Actionpunjab

Action Punjab Logo
Breaking News

Author name: Action Punjab

Action Punjab
Punjab

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 30 ਮਈ 2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਮੈਗਾ ਅੰਤਰਰਾਸ਼ਟਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਇਸ ਸਬੰਧੀ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸਤੰਬਰ ਤੋਂ ਪਹਿਲਾਂ ਬੁਨਿਆਦੀ ਢਾਂਚਾ ਦੇ ਸਮੁੱਚੇ ਕਾਰਜਾਂ ਸਮੇਤ ਹੋਰ ਸਾਰੇ ਕੰਮ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਟੂਰਨਾਮੈਂਟ ਦੀ ਸਫਲਤਾ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਰਹੇ।ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਮਾਹਿਰਾਂ, ਖਿਡਾਰੀਆਂ ਅਤੇ ਹੋਰ ਭਾਈਵਾਲਾਂ ਦੀ ਸ਼ਮੂਲੀਅਤ ਵਾਲੀ ਇੱਕ ਪ੍ਰਬੰਧਕੀ ਕਮੇਟੀ ਬਣਾਈ ਜਾਵੇ, ਜੋ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਏਗੀ। ਉਨ੍ਹਾਂ ਨੇ ਜਲੰਧਰ ਅਤੇ ਮੋਹਾਲੀ ਵਿਖੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨ ਲਈ ਸੀਨੀਅਰ ਅਧਿਕਾਰੀਆਂ ਦੀ ਇੱਕ ਉੱਚ-ਤਾਕਤੀ ਕਮੇਟੀ ਦੇ ਗਠਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ।ਵਿਸ਼ਵ ਪੱਧਰੀ ਸਹੂਲਤਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਰੇ ਪ੍ਰਬੰਧਾਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਮਾਹਿਰਾਂ, ਖਿਡਾਰੀਆਂ ਅਤੇ ਹੋਰਨਾਂ ਭਾਈਵਾਲਾਂ ਦੀ ਪ੍ਰਬੰਧਕੀ ਕਮੇਟੀ ਬਣਾਈ ਜਾਵੇ। ਇਸ ਵੱਕਾਰੀ ਟੂਰਨਾਮੈਂਟ ਨਾਲ ਸਬੰਧਤ ਹਰ ਕੰਮ ਸਤੰਬਰ ਤੋਂ ਪਹਿਲਾਂ ਪੂਰਾ ਹੋਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਸਮਾਗਮ ਦੀ ਸ਼ਾਨਦਾਰ ਸਫ਼ਲਤਾ ਵਿੱਚ ਕੋਈ ਕਸਰ ਨਾ ਬਾਕੀ ਨਾ ਰਹੇ।”ਬੁਨਿਆਦੀ ਢਾਂਚੇ ਦੀਆਂ ਲੋੜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਦੇਸ਼ ਦਿੱਤੇ ਕਿ ਜਲੰਧਰ ਅਤੇ ਮੋਹਾਲੀ ਦੇ ਸਟੇਡੀਅਮਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਨਵੀਨਤਮ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਵੇ। ਭਾਰਤੀ ਹਾਕੀ ਫੈਡਰੇਸ਼ਨ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਸ ਪੱਧਰ ਦੇ ਪਲੇਠੇ ਟੂਰਨਾਮੈਂਟ ਦੇ ਸਫ਼ਲ ਆਯੋਜਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਹਾਕੀ ਦੇ ਖਿਡਾਰੀ ਪੈਦਾ ਹੁੰਦੇ ਰਹੇ ਹਨ ਹੈ ਅਤੇ ਸਾਡੀ ਧਰਤੀ ‘ਤੇ ਅਜਿਹੇ ਕੌਮਾਂਤਰੀ ਟੂਰਨਾਮੈਂਟ ਦੀ ਮੇਜ਼ਬਾਨੀ ਸਾਡੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਹੋਰ ਪ੍ਰੇਰਿਤ ਕਰੇਗੀ।ਸਮਾਗਮ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੈਂਪੀਅਨਸ਼ਿਪ ਦੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ, ਲੌਜਿਸਟਿਕਸ ਅਤੇ ਖਿਡਾਰੀਆਂ ਦੀਆਂ ਸਹੂਲਤਾਂ ਨਾਲ ਸਬੰਧਤ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਵਿਸ਼ਵ ਪੱਧਰੀ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸੁਰੱਖਿਆ ਅਤੇ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ, ” ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿੱਚ ਵਧੀਆ ਪ੍ਰਦਸ਼ਨ ਕਰਨ ਵਾਲੀਆਂ ਹਾਕੀ ਦੀਆਂ 6 ਟੀਮਾਂ ਹਿੱਸਾ ਲੈਣਗੀਆਂ। ਪਹਿਲੀ ਵਾਰ ਪੰਜਾਬ ਨੂੰ ਇਸ ਕੌਮਾਂਤਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ, ਜੋ ਕਿ ਖੇਡਾਂ ਦੇ ਖੇਤਰ ਵਿੱਚ ਇੱਕ ਵੱਡੀ ਪ੍ਰਾਪਤੀ ਹੈ।”ਇਸ ਸਮਾਗਮ ਨੂੰ ਪੰਜਾਬ ਲਈ ਇਤਿਹਾਸਕ ਪਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਲਈ ਸਾਡੇ ਸੂਬੇ ਨੂੰ ਚੁਣਿਆ ਗਿਆ, ਜਿਸ ਨਾਲ ਪੰਜਾਬ ਭਰ ਵਿੱਚ ਹਾਕੀ ਅਤੇ ਖੇਡ ਸੱਭਿਆਚਾਰ ਨੂੰ ਭਰਪੂਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ, “ਇਹ ਬਹੁਤ ਖ਼ੁਸ਼ੀ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਇਸ ਵਿਆਪਕ ਕੌਮਾਂਤਰੀ ਖੇਡ ਸਮਾਗਮ ਦੀ ਮੇਜ਼ਬਾਨੀ ਕਰੇਗਾ। ਇਹ ਸੂਬੇ ਵਿੱਚ ਖੇਡਾਂ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਵਿੱਚ ਬਹੁਤ ਸਹਾਈ ਹੋਵੇਗਾ।”ਭਾਰਤੀ ਹਾਕੀ ਵਿੱਚ ਪੰਜਾਬ ਦੇ ਵਡਮੁੱਲੇ ਯੋਗਦਾਨ ਨੂੰ ਉਜਾਗਰ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਦਹਾਕਿਆਂ ਤੋਂ ਹਾਕੀ ਵਿੱਚ ਪੰਜਾਬੀ ਦੀ ਮਜ਼ਬੂਤ ਨੁਮਾਇੰਦਗੀ ਦੇ ਬਾਵਜੂਦ, ਪੰਜਾਬ ਨੇ ਹੁਣ ਤੱਕ ਕਦੇ ਵੀ ਕਿਸੇ ਵੱਡੇ ਕੌਮਾਂਤਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ। ਇਸ ਚੈਂਪੀਅਨਸ਼ਿਪ ਦਾ ਸੂਬੇ ਵਿੱਚ ਹੋਣਾ ਇੱਕ ਵੱਡਾ ਸੁਪਨਾ ਸਾਕਾਰ ਹੋਣ ਵਾਂਗ ਹੈ।”ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਪੰਜਾਬ ਹਾਕੀ ਦੇ ਪ੍ਰਧਾਨ ਨਿਤਿਨ ਕੋਹਲੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। 

