Actionpunjab

Action Punjab Logo
Breaking News

Author name: Action Punjab

Action Punjab
Punjab

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

ਟਾਂਡਾ/ਹੁਸ਼ਿਆਰਪੁਰ, 14 ਅਪ੍ਰੈਲ: ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਅੱਜ ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ ।ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸੰਬੰਧਤ ਅਧਿਕਾਰੀਆਂ ਨਾਲ ਕਣਕ ਦੀ ਖ਼ਰੀਦ ਸ਼ੁ੍ਰੂ ਕਰਵਾਉਂਦਿਆਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ ਅਤੇ ਕਣਕ ਦੀ ਖ਼ਰੀਦ ਪੂਰੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਕਿਸਾਨਾਂ ਨੂੰ ਮਿੱਥੇ ਸਮੇਂ ਵਿਚ ਅਦਾਇਗੀਆਂ ਅਤੇ ਫ਼ਸਲ ਦੀ ਲਿਫਟਿੰਗ ਨੂੰ ਵੀ ਯਕੀਨੀ ਬਣਾਏਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਛਾਂ ਅਤੇ ਬੈਠਣ ਦੀਆਂ ਸੁਵਿਧਾਵਾਂ ਦੇ ਨਾਲ ਨਾਲ ਫਸਲ ਦੀ ਤੁਰੰਤ ਲਿਫਟਿੰਗ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ, ਲੇਬਰ ਅਤੇ ਆੜਤੀਆਂ ਨੂੰ ਹਰ ਫ਼ਸਲ ਦੀ ਖ਼ਰੀਦ ਲਈ ਲੋੜੀਂਦੀ ਸਹੂਲਤ ਅਮਲ ਵਿਚ ਲਿਆਂਦੀ ਜਾਵੇ।ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਦੇ ਖੇਤਰ ਅਤੇ ਕਿਸਾਨਾਂ ਦੀ ਭਲਾਈ ਲਈ ਕੀਤੇ ਮਹਤੱਵਪੂਰਨ ਕੰਮਾਂ ਦਾ ਜ਼ਿਕਰ ਕਰਦਿਆਂ ਵਿਧਾਇਕ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ। ਨੂੰ ਸਿੰਚਾਈ ਲਈ ਦਿਨ ਵੇਲੇ ਬਿਨਾਂ ਰੁਕਾਵਟ ਲਗਾਤਾਰ ਅੱਠ ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਰਾਜ ਅੰਦਰ 18349 ਨਹਿਰਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਵੱਡੀ ਸਹੂਲਤ ਮਿਲੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਰਾਜ ਸਰਕਾਰ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਖੇਤਾਂ ਵਿਚ ਰਹਿੰਦ-ਖੂਹੰਦ ਦੇ ਹੱਲ ਲਈ 1.58 ਲੱਖ ਮਸ਼ੀਨਾਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਹਨ ਜਿਨ੍ਹਾਂ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਸਮੇਂ ਸਿਰ ਕਰਨ ਦੇ ਨਾਲ-ਨਾਲ ਫ਼ਸਲ ਦੀ ਸਮੇਂ ਸਿਰ ਲਿਫਟਿੰਗ ਹੋਵੇਗੀ ।ਇਸ ਮੌਕੇ ਪਿੰਡ ਮੱਦਾ ਦੇ ਕਿਸਾਨ ਅਵਤਾਰ ਸਿੰਘ ਦੀ ਢੇਰੀ, ਜੋ ਕਿ 101 ਕੁਇੰਟਲ ਸੀ, ਦੀ ਖ਼ਰੀਦ ਵੀ ਕਰਵਾਈ ਗਈ।ਜ਼ਿਕਰਯੋਗ ਹੈ ਕਿ ਜ਼ਿਲੇ ਦੀਆਂ ਮੰਡੀਆਂ ਵਿਚ ਹੁਣ ਤੱਕ 2400 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ ਜਿਸ ਵਿਚੋਂ 320 ਟਨ ਦੇ ਕਰੀਬ ਫ਼ਸਲ ਖ਼ਰੀਦੀ ਜਾ ਚੁੱਕੀ ਹੈ। ਜ਼ਿਲਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 12 ਫੀਸਦੀ ਨਮੀ ਵਾਲੀ ਫ਼ਸਲ ਅਤੇ ਸੁੱਕੀ ਫ਼ਸਲ ਮੰਡੀਆਂ ਵਿਚ ਲਿਆਉਣ ਨੂੰ ਤਰਜੀਹ ਦੇਣ ਤਾਂ ਜੋ ਉਨ੍ਹਾਂ ਦੀ ਫ਼ਸਲ ਨਾਲੋ-ਨਾਲ ਖ਼ਰੀਦੀ ਜਾ ਸਕੇ।ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ  ਦਾਣਾ ਮੰਡੀ ਟਾਂਡਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਖ਼ਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਕੁੱਲ 78 ਮੰਡੀਆਂ ਸਥਾਪਤ ਹਨ ਜਿਨ੍ਹਾਂ ਵਿਚੋਂ 65 ਪੱਕੀਆਂ ਅਤੇ 13 ਆਰਜੀ ਖ਼ਰੀਦ ਕੇਂਦਰ ਹਨ । ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਕੁੱਲ 316000 ਮੀਟਰਿਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਹੈ ਅਤੇ ਕਿਸਾਨਾਂ ਨੂੰ 48 ਘੰਟੇ ਵਿਚ ਅਦਾਇਗੀ ਤੋਂ ਇਲਾਵਾ 72 ਘੰਟਿਆਂ ਵਿਚ ਲਿਫਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿਹਾ ਜ਼ਿਲੇ ਵਿਚ ਪਨਗ੍ਰੇਨ, ਪਨਸਪ, ਮਾਰਕਫੈੱਡ, ਵੇਅਰਹਾਊਸ ਅਤੇ ਐਫ.ਸੀ.ਆਈ. ਵੱਲੋਂ ਫਸਲ ਦੀ ਖ਼ਰੀਦ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਜੋ ਖ਼ਰੀਦ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਜਾਰੀ ਰਹੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਣਕ ਦੀ ਖ਼ਰੀਦ ਸੰਬੰਧੀ ਲਗਾਤਾਰ ਸਮੀਖਿਆ ਬਾਰੇ ਨਿਰਦੇਸ਼ ਦੇ ਦਿੱਤੇ ਗਏ ਹਨ। 

Punjab

ਫ਼ਰੀਦਕੋਟ ਵਿੱਚ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਸਬੰਧੀ ਮਹਿਲਾ ਸਤਿਕਾਰ ਸਖੀ ਟ੍ਰੇਨਿੰਗ

