Actionpunjab

Action Punjab Logo
Breaking News

Author name: Action Punjab

Action Punjab
Punjab

ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰੁਪਏ ਦੀ ਕੀਤੀ ਗਈ ਬਚਤ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 5 ਮਾਰਚ:ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਪਾਰਦਰਸ਼ੀ ਟੈਡਰਿੰਗ ਪ੍ਰਣਾਲੀ ਰਾਹੀਂ 1464 ਕਰੋੜ ਰੁਪਏ ਦੀ ਬੀਤੇ ਚਾਰ ਸਾਲ ਵਿੱਚ ਬਚਤ ਕੀਤੀ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਆਰੰਭਣ ਤੋਂ ਪਹਿਲਾਂ ਦੀ ਪ੍ਰਕਿਰਿਆ ਨੂੰ ਹੋਰ ਜ਼ਿਆਦਾ ਵਿਗਿਆਨਕ ਅਤੇ ਤਰਕਸੰਗਤ ਬਣਾਉਣ ਸਦਕਾ ਇਹ ਬਚਤ ਸੰਭਵ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 30 ਜੂਨ, 2026 ਤੱਕ ਰਾਜ ਦੀਆਂ 45,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਦਾ ਟੀਚਾ ਮਿੱਥਿਆ ਹੈ। ਜਿਸ ਵਿੱਚ 4700 ਕਿਲੋਮੀਟਰ ਨਵੀਆਂ ਸੜਕਾਂ ਦੇ ਨਿਰਮਾਣ ਦੇ ਨਾਲ-ਨਾਲ ਪੁਰਾਣੀਆਂ ਸੜਕਾਂ ਦੇ ਰੱਖ-ਰਖਾਅ ਅਤੇ ਚੌੜਾਕਰਨ ਦਾ ਕੰਮ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਉਤੇ 16209 ਕਰੋੜ ਰੁਪਏ ਖਰਚ ਆਉਣਗੇ।ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜਾਂ ਵਿੱਚ ਗੁਣਵਤਾ ਨੂੰ ਯਕੀਨੀ ਬਣਾਉਣ ਲਈ ਸੀ.ਐਮ. ਫਲਾਇੰਗ ਸੂਕਐਡ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਕਾਰਜ ਦਾ ਜਾਇਜਾ ਲੈਣ ਲਈ ਰੋਜ਼ਾਨਾ ਜ਼ਿਲ੍ਹਾਵਾਰ/ ਸਰਕਲ ਵਾਈਜ਼ ਰੀਵਿਊ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਸੜਕ ਘਣਤਾ 154 ਕਿਲੋਮੀਟਰ/100 ਸਕੁਆਇਰ ਕਿਲੋਮੀਟਰ ਹੈ। ਉਨ੍ਹਾਂ ਕਿਹਾ ਕਿ ਬੇਸ਼ਕ ਕੇਂਦਰ ਸਰਕਾਰ ਵੱਲੋਂ ਪੰਜਾਬ ਰਾਜ ਦਾ ਆਰ.ਡੀ.ਐਫ. ਦਾ 8800 ਕਰੋੜ ਰੁਪਏ ਲੰਬੇ ਸਮੇਂ ਤੋਂ ਅਦਾ ਨਹੀਂ ਕੀਤਾ ਗਿਆ, ਪਰ ਫਿਰ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਸੜਕੀ ਮਾਰਗ ਧੁਰੇ ਵਜੋਂ ਕੰਮ ਕਰਦੀਆਂ ਹਨ।ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਦੇ ਯਤਨਾਂ ਸਦਕਾ ਹੁਣ ਜਿਹੜੀ ਵੀ ਸੜਕ ਦਾ ਨਿਰਮਾਣ ਹੋ ਰਿਹਾ ਹੈ, ਉਸ ਦਾ ਅਗਲੇ ਪੰਜ ਸਾਲ ਦੀ ਰੱਖ-ਰਖਾਵ ਅਤੇ ਮੁਰੰਮਤ ਦੀ ਜ਼ਿੰਮੇਵਾਰੀ ਸੜਕ ਨਿਰਮਾਣ ਕਰਨ ਵਾਲੇ ਠੇਕੇਦਾਰ ਦੀ ਹੀ ਹੋਵੇਗੀ, ਜਿਸ ਨਾਲ ਸਰਕਾਰ ‘ਤੇ ਰੱਖ-ਰਖਾਵ ਅਤੇ ਮੁਰੰਮਤ ਦਾ ਜਿੱਥੇ ਵਾਧੂ ਵਿੱਤੀ ਬੋਝ ਨਹੀਂ ਪਵੇਗਾ, ਉੱਥੇ ਨਾਲ ਹੀ ਲੋਕਾਂ ਨੂੰ ਟੁੱਟੀਆਂ-ਫੁੱਟੀਆਂ ਸੜਕਾਂ ਤੋਂ ਵੀ ਨਿਜਾਤ ਮਿਲੇਗੀ। 

