Actionpunjab

Action Punjab Logo
Breaking News

Author name: Action Punjab

Action Punjab
Punjab

ਵਿਧਾਇਕ ਜਲਾਲਾਬਾਦ ਨੇ 2 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣਨ ਵਾਲੀ ਘੁਬਾਇਆ ਫਿਰਨੀ ਸੜਕ ਦੀ ਮੁਰੰਮਤ ਦੇ ਰੱਖੇ ਨੀਂਹ ਪੱਥਰ

ਜਲਾਲਾਬਾਦ, 18 ਮਾਰਚਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਪੁਰਾਣੀਆਂ ਮੰਗਾਂ ਦਾ ਹੱਲ ਕਰਨ ਵਿਚ ਮਿਸਾਲ ਕਾਇਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ 2 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣਨ ਵਾਲੀ ਘੁਬਾਇਆ ਫਿਰਨੀ ਸੜਕ ਦੀ ਮੁਰੱਮਤ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਜਲਦ ਹੀ ਇਹ ਸੜਕਾਂ ਤਿਆਰ ਹੋ ਜਾਣਗੀਆਂ ਤੇ ਲੋਕਾਂ ਦੀ ਇਸ ਫਿਰਨੀ ਤੋਂ ਆਉਣ ਜਾਣ ਦੀ ਪ੍ਰੇਸ਼ਾਨੀ ਖਤਮ ਹੋ ਜਾਵੇਗੀ।ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਇਹ ਕਾਫੀ ਲੰਬੇ ਸਮੇਂ ਦੀ ਮੰਗ ਸੀ ਤੇ ਇਥੋਂ ਦੇ ਵਸਨੀਕ ਕਾਫੀ ਪ੍ਰੇਸ਼ਾਨ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਸਰਕਾਰ ਨੇ ਹਮੇਸ਼ਾ ਲੋਕ ਹਿਤ ਕਾਰਜ ਉਲੀਕੇ ਹਨ ਤੇ ਲੋਕਾਂ ਦੀ ਸਮੱਸਿਆਵਾ ਨੂੰ ਹੱਲ ਕਰਨ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਘੁਬਾਇਆ ਤੋਂ ਮੌਜੇ ਵਾਲਾ, ਘੁਬਾਇਆ ਤੋਂ ਚੱਕ ਖੀਵਾ, ਘੁਬਾਇਆ ਤੋਂ ਚੱਕ ਟਾਹਲੀ ਵਾਲਾ ਅਤੇ ਟਾਹਲੀ ਵਾਲਾ ਤੋਂ ਕੇਰਾਂ ਵਾਲੀ ਵਾਲੀ ਤੱਕ ਸੜਕ ਦੀ ਮੁਰੱਮਤ ਦਾ ਕੰਮ ਮੁਕੰਮਲ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪਹਿਲੀ ਅਜਿਹੀ ਸਰਕਾਰ ਹੈ ਜਿਸਨੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਹੀ ਆਪਣੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਸਮੇਂ ਤੋਂ ਪਹਿਲਾਂ ਕਰਨ ਵਿਚ ਪੰਜਾਬ ਸਰਕਾਰ ਕਾਮਯਾਬ ਰਹੀ ਹੈ ਜਿਸ ਤਹਿਤ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਅਨੇਕਾ ਲੰਬੇ ਸਮੇਂ ਦੀਆਂ ਮੰਗਾਂ ਨੂੰ ਹਲ ਹੁੰਦਾ ਵੇਖ ਪਿੰਡਾਂ ਦੇ ਵਸਨੀਕ ਸਰਕਾਰ ਦੀਆਂ ਤਾਰੀਫਾਂ ਕਰ ਰਹੇ ਹਨ। ਉਨ੍ਹਾਂ ਨੂੰ ਵੀ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ਦੇ ਖਰੇ ਉਤਰੇ ਹਨ। 

Punjab

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ ਗੈਸ ਦੀ ਕੋਈ ਵੀ ਕਮੀ ਨਹੀਂ- ਵਧੀਕ ਡਿਪਟੀ ਕਮਿਸ਼ਨਰ (ਜ)

ਸ੍ਰੀ ਮੁਕਤਸਰ ਸਾਹਿਬ, 18 ਮਾਰਚ   ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਡੈਵੀ ਗੋਇਲ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਸ਼੍ਰੀ ਹਿਮਾਂਸ਼ੂ ਕੁੱਕੜ ਅਤੇ ਜ਼ਿਲ੍ਹਾ ਗੈਸ ਕੋਆਰਡੀਨੇਟਰ ਸ਼੍ਰੀ ਮੁਹੰਮਦ ਆਸਿਫ ਨਾਲ ਐਲ.ਪੀ.ਜੀ ਗੈਸ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ ਗੈਸ ਦੀ ਕੋਈ ਵੀ ਕਮੀ ਨਹੀਂ ਹੈ। ਉਨ੍ਹਾਂ ਸਮੂਹ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਮ ਦੀ ਬਲੈਕ-ਮਾਰਕੀਟਿੰਗ ਨਾ ਕੀਤੀ ਜਾਵੇ। ਜੇਕਰ ਕੋਈ ਵੀ ਬਲੈਕ-ਮਾਰਕੀਟਿੰਗ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।   ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਸ਼੍ਰੀ ਹਿਮਾਂਸ਼ੂ ਕੁੱਕੜ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਸ਼ੀਅਲ ਸਿਲੰਡਰਾਂ ਦੀ ਹਸਪਤਾਲਾਂ, ਵਿੱਦਿਅਕ ਸੰਸਥਾਵਾਂ ਸਮੇਤ ਹੋਸਟਲ ਅਤੇ ਵਿਆਹ ਸਮਾਗਮਾਂ (ਮੁੱਖ ਤੌਰ ਤੇ ਲੜਕੀ ਦੇ ਵਿਆਹ) ਲਈ ਸਪਲਾਈ ਦੇ ਸਬੰਧ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਸ੍ਰੀ ਮੁਕਤਸਰ ਸਾਹਿਬ ਦੇ ਦਫਤਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਮੋਬਾਇਲ ਨੰਬਰ 97794-00217 ਅਤੇ 73550-88673 ਹਨ। ਇਹ ਕੰਟਰੋਲ ਰੂਮ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਚਾਲੂ ਰਹੇਗਾ।   ਸਮੂਹ ਗੈਸ ਉਪਭੋਗਤਾਵਾਂ ਨੂੰ ਜ਼ਿਲ੍ਹਾ ਗੈਸ ਕੋਆਰਡੀਨੇਟਰ ਸ਼੍ਰੀ ਮੁਹੰਮਦ ਆਸਿਫ ਨੇ ਦੱਸਿਆ ਹੈ ਕਿ ਗੈਸ ਬੁਕਿੰਗ ਆਨਲਾਈਨ ਵਿਧੀ ਰਾਂਹੀ ਕਰਵਾਈ ਜਾਵੇ ਅਤੇ ਜਿਹਨਾਂ ਖਪਤਕਾਰਾਂ ਦੀ ਈ-ਕੇ.ਵਾਈ.ਸੀ ਨਹੀਂ ਹੋਈ, ਉਹ ਗੈਸ ਏਜੰਸੀ ਤੇ ਜਾ ਕੇ ਆਪਣੀ ਈ-ਕੇ.ਵਾਈ.ਸੀ ਕਰਵਾ ਸਕਦੇ ਹਨ। 

Punjab

ਐਨ.ਆਰ.ਆਈ ਮੰਤਰੀ ਮੰਤਰੀ ਡਾ. ਰਵਜੋਤ ਨੇ ਤਿੰਨ ਗ੍ਰਾਮ ਪੰਚਾਇਤਾਂ ਨੂੰ ਦਿੱਤੇ 17 ਲੱਖ ਰੁਪਏ ਦੇ ਚੈਕ

