Actionpunjab

Action Punjab Logo
Breaking News

Author name: Action Punjab

Action Punjab
Punjab

ਪਿੰਡ ਖਨਾਲ ਕਲਾਂ ਲੁੱਟਖੋਹ ਮਾਮਲਾ ਟਰੇਸ; 04 ਮੁਲਜ਼ਮ ਗ੍ਰਿਫਤਾਰ; 02 ਦੇਸੀ ਪਿਸਤੌਲ, 4800/- ਰੁਪਏ, ਵਾਰਦਾਤ ਸਮੇਂ ਵਰਤੀ 01 ਕਾਰ ਅਤੇ 01 ਮੋਟਰਸਾਈਕਲ ਬ੍ਰਾਮਦ

ਸੰਗਰੂਰ ,01 ਜੂਨ-     ਡਾ. ਰਵਜੋਤ ਗਰੇਵਾਲ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਭੈੜੇ ਅਨਸਰਾਂ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ ਲਗਾਤਾਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਸ਼੍ਰੀ ਦਵਿੰਦਰ ਕੁਮਾਰ ਅੱਤਰੀ, ਪੀ.ਪੀ.ਐਸ., ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਸੰਗਰੂਰ ਦੀ ਯੋਗ ਅਗਵਾਈ ਅਤੇ ਸ਼੍ਰੀਮਤੀ ਰੁਪਿੰਦਰ ਕੌਰ ਬਾਜਵਾ, ਪੀ.ਪੀ.ਐਸ., ਉਪ ਕਪਤਾਨ ਪੁਲਿਸ, ਸਬ ਡਵੀਜਨ ਦਿੜ੍ਹਬਾ ਦੀ ਨਿਗਰਾਨੀ ਹੇਠ ਥਾਣਾ ਦਿੜ੍ਹਬਾ ਪੁਲਿਸ ਵੱਲੋਂ ਪਿੰਡ ਖਨਾਲ ਕਲਾਂ ਵਿਖੇ ਵਾਪਰੀ ਲੁੱਟ ਖੋਹ ਦੀ ਵਾਰਦਾਤ ਸਬੰਧੀ ਦਰਜ ਮੁਕੱਦਮੇਂ ਦੀ ਤਫਤੀਸ਼ ਦੌਰਾਨ ਇੱਕ ਅਹਿਮ ਸਫਲਤਾ ਹਾਸਲ ਹੋਈ ਹੈ। ਪੁਲਿਸ ਟੀਮਾਂ ਵੱਲੋਂ ਤਕਨੀਕੀ ਅਤੇ ਮਨੁੱਖੀ ਸੂਚਨਾਵਾਂ ਦੇ ਆਧਾਰ ਪਰ ਕੀਤੀ ਗਈ ਕਾਰਵਾਈ ਦੌਰਾਨ ਉਕਤ ਵਾਰਦਾਤ ਨੂੰ ਟਰੇਸ ਕਰਦਿਆਂ ਇਸ ਵਿੱਚ ਸ਼ਾਮਲ 04 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 02 ਦੇਸੀ ਪਿਸਤੌਲ, ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ, ਇੱਕ ਸਵਿਫਟ ਡਿਜਾਇਰ ਕਾਰ ਅਤੇ 4800/- ਰੁਪਏ ਬ੍ਰਾਮਦ ਕੀਤੇ ਗਏ ਹਨ। ਸ਼੍ਰੀ ਦਵਿੰਦਰ ਕੁਮਾਰ ਅੱਤਰੀ, ਪੀ.ਪੀ.ਐਸ., ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੰਗਰੂਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਥਾਣਾ ਦਿੜ੍ਹਬਾ ਦੇ ਇਲਾਕੇ ਅਧੀਨ ਪੈਂਦੇ ਪਿੰਡ ਖਨਾਲ ਕਲਾਂ ਵਿਖੇ ਸਥਿੱਤ ਇੱਕ ਪੈਟਰੋਲ ਪੰਪ ਤੋਂ ਕੱਝ ਅਣਪਛਾਤੇ ਵਿਅਕਤੀਆਂ ਵੱਲੋਂ 15,000/- ਰੁਪਏ ਦੀ ਨਕਦੀ ਖੋਹ ਕਰਨ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਸਬੰਧੀ ਮੁਕੱਦਮਾ ਨੰਬਰ 95 ਮਿਤੀ 20.05.2026 ਅ/ਧ 309(4), 333, 351(3), 3(5) BNS, 2023 ਥਾਣਾ ਦਿੜ੍ਹਬਾ ਬਰਖਿਲਾਫ ਅਣਪਛਾਤੇ ਵਿਅਕਤੀਆਂ ਖਿਲਾਫ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ ਸੀ।ਮੁਕੱਦਮੇਂ ਨੂੰ ਟਰੇਸ ਕਰਨ ਲਈ ਸ਼੍ਰੀਮਤੀ ਰੁਪਿੰਦਰ ਕੌਰ ਬਾਜਵਾ, ਪੀ.ਪੀ.ਐਸ., ਉਪ ਕਪਤਾਨ ਪੁਲਿਸ, ਸਬ ਡਵੀਜਨ ਦਿੜ੍ਹਬਾ ਦੀ ਨਿਗਰਾਨੀ ਹੇਠ ਇੰਸਪੈਕਟਰ ਜਗਤਾਰ ਸਿੰਘ 920/ਪਟਿ:, ਮੁੱਖ ਅਫਸਰ ਥਾਣਾ ਦਿੜ੍ਹਬਾ, ਇੰਸਪੈਕਟਰ ਸੰਦੀਪ ਸਿੰਘ 44/ਪੀ.ਆਰ, ਇੰਚਾਰਜ ਸੀ.ਆਈ.ਏ ਸੰਗਰੂਰ ਅਤੇ ਹੋਰ ਪੁਲਿਸ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਪੁਲਿਸ ਟੀਮਾਂ ਵੱਲੋਂ ਤਕਨੀਕੀ ਅਤੇ ਮਨੁੱਖੀ ਸੂਚਨਾਵਾਂ ਦੇ ਆਧਾਰ ਪਰ ਕੀਤੀ ਗਈ ਜਾਂਚ ਦੌਰਾਨ ਕਮਲਜੀਤ ਸਿੰਘ ਉਰਫ ਕਮਲ ਵਾਸੀ ਸਫੀਪੁਰ ਕਲਾਂ, ਕਮਲਪ੍ਰੀਤ ਸਿੰਘ ਉਰਫ ਹਰਮਨ ਵਾਸੀ ਕਮਾਲਪੁਰ, ਜੈਵੀਰ ਸਿੰਘ ਉਰਫ ਜੋਧੂ ਵਾਸੀ ਘਨੌੜ ਰਾਜਪੂਤਾਂ ਅਤੇ ਜਸਨ ਉਰਫ ਕਿੱਲੂ ਵਾਸੀ ਘਨੌੜ ਰਾਜਪੂਤਾਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਦੌਰਾਨੇ ਤਫਤੀਸ਼ ਮੁਕੱਦਮਾਂ ਦੇ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਕਮਲਜੀਤ ਸਿੰਘ ਉਰਫ ਕਮਲ ਪਾਸੋਂ 02 ਦੇਸੀ ਪਿਸਤੌਲ .32 ਬੋਰ, ਦੋਸ਼ੀ ਕਮਲਪ੍ਰੀਤ ਸਿੰਘ ਉਰਫ ਹਰਮਨ ਪਾਸੋਂ ਵਾਰਦਾਤ ਵਿੱਚ ਵਰਤਿਆ ਗਿਆ 01 ਮੋਟਰਸਾਈਕਲ ਬਿਨ੍ਹਾਂ ਨੰਬਰੀ ਅਤੇ 01 ਸਵਿਫਟ ਡਿਜਾਇਰ ਕਾਰ, ਜਸ਼ਨ ਉਰਫ ਕਿੱਲੂ ਪਾਸੋਂ ਲੁੱਟ ਕੀਤੀ ਗਈ ਰਕਮ ਵਿੱਚੋਂ 4800/- ਰੁਪਏ ਬ੍ਰਾਮਦ ਕਰਵਾਏ ਗਏ ਹਨ। ਸ਼੍ਰੀ ਅੱਤਰੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮੁੱਢਲੀ ਤਫਤੀਸ਼ ਦੌਰਾਨ ਕਈ ਅਹਿਮ ਸੁਰਾਗ ਪ੍ਰਾਪਤ ਹੋਏ ਹਨ। ਮੁਲਜ਼ਮਾਂ ਤੋਂ ਹੋਰ ਵੀ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ। ਉਨ੍ਹਾਂ ਕਿਹਾ ਕਿ ਡਾ. ਰਵਜੋਤ ਗਰੇਵਾਲ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਅਪਰਾਧਿਕ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖਤ ਕਾਰਵਾਈ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰੱਖੀ ਜਾਵੇਗੀ। 

