Actionpunjab

Action Punjab Logo
Breaking News

Author name: Action Punjab

Action Punjab
Punjab

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਚੰਡੀਗੜ੍ਹ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 83ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 475 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 83ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 223 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 20,843 ਹੋ ਗਈਆਂ। ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 81 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 408ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.3 ਕਿਲੋ ਹੈਰੋਇਨ, 5528 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 408 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58,630 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।  

Punjab

ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਮੰਗਲਵਾਰ ਨੂੰ

ਆਦਮਪੁਰ/ਜਲੰਧਰ, 13 ਅਪ੍ਰੈਲ-   ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਨੇ ਪੰਜਾਬ ਸਰਕਾਰ ਵਲੋਂ 14 ਅਪ੍ਰੈਲ 2026 ਨੂੰ ਆਦਮਪੁਰ ਦੇ ਰਾਜਾ ਰਾਇਲ ਪੈਲੇਸ,ਪਿੰਡ ਉਦੇਸ਼ੀਆਂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।  ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਟੀਨੂੰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਪੰਜਾਬ ਵਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਬੈਠਣ, ਪੀਣ ਲਈ ਸਾਫ਼ ਸੁਥਰੇ ਪਾਣੀ, ਖਾਣੇ, ਸਮਾਗਮ ਵਾਲੇ ਸਥਾਨ ਦੇ ਆਲੇ-ਦੁਆਲੇ ਸਾਫ਼-ਸਫ਼ਾਈ, ਨਿਰਵਿਘਨ ਬਿਜਲੀ ਤੇ ਅਵਾਜਾਈ ਦੇ ਨਾਲ-ਨਾਲ ਵਾਹਨਾਂ ਦੀ ਪਾਰਕਿੰਗ ਦੇ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸਮਾਗਮ ਵਿੱਚ ਸ਼ਿਰਕਤ ਕਰਨ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।  ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਡਾ.ਭੀਮ ਰਾਓ ਅੰਬੇਡਕਰ ਜੀ ਦੀ ਸੋਚ ’ਤੇ ਪਹਿਰਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਸੋਚ ’ਤੇ ਚੱਲਦਿਆਂ ਮੌਜੂਦਾ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਨੇਕਾ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਹੁਮ-ਹੁਮਾ ਕੇ ਪਹੁੰਚਕੇ ਬਾਬਾ ਸਾਹਿਬ ਨੂੰ ਸਤਿਕਾਰ ਭੇਟ ਕਰਨ। 

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ

ਟਾਂਡਾ ਉੜਮੁੜ, 13 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 15 ਅਪ੍ਰੈਲ ਨੂੰ ਟਾਂਡਾ ਵਿਖੇ ਪਹੁੰਚ ਕੇ ਵਿਧਾਨ ਸਭਾ ਹਲਕਾ ਉੜਮੁੜ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨਗੇ। ਉੜਮੁੜ ਹਲਕੇ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਅੱਜ ਸ਼ਾਮ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ, ਟਾਂਡਾ ਵਿਖੇ ਪ੍ਰੋਗਰਾਮ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਵਿਚ ਹਲਕੇ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ ਜਿਨ੍ਹਾਂ ਨਾਲ ਹਲਕਾ ਵਾਸੀਆਂ ਨੂੰ ਵੱਡੀਆਂ ਸਹੂਲ਼ਤਾਂ ਮਿਲਣਗੀਆਂ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਲਾਕੇ ਦੇ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਨਾਲ ਇਲਾਕੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਵਿੱਚ ਹਰ ਖਿੱਤੇ ਨੂੰ ਛੂਹਿਆ ਗਿਆ ਹੈ ਤਾਂ ਜੋ ਸਮਾਜ ਦੇ ਹਰ ਇੱਕ ਵਰਗ ਤੱਕ ਪੰਜਾਬ ਸਰਕਾਰ ਦੀਆਂ ਸਹੂਲਤਾਂ ਦਾ ਲਾਭ ਪਹੁੰਚ ਸਕੇ।ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਤਿਆਰੀਆਂ ਵੱਡੇ ਪੱਧਰ ’ਤੇ ਚੱਲ ਰਹੀਆਂ ਹਨ ਅਤੇ ਪ੍ਰਸ਼ਾਸਨ ਵੱਲੋਂ ਸਾਰੇ ਇੰਤਜ਼ਾਮ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਭਲਾਈ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਵਾਅਦੇ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਾਮਲ ਹੋ ਕੇ ਮੁੱਖ ਮੰਤਰੀ ਦਾ ਸਵਾਗਤ ਕਰਨ ਅਤੇ ਵਿਕਾਸ ਦੇ ਇਸ ਇਤਿਹਾਸਕ ਮੌਕੇ ਦੇ ਗਵਾਹ ਬਨਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ 4 ਸਾਲ ਦੌਰਾਨ ਉਹ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਜਿਨ੍ਹਾਂ ਬਾਰੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਜਿਸ ਦੇ ਸਦਕਾ ਅੱਜ ਸੂਬੇ ਦੇ ਲੋਕ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਉੜਮੁੜ ਹਲਕੇ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਵੱਡੇ ਪੱਧਰ ‘ਤੇ ਲਾਮਿਸਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ 15 ਅਪ੍ਰੈਲ ਨੂੰ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਮਿਲੇਗਾ।ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ, ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।ਕੈਪਸ਼ਨ: ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਸੋਮਵਾਰ ਸ਼ਾਮ ਨੂੰ ਟਾਂਡਾ ਦੇ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਵਿਖੇ 15 ਅਪ੍ਰੈਲ ਦੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ। 

