Actionpunjab

Action Punjab Logo
Breaking News

Author name: Action Punjab

Action Punjab
Punjab

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “MBA Plus” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਉਦਯੋਗਿਕ ਮਾਹਿਰਾਂ ਦੀ ਮੈਨਟਰਸ਼ਿਪ ਨਾਲ ਮੈਨੇਜਮੈਂਟ ਸਿੱਖਿਆ ਨੂੰ ਮਿਲੇਗੀ ਨਵੀਂ ਦਿਸ਼ਾ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਮੈਨੇਜਮੈਂਟ ਸਿੱਖਿਆ ਨੂੰ ਉਦਯੋਗਿਕ ਤਜਰਬੇ ਨਾਲ ਜੋੜਨ ਲਈ “MBA Plus” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਕਈ ਉਦਯੋਗਿਕ ਨੇਤਾਵਾਂ ਨੇ ਹਾਜ਼ਰੀ ਭਰੀ।ਸਮਾਗਮ ਦੀ ਅਗਵਾਈ ਸੰਸਥਾ ਦੇ ਫਾਊਂਡਰ ਚਾਂਸਲਰ ਸਰਦਾਰ ਰਸ਼ਪਾਲ ਸਿੰਘ ਧਾਲੀਵਾਲ ਜੀ ਨੇ ਕੀਤੀ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਜੀ, ਐਗਜ਼ਿਕਿਊਟਿਵ ਵਾਈਸ ਪ੍ਰੇਜ਼ੀਡੈਂਟ ਡਾ. ਸੁਸ਼ੀਲ ਪ੍ਰਸ਼ਾਰ ਜੀ ਅਤੇ HR Success Talk ਦੇ CEO ਗੋਵਿੰਦ ਨੇਗੀ ਜੀ ਵੀ ਮੌਜੂਦ ਰਹੇ।“MBA Plus” ਪ੍ਰੋਗਰਾਮ ਦੇ ਤਹਿਤ ਹਰ ਸਮੈਸਟਰ ਵਿੱਚ ਇੱਕ ਉਦਯੋਗਿਕ ਮਾਹਿਰ 15 ਵਿਦਿਆਰਥੀਆਂ ਨੂੰ ਮੈਨਟਰ ਕਰੇਗਾ। ਦੋ ਸਾਲਾਂ ਦੌਰਾਨ ਵਿਦਿਆਰਥੀਆਂ ਨੂੰ 4 ਵੱਖ-ਵੱਖ ਇੰਡਸਟਰੀ ਲੀਡਰਾਂ ਤੋਂ ਮਾਰਗਦਰਸ਼ਨ ਮਿਲੇਗਾ। ਇਸਦੇ ਨਾਲ ਬੋਰਡਰੂਮ ਚਰਚਾਵਾਂ, ਕੇਸ ਸਟਡੀ ਵਿਸ਼ਲੇਸ਼ਣ, ਲਾਈਵ ਬਿਜ਼ਨਸ ਪ੍ਰੋਜੈਕਟ ਅਤੇ ਲੰਬੇ ਸਮੇਂ ਦੀਆਂ ਇੰਟਰਨਸ਼ਿਪਾਂ ਰਾਹੀਂ ਵਿਦਿਆਰਥੀਆਂ ਨੂੰ ਅਸਲ ਕਾਰੋਬਾਰੀ ਤਜਰਬਾ ਪ੍ਰਾਪਤ ਹੋਵੇਗਾ।ਸੀਜੀਸੀ ਯੂਨੀਵਰਸਿਟੀ, ਮੋਹਾਲੀ ਅਨੁਸਾਰ ਇਹ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਨੇਤ੍ਰਿਤਵ ਸਮਰਥਾ, ਰਣਨੀਤਿਕ ਸੋਚ ਅਤੇ ਫੈਸਲਾ ਕਰਨ ਦੀ ਯੋਗਤਾ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤਾ ਗਿਆ ਹੈ। 

