Actionpunjab

Action Punjab Logo
Breaking News

Author name: Action Punjab

Action Punjab
Punjab

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ

ਚੰਡੀਗੜ੍ਹ, 15 ਅਪ੍ਰੈਲ:– ਗਰਮੀਆਂ ਦੀ ਸ਼ੁਰੂਆਤ ਅਤੇ ਸੂਬੇ ਭਰ ਵਿੱਚ ਅਤਿ ਦੀ ਗਰਮੀ ਵਰਗੀਆਂ ਸਥਿਤੀਆਂ ਵਿੱਚ ਵਾਧੇ ਦੇ ਅਨੁਮਾਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਤਿ ਦੀ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ ਕਰਨ ਅਤੇ ਇਸ ਸਬੰਧੀ ਕਰਮਚਾਰੀਆਂ ਨੂੰ ਤਿਆਰ ਕਰਨ ਲਈ ਸਰਗਰਮ ਕਦਮ ਚੁੱਕੇ ਗਏ ਹਨ। ਮੰਤਰੀ ਨੇ ਕਿਹਾ ਕਿ ਅਤਿ ਦੀ ਗਰਮੀ ਦੇ ਸੰਪਰਕ ਵਿੱਚ ਆਉਣ ਨਾਲ ਹੀਟ ਸਟ੍ਰੈਸ, ਹੀਟ  ਇਗਜ਼ੌਸ਼ਨ ਅਤੇ ਹੀਟ ਸਟ੍ਰੋਕ ਦਾ ਜੋਖਮ ਕਾਫ਼ੀ ਵੱਧ ਜਾਂਦਾ ਹੈ ਅਤੇ ਮੌਜੂਦਾ ਦਿਲ ਅਤੇ ਸਾਹ ਦੀਆਂ ਸਥਿਤੀਆਂ ਵਿੱਚ ਵੀ ਵਾਧਾ ਹੁੰਦਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਮੈਂ ਸਾਰੇ ਸਿਵਲ ਸਰਜਨਾਂ ਨੂੰ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸਮਰਪਿਤ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟਾਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਹਨ।” ਉਨ੍ਹਾਂ ਕਿਹਾ ਕਿ ਇਹ ਵਾਰਡ ਸਰਗਰਮ ਕੂਲਿੰਗ ਉਪਾਵਾਂ ਨਾਲ ਲੈਸ ਹਨ, ਜਿਸ ਵਿੱਚ ਆਈਸ ਪੈਕ ਅਤੇ ਕੋਲਡ ਆਈਵੀ ਤਰਲ ਪਦਾਰਥ ਸ਼ਾਮਲ ਹਨ। ਹਰੇਕ ਜਨਤਕ ਸਿਹਤ ਸਹੂਲਤ ਵਿੱਚ ਜ਼ਰੂਰੀ ਡਾਕਟਰੀ ਸਪਲਾਈ, ਜਿਵੇਂ ਕਿ ਓਆਰਐਸ ਅਤੇ ਐਮਰਜੈਂਸੀ ਦਵਾਈਆਂ ਦਾ ਲੋੜੀਂਦਾ ਸਟਾਕ ਯਕੀਨੀ ਬਣਾਇਆ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਮਰੀਜ਼ਾਂ ਨੂੰ ਹਸਪਤਾਲ ਲਿਆਉਂਦੇ ਸਮੇਂ ਰਾਸਤੇ ਵਿੱਚ ਕੂਲਿੰਗ ਪ੍ਰਦਾਨ ਕਰਨ ਲਈ ਐਂਬੂਲੈਂਸਾਂ ਨੂੰ ਮਜ਼ਬੂਤ ਕੀਤਾ ਗਿਆ ਹੈ। ਸੂਬੇ ਵੱਲੋਂ ਗਰਮੀ ਨਾਲ ਸਬੰਧਤ ਬਿਮਾਰੀ (ਐਚਆਰਆਈ) ਦੇ ਮਾਮਲਿਆਂ ਦੀ ਅਸਲ-ਸਮੇਂ ਦੀ ਨਿਗਰਾਨੀ ਲਈ ਆਈਐਚਆਈਪੀ ਪੋਰਟਲ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਹੀਟ ਐਕਸ਼ਨ ਪਲਾਨ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਸਿੱਖਿਆ, ਕਿਰਤ ਅਤੇ ਆਵਾਜਾਈ ਵਰਗੇ ਵਿਭਾਗਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੀਆਂ ਮੈਡੀਕਲ ਟੀਮਾਂ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਅਤੇ ਤਿਆਰ ਹਨ, ਫਿਰ ਵੀ ਮੈਂ ਜਨਤਾ, ਖਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਵਰਗੇ ਸੰਵੇਦਨਸ਼ੀਲ ਸਮੂਹਾਂ ਨੂੰ ਚੌਕਸ ਰਹਿਣ ਅਤੇ ਵਿਭਾਗ ਦੇ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਾ ਹਾਂ।” *ਬਾਕਸ: ਹੀਟਵੇਵ ਸੇਫਟੀ ਐਡਵਾਈਜ਼ਰੀ* *ਗਰਮੀ ਤੋਂ ਬਚਣ ਲਈ ਕੀ ਕਰੀਏ* *ਵੱਧ ਤੋਂ ਵੱਧ ਪਾਣੀ ਪਿਓ:* ਹਰ 20-30 ਮਿੰਟਾਂ ਬਾਅਦ ਪਾਣੀ ਪੀਓ, ਭਾਵੇਂ ਪਿਆਸ ਨਾ ਵੀ ਹੋਵੇ। ਓਆਰਐਸ, ਲੱਸੀ ਅਤੇ ਨਿੰਬੂ ਪਾਣੀ ਦੀ ਵਰਤੋਂ ਕਰੋ। *ਢੁਕਵੇਂ ਕੱਪੜੇ ਪਾਓ:* ਹਲਕੇ ਰੰਗ ਦੇ, ਢਿੱਲੇ ਸੂਤੀ ਕੱਪੜੇ ਪਾਓ। ਆਪਣੇ ਸਿਰ ਨੂੰ ਢੱਕਣ ਲਈ ਛੱਤਰੀਆਂ, ਟੋਪੀਆਂ ਜਾਂ ਤੌਲੀਏ ਦੀ ਵਰਤੋਂ ਕਰੋ। *ਆਪਣੇ ਦਿਨ ਦੀ ਯੋਜਨਾ ਬਣਾਓ:* ਸਵੇਰੇ ਜਾਂ ਸ਼ਾਮ ਨੂੰ ਠੰਢੇ ਸਮੇਂ ਦੌਰਾਨ ਬਾਹਰੀ ਕੰਮ ਕਰਨ ਦੀ ਯੋਜਨਾ ਬਣਾਓ। *ਸਮਝਦਾਰੀ ਨਾਲ ਖਾਓ:* ਪਾਣੀ ਨਾਲ ਭਰਪੂਰ ਫਲ ਜਿਵੇਂ ਕਿ ਤਰਬੂਜ, ਸੰਤਰੇ ਅਤੇ ਖੀਰੇ ਖਾਓ। ਥੋੜ੍ਹੀ-ਥੋੜ੍ਹੀ ਮਾਤਰਾ ਵਿੱਚ ਵਾਰ-ਵਾਰ ਖਾਣਾ ਖਾਓ। *ਘਰ ਨੂੰ ਅੰਦਰੋਂ ਠੰਡਾ ਰੱਖੋ:* ਪਰਦੇ, ਪੱਖਿਆਂ ਦੀ ਵਰਤੋ ਕਰੋ ਅਤੇ ਸੁਚੱਜੀ ਹਵਾਦਾਰੀ ਯਕੀਨੀ ਬਣਾਓ। *ਕਾਮਿਆਂ ਦੀ ਸੁਰੱਖਿਆ:* ਮਾਲਕਾਂ ਨੂੰ ਬਾਹਰ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਛਾਂਦਾਰ ਆਰਾਮ ਖੇਤਰ ਅਤੇ ਪੀਣ ਵਾਲਾ ਸੁਰੱਖਿਅਤ ਪਾਣੀ ਪ੍ਰਦਾਨ ਕਰਨਾ ਚਾਹੀਦਾ ਹੈ। *ਕੀ ਨਾ ਕਰੀਏ* * ਗਰਮੀਆਂ ਦੇ ਸਿਖਰ ਵੇਲੇ ਧੁੱਪ ਤੋਂ ਬਚੋ:* ਦੁਪਹਿਰ 12:00 ਵਜੇ ਤੋਂ 3:00 ਵਜੇ ਦੇ ਵਿਚਕਾਰ ਬਾਹਰ ਨਾ ਜਾਓ ਜਦੋਂ ਤੱਕ ਕਿ ਬਹੁਤ ਜ਼ਰੂਰੀ ਨਾ ਹੋਵੇ। *ਡੀਹਾਈਡ੍ਰੇਟਿੰਗ ਡਰਿੰਕਸ ਤੋਂ ਗੁਰੇਜ਼ ਕਰੋ:* ਚਾਹ, ਕੌਫੀ, ਅਲਕੋਹਲ ਅਤੇ ਕਾਰਬੋਨੇਟਿਡ ਮਿੱਠੇ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਘੱਟ ਕਰੋ। *ਭਾਰੀ ਭੋਜਨ ਤੋਂ ਬਚੋ:* ਤਲੇ ਹੋਏ, ਮਸਾਲੇਦਾਰ ਜਾਂ ਬਾਸੀ ਭੋਜਨ ਨਾ ਖਾਓ ਜੋ ਪਾਚਨ ਕਿਰਿਆ ਨੂੰ ਹੌਲੀ ਕਰ ਸਕਦੇ ਹਨ। *ਕੋਈ ਸਖ਼ਤ ਕੰਮ ਨਾ ਕਰੋ:* ਗਰਮੀਆਂ ਦੇ ਸਿਖਰ ਦੇ ਸਮੇਂ ਦੌਰਾਨ ਭਾਰੀ ਕੰਮਾਂ ਤੋਂ ਪਰਹੇਜ਼ ਕਰੋ। *ਵਾਹਨ ਸੁਰੱਖਿਆ: ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਕਦੇ ਵੀ ਪਾਰਕ ਕੀਤੇ ਵਾਹਨਾਂ ਅੰਦਰ ਨਾ ਛੱਡੋ। *ਲੱਛਣ ਜਿਨ੍ਹਾਂ ਲਈ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਹੈ*  ਜੇਕਰ ਤੁਹਾਨੂੰ ਨਿਮਨਲਿਖਤ ਲੱਛਣ ਮਹਿਸੂਸ ਹੁੰਦੇ ਹਨ ਤਾਂ ਤੁਰੰਤ ਡਾਕਟਰੀ ਸਹਾਇਤਾ ਲਓ:– ਸਰੀਰ ਦਾ ਉੱਚ ਤਾਪਮਾਨ (40° ਸੈਲਸੀਅਸ ਜਾਂ ਵੱਧ)– ਮਾਨਸਿਕ ਸੰਤੁਲਨ ਵਿੱਚ ਬਦਲਾਅ, ਬੇਚੈਨੀ ਜਾਂ ਦੌਰੇ – ਗਰਮ, ਲਾਲ ਅਤੇ ਖੁਸ਼ਕ ਚਮੜੀ– ਗੰਭੀਰ ਸਿਰ ਦਰਦ, ਮਤਲੀ ਜਾਂ ਤੇਜ਼ ਦਿਲ ਦੀ ਧੜਕਣ *ਐਮਰਜੈਂਸੀ ਹੈਲਪਲਾਈਨ: 104, 108, ਜਾਂ 112*  

