Actionpunjab

Action Punjab Logo
Breaking News

ਪਿੰਡ ਦਸੌਦਾ ਸਿੰਘ ਵਾਲਾ ਵਿੱਚ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ



ਮਾਲੇਰਕੋਟਲਾ, 29 ਮਾਰਚ :

                  ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੋਖ ਸਿੰਘ ਦਸੌਦਾ ਸਿੰਘ ਵਾਲਾ ਵੱਲੋਂ ਪਿੰਡ ਦਸੌਦਾ ਸਿੰਘ ਵਾਲਾ ਵਿਖੇ ਸੰਮਤੀ ਮੈਂਬਰਾਂ ਦੇ ਸਹਿਯੋਗ ਨਾਲ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜੂਨੀਅਰ ਇੰਜੀਨੀਅਰ ਪੰਚਾਇਤੀ ਰਾਜ ਇੰਜ.ਸਤਨਾਮ ਸਿੰਘ, ਪੰਚ ਚਮਕੋਰ ਸਿੰਘ,ਜੋਗਾ ਸਿੰਘ ਬਲਦੀਪ ਸਿੰਘ,ਬਲਜੀਤ ਸਿੰਘ, ਹਰਫੂਲ ਸਿੰਘ,ਸੁਰਜੀਤ ਸਿੰਘ,ਰਾਜਦੀਪ ਸਿੰਘ,ਦਰਸ਼ਨ ਸਿੰਘ ਅਤੇ ਨੰਬਰਦਾਰ ਚਰਨਜੀਤ ਸਿੰਘ ਤੋਂ ਇਲਾਵਾ ਪਿੰਡ ਨਿਵਾਸੀ ਮੌਜੂਦ ਸਨ ।

              ਚੇਅਰਮੈਨ ਸੰਤੋਖ ਸਿੰਘ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕਰਦਿਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ‘ਤੇ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕਰੀਬ 16 ਕਰੋੜ 02 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ 57 ਮਾਡਲ ਪਲੇਅ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿੱਚ ਲਗਭਗ 30 ਮੈਦਾਨ 6 ਕਰੋੜ 89 ਲੱਖ 29 ਹਜ਼ਾਰ ਰੁਪਏ ਦੀ ਲਾਗਤ ਨਾਲ ਅਤੇ ਬਾਕੀ ਹਲਕਾ ਅਮਰਗੜ੍ਹ ਵਿੱਚ 27 ਮੈਦਾਨ ਕਰੀਬ 9 ਕਰੋੜ 13 ਲੱਖ 22 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਡਲ ਪਲੇਅ ਗਰਾਊਂਡਾਂ ਵਿੱਚ ਕ੍ਰਿਕਟ ਪਿੱਚਵਾਲੀਬਾਲ ਕੋਰਟਰਨਿੰਗ ਟਰੈਕਓਪਨ ਜਿੰਮ ਅਤੇ ਦਰਸ਼ਕਾਂ ਲਈ ਬੈਠਣ ਦੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਨਾਲ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਵਧੀਆ ਮੌਕਾ ਮਿਲੇਗਾ।

ਚੇਅਰਮੈਨ ਸੰਤੋਖ ਸਿੰਘ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਮਾਲੇਰਕੋਟਲਾ ਡਾਜਮੀਲਉਰਰਹਿਮਾਨ ਦਾ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਉਪਰਾਲਾ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਬਲਾਕ ਸੰਮਤੀ ਦੀ ਟੀਮ ਲਗਾਤਾਰ ਆਮ ਲੋਕਾਂ ਦੀ ਭਲਾਈ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਤਤਪਰ ਰਹੇਗੀ।

ਉਨ੍ਹਾਂ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡ ਸਹੂਲਤਾਂ ਦਾ ਪੂਰਾ ਲਾਭ ਲੈਣ ਅਤੇ ਆਪਣੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ, ਤਾਂ ਜੋ ਉਹ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਜੀ ਸਕਣ। ਉਨ੍ਹਾਂ ਭਰੋਸਾ ਦਿਵਾਇਆ ਕਿ ਮੈਦਾਨ ਦਾ ਨਿਰਮਾਣ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਪਿੰਡ ਵਾਸੀਆਂ ਅਤੇ ਸੰਮਤੀ ਮੈਂਬਰਾਂ ਵੱਲੋਂ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਮਾਲੇਰਕੋਟਲਾ ਦਾ ਧੰਨਵਾਦ ਕਰਦੇ ਹੋਏ ਇਸ ਉਪਰਾਲੇ ਦਾ ਸਵਾਗਤ ਕੀਤਾ ਗਿਆ। 

Scroll to Top