Actionpunjab

Action Punjab Logo
Breaking News

Author name: Action Punjab

Action Punjab
Punjab

ਸੁਰਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਚਾਰਜ ਸੰਭਾਲਿਆ

ਤਰਨ ਤਾਰਨ, 11 ਫਰਵਰੀ :            2012 ਬੈਚ ਦੇ ਸੀਨੀਅਰ ਪੀ. ਸੀ. ਐਸ ਅਫ਼ਸਰ ਸੁਰਿੰਦਰ ਸਿੰਘ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਦੱਸਿਆ ਗਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਉਲੀਕੇ ਜਾ ਰਹੇ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨਾ ਅਤੇ ਲੋਕਾਂ ਨੂੰ ਦਿੱਤੀਆ ਜਾਣ ਵਾਲੀਆਂ ਸਹੂਲਤਾਂ ਨੂੰ ਉਨ੍ਹਾਂ ਤੱਕ ਪਹੁੰਚਾਉਣਾ ਵਿਸ਼ੇਸ਼ ਤਰਜੀਹ ਹੋਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਗਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰ ਦੇ ਵਿਕਾਸ ਦੇ ਕੰਮ ਬਿਨਾਂ ਕਿਸੇ ਭੇਦ-ਭਾਵ ਤੋਂ ਕੀਤੇ ਜਾਣਗੇ ਅਤੇ ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਚਾਇਤਾਂ ਅਤੇ ਪਿੰਡਾਂ ਦੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਿਯਮਾਂ ਅਨੁਸਾਰ ਸਮੇਂ ਸਿਰ ਕੀਤਾ ਜਾਵੇਗਾ। ਇਸ ਮੌਕੇ ਦਫ਼ਤਰ ਦੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। 

Punjab

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਲਈ ਲਗਾਏ ਗਏ ਹਨ ਵਿਸ਼ੇਸ਼ ਕੈਂਪ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 11 ਫਰਵਰੀ (  )  ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ‘ ਅਧੀਨ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈਸ ਬੀਮਾ ਦੇਣ ਲਈ ਵਿਸ਼ੇਸ਼ ਕੈਂਪਾਂ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਹੈਲਥ ਕਾਰਡ ਬਣਾਉਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ  ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਹਲਕੇ ਅੰਦਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ‘ ਤਹਿਤ ਕਾਰਡ ਬਣਾਉਣ ਲਈ 7 ਸਥਾਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਹੈਲਥ ਕਾਰਡ ਬਣ ਰਹੇ ਹਨ। ਉਨ੍ਹਾਂ ਦੱਸਿਆ ਬਟਾਲਾ ਦੀ ਵਾਰਡ ਨੰਬਰ 7, 37, ਵਾਰਡ ਨੰਬਰ 28 ਡੋਗਰਾ ਮੁਹੱਲਾ ਕਸ਼ਮੀਰ ਗਲੀ, ਵਾਰਡ ਨੰਬਰ 31 ਨੇੜੇ ਰਾਮਲੀਲ੍ਹਾ ਗਰਾਊਂਡ ਮੀਆਂ ਮੁਹੱਲਾ, ਪਿੰਡ ਡੱਲਾ ਮੋੜ ਨੇੜੇ ਕਾਨਵੈਂਟ ਸਕੂਲ ਹਰਚੋਵਾਲ ਰੋਡ, ਪਿੰਡ ਭਗਤਪੁਰ ਰੱਬਵਾਲਾ ਨੇੜੇ ਡੀਏਵੀ ਸਕੂਲ ਕਾਦੀਆਂ ਅਤੇ ਪਿੰਡ ਕੋਟਲਾ ਮੂਸਾ ਨੇੜੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣੇ ਹੈਲਥ ਕਾਰਡਾਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਮਰੀਜ਼ ਆਪਂਣੇ ਇਲਾਜ ਸਰਕਾਰੀ ਹਸਪਤਾਲਾਂ ਦੇ ਨਾਲ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਕਰਵਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਸਿਹਤ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ। 

Punjab

ਜਸਵੀਰ ਸਿੰਘ ਗੜ੍ਹੀ ਵੱਲੋਂ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਐਸ.ਸੀ.ਐਸ.ਟੀ.ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਹੁਕਮ

