Actionpunjab

Action Punjab Logo
Breaking News

Author name: Action Punjab

Action Punjab
Punjab

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਚੰਡੀਗੜ੍ਹ, 8 ਅਪ੍ਰੈਲ :- ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ ਵਿਖੇ ਪਲਕਸ਼ਾ ਯੂਨੀਵਰਸਿਟੀ ਅਤੇ ਸੈਕਟਰ 83 ਦੇ ਇਨਫੋਸਿਸ ਕੈਂਪਸ ਨੇੜੇ ਇੱਕ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ (ਈ.ਸੀ.ਸੀ.) ਵਿਕਸਿਤ ਕਰਨ ਦਾ ਐਲਾਨ ਕੀਤਾ, ਜੋ ਨਿਵੇਸ਼, ਬੁਨਿਆਦੀ ਢਾਂਚੇ ਅਤੇ ਵਿਸ਼ਵਵਿਆਪੀ ਵਪਾਰਕ ਮੌਕਿਆਂ ਦੇ ਕੇਂਦਰ ਵਜੋਂ ਤੇਜ਼ੀ ਨਾਲ ਉਭਰ ਰਹੇ ਪੰਜਾਬ ਦਾ ਪ੍ਰਤੱਖ ਪ੍ਰਮਾਣ ਹੈ।ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ ਅਰਵਿੰਦ ਕੇਜਰੀਵਾਲ, ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਕੀਤੀ ਜਾ ਰਹੀ ਇਹ ਇਤਿਹਾਸਕ ਪਹਿਲਕਦਮੀ ਪੰਜਾਬ ਨੂੰ ਨਿਵੇਸ਼ਾਂ ਅਤੇ ਆਲਮੀ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਸਥਾਪਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।”ਪ੍ਰਾਜੈਕਟ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਕਨਵੈਨਸ਼ਨ ਸੈਂਟਰ ਮੋਹਾਲੀ ਆਈਟੀ ਸਿਟੀ ਦੇ ਬਿਲਕੁਲ ਵਿਚੋ-ਵਿੱਚ ਲਗਭਗ 14 ਏਕੜ ਵਿੱਚ ਫੈਲਿਆ ਜਨਤਕ-ਨਿੱਜੀ ਭਾਈਵਾਲੀ ਮਾਡਲ ਤਹਿਤ ਵਿਕਸਤ ਕੀਤਾ ਜਾਵੇਗਾ ਲਗਭਗ 250 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਵਾਲਾ ਇਹ ਪ੍ਰਾਜੈਕਟ ਐਗਜ਼ੀਕਨ ਈਵੈਂਟਸ ਮੀਡੀਆ ਸਲਿਊਸ਼ਨਜ਼ ਲਿਮਟਿਡ ਵੱਲੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪ੍ਰਾਜੈਕਟ ਲਈ ਰਿਆਇਤ ਦੀ ਮਿਆਦ 15 ਸਾਲ ਹੋਵੇਗੀ।ਮੰਤਰੀ ਨੇ ਕਿਹਾ, “ਇਸ ਪ੍ਰਾਜੈਕਟ ਤਹਿਤ ਵੱਡੇ ਪੱਧਰ ’ਤੇ ਕੌਮੀ ਅਤੇ ਕੌਮਾਂਤਰੀ ਸਮਾਗਮਾਂ ਦੀ ਮੇਜ਼ਬਾਨੀ ਕਰਨ ਲਈ ਇੱਕ ਅਤਿ-ਆਧੁਨਿਕ ਕਨਵੈਨਸ਼ਨ ਸੈਂਟਰ ਬਣਾਇਆ ਜਾਵੇਗਾ, ਜੋ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਨਾਲ ਲੈਸ ਹੋਵੇਗਾ।’’”ਉਨ੍ਹਾਂ ਅੱਗੇ ਦੱਸਿਆ ਕਿ ਇਹ ਪ੍ਰਾਜੈਕਟ ਦੋ ਪੜਾਵਾਂ ਵਿੱਚ ਪੂਰਾ ਕੀਤਾ ਜਾਵੇਗਾ। ਪਹਿਲਾ ਪੜਾਅ 31 ਦਸੰਬਰ 2026 ਤੱਕ ਅਤੇ ਦੂਜਾ ਪੜਾਅ 31 ਦਸੰਬਰ 2027 ਤੱਕ ਪੂਰਾ ਕਰਨ ਦਾ ਟੀਚਾ ਹੈ।ਬੁਨਿਆਦੀ ਢਾਂਚੇ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਈ.ਸੀ.ਸੀ. ਵਿੱਚ ਲਾਰਜ-ਸਪੈਨ ਕਾਲਮ-ਫ੍ਰੀ ਪ੍ਰਦਰਸ਼ਨੀ ਹਾਲ ਹੋਣਗੇ, ਜਿਸ ਵਿੱਚ ਲਗਭਗ 40,000 ਵਰਗ ਫੁੱਟ ਅਤੇ 15,000 ਵਰਗ ਫੁੱਟ ਦੇ ਦੋ ਵੱਡੇ ਹਾਲ ਸਮੇਤ ਲਗਭਗ 15,000 ਵਰਗ ਫੁੱਟ ਵਿੱਚ ਫੈਲੇ ਰਿਟੇਲ, ਫੂਡ ਅਤੇ ਬੈਵਰਿਜ  ਜ਼ੋਨ ਅਤੇ ਲਗਭਗ 1000 ਵਾਹਨਾਂ ਲਈ ਪਾਰਕਿੰਗ ਬੁਨਿਆਦੀ ਢਾਂਚਾ ਵੀ ਸ਼ਾਮਲ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਸਹੂਲਤ ਵਿੱਚ ਵਿਸ਼ਵ ਪੱਧਰੀ ਲੈਂਡਸਕੇਪਡ ਜਨਤਕ ਥਾਵਾਂ ਅਤੇ ਸਮਾਗਮ ਕਰਨ ਲਈ ਖੁੱਲ੍ਹੇ ਜਨਤਕ ਖੇਤਰ ਵੀ ਸ਼ਾਮਲ ਹੋਣਗੇ।ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ਈ.ਸੀ.ਸੀ. ਇੱਕ ਲਚਕਦਾਰ, ਬਹੁ-ਕਾਰਜਸ਼ੀਲ ਸਥਾਨ ਵਜੋਂ ਕੰਮ ਕਰੇਗਾ, ਜੋ 5,000 ਤੋਂ 10,000 ਡੈਲੀਗੇਟਾਂ ਦੇ ਨਾਲ ਕਾਨਫਰੰਸਾਂ ਅਤੇ ਸੰਮੇਲਨਾਂ ਦੀ ਮੇਜ਼ਬਾਨੀ ਕਰਨ, 2,000 ਲੋਕਾਂ ਦੀ ਸਹੂਲਤ ਲਈ ਲਗਭਗ 20,000 ਵਰਗ ਫੁੱਟ ਦੇ ਮਿਲਣ –ਗਿਲਣ ਵਾਲੇ ਖੇਤਰਾਂ, 200 ਤੋਂ 500 ਬੂਥਾਂ ਵਾਲੇ ਵਪਾਰਕ ਮੇਲੇ ਅਤੇ ਪ੍ਰਦਰਸ਼ਨੀਆਂ, 1000 ਤੋਂ 10000 ਸਰੋਤਿਆਂ ਵਾਲੇ ਕਾਰਪੋਰੇਟ ਸਮਾਗਮ, 1000 ਤੋਂ 10000 ਲੋਕਾਂ ਲਈ ਸੱਭਿਆਚਾਰਕ ਅਤੇ ਰੰਗਾਰੰਗ ਪ੍ਰੋਗਰਾਮ ਅਤੇ 15000 ਲੋਕਾਂ ਤੱਕ ਸਮਾਜਿਕ ਸਮਾਗਮਾਂ ਦੀ ਮੇਜ਼ਬਾਨੀ ਕਰਨ ਦੇ ਸਮਰੱਥ ਹੈ।”ਆਧੁਨਿਕ ਡਿਜ਼ਾਈਨ ਅਤੇ ਸਥਿਰਤਾ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਸਹੂਲਤ ਤਹਿਤ ਉੱਨਤ ਕਾਲਮ-ਫ੍ਰੀ ਢਾਂਚਾਗਤ ਪ੍ਰਣਾਲੀਆਂ, ਕੁਸ਼ਲ ਟ੍ਰੈਫਿਕ ਸਰਕੂਲੇਸ਼ਨ ਅਤੇ ਲਾਜਿਸਟਿਕਸ ਯੋਜਨਾਬੰਦੀ, ਆਧੁਨਿਕ ਐਮ.ਈ.ਪੀ., ਏ.ਵੀ. ਅਤੇ ਆਈਟੀ ਪ੍ਰਣਾਲੀਆਂ ਦਾ ਏਕੀਕਰਨ, ਐਨਬੀਸੀ ਦੀ ਪਾਲਣਾ, ਅੱਗ ਸੁਰੱਖਿਆ ਅਤੇ ਪਹੁੰਚਯੋਗਤਾ ਮਿਆਰਾਂ ਅਤੇ ਗ੍ਰਿਹਾ 5-ਸਟਾਰ ਟਿਕਾਊ ਡਿਜ਼ਾਈਨ ਸਿਧਾਂਤਾਂ ਨੂੰ ਅਪਣਾਉਣਾ ਸ਼ਾਮਲ ਹੋਵੇਗਾ।ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ਇਹ ਕਨਵੈਨਸ਼ਨ ਅਤੇ ਪ੍ਰਦਰਸ਼ਨੀ ਕੇਂਦਰ ਪੰਜਾਬ ਲਈ ਇੱਕ ਨੁਹਾਰ-ਬਦਲੂ ਪ੍ਰਾਜੈਕਟ ਹੋਵੇਗਾ। ਇਹ ਗਲੋਬਲ ਪ੍ਰੋਗਰਾਮਾਂ ਦੀ ਮੇਜ਼ਬਾਨੀ ਕਰਨ, ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਵੱਡੇ ਪੱਧਰ ’ਤੇ ਰੁਜ਼ਗਾਰ ਪੈਦਾ ਕਰਨ ਦੀ ਸਾਡੀ ਸਮਰੱਥਾ ਨੂੰ ਪ੍ਰਭਾਵੀ ਢੰਗ ਨਾਲ ਵਾਧਾ ਕਰੇਗਾ। ਮੋਹਾਲੀ ਇੱਕ ਆਧੁਨਿਕ ਸ਼ਹਿਰੀ ਅਤੇ ਤਕਨਾਲੋਜੀ ਹੱਬ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ ਅਤੇ ਅਜਿਹਾ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਇਸਦੇ ਵਿਕਾਸ ਦੀ ਰਫ਼ਤਾਰ ਵਿੱਚ ਨੂੰ ਹੋਰ ਤੇਜ਼ੀ ਲਿਆਵੇਗਾ।”ਆਰਥਿਕ ਪ੍ਰਭਾਵਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਪਹਿਲੇ ਪੰਜ ਸਾਲਾਂ ਵਿੱਚ 15000 ਤੋਂ 25000 ਦੇ ਵਿਚਕਾਰ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਉਮੀਦ ਹੈ ਅਤੇ ਸੈਰ-ਸਪਾਟਾ, ਪਰਾਹੁਣਚਾਰੀ ਅਤੇ ਸਹਾਇਕ ਖੇਤਰਾਂ ਨੂੰ ਹੁਲਾਰਾ ਦਿੰਦੇ ਹੋਏ, ਇੱਕ ਮੋਹਰੀ ਮਾਈਸ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਸਥਿਤੀ ਨੂੰ ਮਜ਼ਬੂਤ ਕਰੇਗਾ।ਮੰਤਰੀ ਸੰਜੀਵ ਅਰੋੜਾ ਨੇ ਅੱਗੇ ਕਿਹਾ, “ਇਹ ਪ੍ਰਾਜੈਕਟ ਮੋਹਾਲੀ ਨੂੰ 21ਵੀਂ ਸਦੀ ਦੇ ਆਈਟੀ ਅਤੇ ਸੇਵਾਵਾਂ ਦੇ ਹੱਬ ਵਜੋਂ ਵਿਕਸਤ ਕਰਨ, ਕਾਰੋਬਾਰ ਕਰਨ ਵਿੱਚ ਆਸਾਨੀ ਵਧਾਉਣ, ਨਿਵੇਸ਼ਕ ਈਕੋਸਿਸਟਮ ਨੂੰ ਮਜ਼ਬੂਤ ਕਰਨ ਅਤੇ ਵਿਸ਼ਵ ਪੱਧਰੀ ਸਹਿਯੋਗ ਅਤੇ ਸਮਾਗਮਾਂ ਨੂੰ ਸਮਰਥਨ ਦੇਣ ਲਈ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਬਣਾਉਣ ਦੇ ਪੰਜਾਬ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਨਾਲ ਮੇਲ ਖਾਂਦਾ ਹੈ।”ਪ੍ਰੈਸ ਕਾਨਫਰੰਸ ਦੌਰਾਨ ਐਗਜ਼ੀਕਨ ਗਰੁੱਪ ਦੇ ਚੇਅਰਮੈਨ ਐਮ. ਕਿਊ. ਸਈਦ, ਪੁੱਡਾ ਦੇ ਏ.ਸੀ.ਏ. ਵਿਕਾਸ ਹੀਰਾ, ਪ੍ਰਾਜੈਕਟ ਦੇ ਆਰਕੀਟੈਕਟ ਸੰਜੇ ਸੂਰਿਯਾ ਅਤੇ ਰਾਹੁਲ ਸ਼ਾਹ, ਡਾਇਰੈਕਟਰ ਮੌਜੂਦ ਸਨ। 

