Actionpunjab

Action Punjab Logo
Breaking News

Author name: Action Punjab

Action Punjab
Punjab

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਅਪ੍ਰੈਲਪੰਜਾਬ ਦੇ ਵਿੱਤ, ਟਰਾਂਸਪੋਰਟ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸਾਂ (ਡੀ.ਐਲ.) ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਅੱਜ ਇੱਥੇ ਟਰਾਂਸਪੋਰਟ ਵਿਭਾਗ ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ, ਸਕੱਤਰ ਆਰ.ਟੀ.ਏ., ਆਰ.ਟੀ.ਓਜ਼ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਅਸੀਂ ਟਰਾਂਸਪੋਰਟ ਵਿਭਾਗ ਦੀ ਇੱਕ ਵਿਆਪਕ ਸਮੀਖਿਆ ਕੀਤੀ ਹੈ, ਜਿਸ ਵਿੱਚ ਸਾਡਾ ਮੁੱਖ ਧਿਆਨ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸਾਂ ਨੂੰ ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ‘ਤੇ ਕੇਂਦਰਿਤ ਸੀ।”ਉਨ੍ਹਾਂ ਕਿਹਾ, “ਮੈਂ ਇਸ ਸਮੇਂ ਵੈਰੀਫਿਕੇਸ਼ਨ ਅਤੇ ਪ੍ਰਵਾਨਗੀ (ਅਪਰੂਵਲ) ਪੱਧਰ ‘ਤੇ ਲੰਬਿਤ ਪਈਆਂ ਕੁੱਲ ਅਰਜ਼ੀਆਂ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਇਨ੍ਹਾਂ ਬਕਾਇਆ ਅਰਜ਼ੀਆਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਕੈਬਿਨਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅਸੀਂ ਸਮਾਂਬੱਧ ਜਨਤਕ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ, ਅਤੇ ਮੈਂ ਉਨ੍ਹਾਂ ਸਾਰੀਆਂ ਅਰਜ਼ੀਆਂ ਦੀ ਬਾਰੀਕੀ ਨਾਲ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਹਨ ਜਿਨ੍ਹਾਂ ਵਿੱਚ ਨਿਰਧਾਰਤ ਸਮਾਂ ਸੀਮਾ ਤੋਂ ਵੱਧ ਦੇਰੀ ਹੋਈ ਹੈ।”ਉਨ੍ਹਾਂ ਅੱਗੇ ਕਿਹਾ, “ਜਵਾਬਦੇਹੀ ਲਾਗੂ ਕਰਨ ਅਤੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵਿਭਾਗ ਵੱਲੋਂ ਬਕਾਇਆ ਅਰਜ਼ੀਆਂ ਦੇ ਨਾਲ-ਨਾਲ ਦੇਰੀ ਦੇ ਖਾਸ ਕਾਰਨਾਂ ਬਾਰੇ ਵਿਸਤ੍ਰਿਤ ਡਾਟਾ ਸਰਗਰਮੀ ਨਾਲ ਇਕੱਠਾ ਕੀਤਾ ਜਾ ਰਿਹਾ ਹੈ।”ਡਿਜੀਟਲ ਗਵਰਨੈਂਸ ਲਈ ਸਰਕਾਰ ਦੇ ਯਤਨਾਂ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ, “ਅਸੀਂ ਫੇਸਲੈੱਸ ਅਤੇ ਸੰਪਰਕ ਰਹਿਤ (ਕੰਨਟੈਕਟਲੈੱਸ) ਮੋਡ ਰਾਹੀਂ ਪੇਸ਼ ਕੀਤੀਆਂ ਜਾ ਰਹੀਆਂ ਡਰਾਈਵਿੰਗ ਲਾਇਸੈਂਸ ਸੇਵਾਵਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਸ਼੍ਰੇਣੀਆਂ ਅਧੀਨ ਲੰਬਿਤ ਅਰਜ਼ੀਆਂ ‘ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾਵੇ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।”ਨਾਗਰਿਕਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਕੇਂਦਰੀਕ੍ਰਿਤ ਪ੍ਰਿੰਟਿੰਗ ਬ੍ਰਾਂਚ ਵਿਖੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸਾਂ ਦੀ ਛਪਾਈ ਦੇ ਬੈਕਲਾਗ ਨੂੰ ਪ੍ਰਮੁੱਖ ਤਰਜੀਹ ਵਜੋਂ ਲਿਆ ਜਾਣਾ ਚਾਹੀਦਾ ਹੈ, ਅਤੇ ਮੈਂ ਇਸ ਬਕਾਏ ਨੂੰ ਖਤਮ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।”ਸੜਕ ਸੁਰੱਖਿਆ ਅਤੇ ਟਰਾਂਸਪੋਰਟ ਸੰਚਾਲਨ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅਸੀਂ ਪੂਰੇ ਪੰਜਾਬ ਵਿੱਚ ਬਿਹਤਰ ਟਰੈਫਿਕ ਪ੍ਰਬੰਧਨ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਾਈਵੇਅ ਟਰੈਫਿਕ ਕੈਮਰਿਆਂ ਦੀ ਤਾਇਨਾਤੀ ਅਤੇ ਨਿਗਰਾਨੀ ਬਾਰੇ ਵਿਸਤ੍ਰਿਤ ਚਰਚਾ ਕੀਤੀ ਹੈ।”ਉਨ੍ਹਾਂ ਅੱਗੇ ਕਿਹਾ, “ਅਸੀਂ ਟਰਾਂਸਪੋਰਟ ਨੈਟਵਰਕ ਦੀ ਕੁਸ਼ਲਤਾ, ਭਰੋਸੇਯੋਗਤਾ ਅਤੇ ਪਹੁੰਚ ਨੂੰ ਹੋਰ ਵੱਧ ਯਕੀਨੀ ਬਣਾਉਣ ਲਈ ਮੌਜੂਦਾ ਸਮਾਂ-ਸਾਰਣੀ ਦੀ ਸਮੀਖਿਆ ਕਰਕੇ ਅਤੇ ਬਾਕੀ ਰਹਿ ਗਏ ਰੂਟਾਂ ਦਾ ਧਿਆਨ ਰੱਖਦੇ ਹੋਏ ਪਬਲਿਕ ਟਰਾਂਸਪੋਰਟ ਦੇ ਸਮੇਂ ਨੂੰ ਬਿਹਤਰ ਬਣਾਉਣ ‘ਤੇ ਵੀ ਕੰਮ ਕਰ ਰਹੇ ਹਾਂ।” 

