Actionpunjab

Action Punjab Logo
Breaking News

Author name: Action Punjab

Action Punjab
Punjab

ਭਾਜਪਾ ਦਾ ਅਮਰੀਕਾ-ਭਾਰਤ ਸੌਦਾ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ ਅਤੇ ਭਾਰਤ ਦੀ ਖੇਤੀਬਾੜੀ ਨੂੰ ਅਮਰੀਕਾ ਨੂੰ ਵੇਚਣ ਦੀ ਸਾਜ਼ਿਸ਼ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ ,12 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ  ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਸ ਨੇ ਕਥਿਤ ‘ਭਾਰਤ-ਅਮਰੀਕਾ ਸੌਦੇ’ ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰਨ ਅਤੇ ਭਾਰਤ ਦੀ ਖੇਤੀਬਾੜੀ ਨੂੰ ਅਮਰੀਕਾ ਕੋਲ ਵੇਚਣ ਦੀ ‘ਵੱਡੀ ਯੋਜਨਾ ਅਤੇ ਸਾਜ਼ਿਸ਼’ ਰਚੀ ਹੈ। ਪਾਰਟੀ ਦਫ਼ਤਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਸਤਾ ਅਮਰੀਕੀ ਦੁੱਧ ਪਾਊਡਰ, ਪਨੀਰ, ਅਨਾਜ ਅਤੇ ਹੋਰ ਖੇਤੀ ਉਤਪਾਦ ਘੱਟ ਕੀਮਤਾਂ ‘ਤੇ ਭਾਰਤ ਵਿੱਚ ਆਉਣੇ ਸ਼ੁਰੂ ਹੋ ਗਏ ਤਾਂ ਇਹ ਸਿੱਧੇ ਤੌਰ ‘ਤੇ ਪੰਜਾਬ ਅਤੇ ਦੇਸ਼ ਭਰ ਦੇ ਕਿਸਾਨਾਂ ਨੂੰ ਕੁਚਲ ਦੇਵੇਗਾ। ਉਨ੍ਹਾਂ ਸਵਾਲ ਉਠਾਇਆ ਕਿਪੰਜਾਬ ਦੇ ਕਿਸਾਨ ਕਿੱਥੇ ਜਾਣਗੇ? ਦੇਸ਼ ਦਾ ਕਿਸਾਨ ਕਿੱਥੇ ਜਾਵੇਗਾ? ਚੀਮਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਦਹਾਕਿਆਂ ਤੋਂ ਦੇਸ਼ ਦਾ ਪੇਟ ਭਰ ਰਿਹਾ ਹੈ ਅਤੇ ਪੰਜਾਬ ਨੇ ਪਿਛਲੇ ਲਗਭਗ 50 ਸਾਲਾਂ ਤੋਂ ਕਣਕ ਅਤੇ ਝੋਨੇ ਰਾਹੀਂ ਭਾਰਤ ਦੇ ਰਾਸ਼ਟਰੀ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾਇਆ ਹੈ ਅਤੇ ਅੱਜ ਵੀ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਜਿਸ ‘ਅੰਨਦਾਤਾ’ ਨੇ ਦੇਸ਼ ਵਿੱਚ ਵੱਡੀ ਖੁਰਾਕੀ ਕ੍ਰਾਂਤੀ ਲਿਆਂਦੀ, ਉਸੇ ਨੂੰ ਹੁਣ ਡੂੰਘੀ ਸਿਆਸੀ ਅਤੇ ਆਰਥਿਕ ਸਾਜ਼ਿਸ਼ ਰਾਹੀਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਚੀਮਾ ਨੇ ਕਿਹਾ ਕਿ ਰਾਸ਼ਟਰਵਾਦੀ ਪਾਰਟੀ ਹੋਣ ਦਾ ਦਾਅਵਾ ਕਰਨ ਵਾਲੀ ਅਤੇ “ਸਵਦੇਸ਼ੀ ਭਾਰਤ” ਦੀ ਗੱਲ ਕਰਨ ਵਾਲੀ ਭਾਜਪਾ ਅੱਜ ਪੂਰੀ ਤਰ੍ਹਾਂ ਅਮਰੀਕਾ ਦੇ ਹੱਥ ਵਿਕ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਅਮਰੀਕਾ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਹੁਣ ਭਾਰਤ ਨੂੰ ਮੁੜ ਨਿਰਭਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਮਰੀਕੀ ਖੇਤੀਬਾੜੀ ਸਕੱਤਰ ਬਰੂਕ ਰੌਲਿਨਜ਼ ਦੇ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏ ਚੀਮਾ ਨੇ ਕਿਹਾ ਕਿ ਸੱਚ ਹੁਣ ਪੂਰੀ ਦੁਨੀਆ ਦੇ ਸਾਹਮਣੇ ਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅਮਰੀਕੀ ਖੇਤੀਬਾੜੀ ਸਕੱਤਰ ਬਰੂਕ ਰੌਲਿਨਜ਼ ਨੇ ਜਨਤਕ ਤੌਰ ‘ਤੇ ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕੀਤਾ ਅਤੇ ਖੁੱਲ੍ਹੇਆਮ ਇਸ ਸੌਦੇ ਦਾ ਜਸ਼ਨ ਮਨਾਇਆ। ਉਨ੍ਹਾਂ ਕਿਹਾ ਕਿ ਇਹ ਸੌਦਾ ਭਾਰਤ ਦੇ ਵਿਸ਼ਾਲ ਬਾਜ਼ਾਰ ਵਿੱਚ ਅਮਰੀਕੀ ਖੇਤੀ ਉਤਪਾਦਾਂ ਦੀ ਬਰਾਮਦ ਵਧਾਏਗਾ, ਅਮਰੀਕੀ ਕੀਮਤਾਂ ਨੂੰ ਉੱਚਾ ਚੁੱਕੇਗਾ, ਪੇਂਡੂ ਅਮਰੀਕਾ ਵਿੱਚ ਨਕਦੀ ਪਹੁੰਚਾਏਗਾ ਅਤੇ ਅਮਰੀਕੀ ਆਰਥਿਕਤਾ ਨੂੰ ਮਜ਼ਬੂਤ ਕਰੇਗਾ। ਚੀਮਾ ਨੇ ਕਿਹਾ ਕਿ ਇਹ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਇਹ ਸੌਦਾ ਭਾਰਤੀ ਕਿਸਾਨਾਂ ਲਈ ਨਹੀਂ, ਸਗੋਂ ਅਮਰੀਕੀ ਕਿਸਾਨਾਂ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਸਵਾਲ ਕੀਤਾ ਕਿ ਪੰਜਾਬ ਦੇ ਭਾਜਪਾ ਆਗੂ ਇਹ ਦਾਅਵਾ ਕਰਕੇ ਜਨਤਾ ਨੂੰ ਕਿਉਂ ਗੁੰਮਰਾਹ ਕਰ ਰਹੇ ਹਨ ਕਿ ਇਸ ਸੌਦੇ ਨਾਲ ਪੰਜਾਬ ਨੂੰ ਫਾਇਦਾ ਹੋਵੇਗਾ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਚੀਮਾ ਨੇ ਕਿਹਾ ਕਿ ਜਾਖੜ ਪ੍ਰੈੱਸ ਕਾਨਫਰੰਸਾਂ ਕਰ ਕੇ ਦਾਅਵਾ ਕਰ ਰਹੇ ਹਨ ਕਿ ਪੰਜਾਬ ਨੂੰ ਲਾਭ ਹੋਵੇਗਾ, ਪਰ ਭਾਜਪਾ ਕੋਲ ਅਮਰੀਕੀ ਖੇਤੀਬਾੜੀ ਸਕੱਤਰ ਦੇ ਟਵੀਟ ਦਾ ਜਵਾਬ ਦੇਣ ਦੀ ਹਿੰਮਤ ਨਹੀਂ ਹੈ। ਚੀਮਾ ਨੇ ਜਾਖੜ ਅਤੇ ਭਾਜਪਾ ਲੀਡਰਸ਼ਿਪ ਨੂੰ ਇੱਕ ਸਧਾਰਨ ਸਵਾਲ ਪੁੱਛਿਆ ਕਿ ਕੀ ਤੁਹਾਡੇ ਵਿੱਚ ਇਸ ਬਿਆਨ ਨੂੰ ਟਵੀਟ ਰਾਹੀਂ ਕੋਟ ਕਰਨ ਅਤੇ ਅਮਰੀਕਾ ਨੂੰ ਜਵਾਬ ਦੇਣ ਦੀ ਹਿੰਮਤ ਹੈ? ਚੀਮਾ ਨੇ ਮੰਗ ਕੀਤੀ ਕਿ ਸੁਨੀਲ ਜਾਖੜ, ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਤੁਰੰਤ ਇਸ ਸੌਦੇ ਦੇ ਦਸਤਾਵੇਜ਼ ਪੰਜਾਬ ਦੇ ਲੋਕਾਂ, ਭਾਰਤ ਦੇ ਕਿਸਾਨਾਂ ਅਤੇ ਦੇਸ਼ ਦੇ ਆਮ ਨਾਗਰਿਕਾਂ ਦੇ ਸਾਹਮਣੇ ਜਨਤਕ ਕਰਨ। ਚੀਮਾ ਨੇ ਕਿਹਾ ‘ਦਸਤਾਵੇਜ਼ ਦਿਖਾਓ’, ਉਨ੍ਹਾਂ ਨੂੰ ਜਨਤਕ ਕਰੋ। ਇਹ ਉਹ ਦਸਤਾਵੇਜ਼ ਹਨ ਜਿਨ੍ਹਾਂ ਰਾਹੀਂ ਤੁਸੀਂ ਦੇਸ਼ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹੋ। ਟੈਰਿਫ ਅਤੇ ਟੈਕਸ ਦੇ ਮੁੱਦਿਆਂ ‘ਤੇ ਚਾਨਣਾ ਪਾਉਂਦੇ ਹੋਏ ਚੀਮਾ ਨੇ ਕਿਹਾ ਕਿ ਪਹਿਲਾਂ ਜਦੋਂ ਭਾਰਤੀ ਉਤਪਾਦ ਅਮਰੀਕਾ ਜਾਂਦੇ ਸਨ ਤਾਂ ਲਗਭਗ 50% ਟੈਰਿਫ ਲਗਾਇਆ ਜਾਂਦਾ ਸੀ, ਪਰ ਹੁਣ ਇਸ ਨੂੰ ਘਟਾ ਕੇ 18% ਕਰ ਦਿੱਤਾ ਗਿਆ ਹੈ। ਦੂਜੇ ਪਾਸੇ, ਭਾਰਤ ਵੱਲੋਂ ਵੇਚੇ ਜਾਣ ਵਾਲੇ ਉਤਪਾਦਾਂ ‘ਤੇ ਟੈਰਿਫ ਘਟਾ ਕੇ ਜ਼ੀਰੋ ਕਰ ਦਿੱਤਾ ਗਿਆ ਹੈ। ਚੀਮਾ ਨੇ ਕਿਹਾ ਕਿ ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਵੱਡੇ ਕਾਰਪੋਰੇਟ ਘਰਾਣਿਆਂ ਲਈ ਕੰਮ ਕਰਨ ਵਾਲੀ ਅਤੇ ਵੱਡੇ ਕਾਰਪੋਰੇਟ ਪਰਿਵਾਰਾਂ ਵੱਲੋਂ ਚਲਾਈ ਜਾਣ ਵਾਲੀ ਭਾਜਪਾ ਹੁਣ ਭਾਰਤ ਦੇ ਕਿਸਾਨਾਂ ਨੂੰ ਪੂੰਜੀਪਤੀਆਂ ਕੋਲ ਵੇਚਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਅਜਿਹਾ ਅਮਰੀਕਾ ਰਾਹੀਂ ਕੀਤਾ ਜਾ ਰਿਹਾ ਹੈ। ਭਾਜਪਾ ਨੂੰ ਕਿਸਾਨਾਂ ਦੀ ਦੁਸ਼ਮਣ ਅਤੇ ਆਮ ਨਾਗਰਿਕਾਂ ਦੀ ਦੁਸ਼ਮਣ ਕਰਾਰ ਦਿੰਦਿਆਂ ਚੀਮਾ ਨੇ ਕਿਹਾ ਕਿ ਇਹ ਪਾਰਟੀ ਮੁੱਠੀ ਭਰ ਪਰਿਵਾਰਾਂ ਅਤੇ ਕਾਰਪੋਰੇਟ ਘਰਾਣਿਆਂ ਦੇ ਸਹਾਰੇ ਦੇਸ਼ ‘ਤੇ ਰਾਜ ਕਰ ਰਹੀ ਹੈ ਅਤੇ ਦੇਸ਼ ਨੂੰ ਵੇਚਣ ਦੀ ਕੋਸ਼ਿਸ਼ ਕਰ ਰਹੀ ਹੈ। ਚੀਮਾ ਨੇ ਅੱਗੇ ਕਿਹਾ ਕਿ ਭਾਜਪਾ ਭਾਰਤ ਦੀ ਆਜ਼ਾਦੀ ਦੀ ਕੀਮਤ ਨਹੀਂ ਸਮਝਦੀ ਕਿਉਂਕਿ ਆਜ਼ਾਦੀ ਦੀ ਲੜਾਈ ਵੇਲੇ ਭਾਜਪਾ ਦਾ ਕੋਈ ਵਜੂਦ ਨਹੀਂ ਸੀ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਮੌਜੂਦਾ ਆਗੂਆਂ, ਸਗੋਂ ਉਨ੍ਹਾਂ ਦੀ ਪੁਰਾਣੀ ਲੀਡਰਸ਼ਿਪ ਦੀ ਵੀ ਦੇਸ਼ ਨੂੰ ਆਜ਼ਾਦ ਕਰਵਾਉਣ ਦੇ ਸੰਘਰਸ਼ ਵਿੱਚ ਕੋਈ ਭੂਮਿਕਾ ਨਹੀਂ ਸੀ। ਉਨ੍ਹਾਂ ਯਾਦ ਦਿਵਾਇਆ ਕਿ ਪੰਜਾਬ ਅਤੇ ਹੋਰ ਕਈ ਸੂਬਿਆਂ ਦੇ ਲੋਕਾਂ, ਜਿਨ੍ਹਾਂ ਵਿੱਚ ਬੰਗਾਲੀ ਅਤੇ ਵੱਖ-ਵੱਖ ਖੇਤਰਾਂ ਦੇ ਨਾਗਰਿਕ ਸ਼ਾਮਲ ਸਨ, ਨੇ ਬ੍ਰਿਟਿਸ਼ ਰਾਜ ਨੂੰ ਕੁਚਲਿਆ ਅਤੇ ਭਾਰਤ ਦੀ ਆਜ਼ਾਦੀ ਲਈ ਅੰਗਰੇਜ਼ਾਂ ਨੂੰ ਬਾਹਰ ਕੱਢਿਆ। ਚੀਮਾ ਨੇ ਕਿਹਾ ਕਿ ਅੱਜ ਭਾਜਪਾ ਦੇਸ਼ ਨੂੰ ਅਮਰੀਕਾ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਿੱਧੀ ਸਿਆਸੀ ਚੁਣੌਤੀ ਦਿੰਦਿਆਂ ਚੀਮਾ ਨੇ ਕਿਹਾ ਕਿ ਭਾਜਪਾ ਦਾ ਕੋਈ ਵੀ ਆਗੂ, ਚਾਹੇ ਉਹ ਪੰਜਾਬ ਇਕਾਈ ਦਾ ਹੋਵੇ ਜਾਂ ਰਾਸ਼ਟਰੀ ਇਕਾਈ ਦਾ, ਇਸ ਮੁੱਦੇ ‘ਤੇ ਬਹਿਸ ਲਈ ਅੱਗੇ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਇਹ ਗੱਲ ਬੇਨਕਾਬ ਕਰੇਗੀ ਕਿ ਭਾਜਪਾ ਨੇ ਪੰਜਾਬ ਅਤੇ ਭਾਰਤ ਦੇ ਕਿਸਾਨਾਂ ਨੂੰ ਕਿਵੇਂ ਵੇਚਿਆ ਹੈ। ਚੀਮਾ ਨੇ ਭਾਜਪਾ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਲੋਕ ਦੇਸ਼ ਦੇ ‘ਅੰਨਦਾਤਾ’ ਦੀ ਸ਼ਾਨ ਅਤੇ ਭਵਿੱਖ ‘ਤੇ ਕੋਈ ਵੀ ਹਮਲਾ ਬਰਦਾਸ਼ਤ ਨਹੀਂ ਕਰਨਗੇ ਅਤੇ ਸੱਚਾਈ ਨੂੰ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ। 