Punjab

ਅੱਜ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਜੀ ਈ.ਟੀ.ਓ ਜੀ ਵੱਲੋਂ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ

ਅੰਮ੍ਰਿਤਸਰ 08 ਅਪ੍ਰੈਲ 2026 —ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਦੇ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।            ਕੈਬਨਟ ਮੰਤਰੀ ਸਰਦਾਰ ਈਟੀਓ ਵੱਲੋਂ ਪਿੰਡ ਠਠੀਆਂ ਤੇ ਸੁੱਖੇਵਾਲ ਵਾਲੀ ਸੜਕ ਦੀ ਸਪੈਸ਼ਲ ਰੀਪੇਅਰ ਦੇ ਕੰਮ ਦਾ ਉਦਘਾਟਨ ਕੀਤਾ ਗਿਆ ,ਜਿਸ ਤੇ 27.88 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ ਅਤੇ ਇਸ ਸੜਕ ਦੀ ਕੁੱਲ ਲੰਬਾਈ 1.45 ਕਿਲੋਮੀਟਰ ਹੋਵੇਗੀ। ਉਹਨਾਂ ਦੱਸਿਆ ਕਿ ਇਹ ਕੰਮ ਸਬੰਧਤ ਠੇਕੇਦਾਰ ਨੂੰ ਅਲਾਟ ਕਰ ਦਿੱਤਾ ਗਿਆ ਹੈ ਅਤੇ ਛੇ ਮਹੀਨੇ ਦੇ ਅੰਦਰ ਅੰਦਰ ਇਹ ਸੜਕ ਮੁਕੰਮਲ ਕਰ ਦਿੱਤੀ ਜਾਵੇਗੀ ਉਹਨਾਂ ਦੱਸਿਆ ਕਿ ਇਸ ਸੜਕ ਦੀ ਉਸਾਰੀ ਨਾਲ ਆਮ ਲੋਕਾਂ ਨੂੰ ਆਵਾਜਾਈ ਵਿੱਚ ਕਾਫੀ ਰਾਹਤ ਮਿਲੇਗੀ। ਉਹਨਾਂ ਸਬੰਧਤ ਵਿਭਾਗ ਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੀ ਦੇਖ ਦੇ ਹੇਠ ਇਸ ਸੜਕ ਦੀ ਰਿਪੇਅਰ ਕਰਵਾਉਣ ਅਤੇ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।  ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ। ਉਨਾਂ ਕਿਹਾ ਕਿ ਆਮ ਤੋਰ ਤੇ ਵੇਖਣ ਵਿੱਚ ਆਉਂਦਾ ਸੀ ਕਿ ਪਿਛਲੀਆਂ ਸਰਕਾਰਾਂ ਕੇਵਲ ਆਪਣੀ ਆਖਿਰੀ ਸਾਲ ਦੇ ਕੰਮ ਵਿੱਚ ਹੀ ਛੋਟੇ ਮੋਟੇ ਵਿਕਾਸ ਦੇ ਕੰਮ ਕਰਕੇ ਲੋਕਾਂ ਨੂੰ ਵਰਗਲਾ ਲੈਂਦੀਆਂ ਸਨ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੋਰਾਨ ਪਹਿਲੇ ਸਾਲ ਤੋਂ ਹੀ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ।ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਈ.ਟੀ.ਓ. ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ । ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ।ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ।ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ,ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ।ਕੈਬਨਿਟ ਮੰਤਰੀ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ। ਇਸ ਮੋਕੇ ਸਰਪੰਚ ਪਿੰਡ ਨਿੱਜਰਪੁਰਾ ਸਰਦਾਰ ਜਗਦੀਪ ਸਿੰਘ ਜੱਜ ਸਿੰਘ, ਸਰਦਾਰ ਹਰਪਾਲ ਸਿੰਘ ਬੀ.ਸੀ ਵਿੰਗ ਜਿਲ੍ਹਾ ਪ੍ਰਧਾਨ,ਸਰਦਾਰ ਗਗਨਦੀਪ ਸਿੰਘ ਆਰਕੀਟੈਕਚਰ, ਟੋਨੀ ਠੱਠੀਆਂ ਸਰਪੰਚ ਪਿੰਡ ਫਤਿਹਪੁਰ ਰਾਜਪੂਤਾਂ ਬਾਬਾ ਮੰਗਲ ਸਿੰਘ, ਸਰਪੰਚ ਪਿੰਡ ਨਾਜੋਵਾਲੀ ਵਲੈਤੀ ਰਾਮ , ਸਰਪੰਚ ਪਿੰਡ ਛੀਨਾਂ ਕੇਵਲ ਸਿੰਘ, ਸਰਪੰਚ ਪਿੰਡ ਖਾਨਕੋਟ ਕੁਲਦੀਪ ਸਿੰਘ ਚੇਅਰਮੈਨ ਸੂਬੇਦਾਰ ਛਨਾਖ ਸਿੰਘ, ਸਰਪੰਚ ਪਿੰਡ ਠੱਠੀਆਂ ਸੁਖਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। 

Punjab

ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ 'ਸਿਉਂਕ' ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ

*ਚੰਡੀਗੜ੍ਹ, 8 ਅਪ੍ਰੈਲ 2026*   ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਗਰੂਰ ਦੀ ਧਰਤੀ ਨੂੰ ‘ਸਿਉਂਕ’ ਪੈਦਾ ਕਰਨ ਵਾਲੀ ਧਰਤੀ ਦੱਸਣ ਵਾਲੇ ਬਿਆਨ ‘ਤੇ ਤਿੱਖਾ ਹਮਲਾ ਕੀਤਾ ਹੈ। ਧਾਲੀਵਾਲ ਨੇ ਇਸ ਨੂੰ ਬਾਜਵਾ ਦੀ ਘਟੀਆ ਮਾਨਸਿਕਤਾ ਅਤੇ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਪ੍ਰਤੀ ਉਨ੍ਹਾਂ ਦੀ ਅਗਿਆਨਤਾ ਦਾ ਪ੍ਰਤੀਕ ਕਰਾਰ ਦਿੱਤਾ।   ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਬੋਲਣ ਤੋਂ ਪਹਿਲਾਂ ਸੰਗਰੂਰ ਦਾ ਇਤਿਹਾਸ ਪੜ੍ਹ ਲੈਣਾ ਚਾਹੀਦਾ ਸੀ। ਜਿਸ ਧਰਤੀ ਨੇ ਸ਼ਹੀਦ-ਏ-ਆਜ਼ਮ ਊਧਮ ਸਿੰਘ, ਸੇਵਾ ਸਿੰਘ ਠੀਕਰੀਵਾਲਾ ਵਰਗੇ ਮਹਾਨ ਦੇਸ਼ ਭਗਤ, ਨਾਮਧਾਰੀ ਕੂਕਾ ਲਹਿਰ ਅਤੇ ਰਿਆਸਤੀ ਅੰਦੋਲਨਾਂ ਨੂੰ ਜਨਮ ਦਿੱਤਾ, ਉਸ ਨੂੰ ‘ਸਿਉਂਕ’ ਕਹਿਣਾ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਉਹ ਜ਼ਿਲ੍ਹਾ ਹੈ ਜਿਸ ਨੇ ਹਮੇਸ਼ਾ ਇਨਕਲਾਬੀ ਲਹਿਰਾਂ ਦੀ ਅਗਵਾਈ ਕੀਤੀ ਹੈ, ਚਾਹੇ ਉਹ ਆਜ਼ਾਦੀ ਦੀ ਜੰਗ ਹੋਵੇ ਜਾਂ ਹਾਲੀਆ ਕਿਸਾਨ ਅੰਦੋਲਨ।   ਧਾਲੀਵਾਲ ਨੇ ਸਵਾਲ ਕੀਤਾ ਕਿ ਬਾਜਵਾ ਜਿਸ ਕਾਂਗਰਸੀ ਆਗੂ ਸੰਤ ਰਾਮ ਸਿੰਗਲਾ ਦੀ ਬਰਸੀ ‘ਤੇ ਬੋਲ ਰਹੇ ਸਨ, ਕੀ ਉਹ ਵੀ ‘ਸਿਉਂਕ’ ਸਨ? ਉਨ੍ਹਾਂ ਕਿਹਾ ਕਿ ਉੱਥੇ ਮੌਜੂਦ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਜ਼ਮੀਰ ਨੇ ਉਨ੍ਹਾਂ ਨੂੰ ਕਿਵੇਂ ਨਹੀਂ ਟੋਕਿਆ ਕਿ ਬਾਜਵਾ ਸੰਗਰੂਰ ਦੀ ਧਰਤੀ ਨੂੰ ਕੀ ਕਹਿ ਰਹੇ ਹਨ? ਕੀ ਬਾਜਵਾ ਅਨੁਸਾਰ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਉਨ੍ਹਾਂ ਦੇ ਸੁਤੰਤਰਤਾ ਸੈਨਾਨੀ ਪਿਤਾ ਹੀਰਾ ਸਿੰਘ ਭੱਠਲ ਵੀ ‘ਸਿਉਂਕ’ ਸਨ? ਬਾਜਵਾ ਨੂੰ ਪੰਜਾਬ ਦੇ ਲੋਕਾਂ ਅਤੇ ਸੰਗਰੂਰ ਦੇ ਨਿਵਾਸੀਆਂ ਤੋਂ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।   ਕਾਂਗਰਸ ‘ਤੇ ਪਲਟਵਾਰ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਉਹ ‘ਸਿਉਂਕ’ ਹੈ ਜਿਸ ਨੇ 75 ਸਾਲਾਂ ਤੱਕ ਦੇਸ਼ ਅਤੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਬਾਜਵਾ ਸਾਹਿਬ, ਤੁਸੀਂ ਉਸ ਪਾਰਟੀ ਦੇ ਨੇਤਾ ਹੋ ਜਿਸ ਨੇ ਪੰਜਾਬ ਵਿੱਚ ਐਮਰਜੈਂਸੀ ਲਗਾਈ, ਆਪ੍ਰੇਸ਼ਨ ਬਲੂ ਸਟਾਰ ਕੀਤਾ, ਸਿੱਖਾਂ ਦਾ ਕਤਲੇਆਮ ਕੀਤਾ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਰਵਾ ਦਿੱਤਾ। ਕੋਲਾ ਘੁਟਾਲੇ ਤੋਂ ਲੈ ਕੇ ਕੈਪਟਨ ਸਰਕਾਰ ਵੇਲੇ ਸਾਧੂ ਸਿੰਘ ਧਰਮਸੋਤ ਅਤੇ ਆਸ਼ੂ ਵਰਗੇ ਮੰਤਰੀਆਂ ਦੇ ਭ੍ਰਿਸ਼ਟਾਚਾਰ ਤੱਕ, ਤੁਹਾਡੀ ਪਾਰਟੀ ਨੇ ਪੰਜਾਬ ਨੂੰ ਕੇਵਲ ਬਰਬਾਦ ਹੀ ਕੀਤਾ ਹੈ।   ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਈ ਸਾਧਾਰਨ ਪਾਰਟੀ ਨਹੀਂ, ਸਗੋਂ ਸੰਗਰੂਰ ਦੀ ਇਸੇ ਕ੍ਰਾਂਤੀਕਾਰੀ ਮਿੱਟੀ ਤੋਂ ਉੱਠੀ ਇੱਕ ਲਹਿਰ ਹੈ, ਜਿਸ ਨੇ ਕੈਪਟਨ ਅਮਰਿੰਦਰ ਸਿੰਘ, ਬਾਦਲ ਪਰਿਵਾਰ ਅਤੇ ਭੱਠਲ ਵਰਗੇ ਵੱਡੇ-ਵੱਡੇ ਸਿਆਸੀ ਕਿਲ੍ਹਿਆਂ ਦੀਆਂ ਜੜ੍ਹਾਂ ਹਿਲਾ ਦਿੱਤੀਆਂ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੋ ਲਹਿਰ ਸੰਗਰੂਰ ਤੋਂ ਚੱਲੀ ਸੀ, ਉਹ 2027 ਵਿੱਚ ਬਾਜਵਾ ਦੇ ਗੜ੍ਹ ਕਾਦੀਆਂ ਤੱਕ ਪਹੁੰਚੇਗੀ ਅਤੇ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਕਰ ਦੇਵੇਗੀ। ਪਿਛਲੀ ਵਾਰ 92 ਸੀਟਾਂ ਆਈਆਂ ਸਨ, ਅਗਲੀ ਵਾਰ 100 ਤੋਂ ਪਾਰ ਹੋਣਗੀਆਂ ਕਿਉਂਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਦੀ ‘ਲੁੱਟ ਅਤੇ ਕੁੱਟ’ ਵਾਲੀ ਰਾਜਨੀਤੀ ਨੂੰ ਬਰਦਾਸ਼ਤ ਨਹੀਂ ਕਰਨਗੇ। 