Punjab

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਚੰਡੀਗੜ੍ਹ, 1 ਅਪ੍ਰੈਲ 2026:ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੋਗਿੰਦਰਾ ਗਰੁੱਪ ਵੱਲੋਂ 1,100 ਕਰੋੜ ਰੁਪਏ ਦੇ ਨਿਵੇਸ਼ ਨਾਲ ਰਣਨੀਤਕ ਵਿਸਥਾਰ ਦੀ ਯੋਜਨਾ ਦਾ ਐਲਾਨ ਕੀਤਾ ਗਆ ਹੈ ਜਿਸ ਤਹਿਤ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਦੀ ਵਰਤੋਂ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸਥਾਰ ਤਹਿਤ ਸਟੀਲ ਖੇਤਰ ਵਿੱਚ 700 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ ਜੋ ਮੁੱਖ ਤੌਰ ‘ਤੇ ਜੋਗਿੰਦਰਾ ਕਾਸਟਿੰਗ ਅਤੇ ਵਰਧਮਾਨ ਆਦਰਸ਼ ਰਾਹੀਂ ਕੀਤਾ ਜਾਵੇਗਾ ਜਿਸ ਵਿੱਚ ਜੋਗਿੰਦਰਾ ਗ੍ਰੀਨ ਇੰਡੀਆ ਰਾਹੀਂ ਨਵਿਆਉਣਯੋਗ ਊਰਜਾ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ।ਇਸ ਵਿਸਥਾਰ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ, “ਜੋਗਿੰਦਰਾ ਗਰੁੱਪ ਦਾ ਟਰਨਓਵਰ 3,000 ਕਰੋੜ ਰੁਪਏ ਤੋਂ ਵੱਧ ਕੇ 5,000 ਕਰੋੜ ਰੁਪਏ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਕਰਮਚਾਰੀਆਂ ਦੀ ਗਿਣਤੀ 1,800 ਤੋਂ ਵੱਧ ਕੇ 3,000 ਹੋ ਜਾਵੇਗੀ ਜਿਸ ਨਾਲ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਨਵਿਆਉਣਯੋਗ ਊਰਜਾ ਸਮਰੱਥਾ 37 ਮੈਗਾਵਾਟ ਤੋਂ ਵੱਧ ਕੇ 120 ਮੈਗਾਵਾਟ ਹੋ ਜਾਵੇਗੀ।”ਜੋਗਿੰਦਰਾ ਗਰੁੱਪ ਦੇ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ 1992 ਵਿੱਚ ਸਥਾਪਿਤ ਜੋਗਿੰਦਰਾ ਗਰੁੱਪ ਉੱਤਰੀ ਭਾਰਤ ਦੀ ਇੱਕ ਮੋਹਰੀ ਉਦਯੋਗਿਕ ਗਰੁੱਪ ਹੈ ਜੋ ਸਟੀਲ ਨਿਰਮਾਣ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਹੈ ਅਤੇ ਇਹ ਕੰਪਨੀ ਨਵਿਆਉਣਯੋਗ ਊਰਜਾ ਵਿੱਚ ਵੀ ਪੈਰ ਪਸਾਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਇਸ ਗਰੁੱਪ ਦੀ ਅਗਵਾਈ ਸੀਐਮਡੀ ਆਦਰਸ਼ ਗਰਗ ਵੱਲੋਂ ਡਾਇਰੈਕਟਰ ਸੰਜੇ ਗੁਪਤਾ ਅਤੇ ਨਿਮਿਤ ਗੁਪਤਾ ਦੇ ਨਾਲ ਕੀਤੀ ਜਾਂਦੀ ਹੈ।”ਇਸ ਸਬੰਧੀ ਖੇਤਰੀ ਪ੍ਰਭਾਵ ‘ਤੇ ਚਾਨਣਾ ਪਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਹਮੇਸ਼ਾ ਤੋਂ ਪੰਜਾਬ ਦੇ ਸਟੀਲ ਉਦਯੋਗ ਦੀ ਰੀੜ੍ਹ ਦੀ ਹੱਡੀ ਰਿਹਾ ਹੈ। ਉਨ੍ਹਾਂ ਕਿਹਾ, “ਅੱਜ ਭਗਵੰਤ ਮਾਨ ਸਰਕਾਰ ਅਧੀਨ ਇਹ ਨਵੇਂ ਨਿਵੇਸ਼, ਆਧੁਨਿਕੀਕਰਨ ਅਤੇ ਸਾਫ਼-ਸੁਥਰੇ ਤੇ ਵਧੇਰੇ ਕੁਸ਼ਲ ਉਤਪਾਦਨ ਨਾਲ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਜੋਗਿੰਦਰਾ ਗਰੁੱਪ ਵੱਲੋਂ ਕੀਤਾ ਗਿਆ ਵਿਸਥਾਰ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਗੋਬਿੰਦਗੜ੍ਹ ਇੱਕ ਵਾਰ ਫਿਰ ਪੰਜਾਬ ਦੀ ਉਦਯੋਗਿਕ ਆਰਥਿਕਤਾ ਲਈ ਵਿਕਾਸ ਦਾ ਮੁੱਖ ਕੇਂਦਰ ਬਣ ਰਿਹਾ ਹੈ।”ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨਿਰਮਾਣ ਅਤੇ ਗਰੀਨ ਊਰਜਾ ਵਿੱਚ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ ਇਹ 1,100 ਕਰੋੜ ਰੁਪਏ ਦਾ ਨਿਵੇਸ਼ ਉਦਯੋਗਿਕ ਅਧਾਰ ਨੂੰ ਮਜ਼ਬੂਤ ਕਰੇਗਾ, ਰੁਜ਼ਗਾਰ ਦੇ ਅਹਿਮ ਮੌਕੇ ਪੈਦਾ ਕਰੇਗਾ ਅਤੇ ਸਥਾਈ ਵਿਕਾਸ ਨੂੰ ਯਕੀਨੀ ਬਣਾਏਗਾ।ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ, “ਆਪ ਸਰਕਾਰ ਉਦਯੋਗ ਪੱਖੀ ਮਾਹੌਲ ਪ੍ਰਦਾਨ ਕਰਨ, ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਯਕੀਨੀ ਬਣਾਉਣ ਅਤੇ ਸੂਬੇ ਭਰ ਵਿੱਚ ਵਾਤਾਵਰਣ ਸੁਰੱਖਿਆ ‘ਤੇ ਕੇਂਦਰਤ ਨਿਵੇਸ਼ਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।”

Punjab

ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 1 ਅਪ੍ਰੈਲਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਰੋਜ਼ਗਾਰ ਕ੍ਰਾਂਤੀ’ ਪਹਿਲਕਦਮੀ ਤਹਿਤ ਇੱਕ ਰਸਮੀ ਸਮਾਗਮ ਦੌਰਾਨ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਚੁਣੇ ਗਏ 11 ਉਮੀਦਵਾਰਾਂ ਨੂੰ ਐਗਜ਼ਾਮੀਨਰ, ਲੋਕਲ ਫੰਡ ਅਕਾਊਂਟਸ ਦੇ ਦਫ਼ਤਰ ਵਿੱਚ ਜੂਨੀਅਰ ਆਡੀਟਰ ਵਜੋਂ ਸ਼ਾਮਲ ਕੀਤਾ।ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਮੈਂ ਸਾਰੇ ਨਵ-ਨਿਯੁਕਤ ਨੌਜਵਾਨਾਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ ਅਤੇ ਉਹਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀਆਂ ਪ੍ਰਸ਼ਾਸਕੀ ਡਿਊਟੀਆਂ ਪੂਰੀ ਲਗਨ, ਪਾਰਦਰਸ਼ਤਾ ਅਤੇ ਪੂਰੀ ਇਮਾਨਦਾਰੀ ਨਾਲ ਨਿਭਾਉਣ। ਰਾਜ ਦੀਆਂ ਜਨਤਕ ਸੰਸਥਾਵਾਂ ਦੀ ਵਿੱਤੀ ਸਿਹਤ ਅਤੇ ਜਵਾਬਦੇਹੀ ਨੂੰ ਬਣਾਈ ਰੱਖਣ ਲਈ ਤੁਹਾਡੀ ਇਮਾਨਦਾਰੀ ਬਹੁਤ ਜ਼ਰੂਰੀ ਹੈ।”ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਨੂੰ ਉਜਾਗਰ ਕਰਦਿਆਂ, ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਇਹ ਪੂਰੀ ਪ੍ਰਕਿਰਿਆ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਸਖ਼ਤੀ ਨਾਲ ਮੈਰਿਟ ਦੇ ਆਧਾਰ ‘ਤੇ ਕਰਵਾਈ ਗਈ ਹੈ। ਉਨ੍ਹਾਂ ਕਿਹਾ, “ਇਹ ਭਰਤੀ ਮੁਹਿੰਮ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਚਲਾਈ ਗਈ ਹੈ। ਮੈਨੂੰ ਯਕੀਨ ਹੈ ਕਿ ਇਸ ਨਵੀਂ ਅਤੇ ਯੋਗ ਪ੍ਰਤਿਭਾ ਦੇ ਸ਼ਾਮਲ ਹੋਣ ਨਾਲ ਵਿੱਤ ਵਿਭਾਗ ਦੇ ਅੰਦਰ ਐਗਜ਼ਾਮੀਨਰ, ਲੋਕਲ ਫੰਡ ਅਕਾਊਂਟਸ ਵਿੰਗ ਦੀ ਕਾਰਜਕੁਸ਼ਲਤਾ ਅਤੇ ਸਮੁੱਚੀ ਉਤਪਾਦਕਤਾ ਵਿੱਚ ਕਾਫ਼ੀ ਵਾਧਾ ਹੋਵੇਗਾ।”ਰੋਜ਼ਗਾਰ ਪੈਦਾ ਕਰਨ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਉਹਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੁਣ ਤੱਕ ਹਾਸਲ ਕੀਤੀ ਗਈ ਤਰੱਕੀ ਦੇ ਪੱਧਰ ਨੂੰ ਰੇਖਾਂਕਿਤ ਕੀਤਾ। ਉਹਨਾਂ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੰਜਾਬ ਸਰਕਾਰ ਨੇ ਹੁਣ ਤੱਕ 65,000 ਤੋਂ ਵੱਧ ਨੌਜਵਾਨਾਂ ਨੂੰ ਸੁਰੱਖਿਅਤ ਰੋਜ਼ਗਾਰ ਪ੍ਰਦਾਨ ਕਰਨ ਵਿੱਚ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਇਹ ਸ਼ਾਨਦਾਰ ਅੰਕੜਾ ਪੰਜਾਬ ਦੇ ਹੋਣਹਾਰ ਨੌਜਵਾਨਾਂ ਨੂੰ ਟਿਕਾਊ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਸਰਕਾਰ ਦੇ ਮੁੱਖ ਵਾਅਦੇ ਦੀ ਇਤਿਹਾਸਕ ਪੂਰਤੀ ਵਜੋਂ ਖੜ੍ਹਾ ਹੈ।”ਰੋਜ਼ਗਾਰ ‘ਤੇ ਨਿਰੰਤਰ ਧਿਆਨ ਕੇਂਦਰਿਤ ਕਰਨ ‘ਤੇ ਜ਼ੋਰ ਦਿੰਦਿਆਂ, ਵਿੱਤ ਮੰਤਰੀ ਨੇ ਅੱਗੇ ਕਿਹਾ, “’ਰੋਜ਼ਗਾਰ ਕ੍ਰਾਂਤੀ’ ਪੰਜਾਬ ਸਰਕਾਰ ਲਈ ਇੱਕ ਮੁੱਖ ਤਰਜੀਹ ਹੈ। ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਰੇ ਵਿਭਾਗਾਂ ਵਿੱਚ ਇੱਕ ਮਜ਼ਬੂਤ, ਕੁਸ਼ਲ, ਅਤੇ ਨੌਜਵਾਨਾਂ ਦੀ ਅਗਵਾਈ ਵਾਲਾ ਪ੍ਰਸ਼ਾਸਕੀ ਢਾਂਚਾ ਉਸਾਰਨ ਲਈ ਪਾਰਦਰਸ਼ੀ ਭਰਤੀ ਪ੍ਰਕਿਰਿਆਵਾਂ ਦੀ ਨਿਰੰਤਰ ਪਾਲਣਾ ਕੀਤੀ ਜਾਵੇ।” 