ਫ਼ਰੀਦਕੋਟ, 14 ਅਪ੍ਰੈਲ  ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਚਲਾਈ ਜਾ ਰਹੀ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਜਿਲ੍ਹਾ ਫ਼ਰੀਦਕੋਟ ਵਿੱਚ ਵੱਖ-ਵੱਖ ਥਾਵਾਂ ‘ਤੇ ਮਹਿਲਾ ਸਤਿਕਾਰ ਸਖੀ ਟ੍ਰੇਨਿੰਗ ਆਯੋਜਿਤ ਕੀਤੀ ਗਈ।   ਇਸ ਮੌਕੇ ਮਹਿਲਾ ਸਤਿਕਾਰ ਸਖੀ ਵਲੰਟੀਅਰਾਂ ਨੂੰ ਪੱਤਰ ਅਤੇ ਵੋਟਰ ਸੂਚੀਆਂ ਵੰਡੀਆਂ ਗਈਆਂ ਅਤੇ ਉਨ੍ਹਾਂ ਨੂੰ ਯੋਜਨਾ ਦੇ ਉਦੇਸ਼ਾਂ ਅਤੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਸੰਬੰਧਿਤ ਅਧਿਕਾਰੀਆਂ ਨੇ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਮਜ਼ਬੂਤ ਕਰਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਉਹ ਆਪਣੇ ਜੀਵਨ ਵਿੱਚ ਸੁਧਾਰ ਲਿਆ ਸਕਣ।   ਕਾਰਜਕ੍ਰਮ ਦੌਰਾਨ ਮਹਿਲਾ ਸਤਿਕਾਰ ਸਖੀਆਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਵੀ ਆਯੋਜਿਤ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਫਾਰਮ ਭਰਨ ਦੀ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ ਅਤੇ ਆਨਲਾਈਨ ਅਰਜ਼ੀ ਦੇਣ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ, ਤਾਂ ਜੋ ਉਹ ਪਿੰਡਾਂ ਅਤੇ ਸ਼ਹਿਰਾਂ ਵਿੱਚ ਰਹਿੰਦੀ ਮਹਿਲਾਵਾਂ ਦਾ ਸਹੀ ਮਾਰਗਦਰਸ਼ਨ ਕਰ ਸਕਣ।   ਇਸ ਮੌਕੇ ਸ਼੍ਰੀਮਤੀ ਰਤਨਦੀਪ ਸੰਧੂ, ਜਿਲ੍ਹਾ ਪ੍ਰੋਗਰਾਮ ਅਫਸਰ ਫ਼ਰੀਦਕੋਟ ਨੇ ਮਹਿਲਾ ਸਤਿਕਾਰ ਸਖੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਮਹਿਲਾਵਾਂ ਤੱਕ ਪਹੁੰਚ ਬਣਾਕੇ ਉਨ੍ਹਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ, ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀ ਇਸ ਯੋਜਨਾ ਦਾ ਫਾਇਦਾ ਲੈ ਸਕਣ। ਉਨ੍ਹਾਂ ਨੇ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੀ ਭਲਾਈ ਵੱਲ ਇਕ ਮਹੱਤਵਪੂਰਨ ਕਦਮ ਹੈ ਅਤੇ ਇਸ ਨਾਲ ਸਮਾਜ ਵਿੱਚ ਸਕਾਰਾਤਮਕ ਬਦਲਾਅ ਆਵੇਗਾ।    

Punjab

ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ

ਮਾਨਸਾ, 14 ਅਪ੍ਰੈਲ:- ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਕੇਂਦਰ ਸਰਕਾਰ ਦੀ ਵਿਸ਼ੇਸ਼ ਟੀਮ ਦੀ ਮੌਜੂਦਗੀ ਵਿੱਚ ਭੀਖੀ ਤੇ ਸਰਦੂਲਗੜ੍ਹ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਕਣਕ ਦੀ ਗੁਣਵੱਤਾ ਦਾ ਜਾਇਜ਼ਾ ਲਿਆ। ਕੇਂਦਰ ਸਰਕਾਰ ਦੀ ਟੀਮ ਨੇ ਮੰਡੀਆਂ ’ਚ ਆ ਰਹੀ ਕਣਕ ਦੇ ਨਮੂਨੇ ਇਕੱਠੇ ਕਰਕੇ ਨਮੀ, ਦਾਣਿਆਂ ਦੀ ਹਾਲਤ ਅਤੇ ਰੰਗ ਆਦਿ ਦੀ ਮੁੱਢਲੀ ਜਾਂਚ ਕੀਤੀ। ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਪਿਛਲੇ ਦਿਨੀਂ ਗੜੇਮਾਰੀ ਤੇ ਭਾਰੀ ਮੀਂਹ ਦੇ ਪ੍ਰਭਾਵ ਨਾਲ ਕਈ ਥਾਵਾਂ ’ਤੇ ਕਣਕ ਦੇ ਦਾਣੇ ਕਾਲੇ ਪੈ ਗਏ ਹਨ ਜਾਂ ਸੁੰਗੜ ਗਏ ਹਨ, ਜਿਸ ਨਾਲ ਗੁਣਵੱਤਾ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਟੀਮ ਵੱਲੋਂ ਕਣਕ ਦੀਆਂ ਵੱਖ ਵੱਖ ਢੇਰੀਆਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ ਜਿਸ ਦੀ ਚੰਡੀਗੜ੍ਹ ਵਿਖੇ ਲੈਬ ਟੈਸਟਿੰਗ ਹੋਵੇਗੀ। ਡੀਸੀ ਨਵਜੋਤ ਕੌਰ ਨੇ ਦੱਸਿਆ ਕਿ ਮੌਸਮ ਦੀ ਮਾਰ ਕਰਕੇ ਕਿਸੇ ਵੀ ਕਿਸਾਨ ਨੂੰ ਵਿੱਤੀ ਨੁਕਸਾਨ ਨਾ ਹੋਵੇ ਇਸ ਦੇ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਹਰ ਵੇਲੇ ਕਿਸਾਨਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਵੀ ਵਿਸ਼ਵਾਸ ਦਿਵਾਇਆ ਕਿ ਗੜੇਮਾਰੀ ਕਾਰਨ ਪ੍ਰਭਾਵਿਤ ਹੋਈ ਫਸਲ ਦੀ ਖਰੀਦ ਬਾਰੇ ਸਰਕਾਰ ਦਾ ਫੈਸਲਾ, ਲਾਜ਼ਮੀ ਹੀ ਕਿਸਾਨ ਪੱਖੀ ਹੋਵੇਗਾ ਅਤੇ ਕਿਸੇ ਵੀ ਕਿਸਾਨ ਦਾ ਕੋਈ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਨਿਰਧਾਰਿਤ ਮਾਪਦੰਡਾਂ ਮੁਤਾਬਕ ਗੁਣਵੱਤਾ ਵਾਲੀ ਫਸਲ ਦੀ ਖਰੀਦ ਸਰਕਾਰ ਦੇ ਨਿਯਮਾਂ ਅਤੇ ਮਾਪਦੰਡਾਂ ਅਨੁਸਾਰ ਚੱਲ ਰਹੀ ਹੈ ਅਤੇ ਗੜੇਮਾਰੀ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵੀ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੇ ਦਾਣੇ ਦਾਣੇ ਦੀ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜਾਂਚ ਟੀਮ ’ਚ ਸ਼ਾਮਲ ਭਾਰਤ ਸਰਕਾਰ ਦੇ ਫੂਡ ਤੇ ਡਿਸਟਰੀਬਿਊਸ਼ਨ ਵਿਭਾਗ ਦੇ ਤਕਨੀਕੀ ਅਧਿਕਾਰੀ ਅਨੁਪਮਾ ਕੁਮਾਰੀ ਤੇ ਅਭਿਸ਼ੇਕ ਪਾਂਡੇ, ਏਜੀਐਮ ਕੁਆਲਿਟੀ ਕੰਟਰੋਲ ਐੱਫਸੀਆਈ ਵਿਨੇ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਜਾ ਕੇ ਕਣਕ ਦੇ ਸੈਂਪਲ ਭਰੇ ਜਾ ਰਹੇ ਹਨ ਜਿਸ ਨੂੰ ਜਾਂਚ ਲਈ ਲੈਬੋਰਟਰੀ ਵਿੱਚ ਭੇਜਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ, ਚੇਅਰਮੈਨ ਮਾਰਕੀਟ ਕਮੇਟੀ ਭੀਖੀ ਵਰਿੰਦਰ ਸੋਨੀ, ਚੇਅਰਮੈਨ ਮਾਰਕੀਟ ਕਮੇਟੀ ਸਰਦੂਲਗੜ੍ਹ ਰਾਏ ਸਿੰਘ ਵੀ ਮੌਜੂਦ ਸਨ। 