ਹੁਸ਼ਿਆਰਪੁਰ, 18 ਮਾਰਚ : ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਲੜੀ ਵਿਚ ਪਿੰਡ ਬਡਾਲਾ ਦੀ ਪੰਚਾਇਤ ਨੂੰ 6 ਲੱਖ , ਪਿੰਡ ਦੇਹਰੀਆ ਨੂੰ 5 ਲੱਖ ਅਤੇ ਪਿੰਡ ਰਾਉਵਾਲ ਨੂੰ 6 ਲੱਖ ਰੁਪਏ ਦੇ ਚੈਕ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਕਿਸੇ ਵੀ ਪੱਖੋਂ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ।           ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈਕ ਦਿੰਦਿਆਂ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲਾਮਿਸਾਲ ਵਿਕਾਸ ਕਰਦਿਆਂ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ‘ਤੇ ਤੋਰਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਠੋਸ ਕਦਮ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੇ ਸੁਧਾਰਾਂ, ਪੇਂਡੂ ਵਿਕਾਸ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕਰਨ ਤੋਂ ਇਲਾਵਾ ਬਿਜਲੀ ਅਤੇ ਰੋਜ਼ਗਾਰ ਦੇ ਖੇਤਰ ਵਿਚ ਵੀ ਲੋਕਪੱਖੀ ਫੈਸਲੇ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਉਦਯੋਗ ਨੂੰ ਹੁਲਾਰਾ ਦਿੱਤਾ ਗਿਆ ਹੈ ਅਤੇ ਪੰਜਾਬ ਵਿਚ ਨਵੇਂ ਨਿਵੇਸ਼ ਆ ਰਹੇ ਹਨ। ਉਨ੍ਹਾਂ ਨੇ ਪਿੰਡਾਂ ਦੀਆ ਪੰਚਾਇਤਾਂ ਨੂੰ ਭਰੋਸਾ ਦਿੱਤਾ ਕਿ ਆਉਂਦੇ ਸਮੇਂ ਵਿਚ ਰਹਿੰਦੇ ਵਿਕਾਸ ਕਾਰਜਾਂ ਲਈ ਹੋਰ ਗ੍ਰਾਂਟਾਂ ਦਿੱਤੀਆਂ ਜਾਣਗੀਆਂ। ਕੈਪਸ਼ਨ: ਪੰਜਾਬ ਦੇ ਐਨ.ਆਰ.ਆਈ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈਕ ਦਿੰਦੇ ਹੋਏ। 

Punjab

ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 18 ਮਾਰਚ:ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਅਗਵਾਈ ਹੇਠ MGSIPA, ਸੈਕਟਰ-26, ਚੰਡੀਗੜ੍ਹ ਵਿਖੇ ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ-ਅਧਾਰਤ ਉਦਯੋਗਾਂ ਦੀਆਂ ਸੰਭਾਵਨਾਵਾਂ ਬਾਰੇ ਇੱਕ ਮਹੱਤਵਪੂਰਨ ਸੈਮੀਨਾਰ ਆਯੋਜਿਤ ਕੀਤਾ ਗਿਆ। ਇਹ ਸੈਮੀਨਾਰ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਆਯੋਜਿਤ ਕੀਤਾ ਗਿਆ ਸੀ। ਕੈਨੇਡਾ ਦੇ ਓਨਟਾਰੀਓ ਸੂਬੇ ਤੋਂ ਛੋਟੇ ਕਾਰੋਬਾਰਾਂ ਦੀ ਐਸੋਸੀਏਟ ਮੰਤਰੀ ਸ਼੍ਰੀਮਤੀ ਨੀਨਾ ਟਾਂਗਰੀ ਅਤੇ ਪੰਜਾਬ ਦੇ ਫੂਡ ਪ੍ਰੋਸੈਸਿੰਗ, ਖੇਤੀਬਾੜੀ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਲਈ ਕੈਬਨਿਟ ਮੰਤਰੀ ਸ਼੍ਰੀਮਤੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਕੱਠ ਨੂੰ ਸੰਬੋਧਨ ਕਰਦਿਆਂ, ਸ਼੍ਰੀਮਤੀ ਨੀਨਾ ਟਾਂਗਰੀ ਨੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਦੇ ਖੇਤਰਾਂ ਵਿੱਚ ਪੰਜਾਬ ਦੀ ਅਥਾਹ ਸੰਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ, ਫੂਡ ਪ੍ਰੋਸੈਸਿੰਗ ਅਤੇ ਤਕਨਾਲੋਜੀ ਵਿੱਚ ਪੰਜਾਬ ਅਤੇ ਕੈਨੇਡਾ ਵਿਚਕਾਰ ਸਹਿਯੋਗ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗਿਆਨ, ਤਕਨਾਲੋਜੀ ਅਤੇ ਨਿਵੇਸ਼ ਦੇ ਆਦਾਨ-ਪ੍ਰਦਾਨ ਨਾਲ ਦੋਵਾਂ ਖੇਤਰਾਂ ਦੇ ਕਿਸਾਨਾਂ ਅਤੇ ਉਦਯੋਗਾਂ ਨੂੰ ਬਹੁਤ ਲਾਭ ਹੋਵੇਗਾ।ਇਸ ਮੌਕੇ ਬੋਲਦਿਆਂ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਫੂਡ ਪ੍ਰੋਸੈਸਿੰਗ ਦੇ ਵਿਸਥਾਰ ਨਾਲ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਧੇਗੀ ਸਗੋਂ ਪੰਜਾਬ ਦੇ ਖੇਤੀਬਾੜੀ ਉਤਪਾਦਾਂ ਨੂੰ ਵਿਸ਼ਵ ਮੰਡੀਆਂ ਵਿੱਚ ਲਿਜਾਣ ਲਈ ਨਵੇਂ ਮੌਕੇ ਵੀ ਪੈਦਾ ਹੋਣਗੇ।ਇਸ ਮੌਕੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ, ਕਿਉਂਕਿ ਇਹ ਖੇਤੀਬਾੜੀ ਉਪਜ ਵਿੱਚ ਮੁੱਲ ਵਾਧਾ ਕਰੇਗਾ ਅਤੇ ਕਿਸਾਨਾਂ ਨੂੰ ਬਿਹਤਰ ਆਰਥਿਕ ਲਾਭ ਪ੍ਰਦਾਨ ਕਰੇਗਾ।ਸੈਮੀਨਾਰ ਦੌਰਾਨ, ਕਈ ਮਾਹਿਰਾਂ ਅਤੇ ਵੱਖ-ਵੱਖ ਖੇਤਰਾਂ ਅਤੇ ਉਦਯੋਗਾਂ ਦੇ ਪ੍ਰਤੀਨਿਧੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਸ਼੍ਰੀ ਐਨ. ਐਸ. ਬਰਾੜ, ਚੇਅਰਮੈਨ, ਪੈਗਰੋ ਫਰੋਜ਼ਨ ਫੂਡਜ਼, ਜੋ ਕਿ ਸਭ ਤੋਂ ਪ੍ਰਮੁੱਖ ਬੁਲਾਰਿਆਂ ਵਿੱਚੋਂ ਇੱਕ ਸਨ, ਨੇ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਆਪਣੀ ਪ੍ਰੇਰਨਾਦਾਇਕ ਉੱਦਮੀ ਯਾਤਰਾ ਸਾਂਝੀ ਕੀਤੀ। ਉਨ੍ਹਾਂ ਨੇ ਪੰਜਾਬ ਵਿੱਚ ਸਭ ਤੋਂ ਸਫਲ ਫੂਡ ਪ੍ਰੋਸੈਸਿੰਗ ਉੱਦਮਾਂ ਵਿੱਚੋਂ ਇੱਕ ਬਣਾਉਣ ਵਿੱਚ ਆਪਣੇ ਸੰਘਰਸ਼ ਅਤੇ ਦ੍ਰਿੜਤਾ ਬਾਰੇ ਗੱਲ ਕੀਤੀ। ਉੱਚ-ਗੁਣਵੱਤਾ ਵਾਲੀਆਂ ਸਬਜ਼ੀਆਂ ਅਤੇ ਫਲਾਂ ਦੇ ਉਤਪਾਦਨ ਵਿੱਚ ਪੰਜਾਬ ਦੀ ਤਾਕਤ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਮਾਣ ਨਾਲ ਸਾਂਝਾ ਕੀਤਾ ਕਿ ਉਨ੍ਹਾਂ ਨੇ ਮੈਕਡੋਨਲਡਜ਼ ਨੂੰ 40 ਮੀਟ੍ਰਿਕ ਟਨ ਫ੍ਰੋਜ਼ਨ ਸਬਜ਼ੀਆਂ ਸਪਲਾਈ ਕਰਕੇ ਆਪਣੀ ਯਾਤਰਾ ਸ਼ੁਰੂ ਕੀਤੀ ਸੀ, ਜੋ ਹੁਣ 10,000 ਮੀਟ੍ਰਿਕ ਟਨ ਤੋਂ ਵੱਧ ਪ੍ਰੋਸੈਸਡ ਉਤਪਾਦਾਂ ਤੱਕ ਵਧ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਅੱਜ ਜਾਪਾਨ, ਇੰਡੋਨੇਸ਼ੀਆ, ਫਿਲੀਪੀਨਜ਼, ਕੈਨੇਡਾ ਅਤੇ ਸਿੰਗਾਪੁਰ ਸਮੇਤ ਕਈ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਫ੍ਰੋਜ਼ਨ ਫੂਡ ਉਤਪਾਦਾਂ ਦਾ ਨਿਰਯਾਤ ਕਰਦੀ ਹੈ।ਡਾ. ਨਰਪਿੰਦਰਪਾਲ ਸਿੰਘ, ਵਾਈਸ ਚਾਂਸਲਰ, ਗ੍ਰਾਫਿਕ ਏਰਾ ਯੂਨੀਵਰਸਿਟੀ, ਦੇਹਰਾਦੂਨ, ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੂਡ ਟੈਕਨਾਲੋਜੀ ਦੇ ਸਾਬਕਾ ਮੁਖੀ ਅਤੇ ਡਾਇਰੈਕਟਰ ਰਿਸਰਚ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੈਮੀਨਾਰ ਨੂੰ ਸੰਬੋਧਨ ਕੀਤਾ ਅਤੇ ਫੂਡ ਟੈਕਨਾਲੋਜੀ ਅਤੇ ਖੋਜ ਵਿੱਚ ਨਵੀਨਤਾਵਾਂ ‘ਤੇ ਚਾਨਣਾ ਪਾਇਆ।ਉਨ੍ਹਾਂ ਤੋਂ ਇਲਾਵਾ, ਸ਼੍ਰੀ ਮੰਗਲ ਸਿੰਘ ਬੱਸੀ, ਚੇਅਰਮੈਨ ਐਗਰੋ, ਸ਼੍ਰੀ ਅਰੁਣ ਗਰੋਵਰ, ਚੇਅਰਮੈਨ ਅਮਰ ਟੈਕਸ ਗਰੁੱਪ, ਸ਼੍ਰੀਮਤੀ ਪਵਿੱਤਰ ਕੌਰ, ਸਲਾਹਕਾਰ, ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰਾਲਾ, ਭਾਰਤ ਸਰਕਾਰ, ਸ਼੍ਰੀ ਇੰਦਰਦੀਪ ਸਿੰਘ ਚੀਮਾ, ਚੇਅਰਮੈਨ ਈਸਟ ਵੁੱਡ ਵਿਲੇਜ, ਕੈਪਟਨ ਵਿਕਰਮ ਬਾਜਵਾ, ਸਾਬਕਾ ਸੀਜੀਐਮ ਆਰਬੀਆਈ, ਸ਼੍ਰੀ ਐਮ. ਐਸ. ਔਜਲਾ, ਸਾਬਕਾ ਡਾਇਰੈਕਟਰ ਟਾਊਨ ਪਲਾਨਿੰਗ, ਅਤੇ ਸ਼੍ਰੀ ਜਸਵਿੰਦਰ ਸਿੰਘ, ਪ੍ਰਿੰਸੀਪਲ ਖਾਲਸਾ ਕਾਲਜ ਨੇ ਵੀ ਸੈਮੀਨਾਰ ਦੇ ਸੰਦਰਭ ਵਿੱਚ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ।ਸ਼੍ਰੀ ਵਿਜੇ ਦੱਤ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ, ਜਿਨ੍ਹਾਂ ਨੇ ਪ੍ਰੋਗਰਾਮ ਦੀ ਕਾਰਵਾਈ ਚਲਾਈ, ਨੇ ਕਿਹਾ ਕਿ ਅਜਿਹੇ ਸੈਮੀਨਾਰ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ-ਅਧਾਰਤ ਉਦਯੋਗਾਂ ਨੂੰ ਨਵੀਂ ਦਿਸ਼ਾ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਅੰਤਰਰਾਸ਼ਟਰੀ ਸਹਿਯੋਗ ਨੂੰ ਵੀ ਮਜ਼ਬੂਤ ਕਰਦੇ ਹਨ।ਅੰਤ ਵਿੱਚ, ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਨੇ ਧੰਨਵਾਦ ਮਤਾ ਪੇਸ਼ ਕੀਤਾ।ਇਸ ਮੌਕੇ ‘ਤੇ, ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਮੈਂਬਰ ਸਕੱਤਰ ਸ਼੍ਰੀਮਤੀ ਕਨੂ ਥਿੰਦ ਨੇ ਸ਼੍ਰੀਮਤੀ ਨੀਨਾ ਟਾਂਗਰੀ ਨੂੰ ਪੰਜਾਬ ਦੀ ਰਵਾਇਤੀ ਫੁਲਕਾਰੀ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਦੇ ਪਤੀ ਸ਼੍ਰੀ ਅਸ਼ਵਨੀ ਟਾਂਗਰੀ ਅਤੇ ਸ਼੍ਰੀ ਸੁਦੀਪ ਸਿੰਗਲਾ ਵੀ ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। 