Punjab

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਚੰਡੀਗੜ੍ਹ, 1 ਅਪ੍ਰੈਲ, 2026:ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਖੇਤਰੀ ਸੰਪਰਕ ਨੂੰ ਬਿਹਤਰ ਪਾਉਣ ਦੀ ਦਿਸ਼ਾ ਵੱਲ ਵੱਡੀ ਪੁਲਾਂਘ ਪੁੱਟਣ ਲਈ ਤਿਆਰ-ਬਰ-ਤਿਆਰ ਹੈ ਕਿਉਂਕਿ ਹਲਵਾਰਾ ਹਵਾਈ ਅੱਡੇ ਤੋਂ 15 ਮਈ, 2026 ਨੂੰ ਉਡਾਣਾਂ ਸ਼ੁਰੂ ਹੋ ਜਾਣਗੀਆਂ ਅਤੇ ਜਲਦ ਹੀ ਫਲਾਈਟ ਬੁਕਿੰਗ ਵੀ ਸ਼ੁਰੂ ਹੋਵੇਗੀ। ਸ਼ੁਰੂਆਤ ਵਿੱਚ ਏਅਰ ਇੰਡੀਆ ਦੀਆਂ ਦੋ ਉਡਾਣਾਂ ਲੁਧਿਆਣਾ ਨੂੰ ਦਿੱਲੀ ਨਾਲ ਜੋੜਨਗੀਆਂ ਜਿਸ ਨਾਲ 30 ਸਾਲਾਂ ਦਾ ਸੁਪਨਾ ਸਾਕਾਰ ਹੋਵੇਗਾ।ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਆਪਣੀ ਪਤਨੀ ਨਾਲ 15 ਮਈ, 2026 ਨੂੰ ਦਿੱਲੀ ਤੋਂ ਹਲਵਾਰਾ ਜਾਣ ਵਾਲੀ ਪਹਿਲੀ ਫਲਾਈਟ ਬੁੱਕ ਕਰਵਾਈ ਹੈ ਜੋ ਕਿ ਇਸ ਇਤਿਹਾਸਕ ਸਫਰ ਵਿੱਚ ਨਿੱਜੀ ਅਤੇ ਜਨਤਕ ਮੀਲ ਪੱਥਰ ਦਾ ਪ੍ਰਤੀਕ ਹੈ। ਏਅਰਲਾਈਨਜ਼ ਦੇ ਸੂਤਰਾਂ ਅਨੁਸਾਰ ਦਿੱਲੀ-ਲੁਧਿਆਣਾ-ਦਿੱਲੀ ਸੈਕਟਰ ਦੀਆਂ ਟਿਕਟਾਂ ਤੇਜ਼ੀ ਨਾਲ ਵਿਕ ਰਹੀਆਂ ਹਨ।ਉਡਾਣਾਂ ਦੀ ਸ਼ੁਰੂਆਤ ਨਿਰੰਤਰ ਯਤਨਾਂ ਦਾ ਨਤੀਜਾ ਹੈ, ਜੋ ਸੰਜੀਵ ਅਰੋੜਾ ਦੀ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਪੰਜਾਬ, ਖਾਸ ਤੌਰ ‘ਤੇ ਲੁਧਿਆਣਾ ਅਤੇ ਇਸਦੇ ਆਸ-ਪਾਸ ਦੇ ਜ਼ਿਲ੍ਹਿਆਂ ਲਈ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਸ ਚਿਰੋਕਣੇ ਪ੍ਰਾਜੈਕਟ ਨੂੰ ਮੁੜ ਸੁਰਜੀਤ ਕਰਨ ਅਤੇ ਇਸ ਵਿੱਚ ਤੇਜ਼ੀ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਜਿਸ ਨਾਲ ਲੁਧਿਆਣਾ ਦੇ ਨਜਦੀਕ ਇੱਕ ਕਾਰਜਸ਼ੀਲ ਹਵਾਈ ਅੱਡੇ ਦਾ ਸੁਪਨਾ ਸਾਕਾਰ ਹੋਵੇਗਾ।ਹਲਵਾਰਾ ਹਵਾਈ ਅੱਡੇ ਦੇ ਕਾਰਜਸ਼ੀਲ ਹੋਣ ਨਾਲ ਵਪਾਰ, ਉਦਯੋਗ, ਸੈਰ-ਸਪਾਟਾ ਨੂੰ ਹੁਲਾਰਾ ਮਿਲੇਗਾ ਅਤੇ ਵਸਨੀਕਾਂ ਅਤੇ ਵਪਾਰਕ ਭਾਈਚਾਰੇ ਨੂੰ ਨਿਰਵਿਘਨ ਯਾਤਰਾ ਦੀ ਸਹੂਲਤ ਮਿਲੇਗੀ। ਇਸ ਨਾਲ ਬਰਾਮਦਕਾਰਾਂ, ਉਦਯੋਗਪਤੀਆਂ ਅਤੇ ਉੱਦਮੀਆਂ ਲਈ ਵੀ ਬਿਹਤਰ ਸੰਪਰਕ ਯਕੀਨੀ ਬਣੇਗਾ ਜਿਸ ਨਾਲ ਇੱਕ ਪ੍ਰਮੁੱਖ ਆਰਥਿਕ ਕੇਂਦਰ ਵਜੋਂ ਲੁਧਿਆਣਾ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ।ਸੰਜੀਵ ਅਰੋੜਾ ਨੇ ਇਸ ਪ੍ਰੋਜੈਕਟ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਭਾਈਵਾਲਾਂ, ਸਰਕਾਰੀ ਏਜੰਸੀਆਂ ਅਤੇ ਉਦਯੋਗਪਤੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਿਰਫ਼ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੀ ਨਹੀਂ ਦਰਸਾਉਂਦੀ ਸਗੋਂ ਪੰਜਾਬ ਨੂੰ ਰਾਸ਼ਟਰੀ ਅਤੇ ਵਿਸ਼ਵਵਿਆਪੀ ਆਰਥਿਕ ਗਲਿਆਰਿਆਂ ਨਾਲ ਜੋੜਨ ਵੱਲ ਇੱਕ ਅਹਿਮ ਕਦਮ ਵੀ ਹੈ।ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਦੀ ਸ਼ੁਰੂਆਤ ਪੰਜਾਬ ਦੀ ਵਿਕਾਸ ਕਹਾਣੀ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਹੈ ਜਿਸ ਨਾਲ ਬਿਹਤਰ ਸੰਪਰਕ, ਮੌਕੇ ਅਤੇ ਵਿਕਾਸ ਨਵੀਆਂ ਬੁਲੰਦੀਆਂ ਤੱਕ ਪਹੁੰਚੇਗਾ।  

