Actionpunjab

Action Punjab Logo
Breaking News

Author name: Action Punjab

Action Punjab
Punjab

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ

ਕੋਟਕਪੂਰਾ, 22 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਫੇਰੂਮਾਨ ਚੌਂਕ ਕੋਟਕਪੂਰਾ ਵਿਖੇ ਵਪਾਰ ਮਿਲਣੀ ਪ੍ਰੋਗਰਾਮ ਤਹਿਤ ਸ਼ਹਿਰ ਦੇ ਵਪਾਰੀਆਂ ਨਾਲ ਮੁਲਾਕਾਤ ਕੀਤੀ।  ਇਸ ਮੌਕੇ ਐਡਵਕੇਟ ਬੀਰਇੰਦਰ ਸਿੰਘ ਸੰਧਵਾਂ, ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।   ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਵਪਾਰੀਆਂ ਵੱਲੋਂ ਦਰਪੇਸ਼ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ-ਬੱਧ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸ ਸਬੰਧੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਹਿਲਾਂ ਵਪਾਰੀ ਅਫਸਰਾਂ ਕੋਲ ਆਉਂਦੇ ਸੀ ਹੁਣ ਅਫਸਰ ਵਪਾਰੀਆਂ ਕੋਲ ਜਾ ਰਹੇ ਹਨ। ਉਹਨਾ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਕੋਟਕਪੂਰਾ ਬਾਜ਼ਾਰ ਵਿਚ ਪਾਰਕਿੰਗ ਦੀ ਸੀ ਉਸ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਬਾਜ਼ਾਰ ਦੇ ਵਿੱਚ ਤਿੰਨ ਜਗ੍ਹਾ ਤੇ ਬਾਥਰੂਮ ਬਣ ਰਹੇ ਹਨ ਤਾਂ ਕਿ ਲੋਕਾਂ ਨੂੰ ਅਤੇ ਵਪਾਰੀਆਂ ਨੂੰ ਸਹੂਲਤ ਹੋਵੇ।  ਉਹਨਾ ਕਿਹਾ ਕੋਟਕਪੂਰਾ ਦੀ ਸੱਟਾਂ ਬਾਜ਼ਾਰ ਵਾਲੀ ਸੜਕ ਵੀ ਜਲਦੀ ਬਣ ਕੇ ਤਿਆਰ ਹੋ ਜਾਵੇਗੀ। ਉਹਨਾ ਕਿਹਾ ਕਿ ਨਰੂਲਾ ਜਿੰਮ ਵਾਲੀ ਸੜਕ ਵੀ ਜਲਦੀ ਹੀ ਬਣ ਜਾਵੇਗੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਇਸ ਮੌਕੇ ਉਹਨਾਂ ਪੰਜਾਬ ਸਰਕਾਰ ਵਲੋਂ ਹੁਣ ਤੱਕ ਕੀਤੇ ਵਿਕਾਸ ਕਾਰਜਾਂ ਸਬੰਧੀ ਵੀ ਜਾਣਕਾਰੀ ਦਿੱਤੀ।   ਇਸ ਮੌਕੇ ਸ਼੍ਰੀ ਨਰੇਸ਼ ਸਿੰਘ ਚੇਅਰਮੈਨ, ਗੁਰਚਰਨ ਸਿੰਘ ਨਾਇਬ ਤਹਿਸੀਲਦਾਰ ਕੋਟਕਪੂਰਾ, ਦਿਨੇਸ਼ ਕੁਮਾਰ ਐਸ ਟੀ ਓ, ਜਸਵੰਤ ਸਿੰਘ ਇੰਸਪੈਕਟਰ ਜੀਐਸਟੀ, ਤਜਿੰਦਰ ਸਿੰਘ ਐਸਆਈਪੀਓ, ਮੰਦਰ ਸਿੰਘ ਜੇ. ਈ., ਵਿਕਾਸ ਸ਼ਰਮਾ ਬੀਡੀਪੀਓ, ਗੁਰਜੀਵਨ ਸਿੰਘ ਪੀ ਐੱਚ ਜੀ, ਵਿਸ਼ਾਲ ਭੱਟੀ ਲੇਬਰ ਇੰਸਪੈਕਟਰ, ਪ੍ਰਤੀਕ ਐਕਸਾਈਜ ਇੰਸਪੈਕਟਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਪਾਰੀ ਹਾਜ਼ਰ ਸਨ। 

Punjab

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

ਚੰਡੀਗੜ੍ਹ/ਫਿਰੋਜ਼ਪੁਰ, 21 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਬਾਰਡਰ ਆਊਟਪੋਸਟ (ਬੀਓਪੀ) ਜੀਜੀ-2, ਪਿੰਡ ਮਹਿਤਮ ਨਗਰ, ਫਾਜ਼ਿਲਕਾ ਨੇੜੀਓਂ 6.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਕੰਡਿਆਲੀ ਵਾੜ ਨੇੜੇ ਪਹੁੰਚ ਗਏ ਅਤੇ  ਹਨ੍ਹੇਰੇ ਦਾ ਫਾਇਦਾ ਉਠਾ ਕੇ ਉਨ੍ਹਾਂ ਨੇ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਘੁਸਪੈਠ ਨੂੰ ਰੋਕਣ ਲਈ ਚੌਕਸ ਬੀਐਸਐਫ ਦੇ ਜਵਾਨਾਂ ਨੇ ਕਈ ਰਾਊਂਡ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਵਿਸਥਾਰਤ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ।ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਬੀਐਸਐਫ ਫਾਜ਼ਿਲਕਾ ਨਾਲ ਮਿਲ ਕੇ ਸ਼ਨੀਵਾਰ ਸਵੇਰੇ ਵਿਸ਼ੇਸ਼ ਘਾਤ ਲਗਾ ਕੇ ਹਮਲਾ ਕਰਨ ਦੀ ਯੋਜਨਾ ਬਣਾਈ ਅਤੇ ਪਿੰਡ ਮਹਿਤਮ ਨਗਰ, ਫਾਜ਼ਿਲਕਾ, ਜਿੱਥੋਂ ਪਾਕਿਸਤਾਨੀ ਤਸਕਰ ਖੇਪ ਨੂੰ ਅੱਗੇ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਦੇ ਖੇਤਰ ਵਿੱਚ ਸਾਂਝਾ ਗੁਪਤ ਆਪ੍ਰੇਸ਼ਨ ਚਲਾਇਆ। ਉਨ੍ਹਾਂ ਕਿਹਾ ਕਿ ਬੀਐਸਐਫ ਤਾਇਨਾਤ ਜਵਾਨਾਂ ਨੇ ਜਵਾਬੀ ਕਾਰਵਾਈ ਵਿੱਚ ਤੁਰੰਤ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇਸ ਆਪ੍ਰੇਸ਼ਨ ਦੇ ਨਤੀਜੇ ਵਜੋਂ ਮੌਕੇ ਤੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਈ।ਏਆਈਜੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਥਾਨਕ ਤਸਕਰ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 07 ਮਿਤੀ 21-03-2026 ਦਰਜ ਕੀਤੀ ਗਈ ਹੈ। 

