ਔਰਤ ਨੇ ਪੰਜਾਬੀ ਗਾਇਕ ‘ਤੇ ਲਾਏ ਹੋਰ ਵੀ ਗੰਭੀਰ ਦੋਸ਼
ਸ਼ਨੀਵਾਰ ਨੂੰ ਪੁਲਸ ਨੇ ਮਹਿਲਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਨੇ ਗਾਇਕ ਰਾਏ ਜੁਝਾਰ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 376, 406, 420 ਤਹਿਤ ਕੇਸ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਗਾਇਕ ਪਿਛਲੇ ਸਮੇਂ ਵਿੱਚ ਵੀ ਵਿਵਾਦਾਂ ਵਿੱਚ ਘਿਰਿਆ ਰਿਹਾ ਹੈ
ਰਾਏ ਜੁਝਾਰ ਵੀ ਇਤਰਾਜ਼ਯੋਗ ਗੀਤ ਬਣਾਉਣ ਕਰਕੇ ਵਿਵਾਦਾਂ ਵਿੱਚ ਘਿਰ ਚੁੱਕੇ ਹਨ। ਸਾਲ 2018 ਵਿੱਚ ਉਸ ਨੇ ਪੁਲਿਸ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਧਮਕੀ ਭਰੇ ਕਾਲ ਆਉਣ ਦੀ ਸੂਚਨਾ ਦਿੱਤੀ ਸੀ। ਜਲੰਧਰ ਨਿਵਾਸੀ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਪਣੇ ਪ੍ਰਸ਼ੰਸਕਾਂ ਨੂੰ ਪ੍ਰੇਸ਼ਾਨ ਕਰਨ ਵਾਲੀਆਂ ਕਾਲਾਂ ਦੀ ਜਾਣਕਾਰੀ ਦਿੱਤੀ ਸੀ।