Punjab

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 01 ਜੂਨ: ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਮਾਨਸਾ, ਪਟਿਆਲਾ, ਪਠਾਨਕੋਟ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ ਅਤੇ ਮਾਲੇਰਕੋਟਲਾ ਦੇ ਕੁੱਲ 1241 ਯੋਗ ਲਾਭਪਾਤਰੀਆਂ ਦੀਆਂ ਅਰਜ਼ੀਆਂ ਅਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਹੋਈਆਂ ਸਨ। ਇਨ੍ਹਾਂ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 6.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜ਼ਿਲ੍ਹਾ ਅੰਮ੍ਰਿਤਸਰ ਦੇ 546, ਬਰਨਾਲਾ ਦੇ 19, ਬਠਿੰਡਾ ਦੇ 14, ਫਰੀਦਕੋਟ ਦੇ 10, ਸ੍ਰੀ ਫਤਹਿਗੜ੍ਹ ਸਾਹਿਬ ਦੇ 21, ਜਲੰਧਰ ਦੇ 129, ਕਪੂਰਥਲਾ ਦੇ 90 ਅਤੇ ਮਾਨਸਾ ਦੇ 27 ਲਾਭਪਾਤਰੀਆਂ ਨੂੰ ਲਾਭ ਮਿਲੇਗਾ। ਇਸੇ ਤਰ੍ਹਾਂ ਪਟਿਆਲਾ ਦੇ 39, ਪਠਾਨਕੋਟ ਦੇ 208, ਐਸ.ਏ.ਐਸ. ਨਗਰ ਦੇ 22, ਐਸ.ਬੀ.ਐਸ. ਨਗਰ ਦੇ 103 ਅਤੇ ਮਾਲੇਰਕੋਟਲਾ ਦੇ 13 ਲਾਭਪਾਤਰੀਆਂ ਨੂੰ ਵੀ ਇਸ ਸਕੀਮ ਤਹਿਤ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਯੋਗ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਲਈ ਇੱਕ ਮਜ਼ਬੂਤ ਸਹਾਰਾ ਸਾਬਤ ਹੋ ਰਹੀ ਹੈ ਅਤੇ ਧੀਆਂ ਦੇ ਵਿਆਹ ਸਮੇਂ ਪੈਣ ਵਾਲੇ ਵਿੱਤੀ ਬੋਝ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਵੇ, ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ ਅਤੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਵੇ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਡੀ.ਬੀ.ਟੀ. (ਡਾਇਰੈਕਟ ਬੈਨੀਫਿਟ ਟਰਾਂਸਫਰ) ਰਾਹੀਂ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮੇਂ ਸਿਰ ਸਹਾਇਤਾ ਯਕੀਨੀ ਬਣਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਯੋਗ ਅਤੇ ਲੋੜਵੰਦ ਪਰਿਵਾਰ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਮਾਜਿਕ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੀ ਸੂਬੇ ਦੇ ਵਿਕਾਸ ਵਿੱਚ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।  