Punjab

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 16 ਮਾਰਚਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ ਇਤਿਹਾਸਕ ਮਤਾ ਅੱਜ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਨੂੰ ਮਰਨ ਉਪਰੰਤ ਭਾਰਤ ਦਾ ਸਰਵਉੱਚ ਨਾਗਰਿਕ ਸਨਮਾਨ ਪ੍ਰਦਾਨ ਕਰੇ। ਇਸ ਮਤੇ ਨੂੰ ਪੂਰੇ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਮਿਲਿਆ, ਅਤੇ ਪੰਜਾਬ ਸਰਕਾਰ ਇਸ ਮਜ਼ਬੂਤ ਸਿਫਾਰਸ਼ ਨੂੰ ਕੇਂਦਰ ਨੂੰ ਭੇਜੇਗੀ।ਮਤਾ ਪੇਸ਼ ਕਰਨ ਦੌਰਾਨ ਉੱਗੇ ਆਗੂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਇਆ। ਬਾਬੂ ਕਾਂਸ਼ੀ ਰਾਮ ਜੀ ਬੇਮਿਸਾਲ ਇਮਾਨਦਾਰੀ ਦੇ ਪ੍ਰਤੀਕ ਸਨ। ਉਨ੍ਹਾਂ ਨੇ ਆਪਣੇ ਨਾਂ ‘ਤੇ ਕਿਸੇ ਵੀ ਜਾਇਦਾਦ, ਜ਼ਮੀਨ ਜਾਂ ਬੈਂਕ ਖਾਤੇ ਤੋਂ ਬਿਨਾਂ ਬਤੀਤ ਕੀਤਾ ਅਤੇ ਇਸੇ ਤਰ੍ਹਾਂ ਹੀ ਸੰਸਾਰ ਨੂੰ ਅਲਵਿਦਾ ਕਿਹਾ।”ਉਨ੍ਹਾਂ ਨੇ ਅੱਗੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਜਾਤ-ਪਾਤ ਦੇ ਵਿਤਕਰੇ ਵਿਰੁੱਧ ਲੜਨ ਲਈ ਪੁਣੇ ਵਿੱਚ ਇੱਕ ਗਜ਼ਟਿਡ ਅਫ਼ਸਰ ਵਜੋਂ ਆਪਣਾ ਕਰੀਅਰ ਕੁਰਬਾਨ ਕਰ ਦਿੱਤਾ। ਪਹਿਲਾਂ ਆਲ ਇੰਡੀਆ ਬੈਕਵਰਡ ਐਂਡ ਮਾਈਨਾਰਿਟੀ ਕਮਿਊਨਿਟੀਜ਼ ਇੰਪਲਾਈਜ਼ ਫੈਡਰੇਸ਼ਨ (ਬੀਏਐਮਸੀਈਐਫ਼) ਬਣਾ ਕੇ ਅਤੇ ਬਾਅਦ ਵਿੱਚ ਸਰਗਰਮ ਰਾਜਨੀਤੀ ਵਿੱਚ ਦਾਖਲ ਹੋ ਕੇ, ਉਨ੍ਹਾਂ ਨੇ ਗਰੀਬ ਅਤੇ ਮੱਧ-ਵਰਗੀ ਪਿਛੋਕੜ ਵਾਲੇ ਹਜ਼ਾਰਾਂ ਨੌਜਵਾਨਾਂ ਨੂੰ ਕੌਮੀ ਰਾਜਨੀਤਿਕ ਅਖਾੜੇ ਵਿੱਚ ਉਤਰਨ ਲਈ ਸਸ਼ਕਤ ਕੀਤਾ।”ਨੇਤਾ ਦੇ ਜੀਵਨ ਅਤੇ ਰਾਜਨੀਤਿਕ ਸਫ਼ਰ ਬਾਰੇ ਚਾਨਣਾ ਪਾਉਂਦਿਆਂ, ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਦਾ ਜਨਮ 15 ਮਾਰਚ, 1934 ਨੂੰ ਰੋਪੜ ਦੇ ਖਵਾਸਪੁਰਾ ਵਿੱਚ ਹੋਇਆ ਸੀ ਅਤੇ ਉਨ੍ਹਾਂ ਨੇ ਸਰਕਾਰੀ ਕਾਲਜ, ਰੋਪੜ ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ। ਉਨ੍ਹਾਂ ਨੇ ਬਾਅਦ ਵਿੱਚ 1991 ਵਿੱਚ ਉੱਤਰ ਪ੍ਰਦੇਸ਼ ਦੇ ਇਟਾਵਾ ਅਤੇ 1996 ਵਿੱਚ ਪੰਜਾਬ ਦੇ ਹੁਸ਼ਿਆਰਪੁਰ ਦੀ ਨੁਮਾਇੰਦਗੀ ਕਰਦਿਆਂ ਸੰਸਦ ਮੈਂਬਰ ਵਜੋਂ ਸੇਵਾ ਨਿਭਾਈ, ਅਤੇ ਇਸ ਤੋਂ ਬਾਅਦ ਰਾਜ ਸਭਾ ਵਿੱਚ ਵੀ ਸੇਵਾਵਾਂ ਦਿੱਤੀਆਂ।”ਨੇਤਾ ਦੀ ਵਿਰਾਸਤ ਦਾ ਸਨਮਾਨ ਕਰਨ ਲਈ ਹਾਲ ਹੀ ਦੀਆਂ ਪਹਿਲਕਦਮੀਆਂ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਅੱਗੇ ਕਿਹਾ, “ਹਾਲ ਹੀ ਵਿੱਚ, ਆਪਣੇ ਕੈਬਨਿਟ ਸਾਥੀ ਹਰਜੋਤ ਸਿੰਘ ਬੈਂਸ ਦੇ ਨਾਲ, ਮੈਂ ਬਾਬੂ ਕਾਂਸ਼ੀ ਰਾਮ ਜੀ ਨਾਲ ਸਬੰਧਤ ਰੋਪੜ ਦੇ ਪਿੰਡ ਖਵਾਸਪੁਰਾ ਅਤੇ ਆਨੰਦਪੁਰ ਸਾਹਿਬ ਦੇ ਪਿਰਥੀਪੁਰ ਬੁੰਗਾ ਦਾ ਦੌਰਾ ਕੀਤਾ। ਉਨ੍ਹਾਂ ਦੀ ਵਿਰਾਸਤ ਨੂੰ ਸਥਾਨਕ ਤੌਰ ‘ਤੇ ਸਨਮਾਨਿਤ ਕਰਨ ਲਈ, ਪੰਜਾਬ ਸਰਕਾਰ ਨੇ ਇੱਕ ਸਥਾਨਕ ਸਕੂਲ ਦੇ ਪੁਨਰ-ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ ₹2 ਕਰੋੜ ਦੀ ਗ੍ਰਾਂਟ ਅਲਾਟ ਕੀਤੀ ਹੈ, ਜਿਸ ਦਾ ਨਾਮ ਬਾਬੂ ਕਾਂਸ਼ੀ ਰਾਮ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ, ਸਰਕਾਰ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਇਤਿਹਾਸਕ ਪ੍ਰਭਾਵ ਨੂੰ ਸੁਰੱਖਿਅਤ ਰੱਖਣ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਇੱਕ ਉੱਚ ਪੱਧਰੀ ਲਾਇਬ੍ਰੇਰੀ ਅਤੇ ਇੱਕ ਆਧੁਨਿਕ ਆਡੀਟੋਰੀਅਮ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।”ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2016 ਵਿੱਚ ਹੀ ਰਸਮੀ ਤੌਰ ‘ਤੇ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕੀਤੀ ਸੀ। ਹਾਲਾਂਕਿ 8ਸ ਤੋਂ ਪਹਿਲਾਂ, 9 ਅਕਤੂਬਰ 2006 ਨੂੰ ਬਾਬੂ ਕਾਂਸ਼ੀ ਰਾਮ ਜੀ ਦੇ ਦੇਹਾਂਤ ਤੋਂ ਬਾਅਦ, ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਬਹੁਜਨ ਸਮਾਜ ਪਾਰਟੀ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਵਿਆਪਕ ਮੰਗ ਦੇ ਬਾਵਜੂਦ ਦਿੱਲੀ ਵਿੱਚ ਇੱਕ ਯਾਦਗਾਰ ਲਈ ਢੁਕਵੀਂ ਜ਼ਮੀਨ ਅਲਾਟ ਕਰਨ ਵਿੱਚ ਅਸਫਲ ਰਹੀ।”ਅੰਤ ਵਿੱਚ, ਉਨ੍ਹਾਂ ਨੇ ਸਦਨ ਨੂੰ ਸਰਬਸੰਮਤੀ ਨਾਲ ਮਤੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ, “ਇਸ ਸਦਨ ਨੂੰ ਇਹ ਮਤਾ ਪੂਰੀ ਏਕਤਾ ਨਾਲ ਪਾਸ ਕਰਨਾ ਚਾਹੀਦਾ ਹੈ ਅਤੇ ਬਾਬੂ ਕਾਂਸ਼ੀ ਰਾਮ ਜੀ ਨੂੰ ਭਾਰਤ ਰਤਨ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਨੂੰ ਇੱਕ ਮਜ਼ਬੂਤ ਸਿਫਾਰਸ਼ ਭੇਜਣੀ ਚਾਹੀਦੀ ਹੈ।” 