Punjab

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ 'ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜ਼ਿਲ੍ਹਾ ਪੁਲਿਸ ਫਰੀਦਕੋਟ ਅਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਪਿਸਤੌਲਾਂ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਭਿੰਡੀ ਸੈਦਾਂ ਵਿਖੇ ਗ੍ਰਨੇਡ ਹਮਲੇ ਦੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਚੱਕ ਡੋਗਰਾ ਦੇ ਰਹਿਣ ਵਾਲੇ ਬਲਜੀਤ ਸਿੰਘ; ਅੰਮ੍ਰਿਤਸਰ ਦੇ ਛੋਟਾ ਫਤਿਹਵਾਲ ਦੇ ਰਹਿਣ ਵਾਲੇ ਪ੍ਰਭ ਸਿੰਘ; ਅੰਮ੍ਰਿਤਸਰ ਦੇ ਬਾਬਾ ਗਮ ਚੱਕ ਬੱਲਰਵਾਲ ਦੇ ਰਹਿਣ ਵਾਲੇ ਰਾਜਬੀਰ ਸਿੰਘ; ਅੰਮ੍ਰਿਤਸਰ ਦੇ ਠੱਠਾ ਰਾਜਪੂਤਾਂ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ; ਅੰਮ੍ਰਿਤਸਰ ਦੇ ਲੋਪੋਕੇ ਦੇ ਰਹਿਣ ਵਾਲੇ ਅਜੈਦੀਪ ਸਿੰਘ ਉਰਫ਼ ਅਜੇ ਉਰਫ਼ ਗਜ਼ਨੀ; ਅਤੇ ਅੰਮ੍ਰਿਤਸਰ ਦੇ ਸਾਰੰਗਦੇਵ ਦੇ ਰਹਿਣ ਵਾਲੇ ਸਾਹਿਬ ਸਿੰਘ ਉਰਫ਼ ਸਾਬਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਦੀ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸੀ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਪਾਕਿਸਤਾਨ ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸੀ, ਜੋ ਵਿਦੇਸ਼ ਤੋਂ ਇਸ ਮਾਡਿਊਲ ਨੂੰ ਚਲਾ ਰਿਹਾ ਸੀ। ਉਕਤ ਹੈਂਡਲਰ ਆਪਣੇ ਕਾਰੁਕਨਾਂ ਨੂੰ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦਾ ਕੰਮ ਸੌਂਪਦਾ ਸੀ। ਡੀਜੀਪੀ ਨੇ ਦੱਸਿਆ ਕਿ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ ਇਸ ਮਾਡਿਊਲ ਨੂੰ ਪੂਰੀ ਤਰ੍ਹਾਂ ਕੱਟੜਪੰਥੀ ਬਣਾਇਆ ਗਿਆ ਸੀ ਅਤੇ ਘਟਨਾ ਨੂੰ ਅੰਜ਼ਾਮ ਦੇਣ ਲਈ ਉਕਤ ਮੁਲਜ਼ਮਾਂ ਨੂੰ ਚੰਗੇ ਪੈਸਿਆਂ ਦਾ ਲਾਲਚ ਦੇ ਕੇ ਪ੍ਰੇਰਿਤ ਕੀਤਾ ਜਾਂਦਾ ਸੀ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਬਲਜੀਤ ਸਿੰਘ ਅਤੇ ਪ੍ਰਭ ਸਿੰਘ ਨੇ ਘਰਿੰਡਾ ਨੇੜੇ ਇੱਕ ਸਥਾਨ ਤੋਂ ਦੋ ਹੈਂਡ ਗ੍ਰਨੇਡ ਹਾਸਲ ਕੀਤੇ ਸਨ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਘਟਨਾ ਨੂੰ ਅੰਜ਼ਾਮ ਦੇਣ ਲਈ ਉਕਤ ਮੁਲਜ਼ਮਾਂ ਨੂੰ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਹਮਲੇ ਉਪਰੰਤ ਪਾਕਿਸਤਾਨੀ ਹੈਂਡਲਰ ਵੱਲੋਂ ਉਨ੍ਹਾਂ ਨੂੰ ਬਹੁਤ ਘੱਟ ਪੈਸੇ ਦਿੱਤੇ ਗਏ। ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨਾਲ ਇੱਕ ਖੁਫੀਆ ਕਾਰਵਾਈ ਵਿੱਚ ਪੁਲਿਸ ਟੀਮਾਂ ਨੇ ਥਾਣਾ ਭਿੰਡੀ ਸੈਦਾਂ ਗ੍ਰਨੇਡ ਹਮਲੇ ਦੇ ਕੇਸ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਫਰੀਦਕੋਟ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਉਪਰੰਤ ਅੱਗੇ ਦੀ ਜਾਂਚ ਦੌਰਾਨ ਚਾਰ ਹੋਰ ਮੁਲਮਜ਼ਾਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਤਿੰਨੋਂ ਦੋਸ਼ੀ – ਬਲਜੀਤ ਸਿੰਘ, ਪ੍ਰਭ ਸਿੰਘ ਅਤੇ ਰਾਜਬੀਰ ਸਿੰਘ- ਇੱਕ ਮੋਟਰਸਾਈਕਲ ‘ਤੇ ਪੁਲਿਸ ਸਟੇਸ਼ਨ ਭਿੰਡੀ ਸੈਦਾਂ ਵੱਲ ਵਧੇ। ਉਨ੍ਹਾਂ ਨੇ ਆਪਣਾ ਮੋਟਰਸਾਈਕਲ ਥਾਣੇ ਤੋਂ ਲਗਭਗ 1-2 ਕਿਲੋਮੀਟਰ ਦੂਰ ਨੇੜਲੇ ਖੇਤਾਂ ਵਿੱਚ ਖੜ੍ਹਾ ਕੀਤਾ ਅਤੇ ਖੇਤਾਂ ਵਿੱਚੋਂ ਪੈਦਲ ਚੱਲ ਕੇ ਥਾਣੇ ਦੇ ਪਿਛਲੇ ਪਾਸੇ ਪਹੁੰਚੇ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਬਲਜੀਤ ਸਿੰਘ ਅਤੇ ਪ੍ਰਭ ਸਿੰਘ ਨੇ ਪੁਲਿਸ ਥਾਣੇ ‘ਤੇ ਗ੍ਰਨੇਡ ਸੁੱਟੇ, ਜਦੋਂ ਕਿ ਦੋਸ਼ੀ ਰਾਜਬੀਰ ਸਿੰਘ ਨੇ ਸਾਰੀ ਘਟਨਾ ਰਿਕਾਰਡ ਕੀਤੀ। ਹਮਲਾ ਕਰਨ ਤੋਂ ਬਾਅਦ ਦੋਸ਼ੀ ਲਗਭਗ ਤਿੰਨ ਤੋਂ ਚਾਰ ਘੰਟੇ ਤੱਕ ਖੇਤਾਂ ‘ਚ ਖੜ੍ਹੀ ਕਣਕ ‘ਚ ਲੁਕੇ ਰਹੇ। ਐਸਐਸਪੀ ਨੇ ਅੱਗੇ ਦੱਸਿਆ ਕਿ ਇਸ ਉਪਰੰਤ ਦੋਸ਼ੀਆਂ ਨੇ ਸਬੂਤ ਨਸ਼ਟ ਕਰਨ ਲਈ ਪੁਲਿਸ ਥਾਣੇ ਤੋਂ ਲਗਭਗ ਇੱਕ ਕਿਲੋਮੀਟਰ ਦੂਰ ਇੱਕ ਨਾਲੇ ਵਿੱਚ ਆਪਣੇ ਕੱਪੜੇ ਸੁੱਟ ਦਿੱਤੇ ਅਤੇ ਸਵੇਰੇ 5 ਵਜੇ ਦੇ ਕਰੀਬ ਆਪਣਾ ਮੋਟਰਸਾਈਕਲ ਲੈ ਕੇ ਮੌਕੇ ਤੋਂ ਭੱਜ ਗਏ। ਇਸ ਸਬੰਧ ਵਿੱਚ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਤੇ 5; ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 13, 16, 18 ਅਤੇ 19; ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 61(1), 61(2), 3 (5) ਅਤੇ 324 (4); ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਥਾਣਾ ਭਿੰਡੀ ਸੈਦਾਂ ਵਿਖੇ ਐਫਆਈਆਰ ਨੰ. 56 ਮਿਤੀ 30.03.2026 ਦਰਜ ਹੈ।  