Punjab

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026- ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਦੇ ਲੋਕਾਂ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਇਸ ਯੋਜਨਾ ਅਧੀਨ ਹਰ ਪਾਤਰ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਦਿੱਤਾ ਜਾਂਦਾ ਹੈ। ਇਸ ਯੋਜਨਾ ਨੂੰ ਲੋਕਾਂ ਵੱਲੋਂ ਵਿਆਪਕ ਸਮਰਥਨ ਮਿਲਿਆ ਹੈ ਅਤੇ ਹੁਣ ਤੱਕ ਇਸ ਵਿੱਚ 45 ਲੱਖ ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਖ਼ਾਸ ਤੌਰ ’ਤੇ ਮੈਡੀਕਲ ਐਮਰਜੈਂਸੀ ਦੀਆਂ ਸਥਿਤੀਆਂ ਵਿੱਚ ਹਜ਼ਾਰਾਂ ਪਰਿਵਾਰਾਂ ਨੂੰ ਇਸ ਦਾ ਲਾਭ ਮਿਲਿਆ ਹੈ ਅਤੇ ਕਈ ਲਾਭਪਾਤਰੀਆਂ ਨੇ ਇਸ ਲਈ ਧੰਨਵਾਦ ਪ੍ਰਗਟ ਕੀਤਾ ਹੈ। ਅਜਿਹੀ ਹੀ ਇੱਕ ਲਾਭਪਾਤਰੀ ਹੈ ਬਠਿੰਡਾ ਦੀ 37 ਸਾਲਾ ਗੁਰਪ੍ਰੀਤ ਕੌਰ, ਜਿਨ੍ਹਾਂ ਦੀ ਜ਼ਿੰਦਗੀ ਦਿਲ ਦੀ ਇੱਕ ਗੰਭੀਰ ਬੀਮਾਰੀ ਕਾਰਨ ਅਚਾਨਕ ਸੰਕਟ ਵਿੱਚ ਆ ਗਈ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਦਿਲ ਵਿੱਚ ਇੱਕ ਵੱਡਾ ਛੇਦ ਹੈ, ਤਾਂ ਉਨ੍ਹਾਂ ਨੂੰ ਨਾ ਸਿਰਫ਼ ਸਿਹਤ ਸੰਬੰਧੀ ਗੰਭੀਰ ਚੁਣੌਤੀ ਦਾ ਸਾਹਮਣਾ ਕਰਨਾ ਪਿਆ, ਸਗੋਂ ਇਲਾਜ ਦੇ ਭਾਰੀ ਖ਼ਰਚ ਦੀ ਚਿੰਤਾ ਵੀ ਉਨ੍ਹਾਂ ਨੂੰ ਸਤਾਉਣ ਲੱਗੀ। ਪਰ ਏਮਸ ਬਠਿੰਡਾ ਵਿੱਚ ਸਫਲ ਇਲਾਜ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਸਹਿਯੋਗ ਨਾਲ ਉਨ੍ਹਾਂ ਨੂੰ ਜੀਵਨ ਦਾ ਨਵਾਂ ਮੌਕਾ ਮਿਲਿਆ। ਜ਼ਿਆਦਾਤਰ ਲੋਕਾਂ ਲਈ ਦਿਲ ਦੀ ਧੜਕਣ ਇੱਕ ਅਜਿਹੀ ਚੀਜ਼ ਹੈ ਜਿਸ ਬਾਰੇ ਉਹ ਕਦੀ ਸੋਚਦੇ ਵੀ ਨਹੀਂ। ਇਹ ਜੀਵਨ ਦੇ ਹਰ ਸੁਖ-ਦੁੱਖ ਨਾਲ ਚੁੱਪਚਾਪ ਚਲਦੀ ਰਹਿੰਦੀ ਹੈ। ਪਰ ਗੁਰਪ੍ਰੀਤ ਕੌਰ ਦੀ ਹਰ ਧੜਕਣ ਅਣਜਾਣੇ ਹੀ ਇੱਕ ਛਿਪੇ ਹੋਏ ਖ਼ਤਰੇ ਨੂੰ ਆਪਣੇ ਨਾਲ ਲੈ ਕੇ ਚੱਲ ਰਹੀ ਸੀ। ਹੁਣ ਤੱਕ ਗੁਰਪ੍ਰੀਤ ਦੀ ਜ਼ਿੰਦਗੀ ਪਰਿਵਾਰ ਪ੍ਰਤੀ ਆਪਣੀਆਂ ਆਮ ਜ਼ਿੰਮੇਵਾਰੀਆਂ ਦੇ ਆਲੇ-ਦੁਆਲੇ ਘੁੰਮਦੀ ਸੀ। ਉਹ ਆਪਣੇ ਪਰਿਵਾਰ ਦੀ ਦੇਖਭਾਲ ਕਰਦੀ ਸੀ, ਘਰ ਸੰਭਾਲਦੀ ਸੀ ਅਤੇ ਹਰ ਆਮ ਇਨਸਾਨ ਵਾਂਗ ਭਵਿੱਖ ਲਈ ਸੁਹਣੀਆਂ ਆਸਾਂ ਨਾਲ ਅੱਗੇ ਵਧ ਰਹੀ ਸੀ। ਕਿਸੇ ਨੂੰ ਅੰਦਾਜ਼ਾ ਨਹੀਂ ਸੀ ਕਿ ਉਹ ਜਨਮ ਤੋਂ ਹੀ ਦਿਲ ਦੀ ਇੱਕ ਬੀਮਾਰੀ ਨਾਲ ਜੂਝ ਰਹੀ ਸੀ, ਜੋ ਸਾਲਾਂ ਤੱਕ ਸਾਹਮਣੇ ਹੀ ਨਾ ਆਈ। ਜਾਂਚ ਦੌਰਾਨ ਡਾਕਟਰਾਂ ਨੇ ਪਾਇਆ ਕਿ ਗੁਰਪ੍ਰੀਤ ਦੇ ਦਿਲ ਦੇ ਉੱਪਰੀ ਦੋਹਾਂ ਹਿੱਸਿਆਂ ਵਿਚਕਾਰ 22 ਮਿਲੀਮੀਟਰ ਦਾ ਵੱਡਾ ਐਟਰੀਅਲ ਸੈਪਟਲ ਡਿਫੈਕਟ (ਏਐਸਡੀ) ਸੀ। ਇਸ ਕਾਰਨ ਖੂਨ ਦੇ ਪ੍ਰਵਾਹ ਵਿੱਚ ਗੜਬੜੀ ਆ ਗਈ ਅਤੇ ਦਿਲ ’ਤੇ ਵਾਧੂ ਦਬਾਅ ਪੈ ਰਿਹਾ ਸੀ। ਜੇ ਇਸ ਦਾ ਇਲਾਜ ਨਾ ਹੁੰਦਾ ਤਾਂ ਅੱਗੇ ਚੱਲ ਕੇ ਇਹ ਦਿਲ ਦੇ ਫੇਲ੍ਹ  ਹੋਣ ਵਰਗੀਆਂ ਗੰਭੀਰ ਜਟਿਲਤਾਵਾਂ ਦਾ ਕਾਰਨ ਬਣ ਸਕਦਾ ਸੀ। ਬੀਮਾਰੀ ਦਾ ਪਤਾ ਲੱਗਦੇ ਹੀ ਪਰਿਵਾਰ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਗਿਆ। ਇੱਕ ਪਾਸੇ ਉਨ੍ਹਾਂ ਦੀ ਸਿਹਤ ਦੀ ਚਿੰਤਾ ਸੀ, ਦੂਜੇ ਪਾਸੇ ਇਲਾਜ ਦੇ ਖ਼ਰਚ ਦਾ ਬੋਝ ਵੀ ਸੀ। ਗੁਰਪ੍ਰੀਤ ਕੌਰ ਨੇ ਦੱਸਿਆ,“ਸਭ ਤੋਂ ਪਹਿਲਾਂ ਮੇਰੇ ਮਨ ਵਿੱਚ ਇਲਾਜ ਦੇ ਖ਼ਰਚ ਦਾ ਹੀ ਖ਼ਿਆਲ ਆਇਆ। ਮੈਨੂੰ ਚਿੰਤਾ ਸੀ ਕਿ ਅਸੀਂ ਇਹ ਖ਼ਰਚ ਕਿਵੇਂ ਝੱਲਾਂਗੇ। ਅਜਿਹਾ ਲੱਗ ਰਿਹਾ ਸੀ ਜਿਵੇਂ ਸਾਡਾ ਪਰਿਵਾਰ ਇੱਕ ਬਹੁਤ ਮੁਸ਼ਕਲ ਮੋੜ ’ਤੇ ਖੜ੍ਹਾ ਹੋਵੇ।” ਏਮਸ ਬਠਿੰਡਾ ਦੇ ਮਾਹਿਰਾਂ ਨੇ ਇਸ ਖਾਮੀ ਨੂੰ ਠੀਕ ਕਰਨ ਲਈ ਵਿਸ਼ੇਸ਼ ਪ੍ਰਕਿਰਿਆ ਦੀ ਸਲਾਹ ਦਿੱਤੀ। ਹਸਪਤਾਲ ਦੇ ਰਿਕਾਰਡ ਮੁਤਾਬਕ, 5 ਮਈ 2026 ਨੂੰ ਕਾਰਡਿਯਕ ਕੈਥੇਟਰਾਈਜ਼ੇਸ਼ਨ ਲੈਬ ਵਿੱਚ ਜਨਰਲ ਐਨੇਸਥੀਸੀਆ ਹੇਠ ਇਹ ਪ੍ਰਕਿਰਿਆ ਕੀਤੀ ਗਈ। ਇਸ ਦੌਰਾਨ 24 ਮਿਲੀਮੀਟਰ ਦਾ ਐਮਪਲੈਟਜ਼ਰ ਸੈਪਟਲ ਓਕਲੂਡਰ ਡਿਵਾਈਸ ਲਗਾ ਕੇ ਦਿਲ ਦੇ ਛੇਦ ਨੂੰ ਬੰਦ ਕੀਤਾ ਗਿਆ। ਪਰਿਵਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ’ਤੇ ਭਰੋਸਾ ਕੀਤਾ, ਜਿਸ ਨੇ ਕਰੀਬ ਇੱਕ ਲੱਖ ਰੁਪਏ ਦੀ ਇਲਾਜ ਲਾਗਤ ਨੂੰ ਕਵਰ ਕੀਤਾ। ਇਹ ਪ੍ਰਕਿਰਿਆ ਖ਼ਤਰਿਆਂ ਨਾਲ ਭਰੀ ਹੋਈ ਸੀ। ਸਹਿਮਤੀ ਦਸਤਾਵੇਜ਼ਾਂ ਵਿੱਚ ਸੰਭਾਵਿਤ ਦਿਲੀ ਜਟਿਲਤਾਵਾਂ, ਹੀਮੋਡਾਇਨਾਮਿਕ ਅਸਥਿਰਤਾ ਅਤੇ ਗੰਭੀਰ ਚਿਕਿਤਸਕ ਸਹਾਇਤਾ ਦੀ ਲੋੜ ਵਰਗੀਆਂ ਚਿੰਤਾਵਾਂ ਦਾ ਜ਼ਿਕਰ ਸੀ। ਕਾਰਡਿਯਕ ਕੈਥੇਟਰਾਈਜ਼ੇਸ਼ਨ ਲੈਬ ਦੇ ਬਾਹਰ ਪਰਿਵਾਰਕ ਮੈਂਬਰ ਹੱਥ ਜੋੜ ਕੇ ਅਰਦਾਸ ਕਰਦੇ ਹੋਏ ਉਡੀਕ ਕਰ ਰਹੇ ਸਨ। ਗੁਰਪ੍ਰੀਤ ਕੌਰ ਦੇ ਪਤੀ ਉਹ ਪਲ ਯਾਦ ਕਰਦੇ ਹੋਏ ਕਹਿੰਦੇ ਹਨ,“ਅਸੀਂ ਸਿਰਫ਼ ਅਰਦਾਸ ਹੀ ਕਰ ਸਕਦੇ ਸੀ। ਹਰ ਮਿੰਟ ਬਹੁਤ ਲੰਮਾ ਲੱਗ ਰਿਹਾ ਸੀ। ਜਦੋਂ ਡਾਕਟਰ ਬਾਹਰ ਆਏ ਅਤੇ ਦੱਸਿਆ ਕਿ ਸਭ ਕੁਝ ਸਫ਼ਲ ਰਿਹਾ, ਤਾਂ ਅਜਿਹਾ ਲੱਗਾ ਜਿਵੇਂ ਸਾਡੇ ਸਿਰ ਤੋਂ ਬਹੁਤ ਵੱਡਾ ਬੋਝ ਉੱਤਰ ਗਿਆ ਹੋਵੇ।” ਇਹ ਪ੍ਰਕਿਰਿਆ ਪੂਰੀ ਤਰ੍ਹਾਂ ਸਫ਼ਲ ਰਹੀ ਅਤੇ ਕੋਈ ਜਟਿਲਤਾ ਸਾਹਮਣੇ ਨਹੀਂ ਆਈ। ਗੁਰਪ੍ਰੀਤ ਲਈ ਇਹ ਸਿਹਤਮੰਦ ਭਵਿੱਖ ਵੱਲ ਇੱਕ ਨਵੀਂ ਸ਼ੁਰੂਆਤ ਸੀ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਆਰਥਿਕ ਸਹਾਰਾ ਬਹੁਤ ਮਹੱਤਵਪੂਰਨ ਸੀ, ਜਿਸ ਨੇ ਪਰਿਵਾਰ ਨੂੰ ਅਜਿਹੇ ਭਾਰੀ ਖ਼ਰਚ ਤੋਂ ਬਚਾ ਲਿਆ ਜੋ ਉਨ੍ਹਾਂ ਲਈ ਅਸਹਿਣਯੋਗ ਹੋ ਸਕਦਾ ਸੀ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਜਨਤਕ ਸਿਹਤ ਸਹਾਇਤਾ ਦੇ ਅਸਲ ਉਦੇਸ਼ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ,“ਕਿਸੇ ਵੀ ਪਰਿਵਾਰ ਨੂੰ ਆਰਥਿਕ ਤੰਗੀ ਕਾਰਨ ਮਿਆਰੀ ਇਲਾਜ ਤੋਂ ਵੰਚਿਤ ਨਹੀਂ ਰਹਿਣਾ ਚਾਹੀਦਾ। ਗੁਰਪ੍ਰੀਤ ਦੀ ਸਿਹਤਯਾਬੀ ਇਸ ਗੱਲ ਦਾ ਸਬੂਤ ਹੈ ਕਿ ਸਮੇਂ ਸਿਰ ਮੈਡੀਕਲ ਸਹੂਲਤ ਅਤੇ ਆਰਥਿਕ ਸੁਰੱਖਿਆ ਨਾ ਸਿਰਫ਼ ਜ਼ਿੰਦਗੀਆਂ ਬਚਾ ਸਕਦੀ ਹੈ, ਸਗੋਂ ਪਰਿਵਾਰਾਂ ਦੀ ਇੱਜ਼ਤ ਵੀ ਕਾਇਮ ਰੱਖ ਸਕਦੀ ਹੈ।” ਅੱਜ ਗੁਰਪ੍ਰੀਤ, ਮੁੱਖ ਮੰਤਰੀ ਸਿਹਤ ਯੋਜਨਾ ਦੇ ਹਜ਼ਾਰਾਂ ਹੋਰ ਲਾਭਪਾਤਰੀਆਂ ਵਾਂਗ, ਨਵੀਂ ਉਮੀਦ ਨਾਲ ਸਿਹਤਮੰਦ ਹੋਣ ਦੀ ਰਾਹ ’ਤੇ ਹੈ। ਰਾਜ ਸਿਹਤ ਏਜੰਸੀ, ਪੰਜਾਬ ਦੇ ਤਾਜ਼ਾ ਅੰਕੜਿਆਂ ਅਨੁਸਾਰ, ਇਸ ਯੋਜਨਾ ਤਹਿਤ ਹੁਣ ਤੱਕ 1,75,210 ਮਰੀਜ਼ਾਂ ਨੂੰ ਲਾਭ ਮਿਲਿਆ ਹੈ ਅਤੇ ਕੁੱਲ 3,43,370 ਇਲਾਜ ਕੀਤੇ ਜਾ ਚੁੱਕੇ ਹਨ। ਇਸ ਯੋਜਨਾ ’ਤੇ ਹੁਣ ਤੱਕ 581.90 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ, ਜੋ ਰਾਜ ਵਿੱਚ ਕੈਸ਼ਲੈੱਸ ਸਿਹਤ ਸੇਵਾਵਾਂ ਪ੍ਰਤੀ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ।   

