Actionpunjab

Action Punjab Logo
Breaking News

Author name: Action Punjab

Action Punjab
Punjab

ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ – ਵਿਧਾਇਕ ਸ਼ੈਰੀ ਕਲਸੀ

ਬਟਾਲਾ, 6 ਮਾਰਚ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਪਿੰਡਾਂ ਦੇ ਚਹੁਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਲੱਖੋ ਰਾਹ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਦੇ ਸਰਪੰਚ ਹਰਜਿੰਦਰ ਸਿੰਘ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਸੌਂਪਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਵਲੋਂ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨਾਲ ਕੀਤੇ ਵਾਅਦੇ ਤਹਿਤ ਇਹ ਰਾਸ਼ੀ ਸੌਂਪੀ ਗਈ ਹੈ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਵੀ ਮੌਜੂਦ ਸਨ।ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਦੀ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਕਿਹਾ ਗਿਆ ਹੈ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਉਣ ਅਤੇ ਪਿੰਡ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨ। 

Punjab

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬੱਚੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ

ਮਾਲੇਰਕੋਟਲਾ, 6 ਮਾਰਚ –                         ਸਿਹਤ ਵਿਭਾਗ ਵੱਲੋਂ ਔਰਤਾਂ ਵਿੱਚ ਪਾਈ ਜਾਣ ਵਾਲੀ ਘਾਤਕ ਬਿਮਾਰੀ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦਾ ਕੈਂਸਰ) ਤੋਂ ਬਚਾਅ ਲਈ ‘ਹਿਊਮਨ ਪੈਪੀਲੋਮਾ ਵਾਇਰਸ’ (ਐੱਚ.ਪੀ.ਵੀ.) ਵੈਕਸੀਨ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ। ਇਹ ਮੁਹਿੰਮ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿਵਲ ਹਸਪਤਾਲ ਤੋਂ ਆਰੰਭ ਕੀਤੀ ਗਈ ਹੈ।                         ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਐੱਚ.ਪੀ.ਵੀ. ਵੈਕਸੀਨ 14 ਤੋਂ 15 ਸਾਲ ਦੀ ਉਮਰ ਦੀਆਂ ਲੜਕੀਆਂ ਲਈ ਬਹੁਤ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ ‘ਤੇ ਸਰਵਾਈਕਲ ਕੈਂਸਰ ਦੇ ਵਧਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਭਵਿੱਖ ਵਿੱਚ ਇਸ ਬਿਮਾਰੀ ਦੇ ਮਾਮਲਿਆਂ ਨੂੰ ਘਟਾਇਆ ਜਾ ਸਕੇ।                         ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰੰਜੀਵ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਵਾਈਕਲ ਕੈਂਸਰ ਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ ਹੈ। ਉਨ੍ਹਾਂ ਕਿਹਾ ਕਿ ਜੇਕਰ ਸਹੀ ਉਮਰ ਵਿੱਚ ਇਹ ਟੀਕਾਕਰਨ ਕਰਨ ਲਿਆ ਜਾਵੇ ਤਾਂ ਇਸ ਕੈਂਸਰ ਦੇ ਖਤਰੇ ਨੂੰ ਲਗਭਗ 90 ਫੀਸਦੀ ਤੱਕ ਘਟਾਇਆ ਜਾ ਸਕਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕਿਸਮ ਦੀ ਅਫਵਾਹ ਜਾਂ ਗਲਤਫਹਿਮੀ ਤੋਂ ਬਚਦੇ ਹੋਏ ਆਪਣੀਆਂ ਧੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ। ਇਹ ਵੈਕਸੀਨ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲੱਬਧ ਕਰਵਾਈ ਜਾ ਰਹੀ ਹੈ।                         ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸੁਖਵਿੰਦਰ ਸਿੰਘ ਨੇ ਕਿਹਾ ਕਿ ਫੀਲਡ ਸਟਾਫ ਵੱਲੋਂ ਪਿੰਡ ਪੱਧਰ ‘ਤੇ ਲੋਕਾਂ ਨੂੰ ਐੱਚ.ਪੀ.ਵੀ. ਵੈਕਸੀਨੇਸ਼ਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਔਰਤਾਂ ਵਿੱਚ ਹੋਣ ਵਾਲੇ ਕੈਂਸਰਾਂ ਵਿੱਚ ਦੂਜੇ ਨੰਬਰ ‘ਤੇ ਹੈ। ਉਨ੍ਹਾਂ ਕਿਹਾ ਕਿ ਇਸ ਘਾਤਕ ਬਿਮਾਰੀ ਤੋਂ ਬਚਾਅ ਲਈ ਇਹ ਵੈਕਸੀਨ ਬਹੁਤ ਜ਼ਰੂਰੀ ਹੈ ਅਤੇ 14 ਤੋਂ 15 ਸਾਲ ਦੀ ਉਮਰ ਦੀਆਂ ਬੱਚੀਆਂ ਨੂੰ ਇਹ ਟੀਕਾ ਮੁਫ਼ਤ ਲਗਾਇਆ ਜਾ ਰਿਹਾ ਹੈ।                     ਸਿਹਤ ਵਿਭਾਗ ਵੱਲੋਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਸਿਹਤ ਵਿਭਾਗ ਨਾਲ ਪੂਰਾ ਸਹਿਯੋਗ ਕਰਨ, ਤਾਂ ਜੋ ਇੱਕ ਸਿਹਤਮੰਦ ਅਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਯਕੀਨੀ ਬਣਾਈ ਜਾ ਸਕੇ।  

Punjab

ਵਨਦੀਪ ਕੌਰ ਪੰਚਾਇਤ ਸੰਮਤੀ ਸ਼ਹਿਣਾ ਦੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਵਾਈਸ ਚੇਅਰਮੈਨ ਬਣੇ

ਸ਼ਹਿਣਾ, 6 ਮਾਰਚ  ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਦੀ ਮੌਜੂਦਗੀ ਵਿੱਚ ਬਲਾਕ ਸੰਮਤੀ ਦਫ਼ਤਰ ਸ਼ਹਿਣਾ ਵਿਖੇ ਪਵਨਦੀਪ ਕੌਰ ਫਤਿਹਗੜ੍ਹ ਛੰਨਾ ਨੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਨੇ ਉਪ ਚੇਅਰਮੈਨ ਵਜੋਂ ਜ਼ਿੰਮੇਵਾਰੀ ਸੰਭਾਲੀ।  ਇਸ ਮੌਕੇ ਵਿਧਾਇਕ ਉੱਗੋਕੇ ਵਲੋਂ ਨਵੇਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ। ਉਹਨਾਂ ਆਸ ਪ੍ਰਗਟਾਈ ਕਿ ਇਹ ਦੋਵੇਂ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਕੰਮ ਕਰਨਗੇ।ਉਹਨਾਂ ਕਿਹਾ ਕਿ ਓਹਨਾ ਨੂੰ ਪੂਰਨ ਆਸ ਹੈ ਕਿ ਸਮੂਹ ਅਹੁਦੇਦਾਰ ਅਤੇ ਬਲਾਕ ਸੰਮਤੀ ਮੈਂਬਰ ਪਿੰਡਾਂ ਦੇ ਸਾਂਝੇ ਕੰਮਾਂ, ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣਗੇ ਅਤੇ ਕਿਸੇ ਵੀ ਮਤਭੇਦ ਤੋਂ ਉੱਪਰ ਉੱਠ ਕੇ ਲੋਕ ਸੇਵਾ ਕਰਨਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਅੰਮ੍ਰਿਤ ਢਿੱਲਵਾਂ ਅਤੇ ਬੀ.ਡੀ.ਪੀ.ਓ ਸ਼ਹਿਣਾ ਜੁਗਰਾਜ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ। 

