Actionpunjab

Action Punjab Logo
Breaking News

Author name: Action Punjab

Action Punjab
Punjab

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਧੂਰੀ, 17 ਮਾਰਚ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰਾਜੈਕਟ ਪੰਜਾਬ ਦੀ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ।ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪ੍ਰਾਜੈਕਟ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਿਹਤ ਸੇਵਾਵਾਂ ਦਾ ਵਿਸਥਾਰ ਕਰਨ ਅਤੇ ਡਾਕਟਰਾਂ ਤੇ ਸਟਾਫ ਦੀ ਮੌਜੂਦਗੀ ਨੂੰ ਬਿਹਤਰ ਬਣਾ ਕੇ ਪਹੁੰਚਯੋਗ ਅਤੇ ਮਰੀਜ਼ ਅਧਾਰਿਤ ਸਿਹਤ ਸੰਭਾਲ ਵਿਵਸਥਾ ਲਾਗੂ ਕਰਨ ਪ੍ਰਤੀ ਸਾਡੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਸਹੂਲਤਾਂ ਨਾ ਸਿਰਫ਼ ਧੂਰੀ ਸ਼ਹਿਰ ਦੇ ਵਸਨੀਕਾਂ ਨੂੰ ਸਗੋਂ ਆਲੇ-ਦੁਆਲੇ ਦੇ ਲਗਭਗ 70 ਪਿੰਡਾਂ ਦੇ ਲੋਕਾਂ ਨੂੰ ਵੀ ਮਿਲਣਗੀਆਂ, ਜਿਸ ਨਾਲ ਹਜ਼ਾਰਾਂ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਆਧੁਨਿਕ ਸਿਹਤ ਸੇਵਾਵਾਂ ਮਿਲ ਸਕਣਗੀਆਂ।”ਉਨ੍ਹਾਂ ਅੱਗੇ ਕਿਹਾ, “21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਕੰਪਲੈਕਸ ਵਿੱਚ ਲਗਭਗ 73,000 ਵਰਗ ਫੁੱਟ ਵਿੱਚ ਫੈਲੀ ਅਤਿ-ਆਧੁਨਿਕ ਇਮਾਰਤ ਹੈ ਜੋ ਇਸ ਖੇਤਰ ਲਈ ਵਰਦਾਨ ਸਾਬਤ ਹੋਵੇਗੀ। ਇਹ ਓ.ਪੀ.ਡੀ., ਇਨਡੋਰ ਇਲਾਜ, ਐਮਰਜੈਂਸੀ ਸੇਵਾਵਾਂ, ਜਾਂਚ ਸਹੂਲਤਾਂ ਅਤੇ ਵਿਸ਼ੇਸ਼ ਸੇਵਾਵਾਂ ਪ੍ਰਦਾਨ ਕਰਕੇ ਸੈਕੰਡਰੀ-ਪੱਧਰ ਦੀ ਸਿਹਤ ਸੰਭਾਲ ਵਿਵਸਥਾ ਨੂੰ ਮਹੱਤਵਪੂਰਨ ਤੌਰ ‘ਤੇ ਮਜ਼ਬੂਤ ਕਰੇਗਾ।”ਸਿਹਤ ਸੇਵਾਵਾਂ ਲਈ ਦੂਹਰੀ-ਸਹੂਲਤ ਵਾਲੇ ਢਾਂਚੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਵਿਆਪਕ ਪੱਧਰ ’ਤੇ ਸੈਕੰਡਰੀ-ਪੱਧਰੀ ਦੀਆਂ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਿਕਸਤ ਕੀਤਾ ਗਿਆ ਹੈ, ਜਦੋਂ ਕਿ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਬਲਾਕ ਮਾਵਾਂ, ਨਵਜੰਮੇ ਬੱਚੇ ਅਤੇ ਬਾਲ ਸਿਹਤ ਸੰਭਾਲ ਸੇਵਾਵਾਂ ਨੂੰ ਮਹੱਤਵਪੂਰਨ ਤੌਰ ‘ਤੇ ਮਜ਼ਬੂਤ ਕਰੇਗਾ, ਜਿਸ ਨਾਲ ਖੇਤਰ ਵਿੱਚ ਮਾਵਾਂ ਤੇ ਨਵਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਯਕੀਨੀ ਬਣਾਈ ਜਾਵੇਗੀ।”ਹਸਪਤਾਲ ਦੇ ਪਿਛੋਕੜ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਹਸਪਤਾਲ ਸਾਲ 1978 ਵਿੱਚ 30 ਬਿਸਤਰਿਆਂ ਦੀ ਸਮਰੱਥਾ ਨਾਲ ਸਥਾਪਿਤ ਕੀਤਾ ਗਿਆ ਸੀ ਅਤੇ ਬਾਅਦ ਵਿੱਚ 50 ਬਿਸਤਰਿਆਂ ਤੱਕ ਅਪਗ੍ਰੇਡ ਕੀਤਾ ਗਿਆ, ਹੁਣ ਇਹ ਹਸਪਤਾਲ ਆਧੁਨਿਕ ਸਹੂਲਤਾਂ ਨਾਲ ਲੈਸ 80 ਬਿਸਤਰਿਆਂ ਸਮਰੱਥਾ ਵਾਲਾ ਬਣ ਗਿਆ ਹੈ ਜੋ ਕਿ ਜਨਤਕ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਾਡੀ ਸਰਕਾਰ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦਾ ਹੈ।”ਬੁਨਿਆਦੀ ਢਾਂਚੇ ਦੇ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ, “ਇਸ ਹਸਪਤਾਲ ਵਿੱਚ 13 ਓ.ਪੀ.ਡੀ. ਕਮਰੇ, ਐਮਰਜੈਂਸੀ ਬਲਾਕ, ਦੋ ਰਜਿਸਟ੍ਰੇਸ਼ਨ ਕਾਊਂਟਰ ਅਤੇ ਵੱਡੀਆਂ ਤੇ ਛੋਟੀਆਂ ਸਰਜਰੀਆਂ ਲਈ 7 ਆਪ੍ਰੇਸ਼ਨ ਥੀਏਟਰ ਸ਼ਾਮਲ ਹਨ। ਇਸ ਵਿੱਚ ਸਮੇਂ ਸਿਰ ਅਤੇ ਸਹੀ ਡਾਕਟਰੀ ਜਾਂਚ ਨੂੰ ਯਕੀਨੀ ਬਣਾਉਣ ਲਈ ਤਿੰਨ ਲੈਬਾਰਟਰੀਆਂ ਦੇ ਨਾਲ-ਨਾਲ ਈ.ਸੀ.ਜੀ., ਅਲਟਰਾਸਾਊਂਡ ਅਤੇ ਐਕਸ-ਰੇ ਰੂਮ ਵਰਗੀਆਂ ਆਧੁਨਿਕ ਜਾਂਚ ਸਹੂਲਤਾਂ ਹਨ।”ਉਨ੍ਹਾਂ ਅੱਗੇ ਕਿਹਾ, “ਹਸਪਤਾਲ ਵਿੱਚ 12 ਨਿੱਜੀ ਕਮਰੇ, ਛੇ ਜਨਰਲ ਵਾਰਡ, ਇੱਕ ਪੂਰੀ ਤਰ੍ਹਾਂ ਕਾਰਜਸ਼ੀਲ ਡਰੱਗ ਸਟੋਰ, ਇੱਕ ਐਸਐਮਓ ਦਫ਼ਤਰ, 11 ਨਰਸ ਸਟੇਸ਼ਨ ਅਤੇ ਦੋ ਲਿਫਟਾਂ ਉਪਲੱਬਧ ਹਨ। ਇਹ ਸਾਰੀਆਂ ਸਹੂਲਤਾਂ ਮਰੀਜ਼ਾਂ ਦੀ ਦੇਖਭਾਲ ਅਤੇ ਕਾਰਜਸ਼ੀਲ ਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਤਿਆਰ ਕੀਤੀਆਂ ਗਈਆਂ ਹਨ। ਅੱਪਗ੍ਰੇਡ ਕੀਤਾ ਗਿਆ ਬੁਨਿਆਦੀ ਢਾਂਚਾ ਡਾਕਟਰਾਂ ਨੂੰ ਐਮਰਜੈਂਸੀ ਕੇਸਾਂ, ਦੁਰਘਟਨਾ ਪੀੜਤਾਂ ਅਤੇ ਗੰਭੀਰ ਰੂਪ ਵਿੱਚ ਬਿਮਾਰ ਮਰੀਜ਼ਾਂ ਨੂੰ ਵਧੇਰੇ ਕੁਸ਼ਲਤਾ ਨਾਲ ਸੰਭਾਲਣ ਦੇ ਯੋਗ ਬਣਾਏਗਾ।”ਸੇਵਾਵਾਂ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਹਸਪਤਾਲ ਸਰਜੀਕਲ ਅਤੇ ਗੋਡੇ ਬਦਲਣ ਦੀਆਂ ਸੇਵਾਵਾਂ ਸਮੇਤ ਹੋਰ ਬਿਹਤਰ ਡਾਕਟਰੀ ਸੇਵਾਵਾਂ ਵੀ ਦੇਵੇਗਾ। ਮਾਹਿਰ ਡਾਕਟਰ, ਖਾਸ ਕਰਕੇ ਕੰਨ, ਨੱਕ ਅਤੇ ਗਲੇ ਦੇ ਖੇਤਰ ਵਿੱਚ ਚੰਗੀ ਦੇਖਭਾਲ ਪ੍ਰਦਾਨ ਕਰਨ ਲਈ ਉਪਲਬਧ ਹੋਣਗੇ।”ਜੱਚਾ-ਬੱਚਾ ਸਿਹਤ ਸੰਭਾਲ ‘ਤੇ ਧਿਆਨ ਕੇਂਦਰਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਮਰਪਿਤ ਜੱਚਾ-ਬੱਚਾ ਹਸਪਤਾਲ ਹੁਨਰਮੰਦ ਗਾਇਨੀਕੋਲੋਜਿਸਟਾਂ ਦੀ ਨਿਗਰਾਨੀ ਹੇਠ ਆਮ ਅਤੇ ਸਿਜੇਰੀਅਨ ਡਿਲੀਵਰੀ ਸੇਵਾਵਾਂ ਪ੍ਰਦਾਨ ਕਰੇਗਾ, ਜਿਸ ਨਾਲ ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਯਕੀਨੀ ਬਣਾਈ ਜਾਵੇਗੀ।”ਉਨ੍ਹਾਂ ਅੱਗੇ ਕਿਹਾ, “ਮਾਵਾਂ ਅਤੇ ਬੱਚਿਆਂ ਲਈ ਸਾਰੇ ਜ਼ਰੂਰੀ ਇਲਾਜ ਅਤੇ ਡਾਇਗਨੌਸਟਿਕ ਟੈਸਟ ਮੁਫਤ ਪ੍ਰਦਾਨ ਕੀਤੇ ਜਾਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਪਰਿਵਾਰ ਵਿੱਤੀ ਤੰਗੀਆਂ ਕਾਰਨ ਸਿਹਤ ਸੰਭਾਲ ਤੋਂ ਵਾਂਝਾ ਨਾ ਰਹੇ। ਹਸਪਤਾਲ ਅਧੀਨ ਕਾਰਜਸ਼ੀਲ ਈ.ਐਸ.ਆਈ. ਡਿਸਪੈਂਸਰੀ ਰਾਹੀਂ ਵਰਕਰ ਸਿਹਤ ਸੰਭਾਲ ਸੇਵਾਵਾਂ ਤੋਂ ਵੀ ਲਾਭ ਪ੍ਰਾਪਤ ਕਰਦੇ ਰਹਿਣਗੇ।”ਵਿਆਪਕ ਸਿਹਤ ਸੰਭਾਲ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਵੱਲੋਂ ਹਸਪਤਾਲਾਂ ਵਿੱਚ 1500 ਤੋਂ ਵੱਧ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ, ਜਿਨ੍ਹਾਂ ਵਿੱਚ 600 ਤੋਂ ਵੱਧ ਮਾਹਿਰ ਅਤੇ 900 ਤੋਂ ਵੱਧ ਜਨਰਲ ਡਾਕਟਰ ਦੇ ਨਾਲ-ਨਾਲ ਆਮ ਆਦਮੀ ਕਲੀਨਿਕਾਂ ਵਿੱਚ 800 ਤੋਂ ਵੱਧ ਡਾਕਟਰ ਸ਼ਾਮਲ ਹਨ ਜਿਸ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਾਹਰ ਡਾਕਟਰੀ ਦੀ ਉਪਲਬਧਤਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ।”ਉਨ੍ਹਾਂ ਅੱਗੇ ਕਿਹਾ, “ਅਸੀਂ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਨੂੰ ਮਜ਼ਬੂਤ ਕੀਤਾ ਹੈ ਅਤੇ ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ ਦਾ ਵਿਸਤਾਰ ਕੀਤਾ ਹੈ, ਜ਼ਰੂਰੀ ਸਿਹਤ ਸੰਭਾਲ ਸੇਵਾਵਾਂ ਨੂੰ ਆਮ ਜਨਤਾ ਦੀ ਪਹੁੰਚ ਦੇ ਨੇੜੇ ਲਿਆਂਦਾ ਹੈ। 300 ਕਰੋੜ ਰੁਪਏ ਤੋਂ ਵੱਧ ਦੀ ਖਰੀਦ ਰਾਹੀਂ ਮੁਫ਼ਤ ਦਵਾਈਆਂ ਅਤੇ ਆਧੁਨਿਕ ਡਾਕਟਰੀ ਉਪਕਰਣਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ।”ਵਿੱਤੀ ਸੁਰੱਖਿਆ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ, ਅਸੀਂ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਸਿਹਤ ਕਵਰ ਦੇ ਰਹੇ ਹਾਂ ਤਾਂ ਜੋ ਵਿੱਤੀ ਬੋਝ ਤੋਂ ਬਿਨਾਂ ਮਿਆਰੀ ਇਲਾਜ ਦੀ ਪਹੁੰਚ ਯਕੀਨੀ ਬਣਾਈ ਜਾ ਸਕੇ।”ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪ੍ਰੋਜੈਕਟ ਨਾਲ ਧੂਰੀ ਦੇ 58,000 ਤੋਂ ਵੱਧ ਵਸਨੀਕਾਂ ਦੇ ਨਾਲ-ਨਾਲ ਨੇੜਲੇ ਖੇਤਰਾਂ ਦੇ ਹਜ਼ਾਰਾਂ ਲੋਕਾਂ ਨੂੰ ਲਾਭ ਹੋਵੇਗਾ ਅਤੇ ਇਸ ਖੇਤਰ ਦੀਆਂ ਸਿਹਤ ਸੰਭਾਲ ਸੇਵਾਵਾਂ ਵਿੱਚ ਅਹਿਮ ਸੁਧਾਰ ਹੋਵੇਗਾ। ਅਸੀਂ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਕਿ ਪੰਜਾਬ ਦੇ ਹਰ ਨਾਗਰਿਕ ਤੱਕ ਮਿਆਰੀ ਸਿਹਤ ਸੰਭਾਲ ਸੇਵਾਵਾਂ ਆਸਾਨੀ ਨਾਲ ਪਹੁੰਚਾਈਆਂ ਜਾ ਸਕਣ।” 