Punjab

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

*ਚੰਡੀਗੜ੍ਹ, 31 ਮਈ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੜ੍ਹ ਰੋਕੂ ਕਾਰਜਾਂ ਲਈ ਅਤੇ ਸੂਬੇ ਭਰ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਗਾਊਂ 146 ਕਰੋੜ ਰੁਪਏ ਜਾਰੀ ਕੀਤੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਗਾਮੀ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਹੜ੍ਹਾਂ ਜਿਹੀ ਕਿਸੇ ਵੀ ਸੰਭਾਵੀ ਆਫ਼ਤ ਵਾਲੀ ਸਥਿਤੀ ਨਾਲ ਤੁਰੰਤ ਨਜਿੱਠਣ ਲਈ ਸਰਕਾਰ ਵੱਲੋਂ ਅਗਾਊਂ ਯੋਜਨਾਬੰਦੀ ਕੀਤੀ ਗਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਲੋੜੀਂਦੇ ਵਿੱਤੀ ਸਰੋਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਆਫ਼ਤ ਪ੍ਰਬੰਧਨ ਲਈ ਨਜਿੱਠਣ ਦੇ ਨਾਲ-ਨਾਲ ਸੰਭਾਵੀ ਹੜ੍ਹਾਂ ਦੇ ਨੁਕਸਾਨ ਨੂੰ ਸਮਾਂ ਰਹਿੰਦਿਆਂ ਘਟਾਇਆ ਜਾ ਸਕੇ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਵਿੱਤੀ ਸਾਲ 2026-27 ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ 100 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸੰਭਾਵੀ ਕੁਦਰਤੀ ਆਫ਼ਤ ਤੋਂ ਪੈਦਾ ਹੋਣ ਵਾਲੀਆਂ ਸਥਿਤੀਆਂ ਨਾਲ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕਿਸ਼ਤੀਆਂ, ਹੜ੍ਹ ਰੋਕੂ ਸਮੱਗਰੀ ਅਤੇ ਹੋਰ ਜ਼ਰੂਰੀ ਸਾਜ਼ੋ-ਸਾਮਾਨ ਦੀ ਉਪਲਬਧਤਾ ਯਕੀਨੀ ਬਣਾਉਣ ਵਾਸਤੇ ਵਾਧੂ 46 ਕਰੋੜ ਰੁਪਏ ਵੀ ਜਾਰੀ ਕੀਤੇ ਗਏ ਹਨ। ਇਸ ਤਹਿਤ ਹਰ ਜ਼ਿਲ੍ਹੇ ਨੂੰ 2 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਦੌਰਾਨ ਤੁਰੰਤ ਕਾਰਵਾਈ ਕੀਤੀ ਜਾ ਸਕੇ। ਆਫ਼ਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੀ ਤਿਆਰੀ ਦਾ ਨਿਰੰਤਰ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਸਮੂਹ ਸਬੰਧਤ ਅਧਿਕਾਰੀਆਂ ਨੂੰ ਮਾਨਸੂਨ ਸੀਜ਼ਨ ਤੋਂ ਪਹਿਲਾਂ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਫ਼ੰਡ ਜਾਰੀ ਹੋਣ ਨਾਲ ਜ਼ਿਲ੍ਹਾ ਪ੍ਰਸ਼ਾਸਨਾਂ ਦੀ ਆਫ਼ਤਾਂ ਨਾਲ ਨਜਿੱਠਣ ਦੀ ਸਮਰੱਥਾ ਹੋਰ ਮਜ਼ਬੂਤ ਹੋਵੇਗੀ। ਸ. ਹਰਦੀਪ ਸਿੰਘ ਮੁੰਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਆਫ਼ਤ ਪ੍ਰਬੰਧਨ, ਸੂਬਾ ਵਾਸੀਆਂ ਦੀ ਹਿਫ਼ਾਜ਼ਤ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਸੂਬਾ ਵਾਸੀਆਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।  