Punjab

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਯੋਗਾ ਕੈਂਪ ਲਗਾਇਆ ਗਿਆ

ਫਰੀਦਕੋਟ 06 ਮਾਰਚ (  )  ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਫਰੀਦਕੋਟ ਜੀ ਜੀ ਦੀ ਯੋਗ ਹੇਠ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਫਸਰ ਫਰੀਦਕੋਟ ਜੀ ਦੇ ਯਤਨਾਂ ਸਦਕਾ , ਸ਼੍ਰੀ ਗੇਲਾ ਰਾਮ ਧਰਮਸ਼ਾਲਾ ਮਹੱਲਾ ਜਾਨੀਆਂ ਅਤੇ ਡੋਗਰ ਬਸਤੀ ਫਰੀਦਕੋਟ ਵਿਖੇ  “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ  ਯੋਗਾ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਵਿੱਚ 178 ਦੇ ਕਰੀਬ ਬਜ਼ੁਰਗਾਂ ਨੇ ਭਾਗ ਲਿਆ । ਇਸ ਮੌਕੇ ਬੁਜ਼ੁਰਗਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗਾ ਸੈਸ਼ਨ ਕਰਵਾਇਆ ਗਿਆ, ਯੋਗਾ ਟ੍ਰੇਨਰਾਂ ਵੱਲੋਂ ਬੁਜ਼ੁਰਗਾਂ ਨੂੰ ਸੌਖੇ ਅਤੇ ਲਾਭਦਾਇਕ ਯੋਗ ਆਸਨਾਂ ਅਤੇ ਪ੍ਰਾਣਾਯਾਮ ਦੀ ਪ੍ਰੈਕਟਿਸ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਨਿਯਮਿਤ ਯੋਗਾ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ, ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਬੁਜ਼ੁਰਗਾਂ ਨੂੰ ਕਈ ਬਿਮਾਰੀਆਂ ਤੋਂ ਬਚਾਅ ਮਿਲਦਾ ਹੈ। ਇਸ ਮੌਕੇ ਹਾਜ਼ਰ ਅਧਿਕਾਰੀਆਂ ਨੇ ਕਿਹਾ ਕਿ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਮੁੱਖ ਉਦੇਸ਼ ਬੁਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਸਮਾਜ ਵਿੱਚ ਉਨ੍ਹਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬਜ਼ੁਰਗਾਂ ਦੀ ਸੇਵਾ ਅਤੇ ਸੰਭਾਲ ਕਰਨੀ ਚਾਹੀਦੀ ਹੈ ਕਿਉਂਕਿ ਉਹ ਸਾਡੇ ਸਮਾਜ ਦੀ ਅਨਮੋਲ ਧਰੋਹਰ ਹਨ। 