Punjab

ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ

ਚੰਡੀਗੜ੍ਹ, 16 ਮਾਰਚ:ਪੰਜਾਬ ਵਿਧਾਨ ਸਭਾ ਨੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਵਿਰੋਧੀ ਧਿਰ ਦੇ ਆਗੂ (ਐਲਓਪੀ) ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ ਹੈ।ਇਹ ਮੁੱਦਾ 6 ਫਰਵਰੀ, 2026 ਨੂੰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਇੱਕ ਜਨਤਕ ਇਕੱਠ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਗਏ ਬਿਆਨ ਨਾਲ ਸਬੰਧਤ ਹੈ। ਆਪਣੇ ਸੰਬੋਧਨ ਦੌਰਾਨ ਬਾਜਵਾ ਨੇ ਕਥਿਤ ਤੌਰ ‘ਤੇ ਮੰਤਰੀ ਹਰਭਜਨ ਸਿੰਘ ਈਟੀਓ, ਜੋ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਹਨ, ਲਈ ਅਪਮਾਨਜਨਕ ਅਤੇ ਜਾਤੀ-ਅਧਾਰਤ ਟਿੱਪਣੀਆਂ ਕਰਦੇ ਹੋਏ ਨਿਸ਼ਾਨਾ ਸਾਧਿਆ। ਸਦਨ ਦੇ ਮੈਂਬਰਾਂ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਸਿਰਫ਼ ਮੰਤਰੀ ਦਾ ਹੀ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰਕ ਪਿਛੋਕੜ ਅਤੇ ਮਿਹਨਤੀ ਦਲਿਤ ਭਾਈਚਾਰੇ ਦਾ ਵੀ ਘੋਰ ਅਪਮਾਨ ਕਰਦੀਆਂ ਹਨ।ਇਹ ਮਤਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਦਨ ਵਿੱਚ ਲਿਆਂਦਾ, ਜਿਨ੍ਹਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਇਹ ਟਿੱਪਣੀਆਂ ਇਮਾਨਦਾਰੀ ਨਾਲ ਮਿਹਨਤ ਕਰਕੇ ਆਪਣੀ ਰੋਜ਼ੀ-ਰੋਟੀ ਕਮਾਉਣ ਵਾਲੇ ਬੈਂਡ-ਆਰਕੈਸਟਰਾ ਕਲਾਕਾਰਾਂ ਅਤੇ ਦਿਹਾੜੀਦਾਰ ਮਜ਼ਦੂਰਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਂਦੀਆਂ ਹਨ। ਵਿਧਾਇਕ ਨੇ ਅੱਗੇ ਕਿਹਾ ਕਿ ਜ਼ਿੰਮੇਵਾਰ ਜਨਤਕ ਅਹੁਦਿਆਂ ‘ਤੇ ਬੈਠੇ ਵਿਅਕਤੀਆਂ ਨੂੰ ਸੰਜਮ ਵਰਤਣਾ ਚਾਹੀਦਾ ਹੈ ਅਤੇ ਸਤਿਕਾਰ, ਸਮਾਨਤਾ ਅਤੇ ਸਮਾਜਿਕ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣਾ ਚਾਹੀਦਾ ਹੈ।ਨਿੰਦਾ ਮਤਾ ਪੇਸ਼ ਕਰਦਿਆਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਸਦਨ ਪ੍ਰਤਾਪ ਸਿੰਘ ਬਾਜਵਾ ਦੁਆਰਾ ਕੀਤੀਆਂ ਗਈਆਂ “ਸ਼ਰਮਨਾਕ” ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਾ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਅਜਿਹਾ ਵਿਵਹਾਰ ਇੱਕ ਜਗੀਰੂ ਅਤੇ ਦਲਿਤ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ, ਜੋ ਪੰਜਾਬ ਦੇ ਸਮਾਜਿਕ ਤਾਣੇ-ਬਾਣੇ ਅਤੇ ਭਾਈਚਾਰਕ ਸਦਭਾਵਨਾ ਲਈ ਹਾਨੀਕਾਰਕ ਹੈ।ਇਸ ਮਤੇ ਵਿੱਚ ਪ੍ਰਤਾਪ ਸਿੰਘ ਬਾਜਵਾ ਤੋਂ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਬਿਨਾਂ ਸ਼ਰਤ ਜਨਤਕ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ।ਮਾਨਯੋਗ ਸਪੀਕਰ ਨੂੰ ਇਸ ਮਾਮਲੇ ਦਾ ਨੋਟਿਸ ਲੈਣ ਅਤੇ ਢੁਕਵੀਂ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰਨ ਦੀ ਅਪੀਲ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਵਿੱਖ ਵਿੱਚ ਕੋਈ ਵੀ ਸਿਆਸੀ ਆਗੂ ਕਿਸੇ ਵੀ ਵਿਅਕਤੀ ਦਾ ਉਸ ਦੇ ਪੇਸ਼ੇ ਜਾਂ ਜਾਤ ਦੇ ਆਧਾਰ ‘ਤੇ ਅਪਮਾਨ ਨਾ ਕੀਤਾ ਜਾਵੇ।ਸਦਨ ਵੱਲੋਂ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। 

Punjab

ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਹਾਲ ਵਿੱਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ ਦਾ ਉਦਘਾਟਨ

ਚੰਡੀਗੜ੍ਹ 16 ਮਾਰਚ 2026:ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ, ਪੰਜਾਬ ਦੇ ਮੁੱਖ ਮੰਤਰੀ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਸ਼ਾਮਲ ਹਨ। ਇਸ ਦਾ ਉਦਘਾਟਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਉਦਘਾਟਨ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੀ ਦੇਖੀ। ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਅਤੇ ਸਰਕਾਰੀ ਮੁਲਾਜ਼ਮਾਂ ਦਰਮਿਆਨ ਸਹੀ ਅੰਤਰ ਬਾਰੇ ਦੱਸਿਆ।ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨੂੰ ਲੋਹੀ ਅਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। 