Punjab

ਬਠਿੰਡਾ ਅਧਾਰਤ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਬਠਿੰਡਾ, 21 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ  ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਗੈਰ-ਕਾਨੂੰਨੀ ਦੇਸੀ .32 ਬੋਰ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨI ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕੀ ਕੁਮਾਰ ਉਰਫ਼ ਜੈਕੀ ਵਾਸੀ  ਪਰਸਰਾਮ ਨਗਰ, ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਵਿਸ਼ਾਲ ਨਗਰ,ਬਠਿੰਡਾ , ਵਜੋਂ ਹੋਈ ਹੈ। ਵਿਕਾਸ ਅਰੋੜਾ ਅਪਰਾਧਿਕ ਪਿਛੋਕੜ ਵਾਲਾ ਦੋਸ਼ੀ ਹੈ, ਜੋ ਘਰੇਲੂ ਹਿੰਸਾ ਦੇ ਇੱਕ ਮਾਮਲੇ ਵਿੱਚ ਵੀ ਸ਼ਾਮਲ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ‘ਬਠਿੰਡਾ ਵਿੱਚ ਇੱਕ ਵਪਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹਥਿਆਰ ਦਿੱਲੀ ਤੋਂ ਖਰੀਦੇ ਗਏ ਸਨ ਅਤੇ ਇਸ ਸਬੰਧੀ ਹੋਰ ਸਬੰਧਾਂ ਦੀ ਪੜਤਾਲ ਕੀਤੀ ਜਾ ਰਹੀ ਹੈ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਏਜੀਟੀਐਫ ਗੁਰਮੀਤ ਚੌਹਾਨ ਨੇ ਕਿਹਾ ਕਿ ਏਜੀਟੀਐਫ ਬਠਿੰਡਾ ਦੀ ਟੀਮ ਨੂੰ  ਭਰੋਸੇਯੋਗ ਸੂਤਰਾਂ ਤੋੰ ਪੁਖ਼ਤਾ ਇਤਲਾਹ ਮਿਲੀ ਸੀ ਕਿ  ਜੈਕੀ ਉਰਫ਼ ਜੈਕੀ ਅਤੇ ਵਿਕਾਸ ਅਰੋੜਾ, ਜੋ ਡਕੈਤੀ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਜਿਨ੍ਹਾਂ ਕੋਲ ਗੈਰ-ਕਾਨੂੰਨੀ ਹਥਿਆਰ ਸਨ , ਨੂੰ ਪੰਚਵਟੀ ਖੇਤਰ ਵਿੱਚ ਮਿੱਤਲ ਮਾਲ ਦੇ ਨੇੜੇ  ਦੇਖੇ ਗਏ ਹਨ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਡੀਐਸਪੀ ਏਜੀਟੀਐਫ ਬਠਿੰਡਾ ਰੇਂਜ ਜਸਪਾਲ ਸਿੰਘ ਨੇ ਜ਼ਿਲ੍ਹਾ ਬਠਿੰਡਾ ਪੁਲਿਸ ਨਾਲ ਇਹ ਪੁਖ਼ਤਾ ਜਾਣਕਾਰੀ ਸਾਂਝੀ ਕੀਤੀ I ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਬਠਿੰਡਾ ਡਾ. ਜੋਤੀ ਯਾਦਵ ਨੇ ਦੱਸਿਆ ਕਿ ਇੱਕ ਸਾਂਝੇ ਆਪ੍ਰੇਸ਼ਨ ਵਿੱਚ, ਦੋ ਸ਼ੱਕੀ ਵਿਅਕਤੀਆਂ ਨੂੰ ਜੀਟੀ ਰੋਡ, ਬਠਿੰਡਾ ਤੋਂ ਆਉਂਦੇ ਦੇਖਿਆ ਗਿਆ। ਸਰਹਿੰਦ ਨਹਿਰ ਦੇ ਨੇੜੇ ਸੰਤਪੁਰਾ ਰੋਡ ‘ਤੇ ਸਥਿਤ ਪੁਲਿਸ ਨਾਕੇ ਨੂੰ ਦੇਖ ਕੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ,ਪਰ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਮੁਸਤੈਦੀ ਨਾਲ ਕਾਬੂ ਕਰ ਲਿਆ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ।ਇਸ ਸਬੰਧੀ ਬਠਿੰਡਾ ਦੇ ਪੁਲਿਸ ਸਟੇਸ਼ਨ ਕੋਤਵਾਲੀ ਵਿਖੇ ਅਸਲਾ ਐਕਟ ਦੀ ਧਾਰਾ 25  ਤਹਿਤ ਐਫਆਈਆਰ ਨੰਬਰ 65 ਮਿਤੀ 20.03.2026 ਨੂੰ ਕੇਸ ਦਰਜ ਕੀਤਾ ਗਿਆ ਹੈ। 

Punjab

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਮਾਰਚ:ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਾਸ਼ੀਆਗ੍ਰਸਤ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਹੋਇਆ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਮੌਜੂਦਾ ਵਿੱਤੀ ਸਾਲ ਦੌਰਾਨ 1,91,429 ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ₹219 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਮਾਨ ਸਰਕਾਰ ਦੀ ਅਨੁਸੂਚਿਤ ਜਾਤੀਆਂ ਅਤੇ ਹੋਰ ਪਿੱਛੜੇ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ।ਸਕੀਮ ਦੇ ਮਨੁੱਖੀ ਪੱਖ ਨੂੰ ਉਜਾਗਰ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਪੋਸਟ ਮੈਟ੍ਰਿਕ ਸਕਾਲਰਸ਼ਿਪ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਹਜ਼ਾਰਾਂ ਪਰਿਵਾਰਾਂ ਲਈ ਉਮੀਦ ਦੀ ਇੱਕ ਕਿਰਨ ਹੈ। ਕਈ ਘਰਾਂ ਲਈ ਇਹ ਸਕੀਮ ਬੱਚਿਆਂ ਨੂੰ ਉੱਚ ਸਿੱਖਿਆ ਹਾਸਲ ਕਰਨ ਅਤੇ ਆਪਣਾ ਭਵਿੱਖ ਸੁਨਹਿਰੀ ਬਣਾਉਣ ਦਾ ਮੌਕਾ ਪ੍ਰਦਾਨ ਕਰ ਰਹੀ ਹੈ। ਸਾਡੀ ਸਰਕਾਰ ਦਾ ਦ੍ਰਿੜ ਇਰਾਦਾ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਸਿਰਫ਼ ਆਰਥਿਕ ਕਮੀ ਕਾਰਨ ਆਪਣੀ ਪੜਾਈ ਤੋਂ ਵਾਂਝਾ ਨਾ ਰਹੇ।”ਹੋਰ ਜਾਣਕਾਰੀ ਸਾਂਝੀ ਕਰਦਿਆਂ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੌਜੂਦਾ ਵਿੱਤੀ ਸਾਲ ਦੌਰਾਨ 2.70 ਲੱਖ ਵਿਦਿਆਰਥੀਆਂ ਨੂੰ ਸਕੀਮ ਅਧੀਨ ਕਵਰ ਕਰਨ ਦਾ ਟੀਚਾ ਰੱਖਿਆ ਗਿਆ ਸੀ, ਜਦਕਿ ਹੁਣ ਤੱਕ 2,72,093 ਵਿਦਿਆਰਥੀਆਂ ਵੱਲੋਂ ਅਰਜ਼ੀਆਂ ਪ੍ਰਾਪਤ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਟੀਚੇ ਤੋਂ ਵੱਧ ਅਰਜ਼ੀਆਂ ਮਿਲਣ ਨਾਲ ਸਕੀਮ ਪ੍ਰਤੀ ਲੋਕਾਂ ਵਿੱਚ ਵਧ ਰਹੀ ਜਾਗਰੂਕਤਾ ਅਤੇ ਭਰੋਸਾ ਸਪੱਸ਼ਟ ਹੁੰਦਾ ਹੈ।ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਸਕੀਮ ਅਧੀਨ ਵਿਦਿਆਰਥੀਆਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਜਾ ਰਿਹਾ ਹੈ, ਜਿਸ ਨਾਲ ਪਿੱਛਲੇ ਸਾਲਾਂ ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।“ਇਹ ਉਪਰਾਲਾ ਪੰਜਾਬ ਦੇ ਨੌਜਵਾਨਾਂ ਨੂੰ ਸਿੱਖਿਆ ਰਾਹੀਂ ਸਸ਼ਕਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਰਿਹਾ ਹੈ।” 

Punjab

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਈਦ-ਉੱਲ-ਫ਼ਿਤਰ ਮੌਕੇ ਲੋਕਾਂ ਨੂੰ ਮੁਬਾਰਕਬਾਦ; ਅਮਨ, ਭਾਈਚਾਰੇ ਅਤੇ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼

ਲਹਿਰਾਗਾਗਾ, 21 ਮਾਰਚਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਲਹਿਰਾਗਾਗਾ, ਬੱਲਰਾਂ ਅਤੇ ਕੋਟੜਾ ਲਿਹਲ ਵਿਖੇ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਹੋਏ ਇਲਾਕਾ ਵਾਸੀਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਈਦ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਸਮਾਜ ਵਿੱਚ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਵੱਖ-ਵੱਖ ਧਰਮਾਂ ਅਤੇ ਸਭਿਆਚਾਰਾਂ ਦੀ ਸਾਂਝ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਰੇ ਤਿਉਹਾਰ ਸਾਂਝੇ ਹਨ ਅਤੇ ਇਹ ਸਾਨੂੰ ਇਕੱਠੇ ਰਹਿਣ, ਪ੍ਰੇਮ, ਸਹਿਯੋਗ ਅਤੇ ਸਦਭਾਵਨਾ ਨਾਲ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੰਦੇ ਹਨ। ਈਦ-ਉੱਲ-ਫ਼ਿਤਰ ਦਾ ਤਿਉਹਾਰ ਵੀ ਸਾਨੂੰ ਭਾਈਚਾਰੇ, ਸਬਰ ਅਤੇ ਸ਼ੁਕਰਾਨੇ ਦੀ ਸਿੱਖਿਆ ਦਿੰਦਾ ਹੈ।ਉਨ੍ਹਾਂ ਹੋਰ ਕਿਹਾ ਕਿ ਅਜਿਹੇ ਪਵਿੱਤਰ ਮੌਕਿਆਂ ‘ਤੇ ਸਾਨੂੰ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਸਮਝਦੇ ਹੋਏ ਲੋੜਵੰਦਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ ਅਤੇ ਆਪਸੀ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣਾ ਚਾਹੀਦਾ ਹੈ।ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਪਵਿੱਤਰ ਦਿਹਾੜੇ ‘ਤੇ ਅਸੀਂ ਸਭ ਮਿਲ ਕੇ ਅਮਨ-ਸ਼ਾਂਤੀ, ਭਾਈਚਾਰੇ ਅਤੇ ਏਕਤਾ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਈਏ ਅਤੇ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਅੱਗੇ ਵਧਾਉਣ ਲਈ ਇਕੱਠੇ ਯਤਨ ਕਰੀਏ।ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਪੁੱਤਰ ਗੌਰਵ ਗੋਇਲ, ਮੁਸਲਿਮ ਭਾਈਚਾਰੇ ਦੇ ਆਗੂ ਤੇ ਮੈਂਬਰਾਂ ਸਮੇਤ ਆਪ ਦੇ ਵੱਖ ਵੱਖ ਅਹੁਦੇਦਾਰ, ਪਿੰਡਾਂ ਦੇ ਪੰਚ ਸਰਪੰਚ, ਇਲਾਕੇ ਦੇ ਪ੍ਰਮੁੱਖ ਵਿਅਕਤੀ, ਸਮਾਜਿਕ ਅਤੇ ਧਾਰਮਿਕ ਆਗੂ ਮੌਜੂਦ ਸਨ। 