Punjab

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 14 ਅਪ੍ਰੈਲ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੰਗਲ ਸਿੰਘ ਉਰਫ ਮੰਗਾ (30) ਵਾਸੀ ਪਿੰਡ ਕਾਜੀਕੋਟ ਤਰਨਤਾਰਨ; ਪ੍ਰਣਵ ਸ਼ਰਮਾ ਉਰਫ ਲੱਡੂ (24) ਵਾਸੀ ਆਰਚਿਡ ਵੈਲੀ, ਛੇਹਰਟਾ ਅੰਮ੍ਰਿਤਸਰ ਅਤੇ ਗੌਰਵ ਰਾਣਾ (25) ਵਾਸੀ ਗੁਰੂ ਨਾਨਕ ਐਵੀਨਿਊ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ ਚੀਨ ਦੇ ਬਣੇ .30 ਬੋਰ ਪਿਸਤੌਲ, ਇੱਕ ਜ਼ਿਗਾਨਾ .30 ਬੋਰ ਅਤੇ ਤਿੰਨ .30 ਬੋਰ ਦੇ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਜਾ ਰਹੇ ਸਨ ਅਤੇ ਇਹ ਦੋਸ਼ੀ ਖੇਪਾਂ ਪ੍ਰਾਪਤ ਕਰਕੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਦੇ ਸਨ। ਡੀਜੀਪੀ ਨੇ ਕਿਹਾ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਮੰਗਲ ਸਿੰਘ ਉਰਫ ਮੰਗਾ ਨੂੰ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਉਸਦੇ ਖੁਲਾਸੇ ‘ਤੇ, ਸਹਿ-ਮੁਲਜ਼ਮ ਪ੍ਰਣਵ ਸ਼ਰਮਾ ਉਰਫ ਲੱਡੂ ਅਤੇ ਗੌਰਵ ਰਾਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹੋਰ ਪਿਸਤੌਲ ਬਰਾਮਦ ਕੀਤੇ ਗਏ। ਸੀਪੀ ਨੇ ਦੱਸਿਆ ਕਿ ਦੋਸ਼ੀ ਪ੍ਰਣਵ ਉਰਫ ਲੱਡੂ ਅਤੇ ਗੌਰਵ ਰਾਣਾ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਹਨ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਤਹਿਤ ਕੇਸ ਦਰਜ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦੋਵੇਂ ਦੋਸ਼ੀ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ ਕਰਨ ਸਬੰਧੀ ਥਾਣਾ ਰਣਜੀਤ ਐਵੇਨਿਊ ਵਿਖੇ ਦਰਜ ਮਾਮਲੇ ਵਿੱਚ ਵੀ ਲੋੜੀਂਦੇ ਹਨ। ਇਸ ਸਬੰਧੀ ਐਫਆਈਆਰ ਨੰਬਰ 54 ਮਿਤੀ 04-04-2026 ਨੂੰ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25 (6,7,8) ਤਹਿਤ ਦਰਜ ਕੀਤੀ ਗਈ ਹੈ।  

Punjab

SBI ਗਾਹਕਾਂ ਨੂੰ ਵੱਡੀ ਚੇਤਾਵਨੀ! ਇੱਕ ਗ਼ਲਤੀ ਤੇ ਬੈਂਕ ਬੈਲੇਂਸ ਹੋ ਸਕਦੈ ‘ਜ਼ੀਰੋ’