Punjab

UPI ਦੀ ਨਵੀਂ ਲਿਮਿਟ ਦਾ ਵੱਡਾ ਫਾਇਦਾ! ਹੁਣ 5 ਲੱਖ ਤੱਕ ਦੀ ਪੇਮੈਂਟ ਘਰ ਬੈਠੇ ਕਰੋ

ਭਾਰਤੀ ਰਿਜ਼ਰਵ ਬੈਂਕ (RBI) ਨੇ ਡਿਜੀਟਲ ਇੰਡੀਆ ਨੂੰ ਮਜ਼ਬੂਤ ਕਰਨ ਲਈ UPI (Unified Payments Interface) ਦੀ ਵਰਤੋਂ ਕਰਨ ਵਾਲਿਆਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਹੁਣ ਖਾਸ ਸ਼੍ਰੇਣੀਆਂ ਲਈ UPI ਰਾਹੀਂ ਭੁਗਤਾਨ ਕਰਨ ਦੀ ਸੀਮਾ 1 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈ। ਇਹ ਫੈਸਲਾ ਆਮ ਲੋਕਾਂ ਨੂੰ ਵੱਡੀਆਂ ਅਦਾਇਗੀਆਂ ਵੇਲੇ ਹੋਣ ਵਾਲੀ ਪਰੇਸ਼ਾਨੀ ਤੋਂ ਨਿਜਾਤ ਦਿਵਾਉਣ ਲਈ ਲਿਆ ਗਿਆ ਹੈ। ਕਿਨ੍ਹਾਂ ਨੂੰ ਮਿਲੇਗਾ ਇਸ ਦਾ ਫਾਇਦਾ? ਇਹ ਵਧੀ ਹੋਈ ਲਿਮਿਟ ਹਰ ਤਰ੍ਹਾਂ ਦੇ ਲੈਣ-ਦੇਣ ਲਈ ਨਹੀਂ ਹੈ, ਸਗੋਂ ਇਹ ਦੋ ਮੁੱਖ ਖੇਤਰਾਂ ‘ਤੇ ਕੇਂਦਰਿਤ ਹੈ: ਸਿਹਤ ਸੇਵਾਵਾਂ (Hospitals): ਹੁਣ ਹਸਪਤਾਲਾਂ ਦੇ ਵੱਡੇ ਬਿੱਲਾਂ ਦਾ ਭੁਗਤਾਨ ਕਰਨ ਲਈ ਚੈੱਕ ਜਾਂ ਨਕਦੀ ਦੀ ਲੋੜ ਨਹੀਂ ਪਵੇਗੀ। ਤੁਸੀਂ ਸਿੱਧਾ UPI ਰਾਹੀਂ 5 ਲੱਖ ਤੱਕ ਦੀ ਪੇਮੈਂਟ ਕਰ ਸਕਦੇ ਹੋ। ਵਿਦਿਅਕ ਸੰਸਥਾਵਾਂ (Educational Institutions): ਸਕੂਲਾਂ ਅਤੇ ਕਾਲਜਾਂ ਦੀ ਭਾਰੀ ਫੀਸ ਭਰਨ ਲਈ ਹੁਣ ਮਾਪਿਆਂ ਨੂੰ ਬੈਂਕਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਸੁਰੱਖਿਆ ਅਤੇ ਸਹੂਲਤ ਪਹਿਲਾਂ, 1 ਲੱਖ ਤੋਂ ਵੱਧ ਦੀ ਰਕਮ ਲਈ ਲੋਕਾਂ ਨੂੰ NEFT ਜਾਂ RTGS ਵਰਗੇ ਤਰੀਕਿਆਂ ‘ਤੇ ਨਿਰਭਰ ਰਹਿਣਾ ਪੈਂਦਾ ਸੀ, ਜਿਸ ਵਿੱਚ ਸਮਾਂ ਲੱਗਦਾ ਸੀ। ਹੁਣ 5 ਲੱਖ ਤੱਕ ਦਾ ਤੁਰੰਤ ਭੁਗਤਾਨ ਹੋਣ ਨਾਲ ਸਮੇਂ ਦੀ ਬਚਤ ਹੋਵੇਗੀ। RBI ਨੇ ਇਹ ਵੀ ਯਕੀਨੀ ਬਣਾਇਆ ਹੈ ਕਿ ਇਹ ਲੈਣ-ਦੇਣ ਪੂਰੀ ਤਰ੍ਹਾਂ ਸੁਰੱਖਿਅਤ ਹੋਣ। ਟੈਕਸ ਅਤੇ ਹੋਰ ਲਾਭ ਡਿਜੀਟਲ ਪੇਮੈਂਟ ਨੂੰ ਉਤਸ਼ਾਹਿਤ ਕਰਨ ਨਾਲ ਆਰਥਿਕਤਾ ਵਿੱਚ ਪਾਰਦਰਸ਼ਤਾ ਆਵੇਗੀ। ਇਸ ਨਵੀਂ ਲਿਮਿਟ ਨਾਲ ਉਪਭੋਗਤਾਵਾਂ ਨੂੰ ਵਾਰ-ਵਾਰ ਟ੍ਰਾਂਜੈਕਸ਼ਨ ਕਰਨ ਦੀ ਲੋੜ ਨਹੀਂ ਪਵੇਗੀ, ਜਿਸ ਨਾਲ ਬੈਂਕ ਸਟੇਟਮੈਂਟਾਂ ਨੂੰ ਮੈਨੇਜ ਕਰਨਾ ਵੀ ਆਸਾਨ ਹੋ ਜਾਵੇਗਾ। ਸਿੱਟਾ: RBI ਦਾ ਇਹ ਕਦਮ ਡਿਜੀਟਲ ਭੁਗਤਾਨ ਦੇ ਖੇਤਰ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ। ਇਹ ਨਾ ਸਿਰਫ਼ ਐਮਰਜੈਂਸੀ ਵੇਲੇ ਮਦਦਗਾਰ ਹੋਵੇਗਾ, ਸਗੋਂ ਵੱਡੇ ਖ਼ਰਚਿਆਂ ਨੂੰ ਸੰਭਾਲਣ ਦੇ ਤਰੀਕੇ ਨੂੰ ਵੀ ਬਦਲ ਦੇਵੇਗਾ। ਹੁਣ ਭਾਰਤ ਸਹੀ ਮਾਅਨਿਆਂ ਵਿੱਚ ਕੈਸ਼ਲੈੱਸ ਹੋਣ ਵੱਲ ਇੱਕ ਹੋਰ ਕਦਮ ਵਧਾ ਚੁੱਕਾ ਹੈ।UPI ਯੂਜ਼ਰਸ ਲਈ ਖੁਸ਼ਖਬਰੀ! ਹੁਣ ਹਸਪਤਾਲ ਅਤੇ ਕਾਲਜ ਦੀ ਫੀਸ ਲਈ ਕਰੋ 5 ਲੱਖ ਤੱਕ ਦੀ ਪੇਮੈਂਟ।

