ਪੰਜਾਬ ‘ਚ ਭਲਕੇ ਯਾਨੀ ਸੋਮਵਾਰ ਨੂੰ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਅਧਿਕਾਰੀ ਪੰਜਾਬ ਵਿਜੀਲੈਂਸ ਖਿਲਾਫ ਮੰਤਰੀ ਨੂੰ ਮਿਲਣਗੇ। ਜੇਕਰ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਉਹ 18 ਦਸੰਬਰ ਯਾਨੀ ਬੁੱਧਵਾਰ ਨੂੰ ਪੂਰੇ ਪੰਜਾਬ ‘ਚ ਕੋਈ ਵੀ ਰਜਿਸਟ੍ਰੇਸ਼ਨ ਨਹੀਂ ਹੋਣ ਦੇਣਗੇ। ਪੰਜਾਬ ਵਿਜੇ
,
ਜ਼ਿਕਰਯੋਗ ਹੈ ਕਿ ਸੂਬੇ ਭਰ ਦੇ ਮਾਲ ਅਧਿਕਾਰੀਆਂ ਨੇ 28 ਅਤੇ 29 ਨਵੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਸੀ। ਪਰ ਇਸ ਵਾਰ ਮਾਲ ਅਫ਼ਸਰ ਨੇ ਮਨ ਬਣਾ ਲਿਆ ਹੈ ਕਿ ਜੇਕਰ ਪ੍ਰਧਾਨ ਸੁਖਚਰਨ ਚੰਨੀ ਖ਼ਿਲਾਫ਼ ਦਰਜ ਕੇਸ ਦੋ ਦਿਨਾਂ ਵਿੱਚ ਵਾਪਸ ਨਾ ਲਿਆ ਗਿਆ ਤਾਂ ਪੰਜਾਬ ਭਰ ਵਿੱਚ ਅਣਮਿੱਥੇ ਸਮੇਂ ਲਈ ਰਜਿਸਟਰੀ ਬੰਦ ਕਰ ਦਿੱਤੀ ਜਾਵੇਗੀ।
ਪੜ੍ਹੋ ਕੀ ਹੈ ਪੂਰਾ ਮਾਮਲਾ…
ਦੱਸ ਦੇਈਏ ਕਿ ਬਰਨਾਲਾ ਵਿਜੀਲੈਂਸ ਨੇ ਐਸੋਸੀਏਸ਼ਨ ਦੇ ਮੁਖੀ ਚੰਨੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਸੀ। ਚੰਨੀ ਦੀ ਬੁੱਧਵਾਰ ਨੂੰ ਹੋਈ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਮਾਲ ਅਫਸਰ ਯੂਨੀਅਨ ਨੇ ਬੀਤੇ ਵੀਰਵਾਰ ਨੂੰ ਸੂਬੇ ਭਰ ਵਿੱਚ ਤਾਇਨਾਤ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਸਬ ਰਜਿਸਟਰਾਰ ਅਤੇ ਡੀਆਰਓ ਨੂੰ ਰੋਸ ਵਜੋਂ ਸਮੂਹਿਕ ਛੁੱਟੀ ਲੈ ਕੇ ਬਰਨਾਲਾ ਵਿਜੀਲੈਂਸ ਦਫਤਰ ਦੇ ਬਾਹਰ ਪਹੁੰਚਣ ਲਈ ਕਿਹਾ ਸੀ।