Punjab

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁਸਲਿਮ ਭਾਈਚਾਰੇ ਅਤੇ ਪੰਜਾਬ ਦੇ ਲੋਕਾਂ ਨੂੰ ਈਦ ਦੀਆਂ ਵਧਾਈਆਂ

ਸ੍ਰੀ ਅਨੰਦਪੁਰ ਸਾਹਿਬ 21 ਮਾਰਚ:  ਪੰਜਾਬ ਦੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਈਦ ਦੇ ਪਵਿੱਤਰ ਮੌਕੇ ‘ਤੇ ਮੁਸਲਿਮ ਭਾਈਚਾਰੇ ਸਮੇਤ ਪੰਜਾਬ ਅਤੇ ਦੇਸ਼ ਦੇ ਸਮੂਹ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ।    ਇਸ ਮੌਕੇ ਸ. ਬੈਂਸ ਕਿਹਾ ਕਿ ਪੰਜਾਬ ਦੀ ਧਰਤੀ ਸਾਂਝੀ ਵਿਰਾਸਤ ਅਤੇ ਕੌਮੀ ਏਕਤਾ ਦੀ ਪ੍ਰਤੀਕ ਹੈ, ਜਿੱਥੇ ਹਰ ਧਰਮ ਦੇ ਲੋਕ ਸਾਰੇ ਤਿਉਹਾਰ ਬੜੇ ਉਤਸ਼ਾਹ ਨਾਲ ਇਕੱਠੇ ਮਨਾਉਂਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਏਕਤਾ ਅਤੇ ਆਪਸੀ ਪਿਆਰ ਸਾਡੇ ਸਮਾਜ ਦੀ ਸਭ ਤੋਂ ਵੱਡੀ ਤਾਕਤ ਹੈ।     ਸ. ਹਰਜੋਤ ਸਿੰਘ ਬੈਂਸ ਨੇ ਸਰਬੱਤ ਦਾ ਭਲਾ ਲਈ ਅਰਦਾਸ ਕੀਤੀ ਅਤੇ ਦੇਸ਼ ਤੇ ਦੁਨੀਆ ਵਿੱਚ ਅਮਨ ਤੇ ਸੁਖ-ਸ਼ਾਂਤੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਸ਼ਵ ਸ਼ਾਂਤੀ ਸਭ ਤੋਂ ਵੱਡੀ ਲੋੜ ਹੈ ਅਤੇ ਦੇਸ਼ਾਂ ਵਿੱਚ ਚੱਲ ਰਹੇ ਟਕਰਾਵਾਂ ਦਾ ਜਲਦ ਤੋਂ ਜਲਦ ਅੰਤ ਹੋਣਾ ਚਾਹੀਦਾ ਹੈ।ਉਨ੍ਹਾਂ ਪ੍ਰਾਰਥਨਾ ਕੀਤੀ ਕਿ ਵਾਹਿਗੁਰੂ ਸਭ ਦੇਸ਼ਾਂ ਨੂੰ ਇਹ ਸਮਝ ਬਖ਼ਸ਼ੇ ਕਿ ਉਹ ਟਕਰਾਅ ਦੀ ਬਜਾਏ ਗੱਲਬਾਤ ਅਤੇ ਸਹਿਯੋਗ ਦਾ ਰਾਹ ਅਪਣਾਉਣ। ਉਨ੍ਹਾਂ ਕਿਹਾ ਕਿ ਗੱਲਬਾਤ ਹੀ ਹਰ ਸਮੱਸਿਆ ਦਾ ਟਿਕਾਊ ਹੱਲ ਹੈ, ਜੋ ਸੰਸਾਰ ਵਿੱਚ ਸਥਿਰਤਾ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾ ਸਕਦੀ ਹੈ।ਅੰਤ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿੱਚ ਭਾਈਚਾਰੇ ਅਤੇ ਅਮਨ ਨੂੰ ਕਾਇਮ ਰੱਖਣ ਲਈ ਮਿਲਜੁਲ ਕੇ ਕੰਮ ਕਰਨ ਅਤੇ ਇਕ ਵਾਰ ਫਿਰ ਸਭ ਨੂੰ ਈਦ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ। 