ਭਾਰਤੀ ਸਟੇਟ ਬੈਂਕ (SBI) ਦੇ ਕਰੋੜਾਂ ਗਾਹਕਾਂ ਲਈ ਇੱਕ ਬਹੁਤ ਹੀ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ। ਪਿਛਲੇ ਕੁਝ ਦਿਨਾਂ ਤੋਂ ਦੇਸ਼ ਵਿੱਚ ਬੈਂਕਿੰਗ ਫਰੌਡ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ, ਜਿਸ ਨੂੰ ਦੇਖਦੇ ਹੋਏ ਭਾਰਤ ਸਰਕਾਰ ਅਤੇ ਸਾਈਬਰ ਸੁਰੱਖਿਆ ਏਜੰਸੀਆਂ ਨੇ ਗਾਹਕਾਂ ਨੂੰ ਸੁਚੇਤ ਰਹਿਣ ਲਈ ਇੱਕ ਖ਼ਾਸ ਚੇਤਾਵਨੀ ਜਾਰੀ ਕੀਤੀ ਹੈ। ਜੇਕਰ ਤੁਸੀਂ ਵੀ SBI ਦੇ ਖਾਤਾ ਧਾਰਕ ਹੋ, ਤਾਂ ਤੁਹਾਡੇ ਫ਼ੋਨ ‘ਤੇ ਆਉਣ ਵਾਲਾ ਇੱਕ ਮੈਸੇਜ ਤੁਹਾਡੀ ਜਮ੍ਹਾਂ ਪੂੰਜੀ ਨੂੰ ਖ਼ਤਮ ਕਰ ਸਕਦਾ ਹੈ। ਕੀ ਹੈ ਫਰਜ਼ੀ ‘Msg’ ਦਾ ਪੂਰਾ ਮਾਮਲਾ? ਸੋਸ਼ਲ ਮੀਡੀਆ ਅਤੇ ਮੋਬਾਈਲ ਫ਼ੋਨਾਂ ‘ਤੇ ਗਾਹਕਾਂ ਨੂੰ ਇੱਕ ਮੈਸੇਜ ਭੇਜਿਆ ਜਾ ਰਿਹਾ ਹੈ ਜਿਸ ਵਿੱਚ ਲਿਖਿਆ ਹੁੰਦਾ ਹੈ ਕਿ ਤੁਹਾਡਾ YONO (ਯੋਨੋ) ਖਾਤਾ ਬੰਦ ਕਰ ਦਿੱਤਾ ਗਿਆ ਹੈ ਜਾਂ ਤੁਹਾਡਾ KYC ਐਕਸਪਾਇਰ ਹੋ ਗਿਆ ਹੈ। ਮੈਸੇਜ ਵਿੱਚ ਇੱਕ ਲਿੰਕ ਦਿੱਤਾ ਹੁੰਦਾ ਹੈ ਅਤੇ ਗਾਹਕਾਂ ਨੂੰ ਕਿਹਾ ਜਾਂਦਾ ਹੈ ਕਿ ਆਪਣਾ ਖਾਤਾ ਦੁਬਾਰਾ ਚਾਲੂ ਕਰਨ ਲਈ ਇਸ ਲਿੰਕ ‘ਤੇ ਕਲਿੱਕ ਕਰਕੇ ਆਪਣੀ ਜਾਣਕਾਰੀ ਅਪਡੇਟ ਕਰੋ। ਸਰਕਾਰ ਨੇ ਕੀ ਕਿਹਾ? ਸਰਕਾਰ ਦੀ ਫੈਕਟ ਚੈੱਕ ਇਕਾਈ (PIB Fact Check) ਨੇ ਸਪੱਸ਼ਟ ਕੀਤਾ ਹੈ ਕਿ SBI ਜਾਂ ਕੋਈ ਵੀ ਸਰਕਾਰੀ ਬੈਂਕ ਕਦੇ ਵੀ ਆਪਣੇ ਗਾਹਕਾਂ ਨੂੰ ਅਜਿਹੇ ਮੈਸੇਜ ਰਾਹੀਂ ਨਿੱਜੀ ਜਾਣਕਾਰੀ ਜਾਂ ਲਿੰਕ ‘ਤੇ ਕਲਿੱਕ ਕਰਨ ਲਈ ਨਹੀਂ ਕਹਿੰਦਾ। ਇਹ ਮੈਸੇਜ ਪੂਰੀ ਤਰ੍ਹਾਂ ਫਰਜ਼ੀ ਹਨ ਅਤੇ ਇਹ ਸਾਈਬਰ ਠੱਗਾਂ ਦੁਆਰਾ ਲੋਕਾਂ ਦੇ ਬੈਂਕ ਖਾਤੇ ਖਾਲੀ ਕਰਨ ਲਈ ਭੇਜੇ ਜਾ ਰਹੇ ਹਨ। ਜਿਵੇਂ ਹੀ ਗਾਹਕ ਉਸ ਲਿੰਕ ‘ਤੇ ਕਲਿੱਕ ਕਰਦਾ ਹੈ, ਉਸ ਦਾ ਫ਼ੋਨ ਹੈਕ ਹੋ ਸਕਦਾ ਹੈ ਜਾਂ ਉਸ ਦੀ ਬੈਂਕਿੰਗ ਡਿਟੇਲ ਚੋਰੀ ਹੋ ਸਕਦੀ ਹੈ। ਬਚਾਅ ਲਈ ਕੀ ਕਰਨਾ ਚਾਹੀਦਾ ਹੈ? ਅਣਪਛਾਤੇ ਲਿੰਕਾਂ ਤੋਂ ਬਚੋ: ਕਿਸੇ ਵੀ ਅਜਿਹੇ ਮੈਸੇਜ ਵਿੱਚ ਦਿੱਤੇ ਲਿੰਕ ‘ਤੇ ਕਲਿੱਕ ਨਾ ਕਰੋ ਜੋ ਤੁਹਾਡੇ ਤੋਂ ਬੈਂਕ ਜਾਣਕਾਰੀ ਮੰਗੇ। ਆਫੀਸ਼ੀਅਲ ਐਪ ਦੀ ਵਰਤੋਂ: ਹਮੇਸ਼ਾ ਬੈਂਕ ਦੀ ਅਧਿਕਾਰਤ ਵੈੱਬਸਾਈਟ ਜਾਂ SBI YONO ਐਪ ਦੀ ਵਰਤੋਂ ਕਰੋ। OTP ਸ਼ੇਅਰ ਨਾ ਕਰੋ: ਆਪਣਾ ਪਿੰਨ (PIN) ਜਾਂ ਓ.ਟੀ.ਪੀ. (OTP) ਕਦੇ ਵੀ ਕਿਸੇ ਨਾਲ ਸਾਂਝਾ ਨਾ ਕਰੋ, ਭਾਵੇਂ ਕੋਈ ਖ਼ੁਦ ਨੂੰ ਬੈਂਕ ਅਧਿਕਾਰੀ ਹੀ ਕਿਉਂ ਨਾ ਦੱਸੇ। ਸ਼ਿਕਾਇਤ ਦਰਜ ਕਰੋ: ਜੇਕਰ ਤੁਸੀਂ ਕਿਸੇ ਠੱਗੀ ਦਾ ਸ਼ਿਕਾਰ ਹੁੰਦੇ ਹੋ, ਤਾਂ ਤੁਰੰਤ 1930 ‘ਤੇ ਕਾਲ ਕਰਕੇ ਸਾਈਬਰ ਕ੍ਰਾਈਮ ਹੈਲਪਲਾਈਨ ਨੂੰ ਸੂਚਿਤ ਕਰੋ। ਸਿੱਟਾ ਤੁਹਾਡੀ ਇੱਕ ਸਾਵਧਾਨੀ ਤੁਹਾਡੀ ਮਿਹਨਤ ਦੀ ਕਮਾਈ ਨੂੰ ਬਚਾ ਸਕਦੀ ਹੈ। ਬੈਂਕ ਹਮੇਸ਼ਾ ਕਹਿੰਦਾ ਹੈ ਕਿ ਸੂਚਿਤ ਰਹੋ ਅਤੇ ਸੁਰੱਖਿਅਤ ਰਹੋ। ਕਿਸੇ ਵੀ ਸ਼ੱਕੀ ਮੈਸੇਜ ਆਉਣ ‘ਤੇ ਤੁਰੰਤ ਆਪਣੀ ਨਜ਼ਦੀਕੀ ਬੈਂਕ ਸ਼ਾਖਾ ਨਾਲ ਸੰਪਰਕ ਕਰੋ।