Punjab

ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ

ਚੰਡੀਗੜ੍ਹ, 6 ਮਾਰਚ 2026:ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਹਰਭਜਨ ਸਿੰਘ ਈਟੀਓ ਨੇ ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨ ਦੇ ਫੈਸਲੇ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ। ਕੈਬਨਿਟ ਮੰਤਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਰੋਧੀ ਧਿਰ ਦਾ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਵਾਲਾ ਰਵੱਈਆ ਅਤੇ ਬੇਲੋੜੀ ਨਾਅਰੇਬਾਜ਼ੀ ਸੂਬੇ ਸਰਕਾਰ ਦੀਆਂ ਵਿਕਾਸ ਪਹਿਲਕਦਮੀਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਉਨ੍ਹਾਂ ਦੀਆਂ ਬੇਚੈਨ ਕੋਸ਼ਿਸ਼ਾਂ ਦਾ ਹਿੱਸਾ ਹੈ।ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਨੂੰ ਰਾਜ ਦੇ ਖਜ਼ਾਨੇ ਜਾਂ ਇਸਦੇ ਲੋਕਾਂ ਵੱਲ ਧਿਆਨ ਦੇਣ ਦੀ ਬਜਾਏ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਪ੍ਰਮੋਟ ਕਰਨ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਰਾਜ ਦੇ ਸਰੋਤਾਂ ਨੂੰ ਲੁੱਟਣ ਦੀ ਇਜਾਜ਼ਤ ਦਿੱਤੀ ‘ਆਪ’ ਦੀ ਸਰਕਾਰ ਨੇ ਵਿੱਤੀ ਅਨੁਸ਼ਾਸਨ ਅਤੇ ਸੂਬੇ ਦੇ ਅਸਲ ਮਾਇਨੇ ਵਿੱਚ ਵਿਕਾਸ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਜੋ ਕਿ ਦਿੱਲੀ ਅਤੇ ਬਿਹਾਰ ਵਰਗੇ ਰਾਜਾਂ ਵਿੱਚ ਪਹਿਲਾਂ ਹੀ ਹਾਸ਼ੀਏ ‘ਤੇ ਜਾ ਚੁੱਕੀ ਹੈ, ਹੁਣ ਆਪਣੇ ਲੋਕ ਵਿਰੋਧੀ ਅਤੇ ਦਲਿਤ ਵਿਰੋਧੀ ਰੁਖ ਕਾਰਨ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੀ ਇਸਦਾ ਮੁਕੰਮਲ ਸਫ਼ਾਇਆ ਯਕੀਨੀ ਹੋ ਗਿਆ ਹੈ।ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਵਿੱਚ ਵਿਰੋਧੀ ਧਿਰ ਦੇ ਵਿਵਹਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਰਾਜਪਾਲ ਨੇ ਕਾਂਗਰਸ ਪਾਰਟੀ ਨੂੰ ਦੋ ਵਾਰ ਬੈਠਣ, ਸੁਣਨ ਅਤੇ ਚਰਚਾ ਦੌਰਾਨ ਆਪਣਾ ਜਵਾਬ ਦੇਣ ਲਈ ਕਿਹਾ, ਪਰ ਕਾਂਗਰਸ ਨੇ ਪੂਰੀ ਤਰ੍ਹਾਂ ਲੋਕਤੰਤਰ ਵਿਰੋਧੀ ਰਵੱਈਆਂ ਅਪਨਾਇਆ, ਜਿਨ੍ਹਾਂ ਦਾ ਵਿਵਹਾਰ ਸਾਬਤ ਕਰਦਾ ਹੈ ਕਿ ਉਨ੍ਹਾਂ ਨੂੰ ਸੰਵਿਧਾਨਕ ਮਰਿਆਦਾ ਦੀ ਕੋਈ ਕਦਰ ਨਹੀਂ ਹੈ।ਆਪਣੇ ਕੈਬਨਿਟ ਸਾਥੀ ਨਾਲ ਹੋਏ ਅਪਮਾਨਜਨਕ ਵਿਵਹਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਕਾਂਗਰਸ ਦੀ ਦਲਿਤ ਭਾਈਚਾਰੇ ਵਿਰੋਧੀ ਮਾਨਸਿਕਤਾ ਲਈ ਕਰੜੀ ਨਿੰਦਾ ਕੀਤੀ ਅਤੇ ਕਿਹਾ ਕਿ ਲੋਕ ਵੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਕਾਂਗਰਸ ਹਮੇਸ਼ਾ ਤੋਂ ਦਲਿਤ ਵਿਰੋਧੀ ਰਹੀ ਹੈ। ਉਨ੍ਹਾਂ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਮਿਸਾਲ ਦਿੰਦਿਆਂ ਕਿਹਾ ਕਿ ਉਹ ਅਜਿਹੀ ਸ਼ਖ਼ਸੀਅਤ ਹਨ ਜਿਨ੍ਹਾਂ  ਨੇ ਪਹਿਲਾਂ ਸਿਵਲ ਸੇਵਾਵਾਂ ਦੀ ਪ੍ਰੀਖਿਆ ਪਾਸ ਕੀਤੀ ਅਤੇ ਫਿਰ ਜਨਤਾ ਦੀ ਸੇਵਾ ਕਰਨ ਲਈ ‘ਆਪ’ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਅਜਿਹੇ ਵਿੱਚ ਵੀ ਕਾਂਗਰਸ ਲੀਡਰਸ਼ਿਪ ਨੇ ਅਜਿਹੇ ਯੋਗ ਵਿਅਕਤੀ ਦੀ ਤੁਲਨਾ ‘ਬੈਂਡ ਬਾਜੇ’ ਨਾਲ ਕਰਨ ਦੀ ਹਿੰਮਤ ਕੀਤੀ, ਜੋ ਪੂਰੀ ਤਰ੍ਹਾਂ ਨਿੰਦਣਯੋਗ ਹੈ। ਅੱਜ ਜਦੋਂ ਸਾਡੇ ਸਾਥੀਆਂ ਨੇ ਆਪਣੇ ਨਾਲ ਬੈਂਡ-ਬਾਜੇ ਵਾਲੇ ਲਿਆ ਕੇ ਆਪਣਾ ਰੋਸ ਜ਼ਾਹਰ ਕੀਤਾ ਤਾਂ ਕਾਂਗਰਸੀ ਆਗੂ ਭੜਕ ਉੱਠੇ ਕਿਉਂਕਿ ਉਹ ਖੁਦ ਹੀ ਆਪਣੇ ਹਊਮੈ ਦੇ ਸੱਚ ਦਾ ਸਾਹਮਣਾ ਨਹੀਂ ਕਰ ਸਕੇ।