Punjab

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 17 ਮਾਰਚ*ਪੰਜਾਬ ਦੇ ਸਿੱਖਿਆ ਖੇਤਰ ਵਿੱਚ ਮੀਲ ਪੱਥਰ ਕਾਇਮ ਕਰਦਿਆਂ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅਗਲੇ ਛੇ ਸਾਲਾਂ ਵਿੱਚ 3,500 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾਣਗੇ। ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਢਾਂਚਾਗਤ ਸੁਧਾਰਾਂ ਨੂੰ ਤੇਜ਼ ਕਰਨਾ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰ ਦੇ ਮਿਆਰਾਂ ਦਾ ਹਾਣੀ ਬਣਾਉਣਾ ਹੈ।ਇਸ ਮਿਸ਼ਨ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਵਿਸ਼ਵ ਬੈਂਕ ਨਾਲ ਭਾਈਵਾਲੀ ਵੀ ਕੀਤੀ ਗਈ ਹੈ। ਇਹ ਭਾਈਵਾਲੀ ਪੰਜਾਬ ਵੱਲੋਂ ਪਹਿਲਾਂ ਹੀ ਜਨਤਕ ਸਿੱਖਿਆ ਵਿੱਚ ਕੀਤੇ ਅਹਿਮ ਸੁਧਾਰਾਂ ਦੀ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਨੂੰ ਦਰਸਾਉਂਦੀ ਹੈ।ਇਸ ਪ੍ਰੋਗਰਾਮ ਲਈ ਖ਼ਰਚੇ ਜਾਣ ਵਾਲੇ 3,500 ਕਰੋੜ ਰੁਪਏ ਵਿੱਚ ਵਿਸ਼ਵ ਬੈਂਕ ਵੱਲੋਂ 2,500 ਕਰੋੜ ਰੁਪਏ ਦੀ ਕਰਜ਼ਾ ਸਹਾਇਤਾ ਅਤੇ ਪੰਜਾਬ ਸਰਕਾਰ ਵੱਲੋਂ 1,000 ਕਰੋੜ ਰੁਪਏ ਦਾ ਯੋਗਦਾਨ ਸ਼ਾਮਲ ਹੈ, ਜੋ ਇਸ ਨੂੰ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਸਿੱਖਿਆ ਸੁਧਾਰ ਨਿਵੇਸ਼ਾਂ ਵਿੱਚੋਂ ਇੱਕ ਬਣਾਉਂਦਾ ਹੈ।ਪੰਜਾਬ ਸਿੱਖਿਆ ਕ੍ਰਾਂਤੀ 2.0 ਦੀ ਸ਼ੁਰੂਆਤ ਪੰਜਾਬ ਸਿੱਖਿਆ ਕ੍ਰਾਂਤੀ ਦੇ ਪਹਿਲੇ ਪੜਾਅ ਅਧੀਨ ਪ੍ਰਾਪਤ ਕੀਤੀ ਗਈ ਸ਼ਾਨਦਾਰ ਪ੍ਰਗਤੀ ਨੂੰ ਵੇਖਦਿਆਂ ਕੀਤੀ ਗਈ ਹੈ। ਪੰਜਾਬ ਸਿੱਖਿਆ ਕ੍ਰਾਂਤੀ ਦੇ ਪਹਿਲੇ ਪੜਾਅ ਅਧੀਨ ਸੂਬੇ ਭਰ ਦੇ ਸਰਕਾਰੀ ਸਕੂਲਾਂ ਤਸਵੀਰ ਬਦਲ ਦਿੱਤੀ ਗਈ ਹੈ ਅਤੇ ਪੰਜਾਬ ਨੂੰ ਰਾਸ਼ਟਰੀ ਸਿੱਖਿਆ ਦਰਜਾਬੰਦੀ ਵਿੱਚ ਸਿਖਰ ‘ਤੇ ਪਹੁੰਚਾਇਆ ਹੈ।ਭਾਰਤ ਸਰਕਾਰ ਵੱਲੋਂ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ, ਪੰਜਾਬ ਨੇ ਕੇਰਲਮ ਨੂੰ ਪਛਾੜਦਿਆਂ ਕਲਾਸਰੂਮ ਲਰਨਿੰਗ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਦੇਸ਼ ਭਰ ਵਿੱਚ ਮੋਹਰੀ ਬਣ ਕੇ ਉੱਭਰਿਆ। ਇਹ ਪ੍ਰਾਪਤੀ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਕੀਤੇ ਗਏ ਢਾਂਚਾਗਤ ਸੁਧਾਰਾਂ ਨੂੰ ਦਰਸਾਉਂਦੀ ਹੈ, ਜਿਸ ਨੇ ਕਲਾਸਰੂਮ ਲਰਨਿੰਗ ਨੂੰ ਮਜ਼ਬੂਤ ਕੀਤਾ, ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਅਤੇ ਲਗਭਗ 20,000 ਸਰਕਾਰੀ ਸਕੂਲਾਂ ਵਿੱਚ ਸਕੂਲ ਪ੍ਰਸ਼ਾਸਨ ਨੂੰ ਬਿਹਤਰ ਬਣਾਇਆ।ਪਿਛਲੇ ਦੋ ਸਾਲਾਂ ਦੌਰਾਨ ਸੂਬੇ ਵੱਲੋਂ ਕਰੀਅਰ ਲਈ ਸੇਧ ਦੇਣ ਸਬੰਧੀ ਪ੍ਰਣਾਲੀਆਂ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ, ਸਾਇੰਸ ਅਤੇ ਕਾਮਰਸ ਸਟ੍ਰੀਮ ਤੱਕ ਪਹੁੰਚ ਦਾ ਵਿਸਤਾਰ ਕੀਤਾ ਹੈ, ਅਧਿਆਪਕ ਸਿਖਲਾਈ ਈਕੋਸਿਸਟਮ ਨੂੰ ਮਜ਼ਬੂਤ ਕੀਤਾ ਹੈ ਅਤੇ ਹਜ਼ਾਰਾਂ ਸੰਸਥਾਵਾਂ ਵਿੱਚ ਸਕੂਲ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਇਆ ਹੈ ਤਾਂ ਜੋ ਸੁਧਾਰ ਬਿਆਨਬਾਜ਼ੀ ਤੋਂ ਅੱਗੇ ਜਾ ਕੇ ਮਾਪਣਯੋਗ ਨਤੀਜਿਆਂ ਤੱਕ ਪਹੁੰਚਾਏ ਜਾ ਸਕਣ।ਇਹਨਾਂ ਪ੍ਰਣਾਲੀਗਤ ਸੁਧਾਰਾਂ ਨੇ ਮਜ਼ਬੂਤ ਅਤੇ ਭਰੋਸੇਯੋਗਤਾ ਦੀ ਨੀਂਹ ਰੱਖੀ ਹੈ। ਪੰਜਾਬ ਸਿੱਖਿਆ ਕ੍ਰਾਂਤੀ-2.0 ਹੁਣ ਇਹਨਾਂ ਪ੍ਰਾਪਤੀਆਂ ਨੂੰ ਸੰਸਥਾਗਤ ਬਣਾਏਗੀ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਦੁਨੀਆ ਦੀਆਂ ਸਭ ਤੋਂ ਬਿਹਤਰ ਸਿੱਖਿਆ ਪ੍ਰਣਾਲੀਆਂ ਦੀ ਕਤਾਰ ਵਿੱਚ ਲਿਆ ਦੇਵੇਗੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਿੱਖੀਆ ਕ੍ਰਾਂਤੀ ਦੀ ਸਫਲਤਾ ਨੇ ਸੂਬੇ ਦੀ ਸਿੱਖਿਆ ਨੂੰ ਪਹਿਲਾਂ ਹੀ ਨਵਾਂ ਰੂਪ ਦੇ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲ ਦੇਸ਼ ਦੀ ਅਗਵਾਈ ਕਰ ਸਕਦੇ ਹਨ। ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ ਪਹਿਲੇ ਨੰਬਰ ‘ਤੇ ਆਉਣਾ ਉਸ ਤਬਦੀਲੀ ਦਾ ਸਬੂਤ ਹੈ। ਪੰਜਾਬ ਸਿੱਖਿਆ ਕ੍ਰਾਂਤੀ-2.0 ਦੇ ਨਾਲ ਅਸੀਂ ਹੁਣ ਆਪਣੀ ਸਿੱਖਿਆ ਪ੍ਰਣਾਲੀ ਨੂੰ ਦੁਨੀਆ ਦੀਆਂ ਬਿਹਤਰ ਪ੍ਰਣਾਲੀਆਂ ਨਾਲ ਮੁਕਾਬਲਾ ਕਰਨ ਲਈ ਤਿਆਰ ਕਰ ਰਹੇ ਹਾਂ। ਵਿਸ਼ਵ ਬੈਂਕ ਨਾਲ ਸਹਿਯੋਗ ਉਸ ਭਰੋਸੇਯੋਗਤਾ ਤੇ ਪਾਰਦਰਸ਼ਤਾ ਨੂੰ ਦਰਸਾਉਂਦਾ ਹੈ ਜਿਸ ਨਾਲ ਪੰਜਾਬ ਨੇ ਸਿੱਖਿਆ ਸੁਧਾਰ ਕੀਤੇ ਹਨ। ਇਹ ਹਰ ਬੱਚੇ ਪ੍ਰਤੀ ਸਾਡੀ ਵਚਨਬੱਧਤਾ ਪ੍ਰਤੀ ਅਗਲੀ ਪੁਲਾਂਘ ਹੈ।”ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਨੇ ਪਹਿਲਾਂ ਹੀ ਮਹੱਤਵਪੂਰਨ ਨਤੀਜੇ ਪ੍ਰਗਟ ਕੀਤੇ ਹਨ ਅਤੇ ਅਗਲਾ ਪੜਾਅ ਸੁਧਾਰਾਂ ਦੇ ਪੈਮਾਨੇ ਅਤੇ ਡੂੰਘਾਈ ਵਿੱਚ ਹੋਰ ਵਿਸਥਾਰ ਕਰੇਗਾ। ਸਿੱਖਿਆ ਮੰਤਰੀ ਨੇ ਕਿਹਾ, “ਪੰਜਾਬ ਸਿੱਖਿਆ ਕ੍ਰਾਂਤੀ ਨੇ ਸਾਡੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿਤੀ ਹੈ ਅਤੇ ਪੰਜਾਬ ਨੂੰ ਰਾਸ਼ਟਰੀ ਸਿੱਖਿਆ ਦਰਜਾਬੰਦੀ ਵਿੱਚ ਸਿਖਰ ‘ਤੇ ਪਹੁੰਚਾਇਆ ਹੈ। ਪੰਜਾਬ ਸਿੱਖਿਆ ਕ੍ਰਾਂਤੀ 2.0 ਹੁਣ ਰਾਸ਼ਟਰੀ ਲੀਡਰਸ਼ਿਪ ਤੋਂ ਵਿਸ਼ਵਵਿਆਪੀ ਉੱਤਮਤਾ ਤੱਕ ਸਾਡੇ ਸਫ਼ਰ ਵਿੱਚ ਤੇਜ਼ੀ ਲਿਆਵੇਗਾ। ਪੰਜਾਬ ਦਾ ਹਰ ਬੱਚਾ ਅੰਤਰਰਾਸ਼ਟਰੀ ਮਾਪਦੰਡਾਂ ਦੇ ਅਨੁਸਾਰ ਮੌਕਿਆਂ ਦਾ ਹੱਕਦਾਰ ਹੈ ਅਤੇ ਇਹ ਮਿਸ਼ਨ ਸਾਨੂੰ ਉਸ ਦ੍ਰਿਸ਼ਟੀਕੋਣ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰੇਗਾ।”ਸੁਧਾਰਾਂ ਦੇ ਅਗਲੇ ਪੜਾਅ ਦਾ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਨੇ ਕਿਹਾ ਕਿ 3,500 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਮਿਸ਼ਨ ਕੇਂਦਰਿਤ ਅਤੇ ਨਤੀਜਾ ਅਧਾਰਤ ਦਖਲ ਰਾਹੀਂ ਪੰਜਾਬ ਸਿੱਖਿਆ ਕ੍ਰਾਂਤੀ ਦੇ ਨਤੀਜਿਆਂ ਨੂੰ ਹੋਰ ਗਹਿਰਾ ਅਤੇ ਸਥਾਈ ਬਣਾਏਗਾ। ਇਸ ਪਹਿਲਕਦਮੀ ਤਹਿਤ ਬੁਨਿਆਦੀ ਸਿੱਖਿਆ ਦੀ ਮਜ਼ਬੂਤੀ ਨੂੰ  ਤਰਜੀਹ ਦਿੱਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰੇਕ ਬੱਚਾ ਢਾਂਚਾਗਤ ਮੁਲਾਂਕਣਾਂ, ਬਿਹਤਰ ਸਿੱਖਿਆ ਸ਼ਾਸਤਰ ਅਤੇ ਟੀਚਾਗਤ ਅਕਾਦਮਿਕ ਸਹਾਇਤਾ ਰਾਹੀਂ ਬੁਨਿਆਦੀ ਹੁਨਰ ਪ੍ਰਾਪਤ ਕਰੇ।ਇਸ ਪਹਿਲਕਦਮੀ ਤਹਿਤ ਸਾਇੰਸ ਅਤੇ ਕਾਮਰਸ ਸਟ੍ਰੀਮ ਤੱਕ ਪਹੁੰਚ ਵਿੱਚ ਵਾਧਾ ਕੀਤਾ ਜਾਵੇਗਾ, ਕਿੱਤਾਮੁਖੀ ਸਿੱਖਿਆ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਅਤੇ ਬਿਹਤਰ ਰੁਜ਼ਗਾਰ ਵੱਲ ਸੇਧ ਦੇਣ ਲਈ ਢਾਂਚਾਗਤ ਕਰੀਅਰ ਕਾਉਂਸਲਿੰਗ ਪ੍ਰਣਾਲੀਆਂ ਦੀ ਸ਼ੁਰੂਆਤ ਕੀਤੀ ਜਾਵੇਗੀ ਤਾਂ ਜੋ ਉਚੇਰੀ ਸਿੱਖਿਆ ਅਤੇ ਕਰੀਅਰ ਦੇ ਮਾਰਗਾਂ ਦਾ ਵਿਸਤਾਰ ਕੀਤਾ ਜਾ ਸਕੇ। ਸੂਬੇ ਭਰ ਦੇ ਵਿਦਿਆਰਥੀਆਂ ਨੂੰ ਡਿਜੀਟਲ ਰੂਪ ਵਿੱਚ ਕਾਊਂਸਲਿੰਗ, ਯੋਗਤਾ ਮੁਲਾਂਕਣ ਅਤੇ ਬਿਹਤਰ ਕਰੀਅਰ ਅਤੇ ਸਟ੍ਰੀਮ ਵਿਕਲਪਾਂ ਦੀ ਚੋਣ ਸਬੰਧੀ ਸਮਰੱਥ ਬਣਾਉਣ ਲਈ ਕਰੀਅਰ ਗਾਈਡੈਂਸ ਪੋਰਟਲ ਲਿਆਂਦਾ ਜਾਵੇਗਾ।ਇਹਨਾਂ ਸੁਧਾਰਾਂ ਦਾ ਉਦੇਸ਼ ਅਧਿਆਪਕ ਸਿਖਲਾਈ ਸੰਸਥਾਵਾਂ ਨੂੰ ਮਜ਼ਬੂਤ ਕਰਕੇ, ਪੇਸ਼ੇਵਰ ਵਿਕਾਸ ਪ੍ਰੋਗਰਾਮਾਂ ਨੂੰ ਆਧੁਨਿਕ ਬਣਾ ਕੇ ਅਤੇ ਵਿਆਪਕ ਸਕੂਲ ਲੀਡਰਸ਼ਿਪ ਢਾਂਚਾ ਲਾਗੂ ਕਰਕੇ ਅਧਿਆਪਕਾਂ ਅਤੇ ਸਕੂਲ ਆਗੂਆਂ ਨੂੰ ਸਸ਼ਕਤ ਬਣਾਉਣਾ ਹੈ। ਇਹ ਪਹਿਲਕਦਮੀ ਡਾਟਾ-ਅਧਾਰਿਤ ਫੈਸਲੇ ਲੈਣ ਅਤੇ ਸਕੂਲ ਪ੍ਰਬੰਧਨ ਕਮੇਟੀਆਂ ਨੂੰ ਸਸ਼ਕਤ ਬਣਾ ਕੇ ਪਾਰਦਰਸ਼ੀ ਅਤੇ ਜਵਾਬਦੇਹ ਸਕੂਲ ਪ੍ਰਬੰਧਨ ਨੂੰ ਯਕੀਨੀ ਬਣਾਏਗਾ ਤਾਂ ਜੋ ਭਾਈਚਾਰਕ ਸ਼ਮੂਲੀਅਤ ਅਤੇ ਜਵਾਬਦੇਹੀ ਨੂੰ ਮਜ਼ਬੂਤ ਕੀਤਾ ਜਾ ਸਕੇ।ਇਹ ਮਿਸ਼ਨ ਭਵਿੱਖ ਲਈ ਤਿਆਰ ਬੁਨਿਆਦੀ ਢਾਂਚਾ ਅਤੇ ਪ੍ਰਣਾਲੀਆਂ ਵੀ ਬਣਾਏਗਾ। ਇਸ ਉਦੇਸ਼ ਲਈ ਵਿਆਪਕ ਸੁਧਾਰ ਕੀਤੇ ਜਾਣਗੇ ਤਾਂ ਜੋ ਲੰਬੇ ਸਮੇਂ ਤੱਕ ਚੱਲਣ ਵਾਲੇ ਵਿਸ਼ਵਵਿਆਪੀ ਮਿਆਰਾਂ ਦੇ ਅਨੁਸਾਰ ਸੁਰੱਖਿਅਤ, ਸਥਾਈ ਅਤੇ ਡਿਜੀਟਲ ਤੌਰ ‘ਤੇ ਸਮਰੱਥ ਸਿੱਖਣ ਦਾ ਮਾਹੌਲ ਨੂੰ ਯਕੀਨੀ ਬਣਾਇਆ ਜਾ ਸਕੇ।ਪੰਜਾਬ ਸਿੱਖਿਆ ਕ੍ਰਾਂਤੀ ਨੇ ਜੋ ਨੀਂਹ ਰੱਖੀ ਸੀ, ਪੰਜਾਬ ਸਿੱਖਿਆ ਕ੍ਰਾਂਤੀ-2.0 ਹੁਣ ਉਸ ਤਬਦੀਲੀ ਦਾ ਹੋਰ ਵਿਸਥਾਰ ਕਰੇਗੀ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲਾ ਕਰਨ ਲਈ ਤਿਆਰ ਕਰੇਗੀ। 

