Actionpunjab

Action Punjab Logo
Breaking News

ਜਾਅਲੀ ਦਸਤਾਵੇਜ਼ਾਂ ਰਾਹੀਂ ਕਾਊਂਸਲਰ ਦੀ ਨੌਕਰੀ ਲੈਣ ਵਾਲਾ ਸ਼ੰਕਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ



ਚੰਡੀਗੜ੍ਹ, 25 ਫਰਵਰੀ  :
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਿਵਲ ਹਸਪਤਾਲ ਬਰੇਟਾ ਜ਼ਿਲ੍ਹਾ ਮਾਨਸਾ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਤਾਇਨਾਤ ਸ਼ੰਕਰ ਸਿੰਘ ਕਾਊਂਸਲਰ ਨੂੰ ਜਾਅਲੀ ਡਿਗਰੀ/ਸਰਟੀਫਿਕੇਟ ਦੇ ਆਧਾਰ ‘ਤੇ ਕਾਊਂਸਲਰ ਦੀ ਨੌਕਰੀ ਹਾਸਿਲ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਕਾਊਂਸਲਰ ਸ਼ੰਕਰ ਸਿੰਘ, ਵਾਸੀ ਪਿੰਡ ਭੂੰਦੜ ਭੈਣੀ, ਤਹਿਸੀਲ ਮੂਨਕ, ਜ਼ਿਲ੍ਹਾ ਸੰਗਰੂਰ ਵਿਰੁੱਧ ਕਾਰਵਾਈ ਕੀਤੀ ਗਈ ।  ਸਾਲ 2023 ਵਿੱਚ ਇੱਕ ਨਿੱਜੀ ਕੰਪਨੀ ਇਨੋਵਿਜ਼ਨ ਲਿਮਟਿਡ ਰਾਹੀਂ ਆਊਟਸੋਰਸਿੰਗ ਤੇ ਭਰਤੀ ਕੀਤੇ ਗਏ ਕੌਂਸਲਰਾਂ ਅਤੇ ਕੰਪਿਊਟਰ ਆਪਰੇਟਰਾਂ ਦੀਆਂ ਡਿਗਰੀਆਂ/ਸਰਟੀਫਿਕੇਟਾਂ ਦੀ ਸਿਵਲ ਸਰਜਨ, ਮਾਨਸਾ ਦੇ ਦਫ਼ਤਰ ਦੁਆਰਾ ਤਸਦੀਕ ਕਰਵਾਈ ਗਈ ਅਤੇ ਇਹ ਪਾਇਆ ਗਿਆ ਕਿ ਉਕਤ ਨੇ ਜਾਅਲੀ ਡਿਗਰੀ/ਸਰਟੀਫਿਕੇਟ ਦੇ ਆਧਾਰ ‘ਤੇ  ਨੌਕਰੀ ਪ੍ਰਾਪਤ ਕੀਤੀ ਸੀ।
ਉਸ ਵਿਰੁੱਧ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। 

Scroll to Top