Punjab

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ

ਕੋਟਕਪੂਰਾ 18 ਮਾਰਚ ()    ਪਿੰਡ ਬੀੜ ਸਿੱਖਾਂ ਵਾਲਾ ਵਿਖੇ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਨੂੰ ਇਸ ਸਾਲ ਵੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਮੇਲੇ ਸਾਡੇ ਸਮਾਜ ਨੂੰ ਇਕਜੁੱਟ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।    ਸਪੀਕਰ ਸ ਸੰਧਵਾਂ ਨੇ ਮੇਲੇ ਦੇ ਸਫਲ ਆਯੋਜਨ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਸੰਗਤ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।   ਇਸ ਮੌਕੇ ਇਲਾਕੇ ਦੇ ਪ੍ਰਮੁੱਖ ਵਿਅਕਤੀਆਂ, ਪਿੰਡ ਵਾਸੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।   ਇਸ ਮੌਕੇ ਪੀ ਐਸ ਓ ਗੁਰਜੰਟ ਸਿੰਘ ਸੰਧੂ, ਪਰਮਜੀਤ ਸਿੰਘ, ਲਖਵਿੰਦਰ ਸਿੰਘ, ਹਰਬੰਸ ਸਿੰਘ, ਗੁਰਭਜਨ ਸਿੰਘ, ਜਰਨੈਲ ਸਿੰਘ, ਕਰਨਵੀਰ ਸਿੰਘ, ਹਰਜਿੰਦਰ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ। 

Punjab

ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ

ਚੰਡੀਗੜ੍ਹ 18 ਮਾਰਚ :ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਹੁਨਰਮੰਦ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਿਨ੍ਹਾਂ ਨੇ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ ।ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਸੰਘਰਸ਼ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਫਲਤਾ ਹੋਰਨਾਂ ਨੌਜਵਾਨਾਂ ਲਈ ਪ੍ਰੇਰਣਾ ਹੈ।ਸਮਾਗਮ ਦੌਰਾਨ ਅਮਨ ਅਲੂਣ, ਰਸਨੀਤ ਕੌਰ, ਮਨਪ੍ਰੀਤ ਕੌਰ, ਜਯੰਤ ਗਰਗ ਅਤੇ ਕ੍ਰਿਤਿਕਾ ਚੌਧਰੀ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਪੀਕਰ ਨੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਿਵਲ ਸੇਵਾਵਾਂ ਪ੍ਰਤੀਯੋਗੀ ਪ੍ਰੀਖਿਆ ਪਾਸ ਕਰਨਾ ਇੱਕ ਵੱਡੀ ਪ੍ਰਾਪਤੀ ਹੈ, ਜਿਸ ਲਈ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ ਇਰਾਦੇ ਦੀ ਲੋੜ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ ਤਨਦੇਹੀ ਨਾਲ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਹਮੇਸ਼ਾ ਸੱਚਾਈ, ਇਮਾਨਦਾਰੀ ਅਤੇ ਨਿਆਂ ਨੂੰ ਤਰਜੀਹ ਦੇਣ।ਉਨ੍ਹਾਂ ਕਿਹਾ ਕਿ ਕਲਮ ਅਤੇ ਕੁਰਸੀ ਦੀ ਤਾਕਤ ਜੇਕਰ ਲੋਕਾਂ ਦੀ ਭਲਾਈ ਲਈ ਵਰਤੀ ਜਾਵੇ ਤਾਂ ਹੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਂਦਾ ਸਕੇਗਾ।ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੇਸ਼ ਦੇ ਸਾਰੇ ਹੁਨਰਮੰਦ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪੰਜਾਬ ਦੀਆਂ ਧੀਆਂ-ਪੁੱਤਰਾਂ ਨੇ ਇੱਕ ਵਾਰ ਫਿਰ ਆਪਣੀ ਪ੍ਰਤਿਭਾ ਅਤੇ ਜਨੂੰਨ ਨਾਲ ਸਾਬਤ ਕਰ ਦਿੱਤਾ ਹੈ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ ਹੁੰਦੀ।ਪਟਿਆਲਾ ਦੀਆਂ ਹੀਰੇ ਵਰਗੀਆਂ ਧੀਆਂ ਸਿਮਰਨਦੀਪ ਕੌਰ ਅਤੇ ਰਸਨੀਤ ਕੌਰ, ਬਲਾਚੌਰ ਦੀ ਕ੍ਰਿਤਿਕਾ ਚੌਧਰੀ ਅਤੇ ਮਾਨਸਾ ਦੀ ਮਨਪ੍ਰੀਤ ਕੌਰ ਅਤੇ ਆਕ੍ਰਿਤੀ ਸਿੰਗਲਾ ਨੇ ਆਪਣੇ ਪਰਿਵਾਰਾਂ ਅਤੇ ਪੰਜਾਬ ਦਾ ਮਾਣ ਵਧਾਇਆ ਹੈ।ਅੰਤ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ ਭਵਿੱਖ ਵਿੱਚ ਵੀ ਅਜਿਹੇ ਹੁਸ਼ਿਆਰ ਤੇ ਅਗਾਂਹਵਧੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੀ ਰਹੇਗੀ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਗੋਲਡੀ ਕੰਬੋਜ ਅਤੇ ਹੋਰ ਕਈ ਆਗੂ ਇਸ ਸਨਮਾਨ ਸਮਾਰੋਹ ਵਿੱਚ ਮੌਜੂਦ ਸਨ। 