ਇਸ ਦੌਰਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਕਾਂਗਰਸ ਦਾ ਅੱਜ ਦਾ ਰਵੱਈਆ ਇੱਕ ਸ਼ਰਮਨਾਕ ਕਾਰਾ ਹੈ, ਜੋ ਲੋਕਤੰਤਰੀ ਸਿਧਾਂਤਾਂ ‘ਤੇ ਸਿੱਧੇ ਹਮਲੇ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਅਜਿਹਾ ਵਿਵਹਾਰ ਸਦਨ ਅਤੇ ਸੂਬੇ ਦੀਆਂ 75 ਸਾਲ ਪੁਰਾਣੀਆਂ ਸੰਸਦੀ ਪਰੰਪਰਾਵਾਂ ਦਾ ਘੋਰ ਅਪਮਾਨ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਪਿਛਲੇ 75 ਸਾਲਾਂ ਤੋਂ ਰਾਜਪਾਲ ਦਾ ਭਾਸ਼ਣ ਲੋਕਾਂ ਅੱਗੇ ਸੂਬੇ ਦਾ ਰਿਪੋਰਟ ਕਾਰਡ ਰੱਖਣ ਅਤੇ ਭਵਿੱਖ ਦੇ ਰੋਡਮੈਪ ਨੂੰ ਪੇਸ਼ ਕਰਨ ਦਾ ਮਹੱਤਵਪੂਰਨ ਪਲ ਰਿਹਾ ਹੈ। ਇਹ ਸਭ ਜਾਣਦੇ ਹੋਏ ਵੀ ਕਾਂਗਰਸ ਨੇ ਰਾਜਪਾਲ, ਜੋ ਇੱਕ ਸੰਵਿਧਾਨਕ ਮੁਖੀ ਹਨ, ਦੇ ਭਾਸ਼ਣ ਵਿੱਚ ਪਹਿਲੇ ਸ਼ਬਦ ਤੋਂ ਹੀ ਅਣਉਚਿਤ ਨਾਅਰਿਆਂ ਨਾਲ ਵਿਘਨ ਪਾਉਣ ਅਤੇ ਸੰਸਦ ਦੀ ਕਾਰਵਾਈ ਦੇ ਬਾਈਕਾਟ ਦਾ ਮੰਦਭਾਗਾ ਫੈਸਲਾ ਲਿਆ।ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਵੱਲੋਂ ਇਹ ਹਫੜਾ-ਦਫੜੀ ਪੰਜਾਬ ਸਰਕਾਰ ਦੀ ਅਗਵਾਈ ਵਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਜਾਣਬੁੱਝ ਕੇ ਰਚੀ ਗਈ ਸਾਜਿਸ਼ ਦਾ ਹਿੱਸਾ ਸੀ ਕਿਉਂਕਿ ਉਨ੍ਹਾਂ ਨੂੰ ਲੋਕਾਂ ਦੀ ਭਲਾਈ ਸਬੰਧੀ ਕਿਸੇ ਵੀ ਚਰਚਾ ‘ਚ ਕੋਈ ਦਿਲਚਸਪੀ ਨਹੀਂ ਹੈ।‘ਆਪ’ ਸਰਕਾਰ ਦੀਆਂ ਅਹਿਮ ਪ੍ਰਾਪਤੀਆਂ, ਜਿਨ੍ਹਾਂ ਵਿੱਚ ਸਰਕਾਰੀ ਵਿਭਾਗਾਂ ਵਿੱਚ 63,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀ ਦੇਣਾ, ਹਰੇਕ ਨਾਗਰਿਕ ਤੱਕ ਸਿਹਤ ਸੰਭਾਲ ਸੇਵਾਵਾਂ ਪਹੁੰਚਾਉਣ ਲਈ ਆਮ ਆਦਮੀ ਕਲੀਨਿਕ ਸ਼ੁਰੂ ਕਰਨਾ ਅਤੇ 90 ਫ਼ੀਸਦ ਪਰਿਵਾਰਾਂ ਨੂੰ ਨਿਰਵਿਘਨ ਮੁਫ਼ਤ ਬਿਜਲੀ ਸਪਲਾਈ ਦੇਣਾ ਸ਼ਾਮਲ ਹੈ, ਦਾ ਹਵਾਲਾ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ-ਅਕਾਲੀ ਸਰਕਾਰਾਂ ਵੇਲੇ ਕਿਸਾਨਾਂ ਨੂੰ ਰਾਤ ਵੇਲੇ ਖੇਤਾਂ ਦੇ ਵਾਰ-ਵਾਰ ਗੇੜੇ ਲਾਉਣੇ ਪੈਂਦੇ ਸਨ, ਜਦਕਿ ਉਨ੍ਹਾਂ ਦੀ ਸਰਕਾਰ ਨੇ ਅੰਨਦਾਤਾ ਨੂੰ ਦਿਨ ਵੇਲੇ ਵੀ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਕੇ ਉਨ੍ਹਾਂ ਨੂੰ ਵੱਡੀ ਰਾਹਤ ਪਹੁੰਚਾਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ ਪਹਿਲੀ ਵਾਰੀ ਕਿਸੇ ਸਰਕਾਰ ਨੇ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਿਆ ਹੈ, ਜਿਸ ਨਾਲ ਸਾਡੇ ਕਿਸਾਨਾਂ ਨੂੰ ਵੱਡਾ ਫਾਇਦਾ ਹੋ ਰਿਹਾ ਹੈ।ਅਮਨ ਅਰੋੜਾ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ, ਇਸ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਕੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤੇ ਅਤੇ ਨਸ਼ਿਆਂ ਦਾ ਜੜ੍ਹੋਂ ਖਾਤਮਾ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕਰਕੇ ਪ੍ਰਸ਼ਾਸਨ ਵਿੱਚ ਸੂਬੇ ਦੇ ਲੋਕਾਂ ਦੇ ਵਿਸ਼ਵਾਸ ਨੂੰ ਮੁੜ ਬਹਾਲ ਕੀਤਾ।ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਨੇ ਅੱਜ ਤੱਕ ਦਲਿਤਾਂ, ਗਰੀਬਾਂ ਅਤੇ ਮਜ਼ਦੂਰਾਂ ਨੂੰ ਇਨਸਾਨ ਸਮਝਣ ਦੀ ਬਜਾਏ ਉਨ੍ਹਾਂ ਨਾਲ ਸਿਰਫ਼ ਇੱਕ ਸਮੱਗਰੀ ਅਤੇ ਵੋਟ ਬੈਂਕ ਵਜੋਂ ਵਿਵਹਾਰ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 6 ਫਰਵਰੀ, 2026 ਨੂੰ ਜੰਡਿਆਲਾ ਗੁਰੂ ਵਿਖੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਲਿਤ ਭਾਈਚਾਰੇ ਵਿਰੁੱਧ ਕੀਤੀਆਂ ਟਿੱਪਣੀਆਂ ਨੇ ਕਾਂਗਰਸੀ ਆਗੂਆਂ ਦੀ ਦਲਿਤ ਵਿਰੋਧੀ ਮਾਨਸਿਕਤਾ ਨੂੰ ਉਜਾਗਰ ਕੀਤਾ ਅਤੇ ਕਾਂਗਰਸ ਪਾਰਟੀ ਦੇ ਅਸਲ ਚਿਹਰੇ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਦਲਿਤ ਵਿਰੋਧੀ ਨੀਤੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸਦੇ ਤਾਬੂਤ ‘ਚ ਆਖਰੀ ਕਿੱਲ ਸਾਬਤ ਹੋਣਗੀਆਂ। 

