜਾ ਰਿਹਾ ਸੀ ਤਾਂ ਰਸਤੇ ‘ਚ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਉਸ ਨੂੰ ਰੋਕ ਲਿਆ ਅਤੇ ਜੇਤੂ ਸਰਪੰਚ ਦੀ ਮਦਦ ਕਰਨ ‘ਤੇ ਉਸ ਦੀ ਕੁੱਟਮਾਰ ਕੀਤੀ | ਬਾਅਦ ਵਿਚ ਜਦੋਂ ਉਸ ਨੇ ਰੌਲਾ ਪਾਇਆ ਤਾਂ ਉਹ ਮੌਕੇ ਤੋਂ ਭੱਜ ਗਏ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