Punjab

​ਨੋਰਾ ਫਤੇਹੀ ਦੇ ਨਵੇਂ ਗਾਣੇ 'ਤੇ ਮਚਿਆ ਬਵਾਲ: 'ਅਸ਼ਲੀਲ' ਸ਼ਬਦਾਂ ਕਾਰਨ ਹਰ ਪਾਸੇ ਵਿਰੋਧ, ਪੜ੍ਹੋ ਗਾਣੇ ਦੇ ਪੂਰੇ ਬੋਲ

ਮਨੋਰੰਜਨ ਡੈਸਕ (ਮਾਰਚ 2026): ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੋਰਾ ਫਤੇਹੀ ਇੱਕ ਵਾਰ ਫਿਰ ਵੱਡੇ ਵਿਵਾਦ ਵਿੱਚ ਫਸ ਗਈ ਹੈ। ਫਿਲਮ ‘ਕੇਡੀ: ਦ ਡੈਵਿਲ’ ਦਾ ਹਿੰਦੀ ਗਾਣਾ “ਸਰਕੇ ਚੁਨਰ ਤੇਰੀ ਸਰਕੇ” ਰਿਲੀਜ਼ ਹੁੰਦੇ ਹੀ ਸੋਸ਼ਲ ਮੀਡੀਆ ‘ਤੇ ਅੱਗ ਵਾਂਗ ਫੈਲ ਗਿਆ ਹੈ। ਪਰ ਇਹ ਚਰਚਾ ਨੋਰਾ ਦੇ ਡਾਂਸ ਲਈ ਨਹੀਂ, ਸਗੋਂ ਗਾਣੇ ਦੇ ਬੇਹੱਦ “ਸ਼ਰਮਨਾਕ” ਅਤੇ “ਅਸ਼ਲੀਲ” ਬੋਲਾਂ ਕਾਰਨ ਹੋ ਰਹੀ ਹੈ।​ਭਾਰੀ ਵਿਰੋਧ ਅਤੇ ਕਾਨੂੰਨੀ ਨੋਟਿਸਾਂ ਤੋਂ ਬਾਅਦ ਹੁਣ ਇਸ ਗਾਣੇ ਨੂੰ YouTube ਤੋਂ ਹਟਾ ਦਿੱਤਾ ਗਿਆ ਹੈ। ਆਓ ਦੇਖਦੇ ਹਾਂ ਉਹ ਕਿਹੜੇ ਬੋਲ ਹਨ ਜਿਨ੍ਹਾਂ ਨੇ ਪੂਰੇ ਦੇਸ਼ ਵਿੱਚ ਹੰਗਾਮਾ ਖੜ੍ਹਾ ਕਰ ਦਿੱਤਾ ਹੈ।​ਸਰਕੇ ਚੁਨਰ ਤੇਰੀ ਸਰਕੇ (ਪੂਰੇ ਹਿੰਦੀ ਬੋਲ)​(ਸ਼ੁਰੂਆਤ)ਸਰਕੇ ਚੁਨਰ ਤੇਰੀ ਸਰਕੇ,ਧੜਕੇ ਜੀਆ ਮੇਰਾ ਧੜਕੇ,ਆਜਾ ਰੇ ਆਜਾ ਅਬ ਡਰ ਕੈਸਾ,ਪਿਆਸ ਬੁਝਾ ਦੇ ਤੜਪੇ।​(ਵਿਵਾਦਤ ਅੰਤਰਾ – ਜਿਸ ‘ਤੇ ਹੰਗਾਮਾ ਹੋਇਆ)“ਪਹਿਲੇ ਉਠਾਲੇ, ਅੰਦਰ ਵੋ ਡਾਲੇ,ਨੀਚੇ ਏਕ ਬੂੰਦ ਨਾ ਗਿਰਾਏ,ਖਾਲੀ ਕਰ ਕੇ ਨਿਕਾਲੇ।ਮੁਝ ਪੇ ਨਾ ਗਿਰਾਨਾ ਮੁਝੇ ਲਗਤਾ ਹੈ ਡਰ,ਭੇਦ ਖੁਲ ਜਾਏ ਨਾ ਸੰਭਲ ਕੇ ਜਾਨਾ ਘਰ,ਚੂਸੇਗਾ ਯਾ ਚਾਟੇਗਾ, ਜੋ ਕਰੇਗਾ ਕਰ,ਤੇਰੀ ਬੋਤਲ ਪੇ ਨਾ ਪੜੇ ਕਿਸੀ ਕੀ ਭੀ ਨਜ਼ਰ।”​(ਕੋਰਸ)ਸਰਕੇ ਚੁਨਰ ਤੇਰੀ ਸਰਕੇ,ਧੜਕੇ ਜੀਆ ਮੇਰਾ ਧੜਕੇ।​(ਦੂਜਾ ਅੰਤਰਾ)ਨਸ਼ੀਲੀ ਹੈ ਰਾਤ, ਨਸ਼ੀਲਾ ਹੈ ਸਾਥ,ਥੋੜਾ ਸਾ ਪੀ ਲੇ ਤੂ ਥੋੜਾ ਪਿਲਾ ਦੇ,ਹੋਨੇ ਦੇ ਖੁੱਲਮ ਖੁੱਲਾ ਬਾਤ।ਸ਼ਰਮ ਕੋ ਛੋੜ, ਕਸਮ ਕੋ ਤੋੜ,ਦੁਨੀਆ ਕੀ ਰਸਮੋਂ ਸੇ ਰੁਖ ਅਪਨਾ ਮੋੜ।​(ਸੰਜੇ ਦੱਤ ਦਾ ਡਾਇਲਾਗ)ਹੇ, ਧੀਰੇ ਸੇ… ਜ਼ਮਾਨਾ ਖਰਾਬ ਹੈ, ਬਚ ਕੇ ਰਹਿਣਾ। ਯੇ ਕੇਡੀ ਕਾ ਇਲਾਕਾ ਹੈ, ਯਹਾਂ ਸਿਰਫ਼ ਨਸ਼ਾ ਚਲਤਾ ਹੈ।​ਕਿਉਂ ਹੋ ਰਿਹਾ ਹੈ ਵਿਰੋਧ?​ਗਾਣੇ ਦੇ ਬੋਲ ਸੁਣਨ ਵਿੱਚ ਬਹੁਤ ਅਸ਼ਲੀਲ ਲੱਗਦੇ ਹਨ। ਹਾਲਾਂਕਿ ਗੀਤਕਾਰ ਦਾ ਕਹਿਣਾ ਹੈ ਕਿ ਇਹ ਲਾਈਨਾਂ ਇੱਕ ‘ਸ਼ਰਾਬ ਦੀ ਬੋਤਲ’ ਬਾਰੇ ਲਿਖੀਆਂ ਗਈਆਂ ਹਨ, ਪਰ ਲੋਕਾਂ ਅਤੇ ਮਾਹਰਾਂ ਦਾ ਮੰਨਣਾ ਹੈ ਕਿ ਇਹ ਜਾਣਬੁੱਝ ਕੇ “ਡਬਲ ਮੀਨਿੰਗ” (ਦੋਹਰੇ ਅਰਥ) ਰੱਖੇ ਗਏ ਹਨ ਤਾਂ ਜੋ ਸਸਤੀ ਪ੍ਰਸਿੱਧੀ ਹਾਸਲ ਕੀਤੀ ਜਾ ਸਕੇ।​ਕੀ ਹੋਈ ਕਾਰਵਾਈ? ​NHRC ਦਾ ਨੋਟਿਸ: ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਨੇ ਇਸ ਗਾਣੇ ਦੀ ਭਾਸ਼ਾ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ।​YouTube ਤੋਂ ਹਟਾਇਆ: ਵਿਵਾਦ ਵਧਦਾ ਦੇਖ ਮੇਕਰਸ ਨੇ ਹਿੰਦੀ ਵੀਡੀਓ ਨੂੰ ਡਿਲੀਟ ਕਰ ਦਿੱਤਾ ਹੈ।​ਸੋਸ਼ਲ ਮੀਡੀਆ ‘ਤੇ ਬਾਈਕਾਟ: ਲੋਕ ਇਸ ਫਿਲਮ ਅਤੇ ਨੋਰਾ ਫਤੇਹੀ ਨੂੰ ਟ੍ਰੋਲ ਕਰ ਰਹੇ ਹਨ।​ਤੁਹਾਡਾ ਕੀ ਕਹਿਣਾ ਹੈ? ਕੀ ਅਜਿਹੇ ਗਾਣੇ ਸਾਡੇ ਸੱਭਿਆਚਾਰ ਨੂੰ ਖ਼ਰਾਬ ਕਰ ਰਹੇ ਹਨ? ਆਪਣੀ ਰਾਏ ਕਮੈਂਟ ਬਾਕਸ ਵਿੱਚ ਜ਼ਰੂਰ ਦਿਓ।