Punjab

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

ਚੰਡੀਗੜ੍ਹ, 5 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ।ਇਸ ਪ੍ਰਾਜੈਕਟ ਤਹਿਤ ਦੋ ਸਰਕਾਰੀ ਮੈਡੀਕਲ ਕਾਲਜ, ਜਨਤਕ-ਨਿੱਜੀ ਭਾਈਵਾਲੀ (ਪੀਪੀਪੀ) ਮੋਡ ਅਧੀਨ ਦੋ ਕਾਲਜ ਇਸ ਤੋਂ ਇਲਾਵਾ ਨਿੱਜੀ ਅਤੇ ਘੱਟ -ਗਿਣਤੀ ਸੰਗਠਨਾਂ ਰਾਹੀਂ ਵਿਕਸਤ 3 ਕਾਲਜ ਸ਼ਾਮਲ ਹਨ।ਡਾ. ਬਲਬੀਰ ਸਿੰਘ ਨੇ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨਿਰਮਾਣ ਕਾਰਜ 20 ਮਾਰਚ, 2026 ਨੂੰ ਸ਼ੁਰੂ ਹੋ ਜਾਵੇਗਾ।  ਕੁੱਲ 24 ਮਹੀਨਿਆਂ ਦੀ ਮਿਆਦ ਵਿੱਚ ਵਿਕਸਤ ਹੋਣ ਜਾ ਰਿਹਾ ਇਹ ਇੰਸਟੀਚਿਊਟ ਮਾਰਚ 2028 ਵਿੱਚ ਮੁਕੰਮਲ ਹੋ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ 274.75 ਕਰੋੜ ਦੀ ਪ੍ਰਸ਼ਾਸਕੀ ਪ੍ਰਵਾਨਗੀ ਮਿਲ ਗਈ ਹੈ। ਇਸ ਪ੍ਰਾਜੈਕਟ ਤਹਿਤ 300 ਬਿਸਤਰਿਆਂ ਵਾਲੇ ਹਸਪਤਾਲ ਦੇ ਨਾਲ-ਨਾਲ ਇੱਕ ਮੈਡੀਕਲ ਕਾਲਜ ਵੀ ਹੋਵੇਗਾ, ਜਿਸ ਵਿੱਚ ਸਾਲਾਨਾ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ।ਸਿਹਤ ਮੰਤਰੀ ਦੇ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਵਿਸ਼ੇਸ਼ ਸਕੱਤਰ- ਕਮ –ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਅਮਿਤ ਤਲਵਾੜ ਅਤੇ ਡਾਇਰੈਕਟਰ ਖੋਜ ਅਤੇ ਮੈਡੀਕਲ ਸਿੱਖਿਆ ਡਾ. ਅਵਨੀਸ਼ ਕੁਮਾਰ ਵੀ ਮੌਜੂਦ ਸਨ।ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਪਿਛਲੇ ਅਨੁਮਾਨਾਂ ਦੀ ਬਾਰੀਕੀ ਨਾਲ ਸਮੀਖਿਆ ਕਰਨ ਉਪਰੰਤ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰੋਜੈਕਟ ਦੀ ਅਨੁਮਾਨਤ ਲਾਗਤ ਜੋ ਪਹਿਲਾਂ 550 ਕਰੋੜ ਸੀ , ਨੂੰ 274 ਕਰੋੜ ਤੱਕ ਘਟਾਉਣ ਵਿੱਚ ਸਫ਼ਲਤਾ ਹਾਸਲ ਕੀਤੀ , ਜਿਸ ਨਾਲ ਲਗਭਗ 250 ਕਰੋੜ ਦੇ ਜਨਤਕ ਫੰਡਾਂ ਦੀ ਬਚਤ ਹੋਈ ਹੈ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਤੋਂ ਇਲਾਵਾ ਕਪੂਰਥਲਾ ਵਿੱਚ ਵੀ ਇੱਕ ਹੋਰ ਸਰਕਾਰੀ ਮੈਡੀਕਲ ਕਾਲਜ  ਬਣਾਇਆ ਜਾ ਰਿਹਾ ਹੈ, ਜਿਸਦੀ ਟੈਂਡਰ ਪ੍ਰਕਿਰਿਆ ਪੂਰੀ ਹੋ ਗਈ ਹੈ ਅਤੇ ਉਸਾਰੀ ਜਲਦ ਹੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਸੰਗਰੂਰ ਅਤੇ ਐਸਬੀਐਸ ਨਗਰ ਵਿੱਚ ਵੀ ਪੀ.ਪੀ.ਪੀ. ਮੋਡ ਰਾਹੀਂ  ਕਾਲਜ ਖੋਲ੍ਹੇ ਜਾਣਗੇ, ਜਿਨ੍ਹਾਂ ਦੀ ਟੈਂਡਰ ਪ੍ਰਕਿਰਿਆ ਚੱਲ ਰਹੀ ਹੈ।ਇਸ ਤੋਂ ਇਲਾਵਾ ਲਹਿਰਾਗਾਗਾ ਵਿੱਚ ਵੀ ਜੈਨ ਸਮਾਜ ਵਲੋਂ ਕਾਲਜ ਬਣਨ ਜਾ ਰਿਹਾ ਹੈ, ਜਿਸ ਲਈ ਸਰਕਾਰ ਨੇ  ਸਮਝੌਤਾ ਸਹੀਬੱਧ ਕਰਕੇ ਜ਼ਮੀਨ ਲੀਜ਼ ’ਤੇ ਲੈ ਲਈ ਹੈ। ਜਦੋਂ ਕਿ ਮਲੇਰਕੋਟਲਾ ਵਿੱਚ ਮੁਸਲਿਮ ਸਮਾਜ ਵੱਲੋਂ ਬਣਾਏ ਜਾ ਰਹੇ ਕਾਲਜ ਲਈ ਡੀਪੀਆਰ ਕੇਂਦਰ ਸਰਕਾਰ ਨੂੰ ਜਮ੍ਹਾਂ ਕਰਵਾ ਦਿੱਤਾ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਦੇ ਨੇੜੇ ਵੀ ਇੱਕ ਪ੍ਰਾਈਵੇਟ ਮੈਡੀਕਲ ਕਾਲਜ ਬਣ ਰਿਹਾ ਹੈ।ਸਿਹਤ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਸੱਤ ਮੈਡੀਕਲ ਕਾਲਜਾਂ ਬਣਨ ਨਾਲ ਸੂਬੇ ਦੀ ਮੈਡੀਕਲ ਸਿੱਖਿਆ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਵੇਗਾ ਅਤੇ ਸਥਾਨਕ ਵਿਦਿਆਰਥੀਆਂ ਨੂੰ ਹੁਣ ਮੈਡੀਕਲ ਦੀ ਪੜ੍ਹਾਈ ਲਈ ਯੂਕਰੇਨ, ਚੀਨ ਜਾਂ ਨੇਪਾਲ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ 1900 ਐਮ.ਬੀ.ਬੀ.ਐਸ. ਸੀਟਾਂ ਵਾਲੇ 13 ਮੈਡੀਕਲ ਕਾਲਜ ਹਨ ਅਤੇ ਇਨ੍ਹਾਂ ਨਵੇਂ ਕਾਲਜਾਂ  ਨਾਲ ਲਗਭਗ 600 ਸੀਟਾਂ ਦਾ ਵਾਧਾ ਹੋਵੇਗਾ ।ਡਾ. ਬਲਬੀਰ ਸਿੰਘ ਨੇ ਇਹ ਵੀ ਐਲਾਨ ਕੀਤਾ ਕਿ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਵਿੱਚ ਮੌਜੂਦਾ ਮੈਡੀਕਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸੇਵਾਵਾਂ ਪ੍ਰਦਾਨ ਕਰਨ ਲਈ ਪੋਸਟ ਗ੍ਰੈਜੂਏਟ ਇੰਸਟੀਚਿਊਟ ਦੇ ਪੱਧਰ ਤੱਕ ਅਪਗ੍ਰੇਡ ਕੀਤਾ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਵਿੱਚ ਬਣਨ ਜਾ ਰਹੇ ਇੰਸਟੀਚਿਊਟ ਵਿੱਚ ਇੱਕ ਪੰਜ ਮੰਜ਼ਿਲਾ ਹਸਪਤਾਲ ਅਤੇ ਇੱਕ ਤਿੰਨ ਮੰਜ਼ਿਲਾ ਮੈਡੀਕਲ ਕਾਲਜ ਦੀ ਇਮਾਰਤ ਸ਼ਾਮਲ ਹੈ, ਜੋ ਆਧੁਨਿਕ ਲੈਬਾਰਰਿਟਰੀਜ਼,  ਲਾਇਬ੍ਰੇਰੀ ਅਤੇ ਇੱਕ 500 ਸੀਟਾਂ ਵਾਲੇ ਆਡੀਟੋਰੀਅਮ ਨਾਲ ਲੈਸ ਹੋਵੇਗੀ। ਕਲੀਨਿਕਲ ਬੁਨਿਆਦੀ ਢਾਂਚਾ ਆਈ.ਸੀ.ਯੂ., ਜਨਰਲ ਸਰਜਰੀ, ਆਰਥੋਪੈਡਿਕਸ ਅਤੇ ਮਨੋਵਿਗਿਆਨ ਸਮੇਤ ਐਮਆਰਆਈ ਅਤੇ ਸੀਟੀ ਸਕੈਨ ਵਰਗੇ ਉੱਨਤ ਡਾਇਗਨੌਸਟਿਕਸ ਦੀ ਵੀ ਸਹੂਲਤ ਹੋਵੇਗੀ। 