Punjab

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

ਚੰਡੀਗੜ੍ਹ, 16 ਮਾਰਚ:ਭਗਵੰਤ ਮਾਨ ਸਰਕਾਰ ਨੇ ਪੰਜਾਬ ਬਜਟ 2026-27 ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ 2,000 ਕਰੋੜ ਰੁਪਏ ਅਲਾਟ ਕਰਕੇ ਸਰਵਵਿਆਪੀ ਸਿਹਤ ਸੰਭਾਲ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹ ਅਲਾਟਮੈਂਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਸੁਰੱਖਿਆ ਪਹਿਲਕਦਮੀ ਨੂੰ ਹੋਰ ਮਜ਼ਬੂਤ ਕਰਦੀ ਹੈ, ਜਿਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਵਰਗ ਨਾਲ ਸਬੰਧਤ ਪਰਿਵਾਰ ਵਿੱਤੀ ਤੰਗੀਆਂ-ਤੁਰਸ਼ੀਆਂ ਕਰਕੇ ਮਿਆਰੀ ਇਲਾਜ ਤੋਂ ਵਾਂਝਾ ਨਾ ਰਹੇ।ਮੈਡੀਕਲ ਐਮਰਜੈਂਸੀ ਨੂੰ ਲੈ ਕੇ ਜ਼ਿਆਦਾਤਰ ਪਰਿਵਾਰਾਂ ਲਈ ਅਕਸਰ ਦੋ ਵੱਡੇ ਸਵਾਲ ਹੁੰਦੇ ਹੈ ਕਿ ਇਲਾਜ ਕਿੰਨੀ ਜਲਦ ਸ਼ੁਰੂ ਹੋ ਸਕਦਾ ਹੈ ਅਤੇ ਖ਼ਰਚੇ ਦਾ ਪ੍ਰਬੰਧ ਕਿਵੇਂ ਹੋਵੇਗਾ। ਪਿਛਲੇ ਮਹੀਨਿਆਂ ਵਿੱਚ ਪੰਜਾਬ ਭਰ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਸੁਰੱਖਿਆ ਪ੍ਰੋਗਰਾਮ ਜਿਸ ਦੀ ਪਹੁੰਚ ਨੂੰ ਸੂਬੇ ਭਰ ਵਿੱਚ ਲਗਾਤਾਰ ਵਧਾਇਆ ਜਾ ਰਿਹਾ ਹੈ, ਰਾਹੀਂ ਇਨ੍ਹਾਂ ਸਵਾਲਾਂ ਦੇ ਜਵਾਬ ਮਿਲਣੇ ਸ਼ੁਰੂ ਹੋ ਗਏ ਹਨ।ਇਸ ਯੋਜਨਾ ਲਈ ਪੰਜਾਬ ਸਰਕਾਰ ਨੇ 2026-27 ਦੇ ਬਜਟ ਵਿੱਚ 2,000 ਕਰੋੜ ਰੁਪਏ ਅਲਾਟ ਕੀਤੇ ਹਨ ਤਾਂ ਜੋ ਇਸਦਾ ਹੋਰ ਵਿਸਥਾਰ ਕੀਤਾ ਜਾ ਸਕੇ ਅਤੇ ਪੰਜਾਬ ਭਰ ਦੇ ਪਰਿਵਾਰਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਮਿਲਣਾ ਯਕੀਨੀ ਬਣਾਇਆ ਜਾ ਸਕੇ।ਇਹ ਪ੍ਰੋਗਰਾਮ ਹੁਣ ਪੰਜਾਬ ਭਰ ਵਿੱਚ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕਰਦਾ ਹੈ, ਜਿਸ ਦਾ ਲਗਭਗ 3 ਕਰੋੜ ਨਿਵਾਸੀਆਂ ਨੂੰ ਲਾਭ ਪਹੁੰਚ ਰਿਹਾ ਹੈ ਅਤੇ ਗੰਭੀਰ ਬਿਮਾਰੀ ਕਾਰਨ ਪੈਣ ਵਾਲੇ ਵਿੱਤੀ ਬੋਝ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ। ਇਸ ਪ੍ਰੋਗਰਾਮ ਦੀ ਵਧਦੀ ਪਹੁੰਚ ਪੰਜਾਬ ਭਰ ਵਿੱਚ ਨਾਮਾਂਕਣ ਅਤੇ ਸਿਹਤ ਸੰਭਾਲ ਭਾਈਵਾਲੀ ਦੇ ਤੇਜ਼ੀ ਨਾਲ ਵਿਸਥਾਰ ਤੋਂ ਸਾਫ਼ ਝਲਕਦੀ ਹੈ।ਇਸ ਯੋਜਨਾ ਤਹਿਤ 9 ਲੱਖ ਤੋਂ ਵੱਧ ਸਿਹਤ ਕਾਰਡ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ ਲਾਭਪਾਤਰੀਆਂ ਨੂੰ 820 ਤੋਂ ਵੱਧ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਦੀ ਸਹੂਲਤ ਮਿਲ ਰਹੀ ਹੈ। ਮੌਜੂਦਾ ਸਮੇਂ ਇਹ ਸਕੀਮ 2,300 ਤੋਂ ਵੱਧ ਇਲਾਜ ਪੈਕੇਜ ਪੇਸ਼ ਕਰਦੀ ਹੈ ਜੋ ਡਾਕਟਰੀ ਪ੍ਰਕਿਰਿਆਵਾਂ ਦੀ ਇੱਕ ਵਿਆਪਕ ਸ਼੍ਰੇਣੀ ਨੂੰ ਕਵਰ ਕਰਦੀ ਹੈ।ਇਸ ਯੋਜਨਾ ਲਈ ਬਜਟ ਵਿੱਚ ਵਧਾਈ ਗਈ ਵੰਡ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਮਾਰੀ ਦੇ ਔਖੇ ਵੇਲੇ ਪਰਿਵਾਰਾਂ ਨੂੰ ਇਲਾਜ ਕਰਵਾਉਣ ਲਈ ਪੈਸੇ ਬਾਰੇ ਸੋਚਣ ਦੀ ਲੋੜ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਉਦੇਸ਼ ਬਿਲਕੁਲ ਸਪਸ਼ਟ ਹੈ ਕਿ ਲੋੜ ਪੈਣ ‘ਤੇ ਪੰਜਾਬ ਦੇ ਹਰ ਪਰਿਵਾਰ ਲਈ ਮਿਆਰੀ ਸਿਹਤ ਸੰਭਾਲ ਉਪਲਬਧ ਹੋਵੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਡਾਕਟਰੀ ਖਰਚਿਆਂ ਦੇ ਵਿੱਤੀ ਬੋਝ ਦੀ ਮਾਰ ਝੱਲ ਰਹੇ ਸੂਬੇ ਦੇ ਹਜ਼ਾਰਾਂ ਪਰਿਵਾਰ ਹੁਣ ਇਲਾਜ ਤੱਕ ਪਹੁੰਚ ਦੇ ਯੋਗ ਹੋ ਜਾਣਗੇ।ਇਸ ਯੋਜਨਾ ਤਹਿਤ ਲਾਭਪਾਤਰੀ ਦਿਲ ਦੀ ਬਿਮਾਰੀ, ਕੈਂਸਰ, ਗੁਰਦੇ ਦੀਆਂ ਬਿਮਾਰੀਆਂ, ਆਰਥੋਪੀਡਿਕ ਪ੍ਰਕਿਰਿਆਵਾਂ ਅਤੇ ਦੁਰਘਟਨਾ ਵੇਲੇ ਲੱਗੀਆਂ ਸੱਟਾਂ ਸਮੇਤ ਕਈ ਤਰ੍ਹਾਂ ਦੀਆਂ ਗੰਭੀਰ ਡਾਕਟਰੀ ਸਥਿਤੀਆਂ ਦਾ ਇਲਾਜ ਬਿਨਾਂ ਕਿਸੇ ਖਰਚੇ ਦੇ ਪ੍ਰਾਪਤ ਕਰ ਸਕਦੇ ਹਨ। ਇਹ ਕਵਰੇਜ ਇਹ ਯਕੀਨੀ ਬਣਾਉਂਦੀ ਹੈ ਕਿ ਇਲਾਜ ਕਰਵਾਉਣ ਦਾ ਫੈਸਲਾ ਪਰਿਵਾਰ ਦੀ ਵਿੱਤੀ ਸਮਰੱਥਾ ਦੀ ਬਜਾਏ ਡਾਕਟਰੀ ਲੋੜ ਅਨੁਸਾਰ ਹੋਵੇ।ਹਾਲ ਹੀ ਦੇ ਸਾਲਾਂ ਵਿੱਚ 1500 ਤੋਂ ਵੱਧ ਡਾਕਟਰਾਂ ਦੀ ਨਿਯੁਕਤੀ ਰਾਹੀਂ ਪੰਜਾਬ ਭਰ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 600 ਤੋਂ ਵੱਧ ਮਾਹਰ ਅਤੇ 900 ਤੋਂ ਵੱਧ ਜਨਰਲ ਡਾਕਟਰ ਸ਼ਾਮਲ ਹਨ, ਜੋ ਕਿ ਪੰਜਾਬ ਭਰ ਵਿੱਚ ਮੌਜੂਦਾ ਸਮੇਂ ਸੇਵਾ ਕਰ ਰਹੇ ਡਾਕਟਰਾਂ ਦਾ ਲਗਭਗ 35 ਫ਼ੀਸਦ ਹਨ।ਪੰਜਾਬ ਸਰਕਾਰ ਯੋਗ ਨਿਵਾਸੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਕਦ ਰਹਿਤ ਇਲਾਜ ਲਾਭ ਪ੍ਰਾਪਤ ਕਰਨ ਲਈ ਨੇੜਲੇ ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਵਿੱਚ ਸਿਹਤ ਕਾਰਡ ਲਈ ਨਾਮ ਦਰਜ ਕਰਵਾਉਣ ਵਾਸਤੇ ਉਤਸ਼ਾਹਿਤ ਕਰ ਰਹੀ ਹੈ। ਇਸ ਸਬੰਧੀ ਜਾਗਰੂਕਤਾ ਅਤੇ ਨਾਮਾਂਕਣ ਨੂੰ ਵਧਾਉਣ ਲਈ ਸਿਖਲਾਈ ਪ੍ਰਾਪਤ ਯੂਥ ਕਲੱਬ ਦੇ ਮੈਂਬਰ ਘਰ-ਘਰ ਜਾ ਕੇ ਮੁਹਿੰਮਾਂ ਚਲਾ ਰਹੇ ਹਨ, ਤਾਂ ਜੋ ਯੋਗ ਨਿਵਾਸੀਆਂ ਦੀ ਰਜਿਸਟ੍ਰੇਸ਼ਨ ਅਤੇ ਸਿਹਤ ਕਾਰਡ ਜਾਰੀ ਕਰਵਾਉਣ ਵਿੱਚ ਉਨ੍ਹਾਂ ਦੀ ਸਹਾਇਤਾ ਕੀਤੀ ਜਾ ਸਕੇ। 