Punjab

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ, 17 ਮਾਰਚਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਅੱਜ ਦੇਸ਼ ਦਾ ਨਕਸ਼ਾ ਬਿਲਕੁਲ ਵੱਖਰਾ ਹੁੰਦਾ। ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਦੇਸ਼ ਵੇਲਾ ਵਿਹਾਅ ਚੁੱਕੇ ਸਿਸਟਮ ਦੇ ਜਾਲ ਵਿੱਚ ਕਿਉਂ ਉਲਝਿਆ ਹੋਇਆ ਹੈ ਜਦਕਿ ਇਸੇ ਸਿਸਟਮ ਤੋਂ ਨਿਜਾਤ ਪਾਉਣ ਲਈ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਇਨਕਲਾਬੀਆਂ ਨੇ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਇਹ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਸਾਲ 2027 ਵਿੱਚ ਵੀ ਆਮ ਆਦਮੀ ਪਾਰਟੀ ਹੀ ਸੱਤਾ ਵਿੱਚ ਆਵੇਗੀ ਕਿਉਂਕਿ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਅਤੇ ਵਿਰੋਧੀਆਂ ਕੋਲ ਲੋਕਾਂ ਅੱਗੇ ਜਾਣ ਲਈ ਕੋਈ ਮੁੱਦਾ ਨਹੀਂ ਬਚਿਆ।ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਾਰੋ-ਵਾਰੀ ਪੰਜਾਬ ਨੂੰ ਲੁੱਟਣ ਤੋਂ ਬਾਅਦ ਹੁਣ ਫੇਰ ਸੱਤਾ ਵਿੱਚ ਆਉਣ ਲਈ ਆਪਸ ਵਿੱਚ ਕਾਟੋ-ਕਲੇਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਕਾਲੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਦੌਰਾਨ ਸ਼ਹੀਦ ਹੋਏ 750 ਕਿਸਾਨਾਂ ਨੂੰ ਪੰਜਾਬ ਅਜੇ ਭੁੱਲਿਆ ਨਹੀਂ ਹੈ।ਅੱਜ ਨਵੇਂ ਬਣੇ ਸਬ-ਡਿਵੀਜ਼ਨਲ ਹਸਪਤਾਲ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੰਧ ‘ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਲੋਕ-ਪੱਖੀ ਫੈਸਲਿਆਂ ਕਾਰਨ ‘ਆਪ’ ਸੂਬੇ ਵਿੱਚ ਦੁਬਾਰਾ ਸਰਕਾਰ ਬਣਾਏਗੀ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਲੋਕ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ‘ਆਪ’ ਸਰਕਾਰ ਬਣਾਉਣ ਲਈ ਉਤਾਵਲੇ ਹਨ। ਸਾਲ 2022 ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਤੋਂ ਸੱਤਾ ਸੰਭਾਲਣ ਤੋਂ ਬਾਅਦ ਸਾਡੀ ਸਰਕਾਰ ਨੇ ਕਈ ਲੋਕ-ਪੱਖੀ ਫੈਸਲੇ ਲਏ। ਅਸੀਂ ਚਾਰ ਸਾਲਾਂ ਵਿੱਚ ਆਪਣੇ ਸਾਰੇ ਵਾਅਦੇ ਪਹਿਲਾਂ ਹੀ ਪੂਰੇ ਕਰ ਲਏ ਹਨ ਅਤੇ ਆਉਣ ਵਾਲੇ ਇੱਕ ਸਾਲ ਵਿੱਚ ਅਸੀਂ ਸੂਬੇ ਨੂੰ ਨਵੇਂ ਸਿਖਰ ‘ਤੇ ਲੈ ਜਾਵਾਂਗੇ।”ਸ਼ਾਸਨ ਵਿਵਸਥਾ ਵਿੱਚ ਨਵੀਆਂ ਪਿਰਤਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਕਰਕੇ ਰਾਜਨੀਤੀ ਵਿੱਚ ਨਵੀਂ ਕਵਾਇਦ ਸ਼ੁਰੂ ਕੀਤੀ ਹੈ, ਜਦੋਂ ਕਿ ਦੂਜੀਆਂ ਪਾਰਟੀਆਂ ਪੰਜ ਸਾਲਾਂ ਵਿੱਚ ਅਜਿਹਾ ਕਰਨ ਦੇ ਕਾਬਲ ਨਹੀਂ ਹਨ। ਪਹਿਲੇ ਦਿਨ ਤੋਂ ਹੀ ਸਾਡੀ ਸਰਕਾਰ ਪਿਛਲੀਆਂ ਸਰਕਾਰਾਂ ਦੇ ਘਟੀਆ ਸਿਸਟਮ ਨੂੰ ਸੁਧਾਰ ਰਹੀ ਹੈ ਅਤੇ ਅਸੀਂ ਆਮ ਆਦਮੀ ਦੀ ਭਲਾਈ ਲਈ ਦਲੇਰਾਨਾ ਫੈਸਲੇ ਲੈਣ ਤੋਂ ਝਿਜਕਦੇ ਨਹੀਂ ਹਾਂ।” ਉਨ੍ਹਾਂ ਅੱਗੇ ਕਿਹਾ, “ਹੁਣ ਫਿਰ ਕਾਂਗਰਸ ਅਤੇ ਬਾਦਲ ਸੂਬੇ ਨੂੰ ਲੁੱਟਣ ਦਾ ਇੱਕ ਹੋਰ ਮੌਕਾ ਲੱਭ ਰਹੇ ਹਨ ਜਦੋਂ ਕਿ ਸੂਬੇ ਨੇ ਪਹਿਲਾਂ ਹੀ ਇਨ੍ਹਾਂ ਦੀ ਸੱਤਾ ਦੌਰਾਨ ਵਿੱਚ ਬਹੁਤ ਕੁਝ ਝੱਲਿਆ ਹੈ।”ਲੋਕਾਂ ਦੀਆਂ ਭਾਵਨਾਵਾਂ ਦਾ ਜ਼ਿਕਰ ਹੋਏ ਉਨ੍ਹਾਂ ਕਿਹਾ, “ਸੂਬੇ ਦੇ ਸੂਝਵਾਨ ਲੋਕ ਇਨ੍ਹਾਂ ਨੂੰ ਕਦੇ ਵੀ ਇੱਕ ਹੋਰ ਮੌਕਾ ਨਹੀਂ ਦੇਣਗੇ ਅਤੇ ਚੋਣਾਂ ਤੋਂ ਬਾਅਦ ਉਨ੍ਹਾਂ ਨੂੰ ਸਿਆਸੀ ਗੁਮਨਾਮੀ ਵਿੱਚ ਭੇਜ ਦਿੱਤਾ ਜਾਵੇਗਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਜਿਨ੍ਹਾਂ ਆਗੂਆਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਸੀ, ਉਨ੍ਹਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ। ਇਨ੍ਹਾਂ ਆਗੂਆਂ ਨੇ ਨਾ ਸਿਰਫ਼ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਕੀਤੀ, ਸਗੋਂ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ੇ ਵੇਚੇ ਤੇ ਸਪਲਾਈ ਵੀ ਕੀਤੇ। ਪਹਿਲਾਂ ਕਿਸੇ ਨੇ ਵੀ ਇਨ੍ਹਾਂ ਰਸੂਖਵਾਨ ਆਗੂਆਂ ਨੂੰ ਹੱਥ ਪਾਉਣ ਦੀ ਹਿੰਮਤ ਨਹੀਂ ਕੀਤੀ ਸੀ, ਪਰ ਸਾਡੀ ਸਰਕਾਰ ਨੇ ਅਜਿਹਾ ਕੀਤਾ ਹੈ ਅਤੇ ਹੁਣ ਉਹ ਆਪਣੇ ਪਾਪਾਂ ਦੀ ਕੀਮਤ ਚੁਕਾ ਰਹੇ ਹਨ।”