Punjab

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮਕੋਟ, 21 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧਰਮਕੋਟ ਦੀ ਦਾਣਾ ਮੰਡੀ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਇੱਕ ਸਿੱਧਾ ਰਾਜਨੀਤਿਕ ਸੰਦੇਸ਼ ਦਿੱਤਾ ਕਿ ਪੰਜਾਬ ਵਿੱਚ ਕੁਝ ਰਸੂਖ਼ਦਾਰਾ ਘਰਾਣਿਆਂ ਵੱਲੋਂ ਵਾਰੋ-ਵਾਰੀ ਸੱਤਾ ਤੇ ਕਾਬਿਜ਼ ਹੋਣ ਦਾ ਯੁੱਗ ਹੁਣ ਖਤਮ ਹੋ ਗਿਆ ਹੈ ਅਤੇ ਸੂਬਾ ਇਸ ਤੋਂ ਅੱਗੇ ਵਧ ਗਿਆ ਹੈ। ਹੁਣ ਸੂਬੇ ਦਾ ਭਵਿੱਖ ਪੂਰੀ  ਤਰ੍ਹਾਂ ਲੋਕਾਂ ਦੇ ਹੱਥ ਵਿੱਚ ਹੈ। ਦਹਾਕਿਆਂ ਦੇ ਕੁਸ਼ਾਸਨ ’ਤੇ ਰਵਾਇਤੀ ਪਾਰਟੀਆਂ ਨੂੰ ਘੇਰਦਿਆਂ, ਉਨ੍ਹਾਂ  ਕਿਹਾ ਕਿ ਜਿਨ੍ਹਾਂ ਨੇ ਕਦੇ ਪੰਜਾਬ ਦੀ ਜਵਾਨੀ ਅਤੇ ਕਾਨੂੰਨ ਵਿਵਸਥਾ ਨੂੰ ਢਾਹ ਲਾਈ ਸੀ, ਉਹ ਹੀ ਹੁਣ ਝੂਠੇ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜੱਗ ਜ਼ਾਹਰ ਹੈ ਕਿ ਉਨ੍ਹਾਂ ਦੀ ਭਰੋਸੇਯੋਗਤਾ ਲਗਾਤਾਰ ਘਟਦੀ ਜਾ ਰਹੀ ਹੈ ਅਤੇ 2027 ਵਿੱਚ ਉਨ੍ਹਾਂ ਦੀ ਹਾਰ ਸਪੱਸ਼ਟ ਦਿਖ ਰਹੀ ਹੈ।ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਾਲੀ ਸਰਕਾਰ ਵਜੋਂ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਚਾਰ ਸਾਲਾਂ ਦੇ ਅੰਦਰ ਪੂਰੀਆਂ ਕੀਤੀਆਂ ਹਨ ਅਤੇ ਬਾਕੀ ਰਹਿੰਦੇ ਸਾਸ਼ਨ ਕਾਲ ਦੌਰਾਨ ਦਹਾਕਿਆਂ ਤੋਂ ਅਣਗੌਲੇ ਪੰਜਾਬ ਦੀ ਰਿਕਵਰੀ ਵਿੱਚ ਤੇਜ਼ੀ ਲਿਆਂਦੀ ਜਾਵੇਗੀ । ਉਨ੍ਹਾਂ ਨੇ ਵਿਰੋਧੀ ਪਾਰਟੀਆਂ ਦੀ ਇਕੱਠੀ ਕੀਤੀ ਭੀੜ ਦੀ ਤੁਲਨਾ ’ਆਪ’ ਇਕੱਠਾਂ ਵਿੱਚ ਦਿਖਾਈ ਦੇਣ ਵਾਲੇ ਅਸਲ ਜਨਤਕ ਸਮਰਥਨ ਨਾਲ ਕੀਤੀ ਅਤੇ ਕਿਹਾ ਕਿ ਲੋਕ ਹੁਣ ਪ੍ਰਚਾਰ ਰਾਹੀਂ ਪ੍ਰਭਾਵਿਤ ਹੋਣ ਲਈ ਤਿਆਰ ਨਹੀਂ ਬਲਕਿ ਆਪਣੇ ਭਵਿੱਖ ਬਾਰੇ ਫੈਸਲੇ ਲੈਣ ਲਈ ਜਾਗਰੂਕ ਹਨ।ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਬਾਜੇਕੇ ਵਿੱਚ ਇੱਕ ਸਕੂਲ ਆਫ਼ ਐਮੀਨੈਂਸ ਦਾ ਨੀਂਹ ਪੱਥਰ ਰੱਖਿਆ, ਜਿੱਥੇ ਸਥਾਨਕ ਲੋਕਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਭੇਟ ਕੀਤੀਆਂ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਦਾ ਗੁਲਾਬ ਦੇ ਫੁੱਲਾਂ ਨਾਲ ਸਵਾਗਤ ਕੀਤਾ। 19.76 ਕਰੋੜ ਰੁਪਏ ਦੇ ਇਸ ਪ੍ਰਾਜੈਕਟ ਦਾ ਉਦੇਸ਼ ਪੇਂਡੂ ਸਿੱਖਿਆ ਨੂੰ ਆਧੁਨਿਕ ਬੁਨਿਆਦੀ ਢਾਂਚੇ, ਉੱਨਤ ਸਿਖਲਾਈ ਸਹੂਲਤਾਂ ਅਤੇ ਮੁਫ਼ਤ ਜੇਈਈ-ਨੀਟ ਕੋਚਿੰਗ ਨਾਲ ਲੈਸ ਕਰਨਾ ਹੈ, ਜੋ  ਬਰਾਬਰ ਮੌਕੇ ਯਕੀਨੀ ਬਣਾਉਣ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦਾ ਠੋਸ ਯਤਨ ਹੈ।ਇਸ ਤੋਂ ਬਾਅਦ, ਮੁੱਖ ਮੰਤਰੀ ਨੇ ਧਰਮਕੋਟ ਵਿੱਚ 18 ਕਰੋੜ ਰੁਪਏ ਦੀ ਲਾਗਤ ਵਾਲੇ ਸਬ-ਡਿਵੀਜ਼ਨਲ ਹਸਪਤਾਲ ਦਾ ਨੀਂਹ ਪੱਥਰ ਰੱਖਿਆ, ਇਸਨੂੰ ਛੋਟੇ ਕਸਬਿਆਂ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਸੰਭਾਲ ਪਹੁੰਚ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ ਅਤੇ ਹਰ ਘਰ ਤੱਕ ਮਿਆਰੀ ਇਲਾਜ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।ਦਾਣਾ ਮੰਡੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੰਜ਼ ਕੱਸਦਿਆਂ ਕਿਹਾ, “ਉਹ ਆਗੂ ਹੁਣ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਗੱਲ ਕਰ ਰਹੇ ਹਨ, ਜਿਨ੍ਹਾਂ ਦੇ ਹੱਥ ਸੂਬੇ ਦੇ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਜੋ ਸੂਬੇ ਵਿੱਚ ਅਸਥਿਰਤਾ ਲਈ ਜ਼ਿੰਮੇਵਾਰ ਹਨ। ਇਨ੍ਹਾਂ ਪਾਰਟੀਆਂ ਨੇ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਧਰੋਹ ਕਮਾਇਆ ਅਤੇ ਜਨਤਾ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ,।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬੱਚਿਆਂ ਨੂੰ ਸਿੱਖਿਆ ਦੇਣ, ਰੁਜ਼ਗਾਰ ਪੈਦਾ ਕਰਨ ਅਤੇ ਸਥਾਈ ਵਿਕਾਸ ਰਾਹੀਂ ਗਰੀਬੀ ਨੂੰ ਖਤਮ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ। ਇਸ ਸਮਾਗਮ ਪ੍ਰਤੀ ਜਨਤਕ ਹੁੰਗਾਰੇ ਬਾਰੇ ਜ਼ਿਕਰ ਕਰਦਿਆਂ, ਕਿਹਾ ਕਿ ਇਹ ਸਰਕਾਰ ਦੇ ਕੰਮ ਪ੍ਰਤੀ ਲੋਕਾਂ ਦੀ ਸੰਤੁਸ਼ਟੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਜੂਦਗੀ ਇਸ ਗੱਲ ਦਾ ਸਬੂਤ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਕੰਮ ਤੋਂ ਖੁਸ਼ ਹਨ ਅਤੇ ਉਹ ਸਾਡੀ ਸਰਕਾਰ ਦਾ ਸਮਰਥਨ ਕਰਦੇ ਹਨ। ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਚਾਰ ਸਾਲਾਂ ਦੇ ਅੰਦਰ ਆਪਣੇ ਕੀਤੇ ਹੋਏ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕੀਤਾ ਹੈ ਅਤੇ ਸਾਡੇ ਕੋਲ ਅਜੇ ਵੀ ਹੋਰ ਕੰਮ ਕਰਨ ਲਈ ਇੱਕ ਸਾਲ ਬਾਕੀ ਹੈ। ਅਸੀਂ ਇਸ ਇੱਕ ਸਾਲ ਨੂੰ ਬਰਬਾਦ ਨਹੀਂ ਕਰਾਂਗੇ ਕਿਉਂਕਿ ਅਸੀਂ ਪਹਿਲਾਂ ਹੀ 70 ਸਾਲ ਪਿੱਛੇ ਹਾਂ ਅਤੇ ਹੁਣ ਸਾਨੂੰ ਉਸ ਦੇਰੀ ਦੀ ਭਰਪਾਈ ਕਰਨੀ ਪਵੇਗੀ।”’’ਸਰਕਾਰ ਦੀਆਂ ਹੋਰ ਪਹਿਲਕਦਮੀਆਂ ਬਾਰੇ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ, ‘‘ਆਪ ਸਰਕਾਰ ਹੋਰ ਸਕੂਲ, ਹੋਰ ਹਸਪਤਾਲ ਬਣਾਏਗੀ, ਹੋਰ ਨੌਕਰੀਆਂ ਪ੍ਰਦਾਨ ਕਰੇਗੀ, ਪੁਲਿਸ ਵਿੱਚ ਭਰਤੀ ਕਰੇਗੀ, ਟੋਲ ਪਲਾਜ਼ਾ ਬੰਦ ਕਰੇਗੀ, ਨਹਿਰਾਂ ਵਿੱਚ ਪਾਣੀ ਲਿਆਵੇਗੀ, ਸੜਕਾਂ ਬਣਾਏਗੀ ਅਤੇ ਖੇਡਾਂ ਨੂੰ ਉਤਸ਼ਾਹਿਤ ਕਰੇਗੀ। ਅਜੇ ਵੀ ਬਹੁਤ ਸਾਰਾ ਕੰਮ ਕਰਨ ਦੀ ਲੋੜ ਹੈ ਅਤੇ ’ਆਪ’ ਸਰਕਾਰ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਸੀ ਅਤੇ ਪੰਜਾਬ ਨੂੰ ਬੁਰੀ ਹਾਲਤ ਵਿੱਚ ਛੱਡ ਦਿੱਤਾ ਸੀ, ਪਰ ਅੱਜ ਇਹ ਫਿਰ ਤੋਂ ਅੱਗੇ ਵਧ ਰਿਹਾ ਹੈ।’’ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ, ‘‘ਇਹ ਇਕੱਠ ਆਮ ਨਹੀਂ ਹਨ ਕਿਉਂਕਿ ਦੂਜੀਆਂ ਪਾਰਟੀਆਂ ਅਜਿਹੇ ਸਮਾਗਮਾਂ ਦੇ ਸੁਪਨੇ ਹੀ ਦੇਖ ਸਕਦੀਆਂ ਹਨ ਕਿਉਂਕਿ ਲੋਕ ਉਨ੍ਹਾਂ ਨੂੰ ਸੁਣਨ ਨਹੀਂ ਆਉਂਦੇ। ਕਾਂਗਰਸ ਜਾਂ ਅਕਾਲੀ ਆਗੂਆਂ ਤੋਂ ਪੁੱਛੋ ਕਿ ਉਹ ਭੀੜ ਇਕੱਠੀ ਕਰਨ ਲਈ ਕਿੰਨੇ ਪੈਸੇ ਖਰਚ ਕਰਦੇ ਹਨ। ਉਹ ਰੈਲੀਆਂ ਵਿੱਚ ਸ਼ਾਮਲ ਹੋਣ ਲਈ ਲੋਕਾਂ ਨੂੰ ਵੀ ਕਿਰਾਏ ’ਤੇ ਲਿਆਉਂਦੇ ਹਨ। ਪਰ ਇੱਥੇ, ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਲੋਕ ਆਪ ਮੁਹਾਰੇ ਆਉਂਦੇ ਹਨ। ਇਹ ਜਨਤਾ ਦਾ ਅਸਲ ਸਮਰਥਨ ਹੈ।’’ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਕੋਲ ਪੰਜਾਬ ਨੂੰ ਬਦਲਣ ਦੇ ਕਈ ਮੌਕੇ ਸਨ ਪਰ ਨੇਕ ਇਰਾਦਿਆਂ ਦੀ ਘਾਟ ਕਾਰਨ ਉਹ ਅਸਫਲ ਰਹੇ। ਜੇਕਰ ਪਿਛਲੀਆਂ ਸਰਕਾਰਾਂ ਕੋਲ ਕੰਮ ਕਰਨ ਦੀ ਇੱਛਾ ਸ਼ਕਤੀ ਹੁੰਦੀ ਤਾਂ ਉਹ ਇਹ ਪਹਿਲਾਂ ਹੀ ਕਰ ਲੈਂਦੇ ਕਿਉਂਕਿ ਉਨ੍ਹਾਂ ਕੋਲ ਕਈ ਮੌਕੇ ਸਨ। ਇਨ੍ਹਾਂ ਆਗੂਆਂ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕੀਤਾ। ਕੁਝ ਆਗੂ ਤਾਂ ਕਈ ਵਾਰ ਮੁੱਖ ਮੰਤਰੀ ਰਹੇ, ਪਰ ਸੂਬੇ ਵਿੱਚ ਕੁਝ ਨਹੀਂ ਬਦਲਿਆ। ਇਨ੍ਹਾਂ ਆਗੂਆਂ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰ ਕੇ ਆਪਣੇ ਨਿੱਜੀ ਹਿੱਤਾਂ ਲਈ ਕੰਮ ਕੀਤਾ।ਸ਼ਾਸਨ ਵਿੱਚ ਇਰਾਦੇ ਦੀ ਮਹੱਤਤਾ ਨੂੰ ਸਮਝਾਉਂਦੇ ਹੋਏ ਉਨ੍ਹਾਂ ਕਿਹਾ, ‘‘ਜੇਕਰ ਇਰਾਦੇ ਨੇਕ ਅਤੇ ਸਪੱਸ਼ਟ ਹੋਣ ਤਾਂ ਕੁਝ ਘੰਟਿਆਂ ਲਈ ਇੱਕ ਨੇਤਾ ਵੀ ਬਦਲਾਅ ਲਿਆ ਸਕਦਾ ਹੈ, ਪਰ ਚੀਜ਼ਾਂ ਨੂੰ ਬਦਲਣ ਦੀ ਬਜਾਏ ਪਿਛਲੀਆਂ ਸਰਕਾਰਾਂ ਨੇ ਲੋਕਾਂ ਦਾ ਸ਼ੋਸ਼ਣ ਕੀਤਾ। ਪੰਜਾਬ ਅਤੇ ਇਸਦੇ ਲੋਕ ਮੇਰੇ ਦਿਲ ਵਿੱਚ ਵਸਦੇ ਹਨ, ਜਿਸ ਕਾਰਨ ਮੈਂ ਇੱਥੇ ਪੂਰੇ ਜੋਸ਼ ਨਾਲ ਜਨਤਾ ਦੀ ਸੇਵਾ ਲਈ ਹਾਜ਼ਰ ਹਾਂ। ਪੂਰਾ ਪੰਜਾਬ ਮੇਰਾ ਪਰਿਵਾਰ ਹੈ ਅਤੇ ਮੈਨੂੰ ਹਮੇਸ਼ਾ ਉਨ੍ਹਾਂ ਵਿੱਚ ਰਹਿਣਾ ਪਸੰਦ ਹੈ, ਮੇਰੇ ਤੋਂ ਪਹਿਲਾਂ ਵਾਲਿਆਂ ਦੇ ਉਲਟ ਜੋ ਮਹਿਲ ਵਾਲੇ ਘਰਾਂ ਵਿੱਚ ਰਹਿਣਾ ਪਸੰਦ ਕਰਦੇ ਸਨ।ਵਿਰੋਧੀ ਧਿਰ ’ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਭਰੋਸੇਯੋਗ ਨਹੀਂ ਹੈ, ਇਸ ਲਈ ਲੋਕਾਂ ਨੂੰ ਉਨ੍ਹਾਂ ’ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਧਿਰ ਨੇ ਸਿਰਫ਼ ਮੇਰੀ ਆਲੋਚਨਾ ਕਰਨ ਲਈ ਹੱਥ ਮਿਲਾਏ ਹਨ। ਉਹ ਜਾਣਦੇ ਹਨ ਕਿ 2027 ਵਿੱਚ ਉਨ੍ਹਾਂ ਦੀ ਹਾਰ ਤੈਅ ਹੈ ਅਤੇ ਇਹ ਗੱਲ ਉਨ੍ਹਾਂ ਨੂੰ ਹਜ਼ਮ ਨਹੀਂ ਹੋ ਰਹੀ। ਸੱਤਾ ਵਿੱਚ ਵਾਰੋ-ਵਾਰੀ ਆਉਣ ਦਾ ਯੁੱਗ ਹੁਣ ਖ਼ਤਮ ਹੋ ਗਿਆ ਹੈ ਅਤੇ ਹੁਣ