Punjab

ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

ਚੰਡੀਗੜ੍ਹ, 6 ਮਾਰਚ :ਪੰਜਾਬ ਭਰ ਵਿੱਚ ਘਰਾਂ, ਕਾਰੋਬਾਰਾਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦਿਆਂ ਵਿੱਤੀ ਸਾਲ 2026-27 ਲਈ ਵੱਖ-ਵੱਖ ਸ੍ਰੇਣੀ ਦੇ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਕੀਤੀ ਗਈ ਹੈ, ਜਿਸ ਨਾਲ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਪ੍ਰਤੀ ਯੂਨਿਟ 1.5 ਰੁਪਏ ਤੱਕ, ਵਪਾਰਕ ਉਪਭੋਗਤਾਵਾਂ ਲਈ 79 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਇਕਾਈਆਂ ਲਈ 74 ਪੈਸੇ ਪ੍ਰਤੀ ਯੂਨਿਟ ਤੱਕ ਕਟੌਤੀ ਕੀਤੀ ਗਈ ਹੈ।ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਦੀ ਪ੍ਰਧਾਨਗੀ ਅਤੇ ਮੈਂਬਰ ਰਵਿੰਦਰ ਸਿੰਘ ਸੈਣੀ (ਮੈਂਬਰ ਟੈਕਨੀਕਲ) ਅਤੇ ਰਵੀ ਕੁਮਾਰ (ਮੈਂਬਰ ਲੀਗਲ) ਮੌਜੂਦਗੀ ’ਚ ਜਾਰੀ ਕੀਤਾ ਗਿਆ ਨਵਾਂ ਟੈਰਿਫ ਆਰਡਰ 1 ਅਪ੍ਰੈਲ, 2026 ਤੋਂ 31 ਮਾਰਚ, 2027 ਤੱਕ ਲਾਗੂ ਹੋ ਜਾਵੇਗਾ।ਇਸ ਫੈਸਲੇ ਨੂੰ ਵੱਡਾ ਲੋਕ-ਪੱਖੀ ਕਦਮ ਕਰਾਰ ਦਿੰਦਿਆਂ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵੱਖ-ਵੱਖ ਸ਼੍ਰੇਣੀਆਂ ਦੇ ਟੈਰਿਫ ਵਿੱਚ ਕਟੌਤੀ ਨਾਲ ਘਰੇਲੂ ਖ਼ਪਤਕਾਰਾਂ ਨੂੰ ਕਾਫ਼ੀ ਰਾਹਤ ਮਿਲੇਗੀ, ਐਮ.ਐਸ.ਐਮ.ਈ. ਨੂੰ ਮਜ਼ਬੂਤ ਹੋਣਗੇ ਅਤੇ ਪੰਜਾਬ ਵਿੱਚ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਈ.ਵੀ. ਚਾਰਜਿੰਗ ਟੈਰਿਫ ਨੂੰ 5 ਰੁਪਏ ਪ੍ਰਤੀ ਯੂਨਿਟ ਤੱਕ ਕਟੌਤੀ, ਜੋ ਦੇਸ਼ ਵਿੱਚ ਸਭ ਤੋਂ ਘੱਟ ਹੈ, ਦੇ ਨਾਲ-ਨਾਲ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਵਿੱਤੀ ਬਦਲਾਅ ਦੇ ਨਾਲ, ਜਿਸਨੇ ਏ+ ਰੇਟਿੰਗ ਪ੍ਰਾਪਤ ਕੀਤੀ ਹੈ ਅਤੇ 2634 ਕਰੋੜ ਦਾ ਮੁਨਾਫਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਇਹ ਫੈਸਲਾ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਬਿਜਲੀ ਖੇਤਰ ਦੀ ਵਧਦੀ ਕੁਸ਼ਲਤਾ ਦੀ ਮੂੰਹ ਬੋਲਦੀ ਤਸਵੀਰ ਹੈ।ਸੋਧੇ ਹੋਏ ਟੈਰਿਫ ਢਾਂਚੇ ਨਾਲ ਬਿਜਲੀ ਖੇਤਰ ਦੀ ਵਿੱਤੀ ਮਜ਼ਬੂਤੀ ਦੇ ਨਾਲ-ਨਾਲ ਖਪਤਕਾਰਾਂ ਨੂੰ ਕਿਫ਼ਾਇਤੀ ਦਰਾਂ ਤੇ ਬਿਜਲੀ ਮਿਲੇਗੀ। ਘਰੇਲੂ ਖਪਤਕਾਰਾਂ ਨੂੰ ਖਪਤ ਸਲੈਬਾਂ ਦੇ ਆਧਾਰ ’ਤੇ ਪ੍ਰਤੀ ਯੂਨਿਟ 1.5 ਰੁਪਏ ਤੱਕ ਦੀ ਕਟੌਤੀ , ਵਪਾਰਕ ਅਦਾਰਿਆਂ ਨੂੰ ਪ੍ਰਤੀ ਯੂਨਿਟ 79 ਪੈਸੇ ਤੱਕ ਦੀ ਕਟੌਤੀ ਦਾ ਲਾਭ  ਅਤੇ ਉਦਯੋਗਿਕ ਖਪਤਕਾਰਾਂ ਨੂੰ ਪ੍ਰਤੀ ਯੂਨਿਟ 74 ਪੈਸੇ ਤੱਕ ਦੀ ਕਟੌਤੀ ਦੀ ਰਾਹਤ ਮਿਲੇਗੀ।ਮੀਡੀਆ ਨਾਲ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ, ‘‘ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ  ਹੇਠ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਬਿਜਲੀ ਦਰਾਂ ਖਪਤਕਾਰ-ਅਨੁਕੂਲ ਰਹਿਣ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਅਤੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇ।’’ਘਰੇਲੂ ਖਪਤਕਾਰਾਂ ਨੂੰ ਮਿਲਣ ਵਾਲੇ ਲਾਭਾਂ ਬਾਰੇ ਦੱਸਦੇ ਹੋਏ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁਫ਼ਤ ਬਿਜਲੀ ਪਹਿਲਕਦਮੀ ਰਾਹੀਂ ਸੂਬੇ ਦੇ ਲੋਕਾਂ ਨੂੰ ਕਾਫ਼ੀ ਸਹਾਇਤਾ ਪਹਿਲਾਂ ਵਾਂਗ ਮਿਲਦੀ ਰਹੇਗੀ।  ਉਨ੍ਹਾਂ ਕਿਹਾ ,‘‘ਪ੍ਰਤੀ ਮਹੀਨਾ 300 ਯੂਨਿਟ ਬਿਜਲੀ, ਅਤੇ ਜੋ ਪ੍ਰਤੀ ਬਿਲਿੰਗ ਸਾਈਕਲ 600 ਯੂਨਿਟ ਹੈ, ਰਾਹੀਂ ਘਰਾਂ ਲਈ ਪੂਰੀ ਤਰ੍ਹਾਂ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਪੰਜਾਬ ਦੇ 90 ਫੀਸਦੀ ਤੋਂ ਵੱਧ ਘਰ ਪਹਿਲਾਂ ਹੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਫ਼ਤ ਬਿਜਲੀ ਯੋਜਨਾ ਦਾ ਲਾਭ ਲੈ ਰਹੇ ਹਨ,।’’ਉਨ੍ਹਾਂ ਅੱਗੇ ਕਿਹਾ ਕਿ ਮੁਫ਼ਤ ਕੋਟੇ ਤੋਂ ਵੱਧ ਖ਼ਪਤ ਕਰਨ ਵਾਲੇ ਘਰਾਂ ਲਈ ਵੀ, ਟੈਰਿਫ ਘਟਾ ਦਿੱਤੇ ਗਏ ਹਨ। ਮੰਤਰੀ ਸੰਜੀਵ ਅਰੋੜਾ ਨੇ ਕਿਹਾ, “300 ਯੂਨਿਟਾਂ ਤੋਂ ਵੱਧ ਖਪਤ ਲਈ, ਟੈਰਿਫ ਵਿੱਚ ਪ੍ਰਤੀ ਯੂਨਿਟ 0.70 ਦੀ ਕਟੌਤੀ ਕੀਤੀ ਗਈ ਹੈ, ਜਿਸ ਨਾਲ ਵੱਧ ਖਪਤ ਵਾਲੇ ਘਰਾਂ ਨੂੰ ਵੀ ਕਾਫ਼ੀ ਰਾਹਤ ਮਿਲੇਗੀ ।”ਪੰਜਾਬ ਸਰਕਾਰ ਨੇ ਘਰੇਲੂ ਖਪਤਕਾਰਾਂ ਲਈ ਫਿਕਸਡ ਖ਼ਰਚੇ ਵੀ ਘਟਾ ਦਿੱਤੇ ਹਨ। 2 ਕਿਲੋਵਾਟ ਤੋਂ 7 ਕਿਲੋਵਾਟ ਦੇ ਵਿਚਕਾਰ ਲੋਡ ਵਾਲੇ ਘਰਾਂ ਲਈ, ਫਿਕਸਡ ਖਰਚਾ 5 ਪ੍ਰਤੀ ਕਿਲੋਵਾਟ , ਜਦਕਿ 7 ਕਿਲੋਵਾਟ ਤੋਂ 20 ਕਿਲੋਵਾਟ  ਵਿਚਕਾਰ ਲੋਡ ਵਾਲੇ ਘਰਾਂ ਲਈ, ਫਿਕਸਡ ਖਰਚੇ 10 ਰਪੁਏ ਪ੍ਰਤੀ ਕਿਲੋਵਾਟ ਘਟਾ ਦਿੱਤੇ ਗਏ ਹਨ।