Punjab

ਮੂਨਕ ਮੰਡੀ ਵਿੱਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਮੂਨਕ, 15 ਅਪ੍ਰੈਲ:- ਪੰਜਾਬ ਸਰਕਾਰ ਵੱਲੋਂ ਹਾੜ੍ਹੀ ਸੀਜ਼ਨ ਦੌਰਾਨ ਕਿਸਾਨਾਂ ਦੀ ਉਪਜ ਦੀ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਲਈ ਅੱਜ ਮੂਨਕ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਖਾਸ ਤੌਰ ‘ਤੇ ਪਹੁੰਚੇ ਅਤੇ ਮੰਡੀ ਵਿੱਚ ਆਈ ਨਵੀਂ ਫਸਲ ਦੀ ਬੋਲੀ ਲਗਵਾ ਕੇ ਖਰੀਦ ਪ੍ਰਕਿਰਿਆ ਦਾ ਆਗਾਜ਼ ਕੀਤਾ।ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬੇਮੌਸਮੀ ਬਰਸਾਤ ਕਰਨ ਇਕ ਤਾਂ ਲਸਟਰ ਲੌਸ ਹੋਇਆ, ਦੂਜਾ ਦਾਣੇ ਦਾ ਸਾਈਜ਼ ਪ੍ਰਭਾਵਿਤ ਹੋਇਆ ਅਤੇ ਤੀਜਾ ਬੱਲੀ ਕਾਲੀ ਹੋਣ ਦੀ ਦਿੱਕਤ ਆਈ ਹੈ। ਕੇਂਦਰ ਸਰਕਾਰ ਫੌਰੀ ਤੌਰ ਉੱਤੇ ਇਹਨਾਂ ਮੁਸ਼ਕਲਾਂ ਸਬੰਧੀ ਰਾਹਤ ਦੇਵੇ, ਜਿਵੇਂ ਕੇਂਦਰ ਨੇ ਰਾਜਸਥਾਨ ਨੂੰ ਰਾਹਤ ਦਿੱਤੀ ਹੈ।ਪੰਜਾਬ ਸਰਕਾਰ ਵੱਲੋਂ 125 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਜਾਂਦੀ ਹੈ, ਜਿਸ ਵਿੱਚੋਂ ਪੰਜਾਬ ਵਿੱਚ ਸਿਰਫ 08 ਲੱਖ ਮੀਟ੍ਰਿਕ ਟਨ ਕਣਕ ਦੀ ਖਪਤ ਹੁੰਦੀ ਹੈ। 117 ਲੱਖ ਮੀਟ੍ਰਿਕ ਟਨ ਕਣਕ ਪੂਰੇ ਭਾਰਤ ਵਿੱਚ ਭੇਜੀ ਜਾਂਦੀ ਹੈ, ਜਿਹੜੀ ਕਿ ਐੱਫ.ਸੀ. ਆਈ ਦੇ ਮਾਪ ਦੰਡਾਂ ਮੁਤਾਬਕ ਭੇਜਣੀ ਪੈਂਦੀ ਹੈ। ਸਪੈਸ਼ਲਾਂ ਰੁਕਣ ਦਾ ਮਾਮਲਾ ਵੀ ਆਉਂਦਾ ਹੈ ਤੇ ਸੀ.ਸੀ. ਲਿਮਿਟ ਦਾ ਸਾਰਾ ਹਿਸਾਬ ਅਗਲੀ ਫਸਲ ਤੋਂ ਪਹਿਲਾਂ ਕਲੀਅਰ ਕਰਨਾ ਪੈਂਦਾ ਹੈ। ਇਸ ਲਈ ਕੇਂਦਰ ਸਰਕਾਰ ਇਹਨਾਂ ਮਾਪਦੰਡਾਂ ਸਬੰਧੀ ਛੋਟ ਬਾਬਤ ਫੌਰੀ ਰਾਹਤ ਦੇਵੇ ਜਿਵੇਂ ਕਿ ਰਾਜਸਥਾਨ ਨੂੰ ਦਿੱਤੀ ਗਈ ਹੈ।ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਵਿਰੋਧੀਆਂ ਵੱਲੋਂ ਕਣਕ ਦੀ ਖਰੀਦ ਸਬੰਧੀ ਤੱਥਹੀਣ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਜਿਸ ਵੱਲ ਲੋਕਾਂ ਨੂੰ ਬਿਲਕੁਲ ਧਿਆਨ ਨਹੀਂ ਦੇਣਾ ਚਾਹੀਦਾ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਉਪਜ ਦੀ ਸਮੇਂ ਸਿਰ ਅਤੇ ਪੂਰਾ ਭੁਗਤਾਨ ਯਕੀਨੀ ਬਣਾਉਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਖਰੀਦ ਕਾਰਜ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਚਲਾਇਆ ਜਾਵੇ ਅਤੇ ਕਿਸਾਨਾਂ ਦੀ ਫਸਲ ਦੀ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ, ਸਫਾਈ ਅਤੇ ਹੋਰ ਸਹੂਲਤਾਂ ਦੇ ਪੂਰੇ ਪ੍ਰਬੰਧ ਕੀਤੇ ਜਾਣ।ਇਸ ਮੌਕੇ ਮਾਰਕੀਟ ਕਮੇਟੀ ਦੇ ਅਧਿਕਾਰੀ, ਖਰੀਦ ਏਜੰਸੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ‘ਤੇ ਸੰਤੁਸ਼ਟੀ ਜਤਾਈ। 