Punjab

82 ਸਾਲਾਂ ਦਾ ਗਾਇਕੀ ਸਫ਼ਰ, 20 ਭਾਸ਼ਾਵਾਂ 'ਚ 12,000 ਗੀਤ: ਆਸ਼ਾ ਭੌਂਸਲੇ ਦੀ ਅਦੁੱਤੀ ਪ੍ਰਾਪਤੀ

ਭਾਰਤੀ ਸੰਗੀਤ ਜਗਤ ਦੀ ‘ਮਲਿਕਾ-ਏ-ਤਰੰਨੁਮ’ ਆਸ਼ਾ ਭੌਂਸਲੇ ਦਾ ਨਾਂ ਇੱਕ ਅਜਿਹੀ ਸ਼ਖਸੀਅਤ ਵਜੋਂ ਉੱਭਰਦਾ ਹੈ, ਜਿਨ੍ਹਾਂ ਨੇ ਆਪਣੀ ਆਵਾਜ਼ ਨਾਲ ਪੀੜ੍ਹੀਆਂ ਨੂੰ ਮੁਗਧ ਕੀਤਾ ਹੈ। 82 ਸਾਲਾਂ ਦਾ ਲੰਬਾ ਅਤੇ ਸ਼ਾਨਦਾਰ ਗਾਇਕੀ ਸਫ਼ਰ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੈ। ਉਨ੍ਹਾਂ ਦੀ ਗਾਇਕੀ ਕੇਵਲ ਸੁਰਾਂ ਦਾ ਸੰਗਮ ਨਹੀਂ, ਸਗੋਂ ਮਿਹਨਤ, ਲਗਨ ਅਤੇ ਬਹੁਪੱਖੀ ਪ੍ਰਤਿਭਾ ਦੀ ਇੱਕ ਅਦੁੱਤੀ ਮਿਸਾਲ ਹੈ। ਬਹੁਪੱਖੀ ਗਾਇਕੀ ਅਤੇ ਵਿਸ਼ਵ ਰਿਕਾਰਡ ਆਸ਼ਾ ਜੀ ਨੇ ਆਪਣੇ ਕਰੀਅਰ ਦੌਰਾਨ 20 ਤੋਂ ਵੱਧ ਭਾਸ਼ਾਵਾਂ ਵਿੱਚ 12,000 ਤੋਂ ਵੱਧ ਗੀਤ ਗਾ ਕੇ ਇੱਕ ਵਿਸ਼ਾਲ ਕੀਰਤੀਮਾਨ ਸਥਾਪਿਤ ਕੀਤਾ ਹੈ। ਉਨ੍ਹਾਂ ਦਾ ਨਾਂ ‘ਗਿਨੀਜ਼ ਵਰਲਡ ਰਿਕਾਰਡ’ ਵਿੱਚ ਸਭ ਤੋਂ ਵੱਧ ਸਟੂਡੀਓ ਰਿਕਾਰਡਿੰਗਾਂ ਕਰਨ ਵਾਲੀ ਕਲਾਕਾਰ ਵਜੋਂ ਦਰਜ ਹੈ। ਉਨ੍ਹਾਂ ਦੀ ਆਵਾਜ਼ ਦੀ ਖ਼ੂਬਸੂਰਤੀ ਇਹ ਹੈ ਕਿ ਉਨ੍ਹਾਂ ਨੇ ਹਰ ਸ਼ੈਲੀ ਦੇ ਗੀਤ ਨੂੰ ਬਾਖ਼ੂਬੀ ਨਿਭਾਇਆ ਹੈ: ਕਲਾਸੀਕਲ: ਭਾਰਤੀ ਸ਼ਾਸਤਰੀ ਸੰਗੀਤ ‘ਤੇ ਮਜ਼ਬੂਤ ਪਕੜ। ਗ਼ਜ਼ਲਾਂ: ਭਾਵੁਕਤਾ ਅਤੇ ਡੂੰਘਾਈ ਨਾਲ ਭਰੀਆਂ ਪੇਸ਼ਕਾਰੀਆਂ। ਪੌਪ ਅਤੇ ਕੈਬਰੇ: ‘ਪੀਆ ਤੂ ਅਬ ਤੋ ਆਜਾ’ ਵਰਗੇ ਗੀਤਾਂ ਨਾਲ ਪੱਛਮੀ ਪ੍ਰਭਾਵ ਨੂੰ ਭਾਰਤੀ ਸਿਨੇਮਾ ਵਿੱਚ ਪੇਸ਼ ਕੀਤਾ। ਭਜਨ ਅਤੇ ਲੋਕ ਗੀਤ: ਰੂਹਾਨੀਅਤ ਅਤੇ ਮਿੱਟੀ ਦੀ ਮਹਿਕ ਨਾਲ ਭਰਪੂਰ। ਸੰਘਰਸ਼ ਅਤੇ ਸਫ਼ਲਤਾ ਆਸ਼ਾ ਭੌਂਸਲੇ ਦਾ ਸਫ਼ਰ ਆਸਾਨ ਨਹੀਂ ਸੀ। ਆਪਣੀ ਵੱਡੀ ਭੈਣ ਲਤਾ ਮੰਗੇਸ਼ਕਰ ਦੀ ਮਜ਼ਬੂਤ ਪਛਾਣ ਦੇ ਬਾਵਜੂਦ, ਉਨ੍ਹਾਂ ਨੇ ਆਪਣੀ ਇੱਕ ਵੱਖਰੀ ਅਤੇ ਵਿਲੱਖਣ ਸ਼ੈਲੀ ਵਿਕਸਿਤ ਕੀਤੀ। ਉਨ੍ਹਾਂ ਨੇ ਸਾਬਤ ਕੀਤਾ ਕਿ ਜੇਕਰ ਤੁਹਾਡੇ ਵਿੱਚ ਜਜ਼ਬਾ ਹੈ, ਤਾਂ ਤੁਸੀਂ ਆਪਣੀ ਵੱਖਰੀ ਪਛਾਣ ਬਣਾ ਸਕਦੇ ਹੋ। ਓ.ਪੀ. ਨਈਅਰ, ਆਰ.ਡੀ. ਬਰਮਨ, ਅਤੇ ਖ਼ਯਾਮ ਵਰਗੇ ਦਿੱਗਜ ਸੰਗੀਤਕਾਰਾਂ ਨਾਲ ਉਨ੍ਹਾਂ ਦੀ ਜੋੜੀ ਨੇ ਭਾਰਤੀ ਸੰਗੀਤ ਨੂੰ ਅਨੇਕਾਂ ਯਾਦਗਾਰੀ ਤੋਹਫ਼ੇ ਦਿੱਤੇ। ਸਨਮਾਨ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਦਾਦਾ ਸਾਹਿਬ ਫਾਲਕੇ ਅਵਾਰਡ ਅਤੇ ਪਦਮ ਵਿਭੂਸ਼ਣ ਵਰਗੇ ਸਰਵਉੱਚ ਸਨਮਾਨਾਂ ਨਾਲ ਨਿਵਾਜਿਆ ਹੈ। ਸਿੱਟਾ: ਅੱਜ 90 ਸਾਲ ਦੀ ਉਮਰ ਪਾਰ ਕਰਨ ਦੇ ਬਾਵਜੂਦ, ਉਨ੍ਹਾਂ ਦੀ ਆਵਾਜ਼ ਦੀ ਤਾਜ਼ਗੀ ਬਰਕਰਾਰ ਹੈ। ਆਸ਼ਾ ਭੌਂਸਲੇ ਸਿਰਫ਼ ਇੱਕ ਗਾਇਕਾ ਨਹੀਂ, ਸਗੋਂ ਭਾਰਤੀ ਸੱਭਿਆਚਾਰ ਦਾ ਇੱਕ ਅਨਮੋਲ ਰਤਨ ਹਨ, ਜਿਨ੍ਹਾਂ ਦਾ 82 ਸਾਲਾਂ ਦਾ ਸਫ਼ਰ ਆਉਣ ਵਾਲੇ ਕਲਾਕਾਰਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗਾ।