Punjab

ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 1 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 13 ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ ਦੀ ਇਸ ਮਿਆਦ ਦੌਰਾਨ 39,760 ਐਫਆਈਆਰਜ਼ ਦਰਜ ਕਰਕੇ 56,372 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੰਜਾਬ ਪੁਲਿਸ ਨੂੰ ਨਸ਼ਾ ਤਸਕਰਾਂ ਤੋਂ 2458 ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ।ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਚੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਨੇ 2458 ਕਿਲੋ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ 724 ਕਿਲੋ ਅਫੀਮ, 345 ਕੁਇੰਟਲ ਭੁੱਕੀ, 69 ਕਿਲੋ ਚਰਸ, 843 ਕਿਲੋ ਗਾਂਜਾ, 37 ਕਿਲੋ ਆਈਸੀਈ, 51 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17.28 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।ਪੰਜਾਬ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਦੇ 396ਵੇਂ ਦਿਨ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 269 ਗ੍ਰਾਮ ਹੈਰੋਇਨ, 1000 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 396 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 56,458 ਹੋ ਗਈ ਹੈ। ਦੱਸਣਯੋਗ ਹੈ ਕਿ ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।ਇਸ ਦੇ ਨਾਲ ਹੀ ਪੁਲਿਸ ਟੀਮਾਂ ਨੇ ਲਗਾਤਾਰ 71ਵੇਂ ਦਿਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਨੂੰ ਜਾਰੀ ਰੱਖਦਿਆਂ 483 ਛਾਪੇਮਾਰੀਆਂ ਉਪਰੰਤ 184 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਤੋਂ ਇਲਾਵਾ 87 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਪੰਜ ਭਗੌੜੇ ਅਪਰਾਧੀਆਂ (ਪੀ.ਓਜ਼) ਨੂੰ ਗ੍ਰਿਫ਼ਤਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਵੀ ਸੂਹ ਦੇ ਸਕਦੇ ਹਨ। ——— 

Punjab

ਸੁਨਾਮ ਹਲਕੇ ਦੇ ਵਿਕਾਸ ਨੂੰ ਦੇਖ ਲੋਕਾਂ ਨੇ "ਆਪ" ਨੂੰ ਦਿੱਤਾ ਅਮਨ ਅਰੋੜਾ ਪਾਰਟੀ ਦਾ ਲਕਬ

ਸੁਨਾਮ, 1 ਅਪ੍ਰੈਲ:    ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਹਿਤੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਮੌਖਾ ਕਲੋਨੀ ਦੇ 29 ਪਰਿਵਾਰਾਂ ਦੇ ਲਗਭਗ 80 ਮੈਂਬਰਾਂ ਨੇ ਹੋਰਨਾਂ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਵਿਸ਼ਵਾਸ ਜਤਾਇਆ ਤੇ ਨਾਲ ਹੀ “ਆਪ” ਨੂੰ ਆਮ ਆਦਮੀ ਪਾਰਟੀ ਦਾ ਲਕਬ ਦਿੱਤਾ।    ਇਸ ਮੌਕੇ ਮਦਨ ਲਾਲ ਮੰਨਾ ਦੀ ਅਗਵਾਈ ਹੇਠ ਇਹਨਾਂ ਪਰਿਵਾਰਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਪਾਰਦਰਸ਼ੀ ਪ੍ਰਸ਼ਾਸਨ, ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਨੀਤੀ ਅਤੇ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਭਲਾਈ ਯੋਜਨਾਵਾਂ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਹਲਕੇ ਵਿੱਚ ਹੋ ਰਹੇ ਬੇਮਿਸਾਲ ਵਿਕਾਸ ਕਾਰਜ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਦੀ ਨੀਤੀ ਨੇ ਉਨ੍ਹਾਂ ਦਾ ਭਰੋਸਾ ਜਿੱਤਿਆ ਹੈ।   ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਰਹੇਗੀ ਅਤੇ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕਾਂ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸਪਸ਼ਟ ਸਬੂਤ ਹੈ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਨਾਲ ਸੰਤੁਸ਼ਟ ਹਨ।   ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਕੇਂਦਰਿਤ ਫ਼ੈਸਲੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਇਆ ਜਾਵੇਗਾ। ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਵੀ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।   ਇਸ ਮੌਕੇ ਰਿਸ਼ੀ ਬਾਗੜੀਆ ( ਐਡਵੋਕੇਟ) ਲੀਗਲ ਅਡਵਾਈਜ਼ਰ, ਪੁਨੀਤ ਸ਼ਰਮਾ (ਐਡਵੋਕੇਟ) ( ਕੈਸ਼ੀਅਰ), ਲਲਿਤ ਕਾਂਸਲ (ਸੀ . ਏ) ਸੁਮਿਤ ਕਾਂਸਲ, ਨਰਿੰਦਰ ਬਾਂਸਲ, ਸੁਸ਼ੀਲ ਗਰਗ (ਵਾਈਸ ਪ੍ਰੈਜ਼ੀਡੈਂਟ), ਰਜੇਸ਼ ਗੁਪਤਾ, ਅਮਨਦੀਪ ਖਿਪਲ, ਸੋਨੂ ਚੀਮਾ ਪਾਈਪ ਫੈਕਟਰੀ, ਸਵਰਨਜੀਤ ਸਿੰਘ, ਅਮਨ ਆਪਟੀਕਲ, ਜਤਿੰਦਰ ਗਰਗ, ਵਿਜੇ ਕਾਂਸਲ,  ਰਿਤੇਸ਼ ਗੋਇਲ (ਸੈਕਟਰੀ), ਸੁਭਾਸ਼ ਅਕਾਊਂਟੈਂਟ  ਮਨਦੀਪ ਸਿੰਘ, ਵਿਨੇ ਨਾਗਪਾਲ, ਆਸ਼ੂ ਨਾਗਪਾਲ, ਜਗਤਾਰ ਸਿੰਘ, ਨੀਰਜ ਬਾਂਸਲ (ਐਡਵੋਕੇਟ, ਸੰਦੀਪ ਬਾਂਸਲ (ਐਡਵੋਕੇਟ),  ਆਕਾਸ਼ ਜਿੰਦਲ (ਐਡਵੋਕੇਟ), ਅੰਮ੍ਰਿਤ ਸਾਗਰ ਸਿੰਘ, ਸੁਖਵਿੰਦਰ ਸਿੰਘ, ਹਰਿੰਦਰ ਸਿੰਘ (ਹਨੀ),   ਪ੍ਰਭਜੋਤ ਸਿੰਘ, ਮਨਜੀਤ ਸਿੰਘ ਅਤੇ ਦਲੀਪ ਸਿੰਘ(ਚੋਟੀਆਂ ਵਾਲੇ) ਨੇ ਆਪ ਦਾ ਲੜ ਫੜਿਆ।    ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਮਾਰਕੀਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ, ਮੀਡੀਆ ਇੰਚਾਰਜ ਜਤਿੰਦਰ ਜੈਨ ਮਨਪ੍ਰੀਤ ਬਾਂਸਲ, ਕੁਲਵੀਰ ਭੰਗੂ, ਹਰਵਿੰਦਰ ਸਿੰਘ ਛਾਜਲੀ ਚੇਅਰਮੈਨ, ਯਾਦਵਿੰਦਰ ਨਿਰਮਾਣ, ਸੋਨੀ ਚੈਅਰਮੈਨ ਹਾਜ਼ਰ ਸਨ। 