Punjab

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

*ਚੰਡੀਗੜ੍ਹ, 16 ਮਾਰਚ:*ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜ ਦੀ ਖਣਨ ਆਮਦਨ ਨੂੰ 20,000 ਕਰੋੜ ਰੁਪਏ ਤੱਕ ਲਿਜਾਣ ਬਾਰੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੇ ਬਿਆਨ ਬਾਰੇ ਪੁੱਛਣ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਕਰੜੇ ਹੱਥੀਂ ਲਿਆ।ਖਣਨ ਗਤੀਵਿਧੀਆਂ ਤੋਂ ਕਰੀਬ 20,000 ਕਰੋੜ ਰੁਪਏ ਦੀ ਆਮਦਨ ਸੰਭਵ ਹੋਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਤੱਥਾਂ ਸਹਿਤ ਜਵਾਬ ਦਿੱਤਾ ਅਤੇ ਨਾਲ ਹੀ ਬਾਜਵਾ ਨੂੰ ਪੁੱਛਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਖਣਨ ਆਮਦਨ ਕਦੇ 120 ਕਰੋੜ ਰੁਪਏ ਤੋਂ ਉੱਪਰ ਕਿਉਂ ਨਹੀਂ ਗਈ?ਉਨ੍ਹਾਂ ਕਿਹਾ ਕਿ ਚੱਲ ਰਹੇ ਖਣਨ ਸੁਧਾਰ ਅਤੇ ਨੀਤੀ ਪੱਧਰ ਦੀਆਂ ਪਹਿਲਕਦਮੀਆਂ ਰਾਹੀਂ ਇਸ ਖੇਤਰ ਤੋਂ ਰਾਜ ਦੀ ਆਮਦਨ ਵਿੱਚ ਮਹੱਤਵਪੂਰਨ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪੋਟਾਸ਼ ਖੋਜ ਅਤੇ ਪ੍ਰਗਤੀਸ਼ੀਲ ਖਣਨ ਸੁਧਾਰਾਂ ਲਈ ਕੀਤੀਆਂ ਲਗਾਤਾਰ ਕੋਸ਼ਿਸ਼ਾਂ ਪੰਜਾਬ ਲਈ 20,000 ਕਰੋੜ ਰੁਪਏ ਤੋਂ ਵੱਧ ਦੀ ਆਮਦਨ ਪੈਦਾ ਕਰਨ ਦੀ ਸਮਰੱਥਾ ਰੱਖਦੀਆਂ ਹਨ।ਮਾਈਨਿੰਗ ਤੋਂ ਅਨੁਮਾਨਤ ਮਾਲੀਏ ਸਬੰਧੀ ਪਹਿਲਾਂ ਦਿੱਤੇ ਬਿਆਨ ਨੂੰ ਸਪੱਸ਼ਟ ਕਰਦਿਆਂ ਕੈਬਨਿਟ ਮੰਤਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਿਹਾ ਕਿ ਇਹ ਅਨੁਮਾਨ ਰਾਜਸਥਾਨ ਦੇ ਨਾਲ ਲੱਗਦੇ ਪੰਜਾਬ ਦੇ ਕੁਝ ਹਿੱਸਿਆਂ ਖਾਸ ਕਰਕੇ ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਵਰਗੇ ਜ਼ਿਲ੍ਹਿਆਂ ਵਿੱਚ ਪਛਾਣੇ ਗਏ ਪੋਟਾਸ਼ ਖਣਿਜ ਭੰਡਾਰਾਂ ਦੀ ਵਿਸ਼ਾਲ ਸੰਭਾਵਨਾ ‘ਤੇ ਅਧਾਰਤ ਸੀ। ਉਨ੍ਹਾਂ ਦੱਸਿਆ ਕਿ ਪੋਟਾਸ਼ ਇੱਕ ਮਹੱਤਵਪੂਰਨ ਖਣਿਜ ਹੈ ਜਿਸਦਾ ਲਗਭਗ 96 ਫੀਸਦ ਭੰਡਾਰ ਦੇਸ਼ ਵੱਲੋਂ ਦਰਾਮਦ ਕੀਤਾ ਜਾਂਦਾ ਹੈ ਅਤੇ ਪੰਜਾਬ ਵਿੱਚ ਇਸ ਦੀ ਮੌਜੂਦਗੀ ਦੀਆਂ ਸੰਭਾਵਨਾਵਾਂ ਬਾਰੇ ਪਿਛਲੀਆਂ ਸਰਕਾਰਾਂ ਵੱਲੋਂ ਯੋਜਨਾਬੱਧ ਢੰਗ ਨਾਲ ਪੜਚੋਲ ਨਹੀਂ ਕੀਤੀ ਗਈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੇਂਦਰ ਸਰਕਾਰ ਅਤੇ ਕੇਂਦਰੀ ਏਜੰਸੀਆਂ ਕੋਲ ਇਹ ਮੁੱਦਾ ਲਗਾਤਾਰ ਉਠਾਇਆ ਹੈ। ਉਨ੍ਹਾਂ ਕਿਹਾ ਕਿ ਕੌਮੀ ਮੰਚਾਂ ‘ਤੇ ਖਣਨ ਮੰਤਰੀ ਦੀਆਂ ਮੀਟਿੰਗਾਂ ਦੌਰਾਨ ਅਤੇ ਪੰਜਾਬ ਅੰਦਰ ਖੋਜ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਇਜਾਜ਼ਤ ਦੇਣ ਲਈ ਵਾਰ-ਵਾਰ ਅਧਿਕਾਰਤ ਸੰਚਾਰ ਚੈਨਲਾਂ ਰਾਹੀਂ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਂਦਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਦੇ ਆਉਣ ਤੋਂ ਬਾਅਦ ਅਸੀਂ ਇਸ ਖੇਤਰ ਵਿੱਚ ਨਿਰੰਤਰ ਕੰਮ ਕੀਤਾ। ਪਿਛਲੇ ਸਾਲ ਕੋਨਾਰਕ, ਉੜੀਸਾ ਵਿੱਚ ਕੇਂਦਰੀ ਖਣਨ ਮੰਤਰੀ ਜੀ ਕਿਸ਼ਨ ਰੈਡੀ ਦੀ ਅਗਵਾਈ ਵਿੱਚ ਹੋਈ ਸਾਰੇ ਸੂਬਿਆਂ ਦੇ ਖਣਨ ਮੰਤਰੀਆਂ ਦੀ ਮੀਟਿੰਗ ਦੌਰਾਨ ਮੈਂ ਉਥੇ ਮੁੱਦਾ ਚੁੱਕਿਆ ਕਿ ਤੁਸੀਂ ਕ੍ਰਿਟੀਕਲ ਮਿਨਰਲ ਦੀ ਗੱਲ ਕਰਦੇ ਹੋ ਅਤੇ ਸਭ ਤੋਂ ਵੱਡਾ ਕ੍ਰਿਟੀਕਲ ਮਿਨਰਲ ਪੋਟਾਸ਼ ਹੈ, ਇਸ ਬਾਰੇ ਕੋਈ ਕੰਮ ਨਹੀਂ ਕੀਤਾ ਜਾ ਰਿਹਾ। ਮੈਂ ਉਥੇ ਦੱਸਿਆ ਕਿ ਰਾਜਸਥਾਨ ਵਿੱਚ 200 ਥਾਵਾਂ ‘ਤੇ ਡਰਿਲ ਹੋਈ ਅਤੇ ਪੰਜਾਬ ਵਿੱਚ ਸਿਰਫ਼ ਨੌ ਜਗ੍ਹਾ ਡਰਿਲ ਕੀਤੀ ਗਈ, ਜੋ ਸਰਾਸਰ ਵਿਤਕਰਾ ਹੈ। ਉਦੋਂ ਕੇਂਦਰੀ ਖਣਨ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਤੁਸੀਂ ਪੰਜਾਬ ਜਾ ਕੇ ਵੇਖੋ। ਇਸ ਪਿੱਛੋਂ ਵਿਭਾਗ ਵਲੋਂ ਕਈ ਪੱਤਰ ਵੀ ਲਿਖੇ ਗਏ ਅਤੇ ਦਿੱਲੀ ਵਿਖੇ ਮੈਂ ਦੁਬਾਰਾ ਜੈ ਕਿਸ਼ਨ ਰੈਡੀ ਨੂੰ ਮਿਲਿਆ ਅਤੇ ਇਹ ਮੁੱਦਾ ਚੁੱਕਿਆ। 