*ਸੋਧੇ ਹੋਏ ਟੈਰਿਫ ਢਾਂਚੇ ਤੋਂ ਵਪਾਰਕ ਖਪਤਕਾਰਾਂ ਨੂੰ ਵੀ ਕਾਫ਼ੀ ਲਾਭ ਹੋਵੇਗਾ*ਮੰਤਰੀ ਸੰਜੀਵ ਅਰੋੜਾ ਨੇ ਕਿਹਾ, “7 ਕਿਲੋਵਾਟ ਤੱਕ ਲੋਡ ਵਾਲੇ ਵਪਾਰਕ ਖਪਤਕਾਰਾਂ ਲਈ, 500 ਯੂਨਿਟਾਂ ਤੱਕ ਖਪਤ ਲਈ ਟੈਰਿਫ ਵਿੱਚ 0.79 ਪ੍ਰਤੀ ਯੂਨਿਟ ਅਤੇ 500 ਯੂਨਿਟਾਂ ਤੋਂ ਵੱਧ ਖਪਤ ਲਈ 0.65 ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ,”।ਪੀਐਸਪੀਸੀਐਲ ਸੰਚਾਲਨ ਕੁਸ਼ਲਤਾ ਅਤੇ ਵਿੱਤੀ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ ’ਤੇ ਧਿਆਨ ਕੇਂਦਰਿਤ ਕਰੇਗਾ। ਮੁੱਖ ਟੀਚਿਆਂ ਵਿੱਚ ਵੰਡ ਘਾਟੇ ਨੂੰ ਲਗਭਗ 20 ਘਟਾਉਣਾ, ਬਿਹਤਰ ਯੋਜਨਾਬੰਦੀ ਅਤੇ ਖਰੀਦ ਰਾਹੀਂ ਬਿਜਲੀ ਖਰੀਦ ਲਾਗਤਾਂ ਨੂੰ ਘਟਾਉਣਾ, ਅਤੇ ਬਿਜਲੀ ਮਿਸ਼ਰਣ ਵਿੱਚ ਨਵਿਆਉਣਯੋਗ ਅਤੇ ਹਰੀ ਊਰਜਾ ਦੇ ਏਕੀਕਰਨ ਨੂੰ ਵਧਾਉਣਾ ਸ਼ਾਮਲ ਹੈ। ਇਹ ਕਦਮ ਪੀਐਸਪੀਸੀਐਲ ਦੀ ਵਿੱਤੀ ਸਿਹਤ ਨੂੰ ਹੋਰ ਮਜ਼ਬੂਤ ਕਰਨਗੇ, ਸਮੇਂ ਦੇ ਨਾਲ ਸਬਸਿਡੀ ਨਿਰਭਰਤਾ ਨੂੰ ਘਟਾਉਣਗੇ ਅਤੇ ਪੰਜਾਬ ਦੇ ਲੋਕਾਂ ਲਈ ਭਰੋਸੇਯੋਗ, ਕਿਫਾਇਤੀ ਅਤੇ ਟਿਕਾਊ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣਗੇ।ਜਨ ਭਲਾਈ ਅਤੇ ਆਰਥਿਕ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਪੰਜਾਬ ਵਿੱਚ ਉਦਯੋਗਿਕ ਵਿਕਾਸ ਅਤੇ ਨਿਵੇਸ਼ ਦਾ ਸਮਰਥਨ ਕਰਦੇ ਹੋਏ ਕਿਫਾਇਤੀ, ਭਰੋਸੇਮੰਦ ਅਤੇ ਟਿਕਾਊ ਬਿਜਲੀ ਪ੍ਰਦਾਨ ਕਰਨ ਲਈ ਕੰਮ ਕਰਨਾ ਜਾਰੀ ਰੱਖੇਗਾ।ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ, ਪੇਸ਼ੇਵਰਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ ਨਾਲ ਰਜਿਸਟਰਡ ਅਤੇ ਅਦਾਲਤੀ ਕੰਪਲੈਕਸਾਂ ਵਿੱਚ ਸਥਿਤ ਵਕੀਲਾਂ ਦੇ ਚੈਂਬਰਾਂ ਵਿੱਚ ਬਿਜਲੀ ਕੁਨੈਕਸ਼ਨ ਹੁਣ ਵਪਾਰਕ ਟੈਰਿਫ ਦੀ ਬਜਾਏ ਘਰੇਲੂ ਟੈਰਿਫ ਦੇ ਤਹਿਤ ਲਏ ਜਾਣਗੇ।ਟੈਰਿਫ ਆਰਡਰ ਇਹ ਵੀ ਦੱਸਦਾ ਹੈ ਕਿ ਬਿਜਲੀ ਖੇਤਰ ਵਿੱਚ ਸੰਚਾਲਨ ਕੁਸ਼ਲਤਾਵਾਂ ਨੇ ਵਿੱਤੀ ਸਥਿਰਤਾ ਨੂੰ ਬਣਾਈ ਰੱਖਦੇ ਹੋਏ 7851.91 ਕਰੋੜ ਰੁਪਏ ਦੀ ਸਮੁੱਚੀ ਖਪਤਕਾਰ ਰਾਹਤ ਨੂੰ ਸਮਰੱਥ ਬਣਾਇਆ ਹੈ।ਇਹ ਵਿਕਾਸ ਭਗਵੰਤ ਮਾਨ ਸਰਕਾਰ ਅਧੀਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਵਿੱਤੀ ਬਦਲਾਅ ਨੂੰ ਵੀ ਦਰਸਾਉਂਦਾ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਿਜਲੀ ਖੇਤਰ ਵਿੱਚ ਰੈਗੂਲੇਟਰੀ ਢਾਂਚੇ ਅਤੇ ਵਿੱਤੀ ਅਨੁਸ਼ਾਸਨ ਨੇ ਪੀਐਸਪੀਸੀਐਲ ਨੂੰ ਇੱਕ ਕੁਸ਼ਲ ਅਤੇ ਮੁਨਾਫਾ ਪੈਦਾ ਕਰਨ ਵਾਲੀ ਬਿਜਲੀ ਉਪਯੋਗਤਾ ਬਣਨ ਦੇ ਯੋਗ ਬਣਾਇਆ ਹੈ।  ਨੇ 31 ਮਾਰਚ, 2025 ਨੂੰ ਖਤਮ ਹੋਣ ਵਾਲੇ ਵਿੱਤੀ ਸਾਲ ਵਿੱਚ 1+ ਰੇਟਿੰਗ ਪ੍ਰਾਪਤ ਕੀਤੀ ਹੈ ਅਤੇ 2634 ਕਰੋੜ ਰੁਪਏ ਦਾ ਮੁਨਾਫਾ ਦਰਜ ਕੀਤਾ ਹੈ।ਟੈਰਿਫ ਆਰਡਰ ਦਾ ਇੱਕ ਹੋਰ ਵੱਡਾ ਆਕਰਸ਼ਣ ਪੰਜਾਬ ਵਿੱਚ ਬਿਜਲੀ ਸਪਲਾਈ ਦੀ ਔਸਤ ਲਾਗਤ ਵਿੱਚ ਕਟੌਤੀ ਹੈ। ਔਸਤ ਲਾਗਤ ਪਿਛਲੇ ਸਾਲ ਦੇ 7.15 ਰੁਪਏ ਪ੍ਰਤੀ ਯੂਨਿਟ ਦੇ ਮੁਕਾਬਲੇ ਘਟ ਕੇ 6.15 ਰੁਪਏ ਪ੍ਰਤੀ ਯੂਨਿਟ ਹੋ ਗਈ ਹੈ, ਜਿਸ ਨਾਲ ਇਹ ਪਿਛਲੇ ਦਸ ਸਾਲਾਂ ਵਿੱਚ ਸਭ ਤੋਂ ਘੱਟ ਔਸਤ ਬਿਜਲੀ ਲਾਗਤ ਬਣ ਗਈ ਹੈ।ਟੈਰਿਫ ਆਰਡਰ ਈਵੀ ਚਾਰਜਿੰਗ ਸਟੇਸ਼ਨਾਂ ਲਈ ਬਿਜਲੀ ਦਰ ਨੂੰ 5 ਪ੍ਰਤੀ ਰੁਪਏ ਯੂਨਿਟ ਘਟਾ ਕੇ ਸਾਫ਼ ਗਤੀਸ਼ੀਲਤਾ ਨੂੰ ਇੱਕ ਵੱਡਾ ਹੁਲਾਰਾ ਵੀ ਪ੍ਰਦਾਨ ਕਰਦਾ ਹੈ, ਜਿਸ ਨਾਲ ਪੰਜਾਬ ਦੇਸ਼ ਵਿੱਚ ਸਭ ਤੋਂ ਘੱਟ ਈਵੀ ਚਾਰਜਿੰਗ ਦਰਾਂ ਵਾਲੇ ਰਾਜਾਂ ਵਿੱਚ ਸ਼ਾਮਲ ਹੋ ਗਿਆ ਹੈ।ਇਸ ਤੋਂ ਇਲਾਵਾ ਕਮਿਸ਼ਨ ਨੇ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਲਈ ਛੋਟੀ ਬਿਜਲੀ ਸ਼੍ਰੇਣੀ ਲਈ ਲਾਗੂ ਸੀਮਾ ਨੂੰ 20 ਕਿਲੋਵਾਟ ਤੋਂ 50 ਕਿਲੋਵਾਟ ਤੱਕ ਵਧਾਉਣ, ਉਦਯੋਗਿਕ ਖਪਤਕਾਰਾਂ ਲਈ ਵਿਸ਼ੇਸ਼ ਰਾਤ ਦੇ ਟੈਰਿਫ ਲਾਭਾਂ ਨੂੰ ਜਾਰੀ ਰੱਖਣ, ਅਤੇ ਉਦਯੋਗਾਂ ਦੁਆਰਾ ਨਵਿਆਉਣਯੋਗ ਊਰਜਾ ਨੂੰ ਵਧੇਰੇ ਅਪਣਾਉਣ ਨੂੰ ਉਤਸ਼ਾਹਿਤ ਕਰਨ ਲਈ ਗ੍ਰੀਨ ਊਰਜਾ ਦਰ ਵਿੱਚ ਕਮੀ ਸਮੇਤ ਕਈ ਉਪਭੋਗਤਾ-ਅਨੁਕੂਲ ਉਪਾਅ ਪੇਸ਼ ਕੀਤੇ ਹਨ।ਉਨ੍ਹਾਂ ਕਿਹਾ ਕਿ ਪੀਐਸਪੀਸੀਐਲ ਸੰਚਾਲਨ ਕੁਸ਼ਲਤਾ ਅਤੇ ਵਿੱਤੀ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ ’ਤੇ ਧਿਆਨ ਕੇਂਦਰਿਤ ਕਰੇਗਾ। ਮੁੱਖ ਟੀਚਿਆਂ ਵਿੱਚ ਵੰਡ ਘਾਟੇ ਨੂੰ ਲਗਭਗ 20 ਫੀਸਦ ਘਟਾਉਣਾ, ਬਿਹਤਰ ਯੋਜਨਾਬੰਦੀ ਅਤੇ ਖਰੀਦ ਰਾਹੀਂ ਬਿਜਲੀ ਖਰੀਦ ਲਾਗਤਾਂ