Punjab

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਚੰਡੀਗੜ੍ਹ, 1 ਅਪ੍ਰੈਲ 2026: ਸਿਹਤ ਸੇਵਾਵਾਂ ਨੂੰ ਆਖ਼ਰੀ ਮੀਲ ਤੱਕ ਪਹੁੰਚਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਆਪਣੇ ਵਿਸ਼ਾਲ ਆਸ਼ਾ (ਅਕਰੈਡਿਟਿਡ ਸੋਸ਼ਲ ਹੈਲਥ ਐਕਟੀਵਿਟੀ) ਵਰਕਰਾਂ ਦੇ ਨੈੱਟਵਰਕ ਨੂੰ ਸਰਗਰਮ ਕਰ ਦਿੱਤਾ ਹੈ। ਹੁਣ ਪੂਰੇ ਪੰਜਾਬ ਦੇ ਪਿੰਡਾਂ ਵਿੱਚ 19,000 ਤੋਂ ਵੱਧ ਆਸ਼ਾ ਵਰਕਰਾਂ ਅਤੇ 900 ਫੈਸਿਲੀਟੇਟਰ ਰਜਿਸਟ੍ਰੇਸ਼ਨ ਮੁਹਿੰਮ ਨੂੰ ਚਲਾ ਰਹੇ ਹਨ। ਜ਼ਮੀਨੀ ਪੱਧਰ ‘ਤੇ ਸਕੀਮ ਦੇ ਦਾਇਰੇ ਨੂੰ ਵਧਾਉਣ ਵਿੱਚ ਆਸ਼ਾ ਵਰਕਰ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਹਰੇਕ ਵਰਕਰ ਨੂੰ ਲਗਭਗ 1,000 ਨਿਵਾਸੀਆਂ (ਕਰੀਬ 250 ਘਰਾਂ) ਦੀ ਆਬਾਦੀ ਸੌਂਪੀ ਗਈ ਹੈ, ਜਿੱਥੇ ਉਹ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਅਤੇ ਪਰਿਵਾਰਾਂ ਨੂੰ ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ (CSC) ਵਿੱਚ ਰਜਿਸਟ੍ਰੇਸ਼ਨ ਲਈ ਲੈ ਕੇ ਜਾ ਰਹੀਆਂ ਹਨ। ਇਹ ਪਹੁੰਚ ਯਕੀਨੀ ਬਣਾਉਂਦੀ ਹੈ ਕਿ ਜਾਗਰੂਕਤਾ ਸਿੱਧੀ ਘਰਾਂ ਤੱਕ ਪਹੁੰਚੇ, ਖਾਸ ਕਰਕੇ ਪੇਂਡੂ ਖੇਤਰਾਂ ਵਿੱਚ, ਅਤੇ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਅਗਵਾਈ ਕੀਤੀ ਜਾ ਸਕੇ ਤਾਂ ਜੋ ਬਿਨਾਂ ਕਿਸੇ ਦੇਰੀ ਜਾਂ ਉਲਝਣ ਦੇ ਵੈਰੀਫਿਕੇਸ਼ਨ ਮੁਕੰਮਲ ਹੋ ਸਕੇ। ਇਸ ਲਗਾਤਾਰ ਜ਼ਮੀਨੀ ਲਾਮਬੰਦੀ ਦਾ ਪ੍ਰਭਾਵ ਪਹਿਲਾਂ ਹੀ ਦਿਖਾਈ ਦੇ ਰਿਹਾ ਹੈ। ਆਸ਼ਾ ਵਰਕਰਾਂ ਦੀਆਂ ਕੋਸ਼ਿਸ਼ਾਂ ਸਦਕਾ ਪਿਛਲੇ 20 ਦਿਨਾਂ ਵਿੱਚ ਹੀ ਲਗਭਗ 10 ਲੱਖ ਰਜਿਸਟ੍ਰੇਸ਼ਨਾਂ ਹੋਈਆਂ ਹਨ, ਜਿਸ ਨਾਲ ਪੰਜਾਬ ਦੇ ਵਸਨੀਕਾਂ ਨੂੰ ਸਿਹਤ ਬੀਮੇ ਦੇ ਘੇਰੇ ਵਿੱਚ ਲਿਆਉਣ ਦੀ ਰਫ਼ਤਾਰ ਕਾਫ਼ੀ ਵਧੀ ਹੈ। ਇਸ ਗਤੀ ਨੂੰ ਬਰਕਰਾਰ ਰੱਖਣ ਲਈ, ਆਸ਼ਾ-ਅਧਾਰਿਤ ਮਾਡਲ ਨੂੰ ਇੱਕ ਢਾਂਚਾਗਤ ਪ੍ਰੋਤਸਾਹਨ ਪ੍ਰਣਾਲੀ (incentive system) ਦੁਆਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਸਫਲ ਰਜਿਸਟ੍ਰੇਸ਼ਨਾਂ ਲਈ ਵਰਕਰਾਂ ਨੂੰ ਉਤਸ਼ਾਹਤ ਰਾਸ਼ੀ ਦਿੱਤੀ ਜਾ ਰਹੀ ਹੈ, ਜੋ ਹਰ ਖੇਤਰ ਵਿੱਚ ਜਵਾਬਦੇਹੀ ਅਤੇ ਨਿਰੰਤਰ ਪਹੁੰਚ ਨੂੰ ਯਕੀਨੀ ਬਣਾਉਂਦੀ ਹੈ। ਇਸ ਪਹਿਲਕਦਮੀ ਦੇ ਪਿੱਛੇ ਦੇ ਉਦੇਸ਼ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸੀ ਐਮ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਇਲਾਜ ਦੇ ਖਰਚੇ ਦੀ ਅਦਾਇਗੀ ਨਾ ਕਰ ਸਕਣ ਕਾਰਨ ਕਿਸੇ ਵੀ ਪਰਿਵਾਰ ਨੂੰ ਦੁਖੀ ਨਹੀਂ ਹੋਣਾ ਪਵੇਗਾ। ਸਾਡੀਆਂ ਆਸ਼ਾ ਵਰਕਰਾਂ ਇਸ ਵਾਅਦੇ ਨੂੰ ਲੋਕਾਂ ਦੇ ਘਰਾਂ ਤੱਕ ਲੈ ਕੇ ਜਾ ਰਹੀਆਂ ਹਨ, ਇਹ ਯਕੀਨੀ ਬਣਾਉਂਦੀਆਂ ਹਨ ਕਿ ਹਰ ਪਰਿਵਾਰ ਜਾਗਰੂਕ ਹੋਵੇ ਅਤੇ ਰਜਿਸਟ੍ਰੇਸ਼ਨ ਕਰਵਾ ਸਕੇ। ਇਹ ਸਿਰਫ ਕਾਗਜ਼ਾਂ ‘ਤੇ ਚੱਲਣ ਵਾਲੀ ਸਕੀਮ ਨਹੀਂ ਹੈ, ਇਹ ਇੱਕ ਗਾਰੰਟੀ ਹੈ ਜੋ ਅਸੀਂ ਸਿੱਧੇ ਤੌਰ ‘ਤੇ ਲੋਕਾਂ ਨੂੰ, ਇੱਕ-ਇੱਕ ਘਰ ਜਾ ਕੇ ਦੇ ਰਹੇ ਹਾਂ।” ਮੁੱਖ ਮੰਤਰੀ ਸਿਹਤ ਯੋਜਨਾ ਦਾ ਘੇਰਾ ਪੂਰੇ ਪੰਜਾਬ ਵਿੱਚ ਲਗਾਤਾਰ ਵਧ ਰਿਹਾ ਹੈ, ਜਿਸ ਵਿੱਚ ਹਰ ਰੋਜ਼ ਲਗਭਗ 50,000 ਵਸਨੀਕ ਰਜਿਸਟਰ ਹੋ ਰਹੇ ਹਨ ਅਤੇ ਹੁਣ ਤੱਕ 35 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਲੁਧਿਆਣਾ, ਪਟਿਆਲਾ ਅਤੇ ਜਲੰਧਰ ਵਰਗੇ ਜ਼ਿਲ੍ਹੇ ਰਜਿਸਟ੍ਰੇਸ਼ਨ ਵਿੱਚ ਮੋਹਰੀ ਹਨ, ਜੋ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਮਜ਼ਬੂਤ ਭਾਗੀਦਾਰੀ ਨੂੰ ਦਰਸਾਉਂਦੇ ਹਨ। ਸਿਰਫ਼ ਰਜਿਸਟ੍ਰੇਸ਼ਨ ਹੀ ਨਹੀਂ, ਇਹ ਸਕੀਮ ਸਿਹਤ ਸੇਵਾਵਾਂ ਦੇ ਨਤੀਜੇ ਵੀ ਸਰਗਰਮੀ ਨਾਲ ਪ੍ਰਦਾਨ ਕਰ ਰਹੀ ਹੈ। ਹੁਣ ਤੱਕ 300 ਕਰੋੜ ਰੁਪਏ ਦੇ 2 ਲੱਖ ਤੋਂ ਵੱਧ ਇਲਾਜ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਦਿਲ ਦੀ ਦੇਖਭਾਲ, ਡਾਇਲਸਿਸ, ਆਰਥੋਪੈਡਿਕਸ, ਕੈਂਸਰ ਦੇ ਇਲਾਜ ਅਤੇ ਐਮਰਜੈਂਸੀ ਸੇਵਾਵਾਂ ਨਾਲ ਸਬੰਧਤ 40,000 ਤੋਂ ਵੱਧ ਸਰਜੀਕਲ ਪ੍ਰਕਿਰਿਆਵਾਂ ਸ਼ਾਮਲ ਹਨ। ਇਸ ਯੋਜਨਾ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦੀ ਵੰਡ ਕੀਤੀ ਗਈ ਹੈ। ਕੈਂਪਾਂ, ਕੇਂਦਰਾਂ ਅਤੇ ਘਰ-ਘਰ ਜਾ ਕੇ ਕੀਤੀ ਜਾ ਰਹੀ ਲਾਮਬੰਦੀ ਦੇ ਨਾਲ, ਪੰਜਾਬ ਸਰਕਾਰ ਵਸਨੀਕਾਂ ਨੂੰ ਆਪਣਾ ਸਿਹਤ ਕਾਰਡ ਬਣਾਉਣ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਕਦ ਰਹਿਤ ਇਲਾਜ ਦੇ ਲਾਭ ਲੈਣ ਲਈ ਉਤਸ਼ਾਹਿਤ ਕਰਨਾ ਜਾਰੀ ਰੱਖ ਰਹੀ ਹੈ। 

