ਕਪੂਰਥਲਾ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਜਿਸ ਕੋਲੋਂ ਹੈਰੋਇਨ ਬਰਾਮਦ ਹੋਈ ਹੈ। ਇਹ ਕਾਰਵਾਈ ਸਬ ਡਵੀਜ਼ਨ ਫਗਵਾੜਾ ਪੁਲਿਸ ਵੱਲੋਂ ਕੀਤੀ ਗਈ। ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਫਗਵਾੜਾ ਵਿੱਚ ਕੇਸ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
,
ਥਾਣਾ ਸਦਰ ਫਗਵਾੜਾ ਦੇ ਐਸਆਈ ਕਮਲਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲੀਸ ਪਾਰਟੀ ਸਮੇਤ ਗੌਂਸਪੁਰ ਮੋੜ ’ਤੇ ਮੌਜੂਦ ਸਨ ਤਾਂ ਸਾਹਮਣੇ ਤੋਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਟੀਮ ਨੂੰ ਦੇਖ ਕੇ ਵਾਪਸ ਮੁੜ ਗਿਆ। ਸ਼ੱਕ ਦੇ ਆਧਾਰ ‘ਤੇ ਪੁਲਸ ਟੀਮ ਨੇ ਪਿੱਛਾ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ। ਉਸ ਦੀ ਪਛਾਣ ਰਾਜੇਸ਼ ਕੁਮਾਰ ਵਾਸੀ ਮਕਾਨ ਨੰਬਰ 23, ਮੁਹੱਲਾ ਨੰਬਰ 30, ਜਲੰਧਰ ਛਾਉਣੀ ਵਜੋਂ ਹੋਈ ਹੈ।
ਕਮਲਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਰਾਜੇਸ਼ ਕੁਮਾਰ ਦੀ ਤਲਾਸ਼ੀ ਦੌਰਾਨ ਉਸ ਦੀ ਪੈਂਟ ਦੀ ਜੇਬ ਵਿੱਚੋਂ 23 ਗ੍ਰਾਮ ਹੈਰੋਇਨ ਬਰਾਮਦ ਹੋਈ।