Punjab

ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ; ਸਕੂਲ ਦੀ ਨੁਹਾਰ ਬਦਲਣ ਦੇ ਦਿੱਤੇ ਆਦੇਸ਼

ਚੰਡੀਗੜ੍ਹ/ਐਸ.ਏ.ਐਸ. ਨਗਰ, 12 ਫਰਵਰੀ:ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਸਕੂਲ ਕੈਂਪਸ ਦੇ ਆਧੁਨਿਕੀਕਰਨ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਵਿਸਤ੍ਰਿਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।ਇਹ ਸਕੂਲ ਚੰਡੀਗੜ੍ਹ ਦੇ ਨੇੜੇ ਸਥਿਤ ਹੋਣ ਦੇ ਬਾਵਜੂਦ ਕਲਾਸਰੂਮਾਂ ਦੀ ਮਾੜੀ ਹਾਲਤ, ਜਿਨ੍ਹਾਂ ਨੂੰ ਤੁਰੰਤ ਪੇਂਟ ਦੀ ਲੋੜ ਹੈ, ਉਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਡਾਇਰੈਕਟਰ (ਸੈਕੰਡਰੀ ਸਿੱਖਿਆ) ਨੂੰ ਫੋਨ ਕਰਕੇ ਇਸ ਸਬੰਧੀ ਤੁਰੰਤ ਇੱਕ ਨਿਰੀਖਣ ਟੀਮ ਗਠਿਤ ਕਰਕੇ ਸਕੂਲ ਦੇ ਦੌਰੇ ਉਤੇ ਭੇਜਣ ਅਤੇ ਇੱਕ ਹਫ਼ਤੇ ਦੇ ਅੰਦਰ ਡੀ.ਪੀ.ਆਰ. ਪੇਸ਼ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਇਸ ਸਕੂਲ ਨੂੰ ਇੱਕ ਮਿਆਰੀ ਮਾਡਲ ਸਿੱਖਿਆ ਸੰਸਥਾ ਵਿੱਚ ਬਦਲਣ ਦੀ ਵਚਨਬੱਧਤਾ ਜ਼ਾਹਿਰ ਕੀਤੀ।ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲ ਦੀ ਮੁਰੰਮਤ, ਆਈਸੀਟੀ-ਸਮਰੱਥ ਕਮਰਿਆਂ ਦੀ ਉਸਾਰੀ ਅਤੇ ਵਿਦਿਆਰਥੀਆਂ ਦੀ ਨਵੀਂ ਵਰਦੀ ਸਬੰਧੀ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਦੀ ਰਾਜਧਾਨੀ ਦੇ ਨੇੜੇ ਸਥਿਤ ਇਸ ਸਕੂਲ ਨੂੰ ਇੱਕ ਮਾਡਲ ਸੰਸਥਾ ਬਣਾਇਆ ਜਾਵੇਗਾ। ਉਨ੍ਹਾਂ ਨੇ ਸਕੂਲ ਪ੍ਰਿੰਸੀਪਲ ਨੂੰ ਸਕੂਲ ਦੇ ਗਲਿਆਰੇ ਵਿੱਚ ਵਿਦਿਆਰਥੀਆਂ ਦੇ ਆਰਟ ਵਰਕ ਨੂੰ ਪ੍ਰਦਰਸ਼ਿਤ ਕਰਨ ਲਈ ਵੀ ਕਿਹਾ।ਇਸ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸਿੱਖਿਆ ਦੀ ਗੁਣਵੱਤਾ ਬਾਰੇ ਫੀਡਬੈਕ ਲਿਆ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਵੱਡੇ ਤੇ ਉੱਚੇ ਟੀਚੇ ਮਿੱਥਣ ਅਤੇ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਿਆਂ ਆਪਣੇ ਜੀਵਨ ਵਿੱਚ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।ਸਕੂਲ ਪ੍ਰਿੰਸੀਪਲ ਨੇ ਸਿੱਖਿਆ ਮੰਤਰੀ ਨੂੰ ਦੱਸਿਆ ਕਿ 15 ਲੱਖ ਰੁਪਏ ਦੀ ਗ੍ਰਾਂਟ ਨਾਲ ਸਕੂਲ ਦੇ ਖੇਡ ਮੈਦਾਨ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਪ੍ਰਿੰਸੀਪਲ ਨੂੰ ਨਾਲ ਹੀ ਕਿਹਾ ਕਿ ਇਸ ਖੇਡ ਮੈਦਾਨ ਨੂੰ ਸਥਾਨਕ ਬੱਚਿਆਂ ਲਈ ਸ਼ਾਮ ਨੂੰ ਖੁੱਲ੍ਹੇ ਰੱਖਣ ਲਈ ਕਿਹਾ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜਵਾਬਦੇਹੀ ਅਤੇ ਤੁਰੰਤ ਅਮਲ ਰਾਹੀਂ ਸਿੱਖਿਆ ਵਿੱਚ ਸੁਧਾਰ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਬੈਂਸ ਨੇ ਸਕੂਲ ਅਧਿਆਪਕਾਂ ਨੂੰ ਇੱਕ ਮੰਗ ਸੂਚੀ ਤਿਆਰ ਕਰਕੇ ਇਸਨੂੰ ਜਲਦ ਤੋਂ ਜਲਦ ਨਿਰੀਖਣ ਟੀਮ ਨੂੰ ਸੌਂਪਣ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਸਕੂਲ ਦੇ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਨੂੰ ਯਕੀਨੀ ਬਣਾਉਣ ਲਈ ਇਸਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ। ਉਨ੍ਹਾਂ ਨੇ ਸਰਕਾਰੀ ਸਕੂਲਾਂ ਨੂੰ ਚੋਟੀ ਦੇ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਖੜ੍ਹਾ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। 

Punjab

ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ; ਸਕੂਲ ਦੀ ਨੁਹਾਰ ਬਦਲਣ ਦੇ ਦਿੱਤੇ ਆਦੇਸ਼

