Actionpunjab

Action Punjab Logo
Breaking News

ਹੋਲਾ ਮਹੱਲਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਦੀ ਸਮੀਖਿਆ, ਸ਼ਰਧਾਲੂਆਂ ਲਈ ਵਿਸ਼ੇਸ਼ ਸਹੂਲਤਾਂ ਯਕੀਨੀ ਬਣਾਈਆਂ



ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਖਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਹੋਲਾ ਮਹੱਲਾ ਤਿਉਹਾਰ ਮੌਕੇ 2 ਮਾਰਚ ਤੋਂ 4 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਪਹੁੰਚ ਰਹੇ ਹਨ। ਤਿਉਹਾਰ ਨੂੰ ਸੁਚਾਰੂਸੁਰੱਖਿਅਤ ਅਤੇ ਵਿਵਸਥਿਤ ਢੰਗ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

       ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਉਪ ਮੰਡਲ ਮੈਜਿਸਟ੍ਰੇਟ ਰੂਪਨਗਰ ਜਸਪ੍ਰੀਤ ਸਿੰਘ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅੰਦਰ ਬਣਾਈਆਂ ਗਈਆਂ ਸਾਰੀਆਂ ਪਾਰਕਿੰਗਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਪਾਰਕਿੰਗ ਖੇਤਰਾਂ ਵਿੱਚ ਰੌਸ਼ਨੀਸੁਰੱਖਿਆਸਫ਼ਾਈ ਅਤੇ ਦਿਸ਼ਾ-ਨਿਰਦੇਸ਼ ਸਾਈਨਬੋਰਡਾਂ ਦੀ ਉਪਲਬਧਤਾ ਦਾ ਜਾਇਜ਼ਾ ਲਿਆ ਗਿਆ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਆਵੇ।

     ਪ੍ਰਸ਼ਾਸਨ ਵੱਲੋਂ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧਆਰਜ਼ੀ ਟਾਇਲਟਾਂ ਦੀ ਸਫ਼ਾਈਅਤੇ ਭੀੜ ਵਾਲੇ ਇਲਾਕਿਆਂ ਵਿੱਚ ਸਹਾਇਤਾ ਡੈਸਕਾਂ ਦੀ ਕਾਰਗੁਜ਼ਾਰੀ ਦੀ ਵੀ ਜਾਂਚ ਕੀਤੀ ਗਈ। ਨਾਲ ਹੀਆਮ ਆਦਮੀ ਕਲੀਨਿਕਾਂ ਵਿੱਚ ਡਾਕਟਰੀ ਸਹੂਲਤਾਂਦਵਾਈਆਂ ਦੀ ਉਪਲਬਧਤਾ ਅਤੇ ਐਮਰਜੈਂਸੀ ਸੇਵਾਵਾਂ ਨੂੰ ਪਰਖਿਆ ਗਿਆਤਾਂ ਜੋ ਤੁਰੰਤ ਸਿਹਤ ਸੰਬੰਧੀ ਸਥਿਤੀ ਨਾਲ ਨਜਿੱਠਿਆ ਜਾ ਸਕੇ।

     ਸ਼ਰਧਾਲੂਆਂ ਦੀ ਆਵਾਜਾਈ ਸੁਗਮ ਬਣਾਉਣ ਲਈ ਈ-ਰਿਕਸ਼ਾ ਸੇਵਾ ਦੇ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਗਈ। ਰੂਟਾਂ ਦੀ ਯੋਜਨਾ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਤੇ ਜ਼ੋਰ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਚੱਲ ਰਹੇ ਹਨ ਅਤੇ ਸ਼ਰਧਾਲੂਆਂ ਦੀ ਸਹੂਲਤ ਪ੍ਰਸ਼ਾਸਨ ਦੀ ਪਹਿਲੀ ਪ੍ਰਾਥਮਿਕਤਾ ਹੈ। 

Scroll to Top