Punjab

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ 'ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਦਾ ਪ੍ਰਤੀਕ: ਮਾਲਵਿੰਦਰ ਸਿੰਘ ਕੰਗ

*ਚੰਡੀਗੜ੍ਹ, 8 ਅਪ੍ਰੈਲ 2026*- ਆਮ ਆਦਮੀ ਪਾਰਟੀ (ਆਪ) ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਅਤੇ ਸਿੱਖ ਮਰਿਆਦਾਵਾਂ ਪ੍ਰਤੀ ਉਨ੍ਹਾਂ ਦੇ ਮਨ ਵਿੱਚ ਸਤਿਕਾਰ ਦੀ ਘਾਟ ਨੂੰ ਦਰਸਾਉਂਦਾ ਹੈ। ਕੰਗ ਨੇ ਕਿਹਾ ਕਿ ਜਿਸ ਤਰ੍ਹਾਂ ਸੁਖਬੀਰ ਬਾਦਲ ਹੁਣ ਆਪਣੀ ਸਿਆਸੀ ਜ਼ਮੀਨ ਖਿਸਕਦੀ ਦੇਖ ਕੇ ਪਵਿੱਤਰ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਉਹ ਬਹੁਤ ਹੀ ਮੰਦਭਾਗਾ ਹੈ। ਸੰਸਦ ਮੈਂਬਰ ਕੰਗ ਨੇ ਯਾਦ ਦਿਵਾਇਆ ਕਿ ਜਦੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਸੀ, ਉਦੋਂ ਉਨ੍ਹਾਂ ਨੇ ਗੁਰੂ ਮਹਾਰਾਜ ਦੀ ਪਾਵਨ ਹਜ਼ੂਰੀ ਵਿੱਚ ਆਪਣੀਆਂ ਸਾਰੀਆਂ ਗਲਤੀਆਂ ਕਬੂਲ ਕੀਤੀਆਂ ਸਨ। ਪੂਰੀ ਦੁਨੀਆ ਨੇ ਲਾਈਵ ਪ੍ਰਸਾਰਣ ਰਾਹੀਂ ਉਨ੍ਹਾਂ ਨੂੰ ਆਪਣੀ ਭੁੱਲ ਮੰਨਦਿਆਂ ਦੇਖਿਆ ਸੀ। ਪਰ, ਇਸ ਤੋਂ ਤੁਰੰਤ ਬਾਅਦ ਸ੍ਰੀ ਮੁਕਤਸਰ ਸਾਹਿਬ ਦੀ ਇੱਕ ਰੈਲੀ ਵਿੱਚ ਉਨ੍ਹਾਂ ਨੇ ਆਪਣੇ ਸੁਰ ਬਦਲ ਲਏ ਅਤੇ ਬੇਸ਼ਰਮੀ ਨਾਲ ਕਹਿ ਦਿੱਤਾ ਕਿ ਉਨ੍ਹਾਂ ਨੇ ਕੋਈ ਗੁਨਾਹ ਨਹੀਂ ਕੀਤਾ ਹੈ। ਇਹ ਦੋਹਰਾ ਚਰਿੱਤਰ ਉਨ੍ਹਾਂ ਦੇ ਹੰਕਾਰ ਅਤੇ ਸਿੱਖ ਕੌਮ ਪ੍ਰਤੀ ਉਨ੍ਹਾਂ ਦੀ ਬੇਰੁਖ਼ੀ ਦਾ ਪ੍ਰਮਾਣ ਹੈ। ਸੁਖਬੀਰ ਬਾਦਲ ਦੇ ਉਸ ਹਾਲੀਆ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ, ਜਿਸ ਵਿੱਚ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੇ ਖਿਲਾਫ ‘ਸਾਜ਼ਿਸ਼’ ਹੋਣ ਦੀ ਗੱਲ ਕਹੀ ਹੈ, ਕੰਗ ਨੇ ਕਿਹਾ ਕਿ ਅਜਿਹੀ ਵੱਡੀ ਭੁੱਲ ਜਾਂ ਗੁਸਤਾਖੀ ਤਾਂ ਕੋਈ ਗੈਰ-ਸਿੱਖ ਵੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਜਿੱਥੇ ਪੰਜ ਸਿੰਘ ਸਾਹਿਬਾਨ ਨੇ ਗੁਰੂ ਮਹਾਰਾਜ ਦੀ ਹਜ਼ੂਰੀ ਵਿੱਚ ਬੈਠ ਕੇ, ਸਿੱਖ ਮਰਿਆਦਾਵਾਂ ਅਤੇ ਸ਼ਾਨਾਮੱਤੇ ਇਤਿਹਾਸ ਦੇ ਅਧਾਰ ‘ਤੇ ਫੈਸਲਾ ਸੁਣਾਇਆ ਹੋਵੇ, ਉਸ ਨੂੰ ‘ਸਾਜ਼ਿਸ਼’ ਕਰਾਰ ਦੇਣਾ ਸਿੱਖ ਇਤਿਹਾਸ ਦੀਆਂ ਸਭ ਤੋਂ ਦੁਖਦਾਈ ਅਤੇ ਸ਼ਰਮਨਾਕ ਘਟਨਾਵਾਂ ਵਿੱਚੋਂ ਇੱਕ ਹੈ। ਕੰਗ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਜੋ ਗੁਨਾਹ ਪੰਜਾਬ ਅਤੇ ਸਿੱਖ ਪੰਥ ਦੇ ਖਿਲਾਫ ਕੀਤੇ ਹਨ, ਉਸ ਦੀ ਸਜ਼ਾ ਤਾਂ ਪੰਜਾਬ ਦੇ ਲੋਕ ਉਨ੍ਹਾਂ ਨੂੰ ਲਗਾਤਾਰ ਦੇ ਹੀ ਰਹੇ ਹਨ। ਪਰ ਹੁਣ, ਜਿਸ ਤਰ੍ਹਾਂ ਉਨ੍ਹਾਂ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਦੀ ਸਾਖ ਅਤੇ ਫੈਸਲਿਆਂ ‘ਤੇ ਉਂਗਲ ਉਠਾਈ ਹੈ, ਉਸ ਲਈ ਪੂਰਾ ਪੰਥ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ। ਕੌਮ ਅਤੇ ਸੰਗਤ ਆਉਣ ਵਾਲੇ ਸਮੇਂ ਵਿੱਚ ਇਸ ਗੁਸਤਾਖੀ ਲਈ ਉਨ੍ਹਾਂ ਨੂੰ ਸਖ਼ਤ ਸਜ਼ਾ ਦੇਵੇਗੀ। 

Punjab

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ

ਚੰਡੀਗੜ੍ਹ, 8 ਅਪ੍ਰੈਲ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਹਾਲ ਹੀ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਸਮੇਤ ਹਾੜ੍ਹੀ ਦੀਆਂ ਹੋਰ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਈ ਤੁਰੰਤ ਇੱਕ ਉੱਚ ਪੱਧਰੀ ਟੀਮ ਭੇਜਣ ਦੀ ਅਪੀਲ ਕੀਤੀ ਹੈ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਲਿਖੇ ਪੱਤਰ ਵਿੱਚ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਾਲ ਹੀ ਵਿੱਚ ਖ਼ਰਾਬ ਮੌਸਮ ਕਰਕੇ ਸੂਬੇ ਵਿੱਚ ਕਣਕ ਦੀ ਫ਼ਸਲ ‘ਤੇ ਪਏ ਪ੍ਰਤੀਕੂਲ ਪ੍ਰਭਾਵ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ 35 ਲੱਖ ਹੈਕਟੇਅਰ ‘ਤੇ ਕਣਕ ਦੀ ਬਿਜਾਈ ਕੀਤੀ ਕੀਤੀ ਗਈ ਸੀ ਅਤੇ ਇਸ ਵਾਰ ਫ਼ਸਲ ਦਾ ਬੰਪਰ ਝਾੜ ਹੋਣ ਦੀ ਉਮੀਦ ਲਾਈ ਜਾ ਰਹੀ ਸੀ, ਪਰ ਲਗਾਤਾਰ ਮੀਂਹ ਅਤੇ ਗੜੇਮਾਰੀ ਕਰਕੇ ਫ਼ਸਲਾਂ ਦੇ ਨੁਕਸਾਨ ਨੇ ਕਿਸਾਨ ਭਾਈਚਾਰੇ ਲਈ ਵੱਡੀ ਚਿੰਤਾ ਖੜ੍ਹੀ ਕਰ ਦਿੱਤੀ ਹੈ। ਸ. ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਖੇਤੀਬਾੜੀ ਵਿਭਾਗ ਦੇ ਮੁੱਢਲੇ ਮੁਲਾਂਕਣ ਅਨੁਸਾਰ 1.30 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਫਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਂਹ ਨਾ ਰੁਕਣ ਕਰਕੇ ਨੁਕਸਾਨ ਵੀ ਵਧਦਾ ਜਾ ਰਿਹਾ ਹੈ ਅਤੇ ਅੰਕੜਾ ਹੋਰ ਵੀ ਵੱਧ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਨੁਕਸਾਨ ਸਿਰਫ਼ ਕਣਕ ਤੱਕ ਸੀਮਤ ਨਹੀਂ ਹੈ ਕਿਉਂਕਿ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਅੰਮ੍ਰਿਤਸਰ, ਮੋਗਾ ਅਤੇ ਮਾਨਸਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਸਬਜ਼ੀਆਂ, ਹਰੇ ਚਾਰੇ ਅਤੇ ਹਾੜੀ ਦੀਆਂ ਹੋਰ ਫਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਹ ਨੁਕਸਾਨ ਕਿਸਾਨਾਂ ਦੀ ਰੋਜ਼ੀ-ਰੋਟੀ ਅਤੇ ਰਾਜ ਦੀ ਖੇਤੀਬਾੜੀ ਆਰਥਿਕਤਾ ਨੂੰ ਗੰਭੀਰ ਖ਼ਤਰਾ ਦਰਪੇਸ਼ ਕਰ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਸੰਕਟ ਦਾ ਸਾਹਮਣਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਵੇਰਵਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਰਾਜ ਨੇ ਪਹਿਲਾਂ ਹੀ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਨੁਕਸਾਨ ਦੇ ਪੈਮਾਨੇ ਅਤੇ ਕਿਸਾਨਾਂ ‘ਤੇ ਪੈ ਰਹੇ ਵਿੱਤੀ ਬੋਝ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੇ ਕੇਂਦਰ ਤੋਂ ਇਸ ਸਬੰਧੀ ਤੁਰੰਤ ਰਾਹਤ ਅਤੇ ਮੁਆਵਜ਼ਾ ਮੰਗਿਆ ਹੈ। ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਸਤ੍ਰਿਤ ਮੁਲਾਂਕਣ ਲਈ ਤੁਰੰਤ ਕੇਂਦਰੀ ਟੀਮ ਭੇਜਣ ਦੀ ਲੋੜ ਹੈ। ਉਨ੍ਹਾਂ ਨਾਲ ਹੀ ਭਰੋਸਾ ਦਿੱਤਾ ਕਿ ਰਾਜ ਸਰਕਾਰ ਕਿਸਾਨਾਂ ਦੇ ਸਮਰਥਨ ਲਈ ਵਚਨਬੱਧ ਹੈ ਅਤੇ ਕੇਂਦਰੀ ਟੀਮ ਨੂੰ ਹਰ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ। 