Punjab

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਚੰਡੀਗੜ੍ਹ, 17 ਮਾਰਚ:ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਮੀਖਿਆ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ੋ ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਟੀਚੇ ਮਿੱਥੇ ਗਏ ਹਨ ਉਨ੍ਹਾਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਹੈ।ਉਨ੍ਹਾਂ ਦੱਸਿਆ ਕਿ ਸੜਕਾਂ ਦੇ ਨਿਰਮਾਣ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਸੜਕ ਨਿਰਮਾਣ ਦਾ ਕੰਮ ਪੂਰੇ ਜੋਰ ਨਾਲ ਸ਼ੁਰੂ ਹੋ ਗਿਆ ਹੈ ਅਤੇ ਵਿਭਾਗ ਵੱਲੋਂ ਰੋਜ਼ਾਨਾ 60 ਕਿਲੋਮੀਟਰ ਤੋਂ ਜ਼ਿਆਦਾ ਸੜਕਾਂ ਦਾ ਨਵੀਨੀਕਰਨ ਅਤੇ ਮਜ਼ਬੂਤੀਕਰਨ ਕੀਤਾ ਜਾ ਰਿਹਾ ਹੈ।ਸ.ਈ.ਟੀ.ਉ.  ਨੇ ਦੱਸਿਆ ਕਿ ਸੂਬਾ ਵਿਚ ਹੌਟ ਮਿਕਸ ਪਲਾਂਟਾਂ ਨੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਸਦਕਾ ਸੂਬੇ ਵਿੱਚ ਰੋਜ਼ਾਨਾ 100 ਕਿਲੋਮੀਟਰ ਤੋਂ ਵੱਧ ਸੜਕ ਉਸਾਰੀ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 30 ਜੂਨ, 2026 ਤੱਕ ਰਾਜ ਦੀਆਂ ਲਗਭਗ 20,500 ਕਿਲੋਮੀਟਰ ਸੜਕਾਂ ਦਾ ਨਿਰਮਾਣ ਦਾ ਟੀਚਾ ਮਿੱਥਿਆ ਹੈ।ਉਨ੍ਹਾਂ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਚਲ ਰਹੀ ਜੰਗ ਕਾਰਨ ਬਿਟੂਮਨ ਦੀ ਕੁਝ ਘਾਟ ਪੈਦਾ ਹੋ ਰਹੀ ਹੈ ਪ੍ਰੰਤੂ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ ਸਮੱਸਿਆਂ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਉਨ੍ਹਾ ਇਸ ਬਾਰੇ ਬਿਟੂਮਨ ਸਪਲਾਇਰ ਕੰਪਨੀਆਂ ਨਾਲ ਉੱਚ ਪੱਧਰੀ ਤਾਲਮੇਲ ਕਰਨ ਲਈ ਨਿਰਦੇਸ਼ ਦਿੱਤੇ।ਸ.ਹਰਭਜਨ ਸਿੰਘ ਈ. ਟੀ. ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿੱਤੀ ਟੀਚੇ ਅਤੇ ਕੰਮ ਸਬੰਧੀ ਨੂੰ ਹਰ ਹਾਲਤ ਵਿੱਚ ਹਾਸਲ ਕਰਨ ਨੂੰ ਯਕੀਨੀ ਬਣਾਉਣ, ਤਾਂ ਹੋ ਆਮ ਲੋਕਾਂ ਨੂੰ ਚੰਗਾ ਸੜਕੀ ਨੈੱਟਵਰਕ ਮਿਲ ਸਕੇ। 

Punjab

ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ ਫਰੀਦਕੋਟ ਤੋਂ ਰਿਪੋਰਟ ਤਲਬ

 ਚੰਡੀਗੜ੍ਹ,17 ਮਾਰਚ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸੀਨੀਅਰ ਪੁਲਿਸ ਕਪਤਾਨ ਫਰੀਦਕੋਟ ਤੋਂਕੁਲਦੀਪ ਸਿੰਘ ਅਤੇ ਹੋਰ ਬਨਾਮ ਪੰਜਾਬ ਰਾਜ ਅਤੇ ਹੋਰ ਮਾਮਲੇ ਵਿਚ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ  ਜਸਵੀਰ ਕੌਰ, ਪੰਚ ਬੰਸਾ ਸਿੰਘ ਪੰਚ ਅਮਰੀਕ ਸਿੰਘ ਅਤੇ ਹੋਰਨਾਂ ਖਿਲਾਫ ਐਸ.ਸੀ./ਐਸ.ਟੀ ਐਕਟ ਤਹਿਤ ਐਫ.ਆਈ.ਆਰ ਦਰਜ ਕਰਨ ਸੰਬੰਧੀ ਮਾਮਲੇ ਵਿਚ ਸ੍ਰੀਮਤੀ ਅਮਨਦੀਪ ਕੌਰ ਸਰਪੰਚ, ਪਤਨੀ ਸ੍ਰੀ ਕੁਲਦੀਪ ਸਿੰਘ, ਵਾਸੀ ਗ੍ਰਾਮ ਪੰਚਾਇਤ, ਚੰਦ ਭਾਨ ਬਲਾਕ ਜੈਤੋ, ਜਿਲ੍ਹਾ ਫਰੀਦਕੋਟ ਤੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਜਿਸ ਵਿੱਚ ਮਿਤੀ 25-03-2026 ਨਿਰਧਾਰਿਤ ਕੀਤੀ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਪੁਲਿਸ ਤੋਂ ਪ੍ਰਾਪਤ ਰਿਪੋਰਟ ਨੂੰ ਵਿਚਾਰਨ ਉਪਰੰਤ ਕਮਿਸ਼ਨ ਨੇ ਚਾਹਿਆ ਹੈ ਕਿ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ  ਸਪੈਸ਼ਲ ਲੀਵ ਪਟੀਸ਼ਨ ਨੰਬਰ 13440 ਆਫ਼ 2025 ਨੂੰ ਮੁੱਖ ਰੱਖਦੇ ਹੋਏ ਦੋਸ਼ੀਆਂ ਦੀ ਗ੍ਰਿਫਤਾਰੀ ਰਿਪੋਰਟ ਤੇ ਹੋਰ ਕਾਨੂੰਨੀ ਕਾਰਵਾਈ ਬਾਰੇ ਮੁਕੰਮਲ ਰਿਪੋਰਟ ਡੀ.ਐਸ.ਪੀ. ਪੱਧਰ ਦੇ ਅਧਿਕਾਰੀ ਰਾਹੀਂ ਪੜਤਾਲ ਕਰਵਾ ਕੇ ਮਿਤੀ 25-03-2026 ਨੂੰ ਭੇਜੀ ਜਾਵੇ। 