Punjab

ਦੇਸ਼ ਨੂੰ ਹੁਣ ਇੱਕ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ- ਕੇਜਰੀਵਾਲ

ਨਵੀਂ ਦਿੱਲੀ, 30 ਮਈ – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ ਅਤੇ ਇਸ ਨੂੰ ਰੋਕਣ ਲਈ ਚੁੱਕੇ ਜਾ ਰਹੇ ਬੇਅਸਰ ਕਦਮਾਂ ਲਈ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਯਕੀਨੀ ਤੌਰ ‘ਤੇ ਹੁਣ ਦੇਸ਼ ਨੂੰ ਇੱਕ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ ਹੈ। ਮੌਜੂਦਾ ਕੇਂਦਰ ਸਰਕਾਰ ਨੀਟ ਪੇਪਰ ਲੀਕ ਦੀ ਜੜ੍ਹ ਤੱਕ ਪਹੁੰਚਣ ਦੀ ਬਜਾਏ ਅਨਪੜ੍ਹਾਂ ਵਰਗੀਆਂ ਗੱਲਾਂ ਕਰ ਰਹੀ ਹੈ। ਸਰਕਾਰ ਕਹਿ ਰਹੀ ਹੈ ਕਿ ਨੀਟ ਵਿੱਚ ਪੇਪਰ ਲੀਕ ਰੋਕਣ ਲਈ ਵਾਯੂ ਸੈਨਾ ਦੇ ਜਹਾਜ਼ ਵਰਤੇ ਜਾਣਗੇ। ਕੀ ਇਸ ਨਾਲ ਪੇਪਰ ਲੀਕ ਰੁਕੇਗਾ? ਉਨ੍ਹਾਂ ਕਿਹਾ ਕਿ ਹਕੀਕਤ ਤਾਂ ਇਹ ਹੈ ਕਿ ਪੇਪਰ ਲੀਕ ਰੋਕਣ ਦੀ ਸਰਕਾਰ ਦੀ ਨੀਅਤ ਹੀ ਨਹੀਂ ਹੈ। ਅੱਜ ਦੇਸ਼ ਦੀ ਸਿੱਖਿਆ ਪ੍ਰਣਾਲੀ ਪੂਰੀ ਤਰ੍ਹਾਂ ਮਾਫੀਆ ਦੇ ਚੁੰਗਲ ਵਿੱਚ ਆ ਚੁੱਕੀ ਹੈ। ਜੇਕਰ ਸਿਸਟਮ ਨੂੰ ਠੀਕ ਕਰਨਾ ਹੈ ਤਾਂ ਸਾਰਿਆਂ ਨੂੰ ਮਿਲ ਕੇ ਕੁਝ ਕਰਨਾ ਪਵੇਗਾ। ਇਕੱਲੇ ਕਿਸੇ ਦੇ ਕੁਝ ਕਰਨ ਨਾਲ ਨਹੀਂ ਹੋਵੇਗਾ। ਸ਼ਨੀਵਾਰ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਖੁਦ ਆਈਆਈਟੀ ਤੋਂ ਇੰਜੀਨੀਅਰ ਹਾਂ, ਪੜ੍ਹਿਆ-ਲਿਖਿਆ ਹਾਂ। ਇਸ ਲਈ ਸਿੱਖਿਆ ਦੇ ਮਹੱਤਵ ਨੂੰ ਸਮਝਦਾ ਹਾਂ। ਮੈਂ ਮੰਨਦਾ ਹਾਂ ਕਿ ਜਦੋਂ ਤੱਕ ਹਰ ਬੱਚੇ ਨੂੰ ਚੰਗੀ ਸਿੱਖਿਆ ਨਹੀਂ ਮਿਲੇਗੀ, ਉਦੋਂ ਤੱਕ ਦੇਸ਼ ਤਰੱਕੀ ਨਹੀਂ ਕਰ ਸਕਦਾ। ਸ਼ੁੱਕਰਵਾਰ ਨੂੰ ਸਾਡੇ ਦੇਸ਼ ਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਹੁਣ ਨੀਟ ਦੇ ਪੇਪਰ ਨੂੰ ਲੀਕ ਹੋਣ ਤੋਂ ਬਚਾਉਣ ਲਈ ਏਅਰਫੋਰਸ ਦੇ ਜਹਾਜ਼ਾਂ ਅਤੇ ਏਅਰਫੋਰਸ ਦੇ ਬੁਲੇਟ ਪਰੂਫ ਟਰੱਕਾਂ ਰਾਹੀਂ ਉਸ ਨੂੰ ਟ੍ਰਾਂਸਪੋਰਟ ਕਰਨਗੇ। ਇਹ ਕੀ ਮਜ਼ਾਕ ਬਣਾ ਰੱਖਿਆ ਹੈ? ਕੀ ਸਾਨੂੰ ਬੇਵਕੂਫ ਸਮਝਿਆ ਜਾ ਰਿਹਾ ਹੈ? ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੂਰੀ ਦੁਨੀਆ ਵਿੱਚ ਐਨੇ ਵੱਡੇ-ਵੱਡੇ ਪੇਪਰ ਹੁੰਦੇ ਹਨ, ਪਰ ਕੀ ਕਦੇ ਸੁਣਿਆ ਹੈ ਕਿ ਏਅਰਫੋਰਸ ਰਾਹੀਂ ਉਨ੍ਹਾਂ ਨੂੰ ਟ੍ਰਾਂਸਪੋਰਟ ਕੀਤਾ ਜਾਂਦਾ ਹੈ? ਕੀ ਕਿਤੇ ਇਸ ਕਿਸਮ ਦੀ ਨੌਟੰਕੀ ਸੁਣੀ ਹੈ? ਕੇਵਲ ਤੇ ਕੇਵਲ ਇਸ ਸਰਕਾਰ ਨੂੰ ਨੌਟੰਕੀ ਕਰਨੀ ਆਉਂਦੀ ਹੈ। ਇਹ ਦਿਖਾਉਣ ਲਈ ਕਿ ਅਸੀਂ ਕਿੱਡਾ ਵੱਡਾ ਕਦਮ ਚੁੱਕ ਲਿਆ ਹੈ। ਪੇਪਰ ਲੀਕ ਹੋਣ ਤੋਂ ਬਚਾਉਣ ਲਈ ਅਸੀਂ ਇਹ ਸਭ ਕਰ ਰਹੇ ਹਾਂ। ਸਿਸਟਮ ਨੂੰ ਠੀਕ ਕਰਨ ਦਾ ਸਰਕਾਰ ਦਾ ਕੋਈ ਇਰਾਦਾ ਨਹੀਂ ਹੈ। ਜੇਕਰ ਕੋਈ ਚੰਗੀ ਨੀਅਤ ਵਾਲੀ ਸਰਕਾਰ ਹੁੰਦੀ, ਤਾਂ ਉਹ ਦੇਖਦੀ ਕਿ ਲੀਕੇਜ ਕਿੱਥੋਂ ਹੋ ਰਹੀ ਹੈ ਅਤੇ ਉਸ ਨੂੰ ਬੰਦ ਕਰਦੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਏਅਰਫੋਰਸ ਦੇ ਜਹਾਜ਼ਾਂ ਅਤੇ ਟਰੱਕਾਂ ਰਾਹੀਂ ਇਸ ਨੂੰ ਟ੍ਰਾਂਸਪੋਰਟ ਕਰਾਂਗੇ, ਇਹ ਕਹਿ ਕੇ ਜ਼ਾਹਰ ਤੌਰ ‘ਤੇ ਸਿਸਟਮ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਲੀਕੇਜ ਜਾਰੀ ਰਹੇਗੀ ਅਤੇ ਜਿੱਥੋਂ ਪੇਪਰ ਲੀਕ ਹੋ ਰਹੇ ਹਨ, ਉਹ ਸਿਲਸਿਲਾ ਵੀ ਜਾਰੀ ਰਹੇਗਾ। ਸਾਡੇ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਬਹੁਤ ਵੱਡੇ ਮਾਫੀਆ ਨੇ ਆਪਣੀ ਜਕੜ ਵਿੱਚ ਲੈ ਲਿਆ ਹੈ। ਪੂਰਾ ਦਾ ਪੂਰਾ ਐਜੂਕੇਸ਼ਨ ਸਿਸਟਮ ਇੱਕ ਮਾਫੀਆ ਦੀ ਜਕੜ ਵਿੱਚ ਹੈ। ਵਿਦਿਆਰਥੀ ਵੇਦਾਂਤ ਦਾ ਨਾਮ ਅੱਜਕੱਲ੍ਹ ਸੋਸ਼ਲ ਮੀਡੀਆ ‘ਤੇ ਕਾਫੀ ਚੱਲ ਰਿਹਾ ਹੈ। ਵੇਦਾਂਤ 12ਵੀਂ ਜਮਾਤ ਦਾ ਲੜਕਾ ਹੈ। ਉਸ ਨੇ ਪੇਪਰ ਦਿੱਤੇ ਅਤੇ ਉਸ ਦੇ ਨੰਬਰ ਘੱਟ ਆਏ। ਉਸ ਨੇ ਆਪਣੇ ਪੇਪਰ ਨਿਕਲਵਾਏ, ਤਾਂ ਪਤਾ ਲੱਗਾ ਕਿ ਫਿਜ਼ਿਕਸ ਦੇ ਅੰਦਰ ਉਸ ਦਾ ਪੇਪਰ ਕਿਸੇ ਹੋਰ ਨਾਲ ਬਦਲ ਦਿੱਤਾ ਗਿਆ ਅਤੇ ਉਸ ਦੇ ਨੰਬਰ ਬਹੁਤ ਘੱਟ ਲਗਾਏ ਗਏ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਸ ਵਿਚਾਰੇ ਬੱਚੇ ਨੇ ‘ਐਕਸ’ (X) ‘ਤੇ ਇਹ ਗੱਲ ਪਾ ਦਿੱਤੀ ਕਿ ਮੇਰਾ ਪੇਪਰ ਬਦਲ ਗਿਆ, ਤਾਂ ਇਨ੍ਹਾਂ ਲੋਕਾਂ ਦੀ ਸਾਰੀ ਟ੍ਰੋਲ ਆਰਮੀ ਉਸ ਵਿਚਾਰੇ ‘ਤੇ ਟੁੱਟ ਪਈ। ਕੋਈ ਕਹਿੰਦਾ ਹੈ ਕਿ ਉਹ ਪਾਕਿਸਤਾਨੀ ਹੈ, ਤਾਂ ਕੋਈ ਕਹਿੰਦਾ ਹੈ ਕਿ ਐਂਟੀ-ਨੈਸ਼ਨਲ ਹੈ। ਇੱਕ ਛੋਟੇ ਜਿਹੇ ਬੱਚੇ ਦੇ ਦਿਲ ‘ਤੇ ਕੀ ਗੁਜ਼ਰ ਰਹੀ ਹੋਵੇਗੀ ਅਤੇ ਉਸ ਦੀ ਮਾਨਸਿਕਤਾ ‘ਤੇ ਕੀ ਅਸਰ ਪੈ ਰਿਹਾ ਹੋਵੇਗਾ, ਇਹ ਸਮਝਿਆ ਜਾ ਸਕਦਾ ਹੈ। ਇਹ ਸਭ ਪੂਰੇ ਸਿੱਖਿਆ ਮਾਫੀਆ ਨੂੰ ਬਚਾਉਣ ਦੀ ਕੋਸ਼ਿਸ਼ ਹੈ। ਇਸ ਦੇ ਖਿਲਾਫ ਜੇਕਰ ਕੋਈ ਇਕੱਲਾ ਬੱਚਾ, ਸਿਰਫ ਇਕੱਲਾ ਵੇਦਾਂਤ ਹੀ ਨਹੀਂ ਹੈ, ਪਤਾ ਨਹੀਂ ਕਿੰਨੇ ਬੱਚਿਆਂ ਨੇ ਆਪਣੀ ਗੱਲ ਪਾਈ ਹੈ ਅਤੇ ਇਹ ਲੋਕ ਸਭ ਦੇ ਪਿੱਛੇ ਪੈ ਗਏ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਇੱਕ ਬੱਚਾ ਆਵਾਜ਼ ਉਠਾਏਗਾ, ਤਾਂ ਇਹ ਸਿੱਖਿਆ ਮਾਫੀਆ ਛੱਡੇਗਾ ਨਹੀਂ। ਇਹ ਤੁਹਾਨੂੰ ਛੱਡਣਗੇ ਨਹੀਂ ਅਤੇ ਸਭ ਦੀ ਆਵਾਜ਼ ਦਬਾ ਦੇਣਗੇ। ਇਸ ਦੇ ਖਿਲਾਫ ਸਾਰਿਆਂ ਨੂੰ ਮਿਲ ਕੇ ਆਵਾਜ਼ ਉਠਾਉਣੀ ਪਵੇਗੀ। ਜਦੋਂ ਸਾਰੇ ਮਿਲ ਕੇ ਆਵਾਜ਼ ਉਠਾਉਣਗੇ, ਉਦੋਂ ਹੀ ਸਰਕਾਰ ਨੂੰ ਕੁਝ ਕਰਨਾ ਪਵੇਗਾ, ਨਹੀਂ ਤਾਂ ਪੂਰੀ ਦੀ ਪੂਰੀ ਸਰਕਾਰ ‘ਤੇ ਸਿੱਖਿਆ ਮਾਫੀਆ ਦਾ ਕਬਜ਼ਾ ਹੋ ਗਿਆ ਹੈ। ਇਹ ਬੱਚਿਆਂ ਦੇ ਭਵਿੱਖ ਦਾ ਸਵਾਲ ਹੈ, ਤੁਹਾਡੇ ਭਵਿੱਖ ਦਾ ਸਵਾਲ ਹੈ। 