Punjab

ਪੰਜਾਬ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

ਚੰਡੀਗੜ੍ਹ, 6 ਮਾਰਚ :ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ।ਇਸ ਮੌਕੇ ਪੰਜਾਬ ਪੁਲਿਸ ਵੱਲੋਂ ਰਾਜਪਾਲ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਰਾਜਪਾਲ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਨੂੰ ਸੰਬੋਧਨ ਕਰਨ ਲਈ ਪੰਜਾਬ ਵਿਧਾਨ ਸਭਾ ਪਹੁੰਚੇ ਸਨ।ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਸਨਮਾਨ ਵਜੋਂ ਯਾਦਗਾਰੀ ਚਿੰਨ੍ਹ ਅਤੇ ਰਵਾਇਤੀ ਲੋਈ ਭੇਟ ਕੀਤੀ। ਰਾਜਪਾਲ ਨੇ ਉਨ੍ਹਾਂ ਦੇ ਨਿੱਘੇ ਸਵਾਗਤ ‘ਤੇ ਖੁਸ਼ੀ ਜ਼ਾਹਰ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ, ਡਾ. ਰਵਜੋਤ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ, ਪੰਜਾਬ, ਸ਼੍ਰੀ ਕੇ.ਏ.ਪੀ. ਸਿਨਹਾ, ਮੁੱਖ ਸਕੱਤਰ, ਪੰਜਾਬ, ਬਹੁਜਨ ਸਮਾਜ ਪਾਰਟੀ ਦੇ ਸ. ਨਛੱਤਰ ਪਾਲ, ਸ਼੍ਰੋਮਣੀ ਅਕਾਲੀ ਦਲ ਦੇ ਸ. ਮਨਪ੍ਰੀਤ ਸਿੰਘ ਇਆਲੀ ਅਤੇ ਭਾਜਪਾ ਦੇ ਸ. ਜੰਗੀ ਲਾਲ ਮਹਾਜਨ ਮੌਜੂਦ ਸਨ। 

Punjab

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

*ਚੰਡੀਗੜ੍ਹ, 6 ਮਾਰਚ*: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2026-27 ਲਈ ਬਜਟ ਅਨੁਮਾਨਾਂ ਅਤੇ ਸਾਲ 2024-25 ਦੀਆਂ ਕੈਗ ਦੀਆਂ ਆਡਿਟ ਰਿਪੋਰਟਾਂ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਵਿੱਤੀ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਲ 2026-27 ਲਈ ਪੰਜਾਬ ਦੇ ਬਜਟ ਅਨੁਮਾਨਾਂ ਨੂੰ 8 ਮਾਰਚ ਨੂੰ ਪੇਸ਼ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਕੰਪਟ੍ਰੋਲਰ ਐਂਡ ਆਡੀਟਰ ਜਨਰਲ ਆਫ ਇੰਡੀਆ (ਕੈਗ) ਅਤੇ ਪੰਜਾਬ ਸਰਕਾਰ ਦੇ ਵਿੱਤੀ ਤੇ ਨਮਿੱਤਣ ਲੇਖੇ ਵਿਧਾਨ ਸਭਾ ਦੇ ਮੇਜ਼ ’ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ। 