Punjab

‘ਪਿੱਟ ਸਿਆਪਾ’ ਦਾ ਨਵਾਂ ਗਾਣਾ ਆਉਟ! ਸੋਨਮ ਬਾਜਵਾ ਅਤੇ ਪਰਮਵੀਰ ਚੀਮਾ ਦੀ ਦਿਲਕਸ਼ ਕੈਮਿਸਟਰੀ

ਸੋਸ਼ਲ ਮੀਡੀਆ ‘ਤੇ ਛਾਇਆ ਨਵਾਂ ਗੀਤ: ਪ੍ਰਸ਼ੰਸਕਾਂ ਵੱਲੋਂ ਮਿਲ ਰਿਹਾ ਭਰਪੂਰ ਪਿਆਰ ਪੰਜਾਬੀ ਸਿਨੇਮਾ ਦੀ ਖ਼ੂਬਸੂਰਤ ਅਦਾਕਾਰਾ ਸੋਨਮ ਬਾਜਵਾ ਅਤੇ ਉੱਭਰਦੇ ਸਿਤਾਰੇ ਪਰਮਵੀਰ ਚੀਮਾ ਦੀ ਆਉਣ ਵਾਲੀ ਫ਼ਿਲਮ ‘ਪਿੱਟ ਸਿਆਪਾ’ ਦਾ ਨਵਾਂ ਗੀਤ ਰਿਲੀਜ਼ ਹੋ ਗਿਆ ਹੈ। ਇਸ ਗੀਤ ਦੇ ਰਿਲੀਜ਼ ਹੁੰਦੇ ਹੀ ਸੋਸ਼ਲ ਮੀਡੀਆ ‘ਤੇ ਹਲਚਲ ਮਚ ਗਈ ਹੈ। ਪ੍ਰਸ਼ੰਸਕਾਂ ਵੱਲੋਂ ਦੋਵਾਂ ਦੀ ਆਨ-ਸਕਰੀਨ ਕੈਮਿਸਟਰੀ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਹ ਗਾਣਾ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਕੈਮਿਸਟਰੀ ਅਤੇ ਅੰਦਾਜ਼ ਨੇ ਜਿੱਤਿਆ ਦਿਲ ਇਸ ਨਵੇਂ ਗਾਣੇ ਵਿੱਚ ਸੋਨਮ ਬਾਜਵਾ ਦਾ ਗਲੈਮਰਸ ਅੰਦਾਜ਼ ਅਤੇ ਪਰਮਵੀਰ ਚੀਮਾ ਦੀ ਸਾਦਗੀ ਦਾ ਇੱਕ ਅਦੁੱਤੀ ਸੁਮੇਲ ਦੇਖਣ ਨੂੰ ਮਿਲ ਰਿਹਾ ਹੈ। ਗੀਤ ਦੇ ਦ੍ਰਿਸ਼ਾਂ ਵਿੱਚ ਦੋਵਾਂ ਵਿਚਕਾਰਲੀ ਨੋਕ-ਝੋਕ ਅਤੇ ਰੋਮਾਂਟਿਕ ਪਲਾਂ ਨੇ ਦਰਸ਼ਕਾਂ ਦਾ ਦਿਲ ਲੁੱਟ ਲਿਆ ਹੈ। ਪਰਮਵੀਰ ਚੀਮਾ, ਜਿਨ੍ਹਾਂ ਨੇ ਆਪਣੀ ਅਦਾਕਾਰੀ ਨਾਲ ਪਹਿਲਾਂ ਹੀ ਪ੍ਰਭਾਵਿਤ ਕੀਤਾ ਹੈ, ਸੋਨਮ ਨਾਲ ਬਹੁਤ ਹੀ ਸ਼ਾਨਦਾਰ ਨਜ਼ਰ ਆ ਰਹੇ ਹਨ। ਗੀਤ ਦੀਆਂ ਵਿਸ਼ੇਸ਼ਤਾਵਾਂ ਸੰਗੀਤ ਅਤੇ ਬੋਲ: ਗੀਤ ਦੀ ਬੀਟ ਬਹੁਤ ਹੀ ਕੈਚੀ ਹੈ, ਜੋ ਨੌਜਵਾਨਾਂ ਨੂੰ ਨੱਚਣ ਲਈ ਮਜਬੂਰ ਕਰ ਦਿੰਦੀ ਹੈ। ਵਿਜ਼ੂਅਲ: ਗੀਤ ਦੀ ਸ਼ੂਟਿੰਗ ਬਹੁਤ ਹੀ ਖ਼ੂਬਸੂਰਤ ਲੋਕੇਸ਼ਨਾਂ ‘ਤੇ ਕੀਤੀ ਗਈ ਹੈ, ਜੋ ਗਾਣੇ ਦੇ ਮੂਡ ਨੂੰ ਹੋਰ ਵੀ ਰੰਗੀਨ ਬਣਾਉਂਦੀ ਹੈ। ਕੋਰੀਓਗ੍ਰਾਫੀ: ਸੋਨਮ ਬਾਜਵਾ ਦੇ ਡਾਂਸ ਸਟੈਪਸ ਹਮੇਸ਼ਾ ਵਾਂਗ ਕਮਾਲ ਦੇ ਹਨ, ਜੋ ਗਾਣੇ ਨੂੰ ਇੱਕ ਪਰਫੈਕਟ ਪਾਰਟੀ ਐਂਥਮ ਬਣਾਉਂਦੇ ਹਨ। ਫ਼ਿਲਮ ਪ੍ਰਤੀ ਵਧੀ ਉਤਸੁਕਤਾ ‘ਪਿੱਟ ਸਿਆਪਾ’ ਫ਼ਿਲਮ ਦੇ ਇਸ ਗਾਣੇ ਨੇ ਦਰਸ਼ਕਾਂ ਵਿੱਚ ਫ਼ਿਲਮ ਦੀ ਕਹਾਣੀ ਨੂੰ ਲੈ ਕੇ ਉਤਸੁਕਤਾ ਹੋਰ ਵਧਾ ਦਿੱਤੀ ਹੈ। ਫ਼ਿਲਮ ਦੇ ਟਾਈਟਲ ਤੋਂ ਹੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਇੱਕ ਕਾਮੇਡੀ ਅਤੇ ਡਰਾਮੇ ਨਾਲ ਭਰਪੂਰ ਫ਼ਿਲਮ ਹੋਵੇਗੀ। ਸੋਨਮ ਅਤੇ ਪਰਮਵੀਰ ਦੀ ਇਹ ਨਵੀਂ ਜੋੜੀ ਪਰਦੇ ‘ਤੇ ਕੀ ਕਮਾਲ ਦਿਖਾਉਂਦੀ ਹੈ, ਇਹ ਦੇਖਣਾ ਕਾਫ਼ੀ ਦਿਲਚਸਪ ਹੋਵੇਗਾ। ਸਿੱਟਾ: ਜੇਕਰ ਤੁਸੀਂ ਵੀ ਪੰਜਾਬੀ ਸੰਗੀਤ ਅਤੇ ਸੋਨਮ ਬਾਜਵਾ ਦੇ ਪ੍ਰਸ਼ੰਸਕ ਹੋ, ਤਾਂ ਇਹ ਗਾਣਾ ਤੁਹਾਡੀ ਪਲੇਲਿਸਟ ਵਿੱਚ ਜ਼ਰੂਰ ਹੋਣਾ ਚਾਹੀਦਾ ਹੈ। ‘ਪਿੱਟ ਸਿਆਪਾ’ ਦਾ ਇਹ ਨਵਾਂ ਟਰੈਕ ਹਰ ਪਾਸੇ ਧੂਮ ਮਚਾ ਰਿਹਾ ਹੈ।

Punjab

ਮੋਦੀ ਦਾ ਮਹਿਲਾਵਾਂ ਨੂੰ ਭਾਵੁਕ ਸੰਬੋਧਨ: "ਮੈਂ ਗ੍ਰਹਿਸਥੀ ਨਹੀਂ, ਪਰ ਔਰਤਾਂ ਦਾ ਦਰਦ ਚੰਗੀ ਤਰ੍ਹਾਂ ਜਾਣਦਾ ਹਾਂ"