ਚੰਡੀਗੜ੍ਹ/ਐਸ.ਏ.ਐਸ. ਨਗਰ, 12 ਫਰਵਰੀ: ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਸਕੂਲ ਕੈਂਪਸ ਦੇ ਆਧੁਨਿਕੀਕਰਨ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਵਿਸਤ੍ਰਿਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਸਕੂਲ ਚੰਡੀਗੜ੍ਹ ਦੇ ਨੇੜੇ ਸਥਿਤ ਹੋਣ ਦੇ ਬਾਵਜੂਦ ਕਲਾਸਰੂਮਾਂ ਦੀ ਮਾੜੀ ਹਾਲਤ, ਜਿਨ੍ਹਾਂ ਨੂੰ ਤੁਰੰਤ ਪੇਂਟ ਦੀ ਲੋੜ ਹੈ, ਉਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਡਾਇਰੈਕਟਰ (ਸੈਕੰਡਰੀ ਸਿੱਖਿਆ) ਨੂੰ ਫੋਨ ਕਰਕੇ ਇਸ ਸਬੰਧੀ ਤੁਰੰਤ ਇੱਕ ਨਿਰੀਖਣ ਟੀਮ ਗਠਿਤ ਕਰਕੇ ਸਕੂਲ ਦੇ ਦੌਰੇ ਉਤੇ ਭੇਜਣ ਅਤੇ ਇੱਕ ਹਫ਼ਤੇ ਦੇ ਅੰਦਰ ਡੀ.ਪੀ.ਆਰ. ਪੇਸ਼ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਇਸ ਸਕੂਲ ਨੂੰ ਇੱਕ ਮਿਆਰੀ ਮਾਡਲ ਸਿੱਖਿਆ ਸੰਸਥਾ ਵਿੱਚ ਬਦਲਣ ਦੀ ਵਚਨਬੱਧਤਾ ਜ਼ਾਹਿਰ ਕੀਤੀ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲ ਦੀ ਮੁਰੰਮਤ, ਆਈਸੀਟੀ-ਸਮਰੱਥ ਕਮਰਿਆਂ ਦੀ ਉਸਾਰੀ ਅਤੇ ਵਿਦਿਆਰਥੀਆਂ ਦੀ ਨਵੀਂ ਵਰਦੀ ਸਬੰਧੀ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਦੀ ਰਾਜਧਾਨੀ ਦੇ ਨੇੜੇ ਸਥਿਤ ਇਸ ਸਕੂਲ ਨੂੰ ਇੱਕ ਮਾਡਲ ਸੰਸਥਾ ਬਣਾਇਆ ਜਾਵੇਗਾ। ਉਨ੍ਹਾਂ ਨੇ ਸਕੂਲ ਪ੍ਰਿੰਸੀਪਲ ਨੂੰ ਸਕੂਲ ਦੇ ਗਲਿਆਰੇ ਵਿੱਚ ਵਿਦਿਆਰਥੀਆਂ ਦੇ ਆਰਟ ਵਰਕ ਨੂੰ ਪ੍ਰਦਰਸ਼ਿਤ ਕਰਨ ਲਈ ਵੀ ਕਿਹਾ। ਇਸ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸਿੱਖਿਆ ਦੀ ਗੁਣਵੱਤਾ ਬਾਰੇ ਫੀਡਬੈਕ ਲਿਆ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਵੱਡੇ ਤੇ ਉੱਚੇ ਟੀਚੇ ਮਿੱਥਣ ਅਤੇ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਿਆਂ ਆਪਣੇ ਜੀਵਨ ਵਿੱਚ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਨੇ ਸਿੱਖਿਆ ਮੰਤਰੀ ਨੂੰ ਦੱਸਿਆ ਕਿ 15 ਲੱਖ ਰੁਪਏ ਦੀ ਗ੍ਰਾਂਟ ਨਾਲ ਸਕੂਲ ਦੇ ਖੇਡ ਮੈਦਾਨ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਪ੍ਰਿੰਸੀਪਲ ਨੂੰ ਨਾਲ ਹੀ ਕਿਹਾ ਕਿ ਇਸ ਖੇਡ ਮੈਦਾਨ ਨੂੰ ਸਥਾਨਕ ਬੱਚਿਆਂ ਲਈ ਸ਼ਾਮ ਨੂੰ ਖੁੱਲ੍ਹੇ ਰੱਖਣ ਲਈ ਕਿਹਾ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜਵਾਬਦੇਹੀ ਅਤੇ ਤੁਰੰਤ ਅਮਲ ਰਾਹੀਂ ਸਿੱਖਿਆ ਵਿੱਚ ਸੁਧਾਰ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਬੈਂਸ ਨੇ ਸਕੂਲ ਅਧਿਆਪਕਾਂ ਨੂੰ ਇੱਕ ਮੰਗ ਸੂਚੀ ਤਿਆਰ ਕਰਕੇ ਇਸਨੂੰ ਜਲਦ ਤੋਂ ਜਲਦ ਨਿਰੀਖਣ ਟੀਮ ਨੂੰ ਸੌਂਪਣ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਸਕੂਲ ਦੇ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਨੂੰ ਯਕੀਨੀ ਬਣਾਉਣ ਲਈ ਇਸਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ। ਉਨ੍ਹਾਂ ਨੇ ਸਰਕਾਰੀ ਸਕੂਲਾਂ ਨੂੰ ਚੋਟੀ ਦੇ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਖੜ੍ਹਾ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

Punjab

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ 15.72 ਕਰੋੜ ਰੁਪਏ ਦੇ 5 ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਫ਼ਰੀਦਕੋਟ, 12 ਫਰਵਰੀ 2026 () ਹਲਕਾ ਫ਼ਰੀਦਕੋਟ ਦੇ ਵਾਸੀਆਂ ਲਈ ਵਿਕਾਸ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ  ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਹਲਕੇ ਦੀਆਂ ਲਿੰਕ ਸੜਕਾਂ ਦੀ ਰਿਪੇਅਰ ਅਤੇ ਅਪਗ੍ਰੇਡੇਸ਼ਨ ਸਬੰਧੀ ਕੁੱਲ 1572.69 ਲੱਖ ਰੁਪਏ ਦੀ ਲਾਗਤ ਨਾਲ 5 ਮਹੱਤਵਪੂਰਨ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਸ. ਸੇਖੋਂ ਨੇ ਪਿੰਡ ਪੱਖੀ ਕਲਾਂ ਤੋਂ ਡੇਰਾ ਰਾਮ ਸਰੂਪ ਤੱਕ 0.50 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 52.42 ਲੱਖ ਰੁਪਏ), ਗੋਲੇਵਾਲਾ ਤੋਂ ਹਰਦਿਆਲੇਆਣਾ ਤੱਕ 1.00 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 117.24 ਲੱਖ ਰੁਪਏ), ਗੋਲੇਵਾਲਾ ਤੋਂ ਹੱਸਣ ਭੱਟੀ ਤੱਕ 0.60 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 73.21 ਲੱਖ ਰੁਪਏ), SH-15 ਗੋਲੇਵਾਲਾ ਤੋਂ ਭਾਂਗਰ (ਨਿਰਮਲ ਡੇਰਾ ਸੰਤ ਬਾਬਾ ਸਰੂਪ ਸਿੰਘ ਜੀ ਤੋਂ ਭਾਗਥਲਾ ਖੁਰਦ ਤੱਕ) 13.51 ਕਿ.ਮੀ. ਲੰਬੀ ਸੜਕ (ਲਾਗਤ 204.97 ਲੱਖ ਰੁਪਏ) ਅਤੇ ਗੋਲੇਵਾਲਾ ਤੋਂ ਚੁੱਘੇਵਾਲਾ ਡਿਫੈਂਸ ਰੋਡ ਰਾਹੀਂ ਮੁਕਤਸਰ–ਫਿਰੋਜ਼ਪੁਰ ਰੋਡ (PB-0320) ਤੱਕ 11.96 ਕਿ.ਮੀ. ਲੰਬੀ ਸੜਕ (ਲਾਗਤ 992.83 ਲੱਖ ਰੁਪਏ) ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਪੂਰੇ ਹੋਣ ਨਾਲ ਇਲਾਕੇ ਵਿੱਚ ਆਵਾਜਾਈ ਪ੍ਰਣਾਲੀ ਮਜ਼ਬੂਤ ਹੋਵੇਗੀ, ਲੋਕਾਂ ਨੂੰ ਸੁਵਿਧਾਜਨਕ ਅਤੇ ਸੁਰੱਖਿਅਤ ਸਫ਼ਰ ਮਿਲੇਗਾ ਅਤੇ ਪਿੰਡਾਂ ਦੇ ਬਹੁਪੱਖੀ ਵਿਕਾਸ ਨੂੰ ਹੋਰ ਗਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਫ਼ਰੀਦਕੋਟ ਦੇ ਸਮੁੱਚੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ, ਗੁਰਸ਼ਰਨ ਸਿੰਘ ਬਰਾੜ ਜਿਲ੍ਹਾ ਪ੍ਰੀਸ਼ਦ ਮੈਂਬਰ, ਸ. ਅਮਰਜੀਤ ਸਿੰਘ, ਜਗਜੀਤ ਸਿੰਘ ਪੱਖੀ ਕਲਾਂ, ਜੱਸਾ ਸਰਪੰਚ ਹਰਦਿਆਲੇਆਣਾ, ਬਾਬਾ ਗੁਰਮੀਤ ਸਿੰਘ ਹਰਦਿਆਲੇਆਣਾ, ਗੁਰਜੰਟ ਸਿੰਘ, ਸਰਪੰਚ ਹੱਸਣਭੱਟੀ, ਕੇਵਲ ਸਿੰਘ, ਹਰਟੇਕ ਸਿੰਘ ਬਲਾਕ ਸੰਮਤੀ ਮੈਂਬਰ, ਮੀਤ ਗੋਲੇਵਾਲਾ, ਗੋਪੀ ਗੋਲੇਵਾਲਾ, ਹਰਦੀਪ ਸਿੰਘ ਸਰਪੰਚ ਗੋਲੇਵਾਲਾ, ਗੁਰਪਿੰਦਰ ਸਿੰਘ ਗਿੱਲ, ਰਿੰਪਾ ਗੋਲੇਵਾਲਾ, ਅਵਤਾਰ ਗੋਲੇਵਾਲਾ, ਗੁਰਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। 

Punjab

ਪੰਜਾਬ ਸਰਕਾਰ ਨੇ 'ਸਾਡੇ ਬਜ਼ੁਰਗ, ਸਾਡਾ ਮਾਣ' ਦੇ ਨਾਅਰੇ ਨੂੰ ਮਜ਼ਬੂਤ ਕਰਦਿਆਂ 2025-26 ਵਿੱਚ ਬੁਢਾਪਾ ਪੈਨਸ਼ਨ ਸਕੀਮ ਤਹਿਤ 3,806 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

ਚੰਡੀਗੜ੍ਹ, 11 ਫਰਵਰੀ 2026:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਨਾ ਸਿਰਫ਼ ਸਮਾਜ ਦਾ ਇੱਕ ਅਨਿੱਖੜਵਾਂ ਅੰਗ ਮੰਨਦੀ ਹੈ, ਸਗੋਂ ਆਪਣੀ ਜੀਵੰਤ ਵਿਰਾਸਤ ਅਤੇ ਮਾਣ ਵੀ ਮੰਨਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ ਜਨਵਰੀ 2026 ਤੱਕ ਬੁਢਾਪਾ ਪੈਨਸ਼ਨ ਯੋਜਨਾ ਤਹਿਤ 3,806 ਕਰੋੜ ਰੁਪਏ ਤੋਂ ਵੱਧ ਜਾਰੀ ਕਰਕੇ “ਸਾਡੇ ਬਜ਼ੁਰਗ, ਸਾਡਾ ਮਾਣ” ਦੇ ਨਾਅਰੇ ਨੂੰ ਅਮਲੀ ਰੂਪ ਦਿੱਤਾ ਹੈ।ਮੰਤਰੀ ਨੇ ਕਿਹਾ, “ਸੂਬੇ ਭਰ ਵਿੱਚ 23.62 ਲੱਖ ਤੋਂ ਵੱਧ ਯੋਗ ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਸਕੀਮ ਅਧੀਨ ਨਿਯਮਤ ਤੌਰ ‘ਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਹਰੇਕ ਯੋਗ ਬਜ਼ੁਰਗ ਨਾਗਰਿਕਾਂ ਨੂੰ 1500 ਰੁਪਏ ਦੀ ਮਹੀਨਾਵਾਰ ਪੈਨਸ਼ਨ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਆਪਣੀ ਰੋਜ਼ਾਨਾ ਜ਼ਿੰਦਗੀ ਨੂੰ ਮਾਣ, ਸੁਰੱਖਿਆ ਅਤੇ ਆਜ਼ਾਦੀ ਨਾਲ ਜੀਅ ਸਕਣ।”ਨਿਰਵਿਘਨ ਢੰਗ ਨਾਲ ਪੈਨਸ਼ਨਾਂ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ, ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਸਾਰੇ ਲਾਭਪਾਤਰੀਆਂ ਲਈ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੈਨਸ਼ਨਾਂ ਦੀ ਵੰਡ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਨੇ 4,100 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਬਜ਼ੁਰਗ ਨਾਗਰਿਕ ਨੂੰ ਆਪਣੀ ਯੋਗ ਸਹਾਇਤਾ ਪ੍ਰਾਪਤ ਕਰਨ ਵਿੱਚ ਕਿਸੇ ਵੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।”ਕੈਬਨਿਟ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਹਰੇਕ ਯੋਗ ਲਾਭਪਾਤਰੀ ਨੂੰ ਪੈਨਸ਼ਨਾਂ ਦੀ ਸਮੇਂ ਸਿਰ ਅਤੇ ਨਿਰਵਿਘਨ ਅਦਾਇਗੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਪੈਨਸ਼ਨ ਦੀ ਵੰਡ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ, ਅਣਗਹਿਲੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।”ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਨਾਗਰਿਕ ਪੰਜਾਬ ਦੇ ਸਮਾਜਿਕ ਵਿਰਸੇ, ਸਿਆਣਪ ਅਤੇ ਕਦਰਾਂ-ਕੀਮਤਾਂ ਦੇ ਰਖਵਾਲੇ ਹਨ। ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਸੁਰੱਖਿਆ, ਮਾਣ ਅਤੇ ਖੁਸ਼ਹਾਲੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਰ ਬਜ਼ੁਰਗ ਨਾਗਰਿਕ ਆਪਣੀ ਜਿੰਦਗੀ ਬਿਨਾਂ ਕਿਸੇ ਚਿੰਤਾ, ਸਨਮਾਨ ਅਤੇ ਮਜ਼ਬੂਤ ਸਰਕਾਰੀ ਸਹਾਇਤਾ ਨਾਲ ਬਿਤਾਏ ਤਾਂ ਜੋ ਪੰਜਾਬ ਖੁਸ਼ਹਾਲ, ਸੁਰੱਖਿਅਤ ਅਤੇ ਜੀਵੰਤ ਬਣਿਆ ਰਹੇ।” 