Punjab

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

 ਚੰਡੀਗੜ੍ਹ, 6 ਮਾਰਚ 2026  ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ ਕੀਤੇ ਗਏ ਭਗਵੰਤ ਮਾਨ ਸਰਕਾਰ ਦੇ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਨੂੰ ਸੂਬੇ ਭਰ ਦੀਆਂ ਔਰਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪਹਿਲਕਦਮੀ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਉੱਦਮਤਾ ਰਾਹੀਂ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਦੀ ਮਦਦ ਕਰਨ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪ੍ਰੋਗਰਾਮ ਦਾ ਪਹਿਲਾ ਪੜਾਅ 2 ਮਾਰਚ ਤੋਂ 6 ਮਾਰਚ ਤੱਕ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਆਯੋਜਿਤ ਕੀਤਾ ਗਿਆ ਸੀ, ਜਿੱਥੇ ਵਪਾਰ ਅਤੇ ਸਵੈ-ਰੁਜ਼ਗਾਰ ਦੇ ਵੱਖ-ਵੱਖ ਰੂਪਾਂ ਵਿੱਚ ਕੰਮ ਕਰ ਰਹੀਆਂ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਹਰੇਕ ਹਲਕੇ ਵਿੱਚ ਪਿੰਡਾਂ ਜਾਂ ਸ਼ਹਿਰੀ ਖੇਤਰਾਂ ਦੀਆਂ 100 ਮਹਿਲਾ ਉੱਦਮੀਆਂ ਨੂੰ ਸਵੈ-ਨਿਰਭਰਤਾ ਵੱਲ ਉਨ੍ਹਾਂ ਦੇ ਯਤਨਾਂ ਲਈ ਮਾਨਤਾ ਦਿੱਤੀ ਗਈ। ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ‘ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ’ ਪੋਰਟਲ ਰਾਹੀਂ 28,000 ਤੋਂ ਵੱਧ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਇੰਨੀ ਵੱਡੀ ਗਿਣਤੀ ਵਿੱਚ ਨਾਮਜ਼ਦਗੀਆਂ ਉੱਦਮਤਾ ਵਿੱਚ ਔਰਤਾਂ ਦੀ ਵਧਦੀ ਭਾਗੀਦਾਰੀ ਅਤੇ ਆਰਥਿਕ ਤੌਰ ‘ਤੇ ਸੁਤੰਤਰ ਹੋਣ ਦੇ ਉਨ੍ਹਾਂ ਦੇ ਦ੍ਰਿੜ ਇਰਾਦੇ ਨੂੰ ਉਜਾਗਰ ਕਰਦੀਆਂ ਹਨ। ਹੁਣ ਤੱਕ ਹਲਕਾ ਪੱਧਰ ‘ਤੇ ਸਨਮਾਨ ਸਮਾਰੋਹ ਸਫਲਤਾਪੂਰਵਕ ਕਰਵਾਏ ਜਾ ਚੁੱਕੇ ਹਨ, ਜਿੱਥੇ ਸਥਾਨਕ ਨੁਮਾਇੰਦਿਆਂ ਅਤੇ ਭਾਈਚਾਰੇ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਮਹਿਲਾ ਉੱਦਮੀਆਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਅਤੇ ਰਾਜ ਪੱਧਰੀ ਸਮਾਗਮ ਹੋਣਗੇ, ਜਿਨ੍ਹਾਂ ਵਿੱਚ ਛੋਟੇ ਕਾਰੋਬਾਰਾਂ, ਘਰੇਲੂ ਉਦਯੋਗਾਂ, ਖੇਤੀਬਾੜੀ ਨਾਲ ਸਬੰਧਤ ਉੱਦਮਾਂ ਅਤੇ ਵੱਖ-ਵੱਖ ਸੇਵਾ ਖੇਤਰਾਂ ਵਿੱਚ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਇਆ ਜਾਵੇਗਾ। ਪ੍ਰੋਗਰਾਮ ਅਧੀਨ ਸਨਮਾਨ ਦੇਣ ਦੀ ਪ੍ਰਕਿਰਿਆ ਕਈ ਪੜਾਵਾਂ ਵਿੱਚ ਚਲਾਈ ਜਾ ਰਹੀ ਹੈ। ਹਲਕਾ ਪੱਧਰ ‘ਤੇ ਲਗਭਗ 11,700 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 2,300 ਔਰਤਾਂ ਦੀ ਚੋਣ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਮਾਨਤਾ ਲਈ ਕੀਤੀ ਜਾਵੇਗੀ, ਜਿੱਥੇ ਹਰੇਕ ਜ਼ਿਲ੍ਹੇ ਵਿੱਚੋਂ 100 ਔਰਤਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਜਾਵੇਗਾ। ਪ੍ਰੋਗਰਾਮ ਦਾ ਅੰਤਿਮ ਪੜਾਅ 18 ਮਾਰਚ ਨੂੰ ਰਾਜ ਪੱਧਰੀ ਸਮਾਗਮ ਵਿੱਚ ਹੋਵੇਗਾ, ਜਿੱਥੇ ਪੰਜਾਬ ਭਰ ਦੀਆਂ ਚੋਟੀ ਦੀਆਂ 100 ਮਹਿਲਾ ਉੱਦਮੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਚੁਣੀਆਂ ਗਈਆਂ ਇਨ੍ਹਾਂ ਔਰਤਾਂ ਵਿੱਚੋਂ ਹਰੇਕ ਨੂੰ ਉਨ੍ਹਾਂ ਦੀਆਂ ਉੱਦਮੀ ਪ੍ਰਾਪਤੀਆਂ ਦੀ ਮਾਨਤਾ ਵਜੋਂ 25,000 ਰੁਪਏ ਦਾ ਨਕਦ ਪੁਰਸਕਾਰ ਦਿੱਤਾ ਜਾਵੇਗਾ। ਪੰਜਾਬ ਸਰਕਾਰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਿਰਫ਼ 8 ਮਾਰਚ ਦੇ ਇੱਕ ਦਿਨ ਦੇ ਸਮਾਗਮ ਵਜੋਂ ਨਹੀਂ, ਸਗੋਂ ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ ਮਹੀਨਾ ਭਰ ਚੱਲਣ ਵਾਲੇ ਜਸ਼ਨ ਵਜੋਂ ਮਨਾ ਰਹੀ ਹੈ। ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਵਰਗੀਆਂ ਪਹਿਲਕਦਮੀਆਂ ਰਾਹੀਂ ਸਰਕਾਰ ਦਾ ਉਦੇਸ਼ ਵੱਧ ਤੋਂ ਵੱਧ ਔਰਤਾਂ ਨੂੰ ਉੱਦਮਤਾ ਦੇ ਖੇਤਰ ਵਿੱਚ ਕਦਮ ਰੱਖਣ ਅਤੇ ਆਪਣੇ ਭਾਈਚਾਰਿਆਂ ਵਿੱਚ ਆਰਥਿਕ ਤਬਦੀਲੀ ਦੀਆਂ ਆਗੂ ਬਣਨ ਲਈ ਉਤਸ਼ਾਹਿਤ ਕਰਨਾ ਹੈ। ਸੂਬੇ ਦੀ ਆਰਥਿਕਤਾ ਵਿੱਚ ਔਰਤਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਅਤੇ ਹਜ਼ਾਰਾਂ ਹੋਰਨਾਂ ਨੂੰ ਸਵੈ-ਨਿਰਭਰਤਾ ਅਤੇ ਨਵੀਨਤਾ ਲਈ ਪ੍ਰੇਰਿਤ ਕਰਨ ਵੱਲ ਇਸ ਕਦਮ ਦੀ ਚੁਫੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ 

Punjab

ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ; 126 ਗ੍ਰਿਫ਼ਤਾਰ

ਚੰਡੀਗੜ੍ਹ, 6 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 45ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੀਆਂ 400 ਥਾਵਾਂ ‘ਤੇ  ਛਾਪੇਮਾਰੀ ਕੀਤੀ । ਜ਼ਿਕਰਯੋਗ ਹੈਂ ਕਿ “ਗੈਂਗਸਟਰਾਂ ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।45ਵੇਂ ਦਿਨ, ਪੁਲਿਸ ਟੀਮਾਂ ਨੇ 126 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 13045  ਗ੍ਰਿਫਤਾਰੀਆਂ ਹੋਈਆਂ ਹਨ ।ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 55 ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੋੜੇ ਅਪਰਾਧੀਆਂ  ਨੂੰ ਵੀ ਗ੍ਰਿਫਤਾਰ ਕੀਤਾ ਹੈ।ਲੋਕ ਲੋੜੀਂਦੇ ਐਂਟੀ ਗੈਂਗਸਟਰ ਹੈਲਪਲਾਈਨ 93946 93946 ਤੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” 370ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਤਹਿਤ ਅੱਜ 97 ਨਸ਼ਾ ਤਸਕਰਾਂ ਨੂੰ ਗਿ੍ਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 551 ਗ੍ਰਾਮ ਹੈਰੋਇਨ, 1.9 ਕਿਲੋਗ੍ਰਾਮ ਅਫੀਮ, 435 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 28,850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 370 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ੇ ਤਸਕਰਾਂ ਦੀ ਗਿਣਤੀ 52,428 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Scroll to Top