Punjab

ਪੀਐਮ ਮੋਦੀ ਦਾ ਵੱਡਾ ਐਲਾਨ: ‘2029 ਦੀਆਂ ਚੋਣਾਂ ਵਿੱਚ ਧੀਆਂ ਨੂੰ ਦੇਵਾਂਗੇ ਉਨ੍ਹਾਂ ਦਾ ਹੱਕ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰਾਖੰਡ ਅਤੇ ਦਿੱਲੀ ਨੂੰ ਜੋੜਨ ਵਾਲੇ ਬਹੁ-ਪ੍ਰਤੀਖਿਆਿਤ ਦਿੱਲੀ-ਦੇਹਰਾਦੂਨ ਐਕਸਪ੍ਰੈਸਵੇਅ ਦਾ ਉਦਘਾਟਨ ਕੀਤਾ। ਇਸ ਮੌਕੇ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਦੇਸ਼ ਦੀਆਂ ਔਰਤਾਂ ਲਈ ਇੱਕ ਵੱਡਾ ਸਿਆਸੀ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਾਲ 2029 ਦੀਆਂ ਲੋਕ ਸਭਾ ਚੋਣਾਂ ਵਿੱਚ ਦੇਸ਼ ਦੀਆਂ ਧੀਆਂ ਨੂੰ ਉਨ੍ਹਾਂ ਦਾ ਬਣਦਾ ਸਿਆਸੀ ਹੱਕ (ਮਹਿਲਾ ਰਾਖਵੇਂਕਰਨ ਤਹਿਤ) ਮਿਲੇਗਾ, ਜੋ ਭਾਰਤ ਦੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗਾ। ਸਫ਼ਰ ਦੇ ਸਮੇਂ ਵਿੱਚ ਵੱਡੀ ਕਟੌਤੀ ਇਸ ਐਕਸਪ੍ਰੈਸਵੇਅ ਦੇ ਚਾਲੂ ਹੋਣ ਨਾਲ ਦਿੱਲੀ ਤੋਂ ਦੇਹਰਾਦੂਨ ਦੀ ਦੂਰੀ ਹੁਣ ਸਮੇਂ ਦੇ ਲਿਹਾਜ਼ ਨਾਲ ਬਹੁਤ ਘੱਟ ਗਈ ਹੈ। ਪਹਿਲਾਂ ਇਸ ਸਫ਼ਰ ਲਈ 6 ਤੋਂ 7 ਘੰਟੇ ਲੱਗਦੇ ਸਨ, ਪਰ ਹੁਣ ਯਾਤਰੀ ਮਹਿਜ਼ ਢਾਈ (2.5) ਘੰਟਿਆਂ ਵਿੱਚ ਦੇਹਰਾਦੂਨ ਪਹੁੰਚ ਸਕਣਗੇ। ਪੀਐਮ ਮੋਦੀ ਨੇ ਕਿਹਾ ਕਿ ਇਹ ਹਾਈਵੇਅ ਨਾ ਸਿਰਫ਼ ਉੱਤਰਾਖੰਡ ਦੇ ਸੈਰ-ਸਪਾਟੇ ਨੂੰ ਹੁਲਾਰਾ ਦੇਵੇਗਾ, ਸਗੋਂ ਆਰਥਿਕ ਗਤੀਵਿਧੀਆਂ ਲਈ ਵੀ ਇੱਕ ਮੀਲ ਦਾ ਪੱਥਰ ਸਾਬਤ ਹੋਵੇਗਾ। ਵਾਈਲਡਲਾਈਫ ਕਾਰੀਡੋਰ ਦੀ ਸ਼ਲਾਘਾ ਉਦਘਾਟਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਇਸ ਮਾਰਗ ‘ਤੇ ਬਣੇ 12 ਕਿਲੋਮੀਟਰ ਲੰਬੇ ਐਲੀਵੇਟਿਡ ਵਾਈਲਡਲਾਈਫ ਕਾਰੀਡੋਰ ਦਾ ਵੀ ਨਿਰੀਖਣ ਕੀਤਾ। ਇਹ ਏਸ਼ੀਆ ਦਾ ਸਭ ਤੋਂ ਵੱਡਾ ਅਜਿਹਾ ਕਾਰੀਡੋਰ ਹੈ, ਜੋ ਜੰਗਲੀ ਜੀਵਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਬਣਾਇਆ ਗਿਆ ਹੈ। ਪੀਐਮ ਮੋਦੀ ਨੇ ਇਸ ਨੂੰ ‘ਵਿਕਾਸ ਅਤੇ ਵਾਤਾਵਰਣ’ ਦੇ ਸੰਤੁਲਨ ਦਾ ਇੱਕ ਉੱਤਮ ਨਮੂਨਾ ਦੱਸਿਆ। ਨਾਰੀ ਸ਼ਕਤੀ ‘ਤੇ ਜ਼ੋਰ ਆਪਣੇ ਭਾਸ਼ਣ ਦੌਰਾਨ ਉਨ੍ਹਾਂ ‘ਨਾਰੀ ਸ਼ਕਤੀ ਵੰਦਨ ਅਧਿਨਿਯਮ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਹਿਲਾਵਾਂ ਨੂੰ ਫੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਸ਼ਾਮਲ ਕਰਨਾ ਉਨ੍ਹਾਂ ਦੀ ਸਰਕਾਰ ਦੀ ਪਹਿਲ ਹੈ। 2029 ਦੀਆਂ ਚੋਣਾਂ ਵਿੱਚ ਮਹਿਲਾ ਰਾਖਵੇਂਕਰਨ ਨੂੰ ਲਾਗੂ ਕਰਨ ਦਾ ਉਨ੍ਹਾਂ ਦਾ ਵਾਅਦਾ ਦੇਸ਼ ਦੀ ਸਿਆਸਤ ਵਿੱਚ ਇੱਕ ਨਵਾਂ ਮੋੜ ਲੈ ਕੇ ਆਵੇਗਾ। ਸਿੱਟਾ ਇਹ ਦੌਰਾ ਜਿੱਥੇ ਬੁਨਿਆਦੀ ਢਾਂਚੇ ਦੇ ਵਿਕਾਸ ਦਾ ਪ੍ਰਤੀਕ ਸੀ, ਉੱਥੇ ਹੀ ਪੀਐਮ ਮੋਦੀ ਨੇ ਔਰਤਾਂ ਦੇ ਹੱਕਾਂ ਦੀ ਗੱਲ ਕਰਕੇ ਆਗਾਮੀ ਚੋਣਾਂ ਲਈ ਇੱਕ ਵੱਡਾ ਏਜੰਡਾ ਵੀ ਸੈੱਟ ਕਰ ਦਿੱਤਾ ਹੈ। ਹੁਣ ਉੱਤਰਾਖੰਡ ਦੀਆਂ ਪਹਾੜੀਆਂ ਤੱਕ ਪਹੁੰਚਣਾ ਨਾ ਸਿਰਫ਼ ਸੌਖਾ ਹੋ ਗਿਆ ਹੈ, ਸਗੋਂ ਤੇਜ਼ ਰਫ਼ਤਾਰ ਵੀ ਹੋ ਗਿਆ ਹੈ।