ਚੰਡੀਗੜ੍ਹ, 11 ਫਰਵਰੀ :-    ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 28ਵੀਂ ਫੁੱਲ ਕਮਿਸ਼ਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਪੁਲਿਸ ਨੂੰ ਹਦਾਇਤ ਕੀਤੀ ਕਿ ਐਸ.ਸੀ.ਐਸ.ਟੀ. ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਕਮਿਸ਼ਨ ਕੋਲ ਪੁਲਿਸ ਸਬੰਧੀ ਆਉਣ ਵਾਲੀਆਂ ਸ਼ਿਕਾਇਤਾਂ ਵਿੱਚ ਕਮੀ ਆਵੇ। *ਇਸ ਦੇ ਨਾਲ ਹੀ ਉਨ੍ਹਾਂ ਨੇ ਸਮਾਜਿਕ ਨਿਆਂ ਵਿਭਾਗ ਨੂੰ ਰੋਸਟਰ ਰਜਿਸਟਰ ਸਬੰਧੀ ਕਮੇਟੀਆਂ ਨੂੰ ਰਾਖਵਾਂਕਰਨ ਨੁਕਤਿਆਂ ਅਤੇ ਰੋਸਟਰ ਰਜਿਸਟਰਾਂ ਬਾਰੇ ਟ੍ਰੇਨਿੰਗ ਕਰਵਾਉਣ ਦੇ ਹੁਕਮ ਵੀ ਦਿੱਤੇ।ਮੀਟਿੰਗ ਦੌਰਾਨ ਉਨ੍ਹਾਂ ਆਮ ਰਾਜ ਪ੍ਰਬੰਧ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਤਹਿਤ ਦਰਜ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਪੁਲਿਸ ਦੀ ਤਰਜ਼ ਤੇ ਏ.ਡੀ.ਸੀ. ਪੱਧਰ ਦੇ ਅਧਿਕਾਰੀ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਜਾਵੇ ਤਾਂ ਜੋ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਹੋਰ ਤੇਜ਼ੀ ਆ ਸਕੇ।ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ  ਪੁਲਿਸ, ਸਥਾਨਕ ਸਰਕਾਰਾਂ, ਸਮਾਜਿਕ ਨਿਆਂ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ ਕੇਸਾਂ ਦੀ ਸਥਿਤੀ ਸਬੰਧੀ ਰਿਪੋਰਟ ਲਈ ਗਈ। ਇਸ ਤੋਂ ਇਲਾਵਾ ਕਮਿਸ਼ਨ ਦੀ 27ਵੀ ਮੀਟਿੰਗ ਦੌਰਾਨ ਪੁਲਿਸ ਵਿਭਾਗ ਨੂੰ ਕੀਤੀ ਗਈ ਹਦਾਇਤ ਅਨੁਸਾਰ  ਵਿਸ਼ੇਸ਼ ਹੈਲਪ ਲਾਈਨ ਨੰਬਰ ਸਥਾਪਿਤ ਕਰਨ ਬਾਰੇ, ਭੂਰੀਵਾਲੇ ਗੁਰਗੱਦੀ (ਗਰੀਬ ਦਾਸੀ ਪਰੰਪਰਾ) ਸੰਪਰਦਾਇ ਦੇ ਧਾਮ ਸ੍ਰੀ ਰਾਮ ਮੋਕਸ਼ ਧਾਮ, ਖੁਰਦਾ ਟੱਪਰੀਆਂ (ਨਵਾਂਸ਼ਹਿਰ) ਅਤੇ ਗੱਦੀ ਨਸ਼ੀਨ ਅਚਾਰੀਆ ਸ਼੍ਰੀ ਚੇਤਨਾ ਨੰਦ ਜੀ ਮਹਾਰਾਜ ਦੀ ਸੁਰੱਖਿਆ ਲਈ ਗਾਰਦ ਨਿਯੁਕਤ ਕਰਨ ਬਾਰੇ ਅਤੇ ਕਮਿਸ਼ਨ ਦੇ ਮੈਂਬਰ ਨੂੰ ਸੁਰੱਖਿਆ ਮੁੱਹਈਆ ਕਰਵਾਉਣ ਲਈ ਕਮਿਸ਼ਨ ਦੇ ਹੁਕਮ ਸਬੰਧੀ ਕੀਤੀ ਕਾਰਵਾਈ ਦੀ ਰਿਪੋਰਟ ਵੀ ਲਈ ਗਈ। ਇਸ ਤੋਂ ਇਲਾਵਾ ਤਪਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਅਤੇ ਚਰਨ ਸੋਹ ਗੰਗਾ ਸ਼੍ਰੀ ਖੁਰਾਲਗੜ੍ਹ ਸਾਹਿਬ ਦੇ ਮਹਾਂਪੁਰਸ਼ਾਂ ਦੀ ਸੁਰੱਖਿਆ ਬਾਰੇ ਵੀ ਸਮੀਖਿਆ ਕੀਤੀ ਗਈ।ਸਰਦਾਰ ਗੜ੍ਹੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਅਧਿਕਾਰੀਆਂ ਤੋਂ  ਬਰਨਾਲਾ, ਫਾਜ਼ਿਲਕਾ, ਮਲੇਰਕੋਟਲਾ, ਪਠਾਨਕੋਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਅੰਬੇਡਕਰ ਭਵਨ ਦੇ ਨਿਰਮਾਣ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਗਏ। ਉਹਨਾ ਦੱਸਿਆ ਕਿ ਤਰਨਤਾਰਨ ਵਿਖੇ ਅੰਬੇਦਕਰ ਭਵਨ ਮਾਰਚ 2026 ਤੱਕ ਮੁਕੰਮਲ ਹੋ ਜਾਵੇਗਾ। ਸਥਾਨਕ ਸਰਕਾਰਾਂ ਦੇ ਡਾਇਰੈਕਟਰ ਤੋਂ ਨਗਰ ਕੌਂਸਲਾਂ ਵਿੱਚ ਡਿਊਟੀ ਦੌਰਾਨ ਮਰਨ ਵਾਲੇ ਸਫਾਈ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਤਰਸ ਦੇ ਅਧਾਰ ਤੇ ਨੌਕਰੀ ਦੇਣ ਸਬੰਧੀ ਪੈਂਡਿੰਗ ਕੇਸਾਂ ਨੂੰ ਜਲਦ ਨਿਪਟਾਰੇ ਸਬੰਧੀ ਵੀ ਜਾਣਕਾਰੀ ਲਈ ਗਈ, ਜੋ ਕਿ ਸ਼ਲਾਘਾਯੋਗ ਪਾਈ ਗਈ।ਉਨ੍ਹਾਂ ਦੱਸਿਆ ਕਿ ਅੰਬੇਦਕਰ ਇੰਸਟੀਚਿਊਟ ਮੋਹਾਲੀ ਵਿਖੇ 50 ਸਟੂਡੈਂਟਸ ਦੀ ਸਮਰੱਥਾ ਨੂੰ ਵਧਾਕੇ 100 ਕਰਨ ਦੀ ਸਮਾਜਿਕ ਅਧਿਕਾਰਤਾ ਵਿਭਾਗ ਵੱਲੋਂ ਸਰਕਾਰ ਨੂੰ ਪੱਤਰ ਲਿਖ ਦਿੱਤਾ ਗਿਆ ਹੈ।  ਉਨ੍ਹਾਂ ਵਿਭਾਗ ਨੂੰ ਹਦਾਇਤ ਕੀਤੀ ਮੌਜੂਦਾ ਬਕਾਇਆ ਜਾਂਚ ਲਈ ਖੜੇ 59 ਜਾਅਲੀ ਅਨੁਸੂਚਿਤ ਜਾਤੀ ਦੇ ਸਰਟੀਫਿਕੇਟਾਂ ਸਬੰਧੀ ਕਾਰਵਾਈ ਨੂੰ ਵੀ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇ। ਅੱਜ ਦੀ ਮੀਟਿੰਗ ਵਿੱਚ ਕਮਿਸ਼ਨ ਦੇ ਮੈਂਬਰ ਸੈਕਟਰੀ ਡਾਕਟਰ ਨਯਨ ਜੱਸਲ,  ਮੈਂਬਰ ਰੁਪਿੰਦਰ ਸਿੰਘ ਸੀਤਲ, ਗੁਰਪ੍ਰੀਤ ਸਿੰਘ ਇੱਟਾਂਵਾਲੀ, ਗੁਲਜ਼ਾਰ ਸਿੰਘ ਬੋਬੀ , ਪੰਜਾਬ ਪੁਲਿਸ ਦੇ ਐਡੀਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ ਸ੍ਰੀ ਕੋਸਤੁਬ ਸ਼ਰਮਾ, ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰ. ਕੁਲਵੰਤ ਸਿੰਘ, ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਸ੍ਰੀਮਤੀ ਵਿਮੀ ਭੁੱਲਰ ਤੋ ਇਲਾਵਾ ਏਆਈਜੀ ਸੁਰਿੰਦਰਜੀਤ ਕੌਰ, ਸ਼੍ਰੀ ਗੌਤਮ ਸਿੰਘਲ ਜੀ ਏਆਈਜੀ ਟਰੇਨਿੰਗ ਪੁਲਿਸ ਵਿਭਾਗ ਸਮੇਤ ਕਈ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