ਇਨ੍ਹਾਂ ਲੀਡਰਾਂ ਦੀ ਆਪਸੀ ਮਿਲੀਭੁਗਤ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਸਿਆਸੀ ਪਾਰਟੀਆਂ ਵਿਚਕਾਰ ਨਾਪਾਕ ਗਠਜੋੜ ਬਣਿਆ ਹੋਇਆ ਸੀ ਕਿਉਂਕਿ ਉਹ ਸੂਬੇ ਦਾ ਖਜ਼ਾਨਾ ਲੁੱਟਣ ਲਈ ਇਕ-ਦੂਜੇ ਨਾਲ ਹੱਥ ਮਿਲਾ ਲੈਂਦੇ ਸਨ। ਜਦੋਂ ਸੱਤਾ ਵਿੱਚ ਸਨ ਤਾਂ ਇਹ ਪਾਰਟੀਆਂ ਇਕ-ਦੂਜੇ ਦੇ ਗੁਨਾਹਾਂ ਨੂੰ ਲੁਕਾਉਣ ਲਈ ਜਾਣਬੁੱਝ ਕੇ ਅੱਖਾਂ ਫੇਰ ਲੈਂਦੀਆਂ ਸਨ ਅਤੇ ਬਚਾਅ ਕਰ ਲੈਂਦੀਆਂ ਹਨ। ਹਾਲਾਂਕਿ, ‘ਆਪ’ ਸਰਕਾਰ ਨੇ ਇਹ ਯਕੀਨੀ ਬਣਾਇਆ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇ।”ਵਿਰੋਧੀ ਆਗੂਆਂ ‘ਤੇ ਨਿਸ਼ਾਨਾ ਸਾਧਦੇ ਹੋਏ, ਉਨ੍ਹਾਂ ਕਿਹਾ, “ਅੱਜ ਵੀ ਉਹ ਇਕਮਿਕ ਹਨ। ਚਰਨਜੀਤ ਸਿੰਘ ਚੰਨੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਲੀਡਰ ਮੈਨੂੰ ਨਿਸ਼ਾਨਾ ਬਣਾਉਣ ਵਾਲੀ ਜੁੰਡਲੀ ਵਿੱਚ ਸ਼ਾਮਲ ਹਨ। ਪਹਿਲਾਂ ਇਹ ਆਗੂ ਮੈਨੂੰ ਮਨੋਰੰਜਨ ਕਰਨ ਵਾਲਾ ਦੱਸ ਕੇ ਮੇਰਾ ਮਜ਼ਾਕ ਉਡਾਉਂਦੇ ਸਨ, ਪਰ ਹੁਣ ਉਹ ਡਰ ਦੇ ਮਾਰੇ ਦਿਨ-ਰਾਤ ਮੇਰਾ ਨਾਮ ਜਪਦੇ ਹਨ।” ਉਨ੍ਹਾਂ ਅੱਗੇ ਕਿਹਾ, “2017 ਵਿੱਚ, ਜਦੋਂ ‘ਆਪ’ ਨੂੰ ਕਈ ਸੀਟਾਂ ਮਿਲੀਆਂ ਅਤੇ ਉਹ ਵਿਰੋਧੀ ਧਿਰ ਬਣ ਗਈ, ਉਨ੍ਹਾਂ ਨੇ ਕਿਹਾ ਕਿ ਕੁਝ ਨਹੀਂ ਹੋਣ ਵਾਲਾ। ਸਾਲ 2022 ਵਿੱਚ ਉਨ੍ਹਾਂ ਕਿਹਾ ਕਿ ਕੁਝ ਨਹੀਂ ਹੋਵੇਗਾ, ਪਰ ਸਾਡੀ ਸਰਕਾਰ ਨੇ ਲੋਕਾਂ ਦੇ ਹਿੱਤ ਵਿੱਚ ਕਈ ਪਹਿਲਕਦਮੀਆਂ ਕੀਤੀਆਂ। ਹੁਣ ਫਿਰ ਉਹ ਕਹਿੰਦੇ ਹਨ ਕਿ ਸਾਲ 2027 ਵਿੱਚ ਕੁਝ ਨਹੀਂ ਹੋਵੇਗਾ, ਪਰ ‘ਆਪ’ ਭਾਰੀ ਬਹੁਮਤ ਨਾਲ ਦੁਬਾਰਾ ਸਰਕਾਰ ਬਣਾਏਗੀ।”ਵਿਰੋਧੀ ਧਿਰ ਦੀ ਨਖਿੱਧ ਕਾਰਗੁਜ਼ਾਰੀ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੂਰੀ ਵਿਰੋਧੀ ਧਿਰ ਨੇ ਵਿਧਾਨ ਸਭਾ ਦੇ ਅੰਦਰ ਤੇ ਬਾਹਰ ਲੋਕਾਂ ਦਾ ਇੱਕ ਵੀ ਮੁੱਦਾ ਨਹੀਂ ਚੁੱਕਿਆ। ਇਸ ਤੋਂ ਪਤਾ ਲਗਦਾ ਹੈ ਕਿ ਉਹ ਸਿਰਫ ਆਪਣੇ ਅਹੁਦਿਆਂ ਨੂੰ ਲੈ ਕੇ ਚਿੰਤਤ ਹਨ ਕਿਉਂਕਿ ਉਹ ਸਿਰਫ ਸੱਤਾ ਦੇ ਭੁੱਖੇ ਹਨ।” ਉਨ੍ਹਾਂ ਅੱਗੇ ਕਿਹਾ, “ਸੱਤਾ ਪ੍ਰਾਪਤ ਕਰਨ ਲਈ ਤਰਲੋਮੱਛੀ ਹੋਇਆ ਅਕਾਲੀ ਦਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਸੋਸ਼ਲ ਮੀਡੀਆ ‘ਤੇ ਮੇਰੇ ਬਾਰੇ ਏ.ਆਈ. ਰਾਹੀਂ ਤਿਆਰ ਕੀਤੇ ਵੀਡੀਓ ਪੋਸਟ ਕਰ ਰਿਹਾ ਹੈ। ਇਹ ਦਰਸਾਉਂਦਾ ਹੈ ਕਿ ਮੇਰੇ ਵਿਰੁੱਧ ਕਿਸੇ ਵੀ ਮੁੱਦੇ ਦੀ ਘਾਟ ਵਿੱਚ ਉਹ ਹੈਰਾਨ-ਪ੍ਰੇਸ਼ਾਨ ਹਨ ਅਤੇ ਨਿਰਾਸ਼ ਹੋ ਕੇ ਸੱਤਾ ਦੀ ਖਾਤਰ ਅੱਕੀ ਪਲਾਹੀ ਹੱਥ ਮਾਰ ਰਹੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਵਾਇਤੀ ਰਾਜਨੀਤਿਕ ਪਾਰਟੀਆਂ ਮੇਰੇ ਨਾਲ ਸਾੜਾ ਕਰਦੀਆਂ ਹਨ ਕਿਉਂਕਿ ਉਹ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਸਧਾਰਨ ਘਰ ਦਾ ਪੁੱਤਰ ਸੂਬੇ ਦੀ ਸੱਤਾ ਚੰਗੇ ਢੰਗ ਨਾਲ ਕਿਉਂ ਚਲਾ ਰਿਹਾ ਹੈ। ਇਨ੍ਹਾਂ ਪਾਰਟੀਆਂ ਨੇ ਆਪਣੇ ਲੋਕ ਵਿਰੋਧੀ ਤੇ ਪੰਜਾਬ ਵਿਰੋਧੀ ਰੁਖ਼ ਕਾਰਨ ਵਿਸ਼ਵਾਸ ਗੁਆ ਲਿਆ ਜਿਸ ਕਰਕੇ ਉਨ੍ਹਾਂ ਨੂੰ 2022 ਵਿੱਚ ਸੱਤਾ ਤੋਂ ਉਖੇੜ ਕੇ ਘਰ ਬਿਠਾ ਦਿੱਤਾ ਗਿਆ।”ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਘਟੀਆ ਚਾਲਾਂ ਦਾ ਸਹਾਰਾ ਲੈ ਰਹੀਆਂ ਹਨ। ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ, “ਪਹਿਲਾਂ ਇਨ੍ਹਾਂ ਲੀਡਰਾਂ ਦਾ ਸਵਾਗਤ ਹਾਰਾਂ ਨਾਲ ਕੀਤਾ ਜਾਂਦਾ ਸੀ ਪਰ ਹੁਣ ਉਹ ਜਿੱਥੇ ਵੀ ਜਾਂਦੇ ਹਨ, ਲੋਕ ਉਨ੍ਹਾਂ ਨੂੰ ਹਰਾ ਕੇ ਸਵਾਗਤ ਕਰਦੇ ਹਨ। ਲੋਕਾਂ ਨੇ ਆਮ ਘਰਾਂ ਦੇ ਧੀਆਂ-ਪੁੱਤਰਾਂ ਨੂੰ ਚੁਣਿਆ ਜੋ ਆਪਣੇ ਫਰਜ਼ ਪੂਰੇ ਜੋਸ਼ ਨਾਲ ਨਿਭਾ ਰਹੇ ਹਨ, ਜਦੋਂ ਕਿ ਇਹ ਰਵਾਇਤੀ ਪਾਰਟੀਆਂ ਸੱਤਾ ਵਿੱਚ ਹੋਣ ‘ਤੇ ਬੁਰੀ ਤਰ੍ਹਾਂ ਅਸਫਲ ਰਹੀਆਂ।”ਪਿਛਲੀ ਸਰਕਾਰ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਆਗੂਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੇ ਸਰੋਤਾਂ ਨੂੰ ਅੰਨ੍ਹੇਵਾਹ ਲੁੱਟਿਆ। ਜਦੋਂ ਪੰਜਾਬ ਬੇਰੁਜ਼ਗਾਰੀ, ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ

Punjab

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ

ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 17 ਮਾਰਚ:ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਲਗਭਗ 12 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਅੰਡਰ ਬ੍ਰਿਜ ਦਾ ਉਦਘਾਟਨ ਕਰਦੇ ਹੋਏ ਇਸਨੂੰ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰੋਜੈਕਟ ਸੂਬਾ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਲਗਾਤਾਰ ਕੋਸ਼ਿਸ਼ਾਂ ਦਾ ਹਿੱਸਾ ਹੈ।ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਅੰਡਰ ਬ੍ਰਿਜ ਮਲੋਟ ਸ਼ਹਿਰ ਵਾਸੀਆਂ ਲਈ ਇਕ ਵੱਡੀ ਸੌਗਾਤ ਹੈ, ਜੋ ਆਵਾਜਾਈ ਨੂੰ ਹੋਰ ਸੁਚਾਰੂ ਅਤੇ ਤੇਜ਼ ਬਣਾਉਂਦੇ ਹੋਏ ਰੋਜ਼ਾਨਾ ਆਉਣ-ਜਾਣ ਦੌਰਾਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਘੱਟ ਕਰੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਟ੍ਰੈਫਿਕ ਜਾਮ ਦੀ ਸਮੱਸਿਆ ਵਿੱਚ ਕਾਫੀ ਹੱਦ ਤੱਕ ਕਮੀ ਆਵੇਗੀ ਅਤੇ ਸੜਕ ਹਾਦਸਿਆਂ ਨੂੰ ਰੋਕਣ ਵਿੱਚ ਵੀ ਮਦਦ ਮਿਲੇਗੀ।ਇਹ ਅੰਡਰ ਬ੍ਰਿਜ ਸਿਰਫ ਇੱਕ ਢਾਂਚਾਗਤ ਪ੍ਰੋਜੈਕਟ ਨਹੀਂ, ਸਗੋਂ ਮਲੋਟ ਦੇ ਲੋਕਾਂ ਦੇ ਸੁਪਨਿਆਂ ਦੀ ਪੂਰੀ ਹੋਈ ਤਸਵੀਰ ਹੈ। ਸਾਲਾਂ ਤੋਂ ਰੇਲਵੇ ਫਾਟਕਾਂ ਕਾਰਨ ਰੁਕਦੀ ਜ਼ਿੰਦਗੀ, ਦੇਰੀ ਨਾਲ ਪਹੁੰਚਦੇ ਵਿਦਿਆਰਥੀ ਅਤੇ ਐਮਰਜੈਂਸੀ ਸੇਵਾਵਾਂ ਨੂੰ ਆਉਂਦੀਆਂ ਰੁਕਾਵਟਾਂ ਹੁਣ ਬੀਤੇ ਸਮੇਂ ਦੀ ਗੱਲ ਬਣ ਜਾਣਗੀਆਂ। ਇਹ ਪ੍ਰੋਜੈਕਟ ਲੋਕਾਂ ਦੀ ਰੋਜ਼ਮਰਾ ਜ਼ਿੰਦਗੀ ਨੂੰ ਸੁਗਮ ਬਣਾਉਂਦੇ ਹੋਏ ਇਲਾਕੇ ਦੀ ਤਰੱਕੀ ਨੂੰ ਨਵੀਂ ਰਫ਼ਤਾਰ ਦੇਵੇਗਾ।ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਅੰਡਰ ਬ੍ਰਿਜ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਅੱਜ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜੋ ਸ਼ਹਿਰ ਕਈ ਦਹਾਕਿਆਂ ਤੋਂ ਦੋ ਹਿੱਸਿਆਂ ਵਿੱਚ ਵੰਡਿਆ ਹੋਇਆ ਸੀ, ਹੁਣ ਇਸ ਅੰਡਰ ਬ੍ਰਿਜ ਨਾਲ ਸ਼ਹਿਰ ਦਾ ਸੁਮੇਲ ਸੰਭਵ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਜੈਕਟ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਦੀਆਂ ਹੋਰ ਸਮੱਸਿਆਵਾਂ ਵੀ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। 