Punjab

ਪਸ਼ੂਆਂ ਦੀ ਭਲਾਈ ਤੇ ਸੇਵਾ ਹਿੱਤ ਪੰਜਾਬ ਸਰਕਾਰ ਹਮੇਸ਼ਾ ਹੀ ਤਤਪਰ – ਸ. ਗੁਰਮੀਤ ਸਿੰਘ ਖੁੱਡੀਆਂ

ਰੂਪਨਗਰ, 15 ਅਪ੍ਰੈਲ: ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਅੱਠਵੇਂ ਗੇੜ ਦੀ ਮੂੰਹ-ਖੁਰ ਵੈਕਸੀਨ ਸਮੁੱਚੇ ਪੰਜਾਬ ਰਾਜ ਵਿੱਚ ਲਗਵਾਉਣ ਹਿੱਤ ਮੁਹਿੰਮ ਦਾ ਆਗਾਜ਼ ਅੱਜ ਗੋਪਾਲ ਗਊਸ਼ਾਲਾ ਰੂਪਨਗਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਗਿਆ, ਜਿਸ ਦਾ ਉਦਘਾਟਨ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ।   ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦੱਸਿਆ ਗਿਆ ਕਿ ਇਹ ਟੀਕਾਕਰਨ ਪੰਜਾਬ ਰਾਜ ਦੇ ਸਾਰੇ ਪਸ਼ੂਆਂ ਨੂੰ ਬਿਲਕੁਲ ਮੁਫਤ ਲਗਾਏ ਜਾਣੇ ਹਨ ਅਤੇ ਇਸ ਤਰ੍ਹਾਂ ਹਰ ਇੱਕ ਪੇਂਡੂ ਅਤੇ ਸ਼ਹਿਰੀ ਖੇਤਰ ਨੂੰ ਕਵਰ ਕਰਦੇ ਹੋਏ 100 ਫੀਸਦੀ ਟੀਕਾਕਰਨ ਯਕੀਨੀ ਕੀਤਾ ਜਾਵੇਗਾ, ਜਿਸ ਨਾਲ ਪ੍ਰਭਾਵੀ ਢੰਗ ਨਾਲ ਪਸ਼ੂਆਂ ਦੀ ਮੂੰਹ-ਖੁਰ ਨਾਮ ਦੀ ਇਸ ਭਿਆਨਕ ਬਿਮਾਰੀ ਤੋਂ ਸਮੁੱਚੇ ਰਾਜ ਦੇ ਪਸ਼ੂਆਂ ਨੂੰ ਬਚਾਇਆ ਜਾ ਸਕੇਗਾ।    ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਦੇ ਪਸ਼ੂ ਪਾਲਕ ਕਿਸਾਨਾਂ ਨੂੰ ਸੰਦੇਸ਼ ਦਿੱਤਾ ਗਿਆ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਹਮੇਸ਼ਾ ਹੀ ਕਿਸਾਨਾਂ ਅਤੇ ਇਨ੍ਹਾਂ ਦੇ ਪਸ਼ੂਧੰਨ ਦੀ ਭਲਾਈ ਅਤੇ ਸੇਵਾ ਹਿੱਤ ਹਮੇਸ਼ਾ ਤਤਪਰ ਹੈ।   ਇਸ ਮੌਕੇ ਤੇ ਪਹੁੰਚੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਸਰਕਾਰ ਡਾ. ਪਰਮਦੀਪ ਸਿੰਘ ਵਾਲੀਆ ਵੱਲੋਂ ਦੱਸਿਆ ਗਿਆ ਕਿ ਸਮੁੱਚੇ ਪੰਜਾਬ ਰਾਜ ਵਿੱਚ ਹਰ ਇੱਕ ਜ਼ਿਲ੍ਹੇ ਪੱਧਰ ਤੇ ਵੈਕਸੀਨਨੇਸ਼ਨ ਟੀਮਾਂ ਦਾ ਗਠਨ ਕੀਤਾ ਹੋਇਆ ਹੈ ਜੋ ਕਿ ਅੱਜ ਤੋਂ ਹੀ ਮੁਹਿੰਮ ਦੇ ਤੌਰ ਤੇ ਮੂੰਹਖੁਰ ਬਿਮਾਰੀ ਤੋਂ ਬਚਾਅ ਹਿੱਤ ਟੀਕਾਕਰਨ 29 ਮਈ 2026 ਤੱਕ ਮੁਕੰਮਲ ਕਰ ਦਿੱਤਾ ਜਾਵੇਗਾ।    ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪੰਜਾਬ ਰਾਜ ਦੇ ਸਮੂਹ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਹਰ ਇੱਕ ਟੀਮ ਟੀਕਾਕਰਨ ਸਮੇਂ ਕੋਲਡ ਚੇਨ ਦਾ ਖਾਸ ਧਿਆਨ ਰੱਖੇ ਤਾਂ ਜੋ ਲਗਾਇਆ ਗਿਆ ਟੀਕਾ ਪੂਰੀ ਤਰ੍ਹਾਂ ਪ੍ਰਭਾਵੀ ਹੋ ਸਕੇ।    ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਰਾਜ ਪੱਧਰੀ ਮੂੰਹ-ਖੁਰ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਲਈ ਜ਼ਿਲ੍ਹਾ ਰੂਪਨਗਰ ਦੀ ਇਸ ਮਹੱਤਵਪੂਰਨ ਥਾਂ ਦੀ ਚੋਣ ਕਰਨ ਲਈ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦਾ ਧੰਨਵਾਦ ਕੀਤਾ ਗਿਆ।   ਗੋਪਾਲ ਗਊਸ਼ਾਲਾ ਰੂਪਨਗਰ ਦੇ ਪ੍ਰਧਾਨ ਸ੍ਰੀ ਭਾਰਤ ਭੂਸ਼ਣ ਸ਼ਰਮਾ ਵੱਲੋਂ ਮੌਕੇ ਤੇ ਪਹੁੰਚੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਹਲਕਾ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ, ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।   ਇਸ ਮੌਕੇ ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਡੀਐਸਪੀ ਰਾਜਪਾਲ ਸਿੰਘ ਗਿੱਲ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਰੂਪਨਗਰ ਡਾ. ਰਾਜ ਕੁਮਾਰ, ਜੁਆਇੰਟ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਸ਼ਾਮ ਸਿੰਘ, ਪਰਮਿੰਦਰ ਸਿੰਘ ਬਾਲਾ, ਰਾਜੂ ਸਤਿਆਲ, ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਹੋਰ ਉੱਚ ਅਧਿਕਾਰੀ ਅਤੇ ਗੋਪਾਲ ਗਊਸ਼ਾਲਾ ਰੂਪਨਗਰ ਦੇ ਸਮੁੱਚੀ ਮੈਨੇਜਮੈਂਟ ਵੀ ਹਾਜ਼ਰ ਸੀ। 

Punjab

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਚੰਡੀਗੜ੍ਹ/ਪਠਾਨਕੋਟ, 15 ਅਪ੍ਰੈਲ : ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਆਉਂਦੀ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ) ਵਿਖੇ ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ।  ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ ਵਿਕਾਸ ਸੈਣੀ ਚੇਅਰਮੈਨ ਮਾਰਕੀਟ ਕਮੇਟੀ ਪਠਾਨਕੋਟ, ਰਾਜ ਰਿਸ਼ੀ ਮਹਿਰਾ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ, ਨਿਤਿਨ ਠਾਕੁਰ ਮੈਂਬਰ ਜਿਲ੍ਹਾ ਪਰਿਸ਼ਦ, ਭੁਪਿੰਦਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਵਨ ਕੁਮਾਰ ਚੇਅਰਮੈਨ ਬਲਾਕ ਸੰਮਤੀ ਘਰੋਟਾ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਅਤੇ ਅਹੁਦੇਦਾਰ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੂਰੇ ਪੰਜਾਬ ਅੰਦਰ ਕਣਕ ਦੀ ਖਰੀਦ ਦਾ ਸਿਲਸਿਲਾ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।ਜਿਸ ਅਧੀਨ ਮੰਡੀਆਂ ਵਿੱਚ ਆ ਰਹੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਜਿਹੜੀਆਂ ਵੀ ਖਰੀਦ ਨਾਲ ਸੰਬੰਧਤ ਏਜੰਸੀਆਂ ਹਨ, ਉਹਨਾਂ ਲਈ ਲੋੜੀਂਦਾ ਮਕੈਨਿਜ਼ਮ ਤਿਆਰ ਕੀਤਾ ਗਿਆ ਹੈ ਅਤੇ ਅਧਿਕਾਰੀ ਲਗਾਤਾਰ ਮੰਡੀਆਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਪਿਛਲੇ ਕੁਝ ਦਿਨਾਂ ਦੌਰਾਨ ਮੌਸਮ ਖਰਾਬ ਰਹਿਣ ਕਾਰਨ ਖਰੀਦ ਦੀ ਰਫ਼ਤਾਰ ਥੋੜ੍ਹੀ ਪ੍ਰਭਾਵਿਤ ਹੋਈ ਸੀ, ਪਰ ਹੁਣ ਮੌਸਮ ਵਿੱਚ ਸੁਧਾਰ ਆਉਣ ਨਾਲ ਮੰਡੀਆਂ ਵਿੱਚ ਕਣਕ ਦੀ ਆਮਦ ਤੇਜ਼ੀ ਨਾਲ ਵੱਧ ਰਹੀ ਹੈ। ਉਹਨਾਂ ਕਿਹਾ ਕਿ ਹੁਣ ਤੱਕ ਪੂਰੇ ਪੰਜਾਬ ਅੰਦਰ 4 ਲੱਖ ਮੈਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਇਸ ਵਿੱਚੋਂ ਕਰੀਬ 80 ਹਜਾਰ ਮੈਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਸੈਂਟਰ ਤੋਂ ਜੋ ਟੀਮਾਂ ਫਸਲ ਦੀ ਜਾਂਚ ਲਈ ਪੰਜਾਬ ਪਹੁੰਚੀਆਂ ਹਨ ਉਹਨਾਂ ਵੱਲੋਂ ਵੀ ਪਿਛਲੇ ਦਿਨੀ ਕਣਕ ਦੇ ਸੈਂਪਲ ਲੈ ਲਏ ਗਏ ਹਨ। ਉਹਨਾਂ ਨੇ ਕਿਹਾ ਕਿ ਇਸ ਵਾਰ ਪੰਜਾਬ ਨੂੰ 122 ਲੱਖ ਮੈਟਰਿਕ ਟਨ ਕਣਕ ਦਾ ਟੀਚਾ ਮਿਲਿਆ ਹੈ  ਪਰ ਪੰਜਾਬ ਨੇ 132 ਲੱਖ ਮੈਟਰਿਕ ਟਨ ਦਾ ਇੰਤਜ਼ਾਮ ਕੀਤਾ।  ਉਹਨਾਂ ਦੱਸਿਆ ਕਿ ਮੰਡੀਆਂ ਚ ਵਾਰਦਾਨਾ ਕੰਪਲੀਟ ਹੈ ਅਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ। ਉਹਨਾਂ ਕਿਹਾ ਕਿ ਜਿਹੜਾ ਵਾਅਦਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨਾਲ ਕੀਤਾ ਗਿਆ ਸੀ ਕਿ ਮੰਡੀਆਂ ਅੰਦਰੋਂ ਇੱਕ ਇੱਕ ਦਾਣੇ ਦੀ ਖਰੀਦ ਕੀਤੀ ਜਾਵੇਗੀ ਅਤੇ ਕਣਕ ਖਰੀਦਣ ਤੋਂ ਬਾਅਦ 24 ਘੰਟਿਆਂ ਦੇ ਵਿੱਚ ਵਿੱਚ ਕਿਸਾਨ ਦੇ ਖਾਤੇ ਚ ਪੈਸੇ ਪਾਏ ਜਾਣਗੇ। ਉਹਨਾਂ ਕਿਹਾ ਕਿ ਪਿਛਲੇ ਚਾਰ ਸਾਲ ਤੋ ਸਰਕਾਰ ਦਾ ਰਿਕਾਰਡ ਰਿਹਾ ਹੈ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ ਅਤੇ ਇਸ ਸੀਜਨ ਵੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜਿੰਨੀਆਂ ਵੀ ਵਿਵਸਥਾਵਾਂ ਨੇ ਮੰਡੀ ਦੇ ਵਿੱਚ  ਕੀਤੀਆਂ ਹੋਈਆਂ ਹਨ। ਕੈਬਿਨੇਟ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਭੁਗਤਾਨ ਵੀ ਸਮੇਂ ਸਿਰ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮੰਡੀ ਨਾਲ ਸੰਬੰਧਿਤ ਅਧਿਕਾਰੀ ਵੀ ਮੌਜੂਦ ਸਨ ————  

Punjab

ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੁਆਰਾ ਆਯੋਜੀਤ ਪ੍ਰਿੰਸੀਪਲ–ਅਧਿਆਪਕ ਐਜੂਕਾਂਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ

ਮੋਹਾਲੀ: ਸੀਜੀਸੀ ਯੂਨੀਵਰਸਿਟੀ ਮੋਹਾਲੀ ਦੁਆਰਾ ਪ੍ਰਿੰਸੀਪਲ-ਕਮ-ਅਧਿਆਪਕ ਐਜੂਕਾਂਕਲੇਵ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਰਟੀਫੀਸ਼ਲ ਇੰਟੈਲੀਜੈਂਸ ਦਾ ਸਿੱਖਿਆ ’ਤੇ ਪੈਣ ਵਾਲੇ ਅਸਰਾਂ ’ਤੇ ਵਿਚਾਰ ਕੀਤਾ ਗਿਆ। ਇਸ ਸਮਾਗਮ ਵਿੱਚ ਅਕਾਦਮਿਕ ਮਾਹਿਰਾਂ, ਅਧਿਆਪਕਾਂ ਅਤੇ ਸਿੱਖਿਆ ਖੇਤਰ ਨਾਲ ਜੁੜੇ ਵਿਸ਼ੇਸ਼ ਵਿਅਕਤੀਆਂ ਨੇ ਭਾਗ ਲਿਆ। ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਪੇਸ਼ ਕੀਤਾ ਗਿਆ ਨਵਾਂ ਸਿੱਖਿਆ ਮਾਡਲ ਨੌਜਵਾਨ ਪੀੜ੍ਹੀ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਾ ਹੈ, ਜਿਸ ਵਿੱਚ ਆਰਟੀਫੀਸ਼ਲ ਇੰਟੈਲੀਜੈਂਸ ਦੀ ਮਦਦ ਨਾਲ ਪੜ੍ਹਾਈ ਨੂੰ ਹੋਰ ਅਸਰਦਾਰ ਬਣਾਇਆ ਜਾ ਰਿਹਾ ਹੈ। ਅਭਿਆਸਕ ਸਿੱਖਿਆ, ਨਵਚਾਰ ਅਤੇ ਭਵਿੱਖ ਲਈ ਤਿਆਰੀ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਮਾਨਯੋਗ ਚਾਂਸਲਰ ਅਤੇ ਫਾਦਰ ਆਫ ਐਜੂਕੇਸ਼ਨ, ਸ. ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਸਿੱਖਿਆ ਨੂੰ ਸਮੇਂ ਦੇ ਨਾਲ ਬਦਲਣਾ ਲਾਜ਼ਮੀ ਹੈ ਅਤੇ ਆਰਟੀਫੀਸ਼ਲ ਇੰਟੈਲੀਜੈਂਸ ਹੁਣ ਭਵਿੱਖ ਨਹੀਂ, ਸਗੋਂ ਵਰਤਮਾਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਨਵੇਂ ਵਿਚਾਰਾਂ ਨਾਲ ਜੋੜ ਕੇ ਉਨ੍ਹਾਂ ਨੂੰ ਅੱਗੇ ਵਧਣ ਲਈ ਤਿਆਰ ਕਰ ਰਹੀ ਹੈ। ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਇਸ ਤਰ੍ਹਾਂ ਤਿਆਰ ਕੀਤਾ ਜਾ ਰਿਹਾ ਹੈ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਨੂੰ ਨਵੀਂ ਤਕਨਾਲੋਜੀ ਦਾ ਪੂਰਾ ਲਾਭ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਕਲਾਸਰੂਮ ਨੂੰ ਹੋਰ ਸਮਝਦਾਰ ਅਤੇ ਵਿਅਕਤੀਗਤ ਬਣਾਉਣ ’ਤੇ ਕੰਮ ਕੀਤਾ ਜਾ ਰਿਹਾ ਹੈ। ਐਜੂਕਾਂਕਲੇਵ ਦੌਰਾਨ ਆਰਟੀਫੀਸ਼ਲ ਇੰਟੈਲੀਜੈਂਸ ਅਧਾਰਿਤ ਸਿੱਖਣ, ਵਿਅਕਤੀਗਤ ਪੜ੍ਹਾਈ, ਡਿਜ਼ੀਟਲ ਕਲਾਸਰੂਮ ਅਤੇ ਅਧਿਆਪਕਾਂ ਦੀ ਬਦਲਦੀ ਭੂਮਿਕਾ ’ਤੇ ਚਰਚਾ ਹੋਈ। ਭਾਗੀਦਾਰਾਂ ਨੇ ਸਿੱਖਿਆ ਵਿੱਚ ਨਵੀਂ ਤਕਨਾਲੋਜੀ ਨੂੰ ਅਪਣਾਉਣ ਅਤੇ ਵਿਦਿਆਰਥੀਆਂ ਵਿੱਚ ਸੋਚਣ ਦੀ ਸਮਰੱਥਾ ਅਤੇ ਰਚਨਾਤਮਕਤਾ ਵਧਾਉਣ ’ਤੇ ਵਿਚਾਰ ਸਾਂਝੇ ਕੀਤੇ। ਸਮਾਗਮ ਦੇ ਅੰਤ ’ਤੇ ਸਾਰਿਆਂ ਨੇ ਨਵੇਂ ਵਿਚਾਰਾਂ ਨੂੰ ਅਪਣਾਉਣ ਅਤੇ ਸਿੱਖਿਆ ਦੇ ਮੂਲ ਸਿਧਾਂਤਾ ਨੂੰ ਬਰਕਰਾਰ ਰੱਖਦੇ ਹੋਏ ਅੱਗੇ ਵਧਣ ਦੀ ਲੋੜ ’ਤੇ ਸਹਿਮਤੀ ਜਤਾਈ। 