Punjab

ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 5 ਮਾਰਚ:ਸੂਬੇ ਦੇ ਲੋਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਪਦਾਰਥਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭੋਜਨ ਪਦਾਰਥਾਂ ਦੀ ਜਾਂਚ ਲਈ ਇੱਕ ਵਿਸ਼ਾਲ ਤੇ ਟੀਚਾਗਤ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਲਈ ਸ਼ੁੱਧ ਅੰਨ (ਸਿਹਤਮੰਤ ਭੋਜਨ) ਯਕੀਨੀ ਬਣਾਉਣ ਲਈ ਲਈ ਕੋਈ ਕਸਰ ਬਾਰੀ ਨਹੀਂ ਛੱਡ ਰਹੀ ਹੈ।ਇੱਥੇ ਆਪਣੇ ਦਫ਼ਤਰ ਵਿਖੇ ਸੀਨੀਅਰ ਅਧਿਕਾਰੀਆਂ, ਜਨਤਕ ਸਿਹਤ ਮਾਹਿਰਾਂ ਅਤੇ ਮੁੱਖ ਰੈਗੂਲੇਟਰੀ ਤੇ ਵਿਗਿਆਨਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਨੂੰ ‘ਫੂਡ ਸੇਫਟੀ ਆਨ ਵ੍ਹੀਲਜ਼’ (ਐਫ.ਐਸ.ਡਬਲਯੂਜ਼) ਵੈਨਾਂ ਰਾਹੀਂ ਭੋਜਨ ਵਿੱਚ ਮਿਲਾਵਟਖ਼ੋਰੀ ਦੀ ਵਿਆਪਕ ਜਾਂਚ ਲਈ 1 ਅਪ੍ਰੈਲ ਤੋਂ 15 ਅਪ੍ਰੈਲ, 2026 ਤੱਕ 15 ਦਿਨਾ ਰਾਜ ਵਿਆਪੀ ਮੁਹਿੰਮ ਵਿੱਢਣ ਦੇ ਨਿਰਦੇਸ਼ ਦਿੱਤੇ।ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਇਹ ਮੋਬਾਈਲ ਵੈਨਾਂ ਭੋਜਨ ਵਿੱਚ ਮਿਲਾਵਟਖ਼ੋਰੀ ਵਿਰੁੱਧ ਲੜਾਈ ਵਿੱਚ ਇੱਕ ਮਹੱਤਵਪੂਰਨ ਸਾਧਨ ਹਨ, ਸਿਹਤ ਮੰਤਰੀ ਨੇ ਸਾਰੇ ਫੂਡ ਬਿਜ਼ਨਸ ਆਪਰੇਟਰਾਂ (ਐਫ.ਬੀ.ਓਜ਼.) ਅਤੇ ਆਮ ਲੋਕਾਂ ਨੂੰ ਇਸ ਵਿਸ਼ੇਸ਼ ਮੁਹਿੰਮ ਦੌਰਾਨ ਆਪਣੇ ਸੈਂਪਲਾਂ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਭੋਜਨ ਪਦਾਰਥਾਂ ਵਿੱਚ ਕੋਈ ਮਿਲਾਵਟ ਨਹੀਂ ਹੈ ਅਤੇ ਇਹ ਸੁਰੱਖਿਆ ਮਾਪਦੰਡਾਂ ਮੁਤਾਬਕ ਸਹੀ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਐਫ.ਬੀ.ਓ. ਨੂੰ ਸਿੱਖਿਅਤ ਕਰਨ ਅਤੇ ਮੌਕੇ ‘ਤੇ ਜਾਂਚ ਲਈ ਐਫ.ਐਸ.ਡਬਲਯੂ. ਦੀ ਵਰਤੋਂ ‘ਤੇ ਕੇਂਦਰਿਤ ਹੋਵੇਗੀ।ਦੱਸਣਯੋਗ ਹੈ ਕਿ ‘ਫੂਡ ਸੇਫਟੀ ਆਨ ਵ੍ਹੀਲਜ਼’ ਮੋਬਾਈਲ ਫੂਡ ਟੈਸਟਿੰਗ ਵੈਨਾਂ ਹਨ, ਜੋ ਦੁੱਧ, ਘਿਓ, ਪਨੀਰ, ਪਾਣੀ, ਮਸਾਲੇ, ਫੂਡ ਸਪਲੀਮੈਂਟ, ਮਠਿਆਈਆਂ, ਫਲ, ਸਬਜ਼ੀਆਂ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਸਮੇਤ ਭੋਜਨ ਦੀਆਂ ਪ੍ਰਮੁੱਖ ਸ਼੍ਰੇਣੀਆਂ ਵਿੱਚ ਮਿਲਾਵਟ ਦੀ ਜਾਂਚ ਲਈ ਉਪਕਰਨਾਂ ਨਾਲ ਪੂਰੀ ਤਰ੍ਹਾਂ ਲੈਸ ਹਨ।ਸਿਹਤ ਮੰਤਰੀ ਨੇ ਸੂਬੇ ਭਰ ਵਿੱਚ ਰਸਾਇਣਕ ਰਹਿੰਦ-ਖੂੰਹਦ ਅਤੇ ਦੂਸ਼ਿਤ ਕਰਨ ਵਾਲੇ ਤੱਤਾਂ ਦੇ ਯੋਜਨਾਬੱਧ ਢੰਗ ਨਾਲ ਨਮੂਨੇ ਇੱਕਤਰ ਕਰਨ ਅਤੇ ਜਾਂਚ ਲਈ ਇੱਕ ਸਮਾਂ-ਬੱਧ ਕਾਰਜ ਯੋਜਨਾ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਕੀਤੇ ਜਾਣ ਵਾਲੇ ਮੁੱਖ ਅਧਿਐਨਾਂ ਵਿੱਚ ਉਦਯੋਗਿਕ ਖੇਤਰਾਂ ਅਤੇ ਨਾਲਿਆਂ ਦੇ ਆਲੇ-ਦੁਆਲੇ ਉਗਾਈਆਂ ਜਾਣ ਵਾਲੀਆਂ ਸਬਜ਼ੀਆਂ ਵਿੱਚ ਭਾਰੀ ਧਾਤਾਂ ਅਤੇ ਕੀਟਨਾਸ਼ਕਾਂ ਦੂਸ਼ਣ ਦੀ ਜਾਂਚ ਕਰਨਾ ਸ਼ਾਮਲ ਹੈ। ਇਸ ਦੇ ਨਾਲ ਹੀ ਨਿਊਟਰਾਸਿਊਟੀਕਲਜ਼ ਦੀ ਵਿਆਪਕ ਜਾਂਚ ਕੀਤੀ ਜਾਵੇਗੀ ਅਤੇ ਪੋਲਟਰੀ, ਅੰਡੇ ਅਤੇ ਮਾਸ ਵਿੱਚ ਐਂਟੀਬਾਇਓਟਿਕ ਰਹਿੰਦ-ਖੂੰਹਦ ਦਾ ਪਤਾ ਲਗਾਉਣ ਲਈ ਇੱਕ ਵੱਖਰਾ ਅਧਿਐਨ ਕੀਤਾ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਅਧਿਐਨਾਂ ਤੋਂ ਪ੍ਰਾਪਤ ਡੇਟਾ ਭਵਿੱਖ ਵਿੱਚ ਰੈਗੂਲੇਟਰੀ ਫੈਸਲੇ ਲੈਣ ਅਤੇ ਨੀਤੀ ਘੜਨ ਵਿੱਚ ਸਹਾਈ ਹੋਵੇਗਾ।ਕੈਬਨਿਟ ਮੰਤਰੀ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨੇੜਿਓਂ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਭੋਜਨ ਵਿੱਚ ਮਿਲਾਵਟ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਾਰੇ ਐਫ.ਬੀ.ਓਜ਼, ਜਿਨ੍ਹਾਂ ਵਿੱਚ ਸਟ੍ਰੀਟ ਫੂਡ ਵਿਕਰੇਤਾ ਵੀ ਸ਼ਾਮਲ ਹਨ, ਨੂੰ ਐਫ.ਡੀ.ਏ. ਨਾਲ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ “ਸਹੀ ਖਾਓ, ਸਿਹਤਮੰਦ ਰਹੋ” ਪਹੁੰਚ ਅਪਣਾਉਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਸਿਹਤਮੰਦ ਅਤੇ ਸੁਰੱਖਿਅਤ ਸੂਬਾ ਬਣਾਉਣ ਵਿੱਚ ਢੁਕਵਾਂ ਯੋਗਦਾਨ ਪਾਇਆ ਜਾ ਸਕੇ।ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਪ੍ਰਮੁੱਖ ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ, ਕਮਿਸ਼ਨਰ ਐਫ.ਡੀ.ਏ. ਕੰਵਲ ਪ੍ਰੀਤ ਬਰਾੜ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਗਡਵਾਸੂ ਦੇ ਵਾਈਸ ਚਾਂਸਲਰ ਡਾ. ਜੇ.ਐਸ. ਗਿੱਲ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਿਤਿੰਦਰ ਕੌਰ, ਡਾਇਰੈਕਟਰ ਖੋਜ ਅਤੇ ਮੈਡੀਕਲ ਸਿੱਖਿਆ ਡਾ. ਅਵਨੀਸ਼ ਕੁਮਾਰ, ਪ੍ਰਿੰਸੀਪਲ ਡਾਇਰੈਕਟਰ ਏਮਜ਼ ਮੋਹਾਲੀ, ਸੀਈਓ ਪੀਬੀਟੀਆਈ, ਪੀਪੀਸੀਬੀ ਦੇ ਸੀਨੀਅਰ ਵਿਗਿਆਨੀ, ਡਾਇਰੈਕਟਰ ਖੇਤੀਬਾੜੀ, ਬਾਗਬਾਨੀ, ਪੀਏਯੂ, ਗਡਵਾਸੂ ਅਤੇ ਏਮਜ਼ ਦੇ ਪ੍ਰਤੀਨਿਧੀ ਪ੍ਰੋਫੈਸਰ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਦੇ ਅਧਿਕਾਰੀ ਸ਼ਾਮਲ ਹੋਏ। 