Punjab

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ

ਚੰਡੀਗੜ੍ਹ, 17 ਮਾਰਚ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਵਿੱਚ ਪੰਜਾਬ ਦੀ ਸਫਲਤਾ ਨੂੰ ਸਿਰਫ਼ ਸਵੀਕਾਰ ਕਰਨਾ ਹੀ ਕਾਫ਼ੀ ਨਹੀਂ ਹੈ ਸਗੋਂ ਕੇਂਦਰ ਨੂੰ ਹੁਣ ਸੂਬੇ ਦੇ ਲੰਬਿਤ ਵਿੱਤੀ ਬਕਾਏ ਜਾਰੀ ਕਰਕੇ ਸੂਬੇ ਨਾਲ ਇਨਸਾਫ਼ ਕਰਨਾ ਚਾਹੀਦਾ ਹੈ।ਕੇਂਦਰੀ ਵਾਤਾਵਰਣ ਰਾਜ ਮੰਤਰੀ ਸ੍ਰੀ ਕੀਰਤੀ ਵਰਧਨ ਸਿੰਘ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਜਿਸ ਵਿੱਚ ਸਾਲ 2022 ਤੋਂ ਪੰਜਾਬ ਅਤੇ ਹਰਿਆਣਾ ਵਿੱਚ ਫਸਲੀ ਰਹਿੰਦ-ਖੂਹੰਦ ਸਾੜਨ ਦੀਆਂ ਘਟਨਾਵਾਂ ਵਿੱਚ 90 ਫੀਸਦ ਤੋਂ ਵੱਧ ਦੀ ਸਮੂਹਿਕ ਕਮੀ ਦੀ ਪੁਸ਼ਟੀ ਕੀਤੀ ਗਈ ਹੈ, ਬਾਰੇ ਬੋਲਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਖਰਕਾਰ ਸੱਚਾਈ ਨੂੰ ਸਵੀਕਾਰ ਕਰ ਲਿਆ ਹੈ ਪਰ ਉਹਨਾਂ ਵੱਲੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 8800 ਕਰੋੜ ਰੁਪਏ ਦੇ ਬਕਾਏ ਨੂੰ ਰੋਕਣਾ ਗੈਰ-ਵਾਜ਼ਬ ਹੈ।ਉਨ੍ਹਾਂ ਟਿੱਪਣੀ ਕੀਤੀ ਕਿ ਇਹ ਹਾਸੋਹੀਣਾ ਹੈ ਕਿ ਪੰਜਾਬ ਦੇ ਕਿਸਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕੰਟਰੋਲ ਕਰਨ ਵਿੱਚ ਆਪਣਾ ਖੂਨ-ਪਸੀਨਾ ਵਹਾ ਰਹੇ ਹਨ ਅਤੇ ਦੇਸ਼ ਦਾ “ਅੰਨਦਾਤਾ” ਹੋਣ ਦੇ ਨਾਤੇ ਵਜੋਂ ਦੇਸ਼ ਦਾ ਢਿੱਡ ਵੀ ਭਰ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਇਸਦੇ ਜਾਇਜ਼ ਬਕਾਏ ਦਾ ਭੁਗਤਾਨ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ।ਕੇਂਦਰ ਸਰਕਾਰ ਦੀ ਇਸ ਪੁਸ਼ਟੀ ਬਾਰੇ ਬੋਲਦਿਆਂ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਅੰਕੜਿਆਂ ਨੇ ਉਨ੍ਹਾਂ ਆਲੋਚਕਾਂ ਨੂੰ ਪੂਰੀ ਤਰ੍ਹਾਂ ਚੁੱਪ ਕਰਵਾ ਦਿੱਤਾ ਹੈ ਜੋ ਲਗਾਤਾਰ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਂਦੇ ਸਨ ਅਤੇ ਉੱਤਰੀ ਭਾਰਤ ਦੇ ਹਵਾ ਪ੍ਰਦੂਸ਼ਣ ਦੇ ਸੰਕਟ ਲਈ ਰਾਜ ਨੂੰ ਜ਼ਿੰਮੇਵਾਰ ਠਹਿਰਾਉਂਦੇ ਸਨ। ਜਿਨ੍ਹਾਂ ਲੋਕਾਂ ਨੇ ਪੰਜਾਬ ਵਿਰੁੱਧ ਬਦਨਾਮੀ ਮੁਹਿੰਮ ਚਲਾਈ ਅਤੇ ਦਾਅਵਾ ਕੀਤਾ ਕਿ ਪਰਾਲੀ ਸਾੜਨਾ ਕਦੇ ਖਤਮ ਨਹੀਂ ਹੋਵੇਗਾ, ਉਨ੍ਹਾਂ ਨੂੰ ਹੁਣ ਆਪਣੇ ਸ਼ਬਦ ਵਾਪਸ ਲੈ ਲੈਣੇ ਚਾਹੀਦੇ ਹਨ।ਖੇਤੀਬਾੜੀ ਮੰਤਰੀ ਨੇ ਕਿਹਾ, “ਸਾਲਾਂ ਤੋਂ, ਸਾਡੇ ਕਿਸਾਨਾਂ ਨੂੰ ਬਦਨਾਮ ਕੀਤਾ ਜਾਂਦਾ ਸੀ ਅਤੇ ਦਿੱਲੀ ਦੀ ਵਿਗੜਦੀ ਹਵਾ ਦੀ ਗੁਣਵੱਤਾ ਲਈ ਇਕੱਲੇ ਪੰਜਾਬ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਸੀ। ਹੁਣ, ਕੇਂਦਰ ਸਰਕਾਰ ਦੇ ਆਪਣੇ ਸੈਟੇਲਾਈਟ ਡੇਟਾ, ਜੋ ਕਿ ਸੰਸਦ ਵਿੱਚ ਰਸਮੀ ਤੌਰ ‘ਤੇ ਪੇਸ਼ ਕੀਤਾ ਗਿਆ ਹੈ, ਨੇ ਸਾਰੇ ਝੂਠੇ ਬਿਆਨਾਂ ਨੂੰ ਨਾਕਾਰ ਦਿੱਤਾ ਹੈ। 90 ਫੀਸਦ ਤੋਂ ਵੱਧ ਦੀ ਕਮੀ ਬਾਰੇ ਕੇਂਦਰ ਵੱਲੋਂ ਪੁਸ਼ਟੀ ਕੀਤੀ ਗਈ ਹੈ, ਜੋ ਵਿਗਿਆਨਕ ਸਬੂਤਾਂ ‘ਤੇ ਅਧਾਰਤ ਹੈ।”ਖੇਤੀਬਾੜੀ ਮੰਤਰੀ ਸ. ਖੁੱਡੀਆਂ ਨੇ ਖੇਤੀ ਮਸ਼ੀਨੀਕਰਨ ਲਈ ਸੂਬਾ ਸਰਕਾਰ ਦੇ ਸਰਗਰਮ ਯਤਨਾਂ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਸੂਬੇ ਭਰ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਰੀ ਦੀ ਖਰੀਦ ‘ਤੇ 416 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ ਗਈ ਸੀ।ਆਉਣ ਵਾਲੇ ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਦੇ ਬਜਟ ਪ੍ਰਬੰਧ ਦੇ ਨਾਲ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਸਾੜਨ ਦਾ ਇੱਕ ਟਿਕਾਊ, ਲੰਬੇ ਸਮੇਂ ਦਾ ਹੱਲ ਪੇਸ਼ ਕੀਤਾ ਜਾਵੇਗਾ।ਸ. ਖੁੱਡੀਆਂ ਨੇ ਕਿਹਾ, “ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ 600 ਕਰੋੜ ਰੁਪਏ ਦੀ ਕਾਰਜ ਯੋਜਨਾ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਸਰੋਤਾਂ ਵਿੱਚ ਨਿਵੇਸ਼ ਕਰ ਰਹੀ ਹੈ ਜੋ ਇਹ ਯਕੀਨੀ ਬਣਾਉਂਦੇ ਹਨ ਕਿ ਸਾਡੇ ਕਿਸਾਨਾਂ ਨੂੰ ਮੁੜ ਪਰਾਲੀ ਨਾ ਸਾੜਨੀ ਪਵੇ।”ਖੇਤੀਬਾੜੀ ਮੰਤਰੀ ਨੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ ਬਕਾਇਆ 8800 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ, ਜਿਸ ਨੂੰ ਕੇਂਦਰ ਵੱਲੋਂ ਕਈ ਖਰੀਦ ਸੀਜ਼ਨਾਂ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, “ਅਸੀਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ, ਅਸੀਂ ਹਰ ਦਰਵਾਜ਼ਾ ਖੜਕਾਇਆ ਹੈ ਪਰ ਫਿਰ ਵੀ ਫੰਡਾਂ  ਜਾਰੀ ਨਹੀਂ ਹੋਏ ।”ਪੰਜਾਬ ਦੇ ਕਿਸਾਨਾਂ ਦੇ ਸਹਿਯੋਗ ਅਤੇ ਉਨ੍ਹਾਂ ਵੱਲੋਂ ਆਧੁਨਿਕ ਮਸ਼ੀਨਰੀ ਨੂੰ ਅਪਣਾਉਣ ਦੀ ਇੱਛਾ ਦੀ ਸ਼ਲਾਘਾ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਇਸ ਪ੍ਰਾਪਤੀ ਨੂੰ ਸੰਭਵ ਬਣਾ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਦੇਸ਼ ਦੇ ਸੱਚੇ ਅੰਨਦਾਤਾ ਹਨ। ਸਾਡੇ ਕਿਸਾਨਾਂ ਨੇ ਸਾਬਤ ਕੀਤਾ ਹੈ ਕਿ ਢੁੱਕਵੀਂ ਸਹਾਇਤਾ ਨਾਲ, ਕਿਸਾਨ ਉਹ ਸਭ ਪ੍ਰਾਪਤ ਕਰ ਸਕਦੇ ਹਨ ਜੋ ਕਦੇ ਅਸੰਭਵ ਮੰਨਿਆ ਜਾਂਦਾ ਸੀ। 

Punjab

ਫਰੀਦਕੋਟ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਆਯੋਜਿਤ

ਫਰੀਦਕੋਟ 17 ਮਾਰਚ () ਜ਼ਿਲ੍ਹਾ ਫਰੀਦਕੋਟ ਦੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਵਿਧਾਇਕ ਫ਼ਰੀਦਕੋਟ ਸ ਗੁਰਦਿੱਤ ਸਿੰਘ ਸੇਖੋ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਚੇਅਰਮੈਨ ਟਰੇਡ ਕਮਿਸ਼ਨ ਸ਼੍ਰੀ ਨਰੇਸ਼ ਸਿੰਗਲਾ ਵੱਲੋਂ ਨਹਿਰੂ ਸ਼ਾਪਿੰਗ ਸੈਂਟਰ ਫਰੀਦਕੋਟ ਵਿਖੇ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।ਇਸ ਮੌਕੇ ਐਸ. ਡੀ. ਐੱਮ ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।    ਵਿਧਾਇਕ  ਸ ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਵਪਾਰੀਆਂ ਦੀ ਭਲਾਈ ਨਾਲ ਹੀ ਇਲਾਕੇ ਦੀ ਆਰਥਿਕਤਾ ਮਜ਼ਬੂਤ ਹੁੰਦੀ ਹੈ ਅਤੇ ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਟਰੇਡ ਕਮਿਸ਼ਨ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਸਮੱਸਿਆ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇਗਾ।    ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਸ਼ਿਰਕਤ ਕਰਕੇ ਆਪਣੀਆਂ ਸਮੱਸਿਆਵਾਂ ਖੁੱਲ੍ਹ ਕੇ ਰੱਖੀਆਂ। ਵਪਾਰੀਆਂ ਵੱਲੋਂ ਬਿਜਲੀ, ਪਾਰਕਿੰਗ, ਸਫਾਈ, ਟੈਕਸ ਅਤੇ ਪ੍ਰਸ਼ਾਸਨਿਕ ਕਾਰਵਾਈਆਂ ਨਾਲ ਸੰਬੰਧਿਤ ਮੁੱਦੇ ਉਠਾਏ ਗਏ, ਜਿਨ੍ਹਾਂ ਨੂੰ ਸ਼੍ਰੀ ਨਰੇਸ਼ ਸਿੰਗਲਾ ਨੇ ਗੰਭੀਰਤਾ ਨਾਲ ਸੁਣਿਆ।   ਸ਼੍ਰੀ ਨਰੇਸ਼ ਸਿੰਗਲਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ ਤਾਂ ਜੋ ਵਪਾਰੀਆਂ ਦੇ ਹੱਕਾਂ ਦੀ ਰੱਖਿਆ ਹੋ ਸਕੇ ਅਤੇ ਵਪਾਰਕ ਮਾਹੌਲ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।ਉਹਨਾਂ ਹਾਜ਼ਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆ ਦੀਆ ਮੁਸ਼ਕਿਲਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ।   ਇਸ ਮੌਕੇ ਚੈਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਸ ਅਮਨਦੀਪ ਸਿੰਘ ਬਾਬਾ, ਸ਼੍ਰੀ ਗੁਰਪ੍ਰੀਤ ਸਿੰਘ ਸਿੱਧੂ ਅਤੇ ਸ਼੍ਰੀ ਰਵਿੰਦਰ ਗੋਇਲ ਮੈਂਬਰ ਟਰੇਡ ਕਮਿਸ਼ਨ, ਏ.ਸੀ.ਐਸ.ਟੀ ਸ੍ਰੀ ਵਰੁਣ ਨਾਗਪਾਲ, ਮੈਡਮ ਊਸ਼ਾ ਐਸ. ਟੀ. ਓ., ਇੰਸਪੈਕਟਰ ਸੁਖਵੰਤ ਸਿੰਘ, ਜਸਪ੍ਰੀਤ ਸਿੰਘ ਜੇ.ਈ ਨਗਰ ਸੁਧਾਰ ਟਰਸਟ, ਅਨਮੋਲ ਸਿੰਘ ਲੇਬਰ ਇੰਸਪੈਕਟਰ, ਡਾ. ਹਿਮਾਂਸ਼ੂ ਗੁਪਤਾ, ਜਸਵੰਤ ਸਿੰਘ ਸਿੱਧੂ, ਐਮ ਈ ਸ੍ਰੀ ਰਾਕੇਸ਼ ਕੰਬੋਜ, ਈ.ਓ ਸ੍ਰੀ ਅੰਮ੍ਰਿਤ ਲਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵਪਾਰੀ ਹਾਜ਼ਰ ਸਨ। 

Punjab

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ 'ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ 'ਗੈਂਗਸਟਰ ਲਿਆਓ ਮੁਹਿੰਮ' ਚਲਾ ਰਹੇ ਹਨ