Punjab

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ: ਕੌਮੀ ਸਿੱਖਿਆ ਦਰਜਾਬੰਦੀ ‘ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ 19,000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ, ਜਿਸ ਵਿੱਚ ਰਾਜ ਭਰ ਵਿੱਚ ਭਾਗੀਦਾਰੀ ਵਾਲੀ ਸਿੱਖਿਆ ਦਾ ਜੀਵੰਤ ਮਾਹੌਲ ਦੇਖਣ ਨੂੰ ਮਿਲਿਆ। ‘ਸਿੱਖਿਆ ਦਾ ਮਹਾਂ ਜਸ਼ਨ’ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸ਼ਾਨਦਾਰ ਸਮਾਗਮ ਨੀਤੀ ਆਯੋਗ ਦੀ ਸਕੂਲ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਦੀ ਨੰਬਰ ਵਨ ਰੈਂਕਿੰਗ ਸਬੰਧੀ ਕਰਵਾਏ ਗਏ, ਜਿਸ ਵਿੱਚ ਪੰਜਾਬ ਨੇ ਬੁਨਿਆਦੀ ਸਿੱਖਿਆ ਦੇ ਮੁੱਖ ਮਾਪਦੰਡਾਂ ‘ਤੇ ਕੇਰਲਾ, ਜਿਸਨੂੰ ਸਕੂਲ ਸਿੱਖਿਆ ਵਿੱਚ ਲੰਬੇ ਸਮੇਂ ਤੋਂ ਭਾਰਤ ਦੇ ਸੁਨਹਿਰੀ ਮਿਆਰ ਵਾਲਾ ਸੂਬਿਆ ਮੰਨਿਆ ਜਾਂਦਾ ਰਿਹਾ ਹੈ, ਨੂੰ ਪਛਾੜ ਦਿੱਤਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਸਾਰੀਆਂ ਸਬੰਧਤ ਧਿਰਾਂ ਦੀ ਸਾਂਝੀ ਸਫ਼ਲਤਾ ਦੇ ਸਨਮਾਨ ਵਿੱਚ ਅੱਜ ਅਧਿਆਪਕਾਂ ਅਤੇ ਗੈਰ-ਅਧਿਆਪਨ ਸਟਾਫ਼ ਨੂੰ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਸਨਮਾਨਿਤ ਕੀਤਾ ਗਿਆ। ਇਸਦੇ ਨਾਲ ਹੀ ਬੋਰਡ ਪ੍ਰੀਖਿਆਵਾਂ ਦੇ ਟਾਪਰ, ਇੰਗਲਿਸ਼ ਐਜ ਪ੍ਰੋਗਰਾਮ ਦੇ ਅਚੀਵਰਜ਼ ਅਤੇ ਜੇਈਈ ਕੁਆਲੀਫਾਇਰਜ਼ ਸਮੇਤ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮਾਨਤਾ ਦਿੱਤੀ ਗਈ ਅਤੇ ਸਰਟੀਫਿਕੇਟ ਵੰਡੇ ਗਏ। ਇਸ ਸਫ਼ਲਤਾ ਨੂੰ ਬਰਕਰਾਰ ਰੱਖਣ ਵਿੱਚ ਮੁੱਖ ਭਾਗੀਦਾਰਾਂ ਵਜੋਂ ਮਾਪਿਆਂ ਦੀ ਭੂਮਿਕਾ ਨੂੰ ਮਜ਼ਬੂਤ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਗਾ ਪੀ.ਟੀ.ਐਮ. ਅਤੇ ਪੇਰੈਂਟਸ ਵਰਕਸ਼ਾਪ ਵਿੱਚ 20 ਲੱਖ ਤੋਂ ਵੱਧ ਮਾਪੇ ਸ਼ਾਮਲ ਹੋਏ। ਇਹ ਵਿਆਪਕ ਸਮਾਗਮ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਵਿੱਚ ਸਿੱਖਣ ਦੀ ਨਿਰੰਤਰਤਾ ਬਰਕਰਾਰ ਰੱਖਣ, ਛੁੱਟੀਆਂ ਦੇ ਹੋਮਵਰਕ ਪ੍ਰਬੰਧਨ ਅਤੇ ਸਕਾਰਾਤਮਕ ਰੁਟੀਨ ਬਣਾਉਣ ‘ਤੇ ਕੇਂਦ੍ਰਿਤ ਸੀ। ਇਸ ਵਿਆਪਕ ਸਮਾਗਮ ਦੇ ਉੱਚ-ਗੁਣਵੱਤਾ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ, ਸਾਰੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਲਾਈਵ ਯੂਟਿਊਬ ਸੈਸ਼ਨ ਰਾਹੀਂ ਸਿਖਲਾਈ ਦਿੱਤੀ ਗਈ। ਸਿੱਖਿਆ ਮੰਤਰੀ ਨੇ ਕਿਹਾ ਕਿ ਸਿਖਲਾਈ ਪ੍ਰਾਪਤ ਸਹਿਯੋਗੀ ਸਟਾਫ਼ ਅਤੇ ਸਰਗਰਮ ਸਕੂਲ ਪ੍ਰਬੰਧਨ ਕਮੇਟੀਆਂ ਨੇ ਮਾਪਿਆਂ ਦੀ ਲਾਮਬੰਦੀ, ਤਾਲਮੇਲ ਅਤੇ ਗਤੀਵਿਧੀਆਂ ਦਾ ਜ਼ਮੀਨੀ ਪੱਧਰ ‘ਤੇ ਲਾਗੂਕਰਨ ਵਿੱਚ ਭਰਪੂਰ ਸਮਰਥਨ ਦਿੱਤਾ। ਸ. ਹਰਜੋਤ ਸਿੰਘ ਬੈਂਸ ਨੇ ਇਸ ਉਪਲਬਧੀ ਨੂੰ ‘ਪੰਜਾਬ ਸਿੱਖਿਆ ਕ੍ਰਾਂਤੀ’ ਦਾ ਮੀਲ ਪੱਥਰ ਕਰਾਰ ਦਿੰਦਿਆਂ ਕਿਹਾ, “ਇਹ ਨੰਬਰ 1 ਰੈਂਕ ਸਿਰਫ਼ ਸਰਕਾਰ ਦਾ ਨਹੀਂ ਹੈ, ਸਗੋਂ ਹਰ ਮਾਂ-ਬਾਪ ਦਾ ਹੈ ਜਿਸ ਨੇ ਸਰਕਾਰੀ ਸਕੂਲਾਂ ਉੱਤੇ ਵਿਸ਼ਵਾਸ ਜਤਾਇਆ, ਹਰ ਵਿਦਿਆਰਥੀ ਜਿਸ ਨੇ ਮਿਹਨਤ ਕੀਤੀ ਅਤੇ ਹਰ ਅਧਿਆਪਕ ਜਿਸ ਨੇ ਕਿਤਾਬਾਂ ਤੋਂ ਪਰ੍ਹੇ ਜਾ ਕੇ ਸਿੱਖਿਆ ਦਿੱਤੀ। ਅਸੀਂ ਸਰਕਾਰੀ ਸਕੂਲਾਂ ਨੂੰ ਆਖਰੀ ਵਿਕਲਪ ਤੋਂ ਪਹਿਲੀ ਪਸੰਦ ਵਿੱਚ ਤਬਦੀਲ ਕੀਤਾ। ਦਹਾਕਿਆਂ ਤੋਂ ਇਹ ਮੰਨਿਆ ਜਾਂਦਾ ਸੀ ਕਿ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਸੰਭਵ ਨਹੀਂ ਹੈ ਪਰ ਪੰਜਾਬ ਨੇ ਇਸ ਨੂੰ ਗਲਤ ਸਾਬਤ ਕਰਕੇ ਦਿਖਾਇਆ। ਇਹ ਰੈਂਕ ਸਾਡੇ ਕਲਾਸਰੂਮਾਂ ਤੋਂ ਉਤਪੰਨ ਹੋਈ ਸਿੱਖਿਆ ਕ੍ਰਾਂਤੀ ਨੂੰ ਦਰਸਾਉਂਦਾ ਹੈ।”  

Punjab

ਗੈਂਗਸਟਰਾਂ ‘ਤੇ ਵਾਰ ਦਾ 130ਵਾਂ ਦਿਨ: ਪੰਜਾਬ ਪੁਲਿਸ ਵੱਲੋਂ 513 ਥਾਈਂ ਛਾਪੇਮਾਰੀ; 235 ਗ੍ਰਿਫ਼ਤਾਰ

ਚੰਡੀਗੜ੍ਹ, 30 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 130ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 513 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 130ਵੇਂ ਦਿਨ ਪੁਲਿਸ ਟੀਮਾਂ ਨੇ 235 ਵਿਅਕਤੀਆਂ ਨੂੰ 1 ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,788 ਹੋ ਗਈਆਂ।   ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 455ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 38 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 112 ਗ੍ਰਾਮ ਹੈਰੋਇਨ, 61 ਕਿਲੋ ਭੁੱਕੀ, 60 ਨਸ਼ੀਲੀਆਂ ਗੋਲੀਆਂ ਅਤੇ 3060 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 455 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,824 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।  

Punjab

ਜੰਗਲਾਤ ਵਿਭਾਗ ਨੇ 45 ਪਵਿੱਤਰ ਵਣਾਂ ਅਤੇ 650 ਨਾਨਕ ਬਗੀਚੀਆਂ ਸਥਾਪਤ ਕਰਨ ਲਈ ਯੋਜਨਾ ਉਲੀਕੀ

ਚੰਡੀਗੜ੍ਹ, 30 ਮਈ: ਸੂਬੇ ਨੂੰ ਹਰਿਆ-ਭਰਿਆ ਬਣਾਉਣ ਅਤੇ ਸਾਫ਼ ਤੇ ਸਵੱਛ ਪੰਜਾਬ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਵਿਸਥਾਰਤ ਯੋਜਨਾ ਉਲੀਕੀ ਹੈ। ਆਗਾਮੀ ਮਾਨਸੂਨ ਸੀਜ਼ਨ ਦੌਰਾਨ ਵੱਖ-ਵੱਖ ਯੋਜਨਾਵਾਂ ਅਧੀਨ ਪੌਦੇ ਲਗਾਉਣ ਸਬੰਧੀ ਟੀਚਿਆਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ, ਜਿਸ ਵਿੱਚ ਕੈਂਪਾ ਸਕੀਮ ਅਧੀਨ 4117.49 ਹੈਕਟੇਅਰ ਰਕਬੇ ਵਿੱਚ ਪੌਦੇ ਲਗਾਉਣਾ, 584 ਹੈਕਟੇਅਰ ਰਕਬੇ ਵਿੱਚ ਪੌਦੇ ਲਗਾਉਣ ਦਾ ਟੀਚਾ, 45 ਪਵਿੱਤਰ ਵਣਾਂ ਦੀ ਸਥਾਪਨਾ ਅਤੇ ਗ੍ਰੀਨ ਪੰਜਾਬ ਮਿਸ਼ਨ ਸਕੀਮ ਅਧੀਨ 650 ਨਾਨਕ ਬਗੀਚੀਆਂ ਸਥਾਪਤ ਕਰਨਾ ਸ਼ਾਮਲ ਹੈ। ਇਸੇ ਤਰ੍ਹਾਂ ਵਿਭਾਗ ਦੀਆਂ ਯੋਜਨਾਵਾਂ ਵਿੱਚ ਵਿਭਾਗੀ ਨਰਸਰੀਆਂ ਵਿੱਚ ਬੂਟੇ ਲਗਾਉਣਾ, ਨਰਸਰੀ ਸਟਾਕ ਦੀ ਦੇਖਭਾਲ, ਪਾਣੀ ਦੇਣਾ, ਨਦੀਨ ਕੱਢਣ ਅਤੇ ਗਰੇਡਿੰਗ ਦੇ ਨਾਲ-ਨਾਲ ਪੌਲੀਬੈਗ ਅਤੇ ਰੂਟ ਟ੍ਰੇਨਰ ਤਿਆਰ ਕਰਨਾ ਸ਼ਾਮਲ ਹੈ। ———-  