Punjab

ਜਦੋਂ ਤੱਕ ਪੰਜਾਬ ਵਿੱਚ 'ਆਪ' ਸਰਕਾਰ ਹੈ, ਮੁਫ਼ਤ ਬਿਜਲੀ ਜਾਰੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ, 5 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੇ ਆਉਣ ਵਾਲੇ ਬਜਟ ਵਿੱਚ ਆਰਥਿਕ ਵਿਕਾਸ ਨੂੰ ਤੇਜ਼ ਕਰਨ ਦੇ ਨਾਲ-ਨਾਲ ਲੋਕਾਂ ਲਈ ਭਲਾਈ ਦੇ ਉਦੇਸ਼ ਨਾਲ ਕਈ ਨਵੇਂ ਲੋਕ-ਪੱਖੀ ਉਪਰਾਲੇ ਕੀਤੇ ਜਾਣਗੇ। ਜ਼ਿਲ੍ਹਾ ਸੰਗਰੂਰ ਵਿੱਚ ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਤੇ ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਜਨਤਾ ਦੇ ਪੈਸੇ ਦੀ ਜ਼ਿੰਮੇਵਾਰੀ ਨਾਲ ਵਰਤੋਂ ਕੀਤੀ ਹੈ, 90% ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਪਹੁੰਚਾਈ ਹੈ, 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ, ਅਤੇ ਰਿਸ਼ਵਤ ਜਾਂ ਸਿਫਾਰਸ਼ ਤੋਂ ਬਿਨਾਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ।ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਦਾ ਪੰਜਾਬ ਦੀਆਂ ਹਕੀਕਤਾਂ ਨਾਲੋਂ ਨਾਤਾ ਟੁੱਟ ਚੁੱਕਾ ਹੈ ਅਤੇ ਉਨ੍ਹਾਂ ਨੂੰ ਸੱਤਾ ਵਿੱਚ ਵਾਪਸ ਆਉਣ ਦੇ ਸੁਪਨੇ ਦੇਖਣਾ ਬੰਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਜਦੋਂ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕਿਆਂ ਦੀ ਲੋੜ ਹੈ, ਸੁਖਬੀਰ ਸਿੰਘ ਬਾਦਲ ਪਿੰਡਾਂ ਵਿੱਚ ਤਾਸ਼ ਦੇ ਟੂਰਨਾਮੈਂਟ ਕਰਵਾਉਣ ਬਾਰੇ ਗੱਲਾਂ ਕਰ ਰਹੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਰਾਜਨੀਤਿਕ ਪਾਰਟੀਆਂ ਨੇ ਪੰਜਾਬ ‘ਤੇ ਕਰਜ਼ੇ ਦਾ ਬੋਝ ਪਾਇਆ ਹੈ ਅਤੇ ਆਪਣੇ ਹਿੱਤਾਂ ਲਈ ਕੰਮ ਕੀਤਾ ਹੈ, ਜਦੋਂ ਕਿ ਪੰਜਾਬ ਸਰਕਾਰ ਸਰਕਾਰੀ ਖਜ਼ਾਨੇ ਵਿੱਚੋਂ ਇੱਕ ਇੱਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਦੀ ਪੰਜਾਬ ਦੇ ਫੰਡਾਂ ਨੂੰ ਰੋਕਣ ਅਤੇ ਨਾਲ ਹੀ ਧਰੁਵੀਕਰਨ ਦੀ ਰਾਜਨੀਤੀ ਰਾਹੀਂ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰਨ ਲਈ ਵੀ ਆਲੋਚਨਾ ਕੀਤੀ।ਲੋਕ ਮਿਲਣੀ ਪ੍ਰੋਗਰਾਮ ਦੇ ਮੌਕੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੇ ਆਉਣ ਵਾਲੇ ਬਜਟ ਵਿੱਚ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਤੋਂ ਇਲਾਵਾ ਕਈ ਲੋਕ-ਪੱਖੀ ਪਹਿਲਕਦਮੀਆਂ ਪੇਸ਼ ਕੀਤੀਆਂ ਜਾਣਗੀਆਂ। ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਟੈਕਸਦਾਤਾਵਾਂ ਦੇ ਪੈਸੇ ਨੂੰ ਸਮਝਦਾਰੀ ਨਾਲ ਪੰਜਾਬ ਦੇ ਸਰਬਪੱਖੀ ਵਿਕਾਸ ‘ਤੇ ਕੇਂਦ੍ਰਿਤ ਕਰਕੇ ਖਰਚ ਕੀਤਾ ਹੈ। ਆਉਣ ਵਾਲਾ ਬਜਟ ਲੋਕ ਪੱਖੀ ਪਹਿਲਕਦਮੀਆਂ ‘ਤੇ ਵੀ ਕੇਂਦ੍ਰਿਤ ਹੋਵੇਗਾ ਤਾਂ ਜੋ ਲੋਕਾਂ ਨੂੰ ਵੱਡੀ ਰਾਹਤ ਮਿਲ ਸਕੇ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਬਜਟ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ ਅਤੇ ਇਹ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰੇਗਾ।”ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਜਨਤਕ ਫੰਡਾਂ ਦੀ ਸਾਵਧਾਨੀ ਨਾਲ ਵਰਤੋਂ ਕਰ ਰਹੀ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਸਾਨਾਂ ਲਈ ਮੁਫ਼ਤ ਬਿਜਲੀ ਅਤੇ ਦਿਨ ਵੇਲੇ ਬਿਜਲੀ ਸਪਲਾਈ ਵਰਗੀਆਂ ਵੱਡੀਆਂ ਪਹਿਲਕਦਮੀਆਂ ਨੇ ਘਰਾਂ ਅਤੇ ਕਿਸਾਨ ਭਾਈਚਾਰੇ ਨੂੰ ਮਹੱਤਵਪੂਰਨ ਰਾਹਤ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰ ਰਹੀ ਹੈ। ਅੱਜ ਪੰਜਾਬ ਦੇ 90% ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਕਿ ਬੇਮਿਸਾਲ ਰਿਹਾ ਹੈ। ਅਜਿਹੇ ਸਮੇਂ ਜਦੋਂ ਦੇਸ਼ ਦੀਆਂ ਜਾਇਦਾਦਾਂ ਕੇਂਦਰ ਸਰਕਾਰ ਵੱਲੋਂ ਆਪਣੇ ਚਹੇਤੇ ਦੋਸਤਾਂ ਨੂੰ ਕੌਡੀਆਂ ਦੇ ਭਾਅ ਸੌਂਪੀਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਨੇ ਇੱਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ,”ਸਿਹਤ ਸੰਭਾਲ ਵਿੱਚ ਸੁਧਾਰਾਂ ਨੂੰ ਉਜਾਗਰ ਕਰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਕ ਸਿਹਤ ਢਾਂਚੇ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ ਅਤੇ ਡਾਕਟਰੀ ਸੇਵਾਵਾਂ ਤੱਕ ਪਹੁੰਚ ਦਾ ਵਿਸਥਾਰ ਕੀਤਾ ਹੈ। “ਲੋਕਾਂ ਨੂੰ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਪੰਜਾਬ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ।”ਮੁੱਖ ਮੰਤਰੀ ਨੇ ਕਿਹਾ, “ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਜਨਤਾ ‘ਤੇ ਵਿੱਤੀ ਬੋਝ ਨੂੰ ਕਾਫ਼ੀ ਘਟਾ ਦਿੱਤਾ ਹੈ।”ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਤੋਂ ਇਸ ਕਲੰਕ ਨੂੰ ਲਾਹੁਣ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਇਸ ਘਿਨੌਣੇ ਅਪਰਾਧ ਵਿੱਚ ਸ਼ਾਮਲ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਹੈ। ਲੋਕਾਂ ਦੇ ਸਰਗਰਮ ਸਹਿਯੋਗ ਅਤੇ ਤਾਲਮੇਲ ਨਾਲ ਨਸ਼ਿਆਂ ਦੇ ਕਲੰਕ ਨੂੰ ਜ਼ਮੀਨੀ ਪੱਧਰ ਉਤੇ ਖਤਮ ਕੀਤਾ ਜਾ ਰਿਹਾ ਹੈ। ਆਮ ਲੋਕਾਂ ਦੀ ਮਦਦ ਨਾਲ ਇਹ ਮੁਹਿੰਮ ਹੁਣ ਇੱਕ ਵੱਡੀ ਲੋਕ ਲਹਿਰ ਬਣ ਚੁੱਕੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਵਿੱਤੀ ਸਥਿਤੀ ਪਿਛਲੀਆਂ ਸਰਕਾਰਾਂ ਵੱਲੋਂ ਅਪਣਾਈਆਂ ਨੀਤੀਆਂ ਦਾ ਨਤੀਜਾ ਹੈ, ਜਿਨ੍ਹਾਂ ਨੇ ਲੋਕਾਂ ਉੱਤੇ ਭਾਰੀ ਕਰਜ਼ੇ ਦਾ ਬੋਝ ਪਾ ਦਿੱਤਾ ਸੀ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਉੱਤੇ ਵੱਡਾ ਕਰਜ਼ਾ ਚੜ੍ਹਾਇਆ ਕਿਉਂਕਿ ਉਹ ਨੇਤਾ ਆਮ ਆਦਮੀ ਦੀ ਚਿੰਤਾ ਕਦੇ ਨਹੀਂ ਕਰਦੇ ਸਨ। ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਪੰਜਾਬ ਦੇ ਕਰਜ਼ੇ ਵਿੱਚ 35% ਤੋਂ ਵਧੇਰੇ ਦੀ ਕਮੀ ਲਿਆਂਦੀ ਹੈ। ਹਰ ਸਰਕਾਰ ਕਰਜ਼ਾ ਲੈਂਦੀ ਹੈ ਪਰ ਉਹ ਕਰਜ਼ਾ ਉਤਪਾਦਕ ਉਦੇਸ਼ਾਂ ਲਈ ਹੋਣਾ ਚਾਹੀਦਾ ਹੈ। ਰਾਜ ਦੇ ਖਜ਼ਾਨੇ ਦਾ ਹਰ ਇੱਕ ਪੈਸਾ ਲੋਕਾਂ ਦੇ ਭਲੇ ਅਤੇ ਪੰਜਾਬ ਦੀ ਤਰੱਕੀ ਲਈ ਵਰਤਿਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਭਾਜਪਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਲੋਕਾਂ ਨੂੰ ਵੰਡਣ ਵਾਲੀ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਨਫ਼ਰਤ ਦਾ ਏਜੰਡਾ ਚਲਾਉਣ ਲਈ ਧਰਮ ਦੇ ਆਧਾਰ ‘ਤੇ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਵਿੱਚ ਧਾਰਮਿਕ ਪਰਿਵਰਤਨ ਬਾਰੇ ਕੇਂਦਰੀ ਗ੍ਰਹਿ ਮੰਤਰੀ ਦਾ ਬਿਆਨ ਲੋਕਾਂ ਨੂੰ ਵੰਡਣ ਲਈ ਹੈ, ਜੋ ਭਾਜਪਾ ਦੀ ਰਣਨੀਤੀ ਹੈ। ਅਜਿਹੀ ਗੰਦੀ ਰਾਜਨੀਤੀ ਵਿੱਚ ਸ਼ਾਮਲ ਹੋਣ ਦੀ ਬਜਾਏ, ਕੇਂਦਰ ਸਰਕਾਰ ਨੂੰ ਪੰਜਾਬ ਦੇ ਬਣਦੇ ਫੰਡਾਂ ਦੇ ਹਿੱਸੇ ਨੂੰ ਰੋਕਣ ਦੀ ਬਜਾਏ ਪੰਜਾਬ ਨੂੰ ਫੰਡ ਜਾਰੀ ਕਰਨ ਲਈ ਉਦਾਰ ਹੋਣਾ ਚਾਹੀਦਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ, ਖੁਰਾਕ ਉਤਪਾਦਨ ਵਿੱਚ ਸਵੈ-ਨਿਰਭਰਤਾ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਪਰ ਫਿਰ ਵੀ ਕੇਂਦਰ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਰੱਖੇ ਗਏ ਦਿਹਾਤੀ ਵਿਕਾਸ ਫੰਡ ਅਤੇ ਹੋਰ ਫੰਡ ਰੋਕ ਦਿੱਤੇ ਹਨ, ਜਿਸ ਨਾਲ ਸੂਬੇ ਦਾ ਵਿਕਾਸ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਸਤੀਆਂ ਰਾਜਨੀਤੀਆਂ ਕਰਨ ਦੀ ਬਜਾਏ, ਕੇਂਦਰ ਸਰਕਾਰ ਨੂੰ ਤੁਰੰਤ ਫੰਡ ਜਾਰੀ ਕਰਨੇ ਚਾਹੀਦੇ ਹਨ ਤਾਂ ਜੋ ਪੰਜਾਬ ਦਾ