Punjab

ਨੋਇਡਾ ਵਿੱਚ ਲਗਾਤਾਰ ਦੂਜੇ ਦਿਨ ਵੀ ਹੰਗਾਮਾ, ਪੁਲਿਸ ਨਾਲ ਝੜਪ ਅਤੇ ਪਥਰਾਅ

ਉੱਤਰ ਪ੍ਰਦੇਸ਼ ਦੇ ਉਦਯੋਗਿਕ ਸ਼ਹਿਰ ਨੋਇਡਾ ਵਿੱਚ ਹਾਲਾਤ ਬੇਹੱਦ ਤਣਾਅਪੂਰਨ ਬਣੇ ਹੋਏ ਹਨ। ਇੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਅਤੇ ਪੁਲਿਸ ਵਿਚਕਾਰ ਲਗਾਤਾਰ ਦੂਜੇ ਦਿਨ ਵੀ ਜ਼ਬਰਦਸਤ ਹਿੰਸਕ ਝੜਪਾਂ ਹੋਈਆਂ। ਪ੍ਰਦਰਸ਼ਨਕਾਰੀਆਂ ਵੱਲੋਂ ਕੀਤੇ ਗਏ ਪਥਰਾਅ ਤੋਂ ਬਾਅਦ ਪੁਲਿਸ ਨੇ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਲਾਠੀਚਾਰਜ ਕੀਤਾ, ਜਿਸ ਨਾਲ ਇਲਾਕਾ ਜੰਗ ਦੇ ਮੈਦਾਨ ਵਿੱਚ ਤਬਦੀਲ ਹੋ ਗਿਆ। ਭਾਰੀ ਪੁਲਿਸ ਫੋਰਸ ਦੀ ਤਾਇਨਾਤੀ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਮੌਕੇ ‘ਤੇ 15 ਕੰਪਨੀਆਂ ਦੀ ਫੋਰਸ (PAC ਅਤੇ RAF) ਤਾਇਨਾਤ ਕਰ ਦਿੱਤੀ ਹੈ। ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ 26 ਸੀਨੀਅਰ ਪੁਲਿਸ ਅਫ਼ਸਰਾਂ ਨੂੰ ਖ਼ਾਸ ਤੌਰ ‘ਤੇ ਭੇਜਿਆ ਗਿਆ ਹੈ। ਪੂਰੇ ਇਲਾਕੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਅਤੇ ਡਰੋਨ ਰਾਹੀਂ ਸ਼ਰਾਰਤੀ ਅਨਸਰਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਕੁਝ ਬਾਹਰੀ ਅਨਸਰਾਂ ਨੇ ਸ਼ਾਂਤੀਪੂਰਨ ਪ੍ਰਦਰਸ਼ਨ ਨੂੰ ਹਿੰਸਕ ਰੂਪ ਦਿੱਤਾ ਹੈ। ਰਾਹੁਲ ਗਾਂਧੀ ਦਾ ਤਿੱਖਾ ਹਮਲਾ ਇਸ ਘਟਨਾ ਨੂੰ ਲੈ ਕੇ ਸਿਆਸਤ ਵੀ ਗਰਮਾ ਗਈ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਰਾਹੀਂ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ, “ਇਹ ਮਜ਼ਦੂਰਾਂ ਦੀ ਆਖ਼ਰੀ ਚੀਖ ਹੈ।” ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਮਜ਼ਦੂਰਾਂ ਦੇ ਹੱਕਾਂ ਨੂੰ ਕੁਚਲ ਰਹੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸੁਣਨ ਦੀ ਬਜਾਏ ਲਾਠੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਮਜ਼ਦੂਰਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਤੁਰੰਤ ਇਨਸਾਫ਼ ਦੀ ਮੰਗ ਕੀਤੀ। ਮਜ਼ਦੂਰਾਂ ਦੀਆਂ ਮੰਗਾਂ ਦੱਸਿਆ ਜਾ ਰਿਹਾ ਹੈ ਕਿ ਮਜ਼ਦੂਰ ਘੱਟੋ-ਘੱਟ ਉਜਰਤਾਂ ਵਿੱਚ ਵਾਧੇ, ਕੰਮ ਦੇ ਸੁਰੱਖਿਅਤ ਮਾਹੌਲ ਅਤੇ ਕੱਢੇ ਗਏ ਮੁਲਾਜ਼ਮਾਂ ਦੀ ਬਹਾਲੀ ਦੀ ਮੰਗ ਕਰ ਰਹੇ ਹਨ। ਕਈ ਦਿਨਾਂ ਤੋਂ ਚੱਲ ਰਿਹਾ ਇਹ ਵਿਵਾਦ ਹੁਣ ਸਰਕਾਰ ਲਈ ਇੱਕ ਵੱਡੀ ਚੁਣੌਤੀ ਬਣ ਗਿਆ ਹੈ। ਸਿੱਟਾ ਨੋਇਡਾ ਵਿੱਚ ਪੈਦਾ ਹੋਇਆ ਇਹ ਤਣਾਅ ਸਿਰਫ਼ ਕਾਨੂੰਨ ਵਿਵਸਥਾ ਦਾ ਮੁੱਦਾ ਨਹੀਂ ਰਿਹਾ, ਸਗੋਂ ਹੁਣ ਇੱਕ ਵੱਡਾ ਸਿਆਸੀ ਮੁੱਦਾ ਬਣ ਚੁੱਕਾ ਹੈ। ਜਦੋਂ ਤੱਕ ਸਰਕਾਰ ਅਤੇ ਮਜ਼ਦੂਰ ਜਥੇਬੰਦੀਆਂ ਵਿਚਕਾਰ ਗੱਲਬਾਤ ਰਾਹੀਂ ਕੋਈ ਹੱਲ ਨਹੀਂ ਨਿਕਲਦਾ, ਉਦੋਂ ਤੱਕ ਇੱਥੇ ਸ਼ਾਂਤੀ ਬਹਾਲ ਹੋਣੀ ਮੁਸ਼ਕਲ ਜਾਪਦੀ ਹੈ।

Punjab

ਪੈਟਰੋਲ ₹18 ਅਤੇ ਡੀਜ਼ਲ ₹35 ਤੱਕ ਹੋ ਸਕਦਾ ਹੈ ਮਹਿੰਗਾ: ਜਨਤਾ 'ਤੇ ਵਧੇਗਾ ਆਰਥਿਕ ਬੋਝ

ਦੇਸ਼ ਵਿੱਚ ਇੱਕ ਵਾਰ ਫਿਰ ਮਹਿੰਗਾਈ ਦਾ ਵੱਡਾ ਝਟਕਾ ਲੱਗਣ ਦੀ ਤਿਆਰੀ ਹੈ। ਤਾਜ਼ਾ ਰਿਪੋਰਟਾਂ ਅਨੁਸਾਰ, ਪੱਛਮੀ ਬੰਗਾਲ ਸਮੇਤ ਪੰਜ ਰਾਜਾਂ ਵਿੱਚ ਚੱਲ ਰਹੀਆਂ ਚੋਣਾਂ ਦੀ ਪ੍ਰਕਿਰਿਆ ਖ਼ਤਮ ਹੁੰਦੇ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਜਾ ਸਕਦਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੈਟਰੋਲ ਦੀ ਕੀਮਤ ਵਿੱਚ 18 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ 35 ਰੁਪਏ ਪ੍ਰਤੀ ਲੀਟਰ ਤੱਕ ਦਾ ਵਾਧਾ ਹੋ ਸਕਦਾ ਹੈ। ਤੇਲ ਕੰਪਨੀਆਂ ਦਾ ਵਧਦਾ ਘਾਟਾ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ (Crude Oil) ਦੀਆਂ ਕੀਮਤਾਂ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਜਾਰੀ ਹੈ। ਸਰਕਾਰੀ ਤੇਲ ਕੰਪਨੀਆਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਕੀਮਤਾਂ ਸਥਿਰ ਰੱਖਣ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਮੌਜੂਦਾ ਲਾਗਤ ਅਤੇ ਵਿਕਰੀ ਕੀਮਤ ਦੇ ਵਿਚਕਾਰ ਦਾ ਅੰਤਰ ਇੰਨਾ ਵੱਧ ਗਿਆ ਹੈ ਕਿ ਹੁਣ ਕੀਮਤਾਂ ਵਧਾਉਣਾ ਉਨ੍ਹਾਂ ਦੀ ਮਜਬੂਰੀ ਬਣ ਗਈ ਹੈ। ਮਾਹਿਰਾਂ ਅਨੁਸਾਰ, ਕੰਪਨੀਆਂ ਆਪਣੇ ਘਾਟੇ ਦੀ ਪੂਰਤੀ ਲਈ ਚੋਣਾਂ ਦੇ ਨਤੀਜਿਆਂ ਤੋਂ ਤੁਰੰਤ ਬਾਅਦ ਰੇਟਾਂ ਵਿੱਚ ਸੋਧ ਕਰਨਗੀਆਂ। ਚੋਣਾਂ ਅਤੇ ਸਿਆਸੀ ਪੈਂਤੜਾ ਅਕਸਰ ਦੇਖਿਆ ਗਿਆ ਹੈ ਕਿ ਚੋਣਾਂ ਦੇ ਦੌਰਾਨ ਕੇਂਦਰ ਸਰਕਾਰ ਤੇਲ ਦੀਆਂ ਕੀਮਤਾਂ ਨੂੰ ਕੰਟਰੋਲ ਵਿੱਚ ਰੱਖਦੀ ਹੈ ਤਾਂ ਜੋ ਵੋਟਰਾਂ ਦੀ ਨਾਰਾਜ਼ਗੀ ਤੋਂ ਬਚਿਆ ਜਾ ਸਕੇ। ਪਰ ਜਿਵੇਂ ਹੀ ਚੋਣਾਂ ਮੁਕੰਮਲ ਹੁੰਦੀਆਂ ਹਨ, ਤੇਲ ਕੰਪਨੀਆਂ ਨੂੰ ਕੀਮਤਾਂ ਵਧਾਉਣ ਦੀ ਹਰੀ ਝੰਡੀ ਮਿਲ ਜਾਂਦੀ ਹੈ। ਵਿਰੋਧੀ ਧਿਰਾਂ ਨੇ ਇਸ ਨੂੰ ‘ਚੋਣਵੀਂ ਰਾਹਤ’ ਕਰਾਰ ਦਿੰਦਿਆਂ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਆਮ ਆਦਮੀ ‘ਤੇ ਪ੍ਰਭਾਵ ਜੇਕਰ ਡੀਜ਼ਲ ਦੀ ਕੀਮਤ ਵਿੱਚ 35 ਰੁਪਏ ਦਾ ਵਾਧਾ ਹੁੰਦਾ ਹੈ, ਤਾਂ ਇਸ ਦਾ ਸਿੱਧਾ ਅਸਰ ਮਾਲ ਭਾੜੇ (Transport) ‘ਤੇ ਪਵੇਗਾ। ਇਸ ਨਾਲ ਸਬਜ਼ੀਆਂ, ਫਲ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹਣਗੀਆਂ। ਮੱਧ ਵਰਗ ਅਤੇ ਕਿਸਾਨੀ ਪਹਿਲਾਂ ਹੀ ਆਰਥਿਕ ਤੰਗੀ ਨਾਲ ਜੂਝ ਰਹੇ ਹਨ, ਅਜਿਹੇ ਵਿੱਚ ਇਹ ਵਾਧਾ ਉਨ੍ਹਾਂ ਦੀ ਕਮਰ ਤੋੜ ਕੇ ਰੱਖ ਦੇਵੇਗਾ। ਆਉਣ ਵਾਲੇ ਦਿਨ ਆਮ ਜਨਤਾ ਲਈ ਕਾਫੀ ਚੁਣੌਤੀਪੂਰਨ ਹੋ ਸਕਦੇ ਹਨ, ਕਿਉਂਕਿ ਤੇਲ ਦੀਆਂ ਵਧਦੀਆਂ ਕੀਮਤਾਂ ਹਰ ਖੇਤਰ ਵਿੱਚ ਮਹਿੰਗਾਈ ਦਾ ਨਵਾਂ ਦੌਰ ਲੈ ਕੇ ਆਉਣਗੀਆਂ।