Punjab

ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ 'ਤੇ ਸਵਾਲ ਚੁੱਕ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 30 ਮਈ:    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਜਾਣ ਤੋਂ ਬਾਅਦ ਬੁਖਲਾਹਟ ਵਿੱਚ ਆ ਕੇ ਵਿਰੋਧੀ ਪਾਰਟੀਆਂ ਨੇ ਹੁਣ ਚੋਣਾਂ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਚੋਣਾਂ ਨੂੰ ਸੂਬੇ ਵਿੱਚ ਹੁਣ ਤੱਕ ਦੀਆਂ ਸਭ ਤੋਂ ਸ਼ਾਂਤੀਪੂਰਨ, ਸੁਤੰਤਰ ਅਤੇ ਪਾਰਦਰਸ਼ੀ ਸਥਾਨਕ ਚੋਣਾਂ ਦੱਸਿਆ।ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਇਆ ਕਿ ਇਹ ਸਥਾਨਕ ਚੋਣਾਂ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚੜ੍ਹਨ। ਸੂਬਾ ਸਰਕਾਰ ਦੇ ਉਹ ਕਰਮਚਾਰੀ ਸ਼ਲਾਘਾ ਦੇ ਹੱਕਦਾਰ ਹਨ ਜੋ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਂਦੇ ਰਹੇ। ਹਾਲਾਂਕਿ, ਵਿਰੋਧੀ ਧਿਰ ਆਪਣੀ ਸ਼ਰਮਨਾਕ ਹਾਰ ਨੂੰ ਹਜ਼ਮ ਨਹੀਂ ਕਰ ਪਾ ਰਹੀ ਹੈ ਅਤੇ ਹੁਣ ਨਤੀਜਿਆਂ ‘ਤੇ ਬੇਲੋੜਾ ਹੋ-ਹੱਲਾ ਮਚਾ ਰਹੀ ਹੈ।”ਉਨ੍ਹਾਂ ਕਿਹਾ ਕਿ ਚੋਣਾਂ ਦੀ ਨਿਰਪੱਖਤਾ ਇਸ ਤੱਥ ਤੋਂ ਸਪੱਸ਼ਟ ਹੁੰਦੀ ਹੈ ਕਿ ਕਈ ਵਾਰਡਾਂ ਅਤੇ ਸਥਾਨਕ ਸੰਸਥਾਵਾਂ ਵਿੱਚ ਵਿਰੋਧੀ ਧਿਰ ਦੇ ਉਮੀਦਵਾਰ ਵੀ ਜੇਤੂ ਰਹੇ ਹਨ, ਜਿਨ੍ਹਾਂ ਵਿੱਚ ਬਹੁਤ ਹੀ ਮਾਮੂਲੀ ਫਰਕ (ਘੱਟ ਵੋਟਾਂ) ਵਾਲੇ ਮੁਕਾਬਲੇ ਵੀ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਚੋਣਾਂ ਦੀ ਪਾਰਦਰਸ਼ਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਕਈ ਹਲਕਿਆਂ ਵਿੱਚ ਵਿਰੋਧੀ ਧਿਰ ਦੇ ਉਮੀਦਵਾਰਾਂ ਨੇ ਸੀਟਾਂ ਜਿੱਤੀਆਂ, ਕਈਆਂ ਨੇ ਤਾਂ ਬਹੁਤ ਹੀ ਘੱਟ ਫਰਕ ਨਾਲ ਜਿੱਤ ਹਾਸਲ ਕੀਤੀ। ਇਸ ਤੋਂ ਲੋਕਾਂ ਦੀ ਅਸਲ ਇੱਛਾ ਸ਼ਕਤੀ ਦਾ ਪਤਾ ਲਗਦਾ ਹੈ।”ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਪੰਜਾਬ ਦੇ ਲੋਕਾਂ ਵੱਲੋਂ ਵਾਰ-ਵਾਰ ਨਕਾਰਿਆ ਗਿਆ ਹੈ ਕਿਉਂਕਿ ਉਹ ਕੋਈ ਵੀ ਸਕਾਰਾਤਮਕ ਏਜੰਡਾ ਪੇਸ਼ ਕਰਨ ਵਿੱਚ ਅਸਫਲ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਦੌਰਾਨ ਪੂਰੇ ਪੰਜਾਬ ਦੇ ਲੋਕ ‘ਆਪ’ ਅਤੇ ਇਸ ਦੀਆਂ ਲੋਕ-ਪੱਖੀ ਨੀਤੀਆਂ ਨਾਲ ਚੱਟਾਨ ਵਾਂਗ ਖੜ੍ਹੇ ਹਨ। ਅਸੀਂ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹਰ ਜ਼ਿਮਨੀ ਚੋਣ, ਪੰਚਾਇਤ ਚੋਣ, ਜ਼ਿਲ੍ਹਾ ਪ੍ਰੀਸ਼ਦ ਚੋਣ, ਨਗਰ ਨਿਗਮ ਚੋਣ ਅਤੇ ਹੋਰ ਚੋਣ ਮੁਕਾਬਲੇ ਜਿੱਤੇ ਹਨ। ਇਹ ਨਤੀਜੇ ਉਸ ਅਥਾਹ ਵਿਸ਼ਵਾਸ ਨੂੰ ਦਰਸਾਉਂਦੇ ਹਨ ਜੋ ਪੰਜਾਬੀਆਂ ਨੇ ਸਾਡੀ ਸਰਕਾਰ ਵਿੱਚ ਪ੍ਰਗਟਾਇਆ ਹੈ।”ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਬਾਰੇ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ, “ਕੈਪਟਨ ਅਮਰਿੰਦਰ ਸਿੰਘ ਦੇ ਨੇੜੇ ਹਮੇਸ਼ਾ ਕੇਵਲ ਸਿੰਘ ਢਿੱਲੋਂ ਨੂੰ ਹੀ ਸਮਝਿਆ ਜਾਂਦਾ ਸੀ। ਹੁਣ ਦੋਵੇਂ ਆਗੂ ਵੱਖੋ-ਵੱਖਰੇ ਰਾਹਾਂ ‘ਤੇ ਚੱਲਦੇ ਪ੍ਰਤੀਤ ਹੁੰਦੇ ਹਨ ਅਤੇ ਇਸ ਬਦਲਾਅ ਦੇ ਕਾਰਨ ਸਿਰਫ਼ ਉਹੀ ਜਾਣਦੇ ਹਨ। ਇਹ ਇੱਕ ਰਹੱਸ ਬਣਿਆ ਹੋਇਆ ਹੈ ਕਿ ਦੋਵਾਂ ਵਿਚਾਲੇ ਆਪਸੀ ਗਰਮਜੋਸ਼ੀ ਕਿਉਂ ਖ਼ਤਮ ਹੋ ਗਈ ਹੈ।”ਪਿਛਲੇ ਸਿਆਸੀ ਘਟਨਾਕ੍ਰਮ ਨੂੰ ਯਾਦ ਕਰਦਿਆਂ ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਮੌਕੇ ਸੰਗਰੂਰ ਤੋਂ ਚੋਣ ਲੜਨ ਵੇਲੇ ਕੇਵਲ ਸਿੰਘ ਢਿੱਲੋਂ ਦੀ ਹਮਾਇਤ ਕੀਤੀ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਜ਼ਾਦ ਉਮੀਦਵਾਰਾਂ ਨੇ ਵੀ ਭਾਜਪਾ ਨਾਲੋਂ ਵੱਧ ਸੀਟਾਂ ਹਾਸਲ ਕੀਤੀਆਂ ਹਨ। ਪੰਜਾਬ ਦੇ ਲੋਕਾਂ ਨੇ ਭਾਜਪਾ ਨੂੰ ਪੰਜਵੇਂ ਸਥਾਨ ‘ਤੇ ਧੱਕ ਦਿੱਤਾ ਹੈ। ਇਹ ਫਤਵਾ ਸਪੱਸ਼ਟ ਤੌਰ ‘ਤੇ ਲੋਕਾਂ ਦੁਆਰਾ ਇਸ ਦੇ ਨਕਾਰਾਤਮਕ ਏਜੰਡੇ ਨੂੰ ਰੱਦ ਕਰਨ ਦਾ ਪ੍ਰਤੀਕ ਹੈ।”ਸੂਬੇ ਦੇ ਭਵਿੱਖ ਦੀਆਂ ਸਿਆਸੀ ਪ੍ਰਸਥਿਤੀਆਂ ‘ਤੇ ਭਰੋਸਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਗੱਲ ਸ਼ੀਸ਼ੇ ਵਾਂਗ ਸਾਫ਼ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਅਕਾਲੀ ਅਤੇ ਭਾਜਪਾ ਦੂਜੇ, ਤੀਜੇ ਅਤੇ ਚੌਥੇ ਸਥਾਨ ਲਈ ਲੜਨਗੇ, ਜਦੋਂਕਿ ‘ਆਪ’ ਲੋਕਾਂ ਦੇ ਆਸ਼ੀਰਵਾਦ ਅਤੇ ਸਹਿਯੋਗ ਨਾਲ ਸੌਖਿਆ ਹੀ ਸਰਕਾਰ ਬਣਾਏਗੀ।” 

Punjab

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

ਚੰਡੀਗੜ੍ਹ/ਐਸਏਐਸ ਨਗਰ, 30 ਮਈ: ਪੰਜਾਬ ਲਈ ਇੱਕ ਇਤਿਹਾਸਕ ਪਲ ਉਸ ਮੌਕੇ ਆਇਆ ਜਦੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ(ਐਮਆਰਐਸਏਐਫਪੀਆਈ, ਐਸਏਐਸ ਨਗਰ ਦੇ ਪੰਜ ਸਾਬਕਾ ਕੈਡਿਟ ਅੱਜ ਪੁਣੇ ਦੇ ਖੜਕਵਾਸਲਾ ਸਥਿਤ ਵੱਕਾਰੀ ਕੌਮੀ ਰੱਖਿਆ ਅਕੈਡਮੀ (ਐਨਡੀਏ) ਤੋਂ ਗ੍ਰੈਜੂਏਟ ਹੋਏ। ਦੱਸਣਯੋਗ ਹੈ ਕਿ ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਉਪੇਂਦਰ ਦਿਵੇਦੀ, ਪੀਵੀਐਸਐਮ, ਏਵੀਐਸਐਮ ਦੁਆਰਾ 150ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ ਗਿਆ। ਪੰਜ ਕੈਡਿਟਾਂ ਜਿਨ੍ਹਾਂ ਵਿੱਚ ਸੰਗਰੂਰ ਦੇ ਜਸਕੀਰਤਨ ਸਿੰਘ, ਜਲੰਧਰ ਦੇ ਮਨਜੋਤ ਸਿੰਘ ਵਾਲੀਆ ਅਤੇ ਧਰੁਵ ਭੰਡਾਰੀ, ਪਟਿਆਲਾ ਦੇ ਹਰਸ਼ਦੀਪ ਸਿੰਘ ਅਤੇ ਮੋਹਾਲੀ ਦੇ ਪਾਰਥ ਕਵੀ ਸ਼ਾਮਲ ਹਨ, ਨੇ ਐਮਆਰਐਸਏਐਫਪੀਆਈ ਵਿੱਚ ਦੋ ਸਾਲਾਂ ਦੀ ਬੁਨਿਆਦੀ ਸਿਖਲਾਈ ਸਦਕਾ ਐਨਡੀਏ ਤੋਂ ਤਿੰਨ ਸਾਲਾਂ ਦੀ ਸਖ਼ਤ ਟ੍ਰੇਨਿੰਗ ਪੂਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਸੰਸਥਾ ਵਿੱਚ ਇਨ੍ਹਾਂ ਨੇ ਆਪਣੀ ਜ਼ਿਆਦਾਤਰ ਸਿਖਲਾਈ ਕੋਵਿਡ-19 ਮਹਾਂਮਾਰੀ ਦੇ ਮੁਸ਼ਕਿਲ ਸਮੇਂ ਦੌਰਾਨ ਪੂਰੀ ਕੀਤੀ ਸੀ, ਜੋ ਉਨ੍ਹਾਂ ਦੇ ਮਿਹਨਤੀ ਜਜ਼ਬੇ ਦਾ ਪ੍ਰਤੱਖ ਪ੍ਰਮਾਣ ਹੈ। ਇਹ ਕੈਡਿਟ ਹੁਣ ਆਪਣੀਆਂ ਸਬੰਧਤ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿਖੇ ਜੁਆਇਨ ਕਰਨਗੇ, ਜਿੱਥੋਂ ਅਗਲੇ ਸਾਲ ਦੌਰਾਨ ਉਹ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣ ਜਾਣਗੇ। ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਨੌਜਵਾਨਾਂ ਦੀ ਸਫ਼ਲਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੇਸ਼ ਦੀਆਂ ਰੱਖਿਆ ਸੇਵਾਵਾਂ ਵਾਸਤੇ ਸਾਡੇ ਨੌਜਵਾਨਾਂ ਨੂੰ ਤਿਆਰ ਕਰਨ ਦੀ ਪਹਿਲਕਦਮੀ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਨੇ ਕੈਡਿਟਾਂ ਨੂੰ ਫੌਜ ਵਿੱਚ ਪੱਕੀ ਵਚਨਬੱਧਤਾ ਨਾਲ ਸੇਵਾ ਕਰਦਿਆਂ ਦੇਸ਼ ਤੇ ਸੂਬੇ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ। ਐਮਆਰਐਸਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਵੀਐਸਐਮ) ਨੇ ਕਿਹਾ ਕਿ ਇਹ ਸਫਲ ਗਤੀ ਭਵਿੱਖ ਵਿੱਚ ਵੀ ਜਾਰੀ ਰਹੇਗੀ ਕਿਉਂਕਿ 25 ਹੋਰ ਕੈਡਿਟ ਐਸਐਸਬੀ ਇੰਟਰਵਿਊ ਲਈ ਤਿਆਰ ਹਨ। ਇਨ੍ਹਾਂ ਨੌਜਵਾਨਾਂ ਦੀਆਂ ਇਹ ਪ੍ਰਾਪਤੀਆਂ ਸਾਡੀ ਸੰਸਥਾ ਅਤੇ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹਨ। ਕੈਪਸ਼ਨ: ਸ਼ਨੀਵਾਰ ਨੂੰ ਪੁਣੇ ਦੇ ਖੜਕਵਾਸਲਾ ਵਿਖੇ 150ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਤੋਂ ਬਾਅਦ, ਐਨਡੀਏ ਵਿੱਚ ਇੰਸਟ੍ਰਕਟਰ ਵਜੋਂ ਤਾਇਨਾਤ ਪੰਜ ਐਮਆਰਐਸਏਐਫਪੀਆਈ ਦੇ ਕੈਡਿਟ ਸਾਬਕਾ ਏਐਫਪੀਆਈਐਨਜ਼ ਦੇ ਨਾਲ ਦਿਖਾਈ ਦੇ ਰਹੇ ਹਨ।  