Punjab

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

ਚੰਡੀਗੜ੍ਹ, 5 ਮਾਰਚ 2026  ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ 24×7 ਹੈਲਪਲਾਈਨ ਪਹਿਲਾਂ ਹੀ ਸਥਾਪਤ ਕੀਤੀ ਜਾ ਚੁੱਕੀ ਹੈ। ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਆਰ.ਕੇ. ਜੈਸਵਾਲ ਨੂੰ ਹੈਲਪਲਾਈਨ ਦਾ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਗ੍ਰਹਿ ਵਿਭਾਗ ਦੇ ਸਕੱਤਰ ਵਿਮਲ ਸੇਤੀਆ ਨੂੰ ਤਾਲਮੇਲ ਅਤੇ ਨਿਗਰਾਨੀ ਦੇ ਉਦੇਸ਼ਾਂ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਨੋਡਲ ਅਫ਼ਸਰ ਨੂੰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ। ਨੋਡਲ ਅਫ਼ਸਰ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਦੁਆਰਾ ਚੁੱਕੇ ਜਾ ਰਹੇ ਕਦਮਾਂ ‘ਤੇ ਨਜ਼ਰ ਰੱਖੇਗਾ। ਇਸੇ ਤਰ੍ਹਾਂ ਹੈਲਪਲਾਈਨ ‘ਤੇ ਪ੍ਰਾਪਤ ਹੋਈਆਂ ਸਾਰੀਆਂ ਕਾਲਾਂ ਦਾ ਸਹੀ ਰਿਕਾਰਡ ਰੱਖਣ ਦੇ ਨਾਲ-ਨਾਲ ਇਨ੍ਹਾਂ ਕਾਲਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਜਿੱਥੇ ਵੀ ਕੋਈ ਮਾਮਲਾ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਜਾਂ ਕਿਸੇ ਹੋਰ ਵਿਭਾਗ ਜਾਂ ਅਥਾਰਟੀ ਕੋਲ ਉਠਾਉਣ ਦੀ ਲੋੜ ਹੋਵੇ, ਨੋਡਲ ਅਫ਼ਸਰ ਇਹ ਯਕੀਨੀ ਬਣਾਏਗਾ ਕਿ ਇਸ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਦਮ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਪੰਜਾਬ ਦੇ ਵਸਨੀਕਾਂ ਨਾਲ ਸਬੰਧਤ ਸੰਕਟਕਾਲੀਨ ਸਥਿਤੀ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।  ਇਸ ਦਾ ਇੱਕੋ-ਇੱਕ ਉਦੇਸ਼ ਇਸ ਗੰਭੀਰ ਅਤੇ ਅਣਕਿਆਸੇ ਸੰਕਟ ਦੀ ਘੜੀ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਇਮਦਾਦ ਅਤੇ ਸਹਿਯੋਗ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਖਾੜੀ ਖਿੱਤੇ ਵਿੱਚ ਫਸੇ ਪੰਜਾਬੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।” 

Punjab

ਬਾਗ਼ਬਾਨੀ ਫਸਲਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਕਦਮ ਚੁੱਕ ਰਹੀ ਹੈ ਸਰਕਾਰ, ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ, ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ

ਚੰਡੀਗੜ੍ਹ, ਮਾਰਚ 5ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਬਾਗ਼ਬਾਨੀ ਫਸਲਾਂ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਵੀਰਵਾਰ ਨੂੰ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਕਿਸਾਨ ਕੇਂਦਰਿਤ ਸਕੀਮਾਂ ਅਧੀਨ ਕੀਤੇ ਕੰਮਾਂ ਦੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਬਾਗ਼ਬਾਨੀ ਡਾਇਰੈਕਟਰ ਡਾ .ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ।ਮੀਟਿੰਗ ਦੌਰਾਨ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨਾਲ ਫ਼ਸਲੀ ਵਿਭਿੰਨਤਾ ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਬਸਿਡੀਆਂ ਦਾ ਜਾਇਜ਼ਾ ਲਿਆ । ਅਧਿਕਾਰੀਆਂ ਵੱਲੋਂ ਮੰਤਰੀ ਨੂੰ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਵਿੱਤੀ ਸਹਾਇਤ, ਫਲਾਂ ਅਤੇ ਸਬਜੀਆਂ ਦੇ ਉਤਪਾਦਨ ਨੂੰ ਵਧਾਉਣ ਲਈ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀਆਂ ਮੌਜੂਦਾ ਤਕਨੀਕੀ ਸਹਾਇਤਾ ਬਾਰੇ ਵੀ ਵਿਸਥਾਰਪੁਰਵਕ ਜਾਣੂ ਕਰਵਾਇਆ।ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਦੇ ਹੋਏ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਇਲਾਵਾ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗ਼ਬਾਨੀ ਫਸਲਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।ਮ਼ਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬੇ ਦਾ ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ । ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਖੇਤਰੀ ਪੱਧਰ ‘ਤੇ ਦੌਰੇ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਉਣ। 

