Actionpunjab

Action Punjab Logo
Breaking News

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁਸਲਿਮ ਭਾਈਚਾਰੇ ਅਤੇ ਪੰਜਾਬ ਦੇ ਲੋਕਾਂ ਨੂੰ ਈਦ ਦੀਆਂ ਵਧਾਈਆਂ



ਸ੍ਰੀ ਅਨੰਦਪੁਰ ਸਾਹਿਬ 21 ਮਾਰਚ:  ਪੰਜਾਬ ਦੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਈਦ ਦੇ ਪਵਿੱਤਰ ਮੌਕੇ ‘ਤੇ ਮੁਸਲਿਮ ਭਾਈਚਾਰੇ ਸਮੇਤ ਪੰਜਾਬ ਅਤੇ ਦੇਸ਼ ਦੇ ਸਮੂਹ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ।
    ਇਸ ਮੌਕੇ ਸ. ਬੈਂਸ ਕਿਹਾ ਕਿ ਪੰਜਾਬ ਦੀ ਧਰਤੀ ਸਾਂਝੀ ਵਿਰਾਸਤ ਅਤੇ ਕੌਮੀ ਏਕਤਾ ਦੀ ਪ੍ਰਤੀਕ ਹੈ, ਜਿੱਥੇ ਹਰ ਧਰਮ ਦੇ ਲੋਕ ਸਾਰੇ ਤਿਉਹਾਰ ਬੜੇ ਉਤਸ਼ਾਹ ਨਾਲ ਇਕੱਠੇ ਮਨਾਉਂਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਏਕਤਾ ਅਤੇ ਆਪਸੀ ਪਿਆਰ ਸਾਡੇ ਸਮਾਜ ਦੀ ਸਭ ਤੋਂ ਵੱਡੀ ਤਾਕਤ ਹੈ।
     ਸ. ਹਰਜੋਤ ਸਿੰਘ ਬੈਂਸ ਨੇ ਸਰਬੱਤ ਦਾ ਭਲਾ ਲਈ ਅਰਦਾਸ ਕੀਤੀ ਅਤੇ ਦੇਸ਼ ਤੇ ਦੁਨੀਆ ਵਿੱਚ ਅਮਨ ਤੇ ਸੁਖ-ਸ਼ਾਂਤੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਸ਼ਵ ਸ਼ਾਂਤੀ ਸਭ ਤੋਂ ਵੱਡੀ ਲੋੜ ਹੈ ਅਤੇ ਦੇਸ਼ਾਂ ਵਿੱਚ ਚੱਲ ਰਹੇ ਟਕਰਾਵਾਂ ਦਾ ਜਲਦ ਤੋਂ ਜਲਦ ਅੰਤ ਹੋਣਾ ਚਾਹੀਦਾ ਹੈ।
ਉਨ੍ਹਾਂ ਪ੍ਰਾਰਥਨਾ ਕੀਤੀ ਕਿ ਵਾਹਿਗੁਰੂ ਸਭ ਦੇਸ਼ਾਂ ਨੂੰ ਇਹ ਸਮਝ ਬਖ਼ਸ਼ੇ ਕਿ ਉਹ ਟਕਰਾਅ ਦੀ ਬਜਾਏ ਗੱਲਬਾਤ ਅਤੇ ਸਹਿਯੋਗ ਦਾ ਰਾਹ ਅਪਣਾਉਣ। ਉਨ੍ਹਾਂ ਕਿਹਾ ਕਿ ਗੱਲਬਾਤ ਹੀ ਹਰ ਸਮੱਸਿਆ ਦਾ ਟਿਕਾਊ ਹੱਲ ਹੈ, ਜੋ ਸੰਸਾਰ ਵਿੱਚ ਸਥਿਰਤਾ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾ ਸਕਦੀ ਹੈ।
ਅੰਤ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿੱਚ ਭਾਈਚਾਰੇ ਅਤੇ ਅਮਨ ਨੂੰ ਕਾਇਮ ਰੱਖਣ ਲਈ ਮਿਲਜੁਲ ਕੇ ਕੰਮ ਕਰਨ ਅਤੇ ਇਕ ਵਾਰ ਫਿਰ ਸਭ ਨੂੰ ਈਦ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ। 

Scroll to Top