Punjab

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

*ਚੰਡੀਗੜ੍ਹ, 15 ਅਪ੍ਰੈਲ 2026*   ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐਮਬੀ) ਵਿੱਚ ਹਾਲ ਹੀ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਅਤੇ ਆਪਣੇ ਸਾਧਨਾਂ ‘ਤੇ ਰਾਜ ਦੇ ਜਾਇਜ਼ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਇੱਕ ਵੱਡੀ ਕੋਸ਼ਿਸ਼ ਨੂੰ ਦਰਸਾਉਂਦਾ ਹੈ।   ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਦਾ ਬੇਇਨਸਾਫ਼ੀ ਦਾ ਸਾਹਮਣਾ ਕਰਨ ਦਾ ਇੱਕ ਲੰਮਾ ਇਤਿਹਾਸ ਰਿਹਾ ਹੈ, ਪਰ ਸੂਬੇ ਨੇ ਹਮੇਸ਼ਾ ਦ੍ਰਿੜਤਾ ਨਾਲ ਜਵਾਬ ਦਿੱਤਾ ਹੈ, ਭਾਵੇਂ ਕਿ ਪਿਛਲੇ ਸਮੇਂ ਵਿੱਚ ਰਾਜ ਦੇ ਅੰਦਰਲੇ ਕੁਝ ਆਗੂਆਂ ਨੇ ਹੀ ਇਸਦੀ ਸਥਿਤੀ ਨੂੰ ਕਮਜ਼ੋਰ ਕੀਤਾ ਸੀ। ਉਨ੍ਹਾਂ ਕਿਹਾ ਕਿ।ਪੰਜਾਬ ਨਾਲ ਹੋਈਆਂ ਬੇਇਨਸਾਫ਼ੀਆਂ ਦੀ ਕਹਾਣੀ ਲੰਬੀ ਹੈ, ਪਰ ਰਾਜ ਦੇ ਲੋਕਾਂ ਨੇ ਹਮੇਸ਼ਾ ਦੁੱਗਣੀ ਤਾਕਤ ਨਾਲ ਲੜਾਈ ਲੜੀ ਹੈ। ਬਦਕਿਸਮਤੀ ਨਾਲ, ਅਤੀਤ ਵਿੱਚ ਪੰਜਾਬ ਦੇ ਆਪਣੇ ਹੀ ਕੁਝ ਨੇਤਾਵਾਂ ਨੇ ਰਾਜ ਦੇ ਹਿੱਤਾਂ ਨੂੰ ਕਮਜ਼ੋਰ ਕਰਨ ਵਿੱਚ ਭੂਮਿਕਾ ਨਿਭਾਈ ਸੀ।   ਸੂਬਾ ਮੀਡੀਆ ਇੰਚਾਰਜ ਨੇ ਕਿਹਾ ਕਿ ਬੀਬੀਐਮਬੀ ਦੀਆਂ ਅਹਿਮ ਅਸਾਮੀਆਂ ਨੂੰ ਦੇਸ਼ ਭਰ ਦੇ ਉਮੀਦਵਾਰਾਂ ਲਈ ਖੋਲ੍ਹਣ ਦਾ ਕੇਂਦਰ ਦਾ ਫੈਸਲਾ ਪੰਜਾਬ ਪੁਨਰਗਠਨ ਐਕਟ, 1966 ਅਤੇ ਬੀਬੀਐਮਬੀ ਦੇ ਗਠਨ ਦੌਰਾਨ ਕੀਤੇ ਗਏ ਪ੍ਰਬੰਧਾਂ ਦੀ ਭਾਵਨਾ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਨਰਗਠਨ ਐਕਟ, 1966 ਦੇ ਤਹਿਤ ਅਤੇ ਬਾਅਦ ਵਿੱਚ 1976 ਵਿੱਚ ਜਦੋਂ ਬੀਬੀਐਮਬੀ ਦਾ ਗਠਨ ਹੋਇਆ ਸੀ, ਇਹ ਅਹਿਮ ਅਹੁਦੇ ਪੰਜਾਬ ਲਈ ਸਨ। ਹੁਣ, ਕੇਂਦਰ ਆਪਣੇ ਅਫਸਰਾਂ ਨੂੰ ਤਾਇਨਾਤ ਕਰਕੇ ਕੰਟਰੋਲ ਆਪਣੇ ਹੱਥ ਵਿੱਚ ਲੈਣਾ ਚਾਹੁੰਦਾ ਹੈ।   ਇਸ ਘਟਨਾਕ੍ਰਮ ਨੂੰ ਪੰਜਾਬ ਦੇ ਪਾਣੀ ਦੇ ਸਰੋਤਾਂ ਦੀ ਲੁੱਟ ਦੇ ਵਿਆਪਕ ਏਜੰਡੇ ਨਾਲ ਜੋੜਦਿਆਂ ਬਲਤੇਜ ਪੰਨੂ ਨੇ ਇਸ਼ਾਰਾ ਕੀਤਾ ਕਿ ਹਰਿਆਣਾ ਪਿਛਲੇ ਸਾਲ ਪਹਿਲਾਂ ਹੀ ਪਾਣੀ ਦੇ ਆਪਣੇ ਨਿਰਧਾਰਤ ਹਿੱਸੇ ਨੂੰ ਖਤਮ ਕਰ ਚੁੱਕਾ ਸੀ ਅਤੇ ਬਾਅਦ ਵਿੱਚ ਵਾਧੂ ਸਪਲਾਈ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਸੀ ਕਿ ਜੇਕਰ ਹਰਿਆਣਾ ਆਪਣੇ ਹਿੱਸੇ ਦੀ ਸਹੀ ਵਰਤੋਂ ਕਰਨ ਵਿੱਚ ਅਸਫਲ ਰਿਹਾ ਹੈ, ਤਾਂ ਇਹ ਉਨ੍ਹਾਂ ਦੀ ਗਲਤੀ ਹੈ, ਪੰਜਾਬ ਦੀ ਨਹੀਂ। ਇਸ ਸਾਲ ਵੀ ਪੰਜਾਬ ਨੇ ਹਰਿਆਣਾ ਨੂੰ ਵਾਰ-ਵਾਰ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਦੀ ਸਲਾਹ ਦਿੱਤੀ ਸੀ।   ਬਲਤੇਜ ਪੰਨੂ ਨੇ ਅੱਗੇ ਕਿਹਾ ਕਿ ਮੌਜੂਦਾ ਅਧਿਕਾਰੀਆਂ ਨੂੰ ਹਟਾ ਕੇ ਉਨ੍ਹਾਂ ਦੀ ਜਗ੍ਹਾ ਕੇਂਦਰ ਨਾਲ ਜੁੜੇ ਵਿਅਕਤੀਆਂ ਨੂੰ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਦੇ ਪਾਣੀਆਂ ਨਾਲ ਸਬੰਧਤ ਫੈਸਲਿਆਂ ਨੂੰ ਪ੍ਰਭਾਵਿਤ ਕੀਤਾ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪਹਿਲਾਂ ਹੀ ਜ਼ਮੀਨੀ ਪਾਣੀ ਦੇ ਬਹੁਤ ਜ਼ਿਆਦਾ ਦੋਹਣ ਅਤੇ ਇਸਦੇ ਨਤੀਜਿਆਂ ਦਾ ਬੋਝ ਝੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਬਹੁਤ ਪੀੜਤ ਹੈ, ਝੋਨੇ ਦੀ ਕਾਸ਼ਤ ਕਾਰਨ ਸਾਡਾ ਜ਼ਮੀਨੀ ਪਾਣੀ ਖਤਮ ਹੋ ਗਿਆ ਹੈ, ਅਤੇ ਕੀਟਨਾਸ਼ਕਾਂ ਕਾਰਨ ਲੋਕ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਹਨ।   ਐਸਵਾਈਐਲ ਨਹਿਰ ਦੇ ਮੁੱਦੇ ਦੇ ਇਤਿਹਾਸ ਨੂੰ ਚੇਤੇ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਅਜਿਹੇ ਫੈਸਲੇ ਲਏ ਜੋ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਸਨ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਦਰਬਾਰਾ ਸਿੰਘ ਦੇ ਕਾਰਜਕਾਲ ਦੌਰਾਨ ਹੋਏ ਸਮਝੌਤਿਆਂ, ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਵਿੱਚ ਹੋਈ ਜ਼ਮੀਨ ਦੀ ਵੰਡ ਅਤੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਕੀਤੇ ਗਏ ਨੀਂਹ ਪੱਥਰ ਸਮਾਗਮ ਦਾ ਹਵਾਲਾ ਦਿੱਤਾ ਅਤੇ ਕਿਹਾ ਕਿ ਅਜਿਹੇ ਫੈਸਲਿਆਂ ਕਾਰਨ ਰਾਜ ਵਿੱਚ ਅਸ਼ਾਂਤੀ ਪੈਦਾ ਹੋਈ। ਉਨ੍ਹਾਂ ਕਿਹਾ ਕਿ ਇਨ੍ਹਾਂ ਫੈਸਲਿਆਂ ਕਾਰਨ ਪੰਜਾਬ ਨੇ ਅਸ਼ਾਂਤੀ ਦੇਖੀ ਹੈ, ਅਤੇ ਲੋਕ ਇਹ ਭੁੱਲੇ ਨਹੀਂ ਹਨ।   ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਏ ਗਏ ਸਖ਼ਤ ਸਟੈਂਡ ਦੀ ਸ਼ਲਾਘਾ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਾਣੀਆਂ ਦੀ ਵੰਡ ਨੂੰ ਲੈ ਕੇ ਸੂਬੇ ਦੇ ਅਧਿਕਾਰਾਂ ਦੀ ਲਗਾਤਾਰ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਨ ਸਾਹਿਬ ਨੇ ਐਸਵਾਈਐਲ ‘ਤੇ ਲਗਾਤਾਰ ਦ੍ਰਿੜ ਸਟੈਂਡ ਲਿਆ ਹੈ। ਉਨ੍ਹਾਂ ਨੇ ਸਹੀ ਕਿਹਾ ਕਿ ਜੇਕਰ ਇਹ ਸਤਲੁਜ-ਯਮੁਨਾ ਲਿੰਕ ਹੈ, ਤਾਂ ਯਮੁਨਾ ਦਾ ਪਾਣੀ ਪਹਿਲਾਂ ਪੰਜਾਬ ਪਹੁੰਚਣਾ ਚਾਹੀਦਾ ਹੈ।   ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਭਗਵੰਤ ਮਾਨ ਸਰਕਾਰ ਦੇ ਯਤਨਾਂ ‘ਤੇ ਚਾਨਣਾ ਪਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪਿਛਲੇ ਸਾਲਾਂ ਵਿੱਚ ਨਹਿਰੀ ਪਾਣੀ ਦੀ ਵਰਤੋਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ, ਜਿਸ ਨਾਲ ਜ਼ਮੀਨੀ ਪਾਣੀ ‘ਤੇ ਨਿਰਭਰਤਾ ਘਟੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ 2022 ਵਿੱਚ 22% ਤੋਂ ਵਧ ਕੇ ਅੱਜ ਲਗਭਗ 80% ਹੋ ਗਈ ਹੈ, ਅਤੇ ਜਲਦੀ ਹੀ 90% ਤੱਕ ਪਹੁੰਚ ਜਾਵੇਗੀ। ਕਈ ਇਲਾਕਿਆਂ ਵਿੱਚ ਜ਼ਮੀਨੀ ਪਾਣੀ ਦੇ ਪੱਧਰ ਵਿੱਚ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ।   ਬਲਤੇਜ ਪੰਨੂ ਨੇ ਇਹ ਵੀ ਕਿਹਾ ਕਿ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਕੇ ਅਤੇ ਅਹਿਮ ਮੁੱਦਿਆਂ ‘ਤੇ ਵਿਵਾਦ ਖੜ੍ਹੇ ਕਰਕੇ ਪੰਜਾਬ ਨੂੰ ਸਿਆਸੀ ਤੌਰ ‘ਤੇ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਦੇ ਕਾਂਗਰਸ ਵਿੱਚ ਸਨ ਅਤੇ ਹੁਣ ਭਾਜਪਾ ਵਿੱਚ ਹਨ, ਜਿਵੇਂ ਕਿ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਅਤੇ ਰਵਨੀਤ ਬਿੱਟੂ, ਉਨ੍ਹਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਪੰਜਾਬ ਦੇ ਨਾਲ ਖੜ੍ਹੇ ਹਨ ਜਾਂ ਨਹੀਂ।   ਸੂਬੇ ਦੇ ਅਧਿਕਾਰਾਂ ਦੀ ਰਾਖੀ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਕੇਂਦਰ ਦੇ ਇਸ ਕਦਮ ਦਾ ਵਿਰੋਧ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਚਾਹੇ ਕਾਨੂੰਨੀ ਕਾਰਵਾਈ ਦੀ ਲੋੜ ਹੋਵੇ, ਸੁਪਰੀਮ ਕੋਰਟ ਤੱਕ ਪਹੁੰਚ ਕਰਨੀ ਹੋਵੇ, ਜਾਂ ਹਰ ਮੰਚ ‘ਤੇ ਮੁੱਦਾ ਚੁੱਕਣਾ ਹੋਵੇ, ਅਸੀਂ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ। ਪੰਜਾਬ ਅਜਿਹੀਆਂ ਸਾਜ਼ਿਸ਼ਾਂ ਅੱਗੇ ਨਹੀਂ ਝੁਕੇਗਾ। 