ਪ੍ਰਧਾਨ ਮੰਤਰੀ ਮੋਦੀ ਦਾ ਮਹਿਲਾਵਾਂ ਨੂੰ ਸੰਬੋਧਨ: “ਗ੍ਰਹਿਸਥੀ ਨਹੀਂ ਹਾਂ, ਪਰ ਸਭ ਜਾਣਦਾ ਹਾਂ” ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਮਹਿਲਾਵਾਂ ਦੇ ਇੱਕ ਸੰਮੇਲਨ ਨੂੰ ਸੰਬੋਧਨ ਕਰਦਿਆਂ ਇੱਕ ਬਹੁਤ ਹੀ ਭਾਵੁਕ ਅਤੇ ਪ੍ਰਭਾਵਸ਼ਾਲੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਭਾਵੇਂ ਉਹ ਖੁਦ ਗ੍ਰਹਿਸਥੀ ਜੀਵਨ ਵਿੱਚ ਨਹੀਂ ਹਨ, ਪਰ ਉਹ ਪਰਿਵਾਰਕ ਚੁਣੌਤੀਆਂ ਅਤੇ ਮਹਿਲਾਵਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀਆਂ ਯੋਜਨਾਵਾਂ ਨੇ ਦੇਸ਼ ਦੀਆਂ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਇਆ ਹੈ। ਔਰਤਾਂ ਦੀ ਆਰਥਿਕ ਤਾਕਤ ‘ਤੇ ਜ਼ੋਰ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਲਿਆਂਦੀਆਂ ਗਈਆਂ ਯੋਜਨਾਵਾਂ, ਜਿਵੇਂ ਕਿ ‘ਲਖਪਤੀ ਦੀਦੀ’ ਅਤੇ ‘ਪ੍ਰਧਾਨ ਮੰਤਰੀ ਆਵਾਸ ਯੋਜਨਾ’, ਨੇ ਮਹਿਲਾਵਾਂ ਦਾ ਸਮਾਜਿਕ ਰੁਤਬਾ ਬਦਲ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਕਰੋੜਾਂ ਘਰਾਂ ਦੀ ਰਜਿਸਟਰੀ ਮਹਿਲਾਵਾਂ ਦੇ ਨਾਂ ‘ਤੇ ਹੈ, ਜਿਸ ਨਾਲ ਉਨ੍ਹਾਂ ਵਿੱਚ ਮਾਲਕੀ ਦਾ ਅਹਿਸਾਸ ਅਤੇ ਆਤਮ-ਵਿਸ਼ਵਾਸ ਵਧਿਆ ਹੈ। ਗ੍ਰਹਿਸਥੀ ਨਾ ਹੋਣ ਦੇ ਬਾਵਜੂਦ ਸਮਝੀ ਪੀੜ ਮੋਦੀ ਨੇ ਹਲਕੇ-ਫੁਲਕੇ ਪਰ ਗੰਭੀਰ ਅੰਦਾਜ਼ ਵਿੱਚ ਕਿਹਾ, “ਮੈਂ ਭਾਵੇਂ ਗ੍ਰਹਿਸਥੀ ਨਹੀਂ ਹਾਂ, ਪਰ ਮੈਂ ਜਾਣਦਾ ਹਾਂ ਕਿ ਜਦੋਂ ਰਸੋਈ ਵਿੱਚ ਧੂੰਆਂ ਹੁੰਦਾ ਹੈ ਤਾਂ ਮਾਂ-ਭੈਣਾਂ ਨੂੰ ਕਿੰਨੀ ਤਕਲੀਫ਼ ਹੁੰਦੀ ਹੈ। ਮੈਂ ਜਾਣਦਾ ਹਾਂ ਕਿ ਪਾਣੀ ਲਈ ਮੀਲਾਂ ਦੂਰ ਜਾਣਾ ਕਿੰਨਾ ਔਖਾ ਹੈ।” ਉਨ੍ਹਾਂ ਨੇ ਉੱਜਵਲਾ ਯੋਜਨਾ ਅਤੇ ਜਲ ਜੀਵਨ ਮਿਸ਼ਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਹ ਸਿਰਫ਼ ਸਰਕਾਰੀ ਸਕੀਮਾਂ ਨਹੀਂ ਹਨ, ਸਗੋਂ ਔਰਤਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਦੇ ਸਾਧਨ ਹਨ। ਨਾਰੀ ਸ਼ਕਤੀ: ਦੇਸ਼ ਦਾ ਅਧਾਰ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਇੱਕ ਔਰਤ ਆਰਥਿਕ ਤੌਰ ‘ਤੇ ਸੁਤੰਤਰ ਹੁੰਦੀ ਹੈ, ਤਾਂ ਪੂਰਾ ਪਰਿਵਾਰ ਤਰੱਕੀ ਕਰਦਾ ਹੈ। ਮੁਦਰਾ ਯੋਜਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਦਾ ਸਭ ਤੋਂ ਵੱਧ ਲਾਭ ਮਹਿਲਾ ਉੱਦਮੀਆਂ ਨੇ ਉਠਾਇਆ ਹੈ। ਅੰਤ ਵਿੱਚ, ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ‘ਵਿਕਸਿਤ ਭਾਰਤ’ ਦੇ ਸੰਕਲਪ ਨੂੰ ਪੂਰਾ ਕਰਨ ਵਿੱਚ ਨਾਰੀ ਸ਼ਕਤੀ ਦੀ ਭੂਮਿਕਾ ਸਭ ਤੋਂ ਅਹਿਮ ਹੋਵੇਗੀ। ਮੋਦੀ ਦੇ ਇਸ ਸੰਬੋਧਨ ਨੇ ਇੱਕ ਵਾਰ ਫਿਰ ਇਹ ਸਪੱਸ਼ਟ ਕਰ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਦਾ ਮੁੱਖ ਫੋਕਸ ਮਹਿਲਾ ਸਸ਼ਕਤੀਕਰਨ ‘ਤੇ ਹੀ ਰਹੇਗਾ।

Punjab

ਕੀ ਅਰਸ਼ਦੀਪ ਸਿੰਘ ਅਤੇ ਸਮਰੀਨ ਕੌਰ ਇੱਕ-ਦੂਜੇ ਨੂੰ ਡੇਟ ਕਰ ਰਹੇ ਹਨ? ਏਅਰਪੋਰਟ 'ਤੇ ਇਕੱਠੇ ਦੇਖੇ ਜਾਣ ਤੋਂ ਬਾਅਦ ਚਰਚਾ ਤੇਜ਼।

(MANSI )- ਸਤਿ ਸ਼੍ਰੀ ਅਕਾਲ! ਭਾਰਤੀ ਕ੍ਰਿਕਟ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਅਤੇ ਯਾਰਕਰ ਕਿੰਗ ਅਰਸ਼ਦੀਪ ਸਿੰਘ ਇਨੀਂ ਦਿਨੀਂ ਆਪਣੀ ਗੇਂਦਬਾਜ਼ੀ ਕਰਕੇ ਨਹੀਂ, ਬਲਕਿ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਚਰਚਾ ਹੈ ਕਿ ਅਰਸ਼ਦੀਪ ਸਿੰਘ ਕਲੀਨ ਬੋਲਡ ਹੋ ਚੁੱਕੇ ਹਨ, ਪਰ ਕਿਸੇ ਬੱਲੇਬਾਜ਼ ਹੱਥੋਂ ਨਹੀਂ, ਬਲਕਿ ਮਾਡਲ ਅਤੇ ਅਦਾਕਾਰਾ ਸਮਰੀਨ ਕੌਰ ਦੇ ਇਸ਼ਕ ਵਿੱਚ। ਚੰਡੀਗੜ੍ਹ ਏਅਰਪੋਰਟ ‘ਤੇ ਇਕੱਠੇ ਦਿਖੀ ਜੋੜੀ ਹਾਲ ਹੀ ਵਿੱਚ ਅਰਸ਼ਦੀਪ ਸਿੰਘ ਅਤੇ ਸਮਰੀਨ ਕੌਰ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਇੱਕਠੇ ਸਪੌਟ ਕੀਤਾ ਗਿਆ। ਜਿਵੇਂ ਹੀ ਇਹ ਜੋੜੀ ਏਅਰਪੋਰਟ ਤੋਂ ਬਾਹਰ ਨਿਕਲੀ, ਪੈਪਰਾਜ਼ੀ ਅਤੇ ਫੈਨਜ਼ ਦੀਆਂ ਨਜ਼ਰਾਂ ਉਹਨਾਂ ‘ਤੇ ਟਿਕ ਗਈਆਂ। ਹਾਲਾਂਕਿ ਦੋਵਾਂ ਨੇ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ, ਪਰ ਉਹਨਾਂ ਦੀ ਕੈਮਿਸਟਰੀ ਨੇ ਸੋਸ਼ਲ ਮੀਡੀਆ ‘ਤੇ ਅਫਵਾਹਾਂ ਦਾ ਬਾਜ਼ਾਰ ਗਰਮ ਕਰ ਦਿੱਤਾ ਹੈ। ਗੇਟਵੇਅ ਆਫ ਇੰਡੀਆ ਦੀਆਂ ‘ਕਾਮਨ’ ਤਸਵੀਰਾਂ ਗੱਲ ਸਿਰਫ ਏਅਰਪੋਰਟ ਤੱਕ ਸੀਮਤ ਨਹੀਂ ਰਹੀ। ਇੰਸਟਾਗ੍ਰਾਮ ‘ਤੇ ਦੋਵਾਂ ਦੀਆਂ ਤਾਜ਼ਾ ਪੋਸਟਾਂ ਨੇ ਇਸ ਗੱਲ ਵੱਲ ਇਸ਼ਾਰਾ ਕੀਤਾ ਹੈ ਕਿ ਦੋਵੇਂ ਇਕੱਠੇ ਸਮਾਂ ਬਿਤਾ ਰਹੇ ਹਨ। ਅਰਸ਼ਦੀਪ ਅਤੇ ਸਮਰੀਨ ਦੋਵਾਂ ਨੇ ਮੁੰਬਈ ਦੇ ਗੇਟਵੇਅ ਆਫ ਇੰਡੀਆ ਦੀਆਂ ਵੀਡੀਓਜ਼ ਅਤੇ ਫੋਟੋਆਂ ਸਾਂਝੀਆਂ ਕੀਤੀਆਂ। ਭਾਵੇਂ ਉਹਨਾਂ ਨੇ ਇਕੱਠੇ ਕੋਈ ਫੋਟੋ ਨਹੀਂ ਪਾਈ, ਪਰ ਬੈਕਗਰਾਊਂਡ ਅਤੇ ਲੋਕੇਸ਼ਨ ਬਿਲਕੁਲ ਇੱਕੋ ਜਿਹੀ ਹੋਣ ਕਾਰਨ ਫੈਨਜ਼ ਨੇ ‘ਸੀਕਰੇਟ ਡੇਟ’ ਦੇ ਅੰਦਾਜ਼ੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਕੌਣ ਹੈ ਸਮਰੀਨ ਕੌਰ? ਤੁਹਾਨੂੰ ਦੱਸ ਦਈਏ ਕਿ ਸਮਰੀਨ ਕੌਰ ਇੱਕ ਮਸ਼ਹੂਰ ਪੰਜਾਬੀ ਮਾਡਲ ਅਤੇ ਅਦਾਕਾਰਾ ਹੈ, ਜੋ ਕਈ ਹਿੱਟ ਮਿਊਜ਼ਿਕ ਵੀਡੀਓਜ਼ ਵਿੱਚ ਨਜ਼ਰ ਆ ਚੁੱਕੀ ਹੈ। ਅਰਸ਼ਦੀਪ ਅਤੇ ਸਮਰੀਨ ਦੀ ਦੋਸਤੀ ਪੁਰਾਣੀ ਦੱਸੀ ਜਾਂਦੀ ਹੈ, ਪਰ ਹੁਣ ਇਹ ਦੋਸਤੀ ਪਿਆਰ ਵਿੱਚ ਬਦਲ ਚੁੱਕੀ ਹੈ ਜਾਂ ਨਹੀਂ, ਇਸ ਬਾਰੇ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ। ਐਂਕਰ ਆਊਟਰੋ: ਕ੍ਰਿਕਟ ਦੇ ਮੈਦਾਨ ‘ਤੇ ਵਿਰੋਧੀਆਂ ਦੀਆਂ ਵਿਕਟਾਂ ਉਡਾਉਣ ਵਾਲੇ ਅਰਸ਼ਦੀਪ ਕੀ ਹੁਣ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ? ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਤੁਸੀਂ ਇਸ ਜੋੜੀ ਬਾਰੇ ਕੀ ਸੋਚਦੇ ਹੋ, ਸਾਨੂੰ ਕੁਮੈਂਟਸ ਵਿੱਚ ਜ਼ਰੂਰ ਦੱਸਣਾ।