Punjab

धूरी हलके का गांव पलासौर आधुनिक तकनीकों से हुआ लैस

धूरी/संगरूर, 11 फरवरी:पंजाब के मुख्यमंत्री भगवंत सिंह मान के विधानसभा क्षेत्र धूरी का गांव पलासौर शहरों को मात देते हुए आधुनिक तकनीकों से सुसज्जित हो गया है, जहां सुरक्षा के लिए 49 सीसीटीवी कैमरे तथा विद्यार्थियों के लिए प्रोजेक्टर जैसी अत्याधुनिक सुविधाएं उपलब्ध करवाई गई हैं।गांव पलासौर के सरपंच गुरमीत सिंह ने जानकारी देते हुए बताया कि मुख्यमंत्री पंजाब भगवंत सिंह मान के नेतृत्व में गांव में निरंतर विकास कार्य जारी हैं और गांव को आधुनिक सुविधाओं से लैस किया जा रहा है।उन्होंने बताया कि गांव पलासौर में लगभग 20 लाख रुपये की लागत से आधुनिक लाइब्रेरी का निर्माण किया जा रहा है, जिससे युवाओं और विद्यार्थियों को अध्ययन के लिए बेहतर वातावरण मिलेगा। इसके साथ ही गांव के स्कूल में नए शौचालय बनाए जा रहे हैं तथा विद्यार्थियों को नई तकनीक से जोड़ने के लिए दो प्रोजेक्टर भी खरीदे गए हैं, ताकि शिक्षा के स्तर को और ऊंचा किया जा सके।सरपंच गुरमीत सिंह ने आगे बताया कि गांव पलासौर से रूपाहेड़ी तक 6.3 किलोमीटर लंबी सड़क को लगभग 3.4 करोड़ रुपये की लागत से 10 फुट से बढ़ाकर 18 फुट चौड़ा किया जा रहा है। इस कार्य से क्षेत्र के निवासियों को बड़ी राहत मिलेगी। इसके अतिरिक्त गांव की फिरनी को भी चौड़ा किया जा रहा है तथा गांव में एक पार्क का निर्माण भी किया जा रहा है।उन्होंने यह भी जानकारी दी कि गांव में नई डिस्पेंसरी का निर्माण किया गया है, जिससे स्वास्थ्य सेवाएं और मजबूत होंगी। इसके अलावा सुरक्षा के दृष्टिकोण से गांव में 49 सीसीटीवी कैमरे लगाए गए हैं, ताकि कानून-व्यवस्था बनाए रखने में सहायता मिल सके।सरपंच गुरमीत सिंह ने कहा कि गांववासियों की लंबे समय से चली आ रही सबसे बड़ी मांग को पूरा करते हुए पंजाब सरकार द्वारा नाले को भी चालू कर दिया गया है, जिससे जल निकासी संबंधी समस्या का समाधान हो गया है। उन्होंने पंजाब सरकार का धन्यवाद करते हुए कहा कि गांव के सर्वांगीण विकास के लिए किए जा रहे ये प्रयास मील का पत्थर साबित होंगे। 

Punjab

ਪੰਜਾਬ ਸਰਕਾਰ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ; ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 11 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ ਹਨ।ਇਹ ਵਿਚਾਰ ਅੱਜ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਣ ਕੰਪਲੈਕਸ ਵਿਖੇ ਵਣ ਰੇਂਜਰ ਅਤੇ ਡਿਪਟੀ ਫਾਰੈਸਟ ਰੇਂਜਰ ਐਸੋਸੀਏਸ਼ਨ, ਪੰਜਾਬ ਰਾਜ ਵਣ ਵਿਕਾਸ ਨਿਗਮ ਬਠਿੰਡਾ ਦੇ ਸੇਵਾਮੁਕਤ ਕਰਮਚਾਰੀ ਯੂਨੀਅਨ ਅਤੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਪ੍ਰਗਟ ਕੀਤੇ।ਮੰਤਰੀ ਨੇ ਵਣ ਰੇਂਜਰਾਂ ਨੂੰ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਮਨਜ਼ੂਰ ਕੀਤੀ ਵਿਭਾਗ ਦੀ ਪੁਨਰਗਠਨ ਤਜਵੀਜ਼ ਤਹਿਤ ਪੰਜਾਬ ਵਣ ਸੇਵਾ (ਈ.ਏ.ਸੀ.ਐਫ.) ਦੀਆਂ 44 ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਨਰਗਠਨ ਸਬੰਧੀ ਪ੍ਰਸਤਾਵ ਵਿੱਚ ਮੁਕੱਦਮੇਬਾਜ਼ੀ ਦੇ ਮਾਮਲਿਆਂ ਨਾਲ ਨਜਿੱਠਣ ਲਈ ਕਾਨੂੰਨ ਅਧਿਕਾਰੀ ਦੀਆਂ 2 ਅਸਾਮੀਆਂ ਅਤੇ ਕਾਨੂੰਨੀ ਸਹਾਇਕਾਂ ਦੀਆਂ 6 ਅਸਾਮੀਆਂ ਵੀ ਸ਼ਾਮਿਲ ਹਨ।ਪੀ.ਐਫ.ਐਸ. ਕੇਡਰ ਦੀਆਂ ਅਸਾਮੀਆਂ ’ਤੇ ਸਿੱਧੀ ਭਰਤੀ ਕਰਨ ਦੀ ਮੰਗ ਦੇ ਸਬੰਧ ਵਿੱਚ ਮੰਤਰੀ ਨੇ ਕਿਹਾ ਕਿ ਵਣ ਰੇਂਜਰਾਂ ਦੇ ਸਬੰਧ ਵਿੱਚ ਨਿਯਮਾਂ ਨੂੰ ਨੋਟੀਫਾਈ ਕਰਨ ਤੋਂ ਬਾਅਦ ਇਸ ਮਾਮਲੇ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।ਪੰਜਾਬ ਰਾਜ ਵਣ ਵਿਕਾਸ ਨਿਗਮ ਦੇ ਸੇਵਾਮੁਕਤ ਕਰਮਚਾਰੀ ਯੂਨੀਅਨ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਯੂਨੀਅਨ ਵੱਲੋਂ ਉਠਾਏ ਗਏ ਪੈਨਸ਼ਨ ਸਬੰਧੀ ਮੁੱਦੇ ਦੇ ਸੰਦਰਭ ਵਿੱਚ ਕਿਹਾ ਕਿ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਇਸ ਮੁੱਦੇ ‘ਤੇ ਵਿਚਾਰ ਕਰਕੇ ਰਿਪੋਰਟ ਪੇਸ਼ ਕਰੇਗੀ। ਇਸ ਤੋਂ ਇਲਾਵਾ ਮੰਤਰੀ ਨੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਨਾਲ ਵੀ ਮੁਲਾਕਾਤ ਕੀਤੀ ਅਤੇ ਸਮੇਂ-ਸਮੇਂ ‘ਤੇ ਵਿਭਾਗ ਵਿੱਚ ਕੰਮ ਕਰ ਰਹੇ ਕੱਚੇ ਅਤੇ ਅਨਪੜ੍ਹ ਕਰਮਚਾਰੀਆਂ (519 ਪਟੀਸ਼ਨਰ/ਨਾਨ-ਪਟੀਸ਼ਨਰਜ਼) ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ਨੂੰ ਧਿਆਨ ਨਾਲ ਸੁਣਿਆ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਪ੍ਰਮੁੱਖ ਮੁੱਖ ਵਣਪਾਲ (ਏ.ਪੀ.ਸੀ.ਸੀ.ਐਫ.) ਸੌਰਭ ਗੁਪਤਾ ਅਤੇ ਚੀਫ਼ ਵਾਈਲਡ ਲਾਈਫ਼ ਵਾਰਡਨ ਬਸੰਤ ਰਾਜ ਕੁਮਾਰ ਵੀ ਹਾਜ਼ਿਰ ਸਨ। 

Punjab

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਚੰਡੀਗੜ੍ਹ, 11 ਫਰਵਰੀ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਅਮਰੀਕਾ ਟ੍ਰੇਡ ਡੀਲ ਦੀ ਵਕਾਲਤ ਕਰ ਰਹੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਸਮਝੌਤੇ ਨੂੰ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ‘ਗੱਦਾਰੀ’ ਕਰਾਰ ਦਿੱਤਾ ਹੈ। ਧਾਲੀਵਾਲ ਨੇ ਜਾਖੜ ਨੂੰ ਸਿੱਧੀ ਚੁਣੌਤੀ ਦਿੱਤੀ ਕਿ ਉਹ ਮੀਡੀਆ ਵਿੱਚ ਸਿਫ਼ਤਾਂ ਦੇ ਪੁਲ ਬੰਨ੍ਹਣ ਦੀ ਬਜਾਏ ਇਸ ਡੀਲ ਦਾ ਅਸਲੀ ਡਰਾਫਟ ਜਨਤਕ ਕਰਨ। ਬੁਧਵਾਰ ਨੂੰ ਆਪ ਆਗੂ ਪ੍ਰਭਵੀਰ ਬਰਾੜ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਟਰੰਪ ਸਰਕਾਰ ਨੇ ਭਾਰਤੀ ਵਸਤਾਂ ‘ਤੇ ਟੈਰਿਫ ਵਧਾ ਕੇ 18% ਕਰ ਦਿੱਤਾ ਹੈ, ਜਦਕਿ ਮੋਦੀ ਸਰਕਾਰ ਨੇ ਗੋਡੇ ਟੇਕਦਿਆਂ ਅਮਰੀਕੀ ਵਸਤਾਂ ‘ਤੇ ਟੈਕਸ 7.7% ਤੋਂ ਘਟਾ ਕੇ ਜ਼ੀਰੋ ਕਰ ਦਿੱਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਅਮਰੀਕੀ ਕਿਸਾਨ ਭਾਰਤ ਵਿੱਚ ਬਿਨਾਂ ਕਿਸੇ ਟੈਕਸ ਦੇ ਮਾਲ ਵੇਚੇਗਾ ਅਤੇ ਸਾਡੇ ਕਿਸਾਨ ਨੂੰ ਅਮਰੀਕਾ ਵਿੱਚ 18% ਟੈਕਸ ਦੇਣਾ ਪਵੇਗਾ, ਤਾਂ ਇਹ ਬਰਾਬਰੀ ਦਾ ਸੌਦਾ ਕਿਵੇਂ ਹੋਇਆ? ਇਹ ਦੇਸ਼ ਦੇ ਹਿੱਤ ਵਿੱਚ ਕਿੱਦਾਂ ਹੈ? ਧਾਲੀਵਾਲ ਨੇ ਚਿਤਾਵਨੀ ਦਿੱਤੀ ਕਿ ਇਸ ਡੀਲ ਰਾਹੀਂ ਅਮਰੀਕਾ ਦੀ ‘ਲਾਲ ਜਵਾਰ’ ਭਾਰਤੀ ਮੰਡੀਆਂ ‘ਤੇ ਕਬਜ਼ਾ ਕਰ ਲਵੇਗੀ, ਜਿਸ ਨਾਲ ਪੰਜਾਬ, ਯੂਪੀ ਅਤੇ ਮਹਾਰਾਸ਼ਟਰ ਦੇ ਮੱਕੀ, ਬਾਜਰਾ ਅਤੇ ਜਵਾਰ ਉਗਾਉਣ ਵਾਲੇ ਕਿਸਾਨ ਬਰਬਾਦ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜ਼ੀਰੋ ਟੈਰਿਫ ਕਾਰਨ ਕਸ਼ਮੀਰ ਅਤੇ ਹਿਮਾਚਲ ਦਾ ਸੇਬ, ਬਦਾਮ ਅਤੇ ਅਖਰੋਟ ਉਤਪਾਦਕ ਵੀ ਸੜਕਾਂ ‘ਤੇ ਆ ਜਾਵੇਗਾ। ਸੁਨੀਲ ਜਾਖੜ ‘ਤੇ ਤੰਜ਼ ਕੱਸਦਿਆਂ ਧਾਲੀਵਾਲ ਨੇ ਕਿਹਾ ਕਿ ਜਾਖੜ ਸਾਹਿਬ, ਤੁਸੀਂ ਅੱਜ ਉਸੇ ਤਰ੍ਹਾਂ ਇਸ ਡੀਲ ਦੀ ਵਕਾਲਤ ਕਰ ਰਹੇ ਹੋ ਜਿਵੇਂ ਕਦੇ ਬਾਦਲ ਪਰਿਵਾਰ ਤਿੰਨ ਕਾਲੇ ਖੇਤੀ ਕਾਨੂੰਨਾਂ ਦੀ ਕਰਦਾ ਸੀ। ਅੱਜ ਅਕਾਲੀ ਦਲ ਦੀ ਸਿਆਸੀ ਹਾਲਤ ਸਭ ਦੇ ਸਾਹਮਣੇ ਹੈ। ਕਿਤੇ ਮੋਦੀ ਦੀ ਚਾਕਰੀ ਕਰਦਿਆਂ ਤੁਹਾਡਾ ਹਸ਼ਰ ਵੀ ਅਕਾਲੀਆਂ ਵਰਗਾ ਨਾ ਹੋ ਜਾਵੇ। ਉਨ੍ਹਾਂ ਕਿਹਾ ਕਿ ਜਾਖੜ ਪਹਿਲਾਂ ਕਾਂਗਰਸ ਵਿੱਚ ਰਹਿ ਕੇ ਗਾਂਧੀ ਪਰਿਵਾਰ ਦੀ ਚਾਕਰੀ ਕਰਦੇ ਸਨ ਅਤੇ ਹੁਣ ਮੋਦੀ ਦੇ ਗੁਣਗਾਣ ਕਰਕੇ ਦੇਸ਼ ਦੇ ਹਿੱਤ ਵੇਚਣ ‘ਤੇ ਤੁਲੇ ਹੋਏ ਹਨ। ‘ਆਪ’ ਬੁਲਾਰੇ ਨੇ ਕਿਹਾ ਕਿ ਅੱਜ ਤੱਕ ਇਸ ਡੀਲ ਦੀ ਜਾਣਕਾਰੀ ਸਿਰਫ਼ ਟਰੰਪ ਦੇ ਟਵੀਟਾਂ ਤੋਂ ਮਿਲ ਰਹੀ ਹੈ। ਪ੍ਰਧਾਨ ਮੰਤਰੀ ਨੇ ਨਾ ਤਾਂ ਸੰਸਦ ਵਿੱਚ ਕੁਝ ਦੱਸਿਆ ਅਤੇ ਨਾ ਹੀ ਦੇਸ਼ ਨੂੰ ਭਰੋਸੇ ਵਿੱਚ ਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਅਮਰੀਕਾ ਕੋਲ ਗਿਰਵੀ ਰੱਖ ਦਿੱਤਾ ਹੈ। ਧਾਲੀਵਾਲ ਨੇ ਕਿਹਾ ਕਿ ਇਹ ਲੜਾਈ ਸਿਰਫ਼ ਕਿਸਾਨਾਂ ਦੀ ਨਹੀਂ, ਸਗੋਂ ਪੂਰੇ ਦੇਸ਼ ਵਾਸੀਆਂ ਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ ਜਾਖੜ ਦੇ ਹਰ ਝੂਠ ਦਾ ਰੋਜ਼ਾਨਾ ਜਵਾਬ ਦੇਣਗੇ ਅਤੇ ਭਾਜਪਾ ਦੇ ਇਸ ਕਿਸਾਨ ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦੇ ਰਹਿਣਗੇ। 