Punjab

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

*ਚੰਡੀਗੜ੍ਹ/ਲਹਿਰਾਗਾਗਾ, 15 ਅਪ੍ਰੈਲ:* ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੇ ਪਹਿਲੇ ਕਦਮ ਅਤੇ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਸਹੂਲਤ ਸਮੇਤ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ ਕਰਵਾਈਆਂ ਗਈਆਂ। ਇਸ ਕਮਿਊਨਿਟੀ ਹੈਲਥ ਸੈਂਟਰ, ਜੋ ਪਹਿਲਾਂ ਕਾਫੀ ਖਸਤਾ ਹਾਲ ਵਿੱਚ ਸੀ, ਦੀ ਮੁਕੰਮਲ ਕਾਇਆ-ਕਲਪ ਕੀਤੀ ਗਈ ਹੈ। ਇਸ ਨਾਲ ਲਹਿਰਾਗਾਗਾ ਸਮੇਤ ਇਸ ਦੇ 50 ਕਿਲੋਮੀਟਰ ਘੇਰੇ ਵਿਚਲੇ ਪਿੰਡਾਂ ਅਤੇ ਕਸਬਿਆਂ ਨੂੰ ਲਾਭ ਹੋਵੇਗਾ। ਸੀ.ਐਚ.ਸੀ. ਲਹਿਰਾਗਾਗਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮੈਡੀਕਲ ਸੇਵਾਵਾਂ ਜਨਹਿਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਟਿਊਟ ਆਫ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਵੱਲੋਂ ਨਿਭਾਈਆਂ ਜਾਣਗੀਆਂ। ਇਸ ਉਪਰਾਲੇ ਨਾਲ ਲਹਿਰਾਗਾਗਾ ਦੀ ਪਛਾਣ ਹੁਣ ਸੰਗਰੂਰ ਤਕ ਨਹੀਂ, ਸਗੋਂ ਪੂਰੀ ਦੁਨੀਆਂ ਵਿੱਚ ਸਥਾਪਤ ਹੋਵੇਗੀ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਪੱਸ਼ਟ ਦੱਸਿਆ ਕਿ ਇਸ ਸਿਹਤ ਸੰਸਥਾ ਨੂੰ ਕਿਸੇ ਵੀ ਰੂਪ ਵਿੱਚ ਨਿੱਜੀ ਹੱਥਾਂ ਵਿੱਚ ਨਹੀਂ ਦਿੱਤਾ ਜਾ ਰਿਹਾ। ਸਰਕਾਰ ਦਾ ਫ਼ਰਜ਼ ਹੈ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦਿੱਤੀਆਂ ਜਾਣ, ਇਸੇ ਤਹਿਤ ਜਨਹਿਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਟਿਊਟ ਆਫ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਨੂੰ ਸੌਂਪੀਆਂ ਗਈਆਂ ਹਨ, ਜਿਨ੍ਹਾਂ ਦਾ ਮਕਸਦ ਸਿਰਫ ਮਨੁੱਖਤਾ ਦੀ ਸੇਵਾ ਕਰਨਾ ਹੈ ਨਾਕਿ ਮੁਨਾਫ਼ਾ ਕਮਾਉਣਾ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਨ-ਰਾਤ ਇੱਕ ਕਰਕੇ ਕੀਤੇ ਯਤਨਾਂ ਸਦਕਾ ਬੰਦ ਪਏ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੌਜੀ ਨੂੰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਰੂਪ ਵਿੱਚ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਮੈਡੀਕਲ ਕਾਲਜ ਮੂਨਕ ਤੇ ਖਨੌਰੀ ਦੋਵਾਂ ਖੇਤਰਾਂ ਨੂੰ ਕਵਰ ਕਰੇਗਾ ਅਤੇ ਉੱਥੋਂ ਦੇ ਹਸਪਤਾਲ ਵੀ ਇਸ ਕਾਲਜ ਜ਼ਰੀਏ ਚੱਲਣਗੇ। ਸਿਹਤ ਮੰਤਰੀ ਨੇ ਕਿਹਾ ਕਿ ਕਦੇ ਇਸ ਖੇਤਰ ਵਿੱਚ ਮਾਹਰ ਡਾਕਟਰਾਂ ਅਤੇ ਸਿਹਤ ਸਹੂਲਤਾਂ ਦੀ ਵੱਡੀ ਕਮੀ ਸੀ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਖੇਤਰ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਇਥੇ ਮੈਡੀਕਲ ਕਾਲਜ ਤੇ ਹਸਪਤਾਲ ਸਥਾਪਤ ਕਰ ਰਹੀ ਹੈ। ਇਸ ਨਾਲ ਇਸ ਖੇਤਰ ਨੂੰ ਨਾ ਸਿਰਫ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ, ਸਗੋਂ ਇਸ ਸਮੁੱਚੇ ਹਲਕੇ ਦਾ ਵੱਡੇ ਪੱਧਰ ਉੱਤੇ ਆਰਥਿਕ ਵਿਕਾਸ ਹੋਵੇਗਾ ਅਤੇ ਵੱਡੇ ਪੱਧਰ ਉੱਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਸਿਹਤ ਮੰਤਰੀ ਵੱਲੋਂ ਇਸ ਕਮਿਊਨਿਟੀ ਹੈਲਥ ਸੈਂਟਰ ਵਿਖੇ ਸੇਵਾਵਾਂ ਨਿਭਾਉਣ ਵਾਲੇ ਸਪੈਸ਼ਲਿਸਟ ਡਾਕਟਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਮੈਡੀਕਲ ਕਾਲਜ ਦੇ ਪ੍ਰੋਜੈਕਟ ਨੂੰ ਇੱਥੇ ਤਕ ਲੈ ਕੇ ਆਉਣ ਲਈ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਬਹੁਤ ਸਹਿਯੋਗ ਰਿਹਾ, ਜਿਸ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ। ਸ੍ਰੀ ਗੋਇਲ ਨੇ ਦੱਸਿਆ ਕਿ ਅਗਲੇ ਸਾਲ ਮੈਡੀਕਲ ਕਾਲਜ ਵਿਖੇ ਨਰਸਿੰਗ ਦੀਆਂ ਕਲਾਸਾਂ ਸ਼ੁਰੂ ਹੋਣਗੀਆਂ। ਇਸ ਦੇ ਨਾਲ-ਨਾਲ ਐਮ.ਡੀ. ਅਤੇ ਐਮ.ਐਸ. ਦੀਆਂ ਕਲਾਸਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤੀ ਵਾਰ ਇਸ ਖੇਤਰ ਨਾਲ ਸਬੰਧਤ ਵਿਦਿਆਰਥੀ, ਜਿਹੜੇ ਬਹੁਤ ਕਾਬਲ ਹੁੰਦੇ ਸਨ ਪਰ ਸਹੂਲਤਾਂ ਦੀ ਘਾਟ ਕਰਕੇ ਉਹ ਡਾਕਟਰ ਬਣਨ ਤੋਂ ਰਹਿ ਜਾਂਦੇ ਸਨ ਪਰ ਹੁਣ ਉਹ ਵਿਦਿਆਰਥੀ ਆਪਣੇ ਸੁਪਨੇ ਸਾਕਾਰ ਕਰ ਸਕਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸਭ ਤੋਂ ਅਹਿਮ ਗੱਲ ਇਹ ਹੈ ਕਿ ਪਹਿਲਾਂ ਐਮਰਜੈਂਸੀ ਸੇਵਾਵਾਂ ਦੀ ਘਾਟ ਕਾਰਨ ਕਈ ਵਾਰ ਲੋਕਾਂ ਨੂੰ ਆਪਣੀ ਜਾਨ ਵੀ ਗਵਾਉਣੀ ਪੈ ਜਾਂਦੀ ਸੀ ਕਿਉਂਕਿ ਬਿਹਤਰ ਤੇ ਐਮਰਜੈਂਸੀ ਮੈਡੀਕਲ ਸਹੂਲਤਾਂ ਲਈ ਸੰਗਰੂਰ ਜਾਂ ਪਟਿਆਲਾ ਜਾਣਾ ਪੈਂਦਾ ਸੀ। ਸਮੇਂ ਸਿਰ ਉਥੇ ਨਾ ਪੁੱਜਣ ਕਾਰਨ ਲੋਕਾਂ ਦਾ ਜਾਨੀ ਨੁਕਸਾਨ ਹੋ ਜਾਂਦਾ ਸੀ ਪਰ ਹੁਣ ਮੈਡੀਕਲ ਸਹੂਲਤਾਂ ਦੀ ਘਾਟ ਕਿਸੇ ਦੇ ਜਾਨੀ ਨੁਕਸਾਨ ਦਾ ਕਾਰਨ ਨਹੀਂ ਬਣੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਜੈਨ ਭਾਈਚਾਰੇ ਵੱਲੋਂ ਸਥਾਪਤ ਕੀਤੇ ਜਾਣ ਵਾਲੇ ਇਸ ਮੈਡੀਕਲ ਕਾਲਜ ਵਿੱਚ ਵਿਦਿਆਰਥੀਆਂ ਦਾ ਦਾਖ਼ਲਾ ਅਤੇ ਸੀਟਾਂ ਦੀ ਵੰਡ ਬਾਰੇ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਦਿਸ਼ਾ- ਨਿਰਦੇਸ਼ਾਂ/ਨੋਟੀਫਿਕੇਸ਼ਨਾਂ ਦੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਹੋਵੇਗੀ। ਸਾਰੀਆਂ ਸ਼੍ਰੇਣੀਆਂ ਦੀਆਂ ਸੀਟਾਂ ਲਈ ਫੀਸ ਢਾਂਚਾ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ/ਨੋਟੀਫਿਕੇਸ਼ਨਾਂ ਅਨੁਸਾਰ ਹੀ ਲਿਆ ਜਾਵੇਗਾ। ਮੈਡੀਕਲ ਕਾਲਜ ਦੀ ਸਥਾਪਨਾ ਅਤੇ ਸੰਚਾਲਨ 100 ਐਮ.ਬੀ.ਬੀ.ਐਸ. ਸੀਟਾਂ ਦੀ ਦਾਖ਼ਲਾ ਸਮਰੱਥਾ ਅਤੇ ਘੱਟੋ-ਘੱਟ 440 ਬਿਸਤਰਿਆਂ ਨਾਲ ਕੀਤਾ ਜਾਵੇਗਾ। ਇਸ ਕਦਮ ਦਾ ਉਦੇਸ਼ ਇਕ ਪਾਸੇ ਸੂਬੇ ਦੇ ਵਸਨੀਕਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਅਤੇ ਦੂਜੇ ਪਾਸੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਉਭਾਰਨਾ ਹੈ। ਇਸ ਮੌਕੇ ਜਨਹਿਤ ਟਰੱਸਟ ਦੇ ਚੇਅਰਮੈਨ ਡਾ. ਧਰਮਪਾਲ ਜੈਨ, ਟਰੱਸਟ ਮੈਂਬਰ ਡਾ. ਰਜਨੀਸ਼ ਜੈਨ, ਐੱਸ.ਡੀ.ਐਮ. ਰਾਕੇਸ਼ ਪ੍ਰਕਾਸ਼ ਗਰਗ, ਸਿਵਲ ਸਰਜਨ ਡਾ. ਅਮਰਜੀਤ ਕੌਰ, ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਕਾਂਤਾ ਗੋਇਲ, ਸ੍ਰੀ ਗੌਰਵ ਗੋਇਲ ਸਮੇਤ ਵੱਖ-ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਸ਼ਹਿਰ ਤੇ ਪਿੰਡਾਂ ਦੇ ਲੋਕ ਹਾਜ਼ਰ ਸਨ। 

Punjab

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਚੰਡੀਗੜ੍ਹ, 15 ਅਪ੍ਰੈਲ- ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ 15 ਮਈ, 2026 ਤੱਕ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮਜ਼ਬੂਤ ਵਿੱਤੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ, ਵਿੱਤ ਮੰਤਰੀ ਨੇ ਸਕੀਮ ਲਈ ਲੋੜੀਂਦੇ ਫੰਡਾਂ ਦੀ ਵੰਡ ਦੀ ਪੁਸ਼ਟੀ ਕੀਤੀ ਅਤੇ ਦੱਸਿਆ ਕਿ ਦੂਜੇ ਪੜਾਅ ਲਈ ਵੀ ਫੰਡ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਸਾਰੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਸਰੋਤਾਂ ਦੀ ਸੁਚੱਜੇ ਢੰਗ ਨਾਲ ਅਤੇ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਸਖ਼ਤੀ ਨਾਲ ਵਰਤੋਂ ਕੀਤੀ ਜਾਵੇ, ਕਿਉਂਕਿ ਫੰਡਾਂ ਦੀ ਬਿਲਕੁਲ ਕੋਈ ਕਮੀ ਨਹੀਂ ਹੈ। ਕੰਮ ਦੇ ਉੱਚ ਮਿਆਰਾਂ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਵਿਭਾਗੀ ਅਧਿਕਾਰੀਆਂ ਵੱਲੋਂ ਨਿਯਮਤ ਫੀਲਡ ਦੌਰੇ ਲਾਜ਼ਮੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, “ਇਸ ਕਦਮ ਦਾ ਉਦੇਸ਼ ਜ਼ਮੀਨੀ ਪੱਧਰ ‘ਤੇ ਚੱਲ ਰਹੀਆਂ ਵਿਕਾਸ ਪਹਿਲਕਦਮੀਆਂ ਦੀ ਗੁਣਵੱਤਾ ਅਤੇ ਰਫ਼ਤਾਰ ਦੋਵਾਂ ਦੀ ਬਾਰੀਕੀ ਨਾਲ ਨਿਗਰਾਨੀ ਕਰਨਾ ਹੈ।” ਵੱਡੇ ਬੁਨਿਆਦੀ ਢਾਂਚੇ ਦੇ ਕਾਰਜਾਂ ਲਈ ਜੋ ਅਟੱਲ ਕਾਰਨਾਂ ਕਰਕੇ 15 ਮਈ ਦੇ ਟੀਚੇ ਤੋਂ ਅੱਗੇ ਜਾ ਸਕਦੇ ਹਨ, ਵਿੱਤ ਮੰਤਰੀ ਨੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਸੋਧੀਆਂ ਅਤੇ ਸਖ਼ਤ ਸਮਾਂ-ਸੀਮਾਵਾਂ ਤੁਰੰਤ ਪੇਸ਼ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਪਾਰਦਰਸ਼ਤਾ ਅਤੇ ਡਿਜੀਟਲ ਜਵਾਬਦੇਹੀ ਦੀ ਲੋੜ ‘ਤੇ ਜ਼ੋਰ ਦਿੰਦਿਆਂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰ ‘ਤੇ ਸਮਰਪਿਤ ਨੋਡਲ ਅਫ਼ਸਰ ਨਿਯੁਕਤ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ, “ਇਹ ਅਧਿਕਾਰੀ ਸਾਰੇ ਵਿਕਾਸ ਕਾਰਜਾਂ ਦੀਆਂ ਰੀਅਲ-ਟਾਈਮ ਸਥਿਤੀ ਰਿਪੋਰਟਾਂ ਨੂੰ ਸਿੱਧਾ ਰੰਗਲਾ ਪੰਜਾਬ ਪੋਰਟਲ ‘ਤੇ ਅਪਲੋਡ ਕਰਨ ਦੀ ਜ਼ਿੰਮੇਵਾਰੀ ਨਿਭਾਉਣਗੇ। ਜਿਹੜੇ ਵੀ ਸਬੰਧਤ ਕਰਮਚਾਰੀਆਂ ਨੇ ਅਜੇ ਤੱਕ ਪੋਰਟਲ ਦੀ ਸਿਖਲਾਈ ਪ੍ਰਾਪਤ ਨਹੀਂ ਕੀਤੀ ਹੈ, ਉਨ੍ਹਾਂ ਨੂੰ ਭਲਕੇ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨਆਈਸੀ) ਦੁਆਰਾ ਕਰਵਾਏ ਜਾਣ ਵਾਲੇ ਇੱਕ ਵਿਸ਼ੇਸ਼ ਸਿਖਲਾਈ ਸੈਸ਼ਨ ਵਿੱਚ ਜ਼ਰੂਰ ਸ਼ਾਮਲ ਹੋਣ।” ਇਹ ਹਦਾਇਤਾਂ ਵਿੱਤ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਦਿੱਤੀਆਂ ਗਈਆਂ। ਇਸ ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਅਤੇ ਯੁਵਕ ਸੇਵਾਵਾਂ ਸਰਵਜੀਤ ਸਿੰਘ, ਵਧੀਕ ਮੁੱਖ ਸਕੱਤਰ ਯੋਜਨਾਬੰਦੀ ਜਸਪ੍ਰੀਤ ਤਲਵਾੜ, ਵਧੀਕ ਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਅਜੀਤ ਬਾਲਾਜੀ ਜੋਸ਼ੀ, ਸਕੱਤਰ ਸਥਾਨਕ ਸਰਕਾਰਾਂ ਮਨਜੀਤ ਸਿੰਘ ਬਰਾੜ, ਸਕੱਤਰ ਸਿੱਖਿਆ ਸੋਨਾਲੀ ਗਿਰੀ, ਸਕੱਤਰ ਪੰਜਾਬ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਕੁਮਾਰ ਅਮਿਤ, ਵਿਸ਼ੇਸ਼ ਸਕੱਤਰ ਲੋਕ ਨਿਰਮਾਣ ਵਿਭਾਗ ਹਰਗੁਣਜੀਤ ਕੌਰ, ਅਤੇ ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਮਿਤ ਤਲਵਾੜ ਸ਼ਾਮਲ ਹੋਏ। ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਕਾਰਵਾਈ ਵਿੱਚ ਹਿੱਸਾ ਲਿਆ।  