Punjab

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 11 ਫਰਵਰੀ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿਖੇ 13 ਤੋਂ 15 ਮਾਰਚ, 2026 ਨੂੰ ਹੋ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਫੈਸਲਾਕੁੰਨ ਕਦਮ ਦੱਸਿਆ ਜੋ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਏਗਾ।ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 13 ਤੋਂ 15 ਮਾਰਚ, 2026 ਨੂੰ ਮੋਹਾਲੀ ਵਿਖੇ ਹੋਵੇਗਾ ਜੋ ਸੂਬੇ ਵਿੱਚ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਵੇਗਾ। ਪੰਜਾਬ ਪਹਿਲਾਂ ਹੀ ਆਲਮੀ ਪੱਧਰ ’ਤੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ।” ਉਨ੍ਹਾਂ ਕਿਹਾ, “ਇਹ ਇਤਿਹਾਸਕ ਸੰਮੇਲਨ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਸੂਬੇ ਦੀ ਤਕਦੀਰ ਘੜਨ ਵਿੱਚ ਸਿਹਤਮੰਦ ਮੰਚ ਮੁਹੱਈਆ ਕਰਵਾਏਗਾ।”ਸਮੂਹਿਕ ਵਿਚਾਰ-ਵਟਾਂਦਰੇ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਅੰਤਰਰਾਸ਼ਟਰੀ ਉਦਯੋਗਿਕ ਦਿੱਗਜ਼ਾਂ ਨਾਲ ਲੰਮੀ ਵਿਚਾਰ-ਚਰਚਾ ਤੋਂ ਬਾਅਦ ਸੂਬੇ ਦੀ ਸਨਅਤ ਲਈ ਉਦਯੋਗ-ਪੱਖੀ ਕਾਰਜ ਯੋਜਨਾ ਤਿਆਰ ਕਰਨ ਲਈ ਆਪਸੀ ਸਹਿਮਤੀ ਵਿਕਸਤ ਕੀਤੀ ਜਾਵੇਗੀ।” ਪੰਜਾਬੀਆਂ ਦੇ ਮੋਹਰੀ ਰਹਿਣ ਦੇ ਗੁਣਾਂ ਅਤੇ ਉੱਦਮੀ ਭਾਵਨਾ ਦੀ ਭਰਵੀਂ ਸ਼ਲਾਘਾ ਕਰਦਿਆਂ, ਉਨ੍ਹਾਂ ਕਿਹਾ, “ਪੰਜਾਬੀ ਆਪਣੀ ਹਿੰਮਤ ਅਤੇ ਕਾਬਲੀਅਤ ਨਾਲ ਦੁਨੀਆ ਵਿੱਚ ਕਿਤੇ ਵੀ ਅਚੰਭਾ ਕਰ ਸਕਦੇ ਹਨ।”ਇਸ ਸੰਮੇਲਨ ਦੇ ਵਿਸ਼ੇ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸੰਮੇਲਨ ‘ਪੰਜਾਬ ਮੀਨਜ਼ ਬਿਜ਼ਨਸ–ਪਾਲਿਸੀ-ਟੂ-ਪ੍ਰੈਕਟਿਸ’ (ਪੰਜਾਬ ਮਤਲਬ ਕਾਰੋਬਾਰ-ਨੀਤੀ ਤੋਂ ਅਮਲ) ਦੇ ਵਿਸ਼ੇ ‘ਤੇ ਆਧਾਰਤ ਹੋਵੇਗਾ।” ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਗੁਰੂਗ੍ਰਾਮ, ਨਵੀਂ ਦਿੱਲੀ, ਬੈਂਗਲੁਰੂ, ਹੈਦਰਾਬਾਦ, ਚੇਨਈ, ਮੁੰਬਈ ਅਤੇ ਜਾਪਾਨ, ਦੱਖਣੀ ਕੋਰੀਆ ਆਦਿ ਦੇਸ਼ਾਂ ਵਿੱਚ ਰੋਡ ਸ਼ੋਅ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ, “ਸੰਮੇਲਨ ਦੌਰਾਨ ਮੁੱਖ ਸੈਸ਼ਨਾਂ ਵਿੱਚ ਉਦਘਾਟਨ, ਸਮਾਪਤੀ, ਕੰਟਰੀ ਸੈਸ਼ਨ, ਪਲੇਨਰੀ, ਸੈਕਟਰਲ ਸੈਸ਼ਨ ਅਤੇ ਹੋਰ ਸ਼ਾਮਲ ਹੋਣਗੇ।”ਇਸ ਸਮਾਗਮ ਨੂੰ ਨਿਵੇਸ਼ਕਾਂ ਲਈ ਵੱਡਾ ਮੌਕਾ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿਵੇਸ਼ਕ ਸੰਮੇਲਨ ਦੇਸ਼ ਭਰ ਵਿੱਚ ਵੱਧ ਤੋਂ ਵੱਧ ਰਿਆਇਤਾਂ ਦੀ ਪੇਸ਼ਕਸ਼ ਕਰਦੇ ਹੋਏ ਸੂਬੇ ਵਿੱਚ ਨਿਵੇਸ਼ ਦੇ ਮੌਕਿਆਂ ਲਈ ਮੰਚ ਪ੍ਰਦਾਨ ਕਰੇਗਾ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੂੰ ਇਸ ਵਿਆਪਕ ਸਮਾਗਮ ਵਿੱਚ ਹਿੱਸਾ ਲੈਣ ਲਈ ਨਾ ਸਿਰਫ਼ ਭਾਰਤ ਸਗੋਂ ਦੁਨੀਆ ਭਰ ਦੇ ਉਦਯੋਗਿਕ ਦਿੱਗਜ਼ਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।” ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ, “ਸੂਬੇ ਦਾ ਮੁੱਖ ਆਧਾਰ ਖੇਤੀਬਾੜੀ ਖੇਤਰ ਪਹਿਲਾਂ ਹੀ ਚੁਣੌਤੀਆਂ ਨਾਲ ਜੂਝ ਰਿਹਾ ਹੈ ਅਤੇ ਕਮਜ਼ੋਰ ਹੋਈ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਵਿਆਪਕ ਉਦਯੋਗੀਕਰਨ ਹੀ ਇੱਕੋ ਇੱਕ ਹੱਲ ਹੈ।”ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਨੇ ਪੰਜਾਬ ਨੂੰ ਨਾ ਸਿਰਫ਼ ਦੇਸ਼ ਵਿੱਚ ਸਗੋਂ ਵਿਸ਼ਵ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਬਣਾਉਣ ਲਈ ਵਿਲੱਖਣ ਪਹਿਲਕਦਮੀਆਂ ਕੀਤੀਆਂ ਹਨ।” ਉਨ੍ਹਾਂ ਨੇ ਸੰਭਾਵੀ ਉੱਦਮੀਆਂ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਸੂਬਾ ਸਰਕਾਰ ਪੰਜਾਬ ਵਿੱਚ ਨਿਵੇਸ਼ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਦੇ ਯਤਨਾ ਸਦਕਾ ਹੁਣ ਤੱਕ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਨੌਜਵਾਨਾਂ ਲਈ 5.20 ਲੱਖ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਅਜਿਹੀਆਂ ਹੋਰ ਪ੍ਰਮੁੱਖ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 13 ਤੋਂ 15 ਮਾਰਚ ਨੂੰ ਮੋਹਾਲੀ ਵਿਖੇ ਇਸ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਕਰਵਾਇਆ ਜਾ ਰਿਹਾ ਹੈ।”ਸੂਬਾ ਸਰਕਾਰ ਵੱਲੋਂ ਕੀਤੇ ਗਏ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਉਦਯੋਗਿਕ ਪ੍ਰੋਜੈਕਟਾਂ ਲਈ ਫੌਰੀ ਅਤੇ ਨਿਰਵਿਘਨ ਢੰਗ ਨਾਲ ਰੈਗੂਲੇਟਰੀ ਮਨਜ਼ੂਰੀਆਂ ਜਾਰੀ ਕਰਨਾ ਯਕੀਨੀ ਬਣਾਉਣ ਲਈ ਸੇਲ ਡੀਡ ਦੀ ਰਜਿਸਟ੍ਰੇਸ਼ਨ ਵਿੱਚ ਗ੍ਰੀਨ ਸਟੈਂਪ ਪੇਪਰ ਪੇਸ਼ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਹੀ ਇਕ ਅਜਿਹਾ ਸੂਬਾ ਹੈ ਜਿਸ ਕੋਲ ਸਥਾਨਕ ਉਦਯੋਗਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਆਪਣੇ ਉਦਯੋਗ ਪੱਖੀ ਮਾਹੌਲ ਦੇ ਨਾਲ-ਨਾਲ ਪੂਰੀ ਤਰ੍ਹਾਂ ਸਮਰੱਥ ਹੁਨਰਮੰਦ ਸਟਾਫ ਉਪਲਬਧ ਹੈ।” ਬਿਜਲੀ ਸੁਰੱਖਿਆ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ, ਉਨ੍ਹਾਂ ਕਿਹਾ ਕਿ ਵਿਕਾਸ ਲਈ ਬਿਜਲੀ ਸੁਰੱਖਿਆ ਬਹੁਤ ਅਹਿਮ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਵੱਧ ਤੋਂ ਵੱਧ ਬਿਜਲੀ ਉਤਪਾਦਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।”ਉਨ੍ਹਾਂ ਕਿਹਾ ਕਿ ਦੇਸ਼ ਅਤੇ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਦੇ ਨੁਮਾਇੰਦੇ ਨਿਵੇਸ਼ ਨੂੰ ਮਜ਼ਬੂਤ ਕਰਨ ਲਈ ਸੂਬੇ ਵਿੱਚ ਕਰਵਾਏ ਜਾਣ ਵਾਲੇ ਇਸ ਮੈਗਾ ਈਵੈਂਟ ਵਿੱਚ ਸੰਭਾਵੀ ਤੌਰ ‘ਤੇ ਸ਼ਾਮਲ ਹੋਣਗੇ।” ਭਗਵੰਤ ਸਿੰਘ ਮਾਨ ਨੇ ਸੀਨੀਅਰ ਅਧਿਕਾਰੀਆਂ ਨਾਲ ਇਸ ਸੰਮੇਲਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਇਸ ਸੰਮੇਲਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗ ਦੇ ਵੱਖ-ਵੱਖ ਪਹਿਲੂਆਂ ‘ਤੇ ਪ੍ਰਦਰਸ਼ਨੀ, ਸੈਮੀਨਾਰ ਅਤੇ ਤਕਨੀਕੀ ਸੈਸ਼ਨਾਂ ਤੋਂ ਇਲਾਵਾ ਉਦਯੋਗਿਕ ਖੇਤਰ ਵਿੱਚ ਉੱਭਰ ਰਹੀਆਂ ਤਕਨਾਲੋਜੀਆਂ ਅਤੇ ਰਣਨੀਤੀਆਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ।”ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਮੇਲਨ ਦਾ ਲੋਗੋ ਵੀ ਜਾਰੀ ਕੀਤਾ। ਇਸ ਮੌਕੇ ਉਦਯੋਗ ਤੇ ਵਪਾਰ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। 