Punjab

ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਅੰਮ੍ਰਿਤਸਰ, 11 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਵਿੱਢੀ ਗਈ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦਰਮਿਆਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਅਰੋੜਾ (25), ਜੋ ਕਿ ਅੰਮ੍ਰਿਤਸਰ ਦੇ ਗਿਲਵਾਲੀ ਗੇਟ ਦਾ ਰਹਿਣ ਵਾਲਾ ਹੈ ਅਤੇ ਅੰਮ੍ਰਿਤਸਰ ਦੇ ਪਿੰਡ ਮੀਰਾਕੋਟ ਕਲਾਂ ਵਾਸੀ ਹਰਪ੍ਰੀਤ ਸਿੰਘ ਉਰਫ਼ ਹੈਪੀ (24) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੌਕ ਅਤੇ ਦੋ .30 ਬੋਰ ਪਿਸਤੌਲ ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਹਥਿਆਰਾਂ ਦੀ ਖੇਪਾਂ ਡਰੋਨਾਂ ਰਾਹੀਂ ਭੇਜੀਆਂ ਜਾ ਰਹੀਆਂ ਸਨ ਅਤੇ ਮੁਲਜ਼ਮ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਇਨ੍ਹਾਂ ਨੂੰ ਅੱਗੇ ਸਪਲਾਈ ਕਰਦੇ ਸਨ।ਡੀਜੀਪੀ ਨੇ ਕਿਹਾ ਕਿ ਹਥਿਆਰਾਂ ਦੇ ਇਸ ਗੈਰ-ਕਾਨੂੰਨੀ ਨੈੱਟਵਰਕ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਗੁਪਤ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇੱਕ ਯੋਜਨਾਬੱਧ ਆਪਰੇਸ਼ਨ ਚਲਾਇਆ ਅਤੇ ਮੁਲਜ਼ਮ ਰੋਹਿਤ ਅਰੋੜਾ, ਜੋ ਕਿ ਗੈਂਗਸਟਰ ਸੋਨੂੰ ਕੰਗਲਾ ਦਾ ਨਜ਼ਦੀਕੀ ਸਾਥੀ ਹੈ, ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ- ਜਿਸ ਵਿੱਚ ਇੱਕ ਗਲੌਕ ਪਿਸਤੌਲ ਅਤੇ ਦੋ .30 ਬੋਰ ਪਿਸਤੌਲ ਸ਼ਾਮਲ ਹਨ, ਬਰਾਮਦ ਕੀਤੇ ਗਏ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਰੋਹਿਤ ਅਰੋੜਾ ਵੱਲੋਂ ਕੀਤੇ ਗਏ ਖੁਲਾਸਿਆਂ ਦੇ ਆਧਾਰ ‘ਤੇ ਇੱਕ ਹੋਰ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਹੈਪੀ ਨੂੰ ਵੀ ਦੋ ਗਲੌਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਦੋਵੇਂ ਮੁਲਜ਼ਮ ਆਦਤਨ ਅਪਰਾਧੀ ਹਨ ਜਿਨ੍ਹਾਂ ‘ਤੇ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ, ਜੇਲ੍ਹ ਐਕਟ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਪਹਿਲਾਂ ਵੀ ਕਈ ਕੇਸ ਦਰਜ ਹਨ ਅਤੇ ਉਕਤ ਦੋਵੇਂ ਆਸਾਨੀ ਨਾਲ ਪੈਸਾ ਬਣਾਉਣ (ਈਜ਼ੀ ਮਨੀ) ਦੇ ਇਰਾਦੇ ਨਾਲ ਨਸ਼ਿਆ-ਹਥਿਆਰਾਂ ਦੀ ਤਸਕਰੀ ਕਰਦੇ ਰਹੇ ਹਨ।ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 6, 7 ਅਤੇ 8 ਤਹਿਤ ਐਫਆਈਆਰ ਨੰਬਰ 33 ਮਿਤੀ 06-02-2026 ਦਰਜ ਹੈ। 