Punjab

ਨਿੱਜੀ ਸਕੂਲਾਂ ਦੀ ਲੁੱਟ ਖ਼ਿਲਾਫ਼ ਮਾਪਿਆਂ ਦਾ ਹੱਲਾਬੋਲ: ਹੁਣ ਹਾਈਕੋਰਟ ਵਿੱਚ ਹੋਵੇਗਾ ਨਿਬੇੜਾ

ਪੰਜਾਬ ਵਿੱਚ ਨਿੱਜੀ ਸਕੂਲਾਂ ਵੱਲੋਂ ਕਿਤਾਬਾਂ ਅਤੇ ਵਰਦੀਆਂ ਦੇ ਨਾਮ ‘ਤੇ ਕੀਤੀ ਜਾ ਰਹੀ ਅੰਨ੍ਹੇਵਾਹ ਲੁੱਟ ਹੁਣ ਇੱਕ ਗੰਭੀਰ ਜਨਤਕ ਮੁੱਦਾ ਬਣ ਗਈ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਪਿਆਂ ਨੇ ਦੋਸ਼ ਲਾਇਆ ਹੈ ਕਿ ਸਕੂਲ ਪ੍ਰਬੰਧਕਾਂ ਨੇ ਕੁਝ ਖ਼ਾਸ ‘ਕਮਿਸ਼ਨ ਵਾਲੀਆਂ ਦੁਕਾਨਾਂ’ ਨਾਲ ਸੈਟਿੰਗ ਕੀਤੀ ਹੋਈ ਹੈ, ਜਿੱਥੇ ਕਿਤਾਬਾਂ ਦੇ ਸੈੱਟ ਬਾਜ਼ਾਰੀ ਕੀਮਤ ਨਾਲੋਂ ਕਈ ਗੁਣਾ ਮਹਿੰਗੇ ਵੇਚੇ ਜਾ ਰਹੇ ਹਨ। ਕਮਿਸ਼ਨ ਦਾ ਗੋਰਖਧੰਦਾ ਅਤੇ ਲੋਕਾਂ ਦਾ ਗੁੱਸਾ ਮਾਪਿਆਂ ਦਾ ਕਹਿਣਾ ਹੈ ਕਿ ਸਕੂਲਾਂ ਵੱਲੋਂ ਅਜਿਹੀਆਂ ਕਿਤਾਬਾਂ ਲਗਾਈਆਂ ਜਾਂਦੀਆਂ ਹਨ ਜੋ ਸਿਰਫ਼ ਚੋਣਵੀਆਂ ਦੁਕਾਨਾਂ ‘ਤੇ ਹੀ ਮਿਲਦੀਆਂ ਹਨ। ਇਹਨਾਂ ਕਿਤਾਬਾਂ ‘ਤੇ ਪ੍ਰਿੰਟ ਰੇਟ ਬਹੁਤ ਜ਼ਿਆਦਾ ਹੁੰਦਾ ਹੈ ਅਤੇ ਦੁਕਾਨਦਾਰ ਕੋਈ ਛੋਟ ਨਹੀਂ ਦਿੰਦੇ। ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਹੈ ਕਿ ਪ੍ਰਸ਼ਾਸਨ ਦੀਆਂ ਸਖ਼ਤ ਹਦਾਇਤਾਂ ਦੇ ਬਾਵਜੂਦ ਸਕੂਲ ਆਪਣੀਆਂ ਮਨਮਾਨੀਆਂ ਤੋਂ ਬਾਜ਼ ਨਹੀਂ ਆ ਰਹੇ। ਕਾਨੂੰਨੀ ਲੜਾਈ ਦੀ ਤਿਆਰੀ ਗੁੱਸੇ ਵਿੱਚ ਆਏ ਮਾਪਿਆਂ ਨੇ ਹੁਣ ਇਸ ਮਾਮਲੇ ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਲਿਜਾਣ ਦਾ ਫੈਸਲਾ ਕੀਤਾ ਹੈ। ਮਾਪਿਆਂ ਦੀ ਜਥੇਬੰਦੀ ਨੇ ਰਣਨੀਤੀ ਬਣਾਈ ਹੈ ਕਿ ਉਹ ਇਸ ਕਾਨੂੰਨੀ ਲੜਾਈ ਵਿੱਚ ਤਿੰਨ ਮੁੱਖ ਵਿਭਾਗਾਂ ਨੂੰ ਧਿਰ ਬਣਾਉਣਗੇ: ਸਿੱਖਿਆ ਵਿਭਾਗ: ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਨਾ ਕਰਨ ਲਈ। ਪ੍ਰਸ਼ਾਸਨ (ਡੀ.ਸੀ. ਦਫ਼ਤਰ): ਸਕੂਲਾਂ ਦੀਆਂ ਮਨਮਾਨੀਆਂ ‘ਤੇ ਨਕੇਲ ਨਾ ਕੱਸਣ ਲਈ। ਚੌਕਸੀ ਵਿਭਾਗ (Vigilance): ਸਕੂਲ ਮਾਲਕਾਂ ਅਤੇ ਦੁਕਾਨਦਾਰਾਂ ਵਿਚਕਾਰ ਹੋਣ ਵਾਲੇ ਗੁਪਤ ਕਮਿਸ਼ਨ ਦੀ ਜਾਂਚ ਲਈ। ਸਿੱਟਾ ਮਾਪਿਆਂ ਦਾ ਤਰਕ ਹੈ ਕਿ ਸਿੱਖਿਆ ਵਪਾਰ ਨਹੀਂ, ਸਗੋਂ ਸੇਵਾ ਹੋਣੀ ਚਾਹੀਦੀ ਹੈ। ਜੇਕਰ ਸਰਕਾਰ ਅਤੇ ਸਬੰਧਤ ਵਿਭਾਗ ਜਲਦੀ ਕੋਈ ਠੋਸ ਕਾਰਵਾਈ ਨਹੀਂ ਕਰਦੇ, ਤਾਂ ਅਦਾਲਤ ਹੀ ਇੱਕੋ-ਇੱਕ ਰਸਤਾ ਬਚਦਾ ਹੈ। ਇਸ ਕਾਨੂੰਨੀ ਕਾਰਵਾਈ ਨਾਲ ਉਮੀਦ ਜਗੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਨਿੱਜੀ ਸਕੂਲਾਂ ਦੀ ਮਨਮਾਨੀ ਨੂੰ ਲਗਾਮ ਲੱਗੇਗੀ ਅਤੇ ਮਾਪਿਆਂ ਨੂੰ ਆਰਥਿਕ ਬੋਝ ਤੋਂ ਰਾਹਤ ਮਿਲੇਗੀ।