Punjab

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀ ਕਣਕ ਦੀ ਫਸਲ ਦਾ ਲਿਆ ਜਾਇਜ਼ਾ

ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ:   ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪੱਕੀ ਕਣਕ ਦੀ ਫਸਲ ਨੂੰ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ।   ਇਸ ਦੌਰਾਨ ਮੰਤਰੀ ਨੇ ਪਿੰਡ ਆਲਮਵਾਲਾ, ਬੋਦੀਵਾਲਾ, ਰਾਣੀਵਾਲਾ, ਅਸਪਾਲ, ਸਰਾਵਾਂ ਬੋਦਲਾ, ਕੱਟਿਆਵਾਲੀ ਅਤੇ ਕਬਰਵਾਲਾ ਵਿੱਚ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਫਸਲ ਦੇ ਨੁਕਸਾਨ ਦਾ ਜਾਇਜ਼ਾ ਲਿਆ।   ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦੀ ਪੂਰੀ ਭਰਪਾਈ ਲਈ ਯੋਗ ਕਦਮ ਚੁੱਕੇ ਜਾਣਗੇ। ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤੁਰੰਤ ਗਿਰਦਾਵਰੀ ਕਰਕੇ ਨੁਕਸਾਨ ਦੀ ਵਿਸਥਾਰ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ।   ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਸਬੰਧੀ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।   ਇਸ ਮੌਕੇ ਐਸ.ਡੀ.ਐਮ ਮਲੋਟ ਪੰਕਜ ਕੁਮਾਰ ਬਾਂਸਲ, ਤਹਿਸੀਲਦਾਰ ਹਰਪ੍ਰੀਤ ਕੌਰ, ਮੁੱਖ ਖੇਤੀਬਾੜੀ ਅਫਸਰ ਜਗਸੀਰ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਿੱਤ ਸਿੰਘ, ਨਿਰਮਲ ਸਿੰਘ ਵਿਰਕ ਪ੍ਰਧਾਨ, ਗੁਰਬਾਜ ਸਿੰਘ ਵਣਵਾਲਾ, ਸੁਖਵਿੰਦਰ ਸਿੰਘ ਸੁੱਖਾ ਗੁਰੂਸਰ, ਨਿਸ਼ਾਨ ਸਿੰਘ ਬਲਾਕ ਪ੍ਰਧਾਨ ਰਾਣੀਵਾਲਾ, ਹਰਪ੍ਰੀਤ ਸਿੰਘ ਬਲਾਕ ਪ੍ਰਧਾਨ, ਸਤਨਾਮ ਸਿੰਘ ਸੰਧੂ ਸਰਾਵਾਂ ਬੋਦਲਾ, ਦਿਲਬਾਗ ਸਿੰਘ ਸਰਪੰਚ ਪੰਨੀਵਾਲਾ, ਦਲਜੀਤ ਸਿੰਘ ਸਰਾਵਾਂ ਬੋਦਲਾ, ਗੁਰਵਿੰਦਰ ਸਿੰਘ ਚੇਅਰਮੈਨ ਪੰਨੀਵਾਲਾ, ਗੁਰਜੀਤ ਜੀਤੂ ਰਾਣੀ ਵਾਲਾ, ਕਰਮਵੀਰ ਸਿੰਘ, ਸੋਨੂੰ ਸਰਾਵਾਂ, ਸੁਰਜੀਤ ਸਿੰਘ ਚੇਅਰਮੈਨ ਮਿੱਡਾ, ਗੁਰਜੀਤ ਸਿੰਘ ਸੇਖੋਂ ਆਲਮਵਾਲਾ, ਵਿਜੈ ਨੰਬਰਦਾਰ, ਗੁਰਭੇਜ ਸਿੰਘ ਮੱਲੀ, ਰਣਜੀਤ ਸਿੰਘ, ਸ਼ਮਸ਼ੇਰ ਸਿੰਘ ਕਲੇਕੇ, ਮੋਹਨ ਸਿੰਘ ਕੱਟਿਆਂਵਾਲੀ, ਅਨੋਖ ਸਿੰਘ ਸਰਪੰਚ ਕਬਰਵਾਲਾ,ਪੀਏ ਗੁਰਬਾਜ ਖੁੱਡਿਆਂ, ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ। 

Punjab

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੁਲਿਸ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼

ਜਲੰਧਰ, 1 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।   ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸ਼ਹਿਰ ਦੇ ਨਗਰ ਕੌਂਸਲਰਾਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਮੁਹਿੰਮ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਬਹੁ-ਪੱਖੀ ਰਣਨੀਤੀ ਅਪਣਾਈ ਹੈ।   ਸ਼੍ਰੀ ਭਗਤ ਨੇ ਕਿਹਾ ਕਿ ਰਣਨੀਤੀ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਲਤ ਤੋਂ ਪ੍ਰਭਾਵਿਤ ਨੌਜਵਾਨਾਂ ਦਾ ਢੁੱਕਵਾਂ ਮੁੜ ਵਸੇਬਾ ਯਕੀਨੀ ਬਣਾਉਣਾ ਵੀ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਨੇ ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਪਲਾਈ ਲਾਈਨ ਤੋੜ ਦਿੱਤੀ ਹੈ, ਜਦਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਇਲਾਜ ਅਤੇ ਰਿਕਵਰੀ ਨੂੰ ਯਕੀਨੀ ਬਣਾਉਣ ਲਈ ਵੀ ਢੁੱਕਵੇਂ ਉਪਾਅ ਕੀਤੇ ਗਏ ਹਨ।   ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਨਸ਼ਿਆਂ ਵਿਰੁੱਧ ਫੈਸਲਾਕੁੰਨ ਕਾਰਵਾਈ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦੇ ਸੰਦੇਸ਼ ਨਾਲ ਜਨਤਾ ਤੱਕ ਪਹੁੰਚਣ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਵੀ ਬਣਾਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਵਿਰੋਧੀ ਹੈਲਪਲਾਈਨ ਨੂੰ ਜਨਤਾ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਵੱਡੀ ਗਿਣਤੀ ਵਿੱਚ ਇਨਪੁਟ ਪ੍ਰਾਪਤ ਹੋਏ ਹਨ। ਲੋਕਾਂ ਤੋਂ ਪ੍ਰਾਪਤ ਹੋਏ ਫੀਡਬੈਕ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਵੱਲੋਂ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਸ਼੍ਰੀ ਭਗਤ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਅਤੇ ਸੂਬੇ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸੁਪਨੇ ਮੁਤਾਬਕ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਵੀ ਦੁਹਰਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਰਾਜ ਕੁਮਾਰ ਰਾਜੂ, ‘ਆਪ’ ਆਗੂ ਹਰਸਿਮਰਨ ਸਿੰਘ ਬੰਟੀ, ਸੁਭਾਸ਼ ਗੋਰੀਆ ਅਤੇ ਜਗਦੀਸ਼ ਸਮਰਾਏ ਵੀ ਮੌਜੂਦ ਸਨ। 