Punjab

ਪੰਜਾਬ ਪੁਲਿਸ ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 11 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਅਧਾਰਤ ਇੱਕ ਕਾਰਵਾਈ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਇਸ ਕਾਰਵਾਈ ‘ਚ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਤੋਂ ਰਿਮੋਟ ਕੰਟਰੋਲ ਸਮੇਤ ਮਟੈਲਿਕ ਕੇਸ ਵਿੱਚ ਪੈਕ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਗੋਲੀ-ਸਿੱਕੇ ਸਮੇਤ ਇੱਕ ਵਿਦੇਸ਼ੀ ਪਿਸਤੌਲ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸ਼ੁਭਮ ਕੁਮਾਰ ਉਰਫ਼ ਸ਼ੁਭਮ ਸ੍ਰੀਵਾਸਤਵ ਵਜੋਂ ਹੋਈ ਹੈ, ਜੋ ਸੀਤਾਪੁਰ, ਉੱਤਰ ਪ੍ਰਦੇਸ਼ ਦੇ ਪਿੰਡ ਸਰੋਸਾ ਦਾ ਰਹਿਣ ਵਾਲਾ ਹੈ।ਦੱਸਣਯੋਗ ਹੈ ਕਿ ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਆਈ.ਐਸ.ਆਈ. ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਉਪਰੰਤ ਇਸ ਨਾਲ ਸਬੰਧਤ ਕਾਰਕੁਨ, ਜਿਸਦੀ ਪਛਾਣ ਅੰਮ੍ਰਿਤਸਰ ਦੇ ਰਾਹੁਲ ਕੁਮਾਰ ਉਰਫ਼ ਗੱਜੂ ਵਜੋਂ ਹੋਈ ਹੈ, ਨੂੰ ਆਰਡੀਐਕਸ-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਐਨਕ੍ਰਿਪਟਡ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਤੋਂ ਬਰਾਮਦ ਹੋਈ ਖੇਪ ਸਰਹੱਦ ਪਾਰ ਤੋਂ ਭੇਜੀ ਗਈ ਸੀ, ਜਿਸਨੂੰ ਉਸਨੇ ਸ਼ਹਿਰ ਦੇ ਬਾਹਰਵਾਰ ਇੱਕ ਨਿਰਧਾਰਤ ਸਥਾਨ ਤੋਂ ਪ੍ਰਾਪਤ ਕੀਤਾ ਸੀ।ਡੀਜੀਪੀ ਨੇ ਕਿਹਾ ਕਿ ਇਹ ਆਈ.ਈ.ਡੀ. ਪੰਜਾਬ ਅਤੇ ਦਿੱਲੀ ਸਮੇਤ ਕਈ ਰਾਜਾਂ ਵਿੱਚ ਯੋਜਨਾਬੱਧ ਹਮਲਿਆਂ ਵਿੱਚ ਵਰਤਿਆ ਜਾਣਾ ਸੀ। ਉਨ੍ਹਾਂ ਅੱਗੇ ਕਿਹਾ ਕਿ ਸਮੁੱਚੇ ਅੱਤਵਾਦੀ ਨੈੱਟਵਰਕ ਦਾ ਖ਼ਾਤਮਾ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਇੱਕ ਠੋਸ ਜਾਣਕਾਰੀ ਮਿਲੀ ਸੀ ਕਿ ਪਾਕਿਸਤਾਨੀ ਸੰਚਾਲਕਾਂ ਦੁਆਰਾ ਪੰਜਾਬ, ਦਿੱਲੀ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਧਮਾਕੇ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਆਈਈਡੀ ਅਤੇ ਹਥਿਆਰਾਂ ਦੀ ਇੱਕ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਹੈ, ਜਿਸਨੂੰ ਉਨ੍ਹਾਂ ਦੇ ਭਾਰਤ ਵਿਚਲੇ ਕਾਰਕੁਨਾਂ ਨੇ ਹਾਸਲ ਕੀਤਾ ਹੈ। ਪ੍ਰਾਪਤ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕਰਕੇ ਇੱਕ ਸਪੈਸ਼ਲ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਸ਼ੱਕੀ ਸ਼ੁਭਮ ਕੁਮਾਰ ਉਰਫ ਸ਼ੁਭਮ ਸ਼੍ਰੀਵਾਸਤਵ ਨੂੰ ਗ੍ਰਿਫਤਾਰ ਕਰਕੇ ਅੰਮ੍ਰਿਤਸਰ ਜਲੰਧਰ ਜੀਟੀ ਰੋਡ ‘ਤੇ ਸਥਿਤ ਦਰਗਾਹ ਨੇੜੇ ਖਾਲੀ ਪਈ ਜਗ੍ਹਾ ਤੋਂ ਆਈਈਡੀ ਅਤੇ ਪਿਸਤੌਲ ਕੀਤਾ ਗਿਆ।ਏਆਈਜੀ ਨੇ ਕਿਹਾ ਕਿ ਜਾਂਚ ਮੁਤਾਬਕ ਗ੍ਰਿਫਤਾਰ ਕੀਤਾ ਗਿਆ ਦੋਸ਼ੀ ਪੂਰੀ ਤਰ੍ਹਾਂ ਕੱਟੜਪੰਥੀ ਹੈ ਅਤੇ ਉਹ ਆਪਣੇ ਹੈਂਡਲਰ ਤੋਂ ਚੰਗੇ ਪੈਸੇ ਮਿਲਣ ਦੇ ਭਰੋਸੇ ਮਗਰੋਂ ਉੱਤਰ ਪ੍ਰਦੇਸ਼ ਤੋਂ ਅੰਮ੍ਰਿਤਸਰ ਆਇਆ ਸੀ ਅਤੇ ਉਸਨੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ ‘ਤੇ ਸ਼ਹਿਰ ਦੇ ਬਾਹਰਵਾਰ ਇੱਕ ਨਿਰਧਾਰਤ ਸਥਾਨ ਤੋਂ ਆਈਈਡੀ ਅਤੇ ਹਥਿਆਰਾਂ ਦੀ ਖੇਪ ਹਾਸਲ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਜਾਂਚ ਜਾਰੀ ਹੈ।ਇਸ ਸਬੰਧੀ ਥਾਣਾ ਐਸ.ਐਸ.ਓ.ਸੀ., ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2), ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀ ਧਾਰਾ 18 ਅਤੇ 20, ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ ਅਸਲਾ ਐਕਟ ਦੀ ਧਾਰਾ 25(1)(ਡੀ) ਤਹਿਤ ਐਫਆਈਆਰ ਨੰ.09 ਮਿਤੀ 10.02.2026 ਦਰਜ ਕੀਤੀ ਗਈ ਹੈ। 