10 ਜਨਵਰੀ ਨੂੰ ਮੈਂ ਗਾਂਧੀ ਨਗਰ ਗੁਜਰਾਤ ਵਿੱਚ ਮੀਟਿੰਗ ਦੌਰਾਨ ਜੈ ਕਿਸ਼ਨ ਰੈਡੀ ਨੂੰ ਮਿਲਿਆ ਤਾਂ ਉਨ੍ਹਾਂ ਨੇ ਸਕੱਤਰਾਂ ਨੂੰ ਹਦਾਇਤ ਕੀਤੀ ਅਤੇ ਕੰਮ ਅੱਗੇ ਵਧਿਆ।ਇਨ੍ਹਾਂ ਯਤਨਾਂ ਦੇ ਚਲਦਿਆਂ ਹੁਣ ਨਵੀਂਆਂ ਡ੍ਰਿਲਿੰਗ ਅਤੇ ਸਰਵੇਖਣ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਫਾਜ਼ਿਲਕਾ ਵਿੱਚ ਲਗਭਗ 48 ਕਿਲੋਮੀਟਰ ਖੇਤਰ ਨੂੰ ਕਵਰ ਕਰਦੇ ਭੂ-ਵਿਗਿਆਨਕ ਖੋਜ ਕਾਰਜਾਂ ਨੂੰ ਲਗਭਗ 19 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਸ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਹੋਰ ਡ੍ਰਿਲਿੰਗ ਥਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਖੋਜ ਪ੍ਰਕਿਰਿਆ ਦੌਰਾਨ ਲਏ ਗਏ ਪੋਟਾਸ਼ ਨਮੂਨਿਆਂ ਦੇ ਮੁੱਢਲੇ ਮੁਲਾਂਕਣਾਂ ਵਿੱਚ ਇਸ ਦੀ ਚੰਗੀ ਗੁਣਵੱਤਾ ਸਾਹਮਣੇ ਆਈ ਹੈ, ਜੋ ਭਵਿੱਖ ਵਿੱਚ ਖਣਨ ਸੰਭਾਵਨਾਵਾਂ ਪ੍ਰਤੀ ਰਾਜ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਖਣਿਜਾਂ ਦੀ ਖੋਜ ਅਤੇ ਨਿਲਾਮੀ ਨਾਲ ਸਬੰਧਤ ਸ਼ਕਤੀਆਂ ਕੇਂਦਰ ਸਰਕਾਰ ਕੋਲ ਹਨ, ਪਰ ਇਸਦੇ ਰਾਇਲਟੀ ਲਾਭ ਸੂਬੇ ਦੇ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਹੋਣਗੇ ਜਿਸ ਨਾਲ ਵਪਾਰਕ ਤੌਰ ‘ਤੇ ਖਣਨ ਕਾਰਜ ਸ਼ੁਰੂ ਹੋਣ ਨਾਲ ਪੰਜਾਬ ਦੇ ਵਿੱਤੀ ਸਰੋਤਾਂ ਨੂੰ ਹੋਰ ਮਜ਼ਬੂਤੀ ਮਿਲੇਗੀ।ਖਣਨ ਗਤੀਵਿਧੀਆਂ ਸਬੰਧੀ ਚਿੰਤਾਵਾਂ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਦਰਿਆਵਾਂ ਦੀ ਮੁੜ ਸੁਰਜੀਤੀ ਲਈ ਹੜ੍ਹ ਰੋਕਥਾਮ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਸਬੰਧੀ ਕੀਤੇ ਜਾਣ ਵਾਲੇ ਡੀ-ਸਿਲਟਿੰਗ ਦੇ ਕਾਰਜਾਂ ਅਤੇ ਗ਼ੈਰ-ਕਾਨੂੰਨੀ ਖਣਨ ਦਰਮਿਆਨ ਅਕਸਰ ਜਾਣਬੁੱਝ ਕੇ ਉਲਝਣ ਪੈਦਾ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਦਰਿਆਵਾਂ ਦੇ ਪਛਾਣੇ ਗਏ ਸੰਵੇਦਨਸ਼ੀਲ ਹਿੱਸਿਆਂ ਵਿੱਚ ਵੱਡੇ ਪੱਧਰ ‘ਤੇ ਗਾਰ ਕੱਢਣ ਅਤੇ ਮਜ਼ਬੂਤੀਕਰਨ ਦੇ ਕੰਮ ਵਿੱਢੇ ਗਏ ਹਨ, ਜਿਨ੍ਹਾਂ ਵਿੱਚ ਲਗਭਗ 500 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਤਕਰੀਬਨ 180 ਥਾਵਾਂ ‘ਤੇ ਸੁਰੱਖਿਆ ਉਪਾਅ ਕੀਤੇ ਗਏ ਹਨ।ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਗ਼ੈਰ-ਕਾਨੂੰਨੀ ਖਣਨ ਵਿਰੁੱਧ ਸਖ਼ਤ ਚੌਕਸੀ ਬਣਾਈ ਰੱਖੀ ਹੈ ਅਤੇ ਇਸ ਸਬੰਧੀ ਹੁਣ ਤੱਕ 1573 ਤੋਂ ਵੱਧ ਐਫ.ਆਈ.ਆਰ ਦਰਜ ਕਰਨ ਦੇ ਨਾਲ-ਨਾਲ 1655 ਚਲਾਨ ਪੇਸ਼ ਕੀਤੇ ਗਏ ਹਨ। ਇਸਦੇ ਨਾਲ ਹੀ ਲੋਕ ਹਿੱਤ ਵਿੱਚ ਲੁਧਿਆਣਾ-ਰੋਪੜ ਕੌਮੀ ਰਾਜਮਾਰਗ ਪ੍ਰੋਜੈਕਟ ਸਮੇਤ ਵੱਡੇ ਬੁਨਿਆਦੀ ਢਾਂਚਾ ਕਾਰਜਾਂ ਲਈ ਲੋੜੀਂਦੀ ਮਿੱਟੀ ਲਗਭਗ 6 ਰੁਪਏ ਪ੍ਰਤੀ ਘਣ ਫੁੱਟ ਦੇ ਮੌਜੂਦਾ ਮਾਰਕੀਟ ਰੇਟ ਦੇ ਮੁਕਾਬਲੇ 3 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਸਪਲਾਈ ਕੀਤੀ ਗਈ। ਦੱਸਣਯੋਗ ਹੈ ਕਿ ਇਸ ਪ੍ਰੋਜੈਕਟ ਲਈ ਲਗਭਗ ਚਾਰ ਕਰੋੜ ਘਣ ਮੀਟਰ ਮਿੱਟੀ ਵਰਤੀ ਗਈ ਹੈ।ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮਾਈਨਿੰਗ ਮਾਲੀਆ ਕਦੇ ਵੀ 120 ਕਰੋੜ ਰੁਪਏ ਤੋਂ ਵੱਧ ਨਹੀਂ ਹੋਇਆ ਜਦ ਕਿ ਮੌਜੂਦਾ ਸਰਕਾਰ ਦੇ 2022 ਵਿੱਚ ਸੱਤਾ ਸੰਭਾਲਣ ਵੇਲੇ ਹੀ ਇਹ 234 ਕਰੋੜ ਰੁਪਏ ਹੋ ਗਿਆ ਸੀ, ਜੋ ਹੁਣ ਹੋਰ ਵਧ ਕੇ ਲਗਭਗ 800 ਕਰੋੜ ਰੁਪਏ ਹੋ ਗਿਆ ਹੈ। 