Punjab

ਪਸ਼ੂ ਪਾਲਣ ਵਿਭਾਗ ਵੱਲੋਂ ਲਗਾਇਆ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ, 05 ਮਾਰਚ   ਮਾਨਯੋਗ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ (ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ) ਦੀ ਰਹਿਨੁਮਾਈ ਹੇਠ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਡਾ. ਗੁਰਦਿੱਤ ਸਿੰਘ ਔਲਖ ਦੇ ਨਿਰਦੇਸ਼ਾਂ ਹੇਠ ਅਤੇ ਵਿਸ਼ੇਸ਼ ਤੌਰ ਤੇ ਪਹੁੰਚੇ ਐਨੀਮਲ ਨਿਊੂਟ੍ਰੀਸ਼ਨ ਦੇ ਮਾਹਰ ਡਾ. ਜੀਵਨ ਗੁਪਤਾ ਦੇ ਸਹਿਯੋਗ ਨਾਲ ਪਸ਼ੂ ਪਾਲਕਾਂ ਦੀ ਭਲਾਈ ਲਈ ਪਿੰਡ ਮਿੱਡਾ ਵਿਖੇ ਪਸ਼ੂ ਭਲਾਈ ਕੈਂਪ ਲਗਾਇਆ ਗਿਆ।   ਇਸ ਦੌਰਾਨ ਡਾ. ਜੀਵਨ ਗੁਪਤਾ ਨੇ ਪਸ਼ੂਆਂ ਨੂੰ ਖੁਰਾਕ, ਫੀਡ ਦੇ ਮਹੱਤਵ ਅਤੇ ਖੁਰਾਕ ਜਰੀਏ ਦੁੱਧ ਦੀ ਪੈਦਾਵਾਰ ਵਧਾਉਣ,ਫੀਡ ਤਿਆਰ ਕਰਨ ਦੇ ਨੁਸਖੇ ਸਾਂਝੇ ਕੀਤੇ, ਪਸ਼ੁਪਾਲਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਦੱਸੇ ਅਤੇ ਖੁਰਾਕ ਸਬੰਧੀ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ।    ਕੈਂਪ ਦੀ ਅਗਵਾਈ ਕਰ ਰਹੇ ਡਾ. ਵਿਪਨਦੀਪ ਸਿੰਘ ਬਰਾੜ ਵੱਲੋਂ ਦੁੱਧ ਦੀ ਪੈਦਾਵਾਰ ਵਧਾਉਣ ਲਈ ਪਸ਼ੂਆਂ ਦੇ ਨਸਲ ਸੁਧਾਰ ਤੇ ਜੋਰ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਭਾਰੀ ਸਬਸਿਡੀ ਦੇ ਮੁਹੱਇਆ ਕਰਵਾਏ ਜਾ ਰਹੇ ਸੈਕਸਡ ਸੀਮਨ ਦੀ ਵਰਤੋਂ ਤੇ ਜੋਰ ਦਿੱਤਾ। ਉਹਨਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਸਮੇਂ ਸਮੇਂ ਜਾਰੀ ਘਰ-ਘਰ ਪਸ਼ੂਆਂ ਨੂੰ ਮਲੱਪਾਂ ਰਹਿਤ ਕਰਨ ਦੀਆਂ ਗੋਲੀਆਂ ਨਾਲ ਜਿੱਥੇ ਪਸ਼ੂਆਂ ਦੀ ਅੰਦਰੂਨੀ ਸ਼ਕਤੀ ਅਤੇ ਰੋਗ ਪ੍ਰਤੀਰੋਧਕ ਸੰਮਰਥਾ ਵਧ ਗਈ ਹੈ ਉੱਥੇ ਹੀ ਲਗਾਤਾਰ ਜਰੂਰੀ ਵੈਕਸੀਨਾਂ ਨਾਲ ਪਸ਼ੂਆਂ ਨੂੰ ਬਿਾਰੀਆਂ ਤੋਂ ਬਚਾਇਆ ਗਿਆ, ਜਿਸ ਨਾਲ ਸਿੱਧੇ ਤੌਰ ਤੇ ਦੁੱਧ ਦੀ ਪੈਦਾਵਾਰ ਵਿੱਚ ਵਾਧਾ ਹੋਇਆ।   ਇਸ ਕੈਂਪ ਵਿੱਚ ਪਿੰਡ ਦੇ ਮੋਹਤਵਾਰ ਅਤੇ ਪਤਵੰਤੇ ਸੱਜਣ ਸ਼ਾਮਿਲ ਹੋਏੇ ਅਤੇ ਆਲੇ ਦੁਆਲੇ ਦੇ ਪਿੰਡਾਂ ਦੇ ਲਗਭਗ 80 ਪਸ਼ੂ ਪਾਲਕਾਂ ਨੇ ਇਸ ਦਾ ਲਾਭ ਉਠਾਇਆ। ਕੈਂਪ ਉਪਰੰਤ ਪਹੁੰਚੀ ਟੀਮ ਵੱਲੋਂ ਮਨਜੀਤ ਸਿੰਘ ਬਲਾਕ ਇੰਚਾਰਜ, ਜਗਮੀਤ ਮੈਂਬਰ, ਰੁਪਿੰਦਰ ਸੰਧੂ, ਸੁਰਜੀਤ ਚੇਅਰਮੈਨ ਅਤੇ ਧੰਨ ਧੰਨ ਬਾਬਾ ਬੁੱਢਾ ਜੀ ਸਮਾਜ ਸੇਵੀ ਸੰਸਥਾ ਅਤੇ ਕਮੇਟੀ ਮੈਂਬਰਾਂ ਦਾ ਕੈਂਪ ਆਯੋਜਨ ਕਰਨ ਲਈ ਧੰਨਵਾਦ ਕੀਤਾ ਗਿਆ। 

Punjab

ਗੁਰਦਾਸਪੁਰ ਐਨਕਾਊਂਟਰ: ਮ੍ਰਿਤਕ ਦੀ ਮਾਂ ਨੇ ਹਾਈਕੋਰਟ 'ਚ ਕੀਤੀ CBI ਜਾਂਚ ਦੀ ਮੰਗ, ਪੰਜਾਬ DGP ਦੀ ਹੋਵੇਗੀ ਪੇਸ਼ੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੁਰਦਾਸਪੁਰ ਦੇ ਅਡੀਅਨ ਪੁਲਿਸ ਸਟੇਸ਼ਨ ‘ਤੇ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਦੇ ਦੋਸ਼ੀ ਰਣਜੀਤ ਸਿੰਘ ਦੇ ਐਨਕਾਊਂਟਰ ਮਾਮਲੇ ਦਾ ਨੋਟਿਸ ਲਿਆ ਹੈ। ਪੰਜਾਬ ਦੇ ਡੀਜੀਪੀ ਜਲਦੀ ਹੀ ਇਸ ਮਾਮਲੇ ਦਾ ਆਪਣਾ ਪੱਖ ਪੇਸ਼ ਕਰਨਗੇ। ਇਹ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। ਇਸ ਦੌਰਾਨ, ਮ੍ਰਿਤਕ ਦੀ ਮਾਂ ਸੁਖਜਿੰਦਰ ਕੌਰ ਨੇ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿੱਚ ਸੇਵਾਮੁਕਤ ਜੱਜ ਜਾਂ ਸੀਬੀਆਈ ਤੋਂ ਜਾਂਚ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ‘ਤੇ ਕੱਲ੍ਹ ਸੁਣਵਾਈ ਹੋਵੇਗੀ। ਪਰਿਵਾਰ ਐਨਕਾਊਂਟਰ ਬਾਰੇ ਸਵਾਲ ਉਠਾ ਰਿਹਾ ਹੈ। ਇਸ ਤੋਂ ਇਲਾਵਾ, ਨੌਜਵਾਨ ਦਾ ਅੰਤਿਮ ਸੰਸਕਾਰ ਅਜੇ ਤੱਕ ਨਹੀਂ ਕੀਤਾ ਗਿਆ ਹੈ। ਲਾਰੈਂਸ ਇੰਟਰਵਿਊ ਕੇਸ ਦੇ ਨਾਲ ਸੁਣਵਾਈ ਕੀਤੀ ਜਾਵੇਗੀ ਰਿਪੋਰਟਾਂ ਅਨੁਸਾਰ, ਇਹ ਕੇਸ ਅੱਜ ਦੁਪਹਿਰ 2 ਵਜੇ ਲਈ ਨਿਰਧਾਰਤ ਕੀਤਾ ਗਿਆ ਹੈ। ਗੈਂਗਸਟਰ ਲਾਰੈਂਸ ਦੇ ਜੇਲ੍ਹ ਇੰਟਰਵਿਊ ਕੇਸ ਦੀ ਸੁਣਵਾਈ ਵੀ ਉਸੇ ਸਮੇਂ ਦੌਰਾਨ ਹੋਵੇਗੀ। ਅਦਾਲਤ ਨੇ ਡੀਜੀਪੀ ਗੌਰਵ ਨੂੰ ਆਪਣਾ ਜਵਾਬ ਤਿਆਰ ਰੱਖਣ ਦੇ ਹੁਕਮ ਦਿੱਤੇ ਹਨ। ਇਹ ਦੂਜਾ ਮਾਮਲਾ ਹੈ ਜਿਸ ਵਿੱਚ ਅਦਾਲਤ ਨੇ ਨੋਟਿਸ ਲਿਆ ਹੈ। ਇਸ ਤੋਂ ਪਹਿਲਾਂ, ਅਦਾਲਤ ਨੇ ਮੋਹਾਲੀ ਵਿੱਚ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਦਾ ਵੀ ਨੋਟਿਸ ਲਿਆ ਸੀ। 22 ਫਰਵਰੀ ਨੂੰ ਕੀ ਹੋਇਆ ਸੀ? 22 ਫਰਵਰੀ ਨੂੰ ਗੁਰਦਾਸਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਅਡੀਆਂ ਪਿੰਡ ਵਿੱਚ ਇੱਕ ਪੁਲਿਸ ਚੌਕੀ ‘ਤੇ ਦੋ ਪੁਲਿਸ ਮੁਲਾਜ਼ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮਾਰੇ ਗਏ ਲੋਕਾਂ ਵਿੱਚ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਕਾਂਸਟੇਬਲ ਅਸ਼ੋਕ ਕੁਮਾਰ ਸ਼ਾਮਲ ਸਨ। ਪੁਲਿਸ ਦਾ ਕਹਿਣਾ ਹੈ ਕਿ ਇਸ ਹਮਲੇ ਦੀ ਸਾਜ਼ਿਸ਼ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੇ ਰਚੀ ਸੀ। ਤਿੰਨ ਨੌਜਵਾਨਾਂ ਨੂੰ ਲਗਭਗ 20,000 ਰੁਪਏ ਦਾ ਲਾਲਚ ਦਿੱਤਾ ਗਿਆ ਸੀ। ਇਸ ਮਾਮਲੇ ਦਾ ਮੁੱਖ ਦੋਸ਼ੀ, 19 ਸਾਲਾ ਰਣਜੀਤ ਸਿੰਘ, ਜੋ ਅਡੀਆਂ ਪਿੰਡ ਦਾ ਰਹਿਣ ਵਾਲਾ ਸੀ, 25 ਫਰਵਰੀ ਨੂੰ ਪੁਰਾਣਾਸ਼ਾਲਾ ਖੇਤਰ ਵਿੱਚ ਇੱਕ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਸੀ। ਪੁਲਿਸ ਦਾ ਕਹਿਣਾ ਹੈ ਕਿ ਉਹ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਉਸਨੇ ਗੋਲੀਬਾਰੀ ਕੀਤੀ, ਜਿਸ ਕਾਰਨ ਪੁਲਿਸ ਨੂੰ ਜਵਾਬੀ ਗੋਲੀਬਾਰੀ ਕਰਨੀ ਪਈ। ਪੁਲਿਸ ਨੇ ਦੂਜੇ ਦੋਸ਼ੀ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ ਤੀਜੇ ਇੰਦਰਜੀਤ ਸਿੰਘ ਨੂੰ ਬਾਅਦ ਵਿੱਚ ਅੰਮ੍ਰਿਤਸਰ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਹਾਲਾਂਕਿ, ਇਸ ਘਟਨਾ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਰਣਜੀਤ ਸਿੰਘ ਦੇ ਪਰਿਵਾਰ ਨੇ ਦੋਸ਼ ਲਗਾਇਆ ਕਿ ਇਹ ਇੱਕ ਫਰਜ਼ੀ ਮੁਕਾਬਲਾ ਸੀ। ਉਨ੍ਹਾਂ ਦਾ ਦਾਅਵਾ ਹੈ ਕਿ ਪੁਲਿਸ ਨੇ ਉਸਨੂੰ ਉਸਦੇ ਘਰੋਂ ਅਗਵਾ ਕੀਤਾ ਅਤੇ ਬਾਅਦ ਵਿੱਚ ਉਸਨੂੰ ਮਾਰ ਦਿੱਤਾ। ਪਰਿਵਾਰ ਨੇ ਇਹ ਵੀ ਕਿਹਾ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਹਟਾ ਦਿੱਤੇ ਗਏ ਹਨ ਅਤੇ ਸਹੀ ਪੋਸਟਮਾਰਟਮ ਦੀ ਮੰਗ ਕੀਤੀ ਹੈ।