Punjab

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ

ਚੰਡੀਗੜ੍ਹ, 21 ਮਾਰਚ, 2026 ‘ਯੁੱਧ ਨਸ਼ੇ ਵਿਰੁੱਧ’ (ਨਸ਼ਿਆਂ ਵਿਰੁੱਧ ਜੰਗ) ਮੁਹਿੰਮ ਦੇ ਬੈਨਰ ਹੇਠ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ, ਵਿਧਾਇਕਾਂ, ਬਲਾਕ ਇੰਚਾਰਜਾਂ ਅਤੇ ਅਹੁਦੇਦਾਰਾਂ ਨੂੰ ਸੰਬੋਧਨ ਕਰਦੇ ਹੋਏ, ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ, ਵਿਧਾਇਕਾਂ ਨੂੰ ਪੂਰੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਨੇ ਪੂਰੇ ਪੰਜਾਬ ਰਾਜ ਵਿੱਚ ਨਸ਼ਿਆਂ ਵਿਰੁੱਧ ਇੱਕ ਮਜ਼ਬੂਤ, ਮਿਸ਼ਨ-ਮੋਡ ਲੜਾਈ ਦਾ ਸੱਦਾ ਦਿੱਤਾ, ਇਸ ਗੱਲ ‘ਤੇ ਜ਼ੋਰ ਦਿੱਤਾ ਕਿ ‘ਆਪ’ ਦੀ ਨੀਂਹ ਸੱਤਾ ਜਾਂ ਵਿਸ਼ੇਸ਼ ਅਧਿਕਾਰਾਂ ਦੀ ਭਾਲ ਵਿੱਚ ਨਹੀਂ, ਸਗੋਂ ਸੰਘਰਸ਼ ਅਤੇ ਕੁਰਬਾਨੀ ਵਿੱਚ ਹੈ। ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ, ਸੀਨੀਅਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਟਿੱਪਣੀ ਕੀਤੀ, “ਆਮ ਆਦਮੀ ਪਾਰਟੀ ਜੰਤਰ-ਮੰਤਰ ‘ਤੇ 14 ਦਿਨਾਂ ਦੀ ਭੁੱਖ ਹੜਤਾਲ ਤੋਂ ਉੱਭਰੀ ਹੈ, ਜੋ ਅਰਵਿੰਦ ਕੇਜਰੀਵਾਲ, ਸਾਡੇ ਸਾਰਿਆਂ ਅਤੇ ਅੱਜ ਇੱਥੇ ਮੌਜੂਦ ਤੁਹਾਡੇ ਵਿੱਚੋਂ ਬਹੁਤ ਸਾਰੇ ਲੋਕਾਂ ਦੇ ਸਮੂਹਿਕ ਯਤਨਾਂ ਨਾਲ ਸੰਚਾਲਿਤ ਹੈ। ਇਸ ਪਾਰਟੀ ਦੀ ਕਲਪਨਾ ਸਿਰਫ਼ ਸੱਤਾ ਦੇ ਲਾਭਾਂ ਦਾ ਆਨੰਦ ਲੈਣ ਜਾਂ ਵਿਅਕਤੀਆਂ ਨੂੰ ਵਿਧਾਇਕ ਅਤੇ ਮੰਤਰੀ ਬਣਨ ਵਿੱਚ ਸਹਾਇਤਾ ਕਰਨ ਲਈ ਇੱਕ ਡਰਾਇੰਗ ਰੂਮ ਵਿੱਚ ਨਹੀਂ ਕੀਤੀ ਗਈ ਸੀ। ਇਹ ਇੱਕ ਸੰਘਰਸ਼ ਵਿੱਚੋਂ ਪੈਦਾ ਹੋਈ ਪਾਰਟੀ ਹੈ, ਅਤੇ ਅਸੀਂ ਕਦੇ ਵੀ ਆਪਣਾ ਇਰਾਦਾ ਨਹੀਂ ਗੁਆਇਆ।” ਦਿੱਲੀ ਸਰਕਾਰ ਨੂੰ ਦਰਪੇਸ਼ ਚੁਣੌਤੀਆਂ ਨੂੰ ਯਾਦ ਕਰਦੇ ਹੋਏ, ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਸਰਕਾਰ ਬਣਨ ਤੋਂ ਬਾਅਦ ਪਹਿਲਾ ਹਮਲਾ – ਕੇਂਦਰ ਸਰਕਾਰ ਵੱਲੋਂ ਆਇਆ ਸੀ। ਜਦੋਂ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਬਣੇ, ਤਾਂ ਅਸੀਂ ਹਰ ਪੱਧਰ ‘ਤੇ ਭ੍ਰਿਸ਼ਟਾਚਾਰ ਵਿਰੁੱਧ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ – ਤਹਿਸੀਲਦਾਰ ਤੋਂ ਲੈ ਕੇ ਐਸਡੀਐਮ ਤੱਕ। ਕੇਂਦਰ ਨੂੰ ਖ਼ਤਰਾ ਮਹਿਸੂਸ ਹੋਇਆ ਅਤੇ ਦਿੱਲੀ ਸਰਕਾਰ ਤੋਂ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏਸੀਬੀ) ਖੋਹ ਲਈ ਗਈ। ਇਸ ਤੋਂ ਬਾਅਦ, ਆਈਏਐਸ ਅਧਿਕਾਰੀਆਂ ਤੋਂ ਲੈ ਕੇ ਅਧਿਆਪਕਾਂ ਅਤੇ ਸਹਾਇਕ ਸਟਾਫ ਤੱਕ – ਕਰਮਚਾਰੀਆਂ ਦੇ ਤਬਾਦਲੇ ਦਾ ਅਧਿਕਾਰ ਵੀ ਖੋਹ ਲਿਆ ਗਿਆ। ਸਾਰੀਆਂ ਸ਼ਕਤੀਆਂ ਖੋਹੇ ਜਾਣ ਦੇ ਬਾਵਜੂਦ, ਅਸੀਂ ਕੰਮ ਕਰਦੇ ਰਹੇ ਅਤੇ ਨਤੀਜੇ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ, ਇਨ੍ਹਾਂ ਸ਼ਕਤੀਆਂ ਨੂੰ ਗੁਆਉਣ ਤੋਂ ਬਾਅਦ ਵੀ, ਅਸੀਂ ਸਕੂਲ ਅਤੇ ਹਸਪਤਾਲ ਬਣਾਏ ਜੋ ਭਾਰਤ ਵਿੱਚ ਪਹਿਲਾਂ ਕਦੇ ਨਹੀਂ ਦੇਖੇ ਗਏ ਸਨ। ਅਸੀਂ ਬਿਜਲੀ ਅਤੇ ਪਾਣੀ ਸੰਬੰਧੀ ਨੀਤੀਆਂ ਲਾਗੂ ਕੀਤੀਆਂ ਜੋ ਇੱਕ ਮਿਸਾਲ ਕਾਇਮ ਕਰਦੀਆਂ ਹਨ। ਅਰਵਿੰਦ ਕੇਜਰੀਵਾਲ ਆਸਾਨੀ ਨਾਲ ਦਾਅਵਾ ਕਰ ਸਕਦੇ ਸਨ ਕਿ ਉਹ ਲੋੜੀਂਦੀਆਂ ਸ਼ਕਤੀਆਂ ਤੋਂ ਬਿਨਾਂ ਕੰਮ ਨਹੀਂ ਕਰ ਸਕਦੇ, ਪਰ ਇਸ ਦੀ ਬਜਾਏ, ਉਨ੍ਹਾਂ ਨੇ ਦਿਖਾਇਆ ਕਿ ਇਹ ਕੀਤਾ ਜਾ ਸਕਦਾ ਹੈ। “ਇਹੀ ਕਾਰਨ ਹੈ ਕਿ ਦਿੱਲੀ ਦੇ ਲੋਕਾਂ ਨੇ ਉਨ੍ਹਾਂ ਨੂੰ 2020 ਵਿੱਚ 70 ਵਿੱਚੋਂ 62 ਸੀਟਾਂ ਦਿੱਤੀਆਂ।” ਆਪ ਆਗੂਆਂ ਦੇ ਰਾਜਨੀਤਿਕ ਨਿਸ਼ਾਨੇ ‘ਤੇ ਬੋਲਦੇ ਹੋਏ, ਮਨੀਸ਼ ਸਿਸੋਦੀਆ ਨੇ ਕਿਹਾ ਕਿ, ਇਮਾਨਦਾਰੀ ਦੀ ਇਸ ਤਸਵੀਰ ਨੂੰ ਤੋੜਨ ਦੀ ਕੋਸ਼ਿਸ਼ ਵਿੱਚ, ਨਰਿੰਦਰ ਮੋਦੀ ਜੀ ਨੇ ਅਰਵਿੰਦ ਕੇਜਰੀਵਾਲ ਨੂੰ ਭ੍ਰਿਸ਼ਟ ਵਜੋਂ ਦਰਸਾਉਣ ਦੀ ਕੋਸ਼ਿਸ਼ ਕੀਤੀ। ਸਤੇਂਦਰ ਜੈਨ ਨੂੰ ਇੱਕ ਮਨਘੜਤ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਮੈਨੂੰ ਵੀ ਕਥਿਤ ਸ਼ਰਾਬ ਘੁਟਾਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਸ਼ੁਰੂ ਵਿੱਚ, ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਵਿੱਚ ₹10,000 ਕਰੋੜ, ਫਿਰ ₹1,000 ਕਰੋੜ, ਫਿਰ ₹100 ਕਰੋੜ ਸ਼ਾਮਲ ਸਨ; ਅੰਤ ਵਿੱਚ, ਅਦਾਲਤ ਵਿੱਚ, ਇਹ ਅੰਕੜਾ ਜ਼ੀਰੋ ਹੋ ਗਿਆ। ਅਦਾਲਤ ਨੇ ਫੈਸਲਾ ਸੁਣਾਇਆ ਕਿ ਕੋਈ ਵੀ ਕੇਸ ਨਹੀਂ ਹੈ। ਦ੍ਰਿੜਤਾ ਦੀ ਅਪੀਲ ਕਰਦੇ ਹੋਏ, ਉਨ੍ਹਾਂ ਕਿਹਾ, “ਤੁਹਾਨੂੰ ਹਿੰਮਤ ਰੱਖਣੀ ਚਾਹੀਦੀ ਹੈ। ਇਹ ਇੱਕ ਦਿਨ ਵਿੱਚ ਜਿੱਤਣ ਵਾਲੀ ਲੜਾਈ ਨਹੀਂ ਹੈ; ਇਹ ਇੱਕ ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਸੰਘਰਸ਼ ਹੈ। ਤੁਸੀਂ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ‘ਤੇ ਪੈਦਾ ਹੋਏ ਹੋ; ਇਸੇ ਵਿਰਾਸਤ ਤੋਂ ਤੁਹਾਨੂੰ ਆਪਣੀ ਤਾਕਤ ਹਾਸਲ ਕਰਨੀ ਚਾਹੀਦੀ ਹੈ। ਅੱਜ, ਅਸੀਂ ਸਿਰਫ਼ ਆਪਣੇ ਲਈ ਨਹੀਂ, ਸਗੋਂ ਆਪਣੇ ਬੱਚਿਆਂ ਦੀ ਖ਼ਾਤਰ ਲੜ ਰਹੇ ਹਾਂ। ਕੀ ਤੁਸੀਂ ਕੋਈ ਗਰੰਟੀ ਦੇ ਸਕਦੇ ਹੋ ਕਿ, ਦਸ ਸਾਲ ਬਾਅਦ, ਤੁਹਾਡਾ ਬੱਚਾ ਨਸ਼ੇ ਦਾ ਸ਼ਿਕਾਰ ਨਹੀਂ ਹੋਵੇਗਾ? ਇੱਕੋ ਇੱਕ ਸੱਚੀ ਗਰੰਟੀ ਸਾਡੇ ਸਾਰਿਆਂ ਦੇ ਹੱਥ ਮਿਲਾਉਣ ਵਿੱਚ ਹੈ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾ ਸਕੇ।” ਵਿਧਾਇਕਾਂ ਅਤੇ ਸਥਾਨਕ ਲੀਡਰਸ਼ਿਪ ਨੂੰ ਸਿੱਧੇ ਤੌਰ ‘ਤੇ ਸੰਬੋਧਨ ਕਰਦੇ ਹੋਏ, ਪੰਜਾਬ ਲਈ ‘ਆਪ’ ਇੰਚਾਰਜ ਨੇ ਜ਼ੋਰ ਦੇ ਕੇ ਕਿਹਾ, “ਜੇਕਰ ਇੱਕ ਵੀ ਪਿੰਡ ਜਾਂ ਇੱਕ ਵਾਰਡ ਵਿੱਚ ਨਸ਼ੇ ਵਿਕ ਰਹੇ ਹਨ, ਤਾਂ ਤੁਹਾਨੂੰ ਚੈਨ ਨਾਲ ਸੌਂ ਨਹੀਂ ਸਕਣਾ ਚਾਹੀਦਾ। ਇੱਕ ਵਿਧਾਇਕ ਸਿਰਫ਼ ਆਪਣੇ ਬਲਾਕ ਇੰਚਾਰਜ ਨੂੰ ਜ਼ਮੀਨੀ ਸਥਿਤੀ ਬਾਰੇ ਪੁੱਛਣ ਲਈ ਕਿਉਂ ਨਹੀਂ ਬੁਲਾਉਂਦਾ? ਵਿਧਾਇਕ ਨਿੱਜੀ ਤੌਰ ‘ਤੇ ਪਿੰਡ ਦਾ ਦੌਰਾ ਕਿਉਂ ਨਹੀਂ ਕਰਦਾ? ਕੋਈ ਵੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਬਚ ਨਹੀਂ ਸਕਦਾ।” ਜਵਾਬਦੇਹੀ ਅਤੇ ਤਾਲਮੇਲ ਦੀ ਮਹੱਤਵਪੂਰਨ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਕਿਹਾ, “24 ਮਾਰਚ ਤੋਂ 31 ਮਾਰਚ ਤੱਕ, ਸਾਰੇ ਬਲਾਕਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ। ਹਰੇਕ ਪਿੰਡ ਵਿਕਾਸ ਕਮੇਟੀ (ਵੀਡੀਸੀ) ਇੱਕ ਰਿਪੋਰਟ ਪੇਸ਼ ਕਰੇਗੀ ਜਿਸ ਵਿੱਚ ਦੱਸਿਆ ਜਾਵੇਗਾ ਕਿ ਕੀ ਉਨ੍ਹਾਂ ਦਾ ਪਿੰਡ ਨਸ਼ਾ ਮੁਕਤ ਹੈ, ਅਤੇ ਜੇਕਰ ਨਹੀਂ, ਤਾਂ ਨਸ਼ੇ ਦਾ ਖ਼ਤਰਾ ਅਜੇ ਵੀ ਕਿਸ ਹੱਦ ਤੱਕ ਬਣਿਆ ਹੋਇਆ ਹੈ। ਜੇਕਰ ਨਸ਼ੇ ਸੱਚਮੁੱਚ ਵੇਚੇ ਜਾ ਰਹੇ ਹਨ, ਤਾਂ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ। ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਬਲਾਕ ਇੰਚਾਰਜਾਂ ਨੂੰ ਆਪਣਾ ਪੂਰਾ ਸਹਿਯੋਗ ਅਤੇ ਸਮਰਥਨ ਦੇਣਾ ਚਾਹੀਦਾ ਹੈ।” ਇਸ ਮੁਹਿੰਮ ਦੇ ਸਮੂਹਿਕ ਸੁਭਾਅ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਟਿੱਪਣੀ ਕੀਤੀ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਸਰਕਾਰ, ਪੁਲਿਸ ਅਤੇ ਨਾਗਰਿਕ ‘ਨਸ਼ਿਆਂ ਵਿਰੁੱਧ ਜੰਗ’ ਵਰਗੀ ਮੁਹਿੰਮ ਵਿੱਚ ਪੂਰੀ ਇਮਾਨਦਾਰੀ ਨਾਲ ਇਕੱਠੇ ਕੰਮ ਕਰ ਰਹੇ ਹਨ।” “ਇੱਕ ਸਮਾਂ ਸੀ ਜਦੋਂ ਮੰਤਰੀ ਵੀ ਨਸ਼ਾ ਤਸਕਰੀ ਵਿੱਚ ਸ਼ਾਮਲ ਸਨ, ਅਤੇ ਮਾਫੀਆ ਦੀ ਬਜਾਏ ਇਮਾਨਦਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਂਦੀ ਸੀ। ਅੱਜ, ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।” ‘ਆਪ’ ਦੀ ‘ਜ਼ੀਰੋ-ਟੌਲਰੈਂਸ’ ਨੀਤੀ ਨੂੰ ਦੁਹਰਾਉਂਦੇ ਹੋਏ, ਉਨ੍ਹਾਂ ਕਿਹਾ, “ਜੇਕਰ ਇੱਕ ਵੀ ‘ਆਪ’ ਵਰਕਰ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਜਾਂ ਨਸ਼ਾ ਤਸਕਰਾਂ ਨਾਲ ਸਬੰਧ ਪਾਇਆ ਜਾਂਦਾ ਹੈ, ਤਾਂ ਉਸਨੂੰ ਜੇਲ੍ਹ ਭੇਜਿਆ ਜਾਣਾ ਚਾਹੀਦਾ ਹੈ। ਪਾਰਟੀ ਅਤੇ ਪ੍ਰਸ਼ਾਸਨ ਦੋਵਾਂ ਦੇ ਅੰਦਰ ਜ਼ੀਰੋ ਟਾਲਰੈਂਸ ਦੀ ਨੀਤੀ ਲਾਗੂ ਕੀਤੀ ਜਾਣੀ ਚਾਹੀਦੀ ਹੈ।” ਸ਼ਿਕਾਇਤਾਂ ਲਈ ਗੁਪਤ ਰਿਪੋਰਟਿੰਗ ਪ੍ਰਣਾਲੀ ਦੀ ਵਿਆਖਿਆ ਕਰਦੇ ਹੋਏ, ਮਨੀਸ਼ ਸਿਸੋਦੀਆ ਨੇ ਕਿਹਾ, “ਸ਼ਿਕਾਇਤਾਂ ਦਰਜ ਕਰਨ ਲਈ ਤਿਆਰ ਕੀਤਾ ਗਿਆ ਐਪ ਪੂਰੀ ਗੁਮਨਾਮੀ ਨੂੰ ਯਕੀਨੀ ਬਣਾਉਂਦਾ ਹੈ। ਕੋਈ ਮੰਤਰੀ, ਕਮਿਸ਼ਨਰ ਜਾਂ ਮੁੱਖ ਮੰਤਰੀ ਵੀ ਜਾਣਕਾਰੀ ਪ੍ਰਦਾਨ ਕਰਨ ਵਾਲੇ ਵਿਅਕਤੀ ਦੀ ਪਛਾਣ ਦਾ ਪਤਾ ਨਹੀਂ ਲਗਾ ਸਕਦੇ। ਸਿਰਫ਼ ਸ਼ਿਕਾਇਤ ‘ਤੇ ਕੀਤੀ ਗਈ ਕਾਰਵਾਈ ਨੂੰ ਹੀ ਟਰੈਕ ਕੀਤਾ ਜਾ ਸਕਦਾ ਹੈ। ਇਸ ਲਈ, ਲੋਕਾਂ ਨੂੰ ਅੱਗੇ ਆ ਕੇ ਬਿਨਾਂ ਕਿਸੇ ਡਰ ਦੇ ਰਿਪੋਰਟ ਕਰਨੀ ਚਾਹੀਦੀ ਹੈ।” ਇੱਕ ਭਾਵੁਕ ਅਪੀਲ ਕਰਦੇ ਹੋਏ, ਉਨ੍ਹਾਂ ਕਿਹਾ, “ਜੇ ਅਸੀਂ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਨੂੰ ਨਸ਼ਾ ਮੁਕਤ ਨਹੀਂ ਕਰ ਸਕਦੇ, ਤਾਂ ਰਾਜਨੀਤੀ ਵਿੱਚ ਸਾਡੀ ਮੌਜੂਦਗੀ ਵਿਅਰਥ ਹੈ। ਅਰਵਿੰਦ ਕੇਜਰੀਵਾਲ ਇਸ ਬਾਰੇ ਬਹੁਤ ਗੰਭੀਰ ਹਨ