Punjab

ਸਮ੍ਰਿਤੀ ਇਰਾਨੀ ਦਾ 'ਸਿਲੰਡਰ ਡਾਂਸ' ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ 'ਆਪ' ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ

ਚੰਡੀਗੜ੍ਹ, 16  ਮਾਰਚ 2026  “ਡਬਲ ਇੰਜਣ” ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਹੁਣ ਆਮ ਜਨਤਾ ਲਈ “ਟਰਬਲ ਇੰਜਣ” ਬਣ ਚੁੱਕੀ ਹੈ। ਰਸੋਈ ਗੈਸ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਸ਼ਹਿਰ ਵਿੱਚ ਪੈਦਾ ਕੀਤੀ ਜਾ ਰਹੀ ਗੈਸ ਸਿਲੰਡਰ ਦੀ ਕਿੱਲਤ ਨੂੰ ਲੈ ਕੇ, ਅੱਜ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੇ ਸੈਕਟਰ-17 ਪਲਾਜ਼ਾ (ਨੀਲਮ ਸਿਨੇਮਾ ਦੇ ਸਾਹਮਣੇ) ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਹੱਲਾ ਬੋਲ ਕੀਤਾ। ਪ੍ਰਦਰਸ਼ਨ ਵਿੱਚ ‘ਆਪ’ ਵਰਕਰਾਂ ਅਤੇ ਆਮ ਜਨਤਾ ਦਾ ਭਾਰੀ ਹਜ਼ੂਮ ਉਮੜਿਆ, ਜਿਨ੍ਹਾਂ ਨੇ “ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ” ਦੇ ਗਗਨਭੇਦੀ ਨਾਅਰਿਆਂ ਨਾਲ ਪੂਰੇ ਪਲਾਜ਼ਾ ਨੂੰ ਗੁੰਜਾ ਦਿੱਤਾ। *ਰਸੋਈ ‘ਤੇ ‘ਸਰਜੀਕਲ ਸਟ੍ਰਾਈਕ’ ਕਰ ਰਹੀ ਹੈ ਮੋਦੀ ਸਰਕਾਰ*ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ‘ਆਪ’ ਨੇਤਾਵਾਂ ਨੇ ਭਾਜਪਾ ‘ਤੇ ਸਿੱਧਾ ਅਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜਿਹੜੇ ਭਾਜਪਾ ਨੇਤਾ ਵਿਰੋਧੀ ਧਿਰ ਵਿੱਚ ਰਹਿੰਦਿਆਂ 400 ਰੁਪਏ ਦੇ ਸਿਲੰਡਰ ‘ਤੇ ਸੜਕਾਂ ‘ਤੇ ਬੈਠ ਕੇ ਛਾਤੀਆਂ ਪਿੱਟਦੇ ਸਨ, ਅੱਜ ਉਹ 1000 ਪਾਰ ਕਰ ਚੁੱਕੇ ਸਿਲੰਡਰ ‘ਤੇ ਗੂੰਗੇ ਅਤੇ ਬੋਲੇ ਹੋ ਚੁੱਕੇ ਹਨ। ਮੋਦੀ ਸਰਕਾਰ ਨੇ ਆਮ ਆਦਮੀ ਦੀ ਥਾਲੀ ਅਤੇ ਔਰਤਾਂ ਦੇ ਘਰ ਦੇ ਬਜਟ ‘ਤੇ ਸਿੱਧੀ ‘ਸਰਜੀਕਲ ਸਟ੍ਰਾਈਕ’ ਕਰ ਦਿੱਤੀ ਹੈ। ਇੱਕ ਪਾਸੇ ਮਹਿੰਗਾਈ ਨਾਲ ਜਨਤਾ ਦਾ ਲੱਕ ਟੁੱਟ ਚੁੱਕਾ ਹੈ, ਤਾਂ ਦੂਜੇ ਪਾਸੇ ਹੁਣ ਗੈਸ ਦੀ ਸਪਲਾਈ ਰੋਕ ਕੇ ਜਾਣਬੁੱਝ ਕੇ ਕਿੱਲਤ (ਆਰਟੀਫੀਸ਼ੀਅਲ ਸ਼ੌਰਟੇਜ) ਪੈਦਾ ਕੀਤੀ ਜਾ ਰਹੀ ਹੈ, ਤਾਂ ਜੋ ਪੂੰਜੀਪਤੀਆਂ ਦੀਆਂ ਜੇਬਾਂ ਭਰੀਆਂ ਜਾ ਸਕਣ। ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਨੂੰ ਖੁੱਲ੍ਹੀ ਚੇਤਾਵਨੀ ਦਿੱਤੀ ਹੈ ਕਿ ਇਹ ਪ੍ਰਦਰਸ਼ਨ ਸਿਰਫ਼ ਇੱਕ ਝਾਕੀ ਹੈ। ਜੇਕਰ ਗੈਸ ਸਿਲੰਡਰ ਦੀਆਂ ਕੀਮਤਾਂ ‘ਤੇ ਤੁਰੰਤ ਲਗਾਮ ਨਾ ਲਗਾਈ ਗਈ ਅਤੇ ਸ਼ਹਿਰ ਵਿੱਚ ਸਪਲਾਈ ਵਿਵਸਥਾ ਸੁਚਾਰੂ ਨਾ ਹੋਈ, ਤਾਂ ਆਮ ਆਦਮੀ ਪਾਰਟੀ ਸੜਕਾਂ ‘ਤੇ ਉਤਰ ਕੇ ਇਸ ਅੰਦੋਲਨ ਨੂੰ ਹੋਰ ਉਗਰ ਕਰੇਗੀ ਅਤੇ ਭਾਜਪਾ ਨੇਤਾਵਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਕਰ ਦਿੱਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਵਿੱਚ ਸਾਬਕਾ ਮੇਅਰ ਕੁਲਦੀਪ ਕੁਮਾਰ, ਕੌਂਸਲਰ ਹਰਦੀਪ ਸਿੰਘ, ਜਨਰਲ ਸਕੱਤਰ ਸੰਨੀ ਔਲਖ, ਅੰਜੂ ਕਟਿਆਲ, ਯੋਗੇਸ਼ ਢੀਂਗਰਾ, ਜਸਬੀਰ ਸਿੰਘ ਲਾਡੀ, ਸ਼ਾਦਾਬ ਰਾਠੀ, ਲਲਿਤ ਮੋਹਨ, ਮੇਵਾ ਰਾਮ ਅਤੇ ਸਟੇਟ ਮੀਡੀਆ ਇੰਚਾਰਜ ਵਿਕ੍ਰਾਂਤ ਏ. ਤੰਵਰ ਮੌਜੂਦ ਰਹੇ। ਸ਼ਿਸ਼ੂਪਾਲ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਜੁਝਾਰੂ ਵਰਕਰ ਅਤੇ ਸਥਾਨਕ ਨਾਗਰਿਕ ਵੀ ਹਾਜ਼ਰ ਸਨ। 

