Actionpunjab

Action Punjab Logo
Breaking News

ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ



ਮਾਨਸਾ, 08 ਅਪ੍ਰੈਲ:-      ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ(ਚਿੱਟਾ) ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ (ਇਨਵੈ:) ਮਾਨਸਾ, ਸ੍ਰੀ ਬੂਟਾ ਸਿੰਘ ਡੀ.ਐਸ.ਪੀ (ਸ:ਡ:) ਮਾਨਸਾ ਦੇ ਦੇਖ ਰੇਖ ਹੇਠ ਇੰਸ: ਬਲਕੌਰ ਸਿੰਘ ਇੰਚਰਾਜ ਸੀ.ਆਈ.ਏ ਮਾਨਸਾ ਦੀ ਅਗਵਾਈ ਵਿੱਚ 07.04.2026 ਨੂੰ ਏ.ਐਸ.ਆਈ. ਗੁਰਵਿੰਦਰ ਸਿੰਘ ਸੀ.ਆਈ.ਏ ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਨੇੜੇ ਬਾਬੇ ਦਾ ਢਾਬਾ ਬਾ-ਹੱਦ ਪਿੰਡ ਰੱਲਾ (ਥਾਣਾ ਜੋਗਾ) ਤੋਂ ਸਾਗਰ ਪੁੱਤਰ ਜੰਟਾ ਸਿੰਘ ਪੁੱਤਰ ਚੰਦ ਸਿੰਘ ਵਾਸੀ ਵਾਰਡ ਨੰਬਰ 04 ਛੱਜਘਰ ਮੁਹੱਲਾ ਮੰਡੀ ਕਾਲਿਆਂਵਾਲੀ ਜ਼ਿਲ੍ਹਾ ਸਿਰਸਾ (ਹਰਿਆਣਾ) ਨੂੰ ਸਮੇਤ 356 ਗ੍ਰਾਮ ਹੈਰੋਇਨ(ਚਿੱਟਾ) ਦੇ ਕਾਬੂ ਕਰਕੇ ਮੁ.ਨੰ 33 ਮਿਤੀ 08.04.2026 ਅ/ਧ 21/61/85 ਐਨ.ਡੀ.ਪੀ.ਐਸ ਐਕਟ ਥਾਣਾ ਜੋਗਾ ਵਿੱਚ ਦਰਜ ਕੀਤਾ ਗਿਆ।
ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਗ੍ਰਿਫਤਾਰ ਵਿਅਕਤੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਮੁਕੱਦਮੇ ਦੀ ਡੂੰਘਾਈ ਨਾਲ ਤਫ਼ਤੀਸ਼ ਕਰਕੇ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਤੋ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।     

Scroll to Top