Punjab

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਅਪ੍ਰੈਲਪੰਜਾਬ ਸਰਕਾਰ ਦੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਚਾਰ ਸਾਲਾਂ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਇਹ ਦਰਸਾਇਆ ਗਿਆ ਕਿ ਕਿਵੇਂ ਨਿਰੰਤਰ ਨੀਤੀਗਤ ਦਖਲਅੰਦਾਜ਼ੀ ਨੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਬਦਲਿਆ ਹੈ, ਜ਼ਮੀਨੀ ਪੱਧਰ `ਤੇ ਪ੍ਰਸ਼ਾਸਨ ਨੂੰ ਮਜ਼ਬੂਤ ਕੀਤਾ ਹੈ ਅਤੇ ਪੇਂਡੂ ਖ਼ੇਤਰ ਵਿੱਚ ਰੋਜ਼ਗਾਰ ਦੇ ਮੌਕੇ ਵਧਾਏ ਹਨ।ਪੇਂਡੂ ਵਿਕਾਸ ਨੂੰ ਸਮੁੱਚੇ ਵਿਕਾਸ ਦੇ ਕੇਂਦਰੀ ਥੰਮ੍ਹ ਵਜੋਂ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਦੇ ਪਹਿਲੇ ਜਾਤੀ ਸਮਾਜਿਕ-ਆਰਥਿਕ ਸਰਵੇਖਣ ਦੀ ਸ਼ੁਰੂਆਤ ਤੋਂ ਲੈ ਕੇ ਵੱਡੇ ਪੱਧਰ `ਤੇ ਬੁਨਿਆਦੀ ਢਾਂਚਾ ਸਿਰਜਣ, ਪਾਰਦਰਸ਼ੀ ਭੂਮੀ ਪ੍ਰਬੰਧਨ ਰਾਹੀਂ ਮਾਲੀਆ ਪੈਦਾ ਕਰਨ ਅਤੇ ਨੌਜਵਾਨ-ਕੇਂਦ੍ਰਿਤ ਵਿਕਾਸ ਪ੍ਰੋਗਰਾਮਾਂ ਸਮੇਤ ਮੁੱਖ ਪਹਿਲਕਦਮੀਆਂ ਦੀ ਰੂਪ-ਰੇਖਾ ਪੇਸ਼ ਕੀਤੀ।ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਜਾਤੀ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਨੂੰ ਬਰਾਬਰੀ ਤੇ ਨੀਤੀ ਨਿਰਮਾਣ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਕਾਰਵਾਈ ਨੂੰ ਗੁਪਤ ਰੱਖਦਿਆਂ ਸਾਰੇ ਭਾਈਚਾਰਿਆਂ ਦੇ ਜੀਵਨ ਪੱਧਰ ਦਾ ਮੁਲਾਂਕਣ ਕਰਨਾ ਹੈ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਰਿਪੋਰਟ ਕਾਰਡ ਇਕ ਵਿਆਪਕ ਸ਼ਾਸਨ ਢਾਂਚੇ ਦਾ ਹਿੱਸਾ ਹੈ, ਜਿਸ ਤਹਿਤ ‘ਆਪ` ਸਰਕਾਰ ਸਿੱਖਿਆ, ਸਿਹਤ ਸੰਭਾਲ, ਸਿੰਜਾਈ, ਖੇਤੀਬਾੜੀ ਅਤੇ ਹੋਰ ਮੁੱਖ ਖੇਤਰਾਂ ਵਿੱਚ ਸੈਕਟਰ-ਵਾਰ ਪ੍ਰਦਰਸ਼ਨ ਦੇ ਨਾਲ-ਨਾਲ ਜਵਾਬਦੇਹੀ, ਪਾਰਦਰਸ਼ਤਾ ਅਤੇ ਨਤੀਜਿਆਂ `ਤੇ ਆਪਣਾ ਧਿਆਨ ਕੇਂਦਰਿਤ ਕਰ ਰਹੀ ਹੈ।ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਪਿੰਡਾਂ ਦਾ ਸੰਪੂਰਨ ਵਿਕਾਸ ਹੋਇਆ ਹੈ, ਜਿਸ ਵਿੱਚ ਵੱਡੇ ਪੱਧਰ `ਤੇ ਉਸਾਰੀ ਕਾਰਜ, ਛੱਪੜਾਂ ਦੀ ਸਫ਼ਾਈ ਸ਼ਾਮਲ ਹੈ ਕਿਉਂਕਿ ਸੂਬੇ ਨੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਅਤੇ ਹੋਰ ਤਰੀਕਿਆਂ ਨਾਲ ਪੈਸਾ ਕਮਾਇਆ ਹੈ।”ਮੁੱਖ ਮੰਤਰੀ ਨੇ ਕਿਹਾ, “ਸੂਬੇ ਦੇ ਸਖ਼ਤ ਯਤਨਾਂ ਸਦਕਾ ਪੰਚਾਇਤ ਚੋਣਾਂ ਵਿੱਚ ਸਰਬਸੰਮਤੀ ਵਿੱਚ ਵਾਧਾ ਹੋਇਆ ਹੈ। ਪੰਜਾਬ ਵਿੱਚ 13,236 ਪੰਚਾਇਤਾਂ ਲਈ ਚੋਣਾਂ 2024 ਵਿੱਚ ਹੋਈਆਂ ਸਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ। 2018 ਵਿੱਚ ਲਗਪਗ 1,870 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ ਪਰ 2024 ਵਿੱਚ 2,970 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “1,100 ਵੱਧ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ, ਜਿਸ ਨਾਲ ਪਿੰਡਾਂ ਵਿੱਚ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਦਾ ਹੈ।”ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਸਰਪੰਚਾਂ ਦਾ ਮਾਣਭੱਤਾ 1,200 ਤੋਂ ਵਧਾ ਕੇ 2,000 ਪ੍ਰਤੀ ਮਹੀਨਾ ਕਰ ਦਿੱਤਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੇਂਡੂ ਵਿਕਾਸ ਲਈ 15ਵੇਂ ਵਿੱਤ ਕਮਿਸ਼ਨ ਤਹਿਤ 2025-26 ਵਿੱਚ ਪੇਂਡੂ ਵਿਕਾਸ `ਤੇ 2,367.64 ਕਰੋੜ ਰੁਪਏ ਖਰਚ ਕੀਤੇ ਗਏ ਸਨ, ਜੋ 2024-25 ਦੇ ਮੁਕਾਬਲੇ ਦੁੱਗਣੇ ਸਨ। 2017-22 ਦੌਰਾਨ ਪੰਜ ਸਾਲਾਂ ਵਿੱਚ ਪਿੰਡਾਂ ਦੇ ਵਿਕਾਸ `ਤੇ 1,883 ਕਰੋੜ ਰੁਪਏ ਖਰਚੇ ਗਏ ਸਨ, ਜਦੋਂ ਕਿ ਸੂਬਾ ਸਰਕਾਰ ਨੇ ਇਸ ਨੇਕ ਕਾਰਜ ਲਈ ਪਿਛਲੇ ਚਾਰ ਸਾਲਾਂ ਵਿੱਚ 3,847 ਕਰੋੜ ਰੁਪਏ ਖਰਚ ਕੀਤੇ ਹਨ।”ਮੁੱਖ ਮੰਤਰੀ ਨੇ ਕਿਹਾ, “ਪੰਚਾਇਤ ਇਮਾਰਤਾਂ, ਲਾਇਬ੍ਰੇਰੀਆਂ, ਆਂਗਨਵਾੜੀ ਕੇਂਦਰਾਂ, ਖੇਡ ਮੈਦਾਨਾਂ, ਗਲੀਆਂ, ਨਾਲੀਆਂ ਅਤੇ ਹੋਰ ਵਿਕਾਸ ਕਾਰਜਾਂ `ਤੇ 1,030.94 ਕਰੋੜ ਰੁਪਏ ਖਰਚ ਕੀਤੇ ਗਏ ਸਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੀਣ ਵਾਲੇ ਪਾਣੀ, ਸੈਨੀਟੇਸ਼ਨ, ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਜ਼ਰੂਰੀ ਸੇਵਾਵਾਂ `ਤੇ 1,336.70 ਕਰੋੜ ਰੁਪਏ ਖਰਚੇ ਗਏ ਸਨ ਅਤੇ ਇਹ ਫੰਡ ਜ਼ਿਲ੍ਹਾ ਪ੍ਰੀਸ਼ਦਾਂ, ਪੰਚਾਇਤ ਸੰਮਤੀਆਂ ਅਤੇ ਪੰਚਾਇਤਾਂ ਰਾਹੀਂ ਜਾਰੀ ਕੀਤੇ ਗਏ ਸਨ।”ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ ਪਿੰਡਾਂ ਵਿੱਚ ਸ਼ਾਮਲਾਟ ਜ਼ਮੀਨਾਂ ਨੂੰ ਲੀਜ਼ `ਤੇ ਦੇਣ ਤੋਂ ਆਮਦਨ ਵਿੱਚ ਵਾਧਾ ਕੀਤਾ ਹੈ। ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ ਹਨ, ਜਿਸ ਨਾਲ ਸੂਬੇ ਦਾ ਮਾਲੀਆ ਵਧਿਆ ਹੈ। ਚਾਰ ਸਾਲਾਂ ਵਿੱਚ ਰਾਜ ਸਰਕਾਰ ਨੇ ਸ਼ਾਮਲਾਟ ਜ਼ਮੀਨ ਨੂੰ ਲੀਜ਼ `ਤੇ ਦੇ ਕੇ 1,842.78 ਕਰੋੜ ਰੁਪਏ ਕਮਾਏ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “2025-26 ਵਿੱਚ ਪਿਛਲੇ ਸਾਲ ਦੇ ਮੁਕਾਬਲੇ ਮਾਲੀਆ 50.75 ਕਰੋੜ ਵਧਿਆ। ਲਗਪਗ 1.35 ਲੱਖ ਏਕੜ ਜ਼ਮੀਨ ਲੀਜ਼ `ਤੇ ਦਿੱਤੀ ਗਈ, ਜਿਸ ਨਾਲ 520.54 ਕਰੋੜ ਦਾ ਮਾਲੀਆ ਆਇਆ, ਜਦੋਂ ਕਿ 2024-25 ਵਿੱਚ 469.79 ਕਰੋੜ ਆਏ ਸਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲੈ ਜਾਣ ਲਈ ਲਗਪਗ 3,000 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ ਅਤੇ ਇਸ `ਤੇ 1,166 ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਹ ਮੈਦਾਨ 6,500 ਏਕੜ ਵਿੱਚ ਫੈਲੇ ਹੋਣਗੇ, ਜਿਸ ਲਈ 3,148 ਸਥਾਨਾਂ ਦੀ ਪਛਾਣ ਕੀਤੀ ਗਈ ਹੈ।”ਉਨ੍ਹਾਂ ਕਿਹਾ, “2,400 ਮੈਦਾਨਾਂ `ਤੇ ਕੰਮ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ ਅਤੇ ਇਨ੍ਹਾਂ ਵਿੱਚੋਂ ਜ਼ਿਆਦਾਤਰ ਇਸ ਸਾਲ ਜੂਨ ਤੱਕ ਪੂਰੇ ਹੋ ਜਾਣਗੇ, ਜਿਸ ਵਿੱਚ ਵਾਲੀਬਾਲ ਕੋਰਟ, ਫੁੱਟਬਾਲ ਮੈਦਾਨ, ਬੱਚਿਆਂ ਦੇ ਖੇਡਣ ਦਾ ਸਾਮਾਨ ਅਤੇ ਬੈਠਣ ਦੇ ਪ੍ਰਬੰਧ ਵਰਗੀਆਂ ਸਹੂਲਤਾਂ ਹੋਣਗੀਆਂ।”ਉਨ੍ਹਾਂ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਚਾਇਤ ਘਰਾਂ ਦਾ ਨਿਰਮਾਣ ਕੀਤਾ ਗਿਆ ਹੈ। ਦੂਜੇ ਪੜਾਅ ਵਿੱਚ 125 ਕਰੋੜ ਦੇ ਬਜਟ ਨਾਲ 500 ਆਧੁਨਿਕ ਪੰਚਾਇਤ ਘਰ ਬਣਾਏ ਜਾ ਰਹੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਤੀ ਇਮਾਰਤ 25 ਲੱਖ ਰੁਪਏ ਅਲਾਟ ਕੀਤੇ ਗਏ ਹਨ ਅਤੇ ਪਹਿਲੇ ਪੜਾਅ ਵਿੱਚ 373 ਇਮਾਰਤਾਂ ਪਹਿਲਾਂ ਹੀ ਪੂਰੀਆਂ ਹੋ ਚੁੱਕੀਆਂ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਪਿੰਡਾਂ ਵਿੱਚ 251 ਲਾਇਬ੍ਰੇਰੀਆਂ ਬਣਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਵਿੱਚੋਂ 231 ਪਹਿਲਾਂ ਹੀ ਪੂਰੀਆਂ ਹੋ ਚੁੱਕੀਆਂ ਹਨ। ਇਸ ਦਾ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਸਾਹਿਤ ਨਾਲ ਜੋੜਨਾ ਅਤੇ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਮਦਦ ਕਰਨਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਨਰੇਗਾ ਸਕੀਮ ਬਾਰੇ ਗੱਲ ਕਰਦੇ ਹੋਏ ਕਿਹਾ, “2017-2022 ਤੱਕ ਸਿਰਫ਼ 4,708 ਕਰੋੜ ਖਰਚ ਕੀਤੇ ਗਏ ਸਨ, ਜਦੋਂ ਕਿ 2022 ਤੋਂ ਹੁਣ ਤੱਕ 5,146 ਕਰੋੜ ਖਰਚੇ ਗਏ ਹਨ। 8.96 ਲੱਖ ਲੋਕਾਂ ਨੂੰ ਰੋਜ਼ਗਾਰ ਮਿਲਿਆ ਹੈ ਅਤੇ 2.40 ਕਰੋੜ ਦਿਹਾੜੀਆਂ ਦਾ ਰੋਜ਼ਗਾਰ ਪੈਦਾ ਹੋਇਆ ਹੈ।”ਮੁੱਖ ਮੰਤਰੀ ਨੇ ਕਿਹਾ, “2025-26 ਵਿੱਚ ਲਗਪਗ 63,357 ਨਵੇਂ ਜੌਬ ਕਾਰਡ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 2,480 ਦਿਵਿਆਂਗ ਵਿਅਕਤੀਆਂ ਲਈ ਸਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਮਨਰੇਗਾ ਸਕੀਮ ਵਿੱਚ ਤਰਕਹੀਣ ਸੋਧਾਂ ਦਾ ਸਖ਼ਤ ਵਿਰੋਧ ਕਰਦਾ ਹੈ। ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਕੀਤੀਆਂ ਤਬਦੀਲੀਆਂ ਦਾ ਵਿਰੋਧ ਕੀਤਾ ਸੀ, ਜੋ ਪੇਂਡੂ ਰੋਜ਼ਗਾਰ ਨੂੰ ਘਟਾ ਸਕਦੀਆਂ ਹਨ। ਅਜਿਹੀਆਂ ਪਾਬੰਦੀਆਂ-ਆਧਾਰਤ ਸੋਧਾਂ ਗੈਰ-ਵਾਜਬ ਹਨ ਕਿਉਂਕਿ ਇਹ ਸੋਧਾਂ ਅਜਿਹੀਆਂ ਯੋਜਨਾਵਾਂ ਦੇ ਇਰਾਦੇ `ਤੇ ਗੰਭੀਰ ਸਵਾਲੀਆ ਨਿਸ਼ਾਨ ਲਗਾਉਂਦੀਆਂ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਪੇਂਡੂ ਪਰਿਵਾਰਾਂ ਲਈ ਰਿਹਾਇਸ਼ੀ ਸਹੂਲਤਾਂ ਪ੍ਰਦਾਨ ਕਰਨ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਇਸ ਸਾਲ 76 ਹਜ਼ਾਰ ਘਰਾਂ ਲਈ ਪ੍ਰਵਾਨਗੀ ਦਿੱਤੀ ਗਈ ਸੀ, ਜਿਨ੍ਹਾਂ ਵਿੱਚ 30 ਹਜ਼ਾਰ ਹੜ੍ਹ ਪ੍ਰਭਾਵਿਤ ਪਰਿਵਾਰ ਸ਼ਾਮਲ ਸਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “2016-2022 ਤੱਕ ਸੂਬੇ ਵਿੱਚ ਸਿਰਫ਼ 39 ਹਜ਼ਾਰ ਘਰ ਬਣਾਏ ਗਏ ਸਨ, ਜਦੋਂ ਕਿ ਇਸ ਸਾਲ ਸੂਬਾ ਸਰਕਾਰ ਨੇ ਸਮਾਜ ਦੇ ਗਰੀਬ ਵਰਗ ਲਈ ਇਕ ਲੱਖ ਘਰ ਬਣਾਉਣ ਦਾ ਟੀਚਾ ਰੱਖਿਆ ਹੈ।”ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ 17,080 ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਲਈ ਵੱਡੀ ਯੋਜਨਾ ਸ਼ੁਰੂ

Scroll to Top