Punjab

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:     ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਕਿਸ਼ੋਰ ਅਵਸਥਾ ਕੁੜੀਆਂ ਲਈ ਭਾਰਤ ਦੀਆਂ ਸਭ ਤੋਂ ਵੱਡੀਆਂ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਪਹਿਲਕਦਮੀਆਂ ਵਿੱਚੋਂ ਇੱਕ ਦੀ ਸ਼ੁਰੂਆਤ ਕੀਤੀ ਹੈ। 28 ਮਈ ਨੂੰ ਮਾਹਵਾਰੀ ਸਿਹਤ ਸਫਾਈ ਦਿਵਸ ਮੌਕੇ, ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ “ਮਾਹਵਾਰੀ ਸਫਾਈ ਪਾਠਕ੍ਰਮ” ਦੇ ਪੜਾਅਵਾਰ ਸੂਬਾ ਪੱਧਰੀ ਵਿਸਥਾਰ ਦਾ ਐਲਾਨ ਕੀਤਾ। ਪਾਠਕ੍ਰਮ ਦਾ ਪਹਿਲਾ ਸੈਸ਼ਨ ਇਨ੍ਹਾਂ ਸਰਕਾਰੀ ਸਕੂਲਾਂ ਵਿੱਚ ਕੱਲ੍ਹ, ਭਾਵ 29.05.2026 ਨੂੰ ਕਰਵਾਇਆ ਜਾਵੇਗਾ। ਇਸ ਪਹਿਲਕਦਮੀ ਨਾਲ 3,600 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ 6ਵੀਂ ਤੋਂ 10ਵੀਂ ਜਮਾਤ ਦੀਆਂ 3.4 ਲੱਖ ਤੋਂ ਵੱਧ ਵਿਦਿਆਰਥਣਾਂ ਨੂੰ ਸਿੱਧੇ ਤੌਰ ‘ਤੇ ਲਾਭ ਹੋਣ ਦੀ ਉਮੀਦ ਹੈ। ਇਹ ਪਹਿਲਕਦਮੀ ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਅਤੇ ਸਾਰਿਆਂ ਲਈ ਪਹੁੰਚਯੋਗ ਬਣਾਉਣ ਵੱਲ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦੀ ਹੈ ਜਿੱਥੇ ਕੁੜੀਆਂ ਨੂੰ ਜਾਗਰੂਕਤਾ, ਆਤਮਵਿਸ਼ਵਾਸ, ਮਾਣ ਅਤੇ ਮਿਆਰੀ ਸਿਹਤ ਜਾਣਕਾਰੀ ਤੱਕ ਪਹੁੰਚ ਪ੍ਰਦਾਨ ਕੀਤੀ ਜਾਂਦੀ ਹੈ। ਮਾਹਵਾਰੀ ਸਿਹਤ ਸਿੱਖਿਆ ਨੂੰ ਇੰਨੇ ਵੱਡੇ ਪੱਧਰ ‘ਤੇ ਕਲਾਸਰੂਮਾਂ ਤੱਕ ਲੈ ਜਾ ਕੇ, ਪੰਜਾਬ ਸਰਕਾਰ ਨੇ ਇੱਕ ਅਜਿਹੇ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਹੈ ਜੋ ਰਵਾਇਤੀ ਤੌਰ ‘ਤੇ ਚੁੱਪ, ਝਿਜਕ, ਮਿੱਥਾਂ ਅਤੇ ਸਮਾਜਿਕ ਭੈਅ ਨਾਲ ਘਿਰਿਆ ਹੋਇਆ ਸੀ। ਅਧਿਕਾਰੀਆਂ ਨੇ ਕਿਹਾ ਕਿ ਇਸ ਪਹਿਲ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਮਾਹਵਾਰੀ ਕਦੇ ਵੀ ਕੁੜੀਆਂ ਦੀ ਸਿੱਖਿਆ, ਆਤਮਵਿਸ਼ਵਾਸ, ਭਾਗੀਦਾਰੀ, ਭਲਾਈ ਜਾਂ ਸਕੂਲੀ ਜੀਵਨ ਵਿੱਚ ਰੁਕਾਵਟ ਨਾ ਬਣੇ। ਇਹ ਪ੍ਰੋਗਰਾਮ ਭਾਰਤ ਦੀ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਨਾਲ ਮੇਲ ਖਾਂਦਾ ਹੈ ਜਿਸ ਵਿੱਚ ਇਹ ਮੰਨਿਆ ਗਿਆ ਹੈ ਕਿ ਮਾਹਵਾਰੀ ਸਿਹਤ ਅਤੇ ਸਫਾਈ ਸਿੱਧੇ ਤੌਰ ‘ਤੇ ਕਿਸ਼ੋਰ ਅਵਸਥਾ ਲੜਕੀਆਂ ਲਈ ਮਾਣ, ਸਿੱਖਿਆ ਅਤੇ ਸਮਾਨਤਾ ਨਾਲ ਜੁੜੀ ਹੋਈ ਹੈ। ਭਗਵੰਤ ਮਾਨ ਸਰਕਾਰ ਨੇ ਇਹ ਪ੍ਰੋਗਰਾਮ ਵਾਸ਼ ਯੂਨਾਈਟਿਡ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਹੈ, ਜੋ ਕਿ ਇੱਕ ਅੰਤਰਰਾਸ਼ਟਰੀ ਗੈਰ-ਮੁਨਾਫ਼ਾ ਪ੍ਰਾਪਤ ਸੰਸਥਾ ਹੈ ਜੋ ਮਾਹਵਾਰੀ ਸਿਹਤ ਸਿੱਖਿਆ ਅਤੇ ਜਾਗਰੂਕਤਾ ਸਬੰਧੀ ਵਿਸ਼ਵ ਪੱਧਰ ‘ਤੇ ਕੰਮ ਕਰ ਰਹੀ ਹੈ। ਇਸ ਪਹਿਲਕਦਮੀ ਤਹਿਤ, ਮੈਨਸਟ੍ਰੂਅਲ ਹਾਈਜੀਨ ਨਾਮਕ ਇੱਕ ਢਾਂਚਾਗਤ ਪਾਠਕ੍ਰਮ ਰਾਹੀਂ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਗਏ ਕਲਾਸਰੂਮ ਸੈਸ਼ਨ ਕਰਵਾਏ ਜਾਣਗੇ, ਜਿਸਨੂੰ ਪੰਜਾਬੀ ਵਿੱਚ ਤਿਆਰ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀ ਸਮੱਗਰੀ ਨੂੰ ਚੰਗੀ ਤਰ੍ਹਾਂ ਸਮਝ ਸਕਣ। ਇਸ ਸੈਸ਼ਨ ਤਹਿਤ ਗਾਈਡ ਦੇ ਮੁੱਖ ਪਾਤਰ ਇੱਕ 10 ਸਾਲਾ ਕੁੜੀ ਰੂਬੀ ਦੇ ਆਲੇ-ਦੁਆਲੇ ਕੇਂਦਰਿਤ ਕਹਾਣੀ ਸੁਣਾਈ ਜਾਂਦੀ ਹੈ। ਨਾਲ ਹੀ ਵਿਦਿਆਰਥੀਆਂ ਲਈ ਸਿੱਖਣ ਨੂੰ ਦਿਲਚਸਪ, ਅੰਤਰ ਸਬੰਧਤ ਅਤੇ ਸੁਰੱਖਿਅਤ ਬਣਾਉਣ ਲਈ ਗਾਈਡਡ ਕਲਾਸਰੂਮ ਵਿੱਚ ਵਿਚਾਰ-ਚਰਚਾ ਅਤੇ ਭਾਗੀਦਾਰੀ ਵਾਲੀਆਂ ਗਤੀਵਿਧੀਆਂ ਵੀ ਸ਼ਾਮਲ ਹਨ। ਇਹ ਸੈਸ਼ਨ ਵਿਦਿਆਰਥੀਆਂ ਨੂੰ ਮਾਹਵਾਰੀ ਅਤੇ ਸਰੀਰਕ ਤਬਦੀਲੀਆਂ ਨੂੰ ਸਮਝਣ ਵਿੱਚ ਮਦਦ ਕਰਨ, ਸਫਾਈ ਅਤੇ ਸਵੈ-ਦੇਖਭਾਲ ਅਭਿਆਸਾਂ ਬਾਰੇ ਜਾਣੂ ਕਰਵਾਉਣ, ਵਿਸ਼ਵਾਸ ਅਤੇ ਸਵੈ-ਮਾਣ ਵਧਾਉਣ ਅਤੇ ਸਕੂਲ ਤੇ ਸਾਥੀਆਂ ਨਾਲ ਸਹਾਇਕ ਵਾਤਾਵਰਨ ਸਿਰਜਣ ‘ਤੇ ਕੇਂਦ੍ਰਤ ਹਨ। ਸੂਬੇ ਭਰ ਵਿੱਚ ਇਸ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਦੁਆਰਾ ਲਗਭਗ 7,200 ਅਧਿਆਪਕਾਂ ਨੂੰ ਪਹਿਲਾਂ ਹੀ ਸਿਖਲਾਈ ਦਿੱਤੀ ਜਾ ਚੁੱਕੀ ਹੈ ਤਾਂ ਜੋ ਇਹਨਾਂ ਸੈਸ਼ਨਾਂ ਨੂੰ ਕਲਾਸਰੂਮਾਂ ਵਿੱਚ ਸੁਵਿਧਾਜਨਕ ਢੰਗ ਨਾਲ ਕਰਵਾਇਆ ਜਾ ਸਕੇ। ਇਹ ਪ੍ਰੋਗਰਾਮ ਇੱਕ ਢਾਂਚਾਗਤ ਥਰੀ-ਸੈਸ਼ਨ ਇੰਟਰਵੈਂਸ਼ਨ ਮਾਡਲ ਤਹਿਤ ਕੰਮ ਕਰਦਾ ਹੈ ਜਿਸ ਵਿੱਚ ਕਹਾਣੀ-ਅਧਾਰਤ ਸਿਖਲਾਈ ਅਤੇ ਉਮਰ-ਮੁਤਾਬਕ ਮਾਹਵਾਰੀ ਸਿਹਤ ਸਿੱਖਿਆ ਸ਼ਾਮਲ ਹੈ। ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਵਿੱਚ ਪ੍ਰੋਗਰਾਮ ਸ਼ੁਰੂ ਕਰਨ ਤੋਂ ਪਹਿਲਾਂ ਅਧਿਆਪਕਾਂ ਨੂੰ ਵਿਆਪਕ ਪੱਧਰ ‘ਤੇ ਤਿਆਰੀ ਵੀ ਕਰਵਾਈ ਗਈ ਹੈ। ਲਗਭਗ 100 ਸਟੇਟ ਰਿਸੋਰਸ ਪਰਸਨਸ ਨੂੰ ਪਹਿਲਾਂ ਮਾਸਟਰ ਟ੍ਰੇਨਰ ਵਜੋਂ ਸਿਖਲਾਈ ਦਿੱਤੀ ਗਈ ਸੀ, ਜਿਸ ਤੋਂ ਬਾਅਦ ਹਜ਼ਾਰਾਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਤਿਆਰ ਕਰਨ ਲਈ ਜ਼ਿਲ੍ਹਿਆਂ ਵਿੱਚ ਕੈਸਕੇਡ ਸਿਖਲਾਈ ਸੈਸ਼ਨ ਕਰਵਾਏ ਗਏ। ਅਧਿਕਾਰੀਆਂ ਨੇ ਕਿਹਾ ਕਿ ਇਹ ਅਧਿਆਪਕ ਸਿਖਲਾਈ ਸੁਰੱਖਿਅਤ ਕਲਾਸਰੂਮ ਵਾਤਾਵਰਣ ਸਿਰਜਣ ਵਿੱਚ ਮਦਦ ਕਰੇਗੀ ਜਿੱਥੇ ਕੁੜੀਆਂ ਖੁੱਲ੍ਹ ਕੇ ਸਵਾਲ ਪੁੱਛ ਸਕਦੀਆਂ ਹਨ ਅਤੇ ਸ਼ਰਮ ਜਾਂ ਡਰ ਤੋਂ ਬਿਨਾਂ ਸਹੀ ਜਾਣਕਾਰੀ ਤੱਕ ਪਹੁੰਚ ਕਰ ਸਕਦੀਆਂ ਹਨ। ਇਸ ਪਹਿਲਕਦਮੀ ਦੀ ਸ਼ੁਰੂਆਤ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ 100 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕੀਤੇ ਗਏ ਇੱਕ ਪੁਰਾਣੇ ਪਾਇਲਟ ਪ੍ਰੋਗਰਾਮ ਦੇ ਉਤਸ਼ਾਹਜਨਕ ਨਤੀਜਿਆਂ ਨੂੰ ਦੇਖਦਿਆਂ ਕੀਤੀ ਗਈ ਹੈ ਜਿਸ ਵਿੱਚ 45,000 ਤੋਂ ਵੱਧ ਵਿਦਿਆਰਥੀ ਸ਼ਾਮਲ ਸਨ। ਪੰਜਾਬ ਸਰਕਾਰ ਵੱਲੋਂ ਸਾਂਝੇ ਕੀਤੇ ਗਏ ਨਤੀਜਿਆਂ ਅਨੁਸਾਰ, ਇਸ ਪਾਇਲਟ ਵਿੱਚ ਸ਼ਾਮਲ 97 ਫੀਸਦ ਅਧਿਆਪਕਾਂ ਨੇ ਕਿਹਾ ਕਿ ਉਹ ਨਵੇਂ ਪਾਠਕ੍ਰਮ ਰਾਹੀਂ ਪੀਰੀਅਡਜ਼ ਸਬੰਧੀ ਸਿੱਖਿਆ ਪ੍ਰਦਾਨ ਕਰਨ ਵਿੱਚ ਸਹਿਜ ਮਹਿਸੂਸ ਕਰਦੇ ਹਨ ਜਦੋਂ ਕਿ 94 ਫੀਸਦ ਨੇ ਸਿਫਾਰਸ਼ ਕੀਤੀ ਹੈ ਕਿ ਪ੍ਰੋਗਰਾਮ ਦਾ ਵਿਸਥਾਰ ਪੂਰੇ ਪੰਜਾਬ ਵਿੱਚ ਕੀਤਾ ਜਾਣਾ ਚਾਹੀਦਾ ਹੈ। ਲਗਭਗ 88 ਫੀਸਦ ਅਧਿਆਪਕਾਂ ਨੇ ਪਾਠਕ੍ਰਮ ਨੂੰ ਪਿਛਲੇ ਤਰੀਕਿਆਂ ਨਾਲੋਂ ਸੌਖਾ ਅਤੇ ਵਧੇਰੇ ਪ੍ਰਭਾਵਸ਼ਾਲੀ ਪਾਇਆ ਜਦੋਂ ਕਿ 80 ਫੀਸਦ ਨੇ ਕਲਾਸਰੂਮ ਸੈਸ਼ਨਾਂ ਦੌਰਾਨ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੇਖੀ। ਪਾਇਲਟ ਪ੍ਰੋਗਰਾਮ ਨਾਲ ਜੁੜੇ ਅਧਿਆਪਕਾਂ ਨੇ ਕਿਹਾ ਕਿ ਪਾਠਕ੍ਰਮ ਰਾਹੀਂ ਕੁੜੀਆਂ ਬਿਨਾਂ ਕਿਸੇ ਝਿਜਕ ਮਾਹਵਾਰੀ ਬਾਰੇ ਖੁੱਲ੍ਹ ਕੇ ਚਰਚਾ ਕਰ ਸਕੀਆਂ ਅਤੇ ਉਨ੍ਹਾਂ ਨੂੰ ਮਾਹਵਾਰੀ ਨਾਲ ਸਬੰਧਤ ਸਮਾਜਿਕ ਭੈਅ ਨੂੰ ਦੂਰ ਕਰਨ ਲਈ ਉਤਸ਼ਾਹਿਤ ਕੀਤਾ। ਫਰੀਦਕੋਟ ਦੀ ਇੱਕ ਅਧਿਆਪਕਾ ਜਸਪ੍ਰੀਤ ਕੌਰ ਨੇ ਕਿਹਾ, “ਮਾਹਵਾਰੀ ਦੌਰਾਨ ਸਾਫ-ਸਫਾਈ ਪਾਠਕ੍ਰਮ ਕੁੜੀਆਂ ਲਈ ਸਵਾਲ ਪੁੱਛਣ ਅਤੇ ਅਨੁਭਵ ਸਾਂਝੇ ਕਰਨ ਲਈ ਸੁਰੱਖਿਅਤ ਸਥਾਨ ਸਿਰਜ ਕੇ ਮਾਹਵਾਰੀ ਸਬੰਧੀ ਮਿੱਥਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦੂਰ ਕਰਦਾ ਹੈ। ਕਹਾਣੀਆਂ, ਖੇਡਾਂ ਅਤੇ ਵਿਜ਼ੂਅਲ ਦੀ ਵਰਤੋਂ ਕਰਕੇ ਇੰਟਰਐਕਟਿਵ ਪਹੁੰਚ ਲਰਨਿੰਗ ਨੂੰ ਅੰਤਰ-ਸਬੰਧਿਤ ਬਣਾਉਂਦੀ ਹੈ ਅਤੇ ਭੈਅ ਤੋਂ ਹਿਚਕਚਾਹਟ ਦੀ ਭਾਵਨਾ ਨੂੰ ਘਟਾਉਂਦੀ ਹੈ। ਇਹ ਯਕੀਨੀ ਤੌਰ ‘ਤੇ ਮਾਣ ਅਤੇ ਸ਼ਮੂਲੀਅਤ ਵਧਾਉਣ ਲਈ ਇੱਕ ਮਹੱਤਵਪੂਰਨ ਸਾਧਨ ਹੈ।” ਅੰਮ੍ਰਿਤਸਰ ਤੋਂ ਇੱਕ ਹੋਰ ਅਧਿਆਪਕਾ ਮੋਨਿਕਾ ਸੂਦ ਨੇ ਕਿਹਾ ਕਿ ਕੁੜੀਆਂ ਨੇ ਸੈਸ਼ਨਾਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਸ ਬਾਰੇ ਨਿੱਜੀ ਅਨੁਭਵ ਖੁੱਲ੍ਹ ਕੇ ਸਾਂਝੇ ਕੀਤੇ ਕਿ ਘਰਾਂ ਅਤੇ ਭਾਈਚਾਰਿਆਂ ਵਿੱਚ ਮਾਹਵਾਰੀ ਨੂੰ ਕਿਸ ਢੰਗ ਨਾਲ ਸਮਝਿਆ ਜਾਂਦਾ ਹੈ। ਉਹਨਾਂ ਕਿਹਾ ਕਿ ਮਾਹਵਾਰੀ ਸਵੱਛਤਾ ਬਾਰੇ ਜਾਗਰੂਕਤਾ ਦੀ ਘਾਟ ਜਵਾਨ ਹੋ ਰਹੀਆਂ ਕੁੜੀਆਂ ਲਈ ਕਈ ਸਿਹਤ-ਸਬੰਧੀ ਚੁਣੌਤੀਆਂ ਪੈਦਾ ਕਰ ਸਕਦੀ ਹੈ ਅਤੇ ਇਹ ਮਾਰਗਦਰਸ਼ਨ ਉਨ੍ਹਾਂ ਨੂੰ ਆਪਣੇ ਸਰੀਰ ਨੂੰ ਪੂਰੇ ਵਿਸ਼ਵਾਸ ਅਤੇ ਸਨਮਾਨ ਨਾਲ ਸਮਝਣ ਵਿੱਚ ਮਦਦ ਕਰ ਸਕਦਾ ਹੈ। ਅਧਿਆਪਕਾਂ ਨੇ ਇਹ ਵੀ ਦੱਸਿਆ ਕਿ ਇਸ ਪ੍ਰੋਗਰਾਮ ਨਾਲ ਕਲਾਸਰੂਮਾਂ ਦੇ ਅੰਦਰ ਮਾਹਵਾਰੀ ਬਾਰੇ ਖੁੱਲ ਕੇ ਗੱਲਬਾਤ ਕਰਨਾ ਸੰਭਵ ਹੋਇਆ ਹੈ। ਮੋਗਾ ਦੀ ਇੱਕ ਅਧਿਆਪਕਾ ਸਿਲਵੀ ਨੇ ਕਿਹਾ ਕਿ ਕੁੜੀਆਂ ਅਤੇ ਇੱਥੋਂ ਤੱਕ ਕਿ ਅਧਿਆਪਕਾਵਾਂ ਜੋ ਪਹਿਲਾਂ ਮਾਹਵਾਰੀ ਬਾਰੇ ਗੱਲ ਕਰਨ ਤੋਂ ਝਿਜਕਦੀਆਂ ਸਨ, ਸੈਸ਼ਨਾਂ ਦੌਰਾਨ ਖੁੱਲ੍ਹ ਕੇ ਅਤੇ ਵਿਸ਼ਵਾਸ ਨਾਲ ਇਸ ਵਿਸ਼ੇ ‘ਤੇ ਚਰਚਾ ਕਰਨ ਦੇ ਯੋਗ ਹੋ ਗਈਆਂ। ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੇ ਵੀ ਸੈਸ਼ਨਾਂ ਬਾਰੇ ਸਕਾਰਾਤਮਕ ਫੀਡਬੈਕ ਸਾਂਝਾ ਕੀਤਾ। ਸੰਗਰੂਰ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਕੋਮਲ ਪ੍ਰੀਤ ਕੌਰ ਨੇ ਕਿਹਾ ਕਿ ਸੈਸ਼ਨਾਂ ਨੇ ਉਸਦਾ ਆਤਮਵਿਸ਼ਵਾਸ ਵਧਾਇਆ ਅਤੇ ਉਸਨੂੰ ਇਹ ਸਮਝਣ ਵਿੱਚ ਮਦਦ ਕੀਤੀ ਕਿ