Punjab

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 12 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਜ਼ਮੀਨੀ ਪੱਧਰ ‘ਤੇ ਨਤੀਜੇ ਦੇ ਰਹੀ ਹੈ ਅਤੇ ਆਮ ਪਰਿਵਾਰਾਂ ਦੀਆਂ ਧੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਦਬਦਬਾ ਬਣਾਇਆ ਹੈ। ਚੰਡੀਗੜ੍ਹ ਵਿਖੇ ਆਪਣੇ ਗ੍ਰਹਿ ਸਥਾਨ ‘ਤੇ ਮੋਹਰੀ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅੱਵਲ ਰਹੇ 20 ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦਾਖਲਾ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਸਿੱਧਾ ਦਾਖਲਾ ਦਿੱਤਾ ਜਾਵੇਗਾ, ਜਿਸ ਨਾਲ ਮਿਆਰੀ ਸਿੱਖਿਆ ਤੱਕ ਪਹੁੰਚ ਵਧਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਹੁੰਦੀ ਹੈ।ਮੁੱਖ ਮੰਤਰੀ ਨੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ 50-50 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਜ਼ਮੀਨ ਨਾਲ ਜੁੜੇ ਰਹਿਣ, ਸਖ਼ਤ ਮਿਹਨਤ ਕਰਨ ਅਤੇ ਸਹੀ ਰੋਲ ਮਾਡਲ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਦਲੇ ਹੋਏ ਸਰਕਾਰੀ ਸਕੂਲ ਹੁਣ ਸਿੱਖਿਆ ਵਿੱਚ ਕੌਮੀ ਮਾਪਦੰਡ ਵਜੋਂ ਉੱਭਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੁਆਰਾ ਦਿਖਾਇਆ ਗਿਆ ਵਿਸ਼ਵਾਸ, ਅਨੁਸ਼ਾਸਨ ਅਤੇ ਦ੍ਰਿੜ੍ਹਤਾ ਸਿੱਖਿਆ ਵਿੱਚ ਨਿਰੰਤਰ ਨਿਵੇਸ਼ ਦੇ ਪ੍ਰਭਾਵ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਧੁਨਿਕ ਸਕੂਲਾਂ, ਗੁਣਵੱਤਾਪੂਰਨ ਸਿੱਖਿਆ ਅਤੇ ਸਹੀ ਮਾਹੌਲ ਰਾਹੀਂ ਹਰੇਕ ਬੱਚੇ ਦੀਆਂ ਇੱਛਾਵਾਂ ਨੂੰ ਉਡਾਣ ਦੇਣ ਲਈ ਵਚਨਬੱਧ ਹੈ।ਵਿਦਿਆਰਥੀਆਂ ਨਾਲ ਗੱਲਬਾਤ ਦੇ ਕੁਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ, “ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪੂਰੇ ਸੂਬੇ ਵਿੱਚੋਂ ਅੱਵਲ ਰਹੇ ਹੋਣਹਾਰ ਵਿਦਿਆਰਥੀਆਂ ਨੂੰ ਅੱਜ ਚੰਡੀਗੜ੍ਹ ਵਿੱਚ ਸਨਮਾਨਿਤ ਕੀਤਾ ਗਿਆ। ਇਸ ਖਾਸ ਮੌਕੇ ‘ਤੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਤਹਿ-ਦਿਲੋਂ ਵਧਾਈਆਂ ਦਿੱਤੀਆਂ ਗਈਆਂ।”ਮੁੱਖ ਮੰਤਰੀ ਨੇ ਕਿਹਾ, “ਇਸ ਸਾਲ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਇੱਟਾਂ ਦੇ ਭੱਠੇ ‘ਤੇ ਕੰਮ ਕਰਨ ਵਾਲੇ ਮੁਨੀਮ ਦੀ ਹੋਣਹਾਰ ਧੀ ਨੇ ਪ੍ਰਾਪਤ ਕੀਤਾ ਹੈ, ਜਦੋਂ ਕਿ ਦੂਜਾ ਅਤੇ ਤੀਜਾ ਸਥਾਨ ਕ੍ਰਮਵਾਰ ਟਾਈਲਾਂ ਦੀ ਦੁਕਾਨ ਦੇ ਮਾਲਕ ਅਤੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦੀਆਂ ਧੀਆਂ ਨੇ ਪ੍ਰਾਪਤ ਕੀਤਾ ਹੈ। ਇਹ ਨਤੀਜੇ ਸਪੱਸ਼ਟ ਤੌਰ ‘ਤੇ ਦਰਸਾਉਂਦੇ ਹਨ ਕਿ ਆਮ ਪਰਿਵਾਰਾਂ ਦੇ ਬੱਚੇ ਹੁਣ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ। ਇਨ੍ਹਾਂ ਬੱਚਿਆਂ ਦੇ ਆਤਮ-ਵਿਸ਼ਵਾਸ, ਸਖ਼ਤ ਮਿਹਨਤ ਅਤੇ ਸਮਰਪਣ ਨੂੰ ਦੇਖ ਕੇ ਸਾਨੂੰ ਬਹੁਤ ਖੁਸ਼ੀ ਅਤੇ ਮਾਣ ਮਹਿਸੂਸ ਹੋਇਆ।”ਪੋਸਟ ਦੇ ਅੰਤ ਵਿੱਚ ਕਿਹਾ ਗਿਆ ਹੈ “ਸਾਡੀ ਸਰਕਾਰ ਬੱਚਿਆਂ ਦੇ ਸੁਪਨਿਆਂ ਨੂੰ ਉਡਾਣ ਦੇਣ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਸਫਲਤਾ ਦੀਆਂ ਉਚਾਈਆਂ ਤੱਕ ਪਹੁੰਚਣ ਵਿੱਚ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਗੁਣਵੱਤਾ ਭਰਪੂਰ ਸਿੱਖਿਆ, ਆਧੁਨਿਕ ਸਕੂਲ ਅਤੇ ਪ੍ਰੇਰਨਾਦਾਇਕ ਵਾਤਾਵਰਣ ਪ੍ਰਦਾਨ ਕਰਨ ਲਈ ਨਿਰੰਤਰ ਯਤਨਸ਼ੀਲ ਹਾਂ।”ਅੱਵਲ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪਹਿਲੀ ਵਾਰ ਕੁੜੀਆਂ ਨੇ ਚੋਟੀ ਦੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿੱਚ ਦਬਦਬਾ ਬਣਾਇਆ ਹੈ, ਇਹ ਉਨ੍ਹਾਂ ਦੇ ਦ੍ਰਿੜ੍ਹ ਇਰਾਦੇ ਦਾ ਸ਼ਕਤੀਸ਼ਾਲੀ ਪ੍ਰਮਾਣ ਕਿਹਾ। ਉਨ੍ਹਾਂ ਨੇ ਇਸ ਸ਼ਾਨਦਾਰ ਪ੍ਰਾਪਤੀ ‘ਤੇ ਜ਼ੋਰ ਦਿੰਦੇ ਹੋਏ ਕਿਹਾ, “ਇਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰਵੇਸ਼ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਨੌਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਪਹਿਲੀ ਵਾਰ ਕੁੜੀਆਂ ਨੇ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ ਹਨ, ਜਿਸ ਵਿੱਚ ਸਿਰਫ਼ ਇੱਕ ਲੜਕਾ 20ਵੇਂ ਰੈਂਕ ‘ਤੇ ਹੈ। ਪਹਿਲੀਆਂ ਸਾਰੀਆਂ 19 ਪੁਜੀਸ਼ਨਾਂ ਪ੍ਰਾਪਤ ਕਰ ਕੇ ਕੁੜੀਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ।”