Punjab

ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ

ਚੰਡੀਗੜ੍ਹ, 8 ਅਪ੍ਰੈਲ:– ਪੰਜਾਬ ਦੇ ਆੜ੍ਹਤੀਆਂ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਮੀਟਿੰਗ ਤੋਂ ਬਾਅਦ ਹਫ਼ਤੇ ਤੋਂ ਚੱਲ ਰਹੀ ਹੜਤਾਲ ਵਾਪਸ ਲੈ ਲਈ ਹੈ। ਹੜਤਾਲ ਵਾਪਸ ਹੋਣ ਨਾਲ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੀ ਨਿਰਵਿਘਨ ਖਰੀਦ ਮੁੜ ਸ਼ੁਰੂ ਹੋਣ ਲਈ ਰਾਹ ਪੱਧਰਾ ਹੋ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਸ. ਖੁੱਡੀਆਂ ਅਤੇ ਸ੍ਰੀ ਗੋਇਲ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ’ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਸਰਕਾਰ ਵੱਲੋਂ ਆੜ੍ਹਤੀਆਂ ਦੇ ਜਾਇਜ਼ ਮਸਲਿਆਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਹੱਲ ਕਰਨ ਦੇ ਭਰੋਸੇ ਤੋਂ ਬਾਅਦ ਫੈਡਰੇਸ਼ਨ ਨੇ ਹੜਤਾਲ ਤੁਰੰਤ ਵਾਪਸ ਲੈਣ ਦਾ ਐਲਾਨ ਕੀਤਾ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਮੌਸਮ ਦੀ ਖਰਾਬੀ ਨੇ ਸਾਡੇ ਕਿਸਾਨਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਭਾਵੇਂ ਸਰਕਾਰ ਹੋਵੇ ਜਾਂ ਆੜ੍ਹਤੀਏ ਜਾਂ ਕੋਈ ਹੋਰ ਭਾਈਵਾਲ, ਅਸੀਂ ਸਾਰੇ ਕਿਸਾਨਾਂ ਕਰਕੇ ਹੀ ਵਸਦੇ ਹਾਂ। ਕੁਦਰਤੀ ਆਫ਼ਤਾਂ ਨਾਲ ਕੋਈ ਵੀ ਇਕੱਲਿਆਂ ਨਹੀਂ ਨਜਿੱਠ ਸਕਦਾ, ਇਸ ਲਈ ਅਜਿਹੇ ਸਮੇਂ ਸਾਨੂੰ ਇੱਕਜੁੱਟ ਹੋ ਕੇ ਇੱਕ ਦੂਜੇ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਾ ਚਾਹੀਦਾ ਹੈ।”ਉਨ੍ਹਾਂ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਅੱਗੇ ਕਿਹਾ, “ਇਹ ਜ਼ਰੂਰੀ ਨਹੀਂ ਹੈ ਕਿ ਅਸੀਂ ਹਮੇਸ਼ਾ ਮੁੱਦਿਆਂ ਨੂੰ ਹੱਲ ਕਰਨ ਲਈ ਕੋਈ ਵੱਡੀ ਰਸਮੀ ਮੀਟਿੰਗ ਕਰੀਏ। ਛੋਟੀ ਪਰ ਸੁਹਿਰਦ ਗੱਲਬਾਤ ਵੀ ਵੱਡੀਆਂ ਸਮੱਸਿਆਵਾਂ ਨੂੰ ਹੱਲ ਕਰ ਸਕਦੀ ਹੈ। ਜੇਕਰ ਕਿਸੇ ਆੜ੍ਹਤੀਏ ਜਾਂ ਕਿਸਾਨ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਮੈਨੂੰ ਦੱਸੋ। ਅਸੀਂ ਇਕੱਠੇ ਬੈਠ ਕੇ ਹੱਲ ਲੱਭਾਂਗੇ।”ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਦਾ ਸਵਾਗਤ ਕਰਦਿਆਂ ਵਿਜੇ ਕਾਲੜਾ ਨੇ ਕਿਹਾ ਕਿ ਅਸੀਂ ਇੱਕ ਪਰਿਵਾਰ ਹਾਂ। ਪਰਿਵਾਰ ਵਿੱਚ ਗੱਲਬਾਤ ਰਾਹੀਂ ਮਸਲਿਆਂ ਨੂੰ ਹੱਲ ਕੀਤਾ ਜਾਂਦਾ ਹੈ ਅਤੇ ਕਿਸਾਨ ਸਾਡੀ ਪ੍ਰਮੁੱਖ ਤਰਜੀਹ ਹਨ ਤੇ ਹਮੇਸ਼ਾ ਰਹਿਣਗੇ। ਅਧਿਕਾਰੀਆਂ ਨੂੰ ਕਣਕ ਦੀ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਸ. ਖੁੱਡੀਆਂ ਨੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਵਚਨਬੱਧਤਾ ਦੁਹਰਾਈ ਅਤੇ ਆੜ੍ਹਤੀਆਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।  

Punjab

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ

ਲੁਧਿਆਣਾ, 8 ਅਪ੍ਰੈਲ:ਪੰਜਾਬ ਦੇ ਮਿੱਟੀ ਅਤੇ ਜਲ ਸੰਭਾਲ, ਖਾਣਾਂ ਅਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਵਿਖੇ ਸੂਬੇ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਉਦਘਾਟਨ ਕੀਤਾ। ਇਹ ਉੱਤਰੀ ਭਾਰਤ ਵਿੱਚ ਆਧੁਨਿਕ, ਸਵੈਚਾਲਿਤ ਸਿੰਚਾਈ ਤਕਨਾਲੋਜੀ ਦੀ ਪਹਿਲੀ ਸਥਾਪਨਾ ਹੈ।ਇਸ ਮੌਕੇ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਡੀ.ਜੀ.ਐਮ ਨਾਬਾਰਡ ਅਮਿਤ ਗਰਗ ਅਤੇ ਹੋਰ ਮੌਜੂਦ ਸਨ। ਪ੍ਰਗਤੀਸ਼ੀਲ ਕਿਸਾਨ, ਵਿਗਿਆਨੀ, ਫੈਕਲਟੀ ਮੈਂਬਰ ਅਤੇ ਮਿੱਟੀ ਤੇ ਜਲ ਸੰਭਾਲ, ਖੇਤੀਬਾੜੀ, ਬਾਗਬਾਨੀ ਅਤੇ ਹੋਰ ਸਹਿਯੋਗੀ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਏ।ਇਸ ਮੌਕੇ ਬੋਲਦਿਆਂ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਗਿਆਨੀਆਂ, ਅਧਿਕਾਰੀਆਂ ਅਤੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਦੇ ਉੱਭਰ ਰਹੇ ਯੁੱਗ ਵਿੱਚ ਨਵੀਨਤਾ ‘ਤੇ ਧਿਆਨ ਕੇਂਦਰਿਤ ਕਰਨ ਅਤੇ ਅਤਿ-ਆਧੁਨਿਕ ਖੇਤੀ ਤਕਨਾਲੋਜੀਆਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪੰਜਾਬ ਵਿੱਚ ਭੂਮੀਗਤ ਪਾਣੀ ਦੀ ਨਾਜ਼ੁਕ ਸਥਿਤੀ ਨੂੰ ਉਜਾਗਰ ਕਰਦਿਆਂ ਪਾਣੀ ਦੀ ਸੰਭਾਲ ਲਈ ਆਧੁਨਿਕ ਸਿੰਚਾਈ ਤਰੀਕਿਆਂ ਨੂੰ ਉਤਸ਼ਾਹਿਤ ਕਰਨ ਦੀ ਤੁਰੰਤ ਲੋੜ ‘ਤੇ ਜ਼ੋਰ ਦਿੱਤਾ।ਬਰਿੰਦਰ ਗੋਇਲ ਨੇ ਪੰਜਾਬ ਸਰਕਾਰ ਦੀ ਭੂਮੀਗਤ ਪਾਣੀ ਦੀ ਸੰਭਾਲ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਵਿੱਚ ਸਤਹੀ ਪਾਣੀ ਦੀ ਵਰਤੋਂ ਵਧਾਉਣ ਵਿੱਚ ਕੀਤੀਆਂ ਗਈਆਂ ਮਹੱਤਵਪੂਰਨ ਪ੍ਰਗਤੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪੰਜਾਬ ਵਿੱਚ ਉੱਨਤ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਨੂੰ ਪੇਸ਼ ਕਰਨ ਲਈ ਮਿੱਟੀ ਅਤੇ ਜਲ ਸੰਭਾਲ ਵਿਭਾਗ ਦੀ ਸ਼ਲਾਘਾ ਕੀਤੀ ਅਤੇ ਪੀ.ਏ.ਯੂ ਵਿਖੇ ਇਸ ਮੋਹਰੀ ਪ੍ਰਦਰਸ਼ਨੀ ਪ੍ਰੋਜੈਕਟ ਨੂੰ ਫੰਡ ਦੇਣ ਲਈ ਨਾਬਾਰਡ ਦਾ ਧੰਨਵਾਦ ਕੀਤਾ।ਤਕਨਾਲੋਜੀ ਦਾ ਵਰਣਨ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਇੱਕ ਵਾਰ, ਪੂਰੀ ਤਰ੍ਹਾਂ ਸਵੈਚਾਲਿਤ ਸਿੰਚਾਈ ਹੱਲ ਪੇਸ਼ ਕਰਦੀ ਹੈ, ਖਾਸ ਤੌਰ ‘ਤੇ ਮਜ਼ਦੂਰਾਂ ਦੀ ਘਾਟ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਖੇਤਾਂ ਲਈ ਲਾਭਦਾਇਕ ਹੈ। ਇਸ ਪ੍ਰਣਾਲੀ ਨੂੰ ਕਿਸੇ ਵੀ ਦਸਤੀ ਦਖਲ ਦੀ ਲੋੜ ਨਹੀਂ ਹੈ ਅਤੇ 3 ਏਕੜ ਦੇ ਖੇਤ ਲਈ ਸ਼ੁੱਧਤਾ ਸਿੰਚਾਈ ਸਿਰਫ਼ ਲੋੜੀਂਦੇ ਡਾਟਾ ਨੂੰ ਦਰਜ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ, ਜਿਸ ਨਾਲ ਪੂਰਾ ਕਾਰਜ ਇੱਕ ਚੱਕਰ ਵਿੱਚ ਪੂਰਾ ਹੋ ਸਕਦਾ ਹੈ। ਉਨ੍ਹਾਂ ਨੇ ਪੰਜਾਬ ਦੇ ਖੇਤੀਬਾੜੀ ਅਤੇ ਪੇਂਡੂ ਬੁਨਿਆਦੀ ਢਾਂਚੇ ਦੇ ਖੇਤਰਾਂ ਵਿੱਚ ਨਾਬਾਰਡ ਦੁਆਰਾ ਲਾਗੂ ਕੀਤੀਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਗਰਾਮਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਇਸ ਤਰ੍ਹਾਂ ਦੀਆਂ ਨਵੀਨਤਾਕਾਰੀ ਅਤੇ ਮਾਰਗ-ਤੋੜਨ ਵਾਲੀਆਂ ਪਹਿਲਕਦਮੀਆਂ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ, ਨਾਲ ਹੀ ਚੱਲ ਰਹੇ ਅਤੇ ਆਉਣ ਵਾਲੇ ਪ੍ਰੋਜੈਕਟਾਂ ਲਈ ਨਿਰੰਤਰ ਸਹਾਇਤਾ ਵੀ ਦਿੱਤੀ।  ਪੀ.ਏ.ਯੂ ਵਿਖੇ ਸਥਾਪਿਤ ਵਿਸ਼ਵ ਪੱਧਰੀ ਸਿੰਚਾਈ ਸਹੂਲਤ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਕਿਸਾਨ ਭਾਈਚਾਰੇ ਲਈ ਸ਼ੁੱਧਤਾ ਅਤੇ ਸਵੈਚਾਲਿਤ ਸਿੰਚਾਈ ਦੇ ਇੱਕ ਸ਼ਾਨਦਾਰ ਪ੍ਰਦਰਸ਼ਨ ਮਾਡਲ ਵਜੋਂ ਕੰਮ ਕਰੇਗਾ।ਮੁੱਖ ਭੂਮੀ ਸੰਭਾਲ ਮਹਿੰਦਰ ਸਿੰਘ ਸੈਣੀ ਨੇ ਨਾਬਾਰਡ-ਸਹਾਇਤਾ ਪ੍ਰਾਪਤ ਪ੍ਰੋਜੈਕਟ ਦੇ ਤਕਨੀਕੀ ਵੇਰਵੇ ਪ੍ਰਦਾਨ ਕੀਤੇ। ਉਨ੍ਹਾਂ ਦੱਸਿਆ ਕਿ ਉਲਟਾ ਛਿੜਕਾਅ ਪ੍ਰਣਾਲੀਆਂ 60 ਮੀਟਰ-ਲੰਬੇ ਆਰਮ ‘ਤੇ ਲਗਾਈਆਂ ਗਈਆਂ ਹਨ ਜੋ ਇੱਕ ਕੇਂਦਰੀ ਧਰੁਵੀ ਬਿੰਦੂ ਦੇ ਦੁਆਲੇ ਘੁੰਮਦੀਆਂ ਹਨ, ਬਿਨਾਂ ਕਿਸੇ ਹੱਥੀਂ ਮਿਹਨਤ ਦੇ 3-ਏਕੜ ਦੇ ਗੋਲਾਕਾਰ ਖੇਤਰ ਨੂੰ ਸਿੰਚਾਈ ਕਰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਣਾਲੀ ਪਾਣੀ ਦੀ ਵਰਤੋਂ ਕੁਸ਼ਲਤਾ ਵਿੱਚ ਮਹੱਤਵਪੂਰਨ ਸੁਧਾਰ ਕਰਦੀ ਹੈ, ਫਸਲਾਂ ਦੀ ਪੈਦਾਵਾਰ ਨੂੰ ਵਧਾਉਂਦੀ ਹੈ ਅਤੇ ਰਾਜ ਭਰ ਵਿੱਚ ਆਧੁਨਿਕ ਸਿੰਚਾਈ ਅਭਿਆਸਾਂ ਲਈ ਇੱਕ ਮਾਡਲ ਵਜੋਂ ਕੰਮ ਕਰੇਗੀ। 