Punjab

ਪੰਜਾਬ ਕੈਬਿਨੇਟ ਦੀ ਮਨਜ਼ੂਰੀ, ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਬੈਂਕ ਖਾਤੇ ਵਿੱਚ ਤਨਖਾਹ, ਪੀਐਫ, ਈਐਸਆਈ, ਗ੍ਰੈਚੂਟੀ ਸਮੇਤ ਸਾਰੀਆਂ ਸਹੂਲਤਾਂ ਦੇਵੇਗੀ – ਭਗਵੰਤ ਸਿੰਘ ਮਾਨ

ਚੰਡੀਗੜ੍ਹ, 30 ਮਈ 2026:    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ ‘ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕਰਨ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਰੋਜ਼ਗਾਰ ਵਿਵਸਥਾ ਵਿੱਚੋਂ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਨੂੰ ਖਤਮ ਕਰਦਿਆਂ ਸਰਕਾਰ ਅਤੇ ਕਾਮਿਆਂ ਦਰਮਿਆਨ ਸਿੱਧਾ ਸਰਕਾਰ-ਕਰਮਚਾਰੀ ਸਬੰਧ ਸਥਾਪਤ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਹਜ਼ਾਰਾਂ ਕਰਮਚਾਰੀਆਂ, ਜਿਨ੍ਹਾਂ ਨੇ ਰੈਗੂਲਰ ਦਰਜੇ ਤੋਂ ਬਿਨਾਂ ਸਾਲਾਂ ਤੋਂ ਪੰਜਾਬ ਨੂੰ ਆਪਣੀ ਸੇਵਾਵਾਂ ਦਿੱਤੀਆਂ ਹਨ, ਲਈ ਰੋਜ਼ਗਾਰ ਸੁਰੱਖਿਆ, ਮਾਣ-ਸਨਮਾਨ ਅਤੇ ਰੈਗੂਲਰ ਸੇਵਾ ਲਈ ਸਪੱਸ਼ਟ ਤੌਰ ’ਤੇ ਰਾਹ ਪ੍ਰਦਾਨ ਕਰਨ ਦਾ ਫੈਸਲਾ ਲਿਆ ਹੈ। ਮੰਤਰੀ ਮੰਡਲ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਦੋ ਨਵੇਂ ਆਰਡੀਨੈਂਸਾਂ, ਲੰਬਿਤ ਮਹਿੰਗਾਈ ਭੱਤੇ (ਡੀ.ਏ.) ਅਤੇ ਪੈਨਸ਼ਨ ਨਾਲ ਸਬੰਧਤ ਬਕਾਏ ਦੇ ਹੱਲ ਲਈ ਮੰਤਰੀ ਪੈਨਲ ਦਾ ਪੁਨਰਗਠਨ ਕਰਨ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਲਈ 7 ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਵਜ਼ਾਰਤ ਨੇ ‘ਪੰਜਾਬ ਐਡਹਾਕ, ਕੰਟਰੈਕਟੂਅਲ, ਡੇਲੀ ਵੇਜ, ਟੈਂਪਰਰੀ, ਵਰਕ ਚਾਰਜਡ ਐਂਡ ਆਊਟਸੋਰਸਡ ਇੰਪਲਾਈਜ਼ ਵੈਲਫੇਅਰ ਐਕਟ, 2016’ ਨੂੰ ਰੱਦ ਕਰਨ ਅਤੇ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਟੂਅਲ ਐਂਗੇਜਮੈਂਟ) ਬਿੱਲ, 2026’ ਤੇ ‘ਪੰਜਾਬ ਕੰਟਰੈਕਟੂਅਲ ਪਰਸੋਨਲ (ਮਨਜ਼ੂਰਸ਼ੁਦਾ ਖਾਲੀ ਅਸਾਮੀਆਂ ਵਿਰੁੱਧ ਐਬਸੌਰਪਸ਼ਨ) ਬਿੱਲ, 2026’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕਦਮ ਆਊਟਸੋਰਸਡ ਕਰਮਚਾਰੀਆਂ ਨੂੰ ਸਿੱਧੇ ਤੌਰ ‘ਤੇ ਸਰਕਾਰੀ ਠੇਕੇ ਅਧੀਨ ਲਿਆਉਣ ਅਤੇ ਰੈਗੂਲਰ ਰੋਜ਼ਗਾਰ ਲਈ ਸਪੱਸ਼ਟ ਰੂਪ-ਰੇਖਾ ਉਲੀਕਣ ਦਾ ਰਾਹ ਪੱਧਰਾ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ 65,000 ਤੋਂ ਵੱਧ ਕੰਟਰੈਕਟ ਵਰਕਰਾਂ ਨੇ ਸੂਬੇ ਦੀ ਸੇਵਾ ਵਿੱਚ ਆਪਣੀ ਜ਼ਿੰਦਗੀ ਦੇ ਕਈ-ਕਈ ਸਾਲ ਦਿੱਤੇ ਹਨ। ਇਸ ਫੈਸਲੇ ਨਾਲ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਉਹ ਦੇ ਦਿੱਤਾ ਹੈ, ਜੋ ਉਨ੍ਹਾਂ ਦਾ ਹੱਕ ਹੈ। ਹੁਣ ਕੋਈ ਵੀ ਠੇਕੇਦਾਰ ਇਨ੍ਹਾਂ ਕਰਮਚਾਰੀਆਂ ਅਤੇ ਸੂਬਾ ਸਰਕਾਰ ਵਿਚਕਾਰ ਖੜ੍ਹਾ ਨਹੀਂ ਹੋਵੇਗਾ।” ਇਸ ਸੁਧਾਰਾਤਮਕ ਕਦਮ ਬਾਰੇ ਵਿਸਥਾਰ ਨਾਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਕਰਮਚਾਰੀਆਂ ਨੂੰ ਹੁਣ ਸਿੱਧਾ ਰੋਜ਼ਗਾਰ, ਪੂਰਾ ਮਾਣ-ਸਨਮਾਨ ਅਤੇ ਪੱਕੀ ਨੌਕਰੀ ਦਾ ਸਪੱਸ਼ਟ ਰਸਤਾ ਮਿਲੇਗਾ। ਪੰਜਾਬ ਸਰਕਾਰ ਦੇ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਿੱਜੀ ਠੇਕੇਦਾਰਾਂ ਰਾਹੀਂ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਿੱਧੇ ਸੂਬਾ ਸਰਕਾਰ ਦੀ ਆਪਣੀ ਰੋਜ਼ਗਾਰ ਪ੍ਰਣਾਲੀ ਅਧੀਨ ਲਿਆ ਜਾਵੇਗਾ, ਜਿਸ ਨਾਲ ਵਿਚੋਲੀਆ ਠੇਕੇਦਾਰ ਪ੍ਰਥਾ ਖਤਮ ਹੋ ਜਾਵੇਗੀ।” ਮੁੱਖ ਮੰਤਰੀ ਨੇ ਕਿਹਾ ਕਿ ‘ਪੰਜਾਬ ਰਾਜ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਟੂਅਲ ਇੰਗੇਜਮੈਂਟ) ਬਿੱਲ, 2026’ ਤਹਿਤ ਆਊਟਸੋਰਸਡ ਗਰੁੱਪ-ਸੀ ਅਤੇ ਗਰੁੱਪ-ਡੀ ਦੇ ਕਰਮਚਾਰੀਆਂ ਜਿਨ੍ਹਾਂ ਨੇ ਪੰਜ ਸਾਲ ਦੀ ਨਿਰੰਤਰ ਸੇਵਾ ਪੂਰੀ ਕਰ ਲਈ ਹੈ, ਨੂੰ ਸਿੱਧੇ ਸਰਕਾਰੀ ਠੇਕੇ ‘ਤੇ ਰੋਜ਼ਗਾਰ ਅਧੀਨ ਲਿਆ ਜਾਵੇਗਾ। ਜ਼ੋਖ਼ਮ ਵਾਲੀਆਂ ਸ਼੍ਰੇਣੀਆਂ ‘ਚ ਕੰਮ ਕਰਨ ਵਾਲੇ ਕਰਮਚਾਰੀ ਤਿੰਨ ਸਾਲ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਯੋਗ ਹੋ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜ ਸਾਲ ਦੀ ਨਿਰੰਤਰ ਆਊਟਸੋਰਸਡ ਸੇਵਾ ਤੋਂ ਬਾਅਦ ਸਿੱਧਾ ਰਾਜ ਸਰਕਾਰ ਅਧੀਨ ਰੋਜ਼ਗਾਰ ਪ੍ਰਦਾਨ ਕੀਤਾ ਜਾਵੇਗਾ। ਇਸ ਤੋਂ ਬਾਅਦ ਸਰਕਾਰੀ ਠੇਕੇ ‘ਤੇ 10 ਸਾਲ ਸੇਵਾ ਪੂਰੀ ਕਰਨ ਤੋਂ ਬਾਅਦ, ਕਰਮਚਾਰੀਆਂ ਨੂੰ ਰੈਗੂਲਰ ਮਨਜ਼ੂਰਸ਼ੁਦਾ ਅਸਾਮੀਆਂ ਵਿਰੁੱਧ ਰੈਗੂਲਰ ਕਰਨ ਲਈ ਵਿਚਾਰਿਆ ਜਾਵੇਗਾ। ਦੋ ਨਵੇਂ ਕਾਨੂੰਨ ਲਿਆਂਦੇ ਜਾ ਰਹੇ ਹਨ ਜਿਨ੍ਹਾਂ ਵਿੱਚੋਂ ਇਕ ਆਊਟਸੋਰਸਡ ਰੋਜ਼ਗਾਰ ਤੋਂ ਸਿੱਧੇ ਸੂਬਾ ਸਰਕਾਰ ਅਧੀਨ ਠੇਕੇ ‘ਤੇ ਕਰਨ ਲਈ ਅਤੇ ਦੂਜਾ ਪ੍ਰਵਾਨਿਤ ਖਾਲੀ ਅਸਾਮੀਆਂ ਵਿਰੁੱਧ ਸਰਕਾਰੀ ਠੇਕੇ ਤੋਂ ਰੈਗੂਲਰ ਕਾਡਰ ਵਿੱਚ ਕਰਨ ਲਈ ਹੈ।” ਇਸ ਪਹਿਲਕਦਮੀ ਦੇ ਪੈਮਾਨੇ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “51 ਵਿਭਾਗਾਂ ਵਿੱਚ ਕੁੱਲ 65,048 ਆਊਟਸੋਰਸ ਕਾਮੇ ਇਸ ਸੁਧਾਰ ਦੇ ਦਾਇਰੇ ਵਿੱਚ ਆਉਂਦੇ ਹਨ ਅਤੇ 26,000 ਤੋਂ ਵੱਧ ਕਾਮੇ ਪਹਿਲੇ ਲਾਭਪਾਤਰੀਆਂ ਵਿੱਚ ਸ਼ਾਮਲ ਹੋਣਗੇ।” ਉਨ੍ਹਾਂ ਅੱਗੇ ਐਲਾਨ ਕੀਤਾ ਕਿ ਜੀਵਨ ਅਤੇ ਸਿਹਤ ਲਈ ਜ਼ੋਖਮਾਂ ਨਾਲ ਸਬੰਧਤ ਡਿਊਟੀਆਂ ਨਿਭਾਉਣ ਵਾਲੇ ਕਾਮਿਆਂ ‘ਤੇ ਨੀਤੀ ਦੇ ਤਹਿਤ ਤੇਜ਼ੀ ਨਾਲ ਵਿਚਾਰ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਨ੍ਹਾਂ ਕਾਮਿਆਂ ਦੀ ਰੋਜ਼ਾਨਾ ਡਿਊਟੀਆਂ ਵਿੱਚ ਖ਼ਤਰਾ ਹੁੰਦਾ ਹੈ, ਉਨ੍ਹਾਂ ਨੂੰ ਪੰਜ ਸਾਲਾਂ ਦੀ ਬਜਾਏ ਤਿੰਨ ਸਾਲਾਂ ਬਾਅਦ ਵਿਚਾਰਿਆ ਜਾਵੇਗਾ। ਇਨ੍ਹਾਂ ਵਿੱਚ ਫਾਇਰ ਸਰਵਿਸਿਜ਼ ਕਰਮਚਾਰੀ, ਪੀ.ਐਸ.ਪੀ.ਸੀ.ਐਲ. ਲਾਈਨਮੈਨ, ਸੀਵਰ ਵਰਕਰ, ਸ਼ਹਿਰੀ ਸਥਾਨਕ ਸੰਸਥਾਵਾਂ ਦੇ ਸੈਨੀਟੇਸ਼ਨ ਕਰਮਚਾਰੀ, ਕੂੜਾ-ਕਰਕਟ ਸੰਭਾਲਣ ਵਾਲੇ ਕਰਮਚਾਰੀ ਅਤੇ ਫੀਲਡ ਸ਼ਿਕਾਇਤ ਸਟਾਫ਼ ਸ਼ਾਮਲ ਹਨ।” ਲਾਭ ਲੈਣ ਵਾਲੇ ਵਿਭਾਗਾਂ ਦਾ ਵੇਰਵਾ ਦਿੰਦਿਆਂ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਧਾਰ ਵਿੱਚ ਬਿਜਲੀ ਸੈਕਟਰ ਦੇ 15,753 ਕਰਮਚਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਵਿੱਚ ਸ਼ਿਕਾਇਤਾਂ ਦਾ ਹੱਲ ਕਰਨ ਵਾਲਾ ਸਟਾਫ, ਪੈਸਕੋ ਕਰਮਚਾਰੀ, ਮੀਟਰ ਰੀਡਰ ਅਤੇ ਨੋਡਲ ਸੈਂਟਰ ਵਰਕਰ ਸ਼ਾਮਲ ਹਨ। ਸਥਾਨਕ ਸਰਕਾਰਾਂ ਵਿਭਾਗ ਦੇ 8,436 ਕਰਮਚਾਰੀ, ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਸਫ਼ਾਈ ਕਰਮਚਾਰੀ, ਖੰਡ ਮਿੱਲਾਂ, ਸਪਿਨਫੈੱਡ ਅਤੇ ਮਾਰਕਫੈੱਡ ਸਮੇਤ ਸਹਿਕਾਰੀ ਸੰਸਥਾਵਾਂ ਦੇ 8,373 ਕਾਮੇ; ਸਕੂਲ ਸਿੱਖਿਆ ਦੇ 7,704 ਕਰਮਚਾਰੀ, ਟਰਾਂਸਪੋਰਟ ਵਿਭਾਗ ਦੇ 4,746 ਕਰਮਚਾਰੀ ਅਤੇ 1,472 ਆਊਟਸੋਰਸਡ ਫਾਇਰ ਕਰਮਚਾਰੀ ਸ਼ਾਮਲ ਹਨ। ਇਸ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ ਦੇ 2,688 ਕਰਮਚਾਰੀ, ਜਲ ਸਪਲਾਈ ਅਤੇ ਸੈਨੀਟੇਸ਼ਨ ਦੇ 1,575 ਕਰਮਚਾਰੀ, ਖੇਤੀਬਾੜੀ ਦੇ 1,533 ਕਰਮਚਾਰੀ, ਜੇਲ੍ਹਾਂ ਦੇ 1,311 ਕਰਮਚਾਰੀ, ਤਕਨੀਕੀ ਸਿੱਖਿਆ ਦੇ 1,251 ਕਰਮਚਾਰੀ, ਪੀ.ਡਬਲਯੂ.ਡੀ. (ਬੀ ਐਂਡ ਆਰ) ਦੇ 1,570 ਕਰਮਚਾਰੀ, ਆਮ ਰਾਜ ਪ੍ਰਬੰਧ ਵਿਭਾਗ ਦੇ 1,322 ਕਰਮਚਾਰੀਆਂ ਅਤੇ ਮੈਡੀਕਲ ਸਿੱਖਿਆ ਦੇ 1,231 ਕਰਮਚਾਰੀਆਂ ਨੂੰ ਲਾਭ ਮਿਲੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਜ਼ਦੂਰਾਂ ਦਾ ਹੁਣ ਮਾਲਕਾਂ ਨਾਲ ਸਿੱਧਾ ਸੰਪਰਕ ਹੋਵੇਗਾ। ਇਸ ਪ੍ਰਣਾਲੀ ਵਿੱਚ ਹੁਣ ਠੇਕੇਦਾਰਾਂ ਲਈ ਕੋਈ ਥਾਂ ਨਹੀਂ ਹੋਵੇਗੀ।” ਮੁੱਖ ਮੰਤਰੀ ਨੇ ਅੱਗੇ ਕਿਹਾ, “ਉਜਰਤਾਂ ਬਿਨਾਂ ਕਿਸੇ ਏਜੰਸੀ ਦੀ ਕਟੌਤੀ ਜਾਂ ਕਮਿਸ਼ਨਾਂ ਦੇ ਸਿੱਧੇ ਕਰਮਚਾਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀਆਂ ਜਾਣਗੀਆਂ। ਕਰਮਚਾਰੀਆਂ ਨੂੰ ਹਰ ਕੈਲੰਡਰ ਸਾਲ ਵਿੱਚ ਕਾਨੂੰਨੀ ਜਣੇਪਾ ਲਾਭ ਅਤੇ 10 ਦਿਨਾਂ ਦੀ ਕੈਜ਼ੂਅਲ ਛੁੱਟੀ ਮਿਲੇਗੀ। ਉਹ ਬਾਇਓਮੀਟ੍ਰਿਕ ਹਾਜ਼ਰੀ ਅਤੇ ਆਈ.ਐਚ.ਆਰ.ਐਮ.ਐਸ. ਪ੍ਰਣਾਲੀਆਂ ਦੇ ਅਧੀਨ ਵੀ ਕਵਰ ਕੀਤੇ ਜਾਣਗੇ।” ਕਰਮਚਾਰੀਆਂ ਦੀ ਸੁਰੱਖਿਆ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਥੇ ਪਾਰਦਰਸ਼ਤਾ ਅਤੇ ਮਨਮਾਨੀ ਵਾਲੀ ਕਾਰਵਾਈ ਨਹੀਂ ਚੱਲੇਗੀ। ਕਿਸੇ ਵੀ ਕਰਮਚਾਰੀ ਨੂੰ ਲਿਖਤੀ ਕਾਰਨ ਦਰਜ ਕੀਤੇ ਬਿਨਾਂ ਅਤੇ ਸੁਣਵਾਈ ਦਾ ਮੌਕਾ ਦਿੱਤੇ ਬਿਨਾਂ ਹਟਾਇਆ ਨਹੀਂ ਜਾਵੇਗਾ।” ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਦੀ ਪ੍ਰਵਾਨਗੀ ਦੇ 45 ਦਿਨਾਂ ਦੇ ਅੰਦਰ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਅਤੇ ਅਮਲਾ ਅਤੇ ਵਿੱਤ ਵਿਭਾਗਾਂ ਦੁਆਰਾ ਯੋਗ ਸ਼੍ਰੇਣੀਆਂ ਨੂੰ ਪੜਾਵਾਂ ਵਿੱਚ ਨੋਟੀਫ਼ਾਈ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਸਕੱਤਰ ਦੀ ਅਗਵਾਈ ਵਾਲੀ ਸੂਬਾ ਪੱਧਰੀ ਅਧਿਕਾਰਤ ਕਮੇਟੀ ਇਸ ਫ਼ੈਸਲੇ ਨੂੰ ਲਾਗੂ ਕਰਨ ਦੀ ਨਿਗਰਾਨੀ ਕਰੇਗੀ ਜਦੋਂ ਕਿ ਬਹੁਤ ਸਾਰੇ ਸੂਬੇ ਠੇਕੇਦਾਰੀ ਵੱਲ ਵਧ ਰਹੇ ਹਨ, ਪੰਜਾਬ ਇਸ ਰੁਝਾਨ ਨੂੰ ਉਲਟਾ ਰਿਹਾ ਹੈ ਅਤੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕੀਤਾ ਜਾ ਰਿਹਾ ਹੈ।” *ਮੰਤਰੀ ਮੰਡਲ ਵੱਲੋਂ ਡੀਏ ਅਤੇ ਪੈਨਸ਼ਨ ਦੇ ਬਕਾਏ ਦੀ ਜਾਂਚ ਲਈ ਪੈਨਲ ਦਾ ਪੁਨਰਗਠਨ* ਇੱਕ ਹੋਰ ਅਹਿਮ ਫ਼ੈਸਲੇ ਵਿੱਚ ਮੰਤਰੀ ਮੰਡਲ ਨੇ ਸੋਧੀ ਹੋਈ ਤਨਖਾਹ, ਪੈਨਸ਼ਨਾਂ, ਛੁੱਟੀਆਂ ਦੇ ਬਕਾਏ ਦੇ