Punjab

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਚੰਡੀਗੜ੍ਹ, 16 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 55ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 363 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।55ਵੇਂ ਦਿਨ, ਪੁਲਿਸ ਟੀਮਾਂ ਨੇ 172 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,894 ਹੋ ਗਈ ਹੈ।ਇਸ ਤੋਂ ਇਲਾਵਾ 77 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 72 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ Iਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 380ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 91 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 706 ਗ੍ਰਾਮ ਹੈਰੋਇਨ, 364 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.37 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 380 ਦਿਨਾਂ ‘ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 53,853 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Punjab

1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਚੰਡੀਗੜ੍ਹ, 16 ਮਾਰਚ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ 1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਉਹਨਾਂ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨ ਸਬੰਧੀ, ਜੋ ਅਜੇ ਤੱਕ ਇਸ ਤੋਂ ਵਾਂਝੇ ਰਹਿ ਗਏ ਹਨ, ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ।ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਇਹਨਾਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਜਿਆਦਾਤਰ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮੁਆਵਜ਼ਾ ਜ਼ਮੀਨ ਜਾਂ ਰਾਸ਼ੀ ਦੇ ਰੂਪ ਵਿੱਚ ਦਿੱਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਬਾਕੀ ਰਹਿ ਗਏ ਕੇਸਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਇਸ ਮੌਕੇ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨਾਲ ਸਬੰਧਿਤ ਸਾਰੇ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇ, ਤਾਂ ਜੋ ਯੋਗ ਪਰਿਵਾਰਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਰਾਸ਼ੀ ਮਿਲ ਸਕੇ।ਉਨ੍ਹਾਂ ਕਿਹਾ ਕਿ ਦੇਸ਼ ਦੀ ਰੱਖਿਆ ਕਰਦਿਆਂ ਆਪਣੀ ਜਾਨ ਨਿਓਛਾਵਰ ਕਰਨ ਵਾਲੇ ਬਹਾਦਰ ਸੈਨਿਕਾਂ ਪ੍ਰਤੀ ਪੰਜਾਬ ਸਰਕਾਰ ਪੂਰੀ ਸ਼ਰਧਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਮੀਟਿੰਗ ਵਿੱਚ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਅਮਰਿੰਦਰ ਸਿੰਘ ਟਿਵਾਣਾ, ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਭੂਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ), ਰੇਵਨਿਊ ਵਿਭਾਗ ਤੋਂ ਅਧੀਨ ਸਕੱਤਰ ਪਰਵਿੰਦਰਕੌਰ ਪਾਲ ਅਤੇ ਲੀਗਲ ਰੀਮੇਮਬਰੈਂਸ ਵਿਭਾਗ ਤੋਂ ਜੁਆਇੰਟ ਐਲ.ਆਰ. ਉਦੇਪਾਲ ਸਿੰਘ ਹੁੰਦਲ ਸਮੇਤ  ਹੋਰ ਅਧਿਕਾਰੀ ਹਾਜ਼ਰ ਸਨ। 

Punjab

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਵਿਸ਼ੇਸ਼ “MBA Plus” ਲੀਡਰਸ਼ਿਪ ਪ੍ਰੋਗਰਾਮ ਦੀ ਸ਼ਾਨਦਾਰ ਸ਼ੁਰੂਆਤ!

ਮੈਨੇਜਮੈਂਟ ਸਿੱਖਿਆ ਨੂੰ ਉਦਯੋਗਿਕ ਤਜਰਬੇ ਨਾਲ ਜੋੜਨ ਲਈ, ਸੀਜੀਸੀ ਯੂਨੀਵਰਸਿਟੀ, ਮੋਹਾਲੀ (CGC University, Mohali) ਨੂੰ ਆਪਣੇ ਨਵੇਂ ਅਤੇ ਅਤਿ-ਆਧੁਨਿਕ “MBA Plus” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਦਾ ਐਲਾਨ ਕਰਦਿਆਂ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਇਸ ਪ੍ਰੋਗਰਾਮ ਦਾ ਉਦਘਾਟਨ ਸੰਸਥਾ ਦੇ ਫਾਊਂਡਰ ਚਾਂਸਲਰ ਸਰਦਾਰ ਰਸ਼ਪਾਲ ਸਿੰਘ ਧਾਲੀਵਾਲ ਜੀ ਦੀ ਅਗਵਾਈ ਹੇਠ ਕੀਤਾ ਗਿਆ। ਇਸ ਖਾਸ ਮੌਕੇ ‘ਤੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਜੀ, ਐਗਜ਼ਿਕਿਊਟਿਵ ਵਾਈਸ ਪ੍ਰੇਜ਼ੀਡੈਂਟ ਡਾ. ਸੁਸ਼ੀਲ ਪ੍ਰਸ਼ਾਰ ਜੀ ਅਤੇ HR Success Talk ਦੇ CEO ਗੋਵਿੰਦ ਨੇਗੀ ਜੀ ਵੀ ਮੌਜੂਦ ਰਹੇ। “MBA Plus” ਪ੍ਰੋਗਰਾਮ ਦੀਆਂ ਮੁੱਖ ਵਿਸ਼ੇਸ਼ਤਾਵਾਂ: ਨਿੱਜੀ ਮੈਨਟਰਸ਼ਿਪ: ਹਰ ਸਮੈਸਟਰ ਵਿੱਚ 1 ਉਦਯੋਗਿਕ ਮਾਹਿਰ ਵੱਲੋਂ 15 ਵਿਦਿਆਰਥੀਆਂ ਦਾ ਮਾਰਗਦਰਸ਼ਨ। ਬਹੁ-ਪੱਖੀ ਸਿੱਖਿਆ: ਦੋ ਸਾਲਾਂ ਦੇ ਕੋਰਸ ਦੌਰਾਨ ਵਿਦਿਆਰਥੀਆਂ ਨੂੰ 4 ਵੱਖ-ਵੱਖ ਇੰਡਸਟਰੀ ਲੀਡਰਾਂ ਤੋਂ ਸਿੱਖਣ ਦਾ ਮੌਕਾ ਮਿਲੇਗਾ। ਪ੍ਰੈਕਟੀਕਲ ਟ੍ਰੇਨਿੰਗ: ਬੋਰਡਰੂਮ ਚਰਚਾਵਾਂ, ਕੇਸ ਸਟਡੀ ਵਿਸ਼ਲੇਸ਼ਣ, ਅਤੇ ਲਾਈਵ ਬਿਜ਼ਨਸ ਪ੍ਰੋਜੈਕਟ। ਲੰਬੇ ਸਮੇਂ ਦੀ ਇੰਟਰਨਸ਼ਿਪ: ਅਸਲ ਕਾਰੋਬਾਰੀ ਤਜਰਬਾ ਹਾਸਲ ਕਰਨ ਦਾ ਬਿਹਤਰੀਨ ਮੌਕਾ। ਇਹ ਪ੍ਰੋਗਰਾਮ ਖਾਸ ਤੌਰ ‘ਤੇ ਵਿਦਿਆਰਥੀਆਂ ਵਿੱਚ ਲੀਡਰਸ਼ਿਪ, ਰਣਨੀਤਿਕ ਸੋਚ ਅਤੇ ਫੈਸਲਾ ਲੈਣ ਦੀ ਯੋਗਤਾ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਉਹ ਕਾਰਪੋਰੇਟ ਜਗਤ ਲਈ ਪੂਰੀ ਤਰ੍ਹਾਂ ਤਿਆਰ ਹੋ ਸਕਣ।

Scroll to Top