Punjab

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 8 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ, ਜਿਨ੍ਹਾਂ ਵਿੱਚੋਂ ਇੱਕ ਨਬਾਲਗ ਹੈ, ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗਿੰਦਰ (32), ਜੋਬਨਬੀਰ ਸਿੰਘ ਉਰਫ਼ ਜੋਬਨ (23), ਦੋਵੇਂ ਵਾਸੀ ਪਿੰਡ ਲੱਧੇਵਾਲ, ਅੰਮ੍ਰਿਤਸਰ; ਪਿੰਡ ਭੂਸੇ, ਤਰਨ ਤਾਰਨ ਦੇ ਵਸਨੀਕ ਲਵਪ੍ਰੀਤ ਸਿੰਘ ਉਰਫ਼ ਲਵ; ਅਤੇ ਇੱਕ 16 ਸਾਲਾ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ .30 ਬੋਰ ਪੀਐਕਸ 5 ਸਟੌਰਮ, ਇਟਲੀ ਦੇ ਬਣੇ ਦੋ .30 ਬੋਰ ਪਿਸਤੌਲ, ਇੱਕ .30 ਬੋਰ ਚੀਨੀ ਪਿਸਤੌਲ, ਆਸਟਰੀਆ ਦਾ ਬਣਿਆ ਇੱਕ .30 ਬੋਰ ਅਤੇ ਇੱਕ 9 ਐਮਐਮ ਪਿਸੌਤਲ ਅਤੇ 12 ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਨਾਜਾਇਜ਼ ਹਥਿਆਰਾਂ ਦੀ ਖੇਪ ਅਟਾਰੀ ਸੈਕਟਰ ਵਿੱਚ ਪਿੰਡ ਭੈਣੀ ਅਤੇ ਨੇਸ਼ਟਾ ਖੇਤਰ ਨੇੜੇ ਡਰੋਨ ਰਾਹੀਂ ਭੇਜੀ ਜਾ ਰਹੀ ਸੀ।ਡੀਜੀਪੀ ਨੇ ਦੱਸਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰਦਿਆਂ ਉਕਤ ਮੁਲਜ਼ਮ ਨਿਰਧਾਰਤ ਥਾਵਾਂ ਤੋਂ ਖੇਪਾਂ ਪ੍ਰਾਪਤ ਕਰਕੇ ਇਨ੍ਹਾਂ ਨੂੰ ਅੱਗੇ ਆਪਣੇ ਸਥਾਨਕ ਕਾਰਕੁਨਾਂ ਨੂੰ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਦੋਸ਼ੀ ਗੁਰਵਿੰਦਰ ਉਰਫ਼ ਗਿੰਦਰ, ਜੋਬਨਬੀਰ ਉਰਫ਼ ਜੋਬਨ ਅਤੇ ਲਵਪ੍ਰੀਤ ਉਰਫ਼ ਲਵ ਨੂੰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਛਾਪੇਮਾਰੀ ਦੌਰਾਨ ਉਨ੍ਹਾਂ ਦਾ ਚੌਥਾ ਸਾਥੀ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਰਿਹਾ, ਜਿਸ ਉਪਰੰਤ ਪੁਲਿਸ ਟੀਮਾਂ ਨੇ ਆਪਣੀ ਤਲਾਸ਼ ਜਾਰੀ ਰੱਖੀ ਅਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਅਗਲੇ ਦਿਨ ਉਕਤ ਨਾਬਾਲਗ ਦੋਸ਼ੀ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗੁਰਵਿੰਦਰ ਉਰਫ਼ ਗਿੰਦਰ ਅਤੇ ਲਵਪ੍ਰੀਤ ਉਰਫ਼ ਲਵ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਹਿਲਾਂ ਵੀ ਕਈ ਅਪਰਾਧਕ ਮਾਮਲੇ ਦਰਜ ਹਨ। ਇਸ ਦੇ ਨਾਲ ਹੀ ਨਾਬਾਲਗ ਦੋਸ਼ੀ ਖਿਲਾਫ਼ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਥਾਣਾ ਘਰਿੰਡਾ ਵਿਖੇ ਅਸਲਾ ਐਕਟ ਤਹਿਤ ਪਹਿਲਾਂ ਵੀ ਇੱਕ ਅਪਰਾਧਕ ਮਾਮਲ ਦਰਜ ਹੈ, ਜਿਸ ਵਿੱਚ ਉਸ ਕੋਲੋਂ ਤਿੰਨ ਪਿਸਤੌਲ ਬਰਾਮਦ ਕੀਤੇ ਗਏ ਸਨ।ਇਸ ਸਬੰਧੀ ਪੁਲਿਸ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(8) ਤਹਿਤ ਐਫਆਈਆਰ ਨੰ. 72 ਮਿਤੀ 02-04-2026 ਦਰਜ ਹੈ। ——– 