ਚੰਡੀਗੜ੍ਹ 17 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਤਰਨਤਾਰਨ ਤੋਂ ਕੰਚਨਪ੍ਰੀਤ ਕੌਰ ਨੂੰ ਹਲਕਾ ਇੰਚਾਰਜ ਲਗਾ ਕੇ ਬਾਦਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ 2027 ਵਿੱਚ ਪੰਜਾਬ ਅੰਦਰ ਕਿਸ ਤਰ੍ਹਾਂ ਦਾ ਮਾਡਲ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਗੁਜਰਾਤ ਮਾਡਲ ਜਾਂ ਹਰਿਆਣਾ ਸਰਕਾਰ ਹਰਿਆਣਾ ਮਾਡਲ ਦੀ ਗੱਲ ਕਰਦੀ ਹੈ, ਉਸੇ ਤਰ੍ਹਾਂ ਹੁਣ ਸੁਖਬੀਰ ਬਾਦਲ ਪੰਜਾਬ ਵਿੱਚ ਆਪਣਾ ‘ਸੁਖਬੀਰ ਮਾਡਲ’ ਪੇਸ਼ ਕਰ ਰਹੇ ਹਨ, ਜੋ ਕਿ ਸਿਰਫ਼ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਉਤਸ਼ਾਹਿਤ ਕਰਨ ਵਾਲਾ ਹੈ। ਮੰਗਲਵਾਰ ਨੂੰ ਪਾਰਟੀ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਆਪਣੀ ‘ਗੈਂਗਸਟਰ ਲਿਆਓ ਮੁਹਿੰਮ’ ਤਹਿਤ ਅਜਿਹਾ ਮਾਡਲ ਪੇਸ਼ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਹੁਣੇ ਹੀ ਸਾਰੇ 117 ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦੇਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੀ ਅਸਲ ਸੋਚ ਦਾ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਹੁਣ ਅਬੋਹਰ ਤੋਂ ਜਗਦੀਸ਼ ਭੋਲੇ ਵਰਗੇ ਲੋਕਾਂ ਨੂੰ ਵੀ ਟਿਕਟ ਦੇਣ ਦਾ ਐਲਾਨ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਸੁਖਬੀਰ ਬਾਦਲ ਨੂੰ ਸਵਾਲ ਕਰਦਿਆਂ ਪੁਛਿਆ ਕਿ ਉਹ ਡੇਰਾ ਬਾਬਾ ਨਾਨਕ ਤੋਂ ਅਲਗੋ ਵਰਗਿਆਂ ਦੇ ਨਾਮ ਐਲਾਨਣ ਵਿੱਚ ਦੇਰੀ ਕਿਉਂ ਕਰ ਰਹੇ ਹਨ? ਉਨ੍ਹਾਂ  ਕਿਹਾ ਕਿ ਜੇਕਰ ਅਕਾਲੀ ਦਲ ਨੇ ਪੰਜਾਬ ਦੇ ਜ਼ਖ਼ਮਾਂ ‘ਤੇ ਲੂਣ ਹੀ ਛਿੜਕਣਾ ਹੈ, ਤਾਂ ਸੁਖਬੀਰ ਬਾਦਲ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਨਿਹੱਥੇ ਸਿੱਖਾਂ ‘ਤੇ ਗੋਲੀਆਂ ਚਲਾਉਣ ਵਾਲੇ ਸੁਮੇਧ ਸੈਣੀ ਅਤੇ ਉਮਰਾਨੰਗਲ ਵਰਗੇ ਵਿਵਾਦਤ ਅਧਿਕਾਰੀਆਂ ਨੂੰ ਵੀ ਚੋਣ ਮੈਦਾਨ ਵਿੱਚ ਉਤਾਰਨ ਦਾ ਐਲਾਨ ਕਰ ਦੇਣ।ਧਾਲੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਤਾਂ ਹੁਣ ਗੁਰਮੀਤ ਰਾਮ ਰਹੀਮ ਕੋਲੋਂ ਵੀ ਸੂਚੀ ਮੰਗਵਾ ਲੈਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੇ ‘ਗੈਂਗਸਟਰ ਅਤੇ ਗੁਨਾਹਗਾਰ’ ਮਾਡਲ ਦੀ ਤਸਵੀਰ ਪੂਰੀ ਤਰ੍ਹਾਂ ਸਾਫ਼ ਹੋ ਸਕੇ।  ਧਾਲੀਵਾਲ ਨੇ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਉਨ੍ਹਾਂ ‘ਕਮਾਊ ਪੁੱਤਾਂ’ ਨੂੰ ਟਿਕਟਾਂ ਦੇਣ ਜਿੰਨਾਂ ਨੇ ਦਰਬਾਰ ਸਾਹਿਬ ਦੀ  ਲੰਗਰ ਦੀਆਂ ਸੁੱਕੀਆਂ ਰੋਟੀਆਂ ਦੇ ਸਕੈਂਡਲ ਕਰਕੇ ਬਾਦਲਾਂ ਦੇ ਘਰ ਪੈਸੇ ਭੇਜੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਜੀ, ਉਨ੍ਹਾਂ ਲੋਕਾਂ ਨੂੰ ਵੀ ਟਿਕਟ ਦਿਓ ਜਿੰਨਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਚੋਰੀ ਕੀਤੇ ਅਤੇ ਆਪਣੇ ਉਸ ਚਾਰਟਰਡ ਅਕਾਊਂਟੈਂਟ ਕੋਹਲੀ ਨੂੰ ਵੀ ਮੈਦਾਨ ਵਿੱਚ ਉਤਾਰੋ ਜੋ ਤੁਹਾਡੇ ਪੈਸਿਆਂ ਦਾ ਹਿਸਾਬ ਰੱਖਦਾ ਹੈ। ਇੱਥੋਂ ਤੱਕ ਕਿ ਉਨ੍ਹਾਂ ਸਾਬਕਾ ਜਥੇਦਾਰਾਂ ਨੂੰ ਵੀ ਟਿਕਟਾਂ ਦੇ ਦਿਓ ਜਿੰਨਾਂ ਨੇ ਤੁਹਾਡੇ ਕਹਿਣ ‘ਤੇ  ਰਾਮ ਰਹੀਮ ਨੂੰ ਮੁਆਫ਼ੀ ਦਿੱਤੀ ਸੀ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ਪਤਾ ਲੱਗੇ ਕਿ ਤੁਹਾਡੀ ਟੋਲੀ ਵਿੱਚ ਕਿਸ ਤਰ੍ਹਾਂ ਦੇ ਲੋਕ ਸ਼ਾਮਲ ਹਨ। ਆਪ ਵਿਧਾਇਕ ਨੇ ਗੁਰੂ ਘਰਾਂ ਦੀਆਂ ਜ਼ਮੀਨਾਂ ਹੜੱਪਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸੁਖਬੀਰ ਬਾਦਲ ਉਨ੍ਹਾਂ ਚੇਲਿਆਂ ਨੂੰ ਵੀ ਟਿਕਟਾਂ ਦੇਣ ਜਿੰਨਾਂ ਨੇ ਪੰਜਾਬ ਦੇ ਗੁਰੂ ਘਰਾਂ ਦੀਆਂ ਜ਼ਮੀਨਾਂ ਦੱਬੀਆਂ ਜਾਂ ਵੇਚੀਆਂ ਹਨ। ਉਨ੍ਹਾਂ ਕਿਹਾ ਕਿ ਅੰਬ ਸਾਹਿਬ ਅਤੇ ਅਨੰਦਪੁਰ ਸਾਹਿਬ ਦੀਆਂ ਜ਼ਮੀਨਾਂ ਵੇਚ ਕੇ ਬਾਦਲਾਂ ਤੱਕ ਪੈਸਾ ਪਹੁੰਚਾਉਣ ਵਾਲੇ ਮੈਨੇਜਰਾਂ ਨੂੰ ਵੀ ਉਮੀਦਵਾਰ ਬਣਾਇਆ ਜਾਵੇ। ਧਾਲੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਇੱਕ ਪਾਸੇ ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਦੇ ਹਨ, ਪਰ ਦੂਜੇ ਪਾਸੇ ਉਨ੍ਹਾਂ ਨੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਸ਼ੁਰੂ ਕੀਤੀ ਹੋਈ ਹੈ।  ​ਧਾਲੀਵਾਲ ਨੇ ਅੱਗੇ ਕਿਹਾ ਕਿ ਐੱਸਜੀਪੀਸੀ ਅਤੇ ਗੁਰੂ ਰਾਮਦਾਸ ਹਸਪਤਾਲ ਵਿੱਚ ਲੁੱਟ-ਖਸੁੱਟ ਕਰਨ ਵਾਲੇ ਡਾਕਟਰਾਂ ਅਤੇ ਲੀਡਰਾਂ ਨੂੰ ਟਿਕਟਾਂ ਦੇ ਕੇ ਸੁਖਬੀਰ ਆਪਣਾ ਮਨ ਖੁਸ਼ ਕਰ ਲੈਣ, ਕਿਉਂਕਿ ਪੰਜਾਬ ਦੇ ਲੋਕ ਹੁਣ ਇਨ੍ਹਾਂ ਨੂੰ ਵੋਟਾਂ ਨਹੀਂ ਪਾਉਣਗੇ।  ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਅਸਲੀ ਵਰਕਰ ਪਾਰਟੀ ਛੱਡ ਕੇ ਭੱਜ ਚੁੱਕੇ ਹਨ ਅਤੇ ਹੁਣ ਸੁਖਬੀਰ ਕੋਲ ਸਿਰਫ਼ ਪੈਸੇ ਇਕੱਠੇ ਕਰਨ ਵਾਲਿਆਂ ਦੀ ਫੌਜ ਰਹਿ ਗਈ ਹੈ। ਧਾਲੀਵਾਲ ਨੇ ਤੰਜ਼ ਕਸਦਿਆਂ ਕਿਹਾ ਕਿ ਸੁਖਬੀਰ ਬਾਦਲ ਦੇ ਸੱਤਾ ਵਿੱਚ ਆਉਣ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ, ਪਰ 117 ਉਮੀਦਵਾਰਾਂ ਦਾ ਐਲਾਨ ਕਰਨ ਨਾਲ ਉਨ੍ਹਾਂ ਦੀ ਅਸਲੀਅਤ ਅਤੇ ਉਨ੍ਹਾਂ ਦੇ ‘ਜੋੜੀਦਾਰਾਂ’ ਦਾ ਚਿਹਰਾ ਪੂਰੇ ਪੰਜਾਬ ਸਾਹਮਣੇ ਜ਼ਰੂਰ ਨੰਗਾ ਹੋ ਜਾਵੇਗਾ। 

Punjab

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਢੁਕਵਾ ਹੱਲ ਕੀਤਾ ਜਾਵੇਗਾ- ਸੁਖਪਾਲ ਸਿੰਘ

ਸ੍ਰੀ ਅਨੰਦਪੁਰ ਸਾਹਿਬ 17 ਮਾਰਚ: ਪੰਜਾਬ ਸਰਕਾਰ ਵੱਲੋਂ ਵਪਾਰਕ ਵਰਗ ਦੀ ਸਹਾਇਤਾ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ,ਸੁਖਪਾਲ ਸਿੰਘ ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਕਿ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਸ੍ਰੀ ਅਨੰਦਪੁਰ ਸਾਹਿਬ ਵਿੱਚ ਸਥਾਨਕ ਵਪਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਪਾਰ ਕਰਨ ਵਿੱਚ ਆਸਾਨੀ ਯਕੀਨੀ ਬਣਾਉਣਾ ਅਤੇ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਸ ਮੀਟਿੰਗ ਨੇ ਵਪਾਰੀਆਂ ਨੂੰ ਆਪਣੇ ਮੁੱਦੇ ਪ੍ਰਸ਼ਾਸਨਿਕ ਅਧਿਕਾਰੀਆਂ ਸਾਹਮਣੇ ਖੁੱਲ੍ਹੇ ਤੌਰ ‘ਤੇ ਰੱਖਣ ਦਾ ਮੌਕਾ ਦਿੱਤਾ।     ਮੀਟਿੰਗ ਦੌਰਾਨ ਅਧਿਕਾਰੀਆਂ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਜੀ.ਐਸ.ਟੀ., ਮੈਟਰੋਲੋਜੀ, ਬਿਜਲੀ ਸਪਲਾਈ, ਮਜ਼ਦੂਰੀ ਅਤੇ ਰੋਜ਼ਗਾਰ ਨਾਲ ਸੰਬੰਧਿਤ ਮੁੱਦਿਆਂ ਦਾ ਸਮਰਥਕ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ। ਐਸ.ਡੀ.ਐਮ. ਨੇ ਦੱਸਿਆ ਕਿ ਵੱਖ-ਵੱਖ ਵਿਭਾਗ ਮਿਲਜੁਲ ਕੇ ਕੰਮ ਕਰ ਰਹੇ ਹਨ ਤਾਂ ਜੋ ਪ੍ਰਕਿਰਿਆਵਾਂ ਨੂੰ ਸਧਾਰਿਆ ਜਾ ਸਕੇ ਅਤੇ ਸਮੇਂ-ਬੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਵਪਾਰੀਆਂ ਨੇ ਇਸ ਪਹਿਲ ਦੀ ਸਰਾਹਨਾ ਕੀਤੀ ਅਤੇ ਸੇਵਾਵਾਂ ਵਿੱਚ ਸੁਧਾਰ ਅਤੇ ਪ੍ਰਕਿਰਿਆਵਾਂ ਵਿੱਚ ਦੇਰੀ ਘਟਾਉਣ ਲਈ ਆਪਣੇ ਸੁਝਾਅ ਵੀ ਸਾਂਝੇ ਕੀਤੇ।     ਇਸ ਮੌਕੇ ਇਹ ਵੀ ਫੈਸਲਾ ਕੀਤਾ ਗਿਆ ਕਿ ਜਲਦੀ ਹੀ ਜਨਤਕ ਥਾਵਾਂ ਮੀਟਿੰਗਾਂ ਕਰਕੇ ਵਪਾਰੀਆਂ ਦੀਆਂ ਸਮੱਸਿਆਵਾ ਦਾ ਢੁਕਵਾ ਹੱਲ ਕੀਤਾ ਜਾਵੇਗਾ। ਇਨ੍ਹਾਂ ਮੀਟਿੰਗਾਂ ਵਿੱਚ ਸਾਰੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿਣਗੇ, ਜਿਸ ਨਾਲ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਅਮਨਦੀਪ ਸਿੰਘ ਚੇਅਰਮੈਨ ਟ੍ਰੇਂਡ ਕਮਿਸ਼ਨ ਰੋਪੜ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਾਂ ਦਾ ਉਦੇਸ਼ ਪ੍ਰਸ਼ਾਸਨ ਅਤੇ ਵਪਾਰਕ ਵਰਗ ਵਿਚਕਾਰ ਭਰੋਸੇ ਨੂੰ ਮਜ਼ਬੂਤ ਕਰਨਾ ਅਤੇ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਬਲ ਦੇਣਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਭਵਿੱਖ ਵਿੱਚ ਵੀ ਹਿੱਸੇਦਾਰਾਂ ਨਾਲ ਲਗਾਤਾਰ ਸੰਵਾਦ ਕਰਦਾ ਰਹੇਗਾ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪ੍ਰਭਾਵਸ਼ਾਲੀ ਹੱਲ ਕੀਤਾ ਜਾ ਸਕੇ।   ਇਸ ਮੌਕੇ  ਦਾਨਿਸ਼ਵੀਰ ਸਿੰਘ ਥਾਣਾ ਮੁਖੀ, ਦਾਰਾ ਸਿੰਘ ਜ਼ਿਲਾ ਪ੍ਰਧਾਨ ਟ੍ਰੈਡ ਵਿੰਗ ਰੋਪੜ, ਗੁਰਪ੍ਰੀਤ ਅਰੋੜਾ ਚੇਅਰਮੈਨ ਟ੍ਰੈਡ ਕਮਿਸ਼ਨ, ਇੰਦਰਜੀਤ ਅਰੋੜਾ ਪ੍ਰਧਾਨ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ,ਦੀਪਕ ਆਂਗਰਾ ਪ੍ਰਧਾਨ ਵਪਾਰ ਮੰਡਲ,ਜਪਨਜੋਤ ਸ਼ੈਫੀ, ਪ੍ਰਿਤਪਾਲ ਸ਼ੈਲੀ, ਸੋਨੂੰ ਅਰੋੜਾ, ਰਾਜਨ ਗਾਬਾ, ਮੋਹਨ ਸਿੰਘ ਭਸੀਨ, ਰਾਜੂ ਮਹਾਜਨ, ਇੰਦਰਪ੍ਰੀਤ ਸਿੰਘ, ਗਫੂਰ ਮੁਹੰਮਦ, ਜਸਵਿੰਦਰ ਸਿੰਘ, ਮੋਹਿਤ ਗਰੋਵਰ, ਹਰਪ੍ਰੀਤ ਸਿੰਘ,ਕੁਲਵੰਤ ਸਿੰਘ, ਗੁਰਨਾਮ ਸਿੰਘ, ਜਸਵਿੰਦਰ ਵਿੱਕੀ, ਤਜਿੰਦਰ ਪਾਲ ਸਿੰਘ, ਜਸਪ੍ਰੀਤ ਸਿੰਘ, ਯਸ਼ ਐਨਟਰਪ੍ਰਾਈਜ਼ਜ਼, ਮਨਪ੍ਰੀਤ ਸਿੰਘ, ਸਾਵਨ ਗੈਰੀ, ਅਰਸ਼ਦੀਪ ਸਿੰਘ, ਰਜਿੰਦਰ ਗੋਬਾ, ਰਜੀਵ ਮਲਹੋਤਰਾ, ਮਦਨ ਲਾਲ, ਕੁਲਵੰਤ ਸਿੰਘ, ਜਸਵਿੰਦਰ ਸਿੰਘ, ਗਗਨਦੀਪ, ਸੰਤੋਖ ਸਿੰਘ, ਲਖਵਿੰਦਰ ਸਿੰਘ, ਪ੍ਰਭਜੋਤ ਸਿੰਘ, ਨਵਜੋਤ ਪਾਲ, ਮੋਹਿਤ ਗਰੋਵਰ ਹਾਜ਼ਰ ਸਨ। 

Punjab

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਚੰਡੀਗੜ੍ਹ, 17 ਮਾਰਚ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਲਗਾਏ ਗਏ ਸੂਬਾ ਪੱਧਰੀ ਸਿਹਤ ਚੈਕ-ਅੱਪ ਕੈਂਪਾਂ ਦੌਰਾਨ ਕਰੀਬ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਆਪਣਾ ਅਨਮੋਲ ਸਰਮਾਇਆ ਮੰਨਦੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਤੇ ਸਨਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਅਤੇ ਸਮਾਜ ਦੀ ਮਜ਼ਬੂਤ ਨੀਂਹ ਹਨ, ਜਿਨ੍ਹਾਂ ਦੇ ਤਜਰਬੇ ਭਵਿੱਖੀ ਪੀੜ੍ਹੀਆਂ ਲਈ ਰਾਹ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਅਤੇ ਸਮਾਜ ਦੋਵਾਂ ਦੀ ਨੈਤਿਕ ਜ਼ਿੰਮੇਵਾਰੀ ਹੈ ਕਿ ਬਜ਼ੁਰਗਾਂ ਨੂੰ ਇਜ਼ਤ, ਦੇਖਭਾਲ ਅਤੇ ਆਪਣੇਪਣ ਨਾਲ ਜੀਵਨ ਬਤੀਤ ਕਰਨ ਲਈ ਉਚਿਤ ਮਾਹੌਲ ਪ੍ਰਦਾਨ ਕੀਤਾ ਜਾਵੇ। “ਅਜਿਹੀਆਂ ਪਹਿਲਕਦਮੀਆਂ ਰਾਹੀਂ ਅਸੀਂ ਬਜ਼ੁਰਗਾਂ ਦੇ ਨਾਲ ਹਰ ਪੜਾਅ ‘ਤੇ ਖੜ੍ਹੇ ਰਹਿਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹਾਂ,” ਉਨ੍ਹਾਂ ਨੇ ਕਿਹਾ।ਉਨ੍ਹਾਂ ਹੋਰ ਦੱਸਿਆ ਕਿ ਇਨ੍ਹਾਂ ਸਿਹਤ ਕੈਂਪਾਂ ਵਿੱਚ ਅੱਖਾਂ ਦੀ ਜਾਂਚ, ਕੈਂਸਰ ਸਕਰੀਨਿੰਗ, ਐਨ.ਸੀ.ਡੀ. ਸਕਰੀਨਿੰਗ, ਆਰਥੋਪੈਡਿਕ ਜਾਂਚ, ਈ.ਐਨ.ਟੀ. ਚੈਕ-ਅੱਪ, ਫਿਜ਼ੀਓਥਰੈਪੀ ਅਤੇ ਮਾਹਿਰਾਂ ਵੱਲੋਂ ਮਨੋਵਿਗਿਆਨਕ ਮੁਲਾਂਕਣ ਵਰਗੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।ਕੈਬਨਿਟ ਮੰਤਰੀ ਨੇ ਦੱਸਿਆ ਕਿ ਮੋਤੀਆਬਿੰਦ ਸਰਜਰੀ ਲਈ 1756 ਰਜਿਸਟ੍ਰੇਸ਼ਨ ਕੀਤੀਆਂ ਗਈਆਂ, ਜਿਨ੍ਹਾਂ ਵਿੱਚੋਂ 539 ਸਰਜਰੀਆਂ ਸਫਲਤਾਪੂਰਵਕ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 1274 ਕੈਂਸਰ ਸਕਰੀਨਿੰਗ, 4863 ਆਰਥੋਪੈਡਿਕ ਚੈਕ-ਅੱਪ, 6339 ਐਨ.ਸੀ.ਡੀ. ਸਕਰੀਨਿੰਗ, 9015 ਅੱਖਾਂ ਦੀ ਜਾਂਚ, 2593 ਈ.ਐਨ.ਟੀ. ਚੈਕ-ਅੱਪ ਅਤੇ 1621 ਫਿਜ਼ੀਓਥਰੈਪੀ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ।ਉਨ੍ਹਾਂ ਕਿਹਾ ਕਿ ALIMCO ਰਾਹੀਂ 418 ਲਾਭਪਾਤਰੀਆਂ ਦੀ ਪਛਾਣ ਕਰਕੇ ਸਹਾਇਕ ਉਪਕਰਣ ਮੁਹੱਈਆ ਕਰਵਾਏ ਗਏ ਅਤੇ 3014 ਵਿਜ਼ਨ ਗਲਾਸਜ਼ ਵੀ ਵੰਡੇ ਗਏ ਹਨ।ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਵਿਭਾਗ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਪਹਿਲਕਦਮੀਆਂ ਜਾਰੀ ਰਹਿਣਗੀਆਂ। 

Punjab

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨt: Add Your Title

ਚੰਡੀਗੜ੍ਹ, 16 ਮਾਰਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਕੰਮ ਦੀ ਸਿਆਸਤ’ ਰਾਹੀਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਰੱਦ ਕਰਕੇ ਸਾਥੋਂ ਉਮੀਦਾਂ ਰੱਖੀਆਂ ਸਨ ਅਤੇ ਅਸੀਂ ਲੋਕਾਂ ਦਾ ਭਰੋਸਾ ਟੁੱਟਣ ਨਹੀਂ ਦਿੱਤਾ। ਮੁੱਖ ਮੰਤਰੀ ਨੇ ਮੁੱਖ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਕਿਸਾਨਾਂ ਲਈ ਦਿਨ ਵੇਲੇ ਬਿਜਲੀ, 78 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ, 65,000 ਸਰਕਾਰੀ ਨੌਕਰੀਆਂ ਅਤੇ 5.5 ਲੱਖ ਰੁਜ਼ਗਾਰ ਦੇ ਨਵੇਂ ਮੌਕੇ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੰਭਾਲ ਦਾ ਵਿਸਥਾਰ ਅਤੇ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, 1.55 ਲੱਖ ਕਰੋੜ ਰੁਪਏ ਦੇ ਰਿਕਾਰਡ ਨਿਵੇਸ਼ ਅਤੇ ਸੜਕ ਸੁਰੱਖਿਆ ਫੋਰਸ ਨਾਲ ਸਰਕਾਰ ਦੇ ਇਰਾਦੇ ਸਪੱਸ਼ਟ ਹੁੰਦੇ ਹਨ ਕਿ ਪੰਜਾਬ ਦੇ ਮੁੜ ਨਿਰਮਾਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਕਾਂਗਰਸ, ਅਕਾਲੀ ਅਤੇ ਭਾਜਪਾ ਸੱਤਾ ਦੀ ਚਿੰਤਾ ਕਰ ਰਹੇ ਹਨ, ਉੱਥੇ ‘ਆਪ’ ਸਰਕਾਰ ਪੰਜਾਬ ਨੂੰ ਬਚਾਉਣ ਲਈ ਫਿਕਰਮੰਦ ਹੈ ਅਤੇ ਸੂਬੇ ਵਿੱਚ ਫੁੱਟ ਪਾਊ ਸਿਆਸਤ ਨੂੰ ਸਫਲ ਨਹੀਂ ਹੋਣ ਦੇਵੇਗੀ। ‘ਆਪ’ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਕਰਕੇ ਸਿਆਸਤ ਵਿੱਚ ਨਵੀਂ ਪ੍ਰਥਾ ਕਾਇਮ ਕੀਤੀ ਹੈ ਜਦੋਂ ਕਿ ਰਵਾਇਤੀ ਪਾਰਟੀਆਂ ਪੰਜ ਸਾਲਾਂ ਵਿੱਚ ਵੀ ਅਜਿਹਾ ਕਰਨ ਦੇ ਯੋਗ ਨਹੀਂ ਹਨ।” ਉਨ੍ਹਾਂ ਅੱਗੇ ਕਿਹਾ, “ਸਾਲ 2022 ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਅਹੁਦਾ ਸੰਭਾਲਣ ਤੋਂ ਬਾਅਦ, ਪੰਜਾਬ ਸਰਕਾਰ ਨੇ ਕਈ ਲੋਕ-ਪੱਖੀ ਫੈਸਲੇ ਲਏ।” ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੇਰੇ ਨਾਲ, ਲੱਖਾਂ ਪੰਜਾਬੀਆਂ ਨੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦੀ ਸਹੁੰ ਚੁੱਕੀ ਸੀ।” ‘ਆਪ’ ਸਰਕਾਰ ਦੇ ਚਾਰ ਸਾਲ ਪੂਰੇ, ਹੁਣ ਪੰਜਾਬ ਨੂੰ ਨਵੀਆਂ ਬੁੰਲਦੀਆਂ ’ਤੇ ਲਿਜਾਣ ਦਾ ਟੀਚਾ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ, ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਅਤੇ ਸਿਰਤੋੜ ਯਤਨ ਕੀਤੇ ਹਨ ਅਤੇ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਹਨ।” ਉਨ੍ਹਾਂ ਅੱਗੇ ਕਿਹਾ, “ਆਉਣ ਵਾਲਾ ਸਾਲ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਇਕ ਨਵੇਂ ਸਿਖਰ ‘ਤੇ ਲਿਜਾਣ ਲਈ ਸਮਰਪਿਤ ਹੋਵੇਗਾ।” ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਸਿੱਖਿਆ ਖੇਤਰ ਵਿੱਚ ਬਦਲਾਅ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਰਤ ਸਰਕਾਰ ਦੇ ਸਰਵੇਖਣ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲ ਹੁਣ ਪੜ੍ਹਾਈ ਵਿੱਚ ਦੇਸ਼ ਵਿੱਚੋਂ ਪਹਿਲੇ ਸਥਾਨ ‘ਤੇ ਹਨ।” ਉਨ੍ਹਾਂ ਅੱਗੇ ਕਿਹਾ, “ਸਰਕਾਰੀ ਸਕੂਲ ਵਿੱਚ ਹੁਣ ਕੋਈ ਵੀ ਬੱਚਾ ਫਰਸ਼ ‘ਤੇ ਨਹੀਂ ਬੈਠਦਾ ਕਿਉਂਕਿ ਇਕ ਲੱਖ ਤੋਂ ਵੱਧ ਡੈਸਕ ਦਿੱਤੇ ਗਏ ਹਨ ਤਾਂ ਜੋ ਹਰ ਵਿਦਿਆਰਥੀ ਸਨਮਾਨ ਨਾਲ ਪੜ੍ਹ ਸਕੇ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਰਕਾਰੀ ਸਕੂਲਾਂ ਵਿੱਚ ਡਿਜੀਟਲ ਕ੍ਰਾਂਤੀ ਹੇਠ 9,000 ਤੋਂ ਵੱਧ ਸਮਾਰਟ ਕਲਾਸਰੂਮ ਅਤੇ 5,000 ਕੰਪਿਊਟਰ ਲੈਬ ਖੋਲ੍ਹੇ ਗਏ ਹਨ, ਜਿਸ ਨਾਲ ਪੰਜਾਬ ਭਰ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮਿਲ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਠੇਕੇ ‘ਤੇ ਰੱਖੇ ਅਧਿਆਪਕਾਂ ਨੂੰ ਰੈਗੂਲਰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਲਈ 15,000 ਤੋਂ ਵੱਧ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਤੇ ਅਧਿਆਪਕ ਫਿਨਲੈਂਡ, ਸਿੰਗਾਪੁਰ ਅਤੇ ਆਈ.ਆਈ.ਐਮ. ਅਹਿਮਦਾਬਾਦ ਵਿੱਚ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਕਰ ਰਹੇ ਹਨ, ਜਿਸ ਨਾਲ ਪੰਜਾਬ ਵਿੱਚ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮਿਲ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ ਲਈ ਤਿਆਰ ਕੀਤਾ ਜਾ ਰਿਹਾ ਹੈ ਅਤੇ ਹਰ ਸਾਲ ਲਗਭਗ 1.5 ਲੱਖ ਕਾਲਜ ਵਿਦਿਆਰਥੀ ਕਾਰੋਬਾਰ ਅਤੇ ਹੁਨਰ ਸਿੱਖ ਰਹੇ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਸਿਰਫ਼ ਸਾਲ 2026 ਵਿੱਚ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 845 ਨੇ ਨੀਟ ਪਾਸ ਕੀਤੀ।” ਮੁੱਖ ਮੰਤਰੀ ਸਿਹਤ ਯੋਜਨਾ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੰਭਾਲ ਦਾ ਵਿਸਥਾਰ ਸਿਹਤ ਖੇਤਰ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਵੱਡੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਨਕਦੀ ਰਹਿਤ ਇਲਾਜ ਮਿਲੇਗਾ।” ਉਨ੍ਹਾਂ ਅੱਗੇ ਕਿਹਾ, “ਇਹ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਜਦੋਂ ਪਿਛਲੀਆਂ ਸਰਕਾਰਾਂ ਨੇ 75 ਸਾਲਾਂ ਵਿੱਚ ਪੰਜਾਬ ’ਚ ਸਿਰਫ਼ 400 ਕਲੀਨਿਕ ਬਣਾਏ ਸਨ, ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਹਨ।” ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਕਲੀਨਿਕਾਂ ਦੀ ਓ.ਪੀ.ਡੀ. ਵਿੱਚ ਇਲਾਜ ਲਈ ਆਉਣ ਵਾਲਿਆਂ ਦੀ ਗਿਣਤੀ ਪੰਜ ਕਰੋੜ ਤੋਂ ਵੱਧ ਪਾਰ ਹੋ ਗਈ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਡਾਕਟਰਾਂ ਦੀ ਸਭ ਤੋਂ ਵੱਡੀ ਭਰਤੀ ਸਰਕਾਰੀ ਹਸਪਤਾਲਾਂ ਵਿੱਚ ਹੋਈ ਹੈ ਅਤੇ ਪਿਛਲੇ ਚਾਰ ਸਾਲਾਂ ਵਿੱਚ 1,575 ਡਾਕਟਰਾਂ ਦੀ ਭਰਤੀ ਕੀਤੀ ਗਈ ਹੈ।” ‘ਫਰਿਸ਼ਤੇ’ ਸਕੀਮ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਇਹ ਸਕੀਮ ਸੜਕ ‘ਤੇ ਲੰਘਣ ਵਾਲੇ ਹਰ ਰਾਹਗੀਰ ਨੂੰ ਮਦਦ ਲਈ ਪ੍ਰੇਰਦੀ ਹੈ ਅਤੇ ਮਦਦ ਕਰਨ ਲਈ 2,000 ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਂਦੀ ਹੈ ਤਾਂ ਜੋ ਜ਼ਖਮੀਆਂ ਨੂੰ ਸਮੇਂ ਸਿਰ ਹਸਪਤਾਲਾਂ ਤੱਕ ਪਹੁੰਚਾਇਆ ਜਾ ਸਕੇ ਜਦੋਂ ਕਿ ਹਾਦਸੇ ਦੇ ਪੀੜਤਾਂ ਨੂੰ ਪੰਜਾਬ ਦੇ ਕਿਸੇ ਵੀ ਹਸਪਤਾਲ ਵਿੱਚ ਮੁਫ਼ਤ ਇਲਾਜ ਮਿਲ ਸਕੇ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਸਕੀਮ ਤਹਿਤ 1,700 ਤੋਂ ਵੱਧ ਜ਼ਖਮੀਆਂ ਨੂੰ ਮੁਫ਼ਤ ਇਲਾਜ ਮਿਲਿਆ ਹੈ।” ਉਨ੍ਹਾਂ ਅੱਗੇ ਕਿਹਾ, “ਸੀਐਮ ਦੀ ਯੋਗਸ਼ਾਲਾ ਦੀ ਪਹਿਲਕਦਮੀ ਪੰਜਾਬ ਭਰ ਵਿੱਚ ਸਿਹਤਮੰਦ ਜੀਵਨ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਲਗਭਗ ਦੋ ਲੱਖ ਲੋਕ ਹਰ ਰੋਜ਼ ਮੁਫ਼ਤ ਯੋਗਾ ਕਰਦੇ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ, “ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਐਸਬੀਐਸ ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ 7 ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਐਮ.ਬੀ.ਬੀ.ਐਸ. ਦੀਆਂ 600 ਨਵੀਆਂ ਸੀਟਾਂ ਹੋਣਗੀਆਂ, ਜਿਸ ਨਾਲ ਵਿਦਿਆਰਥੀਆਂ ਨੂੰ ਸੂਬੇ ਦੇ ਅੰਦਰ ਡਾਕਟਰੀ ਦੀ ਪੜ੍ਹਾਈ ਕਰਨ ਦੇ ਹੋਰ ਮੌਕੇ ਮਿਲਣਗੇ।” ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਨੌਜਵਾਨਾਂ ਦੇ ਵਿਕਾਸ ਲਈ ਇਤਿਹਾਸਕ ਉਪਰਾਲੇ ਖੇਡਾਂ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪਿੰਡਾਂ ਦੇ ਖੇਡ ਮੈਦਾਨਾਂ ਵਿੱਚ ਇਤਿਹਾਸਕ

Scroll to Top