ਟਾਂਡਾ (ਹੁਸ਼ਿਆਰਪੁਰ); 15 ਅਪ੍ਰੈਲ:- ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਾਂਡਾ ਉੜਮੁੜ ਵਿੱਚ 150 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਲਗਭਗ 70 ਸਾਲਾਂ ਤੋਂ ਸਹੂਲਤਾਂ ਪੱਖੋਂ ਵਾਂਝੇ ਪਿੰਡਾਂ ਲਈ ਆਧੁਨਿਕ ਸੜਕੀ ਬੁਨਿਆਦੀ ਢਾਂਚਾ, ਉੱਚ ਪੱਧਰੀ ਪੁਲ ਅਤੇ ਅਤਿ-ਆਧੁਨਿਕ ਸਿਹਤ ਸਹੂਲਤਾਂ ਦੇ ਵਿਆਪਕ ਨੈੱਟਵਰਕ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਪਿਛਲੀਆਂ ਸਰਕਾਰਾਂ ਦੇ ਸਿਆਸੀ ਵਿਤਕਰੇ ਨੂੰ ਦੂਰ ਕਰਕੇ ਫੈਸਲਾਕੁੰਨ ਬਦਲਾਅ ਲਿਆਏਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਲੰਬੇ ਸਮੇਂ ਤੋਂ ਅਣਗੌਲਿਆਂ ਕੀਤੇ ਇਸ ਖੇਤਰ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਮਾਣ-ਸਨਮਾਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਅਕਾਲੀ ਦਲ ਨੂੰ ਜਨਤਾ ਦੇ ਭਰੋਸੇ ਨੂੰ ਤੋੜਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਲਈ ਵੀ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਅੱਜ ਦੀ ਇਸ ਪਹਿਲਕਦਮੀ ਨੂੰ ਵਿਕਾਸ ਵਿੱਚ ਵਾਧੇ ਅਤੇ ਸੂਬੇ ਦੀ ਸਿਆਸਤ ਲਈ ਨੈਤਿਕ ਮੁਲਾਂਕਣ ਵਜੋਂ ਦਰਸਾਇਆ। ਸਮਾਗਮ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਐਕਸ ਹੈਂਡਲ ‘ਤੇ ਲਿਖਿਆ: “ਅੱਜ ਮੈਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਵਿੱਚ 150 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਬੰਧੀ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿੱਚ ਹਿੱਸਾ ਲਿਆ। ਸਾਡੀ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਅਤੇ ਸਿਹਤ ਸਹੂਲਤਾਂ ਨੂੰ ਨਵੀਆਂ ਉਚਾਈਆਂ ‘ਤੇ ਲੈ ਕੇ ਜਾ ਰਹੀ ਹੈ।” ਮੁੱਖ ਮੰਤਰੀ ਨੇ ਅੱਗੇ ਲਿਖਿਆ: “ਖੇਤਰ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਲਈ 141.88 ਕਰੋੜ ਰੁਪਏ ਦੇ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਸ ਦੇ ਨਾਲ ਹੀ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਜਾਣ ਵਾਲੀ ਸੰਗਤ ਦੀ ਸਹੂਲਤ ਲਈ 2.39 ਕਰੋੜ ਰੁਪਏ ਦੀ ਲਾਗਤ ਨਾਲ ਇੱਕ ‘ਉੱਚ ਪੱਧਰੀ ਪੁਲ’ ਬਣਾਇਆ ਜਾਵੇਗਾ। ਸਿਹਤ ਸਹੂਲਤਾਂ ਦਾ ਵਿਸਥਾਰ ਕਰਦਿਆਂ 3.30 ਕਰੋੜ ਰੁਪਏ ਦੀ ਲਾਗਤ ਨਾਲ 6 ਪਿੰਡਾਂ ਵਿੱਚ ‘ਹੈਲਥ ਐਂਡ ਵੈਲਨੈਸ ਸੈਂਟਰ’ ਸਥਾਪਤ ਕੀਤੇ ਜਾ ਰਹੇ ਹਨ ਅਤੇ 1.35 ਕਰੋੜ ਰੁਪਏ ਦੀ ਲਾਗਤ ਨਾਲ ਗੜ੍ਹਦੀਵਾਲਾ ਵਿੱਚ ਇੱਕ ‘ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰ’ ਸਥਾਪਤ ਕੀਤਾ ਜਾ ਰਿਹਾ ਹੈ।” ਉਨ੍ਹਾਂ ਅੰਤ ਵਿੱਚ ਲਿਖਿਆ, “ਇਸ ਤੋਂ ਇਲਾਵਾ ਪਿੰਡ ਤਲਵੰਡੀ ਡੱਡੀਆਂ ਵਿੱਚ 1.54 ਕਰੋੜ ਰੁਪਏ ਦੀ ਲਾਗਤ ਵਾਲਾ ਇੱਕ ਜਲ ਸਪਲਾਈ ਪ੍ਰਾਜੈਕਟ ਵੀ ਸ਼ੁਰੂ ਕੀਤਾ ਗਿਆ ਹੈ। ਆਮ ਆਦਮੀ ਦੀ ਸਰਕਾਰ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਅਤੇ ਹਰ ਨਾਗਰਿਕ ਨੂੰ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।” ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ 70 ਸਾਲਾਂ ਬਾਅਦ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ। ਟਾਂਡਾ ਉੜਮੁੜ ਵਿੱਚ ਲਿੰਕ ਸੜਕਾਂ ਦਾ ਨਵੀਨੀਕਰਨ ਅਤੇ ਅਪਗ੍ਰੇਡ ਕੀਤਾ ਜਾਵੇਗਾ। ਲੋਕ ਨਿਰਮਾਣ ਵਿਭਾਗ ਵੱਲੋਂ ਹੁਸ਼ਿਆਰਪੁਰ-ਦਸੂਹਾ ਰੋਡ ਨੂੰ ਗੁਰਦੁਆਰਾ ਰਾਮਪੁਰ ਖੇੜਾ ਨਾਲ ਜੋੜਨ ਵਾਲੀ ਲਿੰਕ ਸੜਕ ‘ਤੇ ਉੱਚ-ਪੱਧਰੀ ਪੁਲ ਬਣਾਇਆ ਜਾਵੇਗਾ।” ਉਨ੍ਹਾਂ ਅੱਗੇ ਕਿਹਾ, “ਛੇ ਪਿੰਡਾਂ ਕੰਧਾਲਾ ਸ਼ੇਖਾਂ, ਰਾਜਪੁਰ, ਧੁੱਗਾ ਕਲਾਂ, ਪ੍ਰੇਮਪੁਰ, ਗਿਲਜੀਆਂ ਅਤੇ ਜਹੂਰਾ ਵਿੱਚ ਆਧੁਨਿਕ ਹੈਲਥ ਐਂਡ ਵੈਲਨੈਸ ਸੈਂਟਰ ਵਿਕਸਤ ਕੀਤੇ ਜਾ ਰਹੇ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “70 ਸਾਲਾਂ ਤੋਂ ਟਾਂਡਾ ਉੜਮੁੜ ਇਲਾਕਾ ਸਿਆਸੀ ਵਿਤਕਰੇ ਦਾ ਸ਼ਿਕਾਰ ਰਿਹਾ ਕਿਉਂਕਿ ਪਿਛਲੀਆਂ ਸਰਕਾਰਾਂ ਇੱਥੇ ਵਿਕਾਸ ਕਾਰਜ ਕਰਨ ਵਿੱਚ ਅਸਫਲ ਰਹੀਆਂ। ਸਾਡੀ ਸਰਕਾਰ ਨੇ ਇਲਾਕੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣ ਲਈ ਕਈ ਸ਼ਾਨਦਾਰ ਪਹਿਲਕਦਮੀਆਂ ਕੀਤੀਆਂ ਹਨ। ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਕਿਉਂਕਿ ਪੰਜਾਬ ਸਰਕਾਰ ਸੂਬੇ ਦੇ ਹਰ ਕੋਨੇ-ਕੋਨੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਭਰ ਵਿੱਚ 990 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਨ੍ਹਾਂ ਵਿੱਚ ਪੇਂਡੂ ਖੇਤਰਾਂ ‘ਚ 576 ਕਲੀਨਿਕ ਅਤੇ ਸ਼ਹਿਰੀ ਖੇਤਰਾਂ ‘ਚ 414 ਕਲੀਨਿਕ ਸ਼ਾਮਲ ਹਨ।” ਉਨ੍ਹਾਂ ਕਿਹਾ, “ਇਨ੍ਹਾਂ ਨਵੇਂ ਕਲੀਨਿਕਾਂ ਵਿੱਚ 107 ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ 47 ਤਰ੍ਹਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਸੂਬੇ ਦੇ ਹਰ ਨਾਗਰਿਕ ਨੂੰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਉਪਲਬਧ ਕਰਵਾਉਣ ਲਈ ਜਲਦ ਹੀ ਹੋਰ 400 ਕਲੀਨਿਕ ਖੋਲ੍ਹੇ ਜਾਣਗੇ।” ਮੁੱਖ ਮੰਤਰੀ ਨੇ ਕਿਹਾ, “ਪਿਛਲੇ 75 ਸਾਲਾਂ ਵਿੱਚ ਕਿਸੇ ਵੀ ਸਰਕਾਰ ਨੇ ਆਮ ਲੋਕਾਂ ਨੂੰ ਅਜਿਹੀਆਂ ਸਹੂਲਤਾਂ ਦੇਣ ਦੀ ਖੇਚਲ ਨਹੀਂ ਕੀਤੀ ਪਰ ‘ਆਪ’ ਸਰਕਾਰ ਵੱਲੋਂ ਸਾਰੇ ਲੋਕਾਂ ਲਈ ਇਹ ਕਲੀਨਿਕ ਖੋਲ੍ਹੇ ਗਏ ਹਨ।” ਸਿੱਖਿਆ ਖੇਤਰ ਵਿੱਚ ਸੂਬੇ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਰਾਸ਼ਟਰੀ ਸਰਵੇਖਣ 2024 ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਸਾਰੇ ਪੰਜਾਬੀਆਂ ਲਈ ਬੇਹੱਦ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਸਰਵੇਖਣ ਵਿੱਚ ਸੂਬੇ ਨੇ ਕੇਰਲ ਨੂੰ ਵੀ ਪਛਾੜ ਦਿੱਤਾ ਹੈ।” ਉਨ੍ਹਾਂ ਕਿਹਾ, “ਪਿਛਲੇ ਕੁਝ ਸਾਲਾਂ ਦੌਰਾਨ 740 ਵਿਦਿਆਰਥੀਆਂ ਨੇ ਜੇਈਈ ਪ੍ਰੀਖਿਆ ਅਤੇ 1284 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ। ਸੂਬੇ ਭਰ ਵਿੱਚ 118 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਜਾ ਰਹੇ ਹਨ ਅਤੇ 60 ਪਹਿਲਾਂ ਹੀ ਕਾਰਜਸ਼ੀਲ ਕੀਤੇ ਜਾ ਚੁੱਕੇ ਹਨ। ਇਹ ਸਕੂਲ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੇ ਹਨ। ਇਹਨਾਂ ਦਾ ਉਦੇਸ਼ ਵਿਦਿਆਰਥੀਆਂ ਦੀਆਂ ਯੋਗਤਾਵਾਂ ਅਤੇ ਰੁਚੀਆਂ ਦੇ ਆਧਾਰ ‘ਤੇ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਵੱਡੀਆਂ ਮੱਲ੍ਹਾਂ ਮਾਰ ਸਕਣ। ਪਹਿਲੀ ਵਾਰ 24 ਲੱਖ ਮਾਪਿਆਂ ਨੇ ਮੈਗਾ ਪੀਟੀਐਮ ਵਿੱਚ ਹਿੱਸਾ ਲਿਆ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੈਡੀਕਲ ਅਤੇ ਨਾਨ-ਮੈਡੀਕਲ ਸਮੇਤ ਸਾਰੀਆਂ ਸਟ੍ਰੀਮਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਆਰਮਡ ਫੋਰਸਿਜ਼ ਪ੍ਰੈਪਰੇਟਰੀ, ਨੀਟ, ਜੇਈਈ ਅਤੇ ਸੀਐਲਏਟੀ ਵਰਗੀਆਂ ਵੱਕਾਰੀ ਪ੍ਰੀਖਿਆਵਾਂ ਲਈ ਕੋਚਿੰਗ ਵੀ ਪ੍ਰਦਾਨ ਕੀਤੀ ਜਾਂਦੀ ਹੈ।” ਉਨ੍ਹਾਂ ਕਿਹਾ, “ਸਿੱਖਿਆ ਰਾਹੀਂ ਹੀ ਸਮਾਜਿਕ ਬੁਰਾਈਆਂ ਨੂੰ ਖਤਮ ਕੀਤਾ ਜਾ ਸਕਦਾ ਹੈ। ਇਸ ਲਈ ਪੰਜਾਬ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੀ ਪਰ ਸਿੱਖਿਆ ਹੀ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਵਿੱਚੋਂ ਬਾਹਰ ਕੱਢ ਸਕਦੀ ਹੈ।” ਉਨ੍ਹਾਂ ਅੱਗੇ ਕਿਹਾ, “ਸਿੱਖਿਆ ਉਹ ਰੌਸ਼ਨੀ ਹੈ ਜੋ ਹਨੇਰੇ ਨੂੰ ਦੂਰ ਕਰਕੇ ਦੁਨੀਆ ਨੂੰ ਰੁਸ਼ਨਾਉਂਦੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਵੱਲੋਂ ਇਸ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।” ਉਨ੍ਹਾਂ ਕਿਹਾ, “ਸੂਬੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸਿਹਤ ਕਾਰਡ ਪ੍ਰਾਪਤ ਕਰ ਚੁੱਕੇ ਹਨ।” ਉਨ੍ਹਾਂ ਅੱਗੇ ਕਿਹਾ, “ਇਸ ਯੋਜਨਾ ਤਹਿਤ 1.65 ਲੱਖ ਲੋਕਾਂ ਨੂੰ ਮੁਫ਼ਤ