Punjab

ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ

ਚੰਡੀਗੜ੍ਹ/ਅੰਮ੍ਰਿਤਸਰ, 30 ਮਈ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਤਕਨਾਲੋਜੀ-ਅਧਾਰਤ ਪੁਲਿਸਿੰਗ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਤਹਿਤ ਅੰਮ੍ਰਿਤਸਰ, ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਸੂਬੇ ਦਾ ਚੌਥਾ ਸ਼ਹਿਰ ਬਣ ਗਿਆ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਅੱਜ ਪਵਿੱਤਰ ਨਗਰੀ ਦੀ ਆਪਣੀ ਫੇਰੀ ਦੌਰਾਨ ਕੀਤਾ ਅਤੇ ਕਿਹਾ ਕਿ  ਇਸ ਪਹਿਲਕਦਮੀ ਨਾਲ ਅੰਮ੍ਰਿਤਸਰ ਆਟੋਮੇਟਿਡ ਟ੍ਰੈਫਿਕ ਇਨਫੋਰਸਮੈਂਟ ਨੂੰ ਅਪਣਾਉਣ ਵਿੱਚ ਐਸਏਐਸ ਨਗਰ, ਜਲੰਧਰ ਅਤੇ ਲੁਧਿਆਣਾ ਨਾਲ ਕਤਾਰ ਵਿੱਚ ਜੁੜ ਗਿਆ ਹੈ। ਉਨ੍ਹਾਂ ਕਿਹਾ “ਈ-ਚਲਾਨ ਸਿਸਟਮ ਦਾ ਉਦੇਸ਼ ਸ਼ਹਿਰ ਭਰ ਵਿੱਚ ਵਧੇਰੇ ਪਾਰਦਰਸ਼ਤਾ, ਕੁਸ਼ਲ ਟ੍ਰੈਫਿਕ ਇਨਫੋਰਸਮੈਂਟ ਅਤੇ ਬਿਹਤਰ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਹੈ.” ਆਪਣੀ ਫੇਰੀ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਥਾਣਾ ਮੋਹਕਮਪੁਰਾ ਦੀ ਨਵੀਂ ਸਥਾਪਿਤ ਇਮਾਰਤ ਦਾ ਉਦਘਾਟਨ ਵੀ ਕੀਤਾ, ਜਿਸਨੂੰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਵਿਕਸਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੁਲਿਸ ਕਰਮਚਾਰੀਆਂ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਨਾਗਰਿਕਾਂ ਲਈ ਬਿਹਤਰ ਪਹੁੰਚ ਅਤੇ ਸੇਵਾ ਯਕੀਨੀ ਬਣਾਉਣ ਲਈ ਇਹ ਨਵੀਂ ਇਮਾਰਤ ਵਿਕਸਤ ਕੀਤੀ ਗਈ ਹੈ। ਉਨ੍ਹਾਂ ਨੇ ਇਸਨੂੰ ਸੂਬੇ ਦੇ ਪੁਲਿਸਿੰਗ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਅੰਮ੍ਰਿਤਸਰ ਦੇ ਵਸਨੀਕਾਂ ਲਈ ਜਨਤਕ ਸੇਵਾ ਪ੍ਰਦਾਨ ਪ੍ਰਣਾਲੀ ਵਿੱਚ ਸੁਧਾਰ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਦੱਸਿਆ। ਡੀਜੀਪੀ, ਜਿਨ੍ਹਾਂ ਨਾਲ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਵੀ ਮੌਜੂਦ ਸਨ, ਨੇ ਅਪਰਾਧ ਦੇ ਦਿਨੋ ਦਿਨ ਉੱਭਰ ਰਹੇ ਰੁਝਾਨਾਂ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਰੋਕਥਾਮ ਪੁਲਿਸਿੰਗ ਰਣਨੀਤੀਆਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਾਨੂੰਨ ਅਤੇ ਵਿਵਸਥਾ ‘ਤੇ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ।ਉਨ੍ਹਾਂ ਕਿਹਾ “ਅਸੀਂ ਸਾਡੇ ਪੁਲਿਸਿੰਗ ਬੁਨਿਆਦੀ ਢਾਂਚੇ ਨੂੰ ਸਰਗਰਮੀ ਨਾਲ ਅਪਗ੍ਰੇਡ ਕਰਕੇ ਅਤੇ ਤਕਨੀਕੀ ਤਰੱਕੀ ਨੂੰ ਅਪਣਾ ਕੇ ਜਨਤਕ ਸੁਰੱਖਿਆ ਅਤੇ ਸਕਿਉਰਟੀ ਨੂੰ ਹੋਰ ਵਧਾਉਣ ‘ਤੇ ਲਗਾਤਾਰ ਧਿਆਨ ਕੇਂਦਰਤ ਕਰ ਰਹੇ ਹਾਂ। ਆਪਸੀ ਭਾਈਚਾਰੇ ਅਤੇ ਟੀਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਡੀਜੀਪੀ ਗੌਰਵ ਯਾਦਵ ਨੇ ‘ਬੜਾ ਖਾਣਾ’ ‘ਤੇ ਸਾਰੇ ਰੈਂਕ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਿਲ ਕੇ ਖਾਣਾ ਖਾਧਾ ਅਤੇ ਪੁਲਿਸ ਬਲ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਇਸ ਸਮਾਗਮ ਦੌਰਾਨ ਭਾਰਤੀ ਫੌਜ, ਭਾਰਤੀ ਹਵਾਈ ਫੌਜ, ਬੀਐਸਐਫ, ਨਿਆਂਪਾਲਿਕਾ ਅਤੇ ਸਿਵਲ ਪ੍ਰਸ਼ਾਸਨ ਦੇ ਉੱਘੇ ਪ੍ਰਤੀਨਿਧੀਆਂ ਨੇ ਵੀ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ, ਡਿਪਟੀ ਕਮਿਸ਼ਨਰ, ਡਿਪਟੀ ਜਨਰਲ ਆਫ਼ਿਸਰ ਕਮਾਂਡਿੰਗ ਅਤੇ ਹਵਾਈ ਫੌਜ ਤੇ ਬੀਐਸਐਫ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ। ‘ਬੜਾ ਖਾਣਾ’ ਸਮਾਗਮ ਦੌਰਾਨ ਡੀਜੀਪੀ ਨੇ ਪੁਲਿਸ ਮੁਲਾਜ਼ਮਾਂ ਨਾਲ ਵਿਆਪਕ ਤੌਰ ‘ਤੇ ਗੱਲਬਾਤ ਕੀਤੀ, ਉਨ੍ਹਾਂ ਦੇ ਅਨੁਭਵ ਅਤੇ ਫੀਡਬੈਕ ਨੂੰ ਸੁਣਿਆ ਅਤੇ ਉਨ੍ਹਾਂ ਦੇ ਸਮਰਪਣ, ਕੁਰਬਾਨੀਆਂ ਅਤੇ ਡਿਊਟੀ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਪੁਲਿਸ ਬਲ ਨੂੰ ਪੇਸ਼ੇਵਰਤਾ, ਇਮਾਨਦਾਰੀ ਅਤੇ ਸਾਹਸ ਨਾਲ ਸੇਵਾ ਜਾਰੀ ਰੱਖਣ ਲਈ ਉਤਸ਼ਾਹਿਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਸਾਰੇ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਲੀਡਰਸ਼ਿਪ ਵੱਲੋਂ ਅਟੁੱਟ ਸਮਰਥਨ ਦਾ ਭਰੋਸਾ ਵੀ ਦਿੱਤਾ। ਡੀਜੀਪੀ ਨੇ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੀ ਡਿਊਟੀ ਦੌਰਾਨ ਮਿਸਾਲੀ ਸੇਵਾ, ਸਮਰਪਣ ਅਤੇ ਪੇਸ਼ੇਵਰਤਾ ਦੇ ਸਨਮਾਨ ਵਿੱਚ ਡੀਜੀਪੀ ਕਮੈਨਡੇਸ਼ਨ ਡਿਸਕਸ, ਸਰਟੀਫਿਕੇਟ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ।   

Scroll to Top