Punjab

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 31 ਮਈ: ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਚਾਰ ਸਾਲਾਂ ਬਾਅਦ ਭਗਵੰਤ ਮਾਨ ਸਰਕਾਰ ਹੁਣ ਵੱਡੇ ਟੀਚੇ ‘ਤੇ ਨਜ਼ਰਾਂ ਟਿਕਾਈ ਬੈਠੀ ਹੈ। ਇਸ ਟੀਚੇ ਤਹਿਤ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਉਣਾ ਅਤੇ ਇਸ ਪੁਰਾਤਨ ਧਾਰਨਾ ਨੂੰ ਬਦਲਣਾ ਦੇਣਾ ਹੈ ਕਿ ਮਿਆਰੀ ਸਿੱਖਿਆ ਸਿਰਫ਼ ਵਿਦੇਸ਼ਾਂ ਵਿੱਚ ਹੀ ਮਿਲ ਸਕਦੀ ਹੈ।ਕੌਮੀ ਸਿੱਖਿਆ ਰੈਂਕਿੰਗ ਵਿੱਚ ਕੇਰਲ ਨੂੰ ਪਛਾੜ ਕੇ ਪੰਜਾਬ ਵੱਲੋਂ ਵੱਡੀ ਪੁਲਾਂਘ ਪੁੱਟਣ, ਬੋਰਡ ਟੌਪਰਾਂ ਵਿੱਚ ਲੜਕੀਆਂ ਦੇ ਵਧਦੇ ਦਬਦਬੇ ਅਤੇ ਜੇ.ਈ.ਈ. ਮੇਨ ਵਿੱਚ ਸਰਕਾਰੀ ਸਕੂਲਾਂ ਦੇ 359 ਵਿਦਿਆਰਥੀਆਂ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ‘ਸਿੱਖਿਆ ਕ੍ਰਾਂਤੀ’ ਦੇ ਜ਼ਮੀਨੀ ਪੱਧਰ ‘ਤੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।ਅੱਜ ਇੱਥੇ ਟੈਗੋਰ ਥੀਏਟਰ ਵਿਖੇ ‘ਸਿਤਾਰੇ ਜ਼ਮੀਨ ਤੇ’ ਪ੍ਰੋਗਰਾਮ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਵਿੱਚ ਸਾਰੇ ਜ਼ਿਲ੍ਹਿਆਂ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਪਛਾਣ ਲਈ ਸੰਘਰਸ਼ ਨਹੀਂ ਕਰ ਰਹੇ, ਸਗੋਂ ਦੇਸ਼ ਭਰ ਵਿੱਚ ਉੱਤਮਤਾ, ਆਤਮ-ਵਿਸ਼ਵਾਸ ਅਤੇ ਮੌਕਿਆਂ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ।ਇਸ ਇਕੱਠ ਦੀਆਂ ਕੁਝ ਝਲਕੀਆਂ ‘ਐਕਸ’ ‘ਤੇ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ਚੰਡੀਗੜ੍ਹ ਵਿਖੇ ‘ਸਿਤਾਰੇ ਜ਼ਮੀਨ ’ਤੇ’ ਪ੍ਰੋਗਰਾਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਹੋਣਹਾਰ ਟੌਪਰਾਂ ਨੂੰ ਸਨਮਾਨਿਤ ਕਰਨ ਦਾ ਮਾਣ ਹਾਸਲ ਹੋਇਆ। ਇਸ ਮੌਕੇ ਮੈਂ ਸਿੱਖਿਆ ਵਿਭਾਗ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਕਿ ਜਨਮ ਮਿਤੀ ਦੇ ਆਧਾਰ ‘ਤੇ ਰੈਂਕ ਤੈਅ ਕਰਨ ਦੀ ਬਜਾਏ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਾਂਝੇ ਰੂਪ ਵਿੱਚ ਪਹਿਲਾ ਸਥਾਨ ਦਿੱਤਾ ਜਾਵੇ। ਅੱਜ ਤੁਹਾਡੀ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਕੇਰਲ ਨੂੰ ਵੀ ਪਛਾੜ ਰਹੇ ਹਨ।”ਮੁੱਖ ਮੰਤਰੀ ਨੇ ਪੋਸਟ ਦੇ ਅੰਤ ਵਿੱਚ ਕਿਹਾ, “ਵਿਦਿਆਰਥੀਆਂ ਲਈ ਮੇਰਾ ਸੰਦੇਸ਼ ਸਾਫ ਤੇ ਸਪੱਸ਼ਟ ਹੈ ਕਿ ਜ਼ਿੰਦਗੀ ਵਿੱਚ ਤੁਸੀਂ ਭਾਵੇਂ ਕਿੰਨੇ ਵੀ ਸਫਲ ਹੋ ਜਾਓ, ਹਮੇਸ਼ਾ ਜ਼ਮੀਨ ਨਾਲ ਜੁੜੇ ਰਹੋ। ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਹਮੇਸ਼ਾ ਸਤਿਕਾਰ ਕਰੋ, ਕਿਉਂਕਿ ਇੱਕ ਜੇਤੂ ਨੂੰ ਵੀ ਮੈਡਲ ਲੈਣ ਲਈ ਝੁਕਣਾ ਪੈਂਦਾ ਹੈ। ਤੁਹਾਡੇ ਸਾਰਿਆਂ ਦੇ ਰੌਸ਼ਨ ਅਤੇ ਸਫਲ ਭਵਿੱਖ ਲਈ ਮੇਰੀਆਂ ਦਿਲੋਂ ਸ਼ੁਭਕਾਮਨਾਵਾਂ।”ਪੰਜਾਬ ਭਰ ਦੇ ਜ਼ਿਲ੍ਹਿਆਂ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ‘ਸਿਤਾਰੇ ਜ਼ਮੀਨ ਤੇ’ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ‘ਸਿੱਖਿਆ ਕ੍ਰਾਂਤੀ’ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਇੱਛਾਵਾਂ ਨੂੰ ਬਦਲ ਦਿੱਤਾ ਹੈ ਅਤੇ ਉਨ੍ਹਾਂ ਲਈ ਮੌਕਿਆਂ ਦੇ ਨਵੇਂ ਰਾਹ ਖੋਲ੍ਹੇ ਹਨ।ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਸਦਕਾ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਮਾਜ ਦਾ ਨਾਂ ਰੌਸ਼ਨ ਕੀਤਾ ਹੈ। ਅਤੀਤ ਵਿੱਚ ਅਜਿਹੇ ਸਮਾਗਮ ਕਦੇ ਨਹੀਂ ਕਰਵਾਏ ਗਏ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ, ਖਾਸ ਕਰਕੇ ਸਰਕਾਰੀ ਸਕੂਲਾਂ ਵੱਲ ਕਦੇ ਧਿਆਨ ਨਹੀਂ ਦਿੱਤਾ। ਪਹਿਲਾਂ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਅਕਸਰ ਪ੍ਰੀਖਿਆਵਾਂ ਵਿੱਚ ਮੁਕਾਬਲਾ ਕਰਨ ਤੋਂ ਝਿਜਕਦੇ ਅਤੇ ਅਸੁਰੱਖਿਅਤ ਮਹਿਸੂਸ ਕਰਦੇ ਸਨ, ਪਰ ਅੱਜ ਉਹ ਪੂਰੇ ਆਤਮ-ਵਿਸ਼ਵਾਸ ਨਾਲ ਮੱਲਾਂ ਮਾਰ ਰਹੇ ਹਨ ਅਤੇ ਆਪਣੀ ਕਾਬਲੀਅਤ ਸਾਬਤ ਕਰ ਰਹੇ ਹਨ।”ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਈ ਪੰਜਾਬ ਸਰਕਾਰ ਦੇ ਯਤਨਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਜਿੱਥੇ ਉਹ ਆਧੁਨਿਕ ਅਧਿਆਪਨ ਪ੍ਰਣਾਲੀਆਂ ਸਿੱਖਦੇ ਹਨ। ਵਾਪਸ ਆਉਣ ਤੋਂ ਬਾਅਦ ਉਹ ਇਸ ਗਿਆਨ ਨੂੰ ਵਿਦਿਆਰਥੀਆਂ ਅਤੇ ਸਾਥੀ ਅਧਿਆਪਕਾਂ ਨਾਲ ਸਾਂਝਾ ਕਰਦੇ ਹਨ, ਜਿਸ ਨਾਲ ਇਹ ਯਕੀਨੀ ਹੁੰਦਾ ਹੈ ਕਿ ਸਿੱਖਿਆ ਦਾ ਵਿਸ਼ਵ ਪੱਧਰੀ ਮਿਆਰ ਪੰਜਾਬ ਦੇ ਕੋਨੇ-ਕੋਨੇ ਦੇ ਕਲਾਸਰੂਮਾਂ ਤੱਕ ਪਹੁੰਚੇ। ਇਹ ਨਵੀਨਤਮ ਪਹਿਲਕਦਮੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਹੀ ਹੈ ਅਤੇ ਗੁਣਾਤਮਕ ਤਬਦੀਲੀਆਂ ਲਿਆ ਰਹੀ ਹੈ ਜਿਸ ਦਾ ਸਿੱਧਾ ਫਾਇਦਾ ਵਿਦਿਆਰਥੀਆਂ ਨੂੰ ਹੋ ਰਿਹਾ ਹੈ। ਇਹ ਅਧਿਆਪਕ ਬਦਲਾਅ ਦੇ ਦੂਤ ਵਜੋਂ ਕੰਮ ਕਰ ਰਹੇ ਹਨ ਅਤੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਨੂੰ ਮਜ਼ਬੂਤ ਕਰ ਰਹੇ ਹਨ।”ਉਨ੍ਹਾਂ ਨੇ ਅੱਗੇ ਕਿਹਾ, “ਇਹ ਪਹਿਲਕਦਮੀ ਅਧਿਆਪਕਾਂ ਦੀ ਮੁਹਾਰਤ ਨੂੰ ਨਿਖਾਰਦੀ ਹੈ ਅਤੇ ਉਨ੍ਹਾਂ ਨੂੰ ਆਧੁਨਿਕ ਵਿਧੀਆਂ ਨਾਲ ਲੈਸ ਕਰਦੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਅਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕੀਤਾ ਜਾ ਸਕੇ। ਨਤੀਜੇ ਅੱਜ ਦਿਖਾਈ ਦੇ ਰਹੇ ਹਨ ਕਿਉਂਕਿ ਪੰਜਾਬ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਆਪਣੇ ਪਰਿਵਾਰਾਂ ਦਾ ਨਾਂ ਰੌਸ਼ਨ ਕਰ ਰਹੇ ਹਨ। ਮੌਜੂਦਾ ਯੁੱਗ ਹੁਨਰ ਦਾ ਹੈ, ਸਾਡੀ ਸਰਕਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ‘ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ।”ਵਿਦਿਆਰਥੀਆਂ ਨੂੰ ਜ਼ਮੀਨ ਨਾਲ ਜੁੜੇ ਰਹਿਣ ਅਤੇ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਤੁਹਾਨੂੰ ਜ਼ਿੰਦਗੀ ਵਿੱਚ ਗ੍ਰਾਸ-ਰੂਟਸ (ਜ਼ਮੀਨੀ ਨਾਲ ਜੁੜਨ) ਬਣਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਨਾ ਕਿ ਪੈਰਾਸ਼ੂਟਰ ਬਣਨ ਦੀ। ਗ੍ਰਾਸ-ਰੂਟਸ ਮਿਹਨਤ ਤੇ ਦ੍ਰਿੜ ਇਰਾਦੇ ਨਾਲ ਜ਼ਮੀਨ ਤੋਂ ਉੱਠਦੇ ਹਨ ਅਤੇ ਦੁਨੀਆ ਨੂੰ ਜਿੱਤਣ ਲਈ ਅੱਗੇ ਵਧਦੇ ਹਨ। ਅਜਿਹੇ ਮਿਹਨਤੀ ਵਿਅਕਤੀਆਂ ਲਈ ਅਸੀਮ ਮੌਕੇ ਹੁੰਦੇ ਹਨ। ਦੂਜੇ ਪਾਸੇ ਪੈਰਾਸ਼ੂਟਰਜ਼ ਅਸਮਾਨ ਤੋਂ ਹੇਠਾਂ ਉਤਰਦੇ ਹਨ ਅਤੇ ਉਨ੍ਹਾਂ ਦਾ ਦੇਰ-ਸਵੇਰ ਡਿੱਗਣਾ ਤੈਅ ਹੁੰਦਾ ਹੈ। ਤੁਹਾਡਾ ਧਿਆਨ ਹਮੇਸ਼ਾ ਬੁਲੰਦੀ ਛੂਹਣ ‘ਤੇ ਹੋਣਾ ਚਾਹੀਦਾ ਹੈ ਅਤੇ ਸਾਡੀ ਸਰਕਾਰ ਤੁਹਾਡੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।”ਹਵਾਬਾਜ਼ੀ ਨਾਲ ਤੁਲਨਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਸ ਤਰ੍ਹਾਂ ਇੱਕ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੇ ਸਮਰੱਥ ਬਣਾਉਂਦਾ ਹੈ, ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਅਜਿਹੇ ਮੌਕਿਆਂ ਲਈ ਤਿਆਰ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਮਿਲੇ। ਸਾਡੇ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਰੀ ਮਾਰਨ ਲਈ ਖੰਭ ਦੇਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਮੈਂ ਹਰ ਨੌਜਵਾਨ ਨੂੰ ਮਿਹਨਤ ਅਤੇ ਲਗਨ ਰਾਹੀਂ ਵੱਖਰੀ ਪਛਾਣ ਬਣਾਉਣ ਦੀ ਅਪੀਲ ਕਰਦਾ ਹਾਂ ਕਿਉਂਕਿ ਤੁਸੀਂ ਜੋ ਕੁਝ ਹਾਸਲ ਕਰ ਸਕਦੇ ਹੋ ਉਸ ਦੀ ਕੋਈ ਸੀਮਾ ਨਹੀਂ ਹੈ।”ਸਫਲਤਾ ਦੇ ਬਾਵਜੂਦ ਵਿਦਿਆਰਥੀਆਂ ਨੂੰ ਨਿਮਰ ਰਹਿਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਤੁਹਾਨੂੰ ਆਪਣੀਆਂ ਪ੍ਰਾਪਤੀਆਂ ਕਰਕੇ ਕਦੇ ਵੀ ਹੰਕਾਰੀ ਨਹੀਂ ਹੋਣਾ ਚਾਹੀਦਾ। ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਰਹਿਣਾ ਜ਼ਰੂਰੀ ਗੁਣ ਹੁੰਦੇ ਹਨ, ਪਰ ਹੰਕਾਰ ਕਦੇ ਵੀ ਸਫਲਤਾ ਦੇ ਨਾਲ ਨਹੀਂ ਆਉਣਾ ਚਾਹੀਦਾ। ਨਿਮਰਤਾ, ਮਿਹਨਤ ਅਤੇ ਦ੍ਰਿੜਤਾ ਨਿਰੰਤਰ ਸਫਲਤਾ ਦੀਆਂ ਅਸਲ ਕੁੰਜੀਆਂ ਹਨ ਅਤੇ ਇਹ ਕਦਰਾਂ-ਕੀਮਤਾਂ ਹਮੇਸ਼ਾ ਤੁਹਾਡੇ ਸਫ਼ਰ ਦਾ ਮਾਰਗਦਰਸ਼ਨ ਕਰਦੀਆਂ ਹੋਣ।”ਪੰਜਾਬ ਦੀ ਸ਼ਾਨਦਾਰ ਵਿਰਾਸਤ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨਾ ਸਿਰਫ਼ ਦੇਸ਼ ਨੂੰ ਅਨਾਜ ਦਿੰਦਾ ਹੈ ਸਗੋਂ ਦੇਸ਼ ਦੀ ਖੜਗਭੁਜਾ ਵੀ ਹੈ। ਪੰਜਾਬ ਦੇ ਲੋਕ ਆਪਣੀ ਬਹਾਦਰੀ, ਮਿਹਨਤ ਅਤੇ ਉੱਦਮੀ