Punjab

ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

ਚੰਡੀਗੜ੍ਹ, 8 ਅਪ੍ਰੈਲ 2026:ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਇਲਾਜ ਬਾਰੇ ਸੋਚੋ, ਨਾ ਕਿ ਬਿੱਲ ਬਾਰੇ। ਸਰਕਾਰ ਤੁਹਾਡੇ ਇਲਾਜ ਦਾ ਖ਼ਰਚਾ ਚੁੱਕੇਗੀ। ਅਬੋਹਰ ਵਿੱਚ ਰਸ਼ਪ੍ਰੀਤ ਕੌਰ ਅਤੇ ਭਰਤ ਕੁਮਾਰ ਦੇ ਘਰ ਜੰਮੀ ਚਾਰ ਮਹੀਨੇ ਦੀ ਦਿਲਜੋਤ ਵਰਗੇ ਪਰਿਵਾਰਾਂ ਲਈ ਇਹ ਸ਼ਬਦ ਬਹੁਤ ਮਾਇਨੇ ਰੱਖਦੇ ਹਨ।ਦਿਲਜੋਤ ਨੂੰ ਗੰਭੀਰ ਸੰਕਰਮਣ ਅਤੇ ਵੈਂਟ੍ਰਿਕਿਊਲਰ ਸੈਪਟਲ ਡਿਫੈਕਟ (ਦਿਲ ਵਿੱਚ ਛੇਦ) ਦੀ ਬੀਮਾਰੀ ਪਾਈ ਗਈ, ਜੋ ਜਨਮ ਤੋਂ ਪਹਿਲਾਂ ਹੀ ਵਿਕਸਿਤ ਹੋ ਜਾਂਦੀ ਹੈ। ਉਸਦੇ ਮਾਪੇ ਉਸਨੂੰ ਇਲਾਜ ਲਈ ਬਠਿੰਡਾ ਲੈ ਗਏ, ਉਨ੍ਹਾਂ ਦਾ ਇੱਕੋ ਮਕਸਦ ਸੀ—ਉਸਦੀ ਜ਼ਿੰਦਗੀ ਬਚਾਉਣਾ। ਗੰਭੀਰ ਇਲਾਜ ਦਾ ਖਰਚਾ ਬਹੁਤ ਵੱਧ ਸੀ, ਪਰ ਮੁੱਖ ਮੰਤਰੀ ਸਿਹਤ ਯੋਜਨਾ ਉਨ੍ਹਾਂ ਲਈ ਵਰਦਾਨ ਬਣ ਕੇ ਆਈ। ਦਿਲਜੋਤ ਨੂੰ ਵਿਸ਼ੇਸ਼ ਚਿਕਿਤਸਕ ਦੇਖਭਾਲ ਮਿਲੀ, ਜਿਸ ਵਿੱਚ 24 ਘੰਟੇ ਨਿਗਰਾਨੀ ਸ਼ਾਮਲ ਸੀ, ਅਤੇ ਉਸਦੇ ਪਰਿਵਾਰ ਨੂੰ ਇੱਕ ਦਿਨ ਵੀ ਪੈਸਿਆਂ ਦੀ ਚਿੰਤਾ ਨਹੀਂ ਕਰਨੀ ਪਈ।ਭਰਤ ਕੁਮਾਰ, ਜੋ ਅਬੋਹਰ ਵਿੱਚ ਇੱਕ ਛੋਟਾ ਸੈਲੂਨ ਚਲਾਉਂਦੇ ਹਨ, ਨੇ ਕਿਹਾ ਕਿ ਉਸਨੂੰ ਡਾਕਟਰਾਂ ਵੱਲੋਂ ਇਹ ਦੱਸਿਆ ਗਿਆ ਸੀ ਕਿ ਉਨ੍ਹਾਂ ਦੀ ਧੀ ਦੇ ਦਿਲ ਵਿੱਚ ਛੇਦ ਹੈ। ਉਨ੍ਹਾਂ ਦੀ ਬੱਚੀ ਦਾ ਇਲਾਜ ਦੋ ਵੱਖ-ਵੱਖ ਹਸਪਤਾਲਾਂ ਵਿੱਚ ਹੋਇਆ ਅਤੇ ਸਿਹਤ ਕਾਰਡ ਹੇਠ 2.77 ਲੱਖ ਰੁਪਏ ਦਾ ਸਾਰਾ ਖਰਚਾ ਕਵਰ ਹੋ ਗਿਆ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਯੋਜਨਾ ਯਕੀਨੀ ਬਣਾਉਂਦੀ ਹੈ ਕਿ ਕਿਸੇ ਵੀ ਪਰਿਵਾਰ ਨੂੰ ਸਿਹਤ ਅਤੇ ਆਰਥਿਕ ਮੁਸ਼ਕਲਾਂ ਵਿੱਚੋਂ ਕਿਸੇ ਇੱਕ ਦੀ ਚੋਣ ਨਾ ਕਰਨੀ ਪਵੇ। ਇਸ ਯੋਜਨਾ ਹੇਠ ਹਰ ਮਾਂ ਅਤੇ ਨਵਜਾਤ ਬੱਚੇ ਨੂੰ ਸਾਲਾਨਾ 10 ਲੱਖ ਤੱਕ ਦਾ ਕੈਸ਼ਲੈੱਸ ਇਲਾਜ ਮਿਲ ਸਕਦਾ ਹੈ—ਚਾਹੇ ਸਰਕਾਰੀ ਹਸਪਤਾਲ ਹੋਵੇ ਜਾਂ ਸੂਚੀਬੱਧ ਨਿੱਜੀ ਹਸਪਤਾਲ—ਅਤੇ ਇਹ ਸਹੂਲਤ ਬੱਚੇ ਦੇ ਜਨਮ ਦੇ ਪਹਿਲੇ ਘੰਟਿਆਂ ਤੋਂ ਹੀ ਉਪਲਬਧ ਹੁੰਦੀ ਹੈ।ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਅਸੀਂ ਪਿੰਡਾਂ ਵਿੱਚ ਪ੍ਰੋਗਰਾਮ ਚਲਾ ਰਹੇ ਹਾਂ ਤਾਂ ਜੋ ਪਰਿਵਾਰ ਸਮੇਂ ‘ਤੇ ਜਾਂਚ ਕਰਵਾਉਣ ਅਤੇ ਇਲਾਜ ਵਿੱਚ ਦੇਰੀ ਨਾ ਕਰਨ। ਪਿਛਲੇ ਤਿੰਨ ਮਹੀਨਿਆਂ ਵਿੱਚ ਹੀ 6,000 ਤੋਂ ਵੱਧ ਨਵਜਾਤ ਬੱਚਿਆਂ ਦਾ ਇਲਾਜ ਇਸ ਯੋਜਨਾ ਹੇਠ ਕੀਤਾ ਗਿਆ ਹੈ, ਜੋ ਨਵਜੰਮੇ ਬੱਚਿਆਂ ਨੂੰ ਸਮੇਂ ਸਿਰ ਚਿਕਿਤਸਕ ਸੇਵਾ ਦੇਣ ਵਿੱਚ ਯੋਜਨਾ ਦੀ ਵਧ ਰਹੀ ਪਹੁੰਚ ਨੂੰ ਦਰਸਾਉਂਦਾ ਹੈ। ਇਹ ਯੋਜਨਾ ਜਨਮ ਦੇ ਸਮੇਂ ਘੱਟ ਵਜ਼ਨ, ਸਮੇਂ ਤੋਂ ਪਹਿਲਾਂ ਜਨਮ, ਸੰਕਰਮਣ ਅਤੇ ਹੋਰ ਨਵਜਾਤ ਜਟਿਲਤਾਵਾਂ ਦੇ ਇਲਾਜ ਵਿੱਚ ਮਦਦ ਕਰਦੀ ਹੈ ਅਤੇ ਮਾਂ ਦੀ ਸਿਹਤ ਸੰਭਾਲ ਅਤੇ ਜਣੇਪੇ ਤੋਂ ਬਾਅਦ ਦੀਆਂ ਸਿਹਤ ਸੇਵਾਵਾਂ ਨੂੰ ਵੀ ਮਜ਼ਬੂਤ ਬਣਾਉਂਦੀ ਹੈ।ਦਿਲਜੋਤ ਦਾ ਕੇਸ ਇਕੱਲਾ ਨਹੀਂ ਹੈ। ਸਾਰੇ ਪੰਜਾਬ ਵਿੱਚ ਹੁਣ ਪਰਿਵਾਰ ਨਵਜਾਤ ਬੱਚਿਆਂ ਨੂੰ ਸ਼ੁਰੂਆਤੀ ਦਿਨਾਂ ਵਿੱਚ ਹੀ ਇਲਾਜ ਲਈ ਹਸਪਤਾਲ ਲੈ ਕੇ ਆ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਇਲਾਜ ਦਾ ਖਰਚਾ ਉਨ੍ਹਾਂ ਨੂੰ ਨਹੀਂ ਝੱਲਣਾ ਪਵੇਗਾ।ਬਠਿੰਡਾ ਦੇ ਅੱਗਰਵਾਲ ਹਸਪਤਾਲ ਵਿੱਚ ਇੱਕ ਨਵਜਾਤ, ਜਿਸ ਨੂੰ ਗੰਭੀਰ ਪੀਲੀਆ ਅਤੇ ਸਾਂਹ ਲੈਣ ਵਿੱਚ ਦਿੱਕਤ ਸੀ, ਦਾ ਲਗਭਗ 1 ਲੱਖ ਰੁਪਏ ਦਾ ਇਲਾਜ ਪੂਰੀ ਤਰ੍ਹਾਂ ਇਸ ਯੋਜਨਾ ਹੇਠ ਕਵਰ ਕੀਤਾ ਗਿਆ।ਪਟਿਆਲਾ ਦੇ ਗਢਾਇਆ ਪਿੰਡ ਦੇ ਮਨਕੀਰਤ ਸਿੰਘ ਨੂੰ ਜਨਮ ਤੋਂ ਕੁਝ ਦਿਨਾਂ ਬਾਅਦ ਪੀਲੀਆ ਅਤੇ ਸਾਂਹ ਦੀ ਸਮੱਸਿਆ ਲਈ ਇਲਾਜ ਦੀ ਲੋੜ ਪਈ। ਉਸਦੇ ਪਿਤਾ ਬਲਵਿੰਦਰ ਸਿੰਘ ਨੇ ਕਿਹਾ ਕਿ ਮੇਰੇ ਪੁੱਤਰ ਦਾ ਜਨਮ 25 ਮਾਰਚ ਨੂੰ ਹੋਇਆ ਸੀ ਅਤੇ ਉਸਨੂੰ ਕੁਝ ਸਮੱਸਿਆਵਾਂ ਸਨ। ਅਸੀਂ ਉਸਦੀ ਸਿਹਤ ਲਈ ਚਿੰਤਿਤ ਸੀ, ਪਰ ਇਸ ਤੋਂ ਵੱਧ ਚਿੰਤਾ ਸਾਨੂੰ ਖਰਚੇ ਦੀ ਸੀ। ਅਸੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਜਨਾ ਦਾ  ਧੰਨਵਾਦ ਕਰਦੇ ਹਾਂ, ਜਿਸ ਤਹਿਤ ਸਾਡਾ ਸਾਰਾ ਖਰਚਾ ਕਵਰ ਹੋ ਗਿਆ।ਫਰੀਦਕੋਟ ਦੇ ਕੋਟਕਪੂਰਾ ਦੀ ਬਿਮਲਾ ਰਾਣੀ ਨੇ ਹਾਲ ਹੀ ਵਿੱਚ ਇੱਕ ਬੱਚੇ ਨੂੰ ਜਨਮ ਦਿੱਤਾ, ਜਿਸਨੂੰ ਨਵਜਾਤ ਦੇਖਭਾਲ ਦੀ ਲੋੜ ਸੀ। ਪਰਿਵਾਰ ਦੇ ਇੱਕ ਮੈਂਬਰ ਮੁਤਾਬਕ ਉਸਦਾ ਅਠਾਰਾਂ ਦਿਨਾਂ ਦਾ ਬੱਚਾ ਹੁਣ ਸੁਰੱਖਿਅਤ ਤਰੀਕੇ ਨਾਲ ਇਸ ਯੋਜਨਾ ਹੇਠ ਇਲਾਜ ਲੈ ਰਿਹਾ ਹੈ।ਇਹ ਮਾਮਲੇ ਇਸ ਯੋਜਨਾ ਪ੍ਰਤੀ ਲੋਕਾਂ ਦੇ ਹਾਂ-ਪੱਖੀ ਹੁੰਗਾਰੇ ਨੂੰ ਦਰਸਾਉਂਦੇ ਹਨ। ਯੋਜਨਾ ਦੇ ਸ਼ੁਰੂ ਹੋਣ ਤੋਂ ਲੈ ਕੇ ਹੀ ਪੰਜਾਬ ਭਰ ਵਿੱਚ ਵੱਧ ਤੋਂ ਵੱਧ ਪਰਿਵਾਰ ਮਾਂਵਾਂ ਅਤੇ ਨਵਜੰਮੇ ਬੱਚਿਆਂ ਨੂੰ ਪਹਿਲੇ 72 ਘੰਟਿਆਂ ਵਿੱਚ ਹੀ ਹਸਪਤਾਲ ਲੈ ਕੇ ਆ ਰਹੇ ਹਨ, ਜਿਸ ਨਾਲ ਸਿਹਤ ਨਤੀਜੇ ਬਿਹਤਰ ਹੋ ਰਹੇ ਹਨ ਅਤੇ ਦੇਰੀ ਹੋਣ ਕਰਕੇ ਵਧਣ ਵਾਲੀਆਂ ਜਟਿਲਤਾਵਾਂ ਘੱਟ ਰਹੀਆਂ ਹਨ।ਪੰਜਾਬ ਸਰਕਾਰ ਲੋਕਾਂ ਨੂੰ ਲਗਾਤਾਰ ਪ੍ਰੇਰਿਤ ਕਰ ਰਹੀ ਹੈ ਕਿ ਉਹ ਨਿਰਧਾਰਤ ਕੇਂਦਰਾਂ ਅਤੇ ਜ਼ਮੀਨੀ ਪੱਧਰ ਦੇ ਕੈਂਪਾਂ ਰਾਹੀਂ ਸਿਹਤ ਕਾਰਡ ਲਈ ਰਜਿਸਟਰ ਕਰਵਾਉਣ ਤਾਂ ਜੋ ਉਹ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਨਕਦੀ ਰਹਿਤ ਇਲਾਜ ਦਾ ਲਾਭ ਲੈ ਸਕਣ। 

Punjab

ਰਿਲੇਸ਼ਨਸ਼ਿਪ ਐਡਵਾਈਜ਼- ਪਾਰਟਨਰ ਫੇਸਬੁੱਕ 'ਤੇ ਕੁੜੀਆਂ ਨਾਲ ਫਲਰਟ ਕਰਦਾ ਹੈ: ਮੈਂ ਕੁਝ ਕਹਾਂ ਤਾਂ ਕਹਿੰਦਾ ਹੈ, ‘ਤੂੰ ਇਨਸਿਕਿਓਰ ਹੈਂ,’ ਕੀ ਇਹ ਚੀਟਿੰਗ ਹੈ?