Punjab

ਜ਼ਿਲ੍ਹਾ ਪ੍ਰਸ਼ਾਸਨ ਸਹੂਲਤਾਂ ਮੁਹਈਆ ਕਰਾਉਣ ਲਈ ਵਚਨਬੱਧ, ਲੋਕ ਵੀ ਦੇਣ ਸਹਿਯੋਗ: ਹਰਪ੍ਰੀਤ ਸਿੰਘ

ਬਰਨਾਲਾ, 11 ਫਰਵਰੀ         ਬਰਨਾਲਾ ਸ਼ਹਿਰ ਵਿੱਚ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ।   ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਤੇ ਟ੍ਰੈਫ਼ਿਕ ਪੁਲੀਸ ਅਧਿਕਾਰੀਆਂ ਨੂੰ ਵੱਧ ਟ੍ਰੈਫ਼ਿਕ ਵਾਲੇ ਖੇਤਰਾਂ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਸਹਾਇਕ ਕਮਿਸ਼ਨਰ ਨਗਰ ਨਿਗਮ ਨੂੰ ਅੰਡਰ ਬ੍ਰਿਜ ਤੋਂ ਅੱਗੇ ਨਵੇਂ ਸਿਨੇਮੇ ਕੋਲ ਲਾਈਟਾਂ ਸਬੰਧੀ ਅਤੇ ਜੌੜੇ ਪੰਪਾਂ ਤੋਂ ਸ਼ਕਤੀ ਕਲਾਂ ਮੰਦਰ ਨੇੜੇ ਰੇਲਵੇ ਸਟੇਸ਼ਨ ਤੱਕ ਡੀਵਾਈਡਰ ਸਬੰਧੀ ਐਸਟੀਮੇਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਮਾਰਕੀਟ ਕਮੇਟੀ ਨੂੰ ਗੱਡਾਖਾਨਾ ਚੌਕ ਦੀ ਪਾਰਕਿੰਗ ਨੂੰ ਹੋਰ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ।ਓਨ੍ਹਾਂ ਵੱਖ ਵੱਖ ਵਿਦਿਅਕ ਅਦਾਰਿਆਂ ਨੇੜੇ ਟ੍ਰੈਫ਼ਿਕ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਬੈਰੀਕੇਡਿੰਗ/ਸਪੀਡ ਬਰੇਕਰ ਬਣਾਉਣ ਸਬੰਧੀ ਨਿਰਦੇਸ਼ ਦਿੱਤੇ ਗਏ।ਇਸ ਮੌਕੇ ਉਨ੍ਹਾਂ ਨਗਰ ਨਿਗਮ ਅਤੇ ਟ੍ਰੈਫਿਕ ਪੁਲੀਸ ਨੂੰ ਟ੍ਰੈਫ਼ਿਕ ਨੇਮਾਂ ਦੀ ਪਾਲਣਾ ਕਰਵਾਉਣ, ਸਮੇਂ ਸਮੇਂ ‘ਤੇ ਸਬੰਧਤ ਧਿਰਾਂ ਨਾਲ ਮੀਟਿੰਗ ਕਰਨ ਅਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਟ੍ਰੈਫ਼ਿਕ ਮਸਲੇ ਦੇ ਹੱਲ ਲਈ ਲੋਕ ਵੀ ਪੂਰਾ ਸਹਿਯੋਗ ਦੇਣ।   ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ ਤੋਂ ਇਲਾਵਾ ਨਗਰ ਨਿਗਮ, ਟ੍ਰੈਫ਼ਿਕ ਪੁਲਿਸ ਤੋਂ ਅਧਿਕਾਰੀ ਹਾਜ਼ਰ ਸਨ। 

Punjab

ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੇ ਪ੍ਰਬੰਧਾਂ ਦੀ ਵਿਸਤ੍ਰਿਤ ਸਮੀਖਿਆ