Punjab

ਭਾਰਤ ਆਉਣ ਤੋਂ ਪਹਿਲਾਂ ਹੀ ਨੈਂਸੀ ਗਰੇਵਾਲ ਨਾਲ ਹੋ ਕਾਂਡ , ਜਾਣੋ ਪੂਰਾ ਮਾਮਲਾ

ਪੰਜਾਬੀ ਮੂਲ ਦੀ ਯੂਟਿਊਬਰ ਨੈਨਸੀ ਗਰੇਵਾਲ (45) ਦਾ ਕੈਨੇਡਾ ਵਿੱਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਕੈਨੇਡੀਅਨ ਪੁਲਿਸ ਦੇ ਅਨੁਸਾਰ, ਹਮਲਾਵਰ ਮੰਗਲਵਾਰ ਰਾਤ ਨੂੰ ਲਗਭਗ 9:30 ਵਜੇ ਉਸਦੇ ਘਰ ਵਿੱਚ ਦਾਖਲ ਹੋਏ ਅਤੇ ਉਸਨੂੰ ਅੰਦਰ ਚਾਕੂ ਮਾਰ ਦਿੱਤਾ। ਹਮਲਾਵਰ ਫਿਰ ਉਸਨੂੰ ਖੂਨ ਨਾਲ ਲਥਪਥ ਛੱਡ ਕੇ ਭੱਜ ਗਏ। ਨੈਨਸੀ ਕੈਨੇਡਾ ਦੇ ਵਿੰਡਸਰ ਖੇਤਰ ਵਿੱਚ ਰਹਿੰਦੀ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਉੱਥੇ ਪਹੁੰਚੀ, ਜਿੱਥੇ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਅਨੁਸਾਰ, ਉਸਨੂੰ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਕਾਰਨ ਉਸਦੀ ਮੌਤ ਹੋ ਗਈ। ਨੈਨਸੀ ਦਾ ਜਨਮ ਹਰਿਆਣਾ ਵਿੱਚ ਹੋਇਆ ਸੀ, ਪਰ ਉਸਦਾ ਪਰਿਵਾਰ ਬਾਅਦ ਵਿੱਚ ਲੁਧਿਆਣਾ ਚਲਾ ਗਿਆ। ਉਸਦੀ ਮਾਂ ਹੁਣ ਜਲੰਧਰ ਵਿੱਚ ਰਹਿੰਦੀ ਹੈ। ਨੈਨਸੀ ਆਪਣੇ ਯੂਟਿਊਬ ਵੀਡੀਓਜ਼ ਲਈ ਅਕਸਰ ਖ਼ਬਰਾਂ ਵਿੱਚ ਰਹਿੰਦੀ ਸੀ, ਜਿਸ ਵਿੱਚ ਉਹ ਖਾਲਿਸਤਾਨੀਆਂ ਤੋਂ ਲੈ ਕੇ ਅਕਾਲ ਤਖ਼ਤ ਦੇ ਜਥੇਦਾਰ ਅਤੇ ਡੇਰਾ ਬਿਆਸ ਮੁਖੀ ਤੱਕ ਸਾਰਿਆਂ ਦੀ ਖੁੱਲ੍ਹ ਕੇ ਆਲੋਚਨਾ ਕਰਦੀ ਸੀ।

Punjab

ਨੈਨਸੀ ਗਰੇਵਾਲ ਦੀ ਮਾਂ ਦਾ ਵੱਡਾ ਖ਼ੁਲਾਸਾ | Nancy Grewal News

ਕੈਨੇਡਾ ਵਿੱਚ ਪੰਜਾਬੀ ਯੂਟਿਊਬਰ ਨੈਨਸੀ ਗਰੇਵਾਲ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਉਸਦੀ ਮਾਂ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਨੈਨਸੀ ਦਾ ਕਤਲ ਖਾਲਿਸਤਾਨੀਆਂ ਵੱਲੋਂ ਕੀਤਾ ਗਿਆ ਹੈ। ਹਰਿਆਣਾ ਵਿੱਚ ਜਨਮੀ ਨੈਨਸੀ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਸੀ ਅਤੇ ਅਕਸਰ ਆਪਣੀਆਂ ਵਿਵਾਦਤ ਟਿੱਪਣੀਆਂ ਅਤੇ ਬਿਆਨਬਾਜ਼ੀ ਕਾਰਨ ਚਰਚਾ ਵਿੱਚ ਰਹਿੰਦੀ ਸੀ।

Scroll to Top