Actionpunjab

Action Punjab Logo
Breaking News

ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਤੇਜ਼ੀ ਨਾਲ ਚੱਲ ਰਹੇ ਹਨ ਵਿਕਾਸ ਕਾਰਜ: ਦਲਵੀਰ ਸਿੰਘ ਢਿੱਲੋਂ



ਧੂਰੀ, 20 ਜੂਨ:       ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਪਿੰਡ ਕਾਤਰੋਂ ਤੋਂ ਮਨਾਲ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਸੜਕ ਦੇ ਨਿਰਮਾਣ ‘ਤੇ ਕਰੀਬ 6 ਕਰੋੜ 98 ਲੱਖ ਰੁਪਏ ਦੀ ਲਾਗਤ ਆਵੇਗੀ।

ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਾਤਰੋਂ-ਮਨਾਲ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਵਿਕਾਸ ਨੂੰ ਹੋਰ ਗਤੀ ਮਿਲੇਗੀ।

ਉਨ੍ਹਾਂ ਦੱਸਿਆ ਕਿ ਇਹ ਸੜਕ 18 ਫੁੱਟ ਚੌੜੀ ਹੋਵੇਗੀ ਅਤੇ ਇਸ ਦੀ ਕੁੱਲ ਲੰਬਾਈ 10 ਕਿਲੋਮੀਟਰ ਹੈ। ਇਸ ਪ੍ਰੋਜੈਕਟ ਉੱਤੇ ਲਗਭਗ 6 ਕਰੋੜ 98 ਲੱਖ ਰੁਪਏ ਦੀ ਲਾਗਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਧੂਰੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਸਰਪੰਚ ਅਮ੍ਰਿਤਪਾਲ ਸਿੰਘਹਲਕੇ ਦੇ ਹਰੇਕ ਪਿੰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਘਨੌਰੀ ਕਲਾਂ, ਚੇਅਰਮੈਨ ਪੁਸ਼ਪਿੰਦਰ ਸ਼ਰਮਾ, ਡਾਇਰੈਕਟਰ ਅਨਿਲ ਮਿੱਤਲ, ਸਰਪੰਚ ਮੁਹੰਮਦ ਓਵੈਸ, ਗੁਰਵਿੰਦਰ ਸਿੰਘ ਕਾਤਰੋਂ, ਗੁਰਸੇਵਕ ਸਿੰਘ ਕਾਤਰੋਂ ਅਤੇ ਹੋਰ ਪਤਵੰਤੇ ਹਾਜ਼ਰ ਸਨ। 

Scroll to Top