Actionpunjab

Action Punjab Logo
Breaking News

ਮਰਦਮਸ਼ੁਮਾਰੀ 2027 ਲਈ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ



ਸੰਗਰੂਰ, 03 ਅਪ੍ਰੈਲ
ਮਰਮਸ਼ੁਮਾਰੀ-2027 ਦੀਆਂ ਤਿਆਰੀਆਂ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ, ਸੰਗਰੂਰ ਵਿਖੇ 30 ਮਾਰਚ ਤੋਂ 2 ਅਪ੍ਰੈਲ ਤਕ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਇਆ। ਇਹ ਟ੍ਰੇਨਿੰਗ ਪ੍ਰੋਗਰਾਮ ਮਰਦਮਸ਼ੁਮਾਰੀ ਕਾਰਜਾਂ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਇਕ ਮਹੱਤਵਪੂਰਨ ਕਦਮ ਹੈ।
ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ -ਕਮ- ਪ੍ਰਿੰਸੀਪਲ ਸੈਂਸਜ ਅਫਸਰ, ਸੰਗਰੂਰ ਸ਼੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਸ਼੍ਰੀ ਦੀਪਕ ਕੁਮਾਰ ਤੇ ਸ਼੍ਰੀ ਭਾਰਤ ਭੂਸ਼ਣ ਵੱਲੋਂ 40 ਫੀਲਡ ਟ੍ਰੇਨਰਾਂ ਨੂੰ ਮਾਰਗਦਰਸ਼ਨ ਦਿੱਤਾ ਗਿਆ। ਉਨ੍ਹਾਂ ਨੇ ਮਰਦਮਸ਼ੁਮਾਰੀ ਦੌਰਾਨ ਸਹੀ ਅਤੇ ਸਮੇਂ ਸਿਰ ਡਾਟਾ ਇਕੱਠਾ ਕਰਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਸ਼੍ਰੀ ਚਾਬਾ ਨੇ ਇਸ ਮੌਕੇ ਟ੍ਰੇਨਿੰਗ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰ ਪੱਧਰ ‘ਤੇ ਉਚਿਤ ਤਰੀਕੇ ਨਾਲ ਸਿਖਲਾਈ ਦੇਣਾ ਲਾਜ਼ਮੀ ਹੈ ਤਾਂ ਜੋ ਭਰੋਸੇਯੋਗ ਅਤੇ ਗੁਣਵੱਤਾ ਵਾਲਾ ਡਾਟਾ ਪ੍ਰਾਪਤ ਕੀਤਾ ਜਾ ਸਕੇ। ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਵੱਲੋਂ ਵੱਖ-ਵੱਖ ਮਡਿਊਲਜ਼ ‘ਤੇ ਵਿਸਥਾਰਪੂਰਵਕ ਸੈਸ਼ਨ ਕਰਵਾਏ ਗਏ, ਜਿਨ੍ਹਾਂ ਵਿੱਚ ਹਾਊਸ ਲਿਸਟਿੰਗ ਪ੍ਰਕਿਰਿਆ, ਡਿਜਿਟਲ ਮੋਡ ਵਿੱਚ ਸੈਂਸਜ ਲਈ CMMS ਪੋਰਟਲ ਅਤੇ HLO ਵੈੱਬ Application ਸਬੰਧੀ ਹਦਾਇਤਾਂ ਅਤੇ ਸੁਪਰਵਾਈਜ਼ਰਾਂ, ਗਿਣਤੀਕਾਰ ਦੀਆਂ ਜ਼ਿੰਮੇਵਾਰੀਆਂ ਸ਼ਾਮਲ ਸਨ।
ਟ੍ਰੇਨਰਾਂ ਨੇ ਭਾਗੀਦਾਰਾਂ ਨਾਲ ਫੀਲਡ ਪੱਧਰ ਦੀਆਂ ਸਮੱਸਿਆਵਾਂ, ਕਾਗਜ਼ੀ ਕਾਰਵਾਈ,ਟਾਈਮਲਾਈਨ ਅਤੇ ਡਿਜਿਟਲ ਟੂਲਾਂ ਦੀ ਵਰਤੋਂ ਬਾਰੇ ਵੀ ਚਰਚਾ ਕੀਤੀ। ਫੀਲਡ ਟ੍ਰੇਨਰਾਂ ਵਿਚੋਂ ਸੁਪਰਵਾਈਜ਼ਰਜ਼ ਅਤੇ ਗਿਣਤੀਕਾਰਾਂ ਦੀਆਂ ਟੀਮਾਂ ਬਣਾ ਕੇ ਫੀਲਡ ਵਿੱਚ HLO app ‘ਤੇ ਪ੍ਰੈਕਟਿਸ ਵੀ ਕਰਵਾਈ ਗਈ।
ਇਸ ਮੌਕੇ ਵਧੀਕ ਜ਼ਿਲ੍ਹਾ ਸੈਂਸਜ ਅਫਸਰ -ਕਮ- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸੰਗਰੂਰ ਅਤੇ ਦਫਤਰ ਡਾਇਰੈਕਟੋਰੇਟ ਸੈਂਸਜ ਆਪਰੇਸ਼ਨਜ ਪੰਜਾਬ ਵੱਲੋਂ ਸ਼੍ਰੀ ਵਿਵੇਕ ਸਿੰਘ ਵੱਲੋਂ ਟ੍ਰੇਨਿੰਗ ਦੀ ਮਹੱਤਤਾ, ਫੀਲਡ ਤਿਆਰੀ ਅਤੇ ਮਰਦਮਸ਼ੁਮਾਰੀ ਦੌਰਾਨ ਨਿਯਮਾਂ ਦੀ ਪਾਲਣਾ ‘ਤੇ ਜ਼ੋਰ ਦਿੰਦਿਆਂ ਫੀਲਡ ਟ੍ਰੇਨਰਾਂ ਨੂੰ ਫੀਲਡ ਵਿੱਚ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਵਧੀਆ ਅਤੇ ਸੁਚਾਰੂ ਢੰਗ ਨਾਲ ਟ੍ਰੇਨਿੰਗ ਦੇਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ, ਸੰਗਰੂਰ -ਕਮ- ਜ਼ਿਲ੍ਹਾ ਸੈਂਸਜ ਅਫਸਰ, ਸੰਗਰੂਰ ਸ਼੍ਰੀ ਅੰਕੁਰ ਮਹਿੰਦਰੂ, ਜ਼ਿਲ੍ਹਾ ਸੈਂਸਜ ਦਫਤਰ ਤੋਂ ਸੁਪਰਡੈਂਟ ਅਸ਼ੋਕ ਕੁਮਾਰ ਸਮੇਤ ਵੱਖ ਵੱਖ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।  

Scroll to Top