Actionpunjab

Action Punjab Logo
Breaking News

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ




ਚੰਡੀਗੜ੍ਹ, 23 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 62ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 447 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
62ਵੇਂ ਦਿਨ, ਪੁਲਿਸ ਟੀਮਾਂ ਨੇ 186 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,497 ਹੋ ਗਈ ਹੈ।
ਇਸ ਤੋਂ ਇਲਾਵਾ 52 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 74 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 387ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋ ਹੈਰੋਇਨ, 10 ਕਿਲੋ ਭੁੱਕੀ, 2162 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17,113 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 387 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਡਰੱਗ ਤਸਕਰਾਂ ਦੀ ਗਿਣਤੀ 55,152 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Scroll to Top