Punjab

ਸ੍ਰੀ ਚਮਕੌਰ ਸਾਹਿਬ ਵਿਖੇ ਗੰਨਾ ਕਾਸ਼ਤਕਾਰਾਂ ਲਈ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ

ਸ੍ਰੀ ਚਮਕੌਰ ਸਾਹਿਬ, 11 ਫਰਵਰੀ: ਪ੍ਰਬੰਧਕੀ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਅਰਸ਼ਦੀਪ ਸਿੰਘ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਗੰਨਾ ਸਾਖਾ ਵੱਲੋਂ ਸਹਿਕਾਰੀ ਖੰਡ ਮਿਲ ਮੋਰਿੰਡਾ ਦੇ ਗੰਨਾ ਕਾਸ਼ਤਕਾਰਾਂ ਲਈ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਇੱਕ ਵਿਸ਼ੇਸ਼ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਪੀ.ਏ.ਯੂ. ਲੁਧਿਆਣਾ ਦੇ ਗੰਨਾ ਬੀਜਨਲ ਰਿਸਰਚ ਸੈਂਟਰ ਕਪੂਰਥਲਾ ਅਤੇ ਸਹਿਕਾਰੀ ਖੰਡ ਮਿਲ ਮੋਰਿੰਡਾ ਦੇ ਸਹਿਯੋਗ ਨਾਲ ਕਰਵਾਇਆ ਗਿਆ।   ਕੈਂਪ ਦੌਰਾਨ ਕਿਸਾਨਾਂ ਨੂੰ ਗੰਨੇ ਦੀ ਸੁਚੱਜੀ ਕਾਸ਼ਤ ਲਈ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਦੋ ਕਤਾਰੀ ਖਾਲੀ ਵਿਧੀ ਨਾਲ ਚੇਤੀ ਬਿਜਾਈ, ਮੁੱਢੇ ਗੰਨੇ ਹੇਠ ਰਕਬਾ ਵਧਾਉਣ ਅਤੇ ਉਸ ਦੀ ਸੰਭਾਲ, ਬਸੰਤ ਰੁੱਤ ਵਿੱਚ ਉੱਤਮ ਕਿਸਮਾਂ ਦੀ ਵਿਉਂਤਬੰਦੀ, ਕੀਟ ਪ੍ਰਬੰਧਨ, ਜੈਵਿਕ ਖਾਦਾਂ ਅਤੇ ਰੁੜੀ ਦੀ ਵਰਤੋਂ ਅਤੇ ਲੇਬਰ ਦੀ ਸਮੱਸਿਆ ਦੇ ਹੱਲ ਲਈ ਕੇਨ ਹਾਰਵੈਸਟਰ ਦੀ ਵਰਤੋਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ।   ਇਸ ਮੌਕੇ ਸੀਨੀਅਰ ਕੀਟ ਵਿਗਿਆਨੀ ਡਾ. ਯੁਵਰਾਜ ਸਿੰਘ ਨੇ ਗੰਨੇ ਦੇ ਹਾਨੀਕਾਰਕ ਕੀੜੇ-ਮਕੌੜਿਆਂ ਅਤੇ ਉਨ੍ਹਾਂ ਦੇ ਸੁਚੱਜੇ ਪ੍ਰਬੰਧਨ ਬਾਰੇ ਦੱਸਿਆ। ਖੇਤੀ ਵਿਗਿਆਨੀ ਡਾ. ਜਸ਼ਨਜੋਤ ਕੌਰ ਨੇ ਵੱਧ ਝਾੜ ਪ੍ਰਾਪਤ ਕਰਨ ਲਈ ਵਿਗਿਆਨਕ ਤਰੀਕਿਆਂ, ਅੰਤਰ ਫਸਲਾਂ ਅਤੇ ਨਦੀਨ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਬਾਇਓਕੈਮਿਸਟ ਡਾ. ਇੰਦਰਪਾਲ ਕੌਰ ਨੇ ਗੰਨੇ ਤੋਂ ਵੱਧ ਰਿਕਵਰੀ ਅਤੇ ਉੱਤਮ ਗੁੜ ਤਿਆਰ ਕਰਨ ਲਈ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ।   ਇਸ ਮੌਕੇ ਸਹਾਇਕ ਗੰਨਾ ਵਿਕਾਸ ਅਫਸਰ ਲੁਧਿਆਣਾ ਡਾ. ਜਸਵਿੰਦਰ ਸਿੰਘ ਨੇ ਪੀ.ਏ.ਯੂ. ਲੁਧਿਆਣਾ ਵੱਲੋਂ ਸਿਫਾਰਸ਼ ਕੀਤੀਆਂ ਗੰਨੇ ਦੀਆਂ ਕਿਸਮਾਂ ਜਿਵੇਂ ਸੀ.ਓ.ਪੀ.ਬੀ-95, ਸੀ.ਓ.ਪੀ.ਬੀ-92, ਸੀ.ਓ.ਜੇ.-85, ਸੀ.ਓ.-118, ਸੀ.ਓ.-15023 ਆਦਿ ਅਤੇ ਸੀ.ਆਰ.ਵੀ.ਸੀ. ਵੱਲੋਂ ਸਿਫਾਰਸ਼ ਅਗੇਤੀਆਂ ਅਤੇ ਪਿਛੇਤੀਆਂ ਕਿਸਮਾਂ ਹੇਠ ਰਕਬਾ ਵਧਾਉਣ ਦੀ ਅਪੀਲ ਕੀਤੀ।   ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਨੇ ਕਿਹਾ ਕਿ ਗੰਨੇ ਵਿੱਚ ਲੇਬਰ ਦੀ ਘਾਟ ਨੂੰ ਧਿਆਨ ਵਿੱਚ ਰੱਖਦਿਆਂ ਕੇਨ ਹਾਰਵੈਸਟਰ ਅਤੇ ਟ੍ਰੇਂਚ ਪਲਾਂਟਰ ਵਰਗੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਲਈ ਦੋ ਕਤਾਰੀ ਚੌੜੀ ਵਿਧੀ ਨਾਲ 4 ਫੁੱਟ ਦੇ ਫਾਸਲੇ ਤੇ ਬਿਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਫਰਵਰੀ-ਮਾਰਚ ਮਹੀਨੇ ਗੰਨੇ ਦੀ ਬਿਜਾਈ ਲਈ ਸਭ ਤੋਂ ਢੁਕਵੇਂ ਹਨ ਅਤੇ ਇਸ ਸਮੇਂ ਉੱਤਮ ਕਿਸਮਾਂ ਦੀ ਬਿਜਾਈ ਕਰਕੇ ਪੈਦਾਵਾਰ ਅਤੇ ਖੰਡ ਰਿਕਵਰੀ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਟ੍ਰੇਂਚ ਵਿਧੀ ਅਪਣਾਕੇ ਅੰਤਰ ਫਸਲਾਂ ਰਾਹੀਂ ਆਮਦਨ ਵਧਾਉਣ ਲਈ ਪ੍ਰੇਰਿਤ ਕੀਤਾ।   ਇਸ ਕੈਂਪ ਦੇ ਅੰਤ ਵਿੱਚ ਉਪ ਚੇਅਰਮੈਨ, ਸਹਿਕਾਰੀ ਖੰਡ ਮਿਲ ਮੋਰਿੰਡਾ ਸੁਰਿੰਦਰ ਸਿੰਘ ਨੇ ਪਹੁੰਚੇ ਕਿਸਾਨਾਂ ਅਤੇ ਵਿਗਿਆਨੀਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਮੁੱਖ ਗੰਨਾ ਵਿਕਾਸ ਅਫਸਰ ਰਵਿੰਦਰ ਸਿੰਘ ਨੇ ਕੀਤਾ। ਇਸ ਮੌਕੇ ਡਾਇਰੈਕਟਰ ਸਹਿਕਾਰੀ ਖੰਡ ਮਿਲ ਮੋਰਿੰਡਾ ਸ. ਰਣਧੀਰ ਸਿੰਘ ਅਤੇ ਇਲਾਕੇ ਦੇ ਅਗਾਹਵਧੂ ਕਿਸਾਨ ਸੁਖਵਿੰਦਰ ਸਿੰਘ, ਤਲਵਿੰਦਰ ਸਿੰਘ, ਕੁਲਵੰਤ ਸਿੰਘ, ਬਹਾਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। 

