Actionpunjab

Action Punjab Logo
Breaking News

ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਡ ਨੰਬਰ 30 ਵਿੱਚ ਮਲਾਵੇ ਦੀ ਕੋਠੀ ਵਿਖੇ ਗਲੀਆਂ ਬਣਾਉਣ ਦੀ ਕਰਵਾਈ ਸ਼ੁਰੂਆਤ



ਬਟਾਲਾ, 26 ਅਪ੍ਰੈਲ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਉਨ੍ਹਾਂ ਵਲੋਂ ਵਾਰਡ ਨੰਬਰ 30 ਵਿੱਚ ਮਲਾਵੇ ਦੀ ਕੋਠੀ ਵਿਖੇ ਗਲੀਆਂ ਬਣਾਉਣ ਦੀ  ਸ਼ੁਰੂਆਤ ਕਰਵਾਉਣ ਉਪਰੰਤ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਅਤੇ ਵਿਕਾਸ ਪੱਖੋਂ ਸੂਬੇ ਦਾ ਨਮੂਨੇ ਦਾ ਸ਼ਹਿਰ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਵਾਰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਅੱਜ ਵਾਰਡ ਵਾਸੀਆਂ ਦੀ ਮੰਗ ਪੂਰੀ ਕਰਦਿਆਂ ਵਿਕਾਸ ਕਾਰਜ ਦੀ ਸ਼ੁਰੂਆਤ ਕਰਵਾਈ ਗਈ ਹੈ, ਜਿਸ ਨਾਲ ਵਾਰਡ ਵਾਸੀਆਂ ਨੂੰ ਆਵਾਜਾਈ ਦੀ ਸੁਖਾਲੀ ਹੋਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਉਹ ਬਟਾਲਾ ਵਾਸੀਆਂ ਦੀ ਸਹੂਲਤ ਲਈ ਦਿਨ ਰਾਤ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਪਿਛਲੇ ਚਾਰ ਸਾਲਾਂ ਅੰਦਰ ਬਟਾਲੇ ਅੰਦਰ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਬਟਾਲਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ ਅਤੇ ਰੋਜਾਨਾ ਲੋਕ ਵੱਖ ਵੱਖ ਸੇਵਾਵਾਂ ਦਾ ਲਾਭ ਲੈ ਰਹੇ ਹਨ।
ਇਸੇ ਤਰ੍ਹਾਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ‘ਤੇ ਲਾਈਟਾਂ ਲਗਾਈਆਂ ਗਈਆਂ ਹਨ। ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ। ਸ਼ਹਿਰ ਵਿਚਲੀ ਲਾਇਬ੍ਰੇਰੀ ਦੀ ਨਵੀਂ ਇਮਾਰਤ ਲੋਕਾਂ ਨੂੰ ਸਮਰਪਿਤ ਕੀਤਾ ਜਾ ਚੁੱਕੀ ਹੈ।ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾ ਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਸ਼ੁਰੂ ਕੀਤਾ ਗਿਆ ਹੈ। 

Scroll to Top