ਵਿਦਿਆਰਥੀਆਂ ਦੀ ਯੋਗਤਾ ਅਤੇ ਸਮਰੱਥਾ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਕੁੱਲ 2.62 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਹ ਚੋਟੀ ਦੇ 20 ਵਿਦਿਆਰਥੀ ਪਹਿਲਾਂ ਹੀ ਆਪਣੀ ਯੋਗਤਾ ਸਾਬਤ ਕਰ ਚੁੱਕੇ ਹਨ। ਮੋਹਰੀ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਆਪਣੀ ਯੋਗਤਾ ਸਾਬਤ ਕੀਤੀ ਹੈ ਅਤੇ ਇਸ ਲਈ ਉਨ੍ਹਾਂ ਨੂੰ ਬਿਨਾਂ ਕਿਸੇ ਦਾਖਲਾ ਪ੍ਰੀਖਿਆ ਦੇ ਮੈਰਿਟ ਦੇ ਆਧਾਰ ‘ਤੇ ਸਕੂਲ ਆਫ਼ ਐਮੀਨੈਂਸ ਵਿੱਚ ਵਿਸ਼ੇਸ਼ ਕੋਟੇ ਤਹਿਤ ਦਾਖਲਾ ਦਿੱਤਾ ਜਾਵੇਗਾ।”ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ, “ਇਹ ਸਾਰਿਆਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦਾ ਪਲ ਹੈ। ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦੇ ਨਾਲ-ਨਾਲ ਉਨ੍ਹਾਂ ਦਾ ਮਾਰਗਦਰਸ਼ਨ ਕਰਨ ਵਾਲੇ ਮਾਪਿਆਂ ਅਤੇ ਅਧਿਆਪਕਾਂ ਦਾ ਯੋਗਦਾਨ ਵੀ ਉਨਾ ਹੀ ਸ਼ਲਾਘਾਯੋਗ ਹੈ। ਇਹ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਭਰ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਇੱਥੇ ਇਕੱਠੇ ਹੋਏ ਹਨ।”ਮੋਹਰੀ ਵਿਦਿਆਰਥੀਆਂ ਦੇ ਸਨਮਾਨ ਨੂੰ ਮਾਣ ਵਾਲੀ ਗੱਲ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਜਿਹੇ ਨੌਜਵਾਨਾਂ ਦਾ ਸਨਮਾਨ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ ਅਤੇ ਵਿਦਿਆਰਥੀਆਂ ਵਿੱਚ ਵਿਸ਼ਵਾਸ ਪੈਦਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ ਕਿਉਂਕਿ ਉਹ ਕੱਲ੍ਹ ਦੇ ਆਗੂ ਹਨ। ਜ਼ਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਤੁਹਾਨੂੰ ਆਪਣੇ ਮਨਪਸੰਦ ਖੇਤਰਾਂ ਵਿੱਚ ਰੋਲ ਮਾਡਲਾਂ ਨੂੰ ਧਿਆਨ ਨਾਲ ਚੁਣਨਾ ਚਾਹੀਦਾ ਹੈ।”ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਨਿਮਰ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਸਕੂਲ ਪੱਧਰ ‘ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਸਮਾਜਿਕ-ਆਰਥਿਕ ਪਾੜੇ ਨੂੰ ਪੂਰਾ ਕਰਨ ਅਤੇ ਵਿਦਿਆਰਥੀਆਂ ਦੇ ਜੀਵਨ ਨੂੰ ਬਦਲਣ ਵਿੱਚ ਮਦਦ ਮਿਲੀ ਹੈ।”ਸਿੱਖਿਆ ਨੂੰ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, “ਪੰਜਾਬ ਦੇਸ਼ ਭਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਰੋਲ ਮਾਡਲ ਵਜੋਂ ਉਭਰਿਆ ਹੈ। ਪੰਜਾਬੀ ਹਮੇਸ਼ਾ ਮੋਹਰੀ ਰਹੇ ਹਨ ਅਤੇ ਹਰ ਖੇਤਰ ਵਿੱਚ ਅੱਗੇ ਹਨ।”ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ ‘ਤੇ ਮੋਹਰੀ ਰਹੇ ਤਿੰਨ ਵਿਦਿਆਰਥੀਆਂ ਨੂੰ 50-50 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਵੀ ਕੀਤਾ। ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫਰੀਦਕੋਟ) ਦੀ ਤਮੰਨਾ ਨੇ 600 ਵਿੱਚੋਂ 600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਸਰਕਾਰੀ ਮਿਡਲ ਸਕੂਲ, ਅੜਕਵਾਸ (ਸੰਗਰੂਰ) ਦੀ ਜਪਨੀਤ ਕੌਰ ਨੇ 598 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਦੀ ਜਸ਼ਨਦੀਪ ਕੌਰ ਨੇ 598 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਣ ਨਾਲ ਕਿਹਾ ਕਿ ਇਹ ਤਿੰਨੋਂ ਵਿਦਿਆਰਥੀ ਸੂਬਾਈ ਅਤੇ ਕੌਮੀ ਪੱਧਰ ਦੇ ਅਥਲੀਟ ਵੀ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਦੌਰਾਨ ਵਿਦਿਆਰਥੀਆਂ ਨੇ ਆਪਣੀਆਂ ਇੱਛਾਵਾਂ ਸਾਂਝੀਆਂ ਕੀਤੀਆਂ ਅਤੇ ਨਿੱਜੀ ਤੌਰ ‘ਤੇ ਸਨਮਾਨਿਤ ਹੋਣ ‘ਤੇ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਉਹ ਆਮ ਪਿਛੋਕੜ ਤੋਂ ਆਉਂਦੇ ਹਨ ਅਤੇ ਸਖ਼ਤ ਮਿਹਨਤ, ਸਮਰਪਣ ਤੇ ਸਰਕਾਰ ਦੇ ਸਹਿਯੋਗ ਰਾਹੀਂ ਆਪਣੇ ਸੁਪਨਿਆਂ ਨੂੰ

Scroll to Top