Actionpunjab

Action Punjab Logo
Breaking News

ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਐਮਪੀ ਮਲਵਿੰਦਰ ਕੰਗ ਹੋਏ ਨਤਮਸਤਕ



ਸ੍ਰੀ ਅਨੰਦਪੁਰ ਸਾਹਿਬ, 04 ਮਾਰਚ: ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਖਾਲਸਾ ਪੰਥ ਦਾ ਤਿਉਹਾਰ ਹੋਲਾ-ਮਹੱਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਹੋਲਾ-ਮਹੱਲਾ ਮੌਕੇ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਸ. ਮਲਵਿੰਦਰ ਸਿੰਘ ਕੰਗ ਤਖ਼ਤ ਸ੍ਰੀ ਕੇਸਗੜ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਹੋਲਾ-ਮਹੱਲਾ ਦੀ ਵਧਾਈ ਦਿੱਤੀ।
ਇਸ ਮੌਕੇ ਗੱਲਬਾਤ ਕਰਦਿਆਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹੋਲਾ-ਮਹੱਲਾ ਇਕ ਧਰਮ ਦਾ ਤਿਉਹਾਰ ਨਹੀਂ ਸਗੋਂ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ ਅਤੇ ਅੱਜ ਦੇਸ਼ ਅਤੇ ਦੁਨੀਆ ਤੋਂ ਲੱਖਾਂ ਦੀ ਗਿਣਤੀ ’ਚ ਸੰਗਤ ਗੁਰੂ ਚਰਨਾਂ ਵਿੱਚ ਮੱਥਾ ਟੇਕ ਰਹੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਤਰੱਕੀ ਅਤੇ ਇਥੋਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਜ਼ਿਆਦਾ ਮਜ਼ਬੂਤ ਕੀਤਾ ਜਾਵੇਗਾ ਅਤੇ ਇਸ ਇਲਾਕੇ ਲਈ ਲੋੜੀਂਦੀਆਂ ਹੋਰ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। 

Scroll to Top