Punjab

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਮੈਨੇਜਮੈਂਟ ਸਿੱਖਿਆ ਨੂੰ ਉਦਯੋਗਿਕ ਤਜਰਬੇ ਨਾਲ ਜੋੜਨ ਦੇ ਉਦੇਸ਼ ਨਾਲ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਇੰਡਸਟਰੀ-ਇੰਟੀਗ੍ਰੇਟਡ ਪ੍ਰੋਗਰਾਮ ਦਾ ਉਦਘਾਟਨ ਏਅਰੋਸਿਟੀ ਸਥਿਤ ਪ੍ਰਾਈਡ ਪਲਾਜ਼ਾ ਹੋਟਲ ਵਿੱਚ ਆਯੋਜਿਤ ਸਮਾਗਮ ਦੌਰਾਨ ਕੀਤਾ ਗਿਆ, ਜਿਸ ਵਿੱਚ ਕਈ ਪ੍ਰਮੁੱਖ ਉਦਯੋਗਿਕ ਨੇਤਾਵਾਂ ਦੀ ਹਾਜ਼ਰੀ ਰਹੀ। ਇਹ ਮੈਨਟਰਸ਼ਿਪ ਆਧਾਰਿਤ ਪ੍ਰੋਗਰਾਮ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਅਸਲ ਕਾਰੋਬਾਰੀ ਤਜਰਬਾ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ। ਇਸ ਮੌਕੇ ਸਮਾਗਮ ਦੀ ਅਗਵਾਈ ਸੰਸਥਾ ਦੇ ਮਾਣਯੋਗ ਸੰਸਥਾਪਕ ਚਾਂਸਲਰ ਅਤੇ ਫਾਦਰ ਆਫ ਐਜੂਕੇਸ਼ਨ ਸ. ਰਸ਼ਪਾਲ ਸਿੰਘ ਧਾਲੀਵਾਲ ਜੀ ਨੇ ਕੀਤੀ। ਉਨ੍ਹਾਂ ਦੇ ਨਾਲ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਜੀ, ਐਗਜ਼ਿਕਿਊਟਿਵ ਵਾਈਸ ਪ੍ਰੇਜ਼ੀਡੈਂਟ ਡਾ. ਸੁਸ਼ੀਲ ਪ੍ਰਸ਼ਾਰ ਜੀ ਅਤੇ ਐਚਆਰ ਸਕਸੈੱਸ ਟਾਕ ਦੇ ਸੀਈਓ ਗੋਵਿੰਦ ਨੇਗੀ ਜੀ ਵੀ ਮੌਜੂਦ ਰਹੇ। ਐਚਆਰ ਸਕਸੈੱਸ ਟਾਕ ਇਸ ਪ੍ਰੋਗਰਾਮ ਲਈ ਉਦਯੋਗਿਕ ਸਹਿਯੋਗੀ ਸੰਸਥਾ ਵਜੋਂ ਭਾਗੀਦਾਰ ਹੈ। “ਐਮ.ਬੀ.ਏ. ਪਲੱਸ” ਪ੍ਰੋਗਰਾਮ ਦੀ ਖਾਸ ਵਿਸ਼ੇਸ਼ਤਾ ਇਹ ਹੈ ਕਿ ਹਰ ਸਮੈਸਟਰ ਦੌਰਾਨ ਇੱਕ ਉਦਯੋਗਿਕ ਮਾਹਿਰ 15 ਵਿਦਿਆਰਥੀਆਂ ਦੇ ਗਰੁੱਪ ਨੂੰ ਮੈਨਟਰ ਕਰੇਗਾ। ਦੋ ਸਾਲਾਂ ਦੇ ਪ੍ਰੋਗਰਾਮ ਦੌਰਾਨ ਹਰ ਵਿਦਿਆਰਥੀ ਨੂੰ ਚਾਰ ਵੱਖ-ਵੱਖ ਇੰਡਸਟਰੀ ਲੀਡਰਾਂ ਤੋਂ ਮਾਰਗਦਰਸ਼ਨ ਪ੍ਰਾਪਤ ਹੋਵੇਗਾ, ਜਿਸ ਨਾਲ ਉਨ੍ਹਾਂ ਨੂੰ ਕਾਰੋਬਾਰੀ ਦੁਨੀਆ ਦੇ ਵੱਖਰੇ ਪੱਖਾਂ ਬਾਰੇ ਵਿਸ਼ਾਲ ਸਮਝ ਮਿਲੇਗੀ। ਪ੍ਰੋਗਰਾਮ ਦੇ ਅਧੀਨ ਐਗਜ਼ਿਕਿਊਟਿਵ ਮੈਨਟਰਸ਼ਿਪ ਕੌਂਸਲ ਬਣਾਈ ਗਈ ਹੈ, ਜਿਸ ਰਾਹੀਂ ਵਿਦਿਆਰਥੀਆਂ ਨੂੰ ਬੋਰਡਰੂਮ ਚਰਚਾਵਾਂ, ਰਣਨੀਤਿਕ ਸਿਮੂਲੇਸ਼ਨਾਂ ਅਤੇ ਕੇਸ ਸਟਡੀ ਵਿਸ਼ਲੇਸ਼ਣ ਵਰਗੀਆਂ ਗਤੀਵਿਧੀਆਂ ਨਾਲ ਜੋੜਿਆ ਜਾਵੇਗਾ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਅਸਲ ਕਾਰੋਬਾਰੀ ਚੁਣੌਤੀਆਂ ‘ਤੇ ਕੰਮ ਕਰਨ ਦਾ ਮੌਕਾ ਮਿਲੇਗਾ, ਜਿਸ ਵਿੱਚ ਮਾਰਕੀਟ ਵਿਸਥਾਰ, ਟੈਕਨੋਲੋਜੀ ਟ੍ਰਾਂਸਫ਼ਾਰਮੇਸ਼ਨ, ਫਾਇਨੈਂਸ਼ਲ ਵਿਸ਼ਲੇਸ਼ਣ ਅਤੇ ਓਪਰੇਸ਼ਨਲ ਸੁਧਾਰ ਵਰਗੇ ਖੇਤਰ ਸ਼ਾਮਲ ਹਨ। ਪ੍ਰੋਗਰਾਮ ਵਿੱਚ ਲੰਬੀ ਮਿਆਦ ਵਾਲੀਆਂ ਇੰਟਰਨਸ਼ਿਪਾਂ, ਕਨਸਲਟਿੰਗ ਅਸਾਈਨਮੈਂਟਸ ਅਤੇ ਇੰਡਸਟਰੀ ਪ੍ਰੋਜੈਕਟ ਵੀ ਸ਼ਾਮਲ ਕੀਤੇ ਗਏ ਹਨ, ਤਾਂ ਜੋ ਵਿਦਿਆਰਥੀ ਆਪਣੀ ਡਿਗਰੀ ਪੂਰੀ ਕਰਨ ਤੋਂ ਪਹਿਲਾਂ ਹੀ ਕਾਰਪੋਰੇਟ ਦੁਨੀਆ ਨਾਲ ਗਹਿਰਾ ਸੰਪਰਕ ਬਣਾਉਣ। ਇਸ ਮੌਕੇ ਸਰਦਾਰ ਰਸ਼ਪਾਲ ਸਿੰਘ ਢਾਲੀਵਾਲ ਜੀ ਨੇ ਕਿਹਾ ਕਿ ਉੱਚ ਸਿੱਖਿਆ ਦਾ ਮਕਸਦ ਸਿਰਫ਼ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਸੋਚਵਾਨ ਅਤੇ ਜ਼ਿੰਮੇਵਾਰ ਨੇਤ੍ਰਿਤਵ ਤਿਆਰ ਕਰਨਾ ਵੀ ਹੈ। ਉਨ੍ਹਾਂ ਨੇ ਦੱਸਿਆ ਕਿ ਉਦਯੋਗਿਕ ਮਾਹਿਰਾਂ ਨਾਲ ਸਿੱਧਾ ਸੰਪਰਕ ਵਿਦਿਆਰਥੀਆਂ ਨੂੰ ਅਸਲ ਸਥਿਤੀਆਂ ਵਿੱਚ ਫੈਸਲੇ ਕਰਨ ਦੀ ਸਮਝ ਦੇਵੇਗਾ। ਮੈਨੇਜਿੰਗ ਡਾਇਰੈਕਟਰ ਅਰਸ਼ ਢਾਲੀਵਾਲ ਜੀ ਨੇ ਕਿਹਾ ਕਿ ਮੈਨੇਜਮੈਂਟ ਸਿੱਖਿਆ ਨੂੰ ਅਜਿਹੇ ਮਾਡਲ ਦੀ ਲੋੜ ਹੈ ਜੋ ਵਿਦਿਆਰਥੀਆਂ ਨੂੰ ਸੰਗਠਨਾਂ ਦੀ ਅਸਲ ਕਾਰਗੁਜ਼ਾਰੀ ਅਤੇ ਨੇਤ੍ਰਿਤਵ ਦੇ ਫੈਸਲਿਆਂ ਦੀ ਪ੍ਰਕਿਰਿਆ ਨਾਲ ਜਾਣੂ ਕਰਵਾਏ। ਐਗਜ਼ਿਕਿਊਟਿਵ ਵਾਈਸ ਪ੍ਰੇਜ਼ੀਡੈਂਟ ਡਾ. ਸੁਸ਼ੀਲ ਪ੍ਰਸ਼ਾਰ ਜੀ ਨੇ ਕਿਹਾ ਕਿ ਇਹ ਅਕਾਦਮਿਕ ਸਿੱਖਿਆ ਅਤੇ ਉਦਯੋਗਿਕ ਅਨੁਭਵ ਦਾ ਸਮੱਗਰ ਮਾਡਲ ਹੈ, ਜਦਕਿ ਐਚਆਰ ਸਕਸੈੱਸ ਟਾਕ ਦੇ ਸੀਈਓ ਗੋਵਿੰਦ ਨੇਗੀ ਜੀ ਨੇ ਉਦਯੋਗਿਕ ਭਾਗੀਦਾਰੀ ਦੀ ਮਹੱਤਤਾ ਉੱਪਰ ਜ਼ੋਰ ਦਿੱਤਾ।  “ਐਮ.ਬੀ.ਏ. ਪਲੱਸ” ਦੀ ਸ਼ੁਰੂਆਤ ਨਾਲ ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਅਕਾਦਮਿਕ ਸਿੱਖਿਆ ਅਤੇ ਉਦਯੋਗਿਕ ਅਨੁਭਵ ਵਿਚਕਾਰ ਮਜ਼ਬੂਤ ਕੜੀ ਬਣਾਉਣ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ।

Scroll to Top