Punjab

ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

ਅੰਮ੍ਰਿਤਸਰ, 21 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ ਰਾਹੀਂ ਕੀਤੇ ਗਏ ਅਪਰਾਧਾਂ ਨੂੰ ਇਸ ਦੇ ਦਾਇਰੇ ਹੇਠ ਲਿਆਉਣ ਦੀ ਵਿਵਸਥਾ ਹੋਵੇਗੀ, ਜਿਸ ਦਾ ਖਰੜਾ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਤਿਆਰ ਕੀਤਾ ਜਾ ਰਿਹਾ ਹੈ। ਕੋਈ ਲਿਹਾਜ਼ ਨਾ ਵਰਤਣ ਦੇ ਸਟੈਂਡ ‘ਤੇ ਜ਼ੋਰ ਦਿੰਦੇ ਹੋਏ ਸਰਕਾਰ ਨੇ ਕਿਹਾ ਕਿ ‘ਬੇਅਦਬੀ’ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।ਸੰਤ ਸਮਾਜ ਦੇ ਮੈਂਬਰਾਂ ਅਤੇ ਧਾਰਮਿਕ ਆਗੂਆਂ ਨਾਲ ਮੀਟਿੰਗ ਦੌਰਾਨ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖਾਲਸੇ ਦੇ ਸਾਜਨਾ ਦਿਵਸ ਦੇ ਪਵਿੱਤਰ ਮੌਕੇ ‘ਤੇ ਸੈਸ਼ਨ ਬੁਲਾਇਆ ਜਾਵੇਗਾ ਅਤੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਐਕਟ ਬਣਾਇਆ ਜਾਵੇਗਾ। ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਇਸ ਕਾਨੂੰਨ ਦਾ ਖਰੜਾ ਤਿਆਰ ਕਰਦੇ ਸਮੇਂ ਦੇਸ਼ ਭਰ ਦੇ ਉੱਘੇ ਵਕੀਲਾਂ ਤੋਂ ਵੀ ਰਾਏ ਲਈ ਜਾਵੇਗੀ।”ਮੁੱਖ ਮੰਤਰੀ ਨੇ ਕਿਹਾ ਕਿ ਸੈਸ਼ਨ ਦੌਰਾਨ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੇ ਗਏ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਜ਼ਰੂਰੀ ਸੋਧਾਂ ਕੀਤੀਆਂ ਜਾਣਗੀਆਂ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ‘ਬੇਅਦਬੀ’ ਨੂੰ ਰੋਕਣ ਲਈ ਮਜ਼ਬੂਤ ਅਤੇ ਵਿਆਪਕ ਕਾਨੂੰਨ ਲਿਆਂਦਾ ਜਾ ਸਕੇ।ਸੰਤ ਸਮਾਜ, ਵੱਖ-ਵੱਖ ਸੰਪਰਦਾਵਾਂ, ਟਕਸਾਲਾਂ, ਨਿਹੰਗ ਸਿੰਘ ਸਮੂਹਾਂ, ਉਦਾਸੀ ਸੰਪਰਦਾਵਾਂ, ਨਿਰਮਲਾ ਸੰਪਰਦਾਵਾਂ, ਕਾਰ ਸੇਵਾ ਜਥਿਆਂ, ਰਾਗੀਆਂ ਅਤੇ ਕਥਾਵਾਚਕਾਂ ਨੂੰ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਅਤੇ ਇਸ ਇਤਿਹਾਸਕ ਕਾਨੂੰਨ ਦੇ ਪਾਸ ਹੋਣ ਦਾ ਗਵਾਹ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਜਲਦੀ ਹੀ ਸਮਾਣਾ ਦਾ ਦੌਰਾ ਕਰਨਗੇ ਤਾਂ ਜੋ ਗੁਰਜੀਤ ਸਿੰਘ ਖਾਲਸਾ ਨੂੰ ਆਪਣਾ ਵਿਰੋਧ ਪ੍ਰਦਰਸ਼ਨ ਖਤਮ ਕਰਨ ਲਈ ਮਨਾਉਣ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਲਈ ਵੀ ਸੱਦਾ ਦਿੱਤਾ ਜਾ ਸਕੇ। ਪੰਜਾਬ ਸਰਕਾਰ ਸੰਤ ਸਮਾਜ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਸਖ਼ਤ ਕਾਨੂੰਨ ਲਿਆਉਣ ਲਈ ਵਚਨਬੱਧ ਹੈ ਜੋ ਕਿਸੇ ਵੀ ਸ਼ਰਾਰਤੀ ਅਨਸਰ ਨੂੰ ‘ਬੇਅਦਬੀ’ ਕਰਨ ਤੋਂ ਰੋਕੇਗਾ।”ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਾਨੂੰਨ ਵਿੱਚ ਸਖ਼ਤ ਸਜ਼ਾਵਾਂ, ਭਾਰੀ ਜੁਰਮਾਨੇ ਅਤੇ ਇੱਥੋਂ ਤੱਕ ਕਿ ਦੋਸ਼ੀਆਂ ਦੀ ਜਾਇਦਾਦ ਜ਼ਬਤ ਕਰਨ ਦੀ ਵਿਵਸਥਾ ਵੀ ਸ਼ਾਮਲ ਹੋਵੇਗੀ। ਨਵਾਂ ਐਕਟ ਡਿਜੀਟਲ ਸਮੱਗਰੀ ਰਾਹੀਂ ਕੀਤੀ ਜਾਣ ਵਾਲੀ ‘ਬੇਅਦਬੀ’ ਵਿਰੁੱਧ ਵੀ ਕਾਰਵਾਈ ਦੀ ਵਿਵਸਥਾ ਕਰੇਗਾ।  ਧਾਰਮਿਕ ਗ੍ਰੰਥਾਂ ਦੀ ‘ਬੇਅਦਬੀ’ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਤ ਸਮਾਜ ਨੂੰ ਭਰੋਸਾ ਦਿੱਤਾ ਕਿ ਸਰਕਾਰ ਸਾਰਿਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ‘ਬੇਅਦਬੀ’ ਦੇ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ਉਤੇ ਲਿਖਿਆ, “ਅੱਜ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਰਕਟ ਹਾਊਸ ਵਿੱਚ ਸੰਤ ਸਮਾਜ ਨਾਲ ਮਹੱਤਵਪੂਰਨ ਮੀਟਿੰਗ ਹੋਈ, ਜਿੱਥੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008’ ਵਿੱਚ ਸੋਧ ਕਰਨ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧ ਵਿੱਚ 13 ਅਪ੍ਰੈਲ, 2026 ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਅਸੀਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਬਦ ਗੁਰੂ ਮੰਨਦੇ ਹਾਂ, ਜਿਨ੍ਹਾਂ ਤੋਂ ਸਾਨੂੰ ਸੱਚ, ਸੇਵਾ ਤੇ ਮਨੁੱਖਤਾ ਦੀਆਂ ਸਿੱਖਿਆਵਾਂ ਮਿਲਦੀਆਂ ਹਨ। ਜੇਕਰ ਕੋਈ ਬੇਅਦਬੀ ਰਾਹੀਂ ਸਾਡੇ ਵਿਸ਼ਵਾਸ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾਵੇਗਾ। ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਦਿੱਤੀ ਜਾਵੇਗੀ ਅਤੇ ਪੰਜਾਬ ਦੀ ਆਸਥਾ ਅਤੇ ਸਨਮਾਨ ਦੀ ਰਾਖੀ ਲਈ ਸਖ਼ਤ ਕਾਨੂੰਨ ਬਣਾਏ ਜਾਣਗੇ।”ਇਸ ਤੋਂ ਪਹਿਲਾਂ ਸੰਤ ਸਮਾਜ ਅਤੇ ਵੱਖ-ਵੱਖ ਧਾਰਮਿਕ ਸਮੂਹਾਂ ਦੇ ਮੈਂਬਰਾਂ ਨੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਲੰਬਿਤ ਮਾਮਲਿਆਂ ਦੀ ਪ੍ਰਕਿਰਿਆ ਵਿੱਚ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਸਮਾਗਮ ਕਰਵਾਉਣ ਲਈ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੇ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ। ਮੀਟਿੰਗ ਸਮੂਹਿਕ ਅਰਦਾਸ ਨਾਲ ਸਮਾਪਤ ਹੋਈ। 

Punjab

ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ

ਮਾਨਸਾ, 21 ਮਾਰਚ:ਸਰਸ ਮੇਲੇ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਵਿਰਾਸਤੀ ਪਹਿਰਾਵੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ‘ਪਹਿਰਾਵਾ ਪ੍ਰਦਰਸ਼ਨੀ’ ਮੁਕਾਬਲਿਆਂ ਵਿੱਚੋਂ ਜਸ਼ਨਦੀਪ ਸਿੰਘ ਨੇ ‘ਮਿਸਟਰ ਮਾਨਸਾ’ ਅਤੇ ਕਰਮਜੀਤ ਕੌਰ ਨੇ ‘ਮਿਸ ਮਾਨਸਾ’ ਦਾ ਖ਼ਿਤਾਬ ਆਪਣੇ ਨਾਮ ਕੀਤਾ ਹੈ।ਪਿਛਲੇ ਦਿਨੀਂ ਕਰਵਾਏ ਗਏ ਇਨ੍ਹਾਂ ਦਿਲਕਸ਼ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਨੌਜਵਾਨਾਂ ਨੇ ਆਪਣੀ ਕਲਾ ਅਤੇ ਪੰਜਾਬੀ ਪਹਿਰਾਵੇ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ।‘ਮਿਸਟਰ ਮਾਨਸਾ’ ਚੁਣਿਆ ਗਿਆ ਜਸ਼ਨਦੀਪ ਸਿੰਘ ਮਾਨਸਾ ਸ਼ਹਿਰ ਦਾ ਵਾਸੀ ਹੈ ਅਤੇ ਨੈਸ਼ਨਲ ਕਾਲਜ ਭੀਖੀ ਦਾ ਵਿਦਿਆਰਥੀ ਹੈ। ਇਸੇ ਤਰ੍ਹਾਂ ‘ਮਿਸ ਮਾਨਸਾ’ ਬਣੀ ਕਰਮਜੀਤ ਕੌਰ ਸਰਦੂਲਗੜ੍ਹ ਖੇਤਰ ਦੀ ਵਾਸੀ ਹੈ ਅਤੇ ਐਨਲਾਈਟਡ ਕਾਲਜ ਝੁਨੀਰ ਵਿਖੇ ਸਿੱਖਿਆ ਪ੍ਰਾਪਤ ਕਰ ਰਹੀ ਹੈ। ਦੋਵਾਂ ਜੇਤੂਆਂ ਨੇ ਮੰਚ ‘ਤੇ ਆਪਣੇ ਆਤਮ-ਵਿਸ਼ਵਾਸ ਅਤੇ ਪੰਜਾਬੀ ਪਹਿਰਾਵੇ ਦੀ ਪੇਸ਼ਕਾਰੀ ਰਾਹੀਂ ਜੱਜਾਂ ਨੂੰ ਪ੍ਰਭਾਵਿਤ ਕੀਤਾ।ਸੂਫ਼ੀ ਗਾਇਕ ਕੰਵਰ ਗਰੇਵਾਲ ਦੀ ਮੌਜੂਦਗੀ ਵਿੱਚ ਇਨ੍ਹਾਂ ਦੋਵੇਂ ਜੇਤੂਆਂ ਨੂੰ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਨਵਜੋਤ ਕੌਰ, ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ , ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰੀਤ ਸਿੰਘ ਭੁੱਚਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਕਾਸ਼ ਬਾਂਸਲ, ਡਾ. ਗੁਰਲੀਨ ਕੌਰ ਆਈ.ਏ.ਐੱਸ. ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ ਆਦਿ ਵੱਲੋਂ ਸਨਮਾਨਿਤ ਕੀਤਾ ਗਿਆ। 

Scroll to Top