Punjab

ਗੁਰਮੀਤ ਸਿੰਘ ਖੁੱਡੀਆਂ ਨੇ 13 ਖੇਤੀਬਾੜੀ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 11 ਫਰਵਰੀ:ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਅਤੇ ਜ਼ਮੀਨੀ ਪੱਧਰ ‘ਤੇ ਸੇਵਾਵਾਂ ਦੇ ਵਿਸਥਾਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ 13 ਨਵ-ਨਿਯੁਕਤ ਖੇਤੀਬਾੜੀ ਸਬ-ਇੰਸਪੈਕਟਰਾਂ (ਏ.ਐਸ.ਆਈਜ਼) ਨੂੰ ਨਿਯੁਕਤੀ ਪੱਤਰ ਸੌਂਪੇ।ਨਵ-ਨਿਯੁਕਤ ਏ.ਐਸ.ਆਈਜ਼. ਨੂੰ ਸਰਕਾਰ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਿਸਾਨਾਂ ਦਰਮਿਆਨ ਇੱਕ ਅਹਿਮ ਕੜੀ ਦੱਸਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਸੂਬੇ ਦੇ ਕਿਸਾਨਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਕਿਹਾ ਕਿ ਤੁਹਾਡਾ ਆਚਰਣ ਅਤੇ ਜ਼ਿੰਮੇਵਾਰੀ ਖੇਤੀਬਾੜੀ ਖੇਤਰ ਦੀ ਖੁਸ਼ਹਾਲੀ ‘ਤੇ ਸਿੱਧਾ ਪ੍ਰਭਾਵ ਪਾਵੇਗੀ ਕਿਉਂਕਿ ਤੁਸੀਂ ਅੱਜ ਦੇਸ਼ ਦੇ ‘ਅੰਨਦਾਤਾ’ ਪ੍ਰਤੀ ਆਪਣੀ ਜ਼ਿੰਮੇਵਾਰੀ ਨਾਲ ਜੁੜ ਰਹੇ ਹੋ।ਖੇਤੀਬਾੜੀ ਵਿਭਾਗ ਵਿੱਚ ਮੁਲਾਜ਼ਮ ਸੇਵਾਵਾਂ ਦੇ ਵਿਸਥਾਰ ‘ਤੇ ਸਰਕਾਰ ਵੱਲੋਂ ਦਿੱਤੇ ਜਾ ਰਹੇ ਨਿਰੰਤਰ ਧਿਆਨ ਬਾਰੇ ਵਿਸਥਾਰ ਵਿੱਚ ਦੱਸਦਿਆਂ ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਖੇਤੀਬਾੜੀ ਵਿਭਾਗ ਵਿੱਚ 133 ਖੇਤੀਬਾੜੀ ਸਬ-ਇੰਸਪੈਕਟਰਾਂ (ਏ.ਐੱਸ.ਆਈਜ਼) ਅਤੇ 200 ਖੇਤੀਬਾੜੀ ਵਿਕਾਸ ਅਫਸਰਾਂ (ਏ.ਡੀ.ਓਜ਼) ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਭਰਤੀਆਂ ਵਿਭਾਗ ਵਿੱਚ ਨਵੀਂ ਊਰਜਾ ਦਾ ਸੰਚਾਰ ਕਰਦਿਆਂ ਕਿਸਾਨਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਸੇਵਾ ਪ੍ਰਤੀ ਸਾਡੀ ਸਮਰੱਥਾ ਨੂੰ ਹੋਰ ਬਲ ਦੇ ਰਹੀਆਂ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਵੱਡੇ ਪੱਧਰ ‘ਤੇ ਇਨ੍ਹਾਂ ਭਰਤੀਆਂ ਨਾਲ ਵੱਖ-ਵੱਖ ਵਿਭਾਗਾਂ ਵਿੱਚ ਲੰਬੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਗਿਆ ਹੈ, ਜੋ ਪੰਜਾਬ ਦੇ ਲੋਕਾਂ ਨੂੰ ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।ਇਸ ਮੌਕੇ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਰਸ਼ਦੀਪ ਥਿੰਦ, ਡਾਇਰੈਕਟਰ ਖੇਤੀਬਾੜੀ ਗੁਰਜੀਤ ਸਿੰਘ ਬਰਾੜ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। 

Scroll to Top