Punjab

ਪੀਐਮ ਮੋਦੀ ਨੇ ਵੇਖਿਆ ਏਸ਼ੀਆ ਦਾ ਸਭ ਤੋਂ ਵੱਡਾ ਵਾਈਲਡਲਾਈਫ ਕਾਰੀਡੋਰ: ਕਾਲੀ ਮਾਤਾ ਮੰਦਰ ਵਿੱਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੌਰੇ ਦੌਰਾਨ ਇੱਕ ਵੱਖਰੇ ਅੰਦਾਜ਼ ਵਿੱਚ ਨਜ਼ਰ ਆਏ। ਦਿੱਲੀ-ਦੇਹਰਾਦੂਨ ਐਕਸਪ੍ਰੈਸਵੇਅ ਦੇ ਰਸਮੀ ਉਦਘਾਟਨ ਤੋਂ ਪਹਿਲਾਂ, ਉਨ੍ਹਾਂ ਨੇ ਇਸ ਮਾਰਗ ‘ਤੇ ਬਣੇ ਦੇਸ਼ ਦੇ ਪਹਿਲੇ ਅਤੇ ਏਸ਼ੀਆ ਦੇ ਸਭ ਤੋਂ ਲੰਬੇ ਐਲੀਵੇਟਿਡ ਵਾਈਲਡਲਾਈਫ ਕਾਰੀਡੋਰ ਦਾ ਨਿਰੀਖਣ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਾਚੀਨ ਕਾਲੀ ਮਾਤਾ ਮੰਦਰ ਵਿੱਚ ਪੂਜਾ-ਅਰਚਨਾ ਕਰਕੇ ਦੇਸ਼ ਦੀ ਸੁਖ-ਸ਼ਾਂਤੀ ਲਈ ਪ੍ਰਾਰਥਨਾ ਵੀ ਕੀਤੀ। ਵਾਈਲਡਲਾਈਫ ਕਾਰੀਡੋਰ ਦੀ ਖ਼ਾਸੀਅਤ ਇਸ ਐਕਸਪ੍ਰੈਸਵੇਅ ਦਾ ਸਭ ਤੋਂ ਮਹੱਤਵਪੂਰਨ ਹਿੱਸਾ 12 ਕਿਲੋਮੀਟਰ ਲੰਬਾ ਐਲੀਵੇਟਿਡ ਕਾਰੀਡੋਰ ਹੈ, ਜੋ ਰਾਜਾਜੀ ਨੈਸ਼ਨਲ ਪਾਰਕ ਦੇ ਉੱਪਰੋਂ ਗੁਜ਼ਰਦਾ ਹੈ। ਪੀਐਮ ਮੋਦੀ ਨੇ ਖੁਦ ਇਸ ਦਾ ਜਾਇਜ਼ਾ ਲਿਆ। ਇਸ ਨੂੰ ਇਸ ਤਰ੍ਹਾਂ ਡਿਜ਼ਾਈਨ ਕੀਤਾ ਗਿਆ ਹੈ ਕਿ ਹੇਠਾਂ ਜੰਗਲੀ ਜੀਵ ਬਿਨਾਂ ਕਿਸੇ ਰੁਕਾਵਟ ਦੇ ਘੁੰਮ ਸਕਣਗੇ, ਜਦਕਿ ਉੱਪਰੋਂ ਤੇਜ਼ ਰਫ਼ਤਾਰ ਗੱਡੀਆਂ ਲੰਘਣਗੀਆਂ। ਇਹ ਵਿਕਾਸ ਅਤੇ ਵਾਤਾਵਰਣ ਦੀ ਸੰਭਾਲ ਦਾ ਇੱਕ ਅਨੋਖਾ ਸੁਮੇਲ ਹੈ। ਸਫ਼ਰ ਦੇ ਸਮੇਂ ਵਿੱਚ ਵੱਡੀ ਕਟੌਤੀ ਪ੍ਰਧਾਨ ਮੰਤਰੀ ਵੱਲੋਂ ਅੱਜ ਇਸ ਹਾਈਵੇਅ ਦਾ ਉਦਘਾਟਨ ਕੀਤੇ ਜਾਣ ਤੋਂ ਬਾਅਦ ਦਿੱਲੀ ਅਤੇ ਦੇਹਰਾਦੂਨ ਵਿਚਕਾਰ ਦੀ ਦੂਰੀ ਸਿਮਟ ਕੇ ਰਹਿ ਜਾਵੇਗੀ। ਜੋ ਸਫ਼ਰ ਪਹਿਲਾਂ 6 ਤੋਂ 7 ਘੰਟੇ ਲੈਂਦਾ ਸੀ, ਉਹ ਹੁਣ ਮਹਿਜ਼ ਢਾਈ (2.5) ਘੰਟਿਆਂ ਵਿੱਚ ਪੂਰਾ ਹੋ ਸਕੇਗਾ। ਇਸ ਨਾਲ ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਸੈਰ-ਸਪਾਟਾ ਖੇਤਰ ਨੂੰ ਵੱਡਾ ਲਾਭ ਮਿਲੇਗਾ। ਧਾਰਮਿਕ ਆਸਥਾ ਅਤੇ ਜਨਤਕ ਸੰਬੋਧਨ ਉਦਘਾਟਨ ਤੋਂ ਪਹਿਲਾਂ ਕਾਲੀ ਮੰਦਰ ਵਿੱਚ ਪੂਜਾ ਕਰਨਾ ਪੀਐਮ ਮੋਦੀ ਦੇ ਅਧਿਆਤਮਿਕ ਪੱਖ ਨੂੰ ਦਰਸਾਉਂਦਾ ਹੈ। ਇਸ ਦੌਰੇ ਨੂੰ ਲੈ ਕੇ ਸਥਾਨਕ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਉਦਘਾਟਨ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਪੀਐਮ ਮੋਦੀ ਇਸ ਪ੍ਰੋਜੈਕਟ ਨੂੰ ਉੱਤਰੀ ਭਾਰਤ ਦੀ ਆਰਥਿਕਤਾ ਲਈ ‘ਲਾਈਫਲਾਈਨ’ ਕਰਾਰ ਦੇਣਗੇ। ਇਹ ਐਕਸਪ੍ਰੈਸਵੇਅ ਨਾ ਸਿਰਫ਼ ਆਵਾਜਾਈ ਨੂੰ ਸੁਖਾਲਾ ਬਣਾਏਗਾ, ਸਗੋਂ ਰਾਸ਼ਟਰੀ ਰਾਜਧਾਨੀ ਅਤੇ ਪਹਾੜਾਂ ਦੇ ਵਿਚਕਾਰ ਵਪਾਰਕ ਸਬੰਧਾਂ ਨੂੰ ਵੀ ਨਵੀਂ ਮਜ਼ਬੂਤੀ ਪ੍ਰਦਾਨ ਕਰੇਗਾ।

Scroll to Top