Punjab

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਚੰਡੀਗੜ੍ਹ, 31 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 131ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 433 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 131ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 139 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,927 ਹੋ ਗਈਆਂ। ਇਸ ਤੋਂ ਇਲਾਵਾ 86 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।  

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਪਿੰਡਾਂ ਨੂੰ ਉਹ ਸੜਕਾਂ ਦੇ ਰਹੇ ਹਨ ਜਿਨ੍ਹਾਂ ਤੋਂ ਉਨ੍ਹਾਂ ਨੂੰ ਦਹਾਕਿਆਂ ਤੱਕ ਵਾਂਝੇ ਰੱਖਿਆ ਗਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲਹਿਰਾਗਾਗਾ ਖੇਤਰ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਬੁਨਿਆਦੀ ਢਾਂਚੇ ਅਤੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਇਹ ਪ੍ਰੋਜੈਕਟ ਪੇਂਡੂ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਅਹਿਮ ਸਾਬਤ ਹੋਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਸੁਰੱਖਿਆ ਖ਼ਤਰਿਆਂ ਨੂੰ ਖ਼ਤਮ ਕਰਨਾ, ਪੇਂਡੂ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨਾ ਅਤੇ ਹਜ਼ਾਰਾਂ ਪਿੰਡ ਵਾਸੀਆਂ ਲਈ ਹਰ ਮੌਸਮ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਜ਼ਨ ਬਾਰੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਸੂਬੇ ਭਰ ਵਿੱਚ ਲਗਭਗ 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਕੇ ਪੇਂਡੂ ਪੰਜਾਬ ਦੀ ਨੁਹਾਰ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪਿੰਡਾਂ ਨੂੰ ਬਿਹਤਰ ਸੰਪਰਕ ਅਤੇ ਬੁਨਿਆਦੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜੋ ਦਹਾਕਿਆਂ ਤੋਂ ਅਣਗੌਲੇ ਸਨ। ਪਿੰਡ ਡਸਕਾ ਵਿਖੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਛੂਆਣਾ ਤੋਂ ਬਰੇਟਾ (ਵਾਇਆ ਦਸਕਾ ਅਤੇ ਬਹਾਦਰਪੁਰ) ਨੂੰ ਜੋੜਨ ਵਾਲੀ 10.5 ਕਿਲੋਮੀਟਰ ਲੰਬੀ ਸੜਕ ਲੋਕਾਂ ਨੂੰ ਸਮਰਪਿਤ ਕੀਤੀ। ਇਸ ਸੜਕ ਨੂੰ 7.15 ਕਰੋੜ ਰੁਪਏ ਦੀ ਲਾਗਤ ਨਾਲ 12 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਗਿਆ ਹੈ। ਸੜਕ ਦੇ ਚੌੜਾ ਹੋਣ ਨਾਲ ਪੁਰਾਣੀ ਖਸਤਾ ਹਾਲਤ ਅਤੇ ਤੰਗ ਰਸਤੇ ਕਾਰਨ ਪੈਦਾ ਹੋਣ ਵਾਲੀਆਂ ਟਰੈਫਿਕ ਸਮੱਸਿਆਵਾਂ ਅਤੇ ਸੁਰੱਖਿਆ ਚਿੰਤਾਵਾਂ ਦੂਰ ਹੋਣ ਦੀ ਉਮੀਦ ਹੈ। ਵਿੱਤ ਮੰਤਰੀ ਨੇ 1.27 ਕਰੋੜ ਰੁਪਏ ਦੀ ਲਾਗਤ ਨਾਲ ਡਸਕਾ ਅਤੇ ਖੱਤਰੀਵਾਲਾ ਨੂੰ ਜੋੜਨ ਵਾਲੀ ਨਵੀਂ ਬਣੀ 4 ਕਿਲੋਮੀਟਰ ਪੱਕੀ ਸੜਕ ਵੀ ਲੋਕ ਅਰਪਣ ਕੀਤੀ, ਜਿਸ ਨਾਲ ਲੰਬੇ ਸਮੇਂ ਤੋਂ ਬਣੇ ਕੱਚੇ ਰਸਤੇ ਨੂੰ ਹਰ ਮੌਸਮ ਦੇ ਅਨੁਕੂਲ ਸੜਕ ਵਿੱਚ ਬਦਲ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਡਸਕਾ-ਬਹਾਦਰਪੁਰ ਰਸਤੇ ‘ਤੇ ਡੇਰਾ ਬਾਬਾ ਧੌਲਾ ਪੀਰ ਨੂੰ ਜਾਣ ਵਾਲੀ 1 ਕਿਲੋਮੀਟਰ ਲਿੰਕ ਸੜਕ 34.50 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੀ ਗਈ ਹੈ, ਜਿਸ ਨਾਲ ਸ਼ਰਧਾਲੂਆਂ ਅਤੇ ਸਥਾਨਕ ਨਿਵਾਸੀਆਂ ਦੀ ਆਵਾਜਾਈ ਸੁਖਾਲੀ ਹੋਵੇਗੀ। ਬਾਘਰੌਲ ਅਤੇ ਨੇੜਲੇ ਪਿੰਡਾਂ ਵਿੱਚ ਵਿਕਾਸ ਦੇ ਘੇਰੇ ਨੂੰ ਵਧਾਉਂਦੇ ਹੋਏ ਹਰਪਾਲ ਸਿੰਘ ਚੀਮਾ ਨੇ ਲਗਭਗ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਪਿੰਡਾਂ ਦੇ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਸਥਾਨਕ ਨਿਵਾਸੀਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਨੇ ਬਾਘਰੌਲ ਤੋਂ ਬੁਜਰਕ ਤੱਕ 1.10 ਕਰੋੜ ਰੁਪਏ ਦੀ ਲਾਗਤ ਨਾਲ 3 ਕਿਲੋਮੀਟਰ ਸੜਕ ਅਤੇ ਬਾਘਰੌਲ ਨੂੰ ਬੁਰਜ ਟਿੱਲਾ ਤੇ ਖੇੜੀ ਨਗਾਈਆਂ ਨਾਲ ਜੋੜਨ ਵਾਲੀ 2.35 ਕਿਲੋਮੀਟਰ ਸੜਕ (ਲਾਗਤ 1 ਕਰੋੜ ਰੁਪਏ ਤੋਂ ਵੱਧ) ਦੀ ਉਸਾਰੀ ਦਾ ਐਲਾਨ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਬਾਘਰੌਲ ਅਤੇ ਬਲਮਗੜ੍ਹ ਨੂੰ ਜੋੜਨ ਵਾਲੀ 2.75 ਕਿਲੋਮੀਟਰ ਸੜਕ ਦੀ ਉਸਾਰੀ ‘ਤੇ 1.16 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਲਾਕੇ ਵਿੱਚ ਕੀਤੇ ਗਏ ਵੱਡੇ ਉਪਰਾਲਿਆਂ ਵਿੱਚ ਲਗਭਗ 12 ਕਿਲੋਮੀਟਰ ਕੱਚੀਆਂ ਸੜਕਾਂ ਨੂੰ ਪੱਕਾ ਕਰਨਾ ਸ਼ਾਮਲ ਹੈ, ਜੋ ਪਿਛਲੇ 70 ਤੋਂ 80 ਸਾਲਾਂ ਤੋਂ ਅਣਗੌਲੀਆਂ ਸਨ। ਇਨ੍ਹਾਂ ਸੜਕਾਂ ਨੂੰ 5.25 ਕਰੋੜ ਰੁਪਏ ਦੀ ਲਾਗਤ ਨਾਲ ਪੱਕੇ ਸੜਕੀ ਨੈੱਟਵਰਕ ਵਿੱਚ ਬਦਲਿਆ ਜਾ ਰਿਹਾ ਹੈ। ਵਿੱਤ ਮੰਤਰੀ ਨੇ ਇੱਕ ਨਵੇਂ ਬਣੇ ਪੁਲ ਦਾ ਉਦਘਾਟਨ ਵੀ ਕੀਤਾ ਜਿਸ ਨੇ ਦੋ ਪ੍ਰਮੁੱਖ ਪਿੰਡਾਂ ਵਿਚਕਾਰ ਆਵਾਜਾਈ ਦੇ ਸਬੰਧਾਂ ਨੂੰ ਮਜ਼ਬੂਤ ਕੀਤਾ ਹੈ। ਚੱਲ ਰਹੇ ਬੁਨਿਆਦੀ ਢਾਂਚੇ ਦੇ ਕੰਮਾਂ ਬਾਰੇ ਦੱਸਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਘਰੌਲ ਤੋਂ ਖੇੜੀ ਦਗਾਈਆਂ ਤੱਕ ਪਿੰਡ ਦੀ ਫਿਰਨੀ ਸਮੇਤ ਲਗਭਗ 4 ਕਿਲੋਮੀਟਰ ਸੜਕ 1.83 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਹੈ। ਇਸ ਦੇ ਨਾਲ ਹੀ ਬਾਘਰੌਲ ਨੂੰ ਕੰਗਰੌੜੀ ਅਤੇ ਕਮਾਲਪੁਰ ਨਾਲ ਜੋੜਨ ਵਾਲੀਆਂ ਸੜਕਾਂ ਨੂੰ ਚੌੜਾ ਕਰਨ ਦਾ ਕੰਮ 4.50 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਚੱਲ ਰਿਹਾ ਹੈ।” ਕੁੱਲ ਮਿਲਾ ਕੇ ਬਾਘਰੌਲ ਖੇਤਰ ਦੇ ਆਲੇ-ਦੁਆਲੇ ਲਗਭਗ 19 ਕਿਲੋਮੀਟਰ ਸੜਕਾਂ ਦੀ ਉਸਾਰੀ ਅਤੇ ਵਿਸਥਾਰ ਦਾ ਕੰਮ ਜਾਰੀ ਹੈ, ਜਿਸ ਨਾਲ ਖੇਤੀਬਾੜੀ ਗਤੀਵਿਧੀਆਂ ਅਤੇ ਆਰਥਿਕ ਗਤੀਸ਼ੀਲਤਾ ਵਿੱਚ ਆ ਰਹੀਆਂ ਦਹਾਕਿਆਂ ਪੁਰਾਣੀਆਂ ਰੁਕਾਵਟਾਂ ਦੂਰ ਹੋਣ ਦੀ ਉਮੀਦ ਹੈ। ਸੰਤੁਲਿਤ ਵਿਕਾਸ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਚੀਮਾ ਨੇ ਕਿਹਾ, “ਸਾਡੀ ਸਰਕਾਰ ਸ਼ਹਿਰੀ ਅਤੇ ਪੇਂਡੂ ਬੁਨਿਆਦੀ ਢਾਂਚੇ ਦੇ ਪਾੜੇ ਨੂੰ ਪੂਰਨ ਲਈ ਪੇਂਡੂ ਵਿਕਾਸ ਨੂੰ ਤਰਜੀਹ ਦੇ ਰਹੀ ਹੈ। ਜਿੱਥੇ ਪੇਂਡੂ ਸੜਕਾਂ ਦਾ ਨੈੱਟਵਰਕ ਦਹਾਕਿਆਂ ਤੋਂ ਅਣਗਹਿਲੀ ਦਾ ਸ਼ਿਕਾਰ ਸੀ, ਉੱਥੇ ਹੀ ਸਾਡੀ ਸਰਕਾਰ ਹਰ ਪਿੰਡ ਨੂੰ ਮਿਆਰੀ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਆਪਣੀ ਮੁੱਖ ਜ਼ਿੰਮੇਵਾਰੀ ਸਮਝਦੀ ਹੈ।” ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀਆਂ, ਪ੍ਰਸ਼ਾਸਨਿਕ ਅਧਿਕਾਰੀਆਂ, ਸਥਾਨਕ ਆਗੂਆਂ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਅਤੇ ਇਨ੍ਹਾਂ ਪ੍ਰੋਜੈਕਟਾਂ ਦਾ ਸਵਾਗਤ ਕੀਤਾ।   

Punjab

ਲੌਂਗੋਵਾਲ ਦੀ ਜਨਤਾ ਨੇ ਵਿਕਾਸ, ਇਮਾਨਦਾਰ ਰਾਜਨੀਤੀ ਅਤੇ ਲੋਕ ਪੱਖੀ ਨੀਤੀਆਂ 'ਤੇ ਲਗਾਈ ਮੋਹਰ: ਅਮਨ ਅਰੋੜਾ