ਸਵਾਲ– ਮੈਂ ਜੈਪੁਰ ਤੋਂ ਹਾਂ। ਮੇਰੀ ਉਮਰ 28 ਸਾਲ ਹੈ ਅਤੇ ਮੈਂ ਸੈਰਾਮਿਕ ਆਰਟਿਸਟ ਹਾਂ। ਮੇਰਾ ਪਾਰਟਨਰ ਵੀ ਆਰਟਿਸਟ ਹੈ। ਉਹ ਸੋਸ਼ਲ ਮੀਡੀਆ ‘ਤੇ ਕੁੜੀਆਂ ਨਾਲ ਬਹੁਤ ਫਲਰਟ (flirt) ਕਰਦਾ ਹੈ। ਜਿਵੇਂ ਉਹਨਾਂ ਦੀ ਹਰ ਪੋਸਟ ‘ਤੇ ਹਾਰਟ ਇਮੋਜੀ ਬਣਾਉਣਾ, ਕੁਮੈਂਟ ਕਰਨਾ, ਦੇਰ ਰਾਤ ਫੇਸਬੁੱਕ ‘ਤੇ ਆਨਲਾਈਨ ਰਹਿਣਾ ਅਤੇ ਚੈਟਿੰਗ ਕਰਨਾ। ਜੇ ਮੈਂ ਪੁੱਛਾਂ ਕਿ ਕਿਸ ਨਾਲ ਗੱਲ ਕਰ ਰਹੇ ਹੋ ਤਾਂ ਨਾਰਾਜ਼ ਹੋ ਜਾਂਦਾ ਹੈ। ਕਹਿੰਦਾ ਹੈ ਕਿ ਮੈਂ ਇਨਸਿਕਿਓਰ (insecure) ਹਾਂ। ਉਹ ਉਲਟਾ ਮੈਨੂੰ ਹੀ ਗਿਲਟ (ਦੋਸ਼ੀ) ਮਹਿਸੂਸ ਕਰਵਾਉਣ ਲੱਗ ਪੈਂਦਾ ਹੈ। ਕੀ ਦੂਜੀਆਂ ਕੁੜੀਆਂ ਨਾਲ ਫਲਰਟ ਅਤੇ ਚੈਟਿੰਗ ਕਰਨਾ ਵੀ ਇੱਕ ਤਰ੍ਹਾਂ ਦੀ ਚੀਟਿੰਗ ਨਹੀਂ ਹੈ? ਮੈਂ ਬਹੁਤ ਅਨਕੰਫਰਟੇਬਲ ਮਹਿਸੂਸ ਕਰ ਰਹੀ ਹਾਂ। ਕੀ ਕਰਾਂ? ਐਕਸਪਰਟ: ਡਾ. ਜਯਾ ਸੁਕੁਲ, ਕਲੀਨਿਕਲ ਸਾਈਕੋਲੋਜਿਸਟ, ਨੋਇਡਾ ਸਵਾਲ ਪੁੱਛਣ ਲਈ ਸ਼ੁਕਰੀਆ। ਤੁਹਾਡਾ ਤਣਾਅ ਮਹਿਸੂਸ ਕਰਨਾ ਅਤੇ ਸਵਾਲ ਪੁੱਛਣਾ, ਦੋਵੇਂ ਜਾਇਜ਼ ਹਨ। ਇੱਥੇ ਮੈਂ ਮਨੋਵਿਗਿਆਨ ਦੇ ਨਜ਼ਰੀਏ ਤੋਂ ਤੁਹਾਡੇ ਸਵਾਲ ਦਾ ਜਵਾਬ ਦੇਣ ਦੀ ਕੋਸ਼ਿਸ਼ ਕਰਾਂਗੀ। ਡਿਜੀਟਲ ਏਜ ਵਿੱਚ ਰਿਲੇਸ਼ਨਸ਼ਿਪ ਇੰਟਰਨੈੱਟ ਅਤੇ ਸੋਸ਼ਲ ਮੀਡੀਆ ਤੋਂ ਪਹਿਲਾਂ ਦੇ ਦੌਰ ਵਿੱਚ ‘ਚੀਟਿੰਗ’ ਦੀ ਪਰਿਭਾਸ਼ਾ ਵੱਖਰੀ ਸੀ। ਉਦੋਂ ਧੋਖੇ ਦਾ ਇੱਕ ਹੀ ਮਤਲਬ ਹੁੰਦਾ ਸੀ- ਕਿਸੇ ਤੀਜੇ ਵਿਅਕਤੀ ਨਾਲ ਸਰੀਰਕ ਸਬੰਧ। ਪਰ ਅੱਜ ਦੀ ਤਾਰੀਖ਼ ਵਿੱਚ ਜ਼ਿੰਦਗੀ ਦਾ ਇੱਕ ਵੱਡਾ ਹਿੱਸਾ ਮੋਬਾਈਲ ‘ਤੇ ਗੁਜ਼ਰ ਰਿਹਾ ਹੈ। ਸਾਡੀ ਬਹੁਤ ਸਾਰੀ ਗੱਲਬਾਤ, ਜੁੜਾਅ, ਪਿਆਰ ਅਤੇ ਖਿੱਚ ਦਰਅਸਲ ਸਾਡੀ ਡਿਜੀਟਲ ਸਕ੍ਰੀਨ ‘ਤੇ ਹੀ ਹੋ ਰਹੇ ਹਨ। ਤਾਂ ਜ਼ਾਹਿਰ ਹੈ, ਇਹ ਸਵਾਲ ਮਨ ਵਿੱਚ ਆਉਂਦਾ ਹੈ ਕਿ ਕੀ ਫੇਸਬੁੱਕ ‘ਤੇ ਕਿਸੇ ਦੀ ਪੋਸਟ ‘ਤੇ ਰੋਜ਼ ਹਾਰਟ ਇਮੋਜੀ ਬਣਾਉਣਾ ਜਾਂ ਰੋਜ਼ ਕੁਮੈਂਟ ਕਰਨਾ ਸਿਰਫ਼ ਫਲਰਟਿੰਗ ਹੈ ਜਾਂ ਇਹ ਵੀ ਚੀਟਿੰਗ ਹੈ। ਆਓ ਸਮਝਦੇ ਹਾਂ – ਇੱਥੇ ਤੁਹਾਡੇ ਪੈਰੇ ਦਾ ਪੰਜਾਬੀ ਅਨੁਵਾਦ ਹੈ: ਫਿਜ਼ੀਕਲ ਚੀਟਿੰਗ ਤੋਂ ਜ਼ਿਆਦਾ ਤਕਲੀਫਦੇਹ ‘ਇਮੋਸ਼ਨਲ ਚੀਟਿੰਗ’ ਜਿਵੇਂ ਕਿ ਉੱਪਰ ਗ੍ਰਾਫਿਕ ਦੇ ਪੁਆਇੰਟਸ ਤੋਂ ਜ਼ਾਹਿਰ ਹੈ ਕਿ ਸਿਰਫ਼ ਲਾਈਕ ਅਤੇ ਕੁਮੈਂਟ ਕਰਨਾ ਤਾਂ ਨਾਰਮਲ ਸੋਸ਼ਲ ਬਿਹੇਵੀਅਰ (ਆਮ ਸਮਾਜਿਕ ਵਿਵਹਾਰ) ਹੈ। ਪਰ ਇਹ ਮਾਈਕ੍ਰੋ ਅਤੇ ਇਮੋਸ਼ਨਲ ਚੀਟਿੰਗ (ਭਾਵਨਾਤਮਕ ਧੋਖੇ) ਵਿੱਚ ਵੀ ਬਦਲ ਸਕਦਾ ਹੈ। ਪਰ ਸਿਰਫ਼ ਉਦੋਂ ਜਦੋਂ ਤੁਹਾਡਾ ਪਾਰਟਨਰ– ਆਪਣੇ ਰਿਸ਼ਤੇ ਨੂੰ ਇਗਨੋਰ ਕਰਕੇ ਦੂਜੇ ਨੂੰ ਜ਼ਿਆਦਾ ਵਕਤ ਅਤੇ ਤਵੱਜੋ ਦੇਵੇ। ਜਦੋਂ ਉਹ ਕਿਸੇ ਤੀਜੇ ਨਾਲ ਆਪਣੀਆਂ ਬੇਹੱਦ ਪਰਸਨਲ ਗੱਲਾਂ ਸ਼ੇਅਰ ਕਰਨ ਲੱਗੇ। ਜ਼ਰੂਰੀ ਨਹੀਂ ਕਿ ਉਸ ਰਿਸ਼ਤੇ ਵਿੱਚ ਫਿਜ਼ੀਕਲ ਇੰਟੀਮੇਸੀ (ਸਰੀਰਕ ਨੇੜਤਾ) ਵੀ ਹੋਵੇ। ਬਸ ਹੁੰਦਾ ਇਹ ਹੈ ਕਿ ਜੋ ਤੁਹਾਡਾ ਸੀ, ਉਹ ਹੁਣ ਕਿਸੇ ਹੋਰ ਨੂੰ ਮਿਲ ਰਿਹਾ ਹੈ। ਇਹ ਇੱਕ ਤਰ੍ਹਾਂ ਦਾ ਇਮੋਸ਼ਨਲ ਡਿਸਪਲੇਸਮੈਂਟ (ਭਾਵਨਾਤਮਕ ਵਿਸਥਾਪਨ) ਹੈ। ਇਮੋਸ਼ਨਲ ਚੀਟਿੰਗ ਕਈ ਵਾਰ ਫਿਜ਼ੀਕਲ ਚੀਟਿੰਗ ਤੋਂ ਵੀ ਜ਼ਿਆਦਾ ਤਕਲੀਫਦੇਹ ਹੋ ਸਕਦੀ ਹੈ। ਲੋਕ ਫਲਰਟ ਕਿਉਂ ਕਰਦੇ ਹਨ? ਫਲਰਟਿੰਗ ਆਪਣੇ ਆਪ ਵਿੱਚ ਗਲਤ ਨਹੀਂ ਹੈ ਅਤੇ ਨਾ ਹੀ ਇਹ ਹਮੇਸ਼ਾ ਗਲਤ ਹੁੰਦੀ ਹੈ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਕਈ ਸਾਇੰਸ ਸਟੱਡੀਜ਼ ਦਰਅਸਲ ਫਲਰਟਿੰਗ ਨੂੰ ਇੱਕ ਹੈਲਦੀ ਸਾਈਨ (ਸਿਹਤਮੰਦ ਸੰਕੇਤ) ਦੇ ਰੂਪ ਵਿੱਚ ਦੇਖਦੀਆਂ ਹਨ। ਫਲਰਟਿੰਗ ਲੋਕਾਂ ਦੇ ਸੋਸ਼ਲ ਸਕਿੱਲ (ਸਮਾਜਿਕ ਹੁਨਰ) ਅਤੇ ਉਹਨਾਂ ਦੀ ਪਰਸਨੈਲਿਟੀ (ਸ਼ਖਸੀਅਤ) ਦਾ ਹਿੱਸਾ ਵੀ ਹੋ ਸਕਦੀ ਹੈ। ਉਹ ਗੱਲਬਾਤ ਵਿੱਚ ਥੋੜ੍ਹੀ ਤਾਰੀਫ਼ ਜਾਂ ਥੋੜ੍ਹੇ ਮਜ਼ਾਕ ਦਾ ਸਹਾਰਾ ਲੈਂਦੇ ਹਨ, ਥੋੜ੍ਹਾ ਟੀਜ਼ ਕਰਦੇ ਹਨ ਜਾਂ ਫਲੈਟਰ (ਮੱਖਣ ਲਗਾਉਣਾ) ਕਰਦੇ ਹਨ। ਇਹਨਾਂ ਸਭ ਵਿੱਚ ਕੋਈ ਸਮੱਸਿਆ ਨਹੀਂ ਹੈ। ਅਜਿਹਾ ਕਰਨ ਦੇ ਪਿੱਛੇ ਕਈ ਕਾਰਨ ਹੋ ਸਕਦੇ ਹਨ। ਇਹ ਬੋਰਡਮ (ਅਕੇਵੇਂ) ਤੋਂ ਲੈ ਕੇ ਸੈਲਫ ਐਸਟੀਮ (ਸਵੈ-ਮਾਣ) ਨਾਲ ਜੁੜਿਆ ਮਸਲਾ ਵੀ ਹੋ ਸਕਦਾ ਹੈ। ਸਾਰੇ ਐਂਗਲ ਹੇਠਾਂ ਗ੍ਰਾਫਿਕ ਵਿੱਚ ਦੇਖੋ – ਫਲਰਟਿੰਗ ਕਦੋਂ ਰੈੱਡ ਫਲੈਗ ਹੈ? ਫਲਰਟਿੰਗ ਸਮੱਸਿਆ ਉਦੋਂ ਬਣਦੀ ਹੈ, ਜਦੋਂ ਫਲਰਟ ਕਰਨਾ ਵਿਅਕਤੀ ਦਾ ਸੁਭਾਵਿਕ (ਆਮ) ਸੁਭਾਅ ਨਾ ਹੋਵੇ। ਉਹ ਸਾਰਿਆਂ ਨਾਲ ਇਸ ਤਰ੍ਹਾਂ ਪੇਸ਼ ਨਾ ਆਉਂਦਾ ਹੋਵੇ, ਸਗੋਂ ਉਸਦਾ ਇਹ ਵਿਵਹਾਰ ਕਿਸੇ ਖਾਸ ਵਿਅਕਤੀ ‘ਤੇ ਹੀ ਕੇਂਦਰਿਤ ਹੋਵੇ। ਇੰਨਾ ਹੀ ਨਹੀਂ, ਉਹ ਇਨ੍ਹਾਂ ਗੱਲਾਂ ਨੂੰ ਲੁਕਾਉਣ ਲੱਗੇ ਅਤੇ ਪੁੱਛਣ ‘ਤੇ ਨਾਰਾਜ਼ ਹੋ ਜਾਵੇ। ਹੇਠਾਂ ਗ੍ਰਾਫਿਕ ਵਿੱਚ ਉਹ ਸਾਰੇ ਸੰਕੇਤ ਦੇਖੋ, ਜਦੋਂ ਫਲਰਟਿੰਗ ਰੈੱਡ ਫਲੈਗ (ਖ਼ਤਰੇ ਦੀ ਘੰਟੀ) ਹੋ ਸਕਦੀ ਹੈ। ਇੱਥੇ ਤੁਹਾਡੇ ਪੈਰੇ ਦਾ ਪੰਜਾਬੀ ਅਨੁਵਾਦ ਹੈ: ਇਰਾਦੇ ਅਤੇ ਉਸਦਾ ਪ੍ਰਭਾਵ ਮਨੋਵਿਗਿਆਨ ਵਿੱਚ ਦੋ ਗੱਲਾਂ ਹੁੰਦੀਆਂ ਹਨ– ਇੱਕ ਹੈ ਇਰਾਦਾ ਅਤੇ ਦੂਜਾ ਹੈ ਉਸਦਾ ਅਸਰ। ਹੋ ਸਕਦਾ ਹੈ ਕਿ ਇਰਾਦਾ ਨੇਕ ਹੋਵੇ, ਪਰ ਉਸਦਾ ਅਸਰ ਮਾੜਾ ਪਵੇ। ਜਿਵੇਂ ਕਿ ਤੁਹਾਡੇ ਕੇਸ ਵਿੱਚ ਪਾਰਟਨਰ ਕਹਿ ਸਕਦਾ ਹੈ– ਇਹ ਕੋਈ ਸੀਰੀਅਸ (ਗੰਭੀਰ) ਗੱਲ ਨਹੀਂ ਹੈ। ਮੈਂ ਤਾਂ ਬਸ ਮਜ਼ਾਕ ਕਰ ਰਿਹਾ ਸੀ। ਮੇਰਾ ਅਜਿਹਾ ਕੋਈ ਇਰਾਦਾ ਨਹੀਂ ਸੀ। ਪਰ ਪੁਆਇੰਟ ਇਹ ਹੈ ਕਿ ਇਰਾਦਾ ਜੋ ਵੀ ਹੋਵੇ, ਉਸਦਾ ਪ੍ਰਭਾਵ ਕੀ ਪਿਆ ਹੈ। ਉਸਦਾ ਪ੍ਰਭਾਵ ਇਹ ਹੈ ਕਿ ਤੁਸੀਂ– ਦੁੱਖ ਮਹਿਸੂਸ ਕਰ ਰਹੇ ਹੋ। ਅਸੁਰੱਖਿਆ ਮਹਿਸੂਸ ਕਰ ਰਹੇ ਹੋ। ਤਣਾਅ ਮਹਿਸੂਸ ਕਰ ਰਹੇ ਹੋ। ਰਿਸ਼ਤੇ ਵਿੱਚ ਇਕੱਲਾਪਣ ਮਹਿਸੂਸ ਕਰ ਰਹੇ ਹੋ। ਇੱਥੇ ਤੁਹਾਡੇ ਪੈਰੇ ਦਾ ਪੰਜਾਬੀ ਅਨੁਵਾਦ ਹੈ: ਹੁਣ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਆਪਣੀਆਂ ਭਾਵਨਾਵਾਂ ਨੂੰ ਟਾਲਣਾ, ਉਨ੍ਹਾਂ ਨੂੰ ਇਗਨੋਰ (ਨਜ਼ਰਅੰਦਾਜ਼) ਕਰਨਾ ਜਾਂ ਝੁਠਲਾਉਣਾ ਠੀਕ ਨਹੀਂ ਹੈ। ਸਭ ਤੋਂ ਪਹਿਲਾਂ ਤੁਹਾਨੂੰ ਆਪਣੀਆਂ ਭਾਵਨਾਵਾਂ ਨੂੰ ਐਡਰੈੱਸ ਕਰਨਾ (ਸਮਝਣਾ) ਪਵੇਗਾ। ਇਸਦੇ ਲਈ ਤੁਹਾਨੂੰ ਇਹ ਕਦਮ ਚੁੱਕਣੇ ਚਾਹੀਦੇ ਹਨ– ਪਾਰਟਨਰ ਨਾਲ ਖੁੱਲ੍ਹ ਕੇ ਇਸ ਬਾਰੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਬਲੇਮ (ਦੋਸ਼ੀ ਕਰਾਰ) ਨਹੀਂ ਕਰਨਾ ਚਾਹੀਦਾ, ਸਿਰਫ਼ ਆਪਣੀਆਂ ਫੀਲਿੰਗਸ (ਭਾਵਨਾਵਾਂ) ਜ਼ਾਹਰ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਵਿਵਹਾਰ ਕਾਰਨ ਤੁਸੀਂ ਦੁੱਖ ਅਤੇ ਅਸੁਰੱਖਿਆ ਮਹਿਸੂਸ ਕਰਦੀ ਹੋ। ਉਨ੍ਹਾਂ ਨੂੰ ਬੇਨਤੀ ਕਰਨੀ ਚਾਹੀਦੀ ਹੈ ਕਿ ਇਸ ਮੁੱਦੇ ਨੂੰ ਤੁਰੰਤ ਹੱਲ ਕਰਨਾ (ਐਡਰੈੱਸ ਕਰਨਾ) ਜ਼ਰੂਰੀ ਹੈ। ਤੁਸੀਂ ਸਲਾਹ ਦੇ ਸਕਦੀ ਹੋ ਕਿ ਜੇਕਰ ਲੋੜ ਪਵੇ ਤਾਂ ਅਸੀਂ ਕਪਲ ਕਾਊਂਸਲਿੰਗ (Couple Counseling) ਲਈ ਵੀ ਜਾ ਸਕਦੇ ਹਾਂ। ਹੈਲਦੀ ਰਿਲੇਸ਼ਨ ਦੇ 6 ਜ਼ਰੂਰੀ ਕਦਮ ਤੁਹਾਨੂੰ ਸੈਲਫ ਕੇਅਰ (ਆਪਣੀ ਦੇਖਭਾਲ) ਦੇ ਉੱਪਰ ਲਿਖੇ ਕਦਮ ਚੁੱਕਣੇ ਚਾਹੀਦੇ ਹਨ। ਇਸ ਤੋਂ ਇਲਾਵਾ ਹੇਠਾਂ ਗ੍ਰਾਫਿਕ ਵਿੱਚ ਛੇ ਗੱਲਾਂ ਲਿਖੀਆਂ ਹਨ, ਜੋ ਕਿਸੇ ਵੀ ਹੈਲਦੀ (ਸਿਹਤਮੰਦ) ਰਿਲੇਸ਼ਨਸ਼ਿਪ ਦੀ ਬੁਨਿਆਦ ਹਨ। ਹਰ ਰਿਸ਼ਤੇ ਵਿੱਚ ਡੂਜ਼ ਅਤੇ ਡੋਂਟਸ (ਕੀ ਕਰਨਾ ਹੈ ਅਤੇ ਕੀ ਨਹੀਂ) ਦੀਆਂ ਹੱਦਾਂ ਤੈਅ ਕਰਨ ਤੋਂ ਲੈ ਕੇ ਸੈਲਫ ਰਿਸਪੈਕਟ (ਸਵੈ-ਮਾਣ) ਨੂੰ ਪਹਿਲ ‘ਤੇ ਰੱਖਣਾ ਜ਼ਰੂਰੀ ਹੈ। ਆਖ਼ਰੀ ਗੱਲ ਮੈਨੂੰ ਪੂਰੀ ਉਮੀਦ ਹੈ ਕਿ ਗੱਲਬਾਤ, ਪਿਆਰ ਅਤੇ ਹਮਦਰਦੀ ਨਾਲ ਇਹ ਸਮੱਸਿਆ ਹੱਲ ਹੋ ਸਕਦੀ ਹੈ। ਪਰ ਜੇਕਰ ਅਜਿਹੇ ਹਾਲਾਤ ਪੈਦਾ ਹੋਣ ਕਿ ਤੁਹਾਡਾ ਪਾਰਟਨਰ– ਤੁਹਾਡੀ ਗੱਲ ਸੁਣਨ ਤੋਂ ਇਨਕਾਰ ਕਰੇ। ਤੁਹਾਡੀਆਂ ਫੀਲਿੰਗਸ (ਭਾਵਨਾਵਾਂ) ਨੂੰ ਪੂਰੀ ਤਰ੍ਹਾਂ ਇਗਨੋਰ ਕਰੇ। ਕਹੇ ਕਿ “ਤੂੰ ਗੱਲ ਦਾ ਬਤੰਗੜ ਬਣਾ ਰਹੀ ਹੈਂ।” ਉਲਟਾ ਤੁਹਾਨੂੰ ਹੀ ਦੋਸ਼ ਦੇਣ ਲੱਗੇ। ਤੁਹਾਡੇ ਦੁੱਖ ਤੋਂ ਪੂਰੀ ਤਰ੍ਹਾਂ ਡਿਟੈਚਡ (ਵੱਖ) ਅਤੇ ਅਪ੍ਰਭਾਵਿਤ ਰਹੇ। ਤਾਂ ਅਜਿਹੇ ਹਾਲਾਤਾਂ ਵਿੱਚ ਤੁਹਾਨੂੰ ਆਪਣੀ ਮੈਂਟਲ-ਇਮੋਸ਼ਨਲ ਵੈਲਬੀਇੰਗ (ਮਾਨਸਿਕ ਅਤੇ ਭਾਵਨਾਤਮਕ ਸਿਹਤ) ਨੂੰ ਪ੍ਰਿਓਰਿਟੀ (ਪਹਿਲ) ਦੇਣੀ ਚਾਹੀਦੀ ਹੈ। ਸਭ ਤੋਂ ਪਹਿਲਾਂ ਆਪਣੀ ਮੈਂਟਲ ਅਤੇ ਫਿਜ਼ੀਕਲ (ਸਰੀਰਕ) ਹੈਲਥ ਨੂੰ ਡੈਮੇਜ (ਖ਼ਰਾਬ) ਹੋਣ ਤੋਂ ਬਚਾਉਣਾ ਚਾਹੀਦਾ ਹੈ। ਕਾਊਂਸਲਰ ਨਾਲ ਮਿਲ ਕੇ ਗੱਲ ਕਰਨੀ ਚਾਹੀਦੀ ਹੈ। ਸਭ ਤੋਂ ਪਹਿਲਾਂ ਆਪਣਾ ਸਵੈ-ਮਾਣ (ਆਤਮ-ਸਨਮਾਨ) ਅਤੇ ਆਪਣੀ ਖੁਸ਼ੀ ਚੁਣਨੀ ਚਾਹੀਦੀ ਹੈ।

Scroll to Top