Punjab

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਟਾਂਡਾ (ਹੁਸ਼ਿਆਰਪੁਰ); 15 ਅਪ੍ਰੈਲ:-  ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਾਂਡਾ ਉੜਮੁੜ ਵਿੱਚ 150 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਲਗਭਗ 70 ਸਾਲਾਂ ਤੋਂ ਸਹੂਲਤਾਂ ਪੱਖੋਂ ਵਾਂਝੇ ਪਿੰਡਾਂ ਲਈ ਆਧੁਨਿਕ ਸੜਕੀ ਬੁਨਿਆਦੀ ਢਾਂਚਾ, ਉੱਚ ਪੱਧਰੀ ਪੁਲ ਅਤੇ ਅਤਿ-ਆਧੁਨਿਕ ਸਿਹਤ ਸਹੂਲਤਾਂ ਦੇ ਵਿਆਪਕ ਨੈੱਟਵਰਕ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਪਿਛਲੀਆਂ ਸਰਕਾਰਾਂ ਦੇ ਸਿਆਸੀ ਵਿਤਕਰੇ ਨੂੰ ਦੂਰ ਕਰਕੇ ਫੈਸਲਾਕੁੰਨ ਬਦਲਾਅ ਲਿਆਏਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਲੰਬੇ ਸਮੇਂ ਤੋਂ ਅਣਗੌਲਿਆਂ ਕੀਤੇ ਇਸ ਖੇਤਰ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਮਾਣ-ਸਨਮਾਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਅਕਾਲੀ ਦਲ ਨੂੰ ਜਨਤਾ ਦੇ ਭਰੋਸੇ ਨੂੰ ਤੋੜਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਲਈ ਵੀ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਅੱਜ ਦੀ ਇਸ ਪਹਿਲਕਦਮੀ ਨੂੰ ਵਿਕਾਸ ਵਿੱਚ ਵਾਧੇ ਅਤੇ ਸੂਬੇ ਦੀ ਸਿਆਸਤ ਲਈ ਨੈਤਿਕ ਮੁਲਾਂਕਣ ਵਜੋਂ ਦਰਸਾਇਆ। ਸਮਾਗਮ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਐਕਸ ਹੈਂਡਲ ‘ਤੇ ਲਿਖਿਆ: “ਅੱਜ ਮੈਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਵਿੱਚ 150 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਬੰਧੀ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿੱਚ ਹਿੱਸਾ ਲਿਆ। ਸਾਡੀ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਅਤੇ ਸਿਹਤ ਸਹੂਲਤਾਂ ਨੂੰ ਨਵੀਆਂ ਉਚਾਈਆਂ ‘ਤੇ ਲੈ ਕੇ ਜਾ ਰਹੀ ਹੈ।” ਮੁੱਖ ਮੰਤਰੀ ਨੇ ਅੱਗੇ ਲਿਖਿਆ: “ਖੇਤਰ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਲਈ 141.88 ਕਰੋੜ ਰੁਪਏ ਦੇ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਸ ਦੇ ਨਾਲ ਹੀ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਜਾਣ ਵਾਲੀ ਸੰਗਤ ਦੀ ਸਹੂਲਤ ਲਈ 2.39 ਕਰੋੜ ਰੁਪਏ ਦੀ ਲਾਗਤ ਨਾਲ ਇੱਕ ‘ਉੱਚ ਪੱਧਰੀ ਪੁਲ’ ਬਣਾਇਆ ਜਾਵੇਗਾ। ਸਿਹਤ ਸਹੂਲਤਾਂ ਦਾ ਵਿਸਥਾਰ ਕਰਦਿਆਂ 3.30 ਕਰੋੜ ਰੁਪਏ ਦੀ ਲਾਗਤ ਨਾਲ 6 ਪਿੰਡਾਂ ਵਿੱਚ ‘ਹੈਲਥ ਐਂਡ ਵੈਲਨੈਸ ਸੈਂਟਰ’ ਸਥਾਪਤ ਕੀਤੇ ਜਾ ਰਹੇ ਹਨ ਅਤੇ 1.35 ਕਰੋੜ ਰੁਪਏ ਦੀ ਲਾਗਤ ਨਾਲ ਗੜ੍ਹਦੀਵਾਲਾ ਵਿੱਚ ਇੱਕ ‘ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰ’ ਸਥਾਪਤ ਕੀਤਾ ਜਾ ਰਿਹਾ ਹੈ।” ਉਨ੍ਹਾਂ ਅੰਤ ਵਿੱਚ ਲਿਖਿਆ, “ਇਸ ਤੋਂ ਇਲਾਵਾ ਪਿੰਡ ਤਲਵੰਡੀ ਡੱਡੀਆਂ ਵਿੱਚ 1.54 ਕਰੋੜ ਰੁਪਏ ਦੀ ਲਾਗਤ ਵਾਲਾ ਇੱਕ ਜਲ ਸਪਲਾਈ ਪ੍ਰਾਜੈਕਟ ਵੀ ਸ਼ੁਰੂ ਕੀਤਾ ਗਿਆ ਹੈ। ਆਮ ਆਦਮੀ ਦੀ ਸਰਕਾਰ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਅਤੇ ਹਰ ਨਾਗਰਿਕ ਨੂੰ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।” ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ 70 ਸਾਲਾਂ ਬਾਅਦ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ। ਟਾਂਡਾ ਉੜਮੁੜ ਵਿੱਚ ਲਿੰਕ ਸੜਕਾਂ ਦਾ ਨਵੀਨੀਕਰਨ ਅਤੇ ਅਪਗ੍ਰੇਡ ਕੀਤਾ ਜਾਵੇਗਾ। ਲੋਕ ਨਿਰਮਾਣ ਵਿਭਾਗ ਵੱਲੋਂ ਹੁਸ਼ਿਆਰਪੁਰ-ਦਸੂਹਾ ਰੋਡ ਨੂੰ ਗੁਰਦੁਆਰਾ ਰਾਮਪੁਰ ਖੇੜਾ ਨਾਲ ਜੋੜਨ ਵਾਲੀ ਲਿੰਕ ਸੜਕ ‘ਤੇ ਉੱਚ-ਪੱਧਰੀ ਪੁਲ ਬਣਾਇਆ ਜਾਵੇਗਾ।” ਉਨ੍ਹਾਂ ਅੱਗੇ ਕਿਹਾ, “ਛੇ ਪਿੰਡਾਂ ਕੰਧਾਲਾ ਸ਼ੇਖਾਂ, ਰਾਜਪੁਰ, ਧੁੱਗਾ ਕਲਾਂ, ਪ੍ਰੇਮਪੁਰ, ਗਿਲਜੀਆਂ ਅਤੇ ਜਹੂਰਾ ਵਿੱਚ ਆਧੁਨਿਕ ਹੈਲਥ ਐਂਡ ਵੈਲਨੈਸ ਸੈਂਟਰ ਵਿਕਸਤ ਕੀਤੇ ਜਾ ਰਹੇ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “70 ਸਾਲਾਂ ਤੋਂ ਟਾਂਡਾ ਉੜਮੁੜ ਇਲਾਕਾ ਸਿਆਸੀ ਵਿਤਕਰੇ ਦਾ ਸ਼ਿਕਾਰ ਰਿਹਾ ਕਿਉਂਕਿ ਪਿਛਲੀਆਂ ਸਰਕਾਰਾਂ ਇੱਥੇ ਵਿਕਾਸ ਕਾਰਜ ਕਰਨ ਵਿੱਚ ਅਸਫਲ ਰਹੀਆਂ। ਸਾਡੀ ਸਰਕਾਰ ਨੇ ਇਲਾਕੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣ ਲਈ ਕਈ ਸ਼ਾਨਦਾਰ ਪਹਿਲਕਦਮੀਆਂ ਕੀਤੀਆਂ ਹਨ। ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਕਿਉਂਕਿ ਪੰਜਾਬ ਸਰਕਾਰ ਸੂਬੇ ਦੇ ਹਰ ਕੋਨੇ-ਕੋਨੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਭਰ ਵਿੱਚ 990 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਨ੍ਹਾਂ ਵਿੱਚ ਪੇਂਡੂ ਖੇਤਰਾਂ ‘ਚ 576 ਕਲੀਨਿਕ ਅਤੇ ਸ਼ਹਿਰੀ ਖੇਤਰਾਂ ‘ਚ 414 ਕਲੀਨਿਕ ਸ਼ਾਮਲ ਹਨ।” ਉਨ੍ਹਾਂ ਕਿਹਾ, “ਇਨ੍ਹਾਂ ਨਵੇਂ ਕਲੀਨਿਕਾਂ ਵਿੱਚ 107 ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ 47 ਤਰ੍ਹਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਸੂਬੇ ਦੇ ਹਰ ਨਾਗਰਿਕ ਨੂੰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਉਪਲਬਧ ਕਰਵਾਉਣ ਲਈ ਜਲਦ ਹੀ ਹੋਰ 400 ਕਲੀਨਿਕ ਖੋਲ੍ਹੇ ਜਾਣਗੇ।” ਮੁੱਖ ਮੰਤਰੀ ਨੇ ਕਿਹਾ, “ਪਿਛਲੇ 75 ਸਾਲਾਂ ਵਿੱਚ ਕਿਸੇ ਵੀ ਸਰਕਾਰ ਨੇ ਆਮ ਲੋਕਾਂ ਨੂੰ ਅਜਿਹੀਆਂ ਸਹੂਲਤਾਂ ਦੇਣ ਦੀ ਖੇਚਲ ਨਹੀਂ ਕੀਤੀ ਪਰ ‘ਆਪ’ ਸਰਕਾਰ ਵੱਲੋਂ ਸਾਰੇ ਲੋਕਾਂ ਲਈ ਇਹ ਕਲੀਨਿਕ ਖੋਲ੍ਹੇ ਗਏ ਹਨ।” ਸਿੱਖਿਆ ਖੇਤਰ ਵਿੱਚ ਸੂਬੇ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਰਾਸ਼ਟਰੀ ਸਰਵੇਖਣ 2024 ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਸਾਰੇ ਪੰਜਾਬੀਆਂ ਲਈ ਬੇਹੱਦ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਸਰਵੇਖਣ ਵਿੱਚ ਸੂਬੇ ਨੇ ਕੇਰਲ ਨੂੰ ਵੀ ਪਛਾੜ ਦਿੱਤਾ ਹੈ।” ਉਨ੍ਹਾਂ ਕਿਹਾ, “ਪਿਛਲੇ ਕੁਝ ਸਾਲਾਂ ਦੌਰਾਨ 740 ਵਿਦਿਆਰਥੀਆਂ ਨੇ ਜੇਈਈ ਪ੍ਰੀਖਿਆ ਅਤੇ 1284 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ। ਸੂਬੇ ਭਰ ਵਿੱਚ 118 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਜਾ ਰਹੇ ਹਨ ਅਤੇ 60 ਪਹਿਲਾਂ ਹੀ ਕਾਰਜਸ਼ੀਲ ਕੀਤੇ ਜਾ ਚੁੱਕੇ ਹਨ। ਇਹ ਸਕੂਲ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੇ ਹਨ। ਇਹਨਾਂ ਦਾ ਉਦੇਸ਼ ਵਿਦਿਆਰਥੀਆਂ ਦੀਆਂ ਯੋਗਤਾਵਾਂ ਅਤੇ ਰੁਚੀਆਂ ਦੇ ਆਧਾਰ ‘ਤੇ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਵੱਡੀਆਂ ਮੱਲ੍ਹਾਂ ਮਾਰ ਸਕਣ। ਪਹਿਲੀ ਵਾਰ 24 ਲੱਖ ਮਾਪਿਆਂ ਨੇ ਮੈਗਾ ਪੀਟੀਐਮ ਵਿੱਚ ਹਿੱਸਾ ਲਿਆ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੈਡੀਕਲ ਅਤੇ ਨਾਨ-ਮੈਡੀਕਲ ਸਮੇਤ ਸਾਰੀਆਂ ਸਟ੍ਰੀਮਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਆਰਮਡ ਫੋਰਸਿਜ਼ ਪ੍ਰੈਪਰੇਟਰੀ, ਨੀਟ, ਜੇਈਈ ਅਤੇ ਸੀਐਲਏਟੀ ਵਰਗੀਆਂ ਵੱਕਾਰੀ ਪ੍ਰੀਖਿਆਵਾਂ ਲਈ ਕੋਚਿੰਗ ਵੀ ਪ੍ਰਦਾਨ ਕੀਤੀ ਜਾਂਦੀ ਹੈ।” ਉਨ੍ਹਾਂ ਕਿਹਾ, “ਸਿੱਖਿਆ ਰਾਹੀਂ ਹੀ ਸਮਾਜਿਕ ਬੁਰਾਈਆਂ ਨੂੰ ਖਤਮ ਕੀਤਾ ਜਾ ਸਕਦਾ ਹੈ। ਇਸ ਲਈ ਪੰਜਾਬ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੀ ਪਰ ਸਿੱਖਿਆ ਹੀ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਵਿੱਚੋਂ ਬਾਹਰ ਕੱਢ ਸਕਦੀ ਹੈ।” ਉਨ੍ਹਾਂ ਅੱਗੇ ਕਿਹਾ, “ਸਿੱਖਿਆ ਉਹ ਰੌਸ਼ਨੀ ਹੈ ਜੋ ਹਨੇਰੇ ਨੂੰ ਦੂਰ ਕਰਕੇ ਦੁਨੀਆ ਨੂੰ ਰੁਸ਼ਨਾਉਂਦੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਵੱਲੋਂ ਇਸ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।” ਉਨ੍ਹਾਂ ਕਿਹਾ, “ਸੂਬੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸਿਹਤ ਕਾਰਡ ਪ੍ਰਾਪਤ ਕਰ ਚੁੱਕੇ ਹਨ।” ਉਨ੍ਹਾਂ ਅੱਗੇ ਕਿਹਾ, “ਇਸ ਯੋਜਨਾ ਤਹਿਤ 1.65 ਲੱਖ ਲੋਕਾਂ ਨੂੰ ਮੁਫ਼ਤ

Punjab

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਚੰਡੀਗੜ੍ਹ, 15 ਅਪ੍ਰੈਲ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 506 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 85ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 254 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,408 ਹੋ ਗਈਆਂ। ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਕੋਲੋ ਛੇ ਹਥਿਆਰ ਵੀ ਬਰਾਮਦ ਹੋਏ ਹਨ, ਜਦੋਂ ਕਿ 121 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 410ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.3 ਕਿਲੋਗ੍ਰਾਮ ਹੈਰੋਇਨ, 1.1 ਕਿਲੋਗ੍ਰਾਮ ਗਾਂਜਾ, 433 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.01 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 410 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58,945 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।  

Scroll to Top