ਲੌਂਗੋਵਾਲ, 31 ਮਈ:         ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਲੌਂਗੋਵਾਲ ਵਿਖੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਨਵੇਂ ਚੁਣੇ ਗਏ ਕੌਂਸਲਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲੌਂਗੋਵਾਲ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ, ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ਅਤੇ ਸਾਫ਼-ਸੁਥਰੀ ਰਾਜਨੀਤੀ ‘ਤੇ ਆਪਣੀ ਮੋਹਰ ਲਗਾਈ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੇ ਨਤੀਜਿਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸਤ ਨੂੰ ਨਕਾਰ ਕੇ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਹੱਕ ਵਿੱਚ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਿਲਿਆ ਭਰਵਾਂ ਸਮਰਥਨ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਨਤੀਜਾ ਹੈ। ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਸਿਆਸੀ ਸਫ਼ਲਤਾ ਨਹੀਂ, ਸਗੋਂ ਲੋਕਾਂ ਵੱਲੋਂ ਸੌਂਪੀ ਗਈ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਵਾਰਡਾਂ ਦੇ ਵਿਕਾਸ, ਸਫ਼ਾਈ ਪ੍ਰਬੰਧ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਆਪਣੀ ਪਹਿਲ ਬਣਾਉਣ। ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰੀ ਵਿਕਾਸ ਨੂੰ ਨਵੀਆਂ ਉਚਾਈਆਂ ‘ਤੇ ਲੈ ਕੇ ਜਾਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਲੌਂਗੋਵਾਲ ਦੇ ਵਿਕਾਸ ਨਾਲ ਸਬੰਧਤ ਹਰ ਜਾਇਜ਼ ਮੰਗ ਅਤੇ ਪ੍ਰਾਜੈਕਟ ਨੂੰ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਸ੍ਰੀ ਅਰੋੜਾ ਨੇ ਕਿਹਾ ਕਿ ਸਥਾਨਕ ਸਰਕਾਰਾਂ ਲੋਕਤੰਤਰ ਦੀ ਸਭ ਤੋਂ ਮਹੱਤਵਪੂਰਨ ਕੜੀ ਹਨ ਅਤੇ ਇਨ੍ਹਾਂ ਸੰਸਥਾਵਾਂ ਦੀ ਮਜ਼ਬੂਤੀ ਨਾਲ ਹੀ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਸਿੱਧਾ ਲਾਭ ਮਿਲਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਨੁਮਾਇੰਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਮੌਕੇ ਨਵੇਂ ਚੁਣੇ ਗਏ ਕੌਂਸਲਰਾਂ ਨੇ ਸ੍ਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਵਿਚਾਰਧਾਰਾ ਅਤੇ ਲੋਕ ਸੇਵਾ ਦੇ ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ ਆਪਣੇ ਇਲਾਕਿਆਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਵੀ ਹਾਜ਼ਰ ਸਨ। 

Punjab

ਵਿਸ਼ੇਸ਼ ਗਹਿਰੀ ਸੁਧਾਈ (SIR) ਤਹਿਤ ਸੋਧੀ ਸਮਾਂ ਸਾਰਨੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ

ਬਰਨਾਲਾ, 30 ਮਈ – ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਦਾ ਖਰੜਾ 31 ਜੁਲਾਈ ਦੀ ਜਗ੍ਹਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ 2026 ਦੀ ਬਜਾਏ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ ਜਦਕਿ ਇਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ।  ਬਾਕੀ ਪ੍ਰੋਗਰਾਮ ਓਸੇ ਤਰ੍ਹਾਂ ਰਹੇਗਾ ਜਿਸ ਤਹਿਤ 15 ਜੂਨ ਤੋਂ 24 ਜੂਨ 2026 ਤੱਕ ਤਿਆਰੀ, ਸਿਖਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ, ਜਦਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (BLO) ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨਗੇ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।  ਇਸ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ 558 ਬੀ.ਐਲ.ਓਜ਼ ਅਤੇ 58 ਸੁਪਰਵਾਈਜ਼ਰ, 3 ਈ.ਆਰ.ਓਜ਼ ਅਤੇ 03 ਏ.ਈ.ਆਰ.ਓਜ਼ ਸਮੇਤ ਹੋਰ ਸਹਾਇਕ ਚੋਣ ਅਮਲਾ ਲਗਾਇਆ ਗਿਆ ਹੈ। ਹਰੇਕ ਬੀ.ਐਲ.ਓ ਨੂੰ ਕਰੀਬ 300 ਘਰ ਅਤੇ ਕਰੀਬ 1200 ਵੋਟਰ ਹੀ ਐਸ.ਆਈ.ਆਰ ਲਈ ਦਿੱਤੇ ਗਏ ਹਨ। ਇਨ੍ਹਾਂ ਨੂੰ ਐਸ.ਆਈ.ਆਰ ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਰਿਵੀਜ਼ਨ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ।  ਓਹਨਾਂ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਕਿ ਜੇਕਰ ਕੋਈ ਵੋਟਰ ਐਨੁਮਿਰੇਸ਼ਨ ਫਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀ ਕੀਤਾ ਜਾਵੇਗਾ। ਮੈਪ ਹੋ ਚੁੱਕੇ ਵੋਟਰਾਂ ਨੂੰ ਵੀ ਇਹ ਫਾਰਮ ਭਰਨਾ ਜ਼ਰੂਰੀ ਹੈ।  ਓਹਨਾਂ ਦੱਸਿਆ ਕਿ ਐੱਸ ਆਈ ਆਰ ਦੌਰਾਨ ਵੋਟਰਾਂ ਨੂੰ ਆਪਣੀ ਯੋਗਤਾ ਸਾਬਤ ਕਰਨ ਲਈ ਬੀ.ਐਲ.ਓ. ਨੂੰ ਨਿਰਧਾਰਤ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ। ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਪਾਸਪੋਰਟ, ਮੈਟ੍ਰਿਕ/ਵਿਦਿਅਕ ਸਰਟੀਫਿਕੇਟ, ਸਥਾਈ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਸਰਕਾਰੀ ਕਰਮਚਾਰੀ ਜਾਂ ਪੈਨਸ਼ਨਰ ਪਛਾਣ ਪੱਤਰ, ਸਰਕਾਰੀ ਅਥਾਰਟੀ ਵੱਲੋਂ ਜਾਰੀ ਹੋਰ ਪਛਾਣ ਦਸਤਾਵੇਜ਼, ਜ਼ਮੀਨ ਜਾਂ ਮਕਾਨ ਅਲਾਟਮੈਂਟ ਸਰਟੀਫਿਕੇਟ ਆਦਿ ਸ਼ਾਮਲ ਹਨ। ਓਹਨਾਂ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ  ਕਿ ਉਹ ਇਸ ਪ੍ਰਕਿਰਿਆ ਦੌਰਾਨ ਆਪਣੇ ਵੇਰਵਿਆਂ ਦੀ ਤਸਦੀਕ ਕਰਵਾਉਣ ਅਤੇ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਬੀ.ਐਲ.ਓ. ਨੂੰ ਮੁਹੱਈਆ ਕਰਵਾਉਣ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਬਣਾਇਆ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਵੋਟਰ ਹੈਲਪਲਾਈਨ ਨੰਬਰ 1950 ‘ਤੇ ਪ੍ਰਾਪਤ ਕੀਤੀ ਜਾ ਸਕਦੀ ਹੈ। 

Punjab

ਸਪੀਕਰ ਸੰਧਵਾਂ ਨੇ ਵੱਖ-ਵੱਖ ਥਾਵਾਂ ਤੇ ਭੋਗਾਂ ਵਿੱਚ ਕੀਤੀ ਸ਼ਿਰਕਤ

ਕੋਟਕਪੂਰਾ 31 ਮਈ  ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਬਾਹਮਣ ਵਾਲਾ ਵਿਖੇ ਸ੍ਰੀ ਕੁਲਵੰਤ ਰਾਏ ਅਤੇ ਕੋਟਕਪੂਰਾ ਵਿਖੇ ਸ਼੍ਰੀਮਤੀ ਮੀਨੂੰ ਦੀ ਅੰਤਿਮ ਅਰਦਾਸ ਮੌਕੇ ਰੱਖੇ ਪਾਠ ਦੇ ਭੋਗ ਵਿੱਚ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸੇ ਜੀਅ ਦਾ ਪਰਿਵਾਰ ਵਿੱਚੋਂ ਅਚਾਨਕ ਚਲੇ ਜਾਣਾ ਪਰਿਵਾਰ/ਸਮਾਜ ਲਈ ਬਹੁਤ ਵੱਡਾ ਘਾਟਾ ਹੁੰਦਾ ਹੈ, ਜੋ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।  ਉਨ੍ਹਾਂ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਪਰਮਾਤਮਾ ਆਪਣੇ ਚਰਨਾਂ ਦੇ ਨਾਲ ਲਾਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।  

Scroll to Top