ਮਾਲੇਰਕੋਟਲਾ, 11 ਫਰਵਰੀ:         ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਤੋਂ 15 ਫਰਵਰੀ ਤੱਕ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਆਯੋਜਿਤ ਹੋਣ ਵਾਲੇ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਸਬੰਧੀ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ ਗਗਨ ਅਜੀਤ ਸਿੰਘ ਵੱਲੋਂ ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੌਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਪੀ ਗੁਰਸ਼ਰਨਜੀਤ ਸਿੰਘ, ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਵੱਡੇ ਸੱਭਿਆਚਾਰਕ ਅਤੇ ਸਮਾਜਿਕ ਸਮਾਗਮ ਨੂੰ ਸ਼ਾਂਤੀਪੂਰਵਕ, ਸੁਚਾਰੂ ਅਤੇ ਯਾਦਗਾਰ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸੁਰੱਖਿਆ, ਸਫ਼ਾਈ, ਪੀਣ ਵਾਲਾ ਪਾਣੀ, ਬਿਜਲੀ, ਰੌਸ਼ਨੀ, ਪਾਰਕਿੰਗ ਅਤੇ ਸ਼ੌਚਾਲਿਆਂ ਸਮੇਤ ਸਾਰੇ ਪ੍ਰਬੰਧ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।             ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਜਿੱਥੇ “ਸੂਫ਼ੀ ਫੈਸਟੀਵਲ” ਅਧੀਨ ਪ੍ਰਸਿੱਧ ਕਲਾਕਾਰਾਂ ਵੱਲੋਂ ਸੂਫ਼ੀ ਗਾਇਕੀ ਦੀਆਂ ਰੂਹਾਨੀ ਪੇਸ਼ਕਾਰੀਆਂ ਹੋਣਗੀਆਂ, ਉੱਥੇ “ਪੰਜਾਬ ਸਖੀ ਸ਼ਕਤੀ ਮੇਲਾ” ਮਹਿਲਾ ਸਵੈ-ਸਹਾਇਤਾ ਸਮੂਹਾਂ ਅਤੇ ਮਹਿਲਾ ਉਦਮੀਆਂ ਨੂੰ ਆਪਣੇ ਉਤਪਾਦ ਵੱਡੇ ਪਲੇਟਫਾਰਮ ‘ਤੇ ਪ੍ਰਦਰਸ਼ਿਤ ਅਤੇ ਮਾਰਕਿਟ ਕਰਨ ਦਾ ਮੌਕਾ ਪ੍ਰਦਾਨ ਕਰੇਗਾ। ਮੇਲੇ ਵਿੱਚ ਹੱਥ-ਕਲਾ, ਫੁਲਕਾਰੀ, ਕੱਪੜਾ ਕਲਾ, ਗਹਿਣੇ, ਜੈਵਿਕ ਉਤਪਾਦ ਅਤੇ ਸਥਾਨਕ ਕਾਰੀਗਰੀ ਦੇ ਨਮੂਨੇ ਪ੍ਰਦਰਸ਼ਿਤ ਕੀਤੇ ਜਾਣਗੇ।            ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ “ਪੰਜਾਬ ਸਖੀ ਸ਼ਕਤੀ ਮੇਲਾ” ਹਰ ਰੋਜ਼ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗਾ ਜਦਕਿ “ਸੂਫ਼ੀ ਫੈਸਟੀਵਲ” ਸ਼ਾਮ 5 ਵਜੇ ਤੋਂ ਆਰੰਭ ਹੋਵੇਗਾ। 13 ਫਰਵਰੀ ਨੂੰ ਸਰਕਾਰ ਦੀ ਮੁਹਿੰਮ “ਸਾਡੇ ਬਜ਼ੁਰਗ, ਸਾਡਾ ਮਾਣ” ਤਹਿਤ ਜ਼ਿਲ੍ਹਾ ਪੱਧਰੀ ਮੁਫ਼ਤ ਮੈਗਾ ਸਿਹਤ ਜਾਂਚ ਕੈਂਪ ਅਤੇ ਵਿਸ਼ਾਲ ਖੂਨਦਾਨ ਕੈਂਪ ਵੀ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਬਜ਼ੁਰਗਾਂ ਨੂੰ ਸਿਹਤ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਨੌਜਵਾਨਾਂ ਨੂੰ ਖੂਨਦਾਨ ਕੈਂਪ ਵਿੱਚ ਭਾਗ ਲੈਣ ਦੀ ਅਪੀਲ ਕੀਤੀ।             ਐਸ.ਐਸ.ਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਸਮਾਗਮਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਟਰੈਫਿਕ ਪ੍ਰਬੰਧਨ, ਭੀੜ ਨਿਯੰਤਰਣ ਅਤੇ ਪਾਰਕਿੰਗ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ ਤਾਂ ਜੋ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡੀ.ਐਸ.ਪੀ, ਕਾਰਜ ਸਾਧਕ ਅਫ਼ਸਰ, ਸਿਹਤ, ਪੀ.ਡਬਲਿਊ.ਡੀ, ਪੀ.ਐਸ.ਪੀ.ਸੀ.ਐਲ, ਫੂਡ ਸੇਫਟੀ, ਸਿੱਖਿਆ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ I 

Punjab

ਸੁਰਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਚਾਰਜ ਸੰਭਾਲਿਆ

ਤਰਨ ਤਾਰਨ, 11 ਫਰਵਰੀ :            2012 ਬੈਚ ਦੇ ਸੀਨੀਅਰ ਪੀ. ਸੀ. ਐਸ ਅਫ਼ਸਰ ਸੁਰਿੰਦਰ ਸਿੰਘ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਦੱਸਿਆ ਗਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਉਲੀਕੇ ਜਾ ਰਹੇ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨਾ ਅਤੇ ਲੋਕਾਂ ਨੂੰ ਦਿੱਤੀਆ ਜਾਣ ਵਾਲੀਆਂ ਸਹੂਲਤਾਂ ਨੂੰ ਉਨ੍ਹਾਂ ਤੱਕ ਪਹੁੰਚਾਉਣਾ ਵਿਸ਼ੇਸ਼ ਤਰਜੀਹ ਹੋਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਗਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰ ਦੇ ਵਿਕਾਸ ਦੇ ਕੰਮ ਬਿਨਾਂ ਕਿਸੇ ਭੇਦ-ਭਾਵ ਤੋਂ ਕੀਤੇ ਜਾਣਗੇ ਅਤੇ ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਚਾਇਤਾਂ ਅਤੇ ਪਿੰਡਾਂ ਦੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਿਯਮਾਂ ਅਨੁਸਾਰ ਸਮੇਂ ਸਿਰ ਕੀਤਾ ਜਾਵੇਗਾ। ਇਸ ਮੌਕੇ ਦਫ਼ਤਰ ਦੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। 

Punjab

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਲਈ ਲਗਾਏ ਗਏ ਹਨ ਵਿਸ਼ੇਸ਼ ਕੈਂਪ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 11 ਫਰਵਰੀ (  )  ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ‘ ਅਧੀਨ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈਸ ਬੀਮਾ ਦੇਣ ਲਈ ਵਿਸ਼ੇਸ਼ ਕੈਂਪਾਂ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਹੈਲਥ ਕਾਰਡ ਬਣਾਉਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ  ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਹਲਕੇ ਅੰਦਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ‘ ਤਹਿਤ ਕਾਰਡ ਬਣਾਉਣ ਲਈ 7 ਸਥਾਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਹੈਲਥ ਕਾਰਡ ਬਣ ਰਹੇ ਹਨ। ਉਨ੍ਹਾਂ ਦੱਸਿਆ ਬਟਾਲਾ ਦੀ ਵਾਰਡ ਨੰਬਰ 7, 37, ਵਾਰਡ ਨੰਬਰ 28 ਡੋਗਰਾ ਮੁਹੱਲਾ ਕਸ਼ਮੀਰ ਗਲੀ, ਵਾਰਡ ਨੰਬਰ 31 ਨੇੜੇ ਰਾਮਲੀਲ੍ਹਾ ਗਰਾਊਂਡ ਮੀਆਂ ਮੁਹੱਲਾ, ਪਿੰਡ ਡੱਲਾ ਮੋੜ ਨੇੜੇ ਕਾਨਵੈਂਟ ਸਕੂਲ ਹਰਚੋਵਾਲ ਰੋਡ, ਪਿੰਡ ਭਗਤਪੁਰ ਰੱਬਵਾਲਾ ਨੇੜੇ ਡੀਏਵੀ ਸਕੂਲ ਕਾਦੀਆਂ ਅਤੇ ਪਿੰਡ ਕੋਟਲਾ ਮੂਸਾ ਨੇੜੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣੇ ਹੈਲਥ ਕਾਰਡਾਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਮਰੀਜ਼ ਆਪਂਣੇ ਇਲਾਜ ਸਰਕਾਰੀ ਹਸਪਤਾਲਾਂ ਦੇ ਨਾਲ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਕਰਵਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਸਿਹਤ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ। 

Scroll to Top