ਨਵੀਂ ਦਿੱਲੀ; 13 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਟ ਪੇਪਰ ਲੀਕ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਇਸ ਨੂੰ ਲੱਖਾਂ ਵਿਦਿਆਰਥੀਆਂ ਨਾਲ ਵਿਸ਼ਵਾਸਘਾਤ ਦੱਸਿਆ ਜਿਨ੍ਹਾਂ ਦੇ ਸੁਪਨੇ ਪ੍ਰੀਖਿਆ ਪ੍ਰਣਾਲੀ ਵਿੱਚ ਵਾਰ-ਵਾਰ ਅਸਫਲਤਾਵਾਂ ਕਾਰਨ ਚੂਰ-ਚੂਰ ਹੋ ਗਏ ਹਨ। ਕਈ ਮੁੱਦਿਆਂ ‘ਤੇ ਭਾਜਪਾ ਨੂੰ ਨਿਸ਼ਾਨਾ ਬਣਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੇ ਇਸ਼ਾਰੇ ‘ਤੇ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਉਨ੍ਹਾਂ ਵਿਰੁੱਧ ਡਰਾਉਣ-ਧਮਕਾਉਣ ਦੀ ਮੁਹਿੰਮ ਵਿੱਢੀ ਗਈ ਹੈ।
ਪੰਜਾਬ ਚੋਣਾਂ ਤੋਂ ਪਹਿਲਾਂ ਲੋਕ ਪੱਖੀ ਸ਼ਾਸਨ ਅਤੇ ਭਲਾਈ ਨੂੰ ‘ਆਪ’ ਦੇ ਕੇਂਦਰੀ ਚੋਣ ਮੁੱਦੇ ਵਜੋਂ ਪੇਸ਼ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ “ਰੰਗਲਾ ਪੰਜਾਬ” ਦੇ ਮੁੱਦੇ ‘ਤੇ ਨਵੇਂ ਸਿਰੇ ਤੋਂ ਫਤਵਾ ਮੰਗੇਗੀ, ਜਿਸ ਵਿੱਚ ਮੁਫਤ ਬਿਜਲੀ, ਨਕਦੀ ਰਹਿਤ ਸਿਹਤ ਸੰਭਾਲ ਅਤੇ ਵਿਕਾਸ-ਮੁਖੀ ਸ਼ਾਸਨ ਨੂੰ ਪ੍ਰਮੁੱਖ ਰੂਪ ਵਿਚ ਉਜਾਗਰ ਕੀਤਾ ਜਾਵੇਗਾ।
ਮੀਡੀਆ ਨਾਲ ਗੱਲਬਾਤ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਟ ਪਰਚਾ ਲੀਕ ਹੋਣ ਦੀ ਘਟਨਾ ਨੇ ਲੱਖਾਂ ਉਮੀਦਵਾਰਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ ਅਤੇ ਨਿਰਪੱਖ ਪ੍ਰੀਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ ਕੇਂਦਰ ਦੀ ਅਸਫਲਤਾ ਨੂੰ ਜਗ ਜ਼ਾਹਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, “ਵਿਦਿਆਰਥੀਆਂ ਨੇ ਅਣਥੱਕ ਮਿਹਨਤ ਕੀਤੀ ਅਤੇ ਪ੍ਰੀਖਿਆ ਪਾਸ ਕਰਨ ਦੀ ਉਮੀਦ ਵਿੱਚ ਰਾਤਾਂ ਜਾਗ ਕੇ ਲੰਘਾਈਆਂ , ਪਰ ਪੇਪਰ ਲੀਕ ਨੇ ਉਨ੍ਹਾਂ ਦੀਆਂ ਰੀਝਾਂ ਵਲੂੰਧਰ ਦਿੱਤੀਆਂ ਹਨ।”
ਮੁੱਖ ਮੰਤਰੀ ਨੇ ਕਿਹਾ, “ਪ੍ਰੀਖਿਆਰਥੀ ਡੂੰਘੇ ਸਦਮੇ ਵਿੱਚ ਹਨ ਕਿਉਂਕਿ ਕੇਂਦਰ ਸਰਕਾਰ ਉਨ੍ਹਾਂ ਦੀਆਂ ਭਵਿੱਖੀ ਆਸਾਂ ਨਾਲ ਹੋਈ ਇਸ ਧੋਖਾਧੜੀ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਇਸ ਪੇਪਰ ਲੀਕ ਕਾਰਨ ਲੱਖਾਂ ਉਮੀਦਾਂ ਟੁੱਟ ਗਈਆਂ ਹਨ। ਕੇਂਦਰ ਨੂੰ ਪ੍ਰੀਖਿਆ ਸੁਤੰਤਰ ਅਤੇ ਨਿਰਪੱਖ ਰੂਪ ਵਿਚ ਕਰਵਾਉਣ ਨੂੰ ਯਕੀਨੀ ਬਣਾਉਣਾ ਚਾਹੀਦਾ ਸੀ, ਜਿਸ ਨਾਲ ਲੱਖਾਂ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਦੀ ਸੀ।”
ਦਿਲਜੀਤ ਦੋਸਾਂਝ ਵੱਲੋਂ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ ਧਮਕਾਉਣ ਦੀ ਰਾਜਨੀਤੀ ਹੋਈ ਸ਼ੁਰੂ




