,
ਥਾਣਾ ਰਣਜੀਤ ਐਵੀਨਿਊ ਦੀ ਪੁਲਸ ਨੇ ਬੀ-ਬਲਾਕ ਸਥਿਤ 2 ਰੈਸਟੋਰੈਂਟਾਂ ‘ਤੇ ਛਾਪੇਮਾਰੀ ਕਰਕੇ 2 ਨੌਜਵਾਨਾਂ ਨੂੰ 4 ਹੁੱਕੇ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਦੋਸ਼ੀਆਂ ਦੀ ਪਛਾਣ ਚੰਦਨ ਅਤੇ ਨੀਰਜ ਵਜੋਂ ਹੋਈ ਹੈ। ਪੁਲੀਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਮਗਰੋਂ ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਹੈ। ਪੁਲਸ ਨੇ ਦੱਸਿਆ ਕਿ ਮੰਗਲਵਾਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰੈਸਟੋਰੈਂਟ ‘ਚ ਗਾਹਕਾਂ ਨੂੰ ਬਿਨਾਂ ਲਾਇਸੈਂਸ ਤੋਂ ਹੁੱਕਾ ਪਰੋਸਿਆ ਜਾ ਰਿਹਾ ਹੈ। ਪੁਲੀਸ ਨੇ ਮੁੜ ਛਾਪੇਮਾਰੀ ਕਰਕੇ ਕਾਰਵਾਈ ਕੀਤੀ।